Tuesday, October 6Malwa News
Shadow

Breaking News

ਪੰਜਾਬ ਪੁਲਿਸ ਨੇ ਸੂਬੇ ਵਿੱਚ ਹੁਣ ਤੱਕ ਦੀ ਸਭ ਤੋਂ ਵੱਡੀ ਹੈਰੋਇਨ ਖੇਪ ਕੀਤੀ ਬਰਾਮਦ: 105 ਕਿਲੋ ਹੈਰੋਇਨ ਤੇ ਛੇ ਹਥਿਆਰਾਂ ਸਮੇਤ ਦੋ ਕਾਬੂ

Breaking News, Punjab News
ਅੰਮ੍ਰਿਤਸਰ, 27 ਅਕਤੂਬਰ: ਸੂਬੇ ਵਿੱਚ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਹੁਣ ਤੱਕ ਦੀ ਸਭ ਤੋਂ ਵੱਡੀ ਹੈਰੋਇਨ ਖੇਪ ਦੀ ਬਰਾਮਦਗੀ ਕਰਦਿਆਂ ਪੰਜਾਬ ਪੁਲਿਸ ਨੇ ਤੁਰਕੀ ਅਧਾਰਤ ਨਸ਼ਾ ਤਸਕਰ ਨਵਪ੍ਰੀਤ ਸਿੰਘ ਉਰਫ਼ ਨਵ ਭੁੱਲਰ ਦੇ ਦੋ ਗੁਰਗਿਆਂ ਨੂੰ 105 ਕਿਲੋ ਹੈਰੋਇਨ ਅਤੇ ਛੇ ਹਥਿਆਰਾਂ ਜਿਸ ਵਿੱਚ ਪੰਜ ਵਿਦੇਸ਼ੀ ਪਿਸਤੌਲ ਅਤੇ ਇੱਕ ਦੇਸੀ ਪਿਸਤੌਲ  ਸ਼ਾਮਲ ਹੈ, ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਤਸਕਰੀ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਨਵਜੋਤ ਸਿੰਘ ਵਾਸੀ ਬਾਬਾ ਬਕਾਲਾ, ਅੰਮ੍ਰਿਤਸਰ ਅਤੇ ਲਵਪ੍ਰੀਤ ਕੁਮਾਰ ਵਾਸੀ ਕਾਲਾ ਸੰਘੀਆਂ, ਕਪੂਰਥਲਾ ਵਜੋਂ ਹੋਈ ਹੈ।ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਹੈਰੋਇਨ ਦੀ ਵੱਡੀ ਖੇਪ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ 31.93 ਕਿਲੋ ਕੈਫੀਨ ਐਨਹਾਈਡ੍ਰਸ ਅਤੇ 17 ਕਿਲੋਗ੍ਰਾਮ ਡੈਕਸਟ੍ਰੋਮੇਥੋਰਫਾਨ (ਡੀਐਮਆਰ) ਸਮੇਤ ਵੱਡੀ ਮਾਤਰਾ ਵਿੱਚ ਸ਼ਡਿਊਲਡ ਡਰੱਗਜ਼ ਵੀ ਬਰਾਮਦ ਕੀਤੇ ਹਨ। ਉਨ੍ਹਾਂ ਅੱਗੇ...

