Tuesday, October 6Malwa News
Shadow

Breaking News

ਪ੍ਰਾਵੀਡੈਂਟ ਘੁਟਾਲੇ ‘ਚ 6 ਡਾਕਟਰਾਂ ਨੂੰ ਸੁਣਾਈ ਕੈਦ ਦੀ ਸਜ਼ਾ

Breaking News
ਜਲੰਧਰ 24 ਅਕਤੂਬਰ : ਇਥੋਂ ਦੀ ਇਕ ਅਦਾਲਤ ਨੇ ਪੰਜਾਬ ਵਿੱਚ 2012 ਵਿੱਚ ਹੋਏ ਪ੍ਰੋਵੀਡੈਂਟ ਫੰਡ ਘੁਟਾਲੇ ਦੇ ਮਾਮਲੇ ਵਿਚ 6 ਡਾਕਟਰਾਂ ਨੂੰ ਸਜ਼ਾ ਸੁਣਾਈ ਹੈ। ਇਸ ਮਾਮਲੇ ਵਿਚ ਈਡੀ ਵੱਲੋਂ ਜਾਂਚ ਕੀਤੀ ਜਾ ਰਹੀ ਸੀ। ਇਸ ਦੀ ਜਾਣਕਾਰੀ ਐਨਫੋਰਸਮੈਂਟ ਡਾਇਰੈਕਟੋਰੇਟ (ED) ਜਲੰਧਰ ਦੇ ਸਾਬਕਾ ਅਧਿਕਾਰੀ ਨਿਰੰਜਨ ਸਿੰਘ ਨੇ ਦਿੱਤੀ ਹੈ।ਇਸ ਮਾਮਲੇ ਵਿਚ ਜਲੰਧਰ ਦੀ ਸੈਸ਼ਨ ਕੋਰਟ ਵਿਚ ਸੁਣਵਾਈ ਸੀ। ਇਸ ਦੌਰਾਨ ਈ ਡੀ ਦੇ ਸਾਬਕਾ ਅਧਿਕਾਰੀ ਨਿਰੰਜਨ ਸਿੰਘ ਅਦਾਲਤ ਵਿਚ ਆਏ ਹੋਏ ਸਨ। ਜਲੰਧਰ ਸੈਸ਼ਨ ਕੋਰਟ ਨੇ ਮੁੱਖ ਦੋਸ਼ੀ ਕਰਮਪਾਲ ਗੋਇਲ ਨੂੰ ਪੰਜ ਸਾਲ, ਸ਼ੈਲੇਂਦਰ ਸਿੰਘ ਨੂੰ 4 ਸਾਲ ਅਤੇ ਤਿੰਨ ਡਾਕਟਰਾਂ ਨੂੰ ਤਿੰਨ-ਤਿੰਨ ਸਾਲ ਦੀ ਸਜ਼ਾ ਸੁਣਾਈ ਗਈ ਹੈ। ਜਿਨ੍ਹਾਂ ਡਾਕਟਰਾਂ ਨੂੰ ਤਿੰਨ ਤਿੰਨ ਸਾਲ ਸਜ਼ਾ ਸੁਣਾਈ ਹੈ, ਉਨ੍ਹਾਂ ਵਿਚ ਯੁਵਰਾਜ ਸਿੰਘ, ਕ੍ਰਿਸ਼ਨ ਲਾਲ, ਹਰਦੇਵ ਸਿੰਘ ਸ਼ਾਮਲ ਹਨ। ਇਸਦੇ ਨਾਲ ਹੀ ਕੇਸ ਵਿੱਚ ਹਰਦੇਵ ਸਿੰਘ ਦੀ ਪਤਨੀ ਨਿਰਮਲਾ ਦੇਵੀ ਨੂੰ ਵੀ ਚਾਰ ਸਾਲ ਦੀ ਸਜ਼ਾ ਹੋਈ ਹੈ।ਸਾਬਕਾ ਈਡੀ ਅਧਿਕਾਰੀ ਨਿਰੰਜਨ ਸਿੰਘ ਨੇ ਕਿਹਾ - 2012 ਵਿੱਚ ਸਾਡੀ ਟੀਮ ਨੇ ਇੱਕ ਚਾਰਜਸ਼ੀਟ ਫਾਈਲ ਕੀਤੀ ਸੀ। ਇਸ ਕੇਸ ਵਿੱਚ ਪੰਜਾਬ ...

