Tuesday, October 6Malwa News
Shadow

Breaking News

ਲੱਖਾਂ ਲੋਕਾਂ ਨੂੰ ਸੋਸ਼ਲ ਮੀਡੀਆ ਐਪ ਰਾਹੀਂ ਸੱਟੇ ਦੇ ਨਾਂ ‘ਤੇ ਠੱਗਣ ਵਾਲਾ ਦੁਬਈ ਤੋਂ ਕਾਬੂ

Breaking News, Hot News
ਨਵੀਂ ਦਿੱਲੀ : ਮਹਾਦੇਵ ਸੱਟਾ ਐਪ ਦਾ ਸੰਚਾਲਨ ਕਰਨ ਵਾਲੇ ਸੌਰਭ ਚੰਦਰਾਕਰ ਨੂੰ ਇੰਟਰਪੋਲ ਦੇ ਅਧਿਕਾਰੀਆਂ ਨੇ ਦੁਬਈ ਤੋਂ ਗ੍ਰਿਫਤਾਰ ਕਰ ਲਿਆ ਹੈ। ਦੁਬਈ ਦੀ ਪੁਲਿਸ ਅਤੇ ਸਥਾਨਕ ਫੋਰਸ ਦੇ ਨਾਲ ਮਿਲ ਕੇ CBI ਅਤੇ ED ਦੇ ਅਧਿਕਾਰੀਆਂ ਨੇ ਸੌਰਭ ਚੰਦਰਾਕਰ ਨਾਲ ਜੁੜੀ ਹਰ ਜਾਣਕਾਰੀ ਇੰਟਰਪੋਲ ਨੂੰ ਦਿੱਤੀ ਸੀ। 7 ਦਿਨਾਂ ਦੇ ਅੰਦਰ ਭਾਰਤ ਲਿਆਇਆ ਜਾ ਸਕਦਾ ਹੈ।ਦੱਸਿਆ ਜਾ ਰਿਹਾ ਹੈ ਕਿ ਗ੍ਰਿਫਤਾਰੀ ਤੋਂ ਬਾਅਦ ਇੰਟਰਪੋਲ ਦੇ ਅਫਸਰ ਨੇ ਭਾਰਤੀ ਵਿਦੇਸ਼ ਮੰਤਰਾਲੇ ਨੂੰ ਖ਼ਬਰ ਦਿੱਤੀ ਹੈ। ਹੁਣ ਸੌਰਭ ਚੰਦਰਾਕਰ ਨੂੰ ਭਾਰਤ ਅਤੇ ਫਿਰ ਜਲਦੀ ਹੀ ਰਾਇਪੁਰ ਲਿਆਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਇਸ ਲਈ ਦਸਤਾਵੇਜ਼ੀ ਕੰਮ ਅਫਸਰ ਜਲਦ ਤੋਂ ਜਲਦ ਨਿਪਟਾ ਰਹੇ ਹਨ।ਪ੍ਰਵਰਤਨ ਨਿਰਦੇਸ਼ਾਲੇ ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਮੁਤਾਬਕ ਲੰਬੇ ਸਮੇਂ ਤੋਂ ਅਧਿਕਾਰੀ ਦੁਬਈ ਵਿੱਚ ਆਪਣੀ ਪਛਾਣ ਛੁਪਾ ਕੇ ਰੁਕੇ ਹੋਏ ਸਨ। ਸੌਰਭ ਚੰਦਰਾਕਰ ਦੇ ਠਿਕਾਣਿਆਂ ਦੇ ਆਸ-ਪਾਸ ਅਧਿਕਾਰੀ ਨਜ਼ਰ ਰੱਖ ਰਹੇ ਸਨ। ਇਸ ਤੋਂ ਬਾਅਦ ਮੌਕਾ ਮਿਲਦੇ ਹੀ ਸੌਰਭ ਚੰਦਰਾਕਰ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।ਸੌਰਭ ਚੰਦਰਾਕਰ ਦੀ UAE ਵਿੱਚ ਗ੍ਰਿਫਤਾਰੀ ਦੀ ਸੂਚਨਾ ਮਿਲਣ ਤ...

ਦੁਸਹਿਰੇ ਅਤੇ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਪੰਜਾਬ ’ਚ ਰੈੱਡ ਅਲਰਟ ਜਾਰੀ