ਮੇਰਾ ਅਗਲਾ ਨਿਸ਼ਾਨਾਂ ਔਰਤਾਂ ਨੂੰ ਹਜਾਰ ਰੁਪਏ ਮਹੀਨਾ ਸ਼ੁਰੂ ਕਰਨਾ : ਭਗਵੰਤ ਮਾਨ

Breaking News
ਹੁਸ਼ਿਆਰਪੁਰ, 27 ਅਕਤੂਬਰ : ਮੁੱਖ ਮੰਤਰੀ ਭਗਵੰਤ ਮਾਨ ਨੇ ਐਤਵਾਰ ਨੂੰ ਚੱਬੇਵਾਲ ਵਿਧਾਨ ਸਭਾ ਹਲਕੇ ਤੋਂ 'ਆਪ' ਉਮੀਦਵਾਰ ਇਸ਼ਾਂਕ ਚੱਬੇਵਾਲ ਲਈ ਚੋਣ ਪ੍ਰਚਾਰ ਕੀਤਾ। ਮੁੱਖ ਮੰਤਰੀ ਨੇ ਇਸ਼ਾਂਕ ਦੀ ਤਾਰੀਫ਼ ਕਰਦਿਆਂ ਕਿਹਾ ਕਿ ਉਹ ਨੌਜਵਾਨ ਉਮੀਦਵਾਰ ਹੈ। ਉਹ ਇੱਥੋਂ ਦੀਆਂ ਸਮੱਸਿਆਵਾਂ ਨੂੰ ਜਾਣਦਾ ਹੈ। ਤੁਸੀਂ ਇਸ਼ਾਂਕ ਨੂੰ ਜਿੱਤਾ ਦਿਉ, ਤੁਹਾਡਾ ਜਿਹੜਾ ਵੀ ਕੱਮ ਮੇਰੇ ਕੋਲ ਲੈਕੇ ਆਵੇਗਾ, ਮੈਂ ਤੁਰੰਤ ਦਸਤਖਤ ਕਰਕੇ ਪਾਸ ਕਰਾਂਗਾ। ਮੀਟਿੰਗ ਵਿੱਚ ਆਈਆਂ ਔਰਤਾਂ ਨੂੰ ਦੇਖ ਮੁੱਖ ਮੰਤਰੀ ਨੇ ਕਿਹਾ ਕਿ ਮਾਵਾਂ-ਭੈਣਾਂ ਸਿਰਫ਼ ਆਮ ਆਦਮੀ ਪਾਰਟੀ ਦੀ ਰੈਲੀ ਵਿੱਚ ਇਸ ਲਈ ਆਉਂਦੀਆਂ ਹਨ ਕਿਉਂਕਿ ਉਹ ਜਾਣਦੀਆਂ ਹਨ ਕਿ ਸਿਰਫ਼ ਸਾਡੀ ਸਰਕਾਰ ਹੀ ਉਨ੍ਹਾਂ ਦੇ ਚੁੱਲ੍ਹੇ ਦੀ ਸੰਭਾਲ ਕਰ ਸਕਦੀ ਹੈ।  ਮੁੱਖ ਮੰਤਰੀ ਨੇ ਕਿਹਾ ਕਿ ਹੁਣ ਮੇਰਾ ਅਗਲਾ ਮਿਸ਼ਨ ਔਰਤਾਂ ਨੂੰ ਹਰ ਮਹੀਨੇ 1100 ਰੁਪਏ ਦੇਣ ਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕੁਝ ਦਿਨ ਪਹਿਲਾਂ ਅਸੀਂ ਵਿਧਾਨ ਸਭਾ 'ਚ ਇਕ ਇਤਿਹਾਸਕ ਕਾਨੂੰਨ ਪਾਸ ਕੀਤਾ ਹੈ, ਜਿਸ ਤਹਿਤ ਹੁਣ ਲੜਕੀਆਂ ਵੀ ਫਾਇਰ ਬ੍ਰਿਗੇਡ 'ਚ ਭਰਤੀ ਹੋ ਸਕਣਗੀਆਂ। ਅਜਿਹਾ ਕਰਨ ਵਾਲਾ ਪੰਜਾਬ ਦੇਸ਼ ਦਾ...