ਪਲਾਟਾਂ ਦੀਆਂ ਰਜਿਸਟਰੀਆਂ ਲਈ ਐਨ ਓ ਸੀ ਦੀ ਸ਼ਰਤ ਖਤਮ : ਰਾਜਪਾਲ ਵਲੋਂ ਮਨਜੂਰੀ

Breaking News
ਚੰਡੀਗੜ੍ਹ 24 ਅਕਤੂਬਰ : ਪੰਜਾਬ ਦੇ ਲੋਕਾਂ ਲਈ ਵੱਡੀ ਖੁਸ਼ਖਬਰੀ ਵਾਲੀ ਖਬਰ ਆਈ ਹੈ ਕਿ ਹੁਣ ਜਲਦੀ ਹੀ ਪੰਜਾਬ ਵਿਚੋਂ ਪਲਾਟਾਂ ਦੀਆਂ ਰਜਿਸਟਰੀਆਂ ਲਈ ਐਨ ਓ ਸੀ ਦੀ ਸ਼ਰਤ ਖਤਮ ਹੋ ਜਾਵੇਗੀ। ਭਾਵੇਂ ਇਸ ਸਬੰਧੀ ਪਹਿਲਾਂ ਵੀ ਸਰਕਾਰ ਵਲੋਂ ਐਲਾਨ ਕੀਤਾ ਜਾ ਚੁੱਕਾ ਹੈ, ਪਰ ਅਜੇ ਤੱਕ ਤਹਿਸੀਲਦਾਰਾਂ ਵਲੋਂ ਐਨ ਓ ਸੀ ਦੀ ਸ਼ਰਤ ਖਤਮ ਨਹੀਂ ਕੀਤੀ ਗਈ ਸੀ। ਹੁਣ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਰਜਿਸਟਰੀ ਤੋਂ ਐੱਨ.ਓ.ਸੀ. ਦੀ ਸ਼ਰਤ ਖ਼ਤਮ ਕਰਨ ਸਬੰਧੀ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ।ਇਸ ਤੋਂ ਪਹਿਲਾਂ ਇਹ ਸ਼ਰਤ ਖਤਮ ਕਰਨ ਲਈ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਵਿਚ ਬਿੱਲ ਪਾਸ ਕੀਤਾ ਗਿਆ ਸੀ। ਇਹ ਬਿੱਲ ਪਾਸ ਹੋਣ ਪਿਛੋਂ ਹੁਣ ਪੰਜਾਬ ਦੇ ਰਾਜਪਾਲ ਨੂੰ ਪ੍ਰਵਾਨਗੀ ਲਈ ਭੇਜਿਆ ਗਿਆ ਸੀ। ਅੱਜ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਇਸ ਬਿੱਲ ਨੂੰ ਮਨਜੂਰੀ ਦੇ ਦਿੱਤੀ ਗਈ ਹੈ। ਰਾਜਪਾਲ ਦੀ ਮਨਜੂਰੀ ਪਿਛੋਂ ਹੁਣ ਪੰਜਾਬ ਸਰਕਾਰ ਵਲੋਂ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਜਾਵੇਗਾ ਅਤੇ ਜਲਦੀ ਹੀ ਪੰਜਾਬ ਵਿਚ ਪਲਾਟਾਂ ਦੀਆਂ ਰਜਿਸਟਰੀਆਂ ਲਈ ਐਨ ਓ ਸੀ ਦੀ ਸ਼ਰਤ ਖਤਮ ਕਰ ਦਿੱਤੀ ਜਾਵੇਗੀ।ਹੁਣ ਇਸ ਬਿੱਲ ਨਾਲ...

ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਇਕ ਹੋਰ ਝਟਕਾ

Breaking News
ਲੁਧਿਆਣਾ 24 ਅਕਤੂਬਰ : ਜੇਲ ਵਿਚ ਬੰਦ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਇਕ ਹੋਰ ਝਟਕਾ ਦਿੰਦਿਆਂ ਈ ਡੀ ਵਲੋਂ ਇਕ ਹੋਰ ਕੇਸ ਦਰਜ ਕੀਤਾ ਹੈ। ਈ ਡੀ ਵਲੋਂ ਭਾਰਤ ਭੂਸ਼ਨ ਅਤੇ ਉਸਦੇ ਸਾਥੀ 31 ਹੋਰ ਵਿਅਕਤੀਆਂ ਖਿਲਾਫ ਕੇਸ ਦਰਜ ਕੀਤਾ ਹੈ। ਖੁਰਾਕ, ਨਾਗਰਿਕ ਸਪਲਾਈ ਅਤੇ ਉਪਭੋਗਤਾ ਮਾਮਲਿਆਂ ਵਿੱਚ ਹੇਰਾਫੇਰੀ ਅਤੇ ਦੁਰਪ੍ਰਬੰਧ ਦੇ ਦੋਸ਼ਾਂ ਅਧੀਨ ਦਰਜ ਕੀਤੇ ਗਏ ਇਸ ਵਿੱਚ ਹੁਣ ਈਡੀ (ਐਨਫੋਰਸਮੈਂਟ ਡਾਇਰੈਕਟੋਰੇਟ) ਨੇ ਟੈਂਡਰ ਘੁਟਾਲੇ ਵਿੱਚ ਧਨ ਸ਼ੋਧਨ ਰੋਕਥਾਮ (ਪੀਐੱਮਐੱਲਏ), 2002 ਦੇ ਪ੍ਰਾਵਧਾਨਾਂ ਤਹਿਤ 26.09.2024 ਨੂੰ ਵਿਸ਼ੇਸ਼ ਅਦਾਲਤ (ਪੀਐੱਮਐੱਲਏ) ਵਿੱਚ ਦੋਸ਼ੀਆਂ ਖ਼ਿਲਾਫ਼ ਮੁਕੱਦਮੇ ਦੀ ਸ਼ਿਕਾਇਤ PC (ਪ੍ਰੋਸੀਕਿਊਸ਼ਨ ਕੰਪਲੇਨ) ਦਾਇਰ ਕੀਤੀ ਹੈ। ਵਿਸ਼ੇਸ਼ ਅਦਾਲਤ ਨੇ 19 ਅਕਤੂਬਰ ਨੂੰ ਇਸ ਸ਼ਿਕਾਇਤ 'ਤੇ ਸੁਣਵਾਈ ਕਰਦਿਆਂ ਪੀਸੀ ਦਾ ਨੋਟਿਸ ਲਿਆ ਹੈ।ਈਡੀ ਨੇ ਖੁਰਾਕ, ਨਾਗਰਿਕ ਸਪਲਾਈ ਅਤੇ ਉਪਭੋਗਤਾ ਮਾਮਲੇ ਵਿਭਾਗ ਵਿੱਚ 'ਟੈਂਡਰ ਘੁਟਾਲੇ' ਨਾਲ ਸਬੰਧਤ ਆਈਪੀਸੀ, 1860 ਅਤੇ ਭ੍ਰਿਸ਼ਟਾਚਾਰ ਰੋਕਥਾਮ ਐਕਟ, 1988 ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਊਰੋ, ਪੰਜਾਬ ਦੁਆਰਾ ਦਰਜ...

ਡਰਾਈਵਰ ਸਮੇਤ ਨਸ਼ਾ ਵੇਚਦੀ ਫੜ੍ਹੀ ਗਈ ਕਾਂਗਰਸ ਦੀ ਸਾਬਕਾ ਵਿਧਾਇਕ ਸਤਿਕਾਰ ਕੌਰ

Breaking News
ਚੰਡੀਗੜ੍ਹ 23 ਅਕਤੂਬਰ : ਅੱਜ ਪੰਜਾਬ ਪੁਲੀਸ ਨੇ ਕਾਂਗਰਸ ਪਾਰਟੀ ਦੀ ਸਾਬਕਾ ਵਿਧਾਇਕ ਸਤਿਕਾਰ ਕੌਰ ਨੂੰ ਨਸ਼ਾ ਵੇਚਣ ਦੇ ਦੋਸ਼ ਵਿਚ ਗ੍ਰਿਫਤਾਰ ਕੀਤਾ ਗਿਆ। ਸਤਿਕਾਰ ਪਿਛਲੀ ਕਾਂਗਰਸ ਦੌਰਾਨ ਫਿਰੋਜ਼ਪੁਰ ਦਿਹਾਤੀ ਤੋਂ ਵਿਧਾਇਕ ਰਹੀ ਹੈ। ਅੱਜ ਪੁਲੀਸ ਨੇ ਨਸ਼ਾ ਵੇਚਣ ਦੇ ਦੋਸ਼ ਵਿਚ ਗ੍ਰਿਫਤਾਰ ਕੀਤਾ ਹੈ। ਪੰਜਾਬ ਪੁਲੀਸ ਦੇ ਆਈ ਜੀ ਹੈਡਕੁਆਰਟਰ ਸੁਖਚੈਨ ਸਿੰਘ ਨੇ ਇਸ ਸਬੰਧੀ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲਣ ਤੋਂ ਬਾਅਦ ਮੋਹਾਲੀ ਪੁਲੀਸ ਨੇ ਸਤਿਕਾਰ ਕੌਰ 'ਤੇ ਛਾਪਾ ਮਾਰਿਆ। ਜਦੋਂ ਉਸ ਨੂੰ ਗ੍ਰਿਫਤਾਰ ਕੀਤਾ ਗਿਆ ਤਾਂ ਉਸ ਨੇ ਭੱਜਣ ਦੀ ਕੋਸ਼ਿਸ਼ ਕੀਤੀ ਅਤੇ ਇਕ ਪੁਲੀਸ ਅਧਿਕਾਰੀ ਦੇ ਪੈਰ 'ਤੇ ਸੱਟ ਵੀ ਵੱਜੀ ਹੈ। ਆਈ ਜੀ ਸੁਖਚੈਨ ਸਿੰਘ ਨੇ ਦੱਸਿਆ ਕਿ ਉਸ ਪਾਸੋਂ 28 ਗ੍ਰਾਮ ਚਿੱਟਾ ਵੀ ਬਰਾਮਦ ਕੀਤਾ ਗਿਆ। ਉਨ੍ਹਾਂ ਨੇ ਦੱਸਿਆ ਕਿ ਜਦੋਂ ਪੁਲੀਸ ਨੂੰ ਸੂਚਨਾ ਮਿਲੀ ਕਿ ਸਤਿਕਾਰ ਕੌਰ ਨਸ਼ਾ ਵੇਚਣ ਦਾ ਧੰਦਾ ਕਰਦੀ ਹੈ। ਉਨ੍ਹਾਂ ਨੇ ਦੱਸਿਆ ਕਿ ਪੁਲੀਸ ਨੂੰ ਸੂਚਨਾ ਮਿਲੀ ਸੀ ਕਿ ਇਕ ਰਾਜਸੀ ਆਗੂ ਔਰਤ ਨਸ਼ਾ ਵੇਚਣ ਦਾ ਧੰਦਾ ਕਰ ਰਹੀ ਹੈ। ਇਸ ਤੋਂ ਬਾਅਦ ਪੁਲੀਸ ਨੇ ਇਕ ਵਿਅਕਤੀ ਪਾਸੋਂ...

ਅਸੀਂ ਚਾਰੋਂ ਸੀਟਾਂ ਜਿੱਤਾਂਗੇ,  ਪੰਜਾਬ ਦੀ ਜਨਤਾ ‘ਆਪ’ ਦੇ ਨਾਲ ਹੈ: ਭਗਵੰਤ ਮਾਨ

Breaking News
ਚੰਡੀਗੜ੍ਹ, 23 ਅਕਤੂਬਰ : ਆਮ ਆਦਮੀ ਪਾਰਟੀ 'ਆਪ' ਦੇ ਕੌਮੀ ਜਨਰਲ ਸਕੱਤਰ ਅਤੇ ਸੰਸਦ ਮੈਂਬਰ ਸੰਦੀਪ ਪਾਠਕ ਨੇ ਅੱਜ ਪੰਜਾਬ 'ਚ ਜ਼ਿਮਨੀ ਚੋਣ ਲਈ ਪਾਰਟੀ ਦੇ ਚਾਰ ਉਮੀਦਵਾਰਾਂ ਦੀ ਮੀਟਿੰਗ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਪਾਰਟੀ ਜ਼ਮੀਨੀ ਪੱਧਰ 'ਤੇ  ਚੋਣ ਪ੍ਰਚਾਰ ਕਰੇਗੀ।  ਉਨ੍ਹਾਂ ਐਲਾਨ ਕੀਤਾ ਕਿ ਪਾਰਟੀ ਦੇ ਸਾਰੇ ਮੈਂਬਰ ਪਿੰਡਾਂ ਵਿਚ ਵੋਟਰਾਂ ਨਾਲ ਸਰਗਰਮੀ ਨਾਲ ਮਿਲਣਗੇ ਅਤੇ ਜਨਤਾ ਦੇ ਮਹੱਤਵਪੂਰਨ ਮੁੱਦਿਆਂ 'ਤੇ ਧਿਆਨ ਕੇਂਦਰਿਤ ਕਰਨਗੇ। ਮੀਟਿੰਗ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ 'ਆਪ' ਉਮੀਦਵਾਰਾਂ ਨਾਲ ਚੋਣ ਪ੍ਰਚਾਰ ਰਣਨੀਤੀ 'ਤੇ ਚਰਚਾ ਕੀਤੀ ਅਤੇ ਕਿਹਾ ਕਿ 'ਆਪ' ਸਾਰੀਆਂ ਚਾਰ ਸੀਟਾਂ 'ਤੇ ਜਿੱਤ ਦਰਜ ਕਰੇਗੀ। ਉਨ੍ਹਾਂ ਕਿਹਾ ਕਿ ਲੋਕ ਸਾਡੇ ਨਾਲ ਹਨ ਕਿਉਂਕਿ ਅਸੀਂ ਉਨ੍ਹਾਂ ਦੇ ਮੁੱਦਿਆਂ ਅਤੇ ਕੰਮ 'ਤੇ ਧਿਆਨ ਕੇਂਦਰਿਤ ਕਰਦੇ ਹਾਂ। ਪਾਠਕ ਨੇ ਭਰੋਸਾ ਪ੍ਰਗਟਾਇਆ ਕਿ ਵੋਟਰ ਸਰਕਾਰ ਦੇ ਕੰਮ ਦੇ ਆਧਾਰ 'ਤੇ ਸਾਡੇ ਉਮੀਦਵਾਰਾਂ ਦਾ ਸਮਰਥਨ ਕਰਨਗੇ।  ਉਨ੍ਹਾਂ ਪਾਰਟੀ ਵਰਕਰਾਂ ਨੂੰ ਲੋਕਾਂ ਦੀਆਂ ਹੱਕੀ ਮੰਗਾਂ ਨੂੰ ਪਹਿਲ ਦੇਣ ਲਈ ਪ੍ਰੇਰਿਤ ਕੀਤਾ ਅਤੇ ਜ਼ੋਰ ਦੇ ਕੇ ਕਿਹਾ ...