ਪੰਜਾਬ ਵਿਚ ਮਿਲ ਗਈ ਇਕ ਹੋਰ ਐਨ ਓ ਸੀ ਤੋਂ ਛੋਟ : ਰਾਜਪਾਲ ਵਲੋਂ ਮਨਜੂਰੀ

Breaking News
ਚੰਡੀਗੜ੍ਹ 27 ਅਕਤੂਬਰ : ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਪੰਜਾਬ ਫਾਇਰ ਅਤੇ ਐਮਰਜੈਂਸੀ ਸਰਵਿਸ ਬਿੱਲ-2024 ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਬਿੱਲ ਦੇ ਲਾਗੂ ਹੋਣ ਨਾਲ ਹੁਣ ਹਰ ਸਾਲ ਦੀ ਬਜਾਏ ਤਿੰਨ ਸਾਲ ਬਾਅਦ ਫਾਇਰ ਨਾਲ ਸਬੰਧਤ ਐੱਨ.ਓ.ਸੀ. ਲੈਣੀ ਹੋਵੇਗੀ। ਨਾਲ ਹੀ ਬਿੱਲ ਵਿੱਚ ਫਾਇਰ ਨਾਲ ਜੁੜੀਆਂ ਗਤੀਵਿਧੀਆਂ ਦੀ ਜਾਂਚ ਕਰਨ ਅਤੇ ਮਾੜੇ ਪ੍ਰਦਰਸ਼ਨ 'ਤੇ ਸਜ਼ਾ ਦੇਣ ਲਈ ਨਿਯਾਮਕ ਢਾਂਚਾ ਵੀ ਬਣਾਇਆ ਜਾਵੇਗਾ।ਇਸ ਤੋਂ ਇਲਾਵਾ ਕੁੜੀਆਂ ਦੀ ਭਰਤੀ ਨਾਲ ਜੁੜੇ ਨਿਯਮ ਵੀ ਬਦਲਣਗੇ। ਇਸ ਤੋਂ ਪਹਿਲਾਂ ਪੰਜਾਬ ਅਪਾਰਟਮੈਂਟ ਅਤੇ ਪ੍ਰਾਪਰਟੀ ਰੈਗੂਲੇਸ਼ਨ ਬਿੱਲ ਨੂੰ ਮਨਜ਼ੂਰੀ ਦਿੱਤੀ ਗਈ ਸੀ।ਰਾਜ ਵਿੱਚ ਅੱਗ ਬੁਝਾਊ ਵਿਭਾਗ ਨੂੰ ਹੁਣ ਸਾਰੀਆਂ ਇਮਾਰਤਾਂ 'ਤੇ ਅੱਗ ਕਰ ਲਗਾਉਣ ਦਾ ਅਧਿਕਾਰ ਹੋਵੇਗਾ। ਅੱਗ ਬੁਝਾਊ ਪ੍ਰਸ਼ਾਸਨ ਅੱਗ ਕਰ 'ਤੇ ਉਪਕਰ ਵੀ ਲਗਾ ਸਕਦਾ ਹੈ। ਅੱਗ ਬੁਝਾਊ ਵਿਭਾਗ ਜਨਤਾ ਨੂੰ ਅੱਗ ਦੀ ਰੋਕਥਾਮ ਅਤੇ ਨਿਯੰਤਰਣ ਨਾਲ ਸਬੰਧਤ ਅਗਾਊਂ ਸੇਵਾਵਾਂ ਪ੍ਰਦਾਨ ਕਰਨ ਲਈ ਵਰਤੋਂਕਾਰ ਫੀਸ ਇਕੱਠੀ ਕਰ ਸਕਦਾ ਹੈ।ਵਿਭਾਗ ਨੇ ਇੱਕ ਰਾਜ ਪੱਧਰੀ ਅੱਗ ਅਤੇ ਐਮਰਜੈਂਸੀ ਸੇਵਾ ਬਣਾਈ ਹੈ। ਇਸ ਦੀ ਅਗਵਾਈ ਸਥਾਨਕ ਸਰਕਾਰ...

ਮੁੱਖ ਮੰਤਰੀ ਵੱਲੋਂ ਨੱਢਾ ਨਾਲ ਮੁਲਾਕਾਤ, 15 ਨਵੰਬਰ ਤੱਕ ਸੂਬੇ ਨੂੰ ਡੀ.ਏ.ਪੀ. ਖਾਦ ਦੀ ਮੁਕੰਮਲ ਸਪਲਾਈ ਕਰਨ ਦੀ ਮੰਗ

Breaking News, Hot News
ਨਵੀਂ ਦਿੱਲੀ, 26 ਅਕਤੂਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕੇਂਦਰੀ ਰਸਾਇਣ ਅਤੇ ਖਾਦ ਮੰਤਰੀ ਜੇ.ਪੀ. ਨੱਢਾ ਨੂੰ 15 ਨਵੰਬਰ ਤੱਕ ਸੂਬੇ ਨੂੰ ਅਲਾਟ ਕੀਤੀ ਡੀ.ਏ.ਪੀ. ਖਾਦ ਦੀ ਪੂਰੀ ਸਪਲਾਈ ਯਕੀਨੀ ਬਣਾਉਣ ਦੀ ਮੰਗ ਕੀਤੀ। ਮੁੱਖ ਮੰਤਰੀ ਨੇ ਕੇਂਦਰੀ ਮੰਤਰੀ ਨੱਢਾ ਨਾਲ ਉਨ੍ਹਾਂ ਦੀ ਰਿਹਾਇਸ਼ ‘ਤੇ ਮੁਲਾਕਾਤ ਦੌਰਾਨ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੇਸ਼ ਦੇ ਅਨਾਜ ਪੂਲ ਵਿੱਚ ਕਣਕ ਦੀ ਸਪਲਾਈ ‘ਚ ਲਗਭਗ 50 ਫੀਸਦ ਯੋਗਦਾਨ ਦਿੰਦਾ ਹੈ। ਉਨ੍ਹਾਂ ਕਿਹਾ ਕਿ ਡੀ.ਏ.ਪੀ. ਕਣਕ ਦੀ ਕਾਸ਼ਤ ਲਈ ਲੋੜੀਂਦੀ ਮੂਲ ਸਮੱਗਰੀ ਹੈ ਅਤੇ ਇਸ ਸਾਲ ਕਣਕ ਦੀ ਬਿਜਾਈ ਲਈ ਸੂਬੇ ਵਿੱਚ 4.80 ਲੱਖ ਮੀਟ੍ਰਿਕ ਟਨ ਡੀ.ਏ.ਪੀ ਦੀ ਲੋੜ ਹੈ। ਭਗਵੰਤ ਸਿੰਘ ਮਾਨ ਨੇ ਹੁਣ ਤੱਕ ਸੂਬੇ ਨੂੰ 3.30 ਲੱਖ ਮੀਟ੍ਰਿਕ ਟਨ ਡੀ.ਏ.ਪੀ ਖਾਦ ਪ੍ਰਾਪਤ ਹੋਈ ਹੈ ਜੋ ਕਿ ਪੰਜਾਬ ਲਈ ਬਹੁਤ ਘੱਟ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਹ ਸਮਝਦੇ ਹਨ ਕਿ  70 ਫੀਸਦ ਡੀਏਪੀ ਦੂਜੇ ਦੇਸ਼ਾਂ ਤੋਂ ਦਰਾਮਦ ਕੀਤੀ ਜਾਂਦੀ ਹੈ, ਇਸ ਲਈ ਯੂਕਰੇਨ ਯੁੱਧ ਅਤੇ ਹੋਰ ਅੰਤਰਰਾਸ਼ਟਰੀ ਕਾਰਨਾਂ ਕਰਕੇ ਡੀਏਪੀ ਦੀ ਘਾਟ ਹੈ। ਉਨ੍ਹਾਂ ਕਿਹਾ ਕਿ ਹਾਲਾਂਕਿ, ਸ...

ਕਰੋੜਾਂ ਰੁਪਏ ਦੇ ਗਬਨ ਕਰਨ ਵਾਲਾ ਏ ਡੀ ਸੀ ਢਿੱਲੋਂ ਵਿਜੀਲੈਂਸ ਵਲੋਂ ਗ੍ਰਿਫਤਾਰ

Breaking News, Hot News
ਚੰਡੀਗੜ੍ਹ 26 ਅਕਤੂਬਰ : ਅੱਜ ਵਿਜੀਲੈਂਸ ਬਿਊਰੋ ਨੇ ਇਕ ਵੱਡੀ ਕਾਰਵਾਈ ਕਰਦਿਆਂ ਸ੍ਰੀ ਮੁਕਤਸਰ ਸਾਹਿਬ ਦੇ ਐਡੀਸ਼ਨਲ ਡਿਪਟੀ ਕਮਿਸ਼ਨਰ (ਵਿਕਾਸ) ਸੁਰਿੰਦਰ ਢਿੱਲੋਂ ਨੂੰ ਵੱਡੇ ਘਪਲੇਬਾਜੀ ਦੇ ਦੋਸ਼ਾਂ ਵਿਚ ਗ੍ਰਿਫਤਾਰ ਕਰ ਲਿਆ ਹੈ। ਏ.ਡੀ.ਸੀ. 'ਤੇ ਦੋਸ਼ ਹਨ ਕਿ ਉਸ ਨੇ ਅੰਮ੍ਰਿਤਸਰ-ਕੋਲਕਾਤਾ ਕੋਰੀਡੋਰ ਪ੍ਰੋਜੈਕਟ ਅਧੀਨ ਅਕਵਾਇਰ ਕੀਤੀ ਗਈ ਜ਼ਮੀਨ ਦੇ ਮੁਆਵਜੇ ਦੀ ਰਕਮ ਵਿਚ ਵੱਡੀ ਹੇਰਾਫੇਰੀ ਕੀਤੀ ਹੈ।ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪੰਜਾਬ ਵਿਜੀਲੈਂਸ ਬਿਊਰੋ ਦੇ ਇੱਕ ਅਧਿਕਾਰੀ ਦੱਸਿਆ ਕਿ ਸੁਰਿੰਦਰ ਢਿੱਲੋਂ, ਜੋ ਉਸ ਵੇਲੇ ਜਿਲਾ ਵਿਕਾਸ ਅਤੇ ਪੰਚਾਇਤ ਅਧਿਕਾਰੀ (DDPO) ਵਜੋਂ ਤਾਇਨਾਤ ਸੀ, ਉਸ ਖਿਲਾਫ FIR ਨੰਬਰ 12, ਮਿਤੀ 26.05.2022 ਦਰਜ ਕੀਤੀ ਗਈ ਸੀ। ਇਸ ਵਿਚ ਸੁਰਿੰਦਰ ਢਿਲੋਂ ਨੂੰ ਨਾਮਜ਼ਦ ਕੀਤਾ ਗਿਆ ਸੀ। ਇਹ ਪਰਚਾ IPC ਦੇ ਧਾਰਾਂ 406, 420, 409, 465, 467 ਅਤੇ 120-B ਅਧੀਨ ਦਰਜ ਕੀਤਾ ਗਿਆ ਸੀ। ਅਧਿਕਾਰੀ ਨੇ ਦੱਸਿਆ ਕਿ ਇਸ ਪ੍ਰੋਜੈਕਟ ਅਧੀਨ 1,103 ਏਕੜ ਜਮੀਨ ਅਕਵਾਇਰ ਕੀਤੀ ਗਈ ਸੀ, ਜਿਸਦੇ ਮੁਆਵਜ਼ੇ ਵਜੋਂ 285 ਕਰੋੜ ਰੁਪੲੈ ਜਾਰੀ ਕੀਤੇ ਗਏ ਸਨ। ਇਹ ਜ਼ਮੀਨ ਜਿਲਾ ਪਟਿਆਲਾ ਦੇ ਪਿੰਡਾਂ ਅੱਕੜੀ, ਸੇ...