ਪੰਜਾਬ ਸਰਕਾਰ ਵੱਲੋਂ ਨਕਲੀ ਬੀਜਾਂ ਦੀ ਸਮੱਸਿਆ ਨਾਲ ਨਜਿੱਠਣ ਲਈ ਕਿਊ.ਆਰ. ਕੋਡ ਸਿਸਟਮ ਦੀ ਸ਼ੁਰੂਆਤ

Breaking News
ਚੰਡੀਗੜ੍ਹ, 23 ਅਕਤੂਬਰ: ਕਿਸਾਨਾਂ ਨੂੰ ਮਿਆਰੀ ਬੀਜ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਇੱਕ ਨਵੀਂ ਪਹਿਲਕਦਮੀ ਕਰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇਥੇ ਕਿਊ.ਆਰ. ਕੋਡ ਪ੍ਰਣਾਲੀ ਦੀ ਸ਼ੁਰੂਆਤ ਕੀਤੀ, ਜੋ ਕਿ ਨਕਲੀ ਬੀਜਾਂ ਦੀ ਮਾਰਕੀਟ ਨੂੰ ਖ਼ਤਮ ਕਰਦਿਆਂ ਬੀਜ ਸਪਲਾਈ ਚੇਨ ਦੀ ਇਕਸਾਰਤਾ ਤੇ ਮਿਆਰ ਨੂੰ ਯਕੀਨੀ ਬਣਾਉਣ ਵਿੱਚ ਮਦਦ ਕਰੇਗੀ। ਇਸ ਪਹਿਲਕਦਮੀ ਦੀ ਸ਼ੁਰੂਆਤ ਨਾਲ ਹੁਣ ਸੂਬੇ ਦੇ ਕਿਸਾਨ ਬੀਜਾਂ ਦੀ ਗੁਣਵੱਤਾ, ਸਰੋਤ ਅਤੇ ਪ੍ਰਮਾਣੀਕਰਣ ਬਾਰੇ ਆਸਾਨੀ ਨਾਲ ਜਾਣਕਾਰੀ ਹਾਸਲ ਕਰ ਸਕਣਗੇ। ਇੱਥੇ ਆਪਣੇ ਦਫ਼ਤਰ ਵਿਖੇ ਕਿਊ.ਆਰ. ਕੋਡ ਪ੍ਰਣਾਲੀ ਦੀ ਸ਼ੁਰੂਆਤ ਕਰਨ ਉਪਰੰਤ ਸ.ਗੁਰਮੀਤ ਸਿੰਘ ਖੁੱਡੀਆਂ ਨੇ  ਦੱਸਿਆ ਕਿ ਇਹ ਸਿਸਟਮ ਇੱਕ ਮਜ਼ਬੂਤ ਬੀਜ ਗੁਣਵੱਤਾ ਪ੍ਰਣਾਲੀ ਨੂੰ ਯਕੀਨੀ ਬਣਾਉਂਦਿਆਂ ਬੀਜ ਉਤਪਾਦਨ ਲੜੀ ਵਿੱਚ ਬੀਜਾਂ ਦੇ ਸਰੋਤ ਦਾ ਪਤਾ ਲਗਾਉਣ ਵਿੱਚ ਸਹਾਈ ਹੋਵੇਗਾ। ਉਨ੍ਹਾਂ ਦੱਸਿਆ ਕਿ ਕਿਸਾਨ ਬੀਜ ਖ਼ਰੀਦਣ ਤੋਂ ਪਹਿਲਾਂ ਬੀਜ ਦੇ ਥੈਲਿਆਂ 'ਤੇ ਲੱਗੇ ਕਿਊ.ਆਰ. ਕੋਡ ਟੈਗ ਨੂੰ ਸਕੈਨ ਕਰਕੇ ਉਸ ਬੀਜ ਬਾਰੇ ਸਾਰੀ ਜਾਣਕਾਰੀ ਹਾਸਲ ਕਰ ਸਕਣਗੇ।...