ਅਰਬਾਂਪਤੀ ਲੋਕ ਹਨ ਪੰਜਾਬ ‘ਚ ਚੋਣਾ ਲੜ ਰਹੇ ਉਮੀਦਵਾਰ : ਦੇਖੋ ਕੌਣ ਹੈ ਸਭ ਤੋਂ ਅਮੀਰ?

Breaking News, Hot News
ਚੰਡੀਗੜ੍ਹ 26 ਅਕਤੂਬਰ : ਪੰਜਾਬ ਵਿੱਚ 4 ਸੀਟਾਂ ਲਈ ਉਪ-ਚੋਣਾਂ ਵਾਸਤੇ ਨਾਮਜ਼ਦਗੀ ਦਾਖਲ ਕਰਨ ਦੀ ਪ੍ਰਕਿਰਿਆ ਸ਼ੁੱਕਰਵਾਰ ਨੂੰ ਖਤਮ ਹੋ ਗਈ ਹੈ। ਸ਼ੁੱਕਰਵਾਰ ਤੱਕ 60 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਭਰੇ ਹਨ। ਅਕਾਲੀ ਦਲ ਦੇ ਚੋਣਾਂ ਨਾ ਲੜਨ ਦੇ ਐਲਾਨ ਤੋਂ ਬਾਅਦ ਪੰਜਾਬ ਵਿੱਚ 3 ਮੁੱਖ ਪਾਰਟੀਆਂ 4 ਸੀਟਾਂ 'ਤੇ ਉਮੀਦਵਾਰ ਉਤਾਰ ਚੁੱਕੀਆਂ ਹਨ। ਆਓ ਦੇਖਦੇ ਹਾਂ ਇਨ੍ਹਾਂ ਵਿਚੋਂ ਕਿਹੜੇ ਉਮੀਦਵਾਰ ਕਿੰਨੇ ਅਮੀਰ ਹਨ। ਸਾਰੇ ਉਮੀਦਵਾਰਾਂ ਵਿਚੋਂ ਭਾਜਪਾ ਦੇ ਉਮੀਦਵਾਰ ਕੇਵਲ ਢਿੱਲੋਂ ਸਭ ਤੋਂ ਅਮੀਰ ਹਨ, ਜਿਨ੍ਹਾਂ ਕੋਲ ਲੱਖਾਂ ਰੁਪਏ ਦੀਆਂ ਘੜੀਆਂ ਅਤੇ ਕਰੋੜਾਂ ਰੁਪਏ ਦਾ ਸੋਨਾ ਹੈ, ਪਰ ਫਿਰ ਵੀ ਉਨ੍ਹਾਂ ਨੇ ਆਪਣੀ ਕਾਰ ਨਹੀਂ ਰੱਖੀ।3 ਪਾਰਟੀਆਂ ਦੇ 12 ਉਮੀਦਵਾਰਾਂ ਨੇ ਆਪਣੇ ਹਲਫ਼ਨਾਮੇ ਦਾਖਲ ਕੀਤੇ ਹਨ। ਇਨ੍ਹਾਂ ਵਿੱਚ 3 ਅਜਿਹੇ ਉਮੀਦਵਾਰ ਹਨ, ਜਿਨ੍ਹਾਂ ਖ਼ਿਲਾਫ਼ ਫੌਜਦਾਰੀ ਕੇਸ ਦਰਜ ਹਨ। ਇਨ੍ਹਾਂ ਵਿੱਚ ਭਾਜਪਾ ਦੇ ਰਵਿ ਕਰਨ ਸਿੰਘ ਕਾਹਲੋਂ, ਮਨਪ੍ਰੀਤ ਬਾਦਲ ਅਤੇ 'ਆਪ' ਦੇ ਹਰਦੀਪ ਸਿੰਘ ਡਿੰਪੀ ਢਿੱਲੋਂ ਸ਼ਾਮਲ ਹਨ। ਇਨ੍ਹਾਂ ਸਾਰਿਆਂ ਦੇ ਕੇਸਾਂ ਦੀ ਸੁਣਵਾਈ ਅਦਾਲਤ ਵਿੱਚ ਚੱਲ ਰਹੀ ਹੈ।2 ਅਜਿਹੇ ਉਮੀਦਵਾਰ ਹਨ, ਜਿਨ੍...