ਪੰਜਾਬ ਦੇ ਉਦਯੋਗਾਂ ਲਈ ਵੀ ਗੁਆਂਢੀ ਪਹਾੜੀ ਸੂਬਿਆਂ ਦੀ ਤਰਜ਼ ’ਤੇ ਰਿਆਇਤਾਂ ਦਿੱਤੀਆਂ ਜਾਣ: ਮੁੱਖ ਮੰਤਰੀ

Breaking News
ਚੰਡੀਗੜ੍ਹ, 23 ਅਕਤੂਬਰ: ਨੀਤੀ ਆਯੋਗ ਦੀ ਉੱਚ ਪੱਧਰੀ ਟੀਮ ਅੱਗੇ ਸੂਬੇ ਵਿੱਚ ਉਦਯੋਗਿਕ ਵਿਕਾਸ ਦਾ ਮਜ਼ਬੂਤ ਪੱਖ ਪੇਸ਼ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਕਿਹਾ ਕਿ ਸੂਬੇ ਵਿੱਚ ਉਦਯੋਗਾਂ ਦੇ ਵਿਕਾਸ ਲਈ ਗੁਆਂਢੀ ਪਹਾੜੀ ਰਾਜਾਂ ਦੇ ਬਰਾਬਰ ਰਿਆਇਤਾਂ ਦਿੱਤੀਆਂ ਜਾਣ। ਐਮ.ਐਸ.ਐਮ.ਈਜ਼. ਬਰਾਮਦਾਂ ’ਤੇ ਆਧਾਰਤ ਵਰਕਸ਼ਾਪ ਦੇ ਉਦਘਾਟਨੀ ਸੈਸ਼ਨ ਦੌਰਾਨ ਉਦਯੋਗਾਂ ਨੂੰ ਪੰਜਾਬ ਦੇ ਵਿਕਾਸ ਦੇ ਧੁਰੇ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਉਦਯੋਗਪਤੀਆਂ ਨੂੰ ਵੀ ਪਹਾੜੀ ਰਾਜਾਂ ਦੇ ਬਰਾਬਰ ਸਬਸਿਡੀਆਂ ਅਤੇ ਰਿਆਇਤਾਂ ਦੇਣਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਸਰਹੱਦੀ ਸੂਬਾ ਹੋਣ ਕਰਕੇ ਪਹਾੜੀ ਰਾਜਾਂ ਦੀ ਤਰਜ਼ ’ਤੇ ਕਾਰੋਬਾਰੀ ਸੌਖ ਦਾ ਦਰਜਾ ਦਿੱਤਾ ਜਾਣਾ ਚਾਹੀਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਸੂਬੇ ਦੇ ਵਿਆਪਕ ਉਦਯੋਗਿਕ ਵਿਕਾਸ ਨੂੰ ਯਕੀਨੀ ਬਣਾਉਣ ਵਿੱਚ ਮਦਦ ਮਿਲੇਗੀ ਕਿਉਂਕਿ ਪਹਾੜੀ ਖੇਤਰਾਂ ਨੂੰ ਰਿਆਇਤਾਂ ਮਿਲਣ ਕਾਰਨ ਸੂਬਾ ਉਦਯੋਗਿਕ ਵਿਕਾਸ ਵਿੱਚ ਪਛੜ ਗਿਆ ਹੈ। ਐਮ.ਐਸ.ਐਮ.ਈਜ਼. ਨੂੰ ਸੂਬੇ ਦੀ ਆਰਥਿਕਤਾ ਦੀ ਰੀੜ੍ਹ  ਦੱਸ...

ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਵਲੋਂ ਸੁਖਬੀਰ ਬਾਦਲ ਨੂੰ ਇਕ ਹੋਰ ਝਟਕਾ

Breaking News
ਅੰਮ੍ਰਿਤਸਰ 23 ਅਕਤੂਬਰ : ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ (ਸ਼ਅਦ) ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਲੋਂ ਧਾਰਮਿਕ ਸਜ਼ਾ ਸੁਣਾਈ ਗਈ ਸੀ। ਇਸ ਸਬੰਧੀ ਅੱਜ ਫੇਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਦੀਵਾਲੀ ਤੋਂ ਬਾਅਦ ਇਸ ਮਾਮਲੇ 'ਤੇ ਅਗਲਾ ਫੈਸਲਾ ਲੈਣ ਦਾ ਐਲਾਨ ਕੀਤਾ ਹੈ। ਦੱਸਣਯੋਗ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੁਖਬੀਰ ਬਾਦਲ ਨੂੰ ਤਨਖਾਹੀਆ ਕਰਾਰ ਦੇ ਦਿੱਤਾ ਸੀ। ਜਿਸ ਤੋਂ ਬਾਅਦ ਉਨ੍ਹਾਂ ਦੀ ਸਜ਼ਾ 'ਤੇ ਫੈਸਲਾ ਹੋਣਾ ਸੀ।ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਇਸ 'ਤੇ ਫੈਸਲਾ ਦੀਵਾਲੀ ਤੋਂ ਬਾਅਦ ਲਿਆ ਜਾਵੇਗਾ। 25 ਅਕਤੂਬਰ ਯਾਨੀ ਦੋ ਦਿਨ ਬਾਅਦ ਤੱਕ 4 ਵਿਧਾਨ ਸਭਾ ਚੋਣਾਂ ਦੇ ਨਾਮਜ਼ਦਗੀ ਹੋਣਗੇ। ਇਸ ਤੋਂ ਇਹ ਸਾਫ਼ ਹੋ ਗਿਆ ਹੈ ਕਿ ਸੁਖਬੀਰ ਬਾਦਲ ਖੁਦ ਚੋਣ ਨਹੀਂ ਲੜ ਸਕਣਗੇ।ਸੁਖਬੀਰ ਬਾਦਲ 'ਤੇ ਉਨ੍ਹਾਂ ਦੀ ਸਰਕਾਰ ਦੇ ਸਮੇਂ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੂੰ ਮਾਫ਼ੀ ਦੇਣ ਦੇ ਨਾਲ-ਨਾਲ ਸੁਮੇਧ ਸੈਣੀ ਨੂੰ DGP ਨਿਯੁਕਤ ਕਰਨ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ 'ਚ...

ਮੁੱਖ ਮੰਤਰੀ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕੋਲ ਝੋਨੇ ਦੇ ਖਰੀਦ ਕਾਰਜਾਂ ਦਾ ਮਸਲਾ ਚੁੱਕਿਆ

Breaking News
ਚੰਡੀਗੜ੍ਹ, 22 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਸੂਬੇ ਵਿੱਚ ਝੋਨੇ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਦਖ਼ਲ ਦੇਣ ਦੀ ਮੰਗ ਕੀਤੀ ਹੈ।ਕੇਂਦਰੀ ਗ੍ਰਹਿ ਮੰਤਰੀ ਨਾਲ ਫੋਨ ਉਤੇ ਗੱਲਬਾਤ ਦੌਰਾਨ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਨੂੰ ਖਰੀਦ ਕਾਰਜਾਂ ਵਿੱਚ ਪੇਸ਼ ਆ ਰਹੀਆਂ ਦਿੱਕਤਾਂ ਬਾਰੇ ਜਾਣੂੰ ਕਰਵਾਇਆ। ਉਨ੍ਹਾਂ ਨੇ ਗ੍ਰਹਿ ਮੰਤਰੀ ਨੂੰ ਦੱਸਿਆ ਕਿ ਆਵਾਜਾਈ ਦੀ ਲਾਗਤ ਦੀ ਸਮੱਸਿਆ, ਭੰਡਾਰਨ ਦੀ ਕਮੀ, ਹਾਈਬ੍ਰਿਡ ਕਿਸਮ ਦੀ ਗੁਣਵੱਤਾ ਅਤੇ ਸ਼ੈਲਰ ਮਾਲਕਾਂ ਦੇ ਘਾਟੇ ਵਰਗੇ ਮਸਲਿਆਂ ਨਾਲ ਖਰੀਦ ਕਾਰਜਾਂ ਉਤੇ ਬੁਰਾ ਅਸਰ ਪੈ ਰਿਹਾ ਹੈ। ਮੁੱਖ ਮੰਤਰੀ ਨੇ ਭਾਰਤ ਸਰਕਾਰ ਨੂੰ ਦੇਸ਼ ਦੇ ਵਡੇਰੇ ਹਿੱਤ ਵਿੱਚ ਇਨ੍ਹਾਂ ਮਸਲਿਆਂ ਦਾ ਫੌਰੀ ਹੱਲ ਕੱਢਣ ਦੀ ਅਪੀਲ ਕੀਤੀ ਹੈ।ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨ, ਆੜ੍ਹਤੀਏ ਅਤੇ ਮਿੱਲ ਮਾਲਕ ਦੇਸ਼ ਵਿੱਚ ਖੁਰਾਕ ਸੁਰੱਖਿਆ ਦੀ ਰੀੜ੍ਹ ਦੀ ਹੱਡੀ ਹਨ। ਉਨ੍ਹਾਂ ਕਿਹਾ ਕਿ ਸਾਡੇ ਕਿਸਾਨ ਅਨਾਜ ਪੈਦਾ ਕਰਦੇ ਹਨ ਤਾਂ ਆੜ੍ਹਤੀਏ ਅਤੇ ਮਿੱਲ ਮਾਲਕ ਇਹ ਯਕੀਨੀ ਬਣਾਉਂਦੇ ਹਨ ਕਿ ਉਨ੍ਹਾਂ ਦੀ ਖਰੀਦ, ਭੰਡਾਰਨ ਅਤੇ ਲਿਫਟਿ...