ਚੋਣ ਕਮਿਸ਼ਨ ਵੱਲੋਂ ਜਨਰਲ ਨਿਗਰਾਨ, ਪੁਲਿਸ ਨਿਗਰਾਨ ਅਤੇ ਖਰਚਾ ਨਿਗਰਾਨ ਨਿਯੁਕਤ

Breaking News
ਚੰਡੀਗੜ੍ਹ, 25 ਅਕਤੂਬਰ: ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ ਜਨਰਲ ਨਿਗਰਾਨ, ਪੁਲਿਸ ਨਿਗਰਾਨ ਅਤੇ ਖਰਚਾ ਨਿਗਰਾਨ ਨਿਯੁਕਤ ਕੀਤੇ ਗਏ ਹਨ ਜੋ ਕਿ ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਨੂੰ ਯਕੀਨੀ ਬਣਾਉਣ ਲਈ ਅਹਿਮ ਭੂਮਿਕਾ ਨਿਭਾਉਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਲਈ ਅਜੈ ਸਿੰਘ ਤੋਮਰ (ਮੋਬਾਇਲ ਨੰਬਰ- 7290976392), ਹਲਕਾ ਚੱਬੇਵਾਲ ਲਈ ਤਾਪਸ ਕੁਮਾਰ ਬਾਗਚੀ (ਮੋਬਾਇਲ ਨੰਬਰ- 8918226101), ਹਲਕਾ ਗਿੱਦੜਬਾਹਾ ਲਈ ਸਮਿਤਾ ਆਰ (ਮੋਬਾਇਲ ਨੰਬਰ- 9442222502) ਅਤੇ ਹਲਕਾ ਬਰਨਾਲਾ ਲਈ ਨਵੀਨ ਐਸ ਐਲ (ਮੋਬਾਇਲ ਨੰਬਰ- 8680582921) ਨੂੰ ਜਨਰਲ ਨਿਗਰਾਨ ਨਿਯੁਕਤ ਕੀਤਾ ਗਿਆ ਹੈ। ਇਸੇ ਤਰ੍ਹਾਂ ਹਲਕਾ ਡੇਰਾ ਬਾਬਾ ਨਾਨਕ ਅਤੇ ਚੱਬੇਵਾਲ ਲਈ ਸਿਧਾਰਥ ਕੌਸ਼ਲ (ਮੋਬਾਇਲ ਨੰਬਰ-8360616324) ਤੇ ਹਲਕਾ ਗਿੱਦੜਬਾਹਾ ਅਤੇ ਬਰਨਾਲਾ ਲਈ ਓਡਾਂਡੀ ਉਦੈ ਕਿਰਨ (ਮੋਬਾਇਲ ਨੰਬਰ-8331098205) ਪੁਲਿਸ ਨਿਗਰਾਨ ਨਿਯੁਕਤ ਕੀਤੇ ਗਏ ਹਨ। ਉੱਥੇ ਹੀ ਹਲਕਾ ਡੇਰਾ ਬਾਬਾ ਨਾਨਕ ਲ...

ਵਿਜੀਲੈਂਸ ਵੱਲੋਂ ਬਾਰਦਾਨੇ ਵਿੱਚ ਹੇਰਾਫੇਰੀ ਕਰਦਾ ਫੂਡ ਸਪਲਾਈ ਇੰਸਪੈਕਟਰ ਕਾਬੂ

Breaking News
ਚੰਡੀਗੜ੍ਹ, 25 ਅਕਤੂਬਰ: ਸੂਬੇ ਵਿੱਚ ਭ੍ਰਿਸ਼ਟਾਚਾਰ ਖਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਖੁਰਾਕ ਤੇ ਸਿਵਲ ਸਪਲਾਈ ਇੰਸਪੈਕਟਰ ਵਿਨੋਦ ਖੋਸਲਾ ਨੂੰ ਕਾਬੂ ਕੀਤਾ ਹੈ। ਦੱਸਣਯੋਗ ਹੈ ਕਿ ਉਕਤ ਮੁਲਜ਼ਮ ਉੱਤੇ ਸਰਕਾਰੀ ਬਾਰਦਾਨੇ ‘ਚ ਹੇਰਾਫੇਰੀ ਨੂੰ ਛਪਾਉਣ ਲਈ ਬਟਾਲਾ ਵਿੱਚ ਇੱਕ ਗੋਦਾਮ ਨੂੰ ਅੱਗ ਲਾਉਣ ਦਾ ਦੋਸ਼ ਹੈ। ਪੰਜਾਬ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਉਕਤ ਇੰਸਪੈਕਟਰ ਨੂੰ 2017 ਦੀ ਵਿਜੀਲੈਂਸ ਜਾਂਚ ਨੰਬਰ 3 ਦੀ ਤਸਦੀਕ ਤੋਂ ਬਾਅਦ ਗ੍ਰਿਫਤਾਰ ਕੀਤਾ ਗਿਆ ਹੈ। ਸਤੰਬਰ 2016 ਵਿੱਚ ਫੂਡ ਸਪਲਾਈ ਸੈਂਟਰ, ਬਟਾਲਾ ਦੇ ਗੋਦਾਮ ਨੰਬਰ 5 ਨੂੰ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਸੀ ਅਤੇ ਇਸ ਕੇਸ ਦੀ ਜਾਂਚ ਦੌਰਾਨ ਪਤਾ ਲੱਗਾ ਕਿ ਇਸ ਗੋਦਾਮ ਦਾ ਕੰਮ ਦੇਖ ਰਹੇ ਇੰਸਪੈਕਟਰ ਨੇ ਸਰਕਾਰੀ ਬਾਰਦਾਨੇ ਵਿੱਚ ਕੀਤੀ ਗਈ ਹੇਰਾਫੇਰੀ ਨੂੰ ਲੁਕਾਉਣ ਲਈ ਜਾਣਬੁੱਝ ਕੇ ਗੋਦਾਮ ਨੂੰ ਅੱਗ ਲਗਾ ਦਿੱਤੀ ਸੀ, ਜਿਸ ਨਾਲ ਸਰਕਾਰੀ ਖ਼ਜ਼ਾਨੇ ਦਾ ਨੁਕਸਾਨ ਹੋਇਆ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵਿਜੀਲੈਂਸ ਬਿਊਰੋ ਅੰਮ੍ਰਿਤਸਰ ਰੇਂਜ ਦੇ ਥਾਣੇ ਵਿੱਚ ਆਈ.ਪੀ.ਸੀ. ਦੀ ਧਾਰਾ 408 ਅਤੇ 435,...

ਗੋਲਡੀ ਬਰਾੜ ਨੂੰ ਕੈਨੇਡਾ ‘ਚ ਕਰ ਲਿਆ ਗ੍ਰਿਫਤਾਰ ? ਹਾਈ ਕਮਿਸ਼ਨ ਨੇ ਕੀਤੇ ਵੱਡੇ ਖੁਲਾਸੇ

Breaking News
ਨਵੀਂ ਦਿੱਲੀ 25 ਅਕਤੂਬਰ : ਕੈਨੇਡਾ ਵਿਚ ਰਹਿ ਰਹੇ ਮਸ਼ਹੂਰ ਗੈਂਗਸਟਰ ਗੋਲਡੀ ਬਰਾੜ ਬਾਰੇ ਬਹੁਤ ਹੈਰਾਨੀਜਨਕ ਤੱਥ ਸਾਹਮਣੇ ਆਏ ਹਨ। ਕੈਨੇਡਾ ਤੋਂ ਵਾਪਸ ਬੁਲਾਏ ਗਏ ਭਾਰਤੀ ਰਾਜਦੂਤ ਸੰਜੇ ਵਰਮਾਂ ਨੇ ਦੱਸਿਆ ਕਿ ਕੈਨੇਡਾ ਸਰਕਾਰ ਨੇ ਗੋਲਡੀ ਬਰਾੜ ਨੂੰ ਗ੍ਰਿਫਤਾਰ ਕਰ ਲਿਆ ਹੈ।ਪਿਛਲੇ ਦਿਨੀਂ ਭਾਰਤ ਅਤੇ ਕੈਨੇਡਾ ਵਿਚਕਾਰ ਪੈਦਾ ਹੋਈ ਤਲਖੀ ਦੌਰਾਨ ਭਾਰਤ ਨੇ ਆਪਣੇ 6 ਰਾਜਦੂਤ ਵਾਪਸ ਬੁਲਾ ਲਏ ਸਨ। ਇਨ੍ਹਾਂ ਵਾਪਸ ਬੁਲਾਏ ਗਏ ਰਾਜਦੂਤਾਂ ਵਿਚੋਂ ਇਕ ਰਾਜਦੂਤ ਸੰਜੇ ਵਰਮਾਂ ਨੇ ਨਿਊਜ਼ ਏਜੰਸੀ ਪੀ.ਟੀ.ਆਈ. ਨਾਲ ਇੰਟਰਵਿਊ ਦੌਰਾਨ ਬਹੁਤ ਹੀ ਹੈਰਾਨੀਜਨਕ ਖੁਲਾਸੇ ਕੀਤੇ ਹਨ। ਸੰਜੇ ਵਰਮਾ ਨੇ ਦੱਸਿਆ ਕਿ ਜਦੋਂ ਪੰਜਾਬ ਵਿਚ ਸਿੱਧੂ ਮੂਸੇਵਾਲਾ ਦਾ ਕਤਲ ਕੀਤਾ ਗਿਆ ਅਤੇ ਇਸ ਕਤਲ ਦੀ ਜੁੰਮੇਵਾਰੀ ਜੇਲ ਵਿਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਲਈ ਤਾਂ ਗੋਲਡੀ ਬਰਾੜ ਦਾ ਨਾਮ ਬਹੁਤ ਚਰਚਾ ਵਿਚ ਆਇਆ। ਇਸ ਦੌਰਾਨ ਪਾਤ ਲੱਗਾ ਕਿ ਗੋਲਡੀ ਬਰਾੜ ਕੈਨੇਡਾ ਵਿਚ ਰਹਿ ਕੇ ਲਾਰੈਂਸ ਬਿਸ਼ਨੋਈ ਦਾ ਸਾਰਾ ਨੈਟਵਰਕ ਚਲਾ ਰਿਹਾ ਹੈ। ਉਸ ਮੌਕੇ ਭਾਰਤ ਸਰਕਾਰ ਵਲੋਂ ਕੈਨੇਡਾ ਸਰਕਾਰ ਨੂੰ ਗੋਲਡੀ ਬਰਾੜ ਖਿਲਾਫ ਕਾਰਵਾਈ ਲਈ ਲਿਖਿਆ ਗਿਆ। ਇਸ ਤੋਂ ਬਾਅਦ ਕ...