ਸਰਕਾਰੀ ਸਕੂਲਾਂ ਦੇ ਮੈਗਾ ਪੀ.ਟੀ.ਐਮ. ਵਿੱਚ 27 ਲੱਖ ਮਾਪਿਆਂ ਨੇ ਸ਼ਿਰਕਤ ਕੀਤੀ-ਭਗਵੰਤ ਮਾਨ

Breaking News
ਨੰਗਲ, 22 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦਾ ਸਿੱਖਿਆ ਖੇਤਰ ਵਿੱਚ ਕ੍ਰਾਂਤੀਕਾਰੀ ਬਦਲਾਅ ਆਉਣ ਸਦਕਾ ਅੱਜ ਸੂਬੇ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਅਧਿਆਪਕ-ਮਾਪੇ ਮਿਲਣੀ (ਮੈਗਾ ਪੀ.ਟੀ.ਐਮ.) ਦੌਰਾਨ 27 ਲੱਖ ਮਾਪਿਆਂ ਨੇ ਸ਼ਿਰਕਤ ਕੀਤੀ।ਅੱਜ ਇੱਥੇ ਮੈਗਾ ਪੀ.ਟੀ.ਐਮ. ਦੌਰਾਨ ‘ਸਕੂਲ ਆਫ ਐਮੀਨੈਂਸ’ ਦਾ ਦੌਰਾ ਕਰਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਲਈ ਅੱਜ ਇਤਿਹਾਸਕ ਦਿਹਾੜਾ ਹੈ ਕਿਉਂ ਜੋ ਸੂਬੇ ਦੇ ਹਰੇਕ ਸਰਕਾਰੀ ਸਕੂਲ ਵਿੱਚ ਪੀ.ਟੀ.ਐਮ. ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਤਕਰੀਬਨ 27 ਲੱਖ ਮਾਪੇ ਅੱਜ ਸਕੂਲਾਂ ਵਿੱਚ ਜਾ ਕੇ ਪੜ੍ਹਾਈ, ਮਾਹੌਲ, ਗਤੀਵਿਧੀਆਂ ਅਤੇ ਬੱਚਿਆਂ ਨੂੰ ਦਿੱਤੀਆਂ ਜਾ ਰਹੀਆਂ ਹੋਰ ਸਹੂਲਤਾਂ ਬਾਰੇ ਜਾਣਕਾਰੀ ਹਾਸਲ ਕਰ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਉਪਰਾਲੇ ਨਾਲ ਅਧਿਆਪਕਾਂ ਨੂੰ ਮਾਪਿਆਂ ਕੋਲ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਦਾ ਪ੍ਰਗਟਾਵਾ ਕਰਨ ਦਾ ਢੁਕਵਾਂ ਮੌਕਾ ਹਾਸਲ ਹੁੰਦਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਸਿੱਖਿਆ ਖੇਤਰ ਵਿੱਚ ਪੀ.ਟੀ.ਐਮ. ਕਰਵਾਉਣ ਦਾ ਫੈਸਲਾ ਮਿਸ...