ਵਿਦਿਆਰਥੀਆਂ ਦੀ ਤਕਦੀਰ ਬਦਲਣ ਲਈ ਮਿਆਰੀ ਸਿੱਖਿਆ ਪ੍ਰਦਾਨ ਕਰਨਾ ਪੰਜਾਬ ਸਰਕਾਰ ਦੀ ਪ੍ਰਮੁੱਖ ਤਰਜੀਹ: ਭਗਵੰਤ ਸਿੰਘ ਮਾਨ

Breaking News
ਬਠਿੰਡਾ, 24 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ ਸੂਬਾ ਸਰਕਾਰ ਵਿਦਿਆਰਥੀਆਂ ਨੂੰ ਸਕੂਲ ਪੱਧਰ 'ਤੇ ਮਿਆਰੀ ਸਿੱਖਿਆ ਦੇ ਕੇ ਉਨ੍ਹਾਂ ਦੀ ਤਕਦੀਰ ਬਦਲਣ ਲਈ ਅਣਥੱਕ ਯਤਨ ਕਰ ਰਹੀ ਹੈ। ਮਾਲ ਰੋਡ ’ਤੇ ਸਥਿਤ ਸ਼ਹੀਦ ਮੇਜਰ ਰਵੀਇੰਦਰ ਸਿੰਘ ਸੰਧੂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦੀ ਨਵੀਂ ਇਮਾਰਤ ਨੂੰ ਲੋਕਾਂ ਨੂੰ ਸਮਰਪਿਤ ਕਰਨ ਉਪਰੰਤ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਸੂਬੇ ਵਿੱਚ ਸਿੱਖਿਆ ਕ੍ਰਾਂਤੀ ਲਿਆਂਦੀ ਹੈ ਜਿਸ ਨੇ ਸਮਾਜਿਕ-ਆਰਥਿਕ ਪਾੜੇ ਨੂੰ ਪੂਰਦਿਆਂ ਵਿਦਿਆਰਥੀਆਂ ਦੀ ਕਿਸਮਤ ਬਦਲ ਕੇ ਰੱਖ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸਿੱਖਿਆ ਖੇਤਰ ਨੂੰ ਸਭ ਤੋਂ ਵੱਧ ਤਰਜੀਹ ਦੇ ਰਹੀ ਹੈ ਕਿਉਂਕਿ ਵਿਦਿਆਰਥੀਆਂ ਦੀ ਭਲਾਈ ਤੋਂ ਵੱਧ ਕੁਝ ਵੀ ਮਹੱਤਵਪੂਰਨ ਨਹੀਂ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਹਿਲਾਂ ਮਾਪੇ ਸਰਕਾਰੀ ਸਕੂਲਾਂ ਵਿੱਚ ਦਿੱਤੀ ਜਾਂਦੀ ਸਿੱਖਿਆ ਵਿੱਚ ਵਿਸ਼ਵਾਸ ਨਹੀਂ ਰੱਖਦੇ ਸਨ ਪਰ ਹੁਣ ਇਹ ਸਕੂਲ ਆਧੁਨਿਕ ਸਿੱਖਿਆ ਦੇ ਮੰਦਰ ਬਣ ਗਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਇਸ ਕਾਰਨ ...