Breaking News
ਜਲੰਧਰ, 11 ਅਕਤੂਬਰ: ਸੂਬੇ ’ਚ ਦੁਸਹਿਰਾ ਦੇ ਜਸ਼ਨਾਂ ਅਤੇ ਆਗਾਮੀ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਪੰਜਾਬ ਪੁਲੀਸ ਨੇ ਸ਼ੁੱਕਰਵਾਰ ਨੂੰ ਸੂਬੇ ਭਰ ’ਚ ਰੈੱਡ ਅਲਰਟ ਜਾਰੀ ਕਰ ਦਿੱਤਾ ਹੈ। ਨਾਗਰਿਕਾਂ ਦੀ ਸੁਰੱਖਿਆ ਤੇ ਸਲਾਮਤੀ ਨੂੰ ਯਕੀਨੀ ਬਣਾਉਣ ਲਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਇਹ ਅਲਰਟ ਜਾਰੀ ਕੀਤਾ ਗਿਆ ।   ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਜਲੰਧਰ ਦਾ ਅਚਨਚੇਤ ਦੌਰਾ ਕਰਦਿਆਂ ਸਪੈਸ਼ਲ ਡੀਜੀਪੀ (ਕਾਨੂੰਨ ਤੇ ਵਿਵਸਥਾ) ਅਰਪਿਤ ਸ਼ੁਕਲਾ ਨੇ ਕਿਹਾ ਕਿ ਸੂਬੇ ਭਰ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ ਅਤੇ ਸਮਾਜ ਵਿਰੋਧੀ ਅਨਸਰਾਂ ’ਤੇ  ਤਿੱਖੀ ਨਜ਼ਰ ਰੱਖਣ ਲਈ 600 ਤੋਂ ਵੱਧ ਹਾਈਟੈਕ ਮਜ਼ਬੂਤ ਨਾਕੇ ਲਗਾਏ ਗਏ ਹਨ।   ਉਨ੍ਹਾਂ ਦੱਸਿਆ ਕਿ ਨਾਕਿਆਂ ’ਤੇ ਤਾਇਨਾਤ ਪੁਲਿਸ ਕਰਮੀਆਂ ਨੂੰ ਸਾਰੇ ਦੋਪਹੀਆ ਵਾਹਨਾਂ ਅਤੇ ਸ਼ੱਕੀ ਵਾਹਨਾਂ ਦੀ ਵਿਆਪਕ ਚੈਕਿੰਗ ਕਰਨ ਅਤੇ ਸ਼ੱਕੀ ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕਰਨ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀਆਂ ਸਾਰੀਆਂ ਅੰਤਰ-ਰਾਜੀ ਅਤੇ ਅੰਤਰ-ਜ਼ਿਲ੍ਹਾ ਸਰਹੱਦਾਂ ਨੂੰ ਸੀਲ...

ਰਾਜਪਾਲ ਅਤੇ ਮੁੱਖ ਮੰਤਰੀ ਨੇ ਵਾਈਸ ਚਾਂਸਲਰਾਂ ਦੀ ਕਾਨਫਰੰਸ ਵਿੱਚ ਕੀਤੀ ਸ਼ਮੂਲੀਅਤ

Breaking News
ਚੰਡੀਗੜ੍ਹ, 11 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਿੱਖਿਆ ਸ਼ਾਸਤਰੀਆਂ ਨੂੰ ਸੱਦਾ ਦਿੱਤਾ ਕਿ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇ ਕੇ ਆਮ ਆਦਮੀ ਨੂੰ ਵੱਧ ਅਖ਼ਤਿਆਰ ਦੇਣਾ ਯਕੀਨੀ ਬਣਾਉਣ ਲਈ ਸਰਗਰਮ ਭੂਮਿਕਾ ਨਿਭਾਓ। ਇੱਥੇ ਪੰਜਾਬ ਰਾਜ ਭਵਨ ਵਿੱਚ ਵਾਈਸ ਚਾਂਸਲਰਾਂ ਦੀ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅੱਜ ਇੱਥੇ ਬੈਠੇ ਸਾਰੇ ਸਿੱਖਿਆ ਸ਼ਾਸਤਰੀ ਆਪਣੀ ਸਖ਼ਤ ਮਿਹਨਤ, ਸਮਰਪਣ ਅਤੇ ਘਾਲਣਾ ਨਾਲ ਆਪਣੇ ਖ਼ੇਤਰ ਵਿੱਚ ਸਫ਼ਲ ਹੋਏ ਹਨ ਪਰ ਹੁਣ ਤੁਹਾਡੀ ਜ਼ਿੰਮੇਵਾਰੀ ਬਣਦੀ ਹੈ ਕਿ ਤੁਸੀਂ ਆਪਣੇ ਵਰਗੇ ਹੋਰ ਹੀਰੇ ਤਰਾਸ਼ੋ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਕੁੱਲ 40 ਯੂਨੀਵਰਸਿਟੀਆਂ ਹਨ ਅਤੇ ਇਹ ਮਾਣ ਤੇ ਤਸੱਲੀ ਵਾਲੀ ਗੱਲ ਹੈ ਕਿ ਇਨ੍ਹਾਂ ਯੂਨੀਵਰਸਿਟੀਆਂ ਦੇ ਵਾਈਸ ਚਾਂਸਲਰ ਇੱਥੇ ਇਸ ਕਾਨਫਰੰਸ ਲਈ ਇਕੱਤਰ ਹੋਏ ਹਨ। ਉਨ੍ਹਾਂ ਕਾਨਫਰੰਸ ਕਰਵਾਉਣ ਲਈ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਨਾਲ ਪੰਜਾਬ ਵਿੱਚ ਉਚੇਰੀ ਸਿੱਖਿਆ ਵਿੱਚ ਹੋਰ ਸੁਧਾਰ ਲਿਆਉਣ ਵਿੱਚ ਮਦਦ ਮਿਲੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾ...

ਕੈਨੇਡਾ ਦੀ ਔਰਤ ਨੇ ਟੋਰਾਂਟੋ ਪੁਲੀਸ ਖਿਲਾਫ ਕੀਤਾ ਕਰੋੜਾਂ ਡਾਲਰ ਦਾ ਮੁਕੱਦਮਾਂ

Breaking News, Global News
ਟੋਰਾਂਟੋ, 11 ਅਕਤੂਬਰ : ਇੱਕ ਮਾਂ ਨੇ ਕੈਨੇਡੀ ਦੀ ਪੁਲੀਸ 'ਤੇ ਕਰੋੜਾਂ ਡਾਲਰ ਦਾ ਮੁਕੱਦਮਾ ਦਾਇਰ ਕੀਤਾ ਹੈ, ਜਿਸਨੂੰ ਆਪਣੀ ਅਪਾਹਜ ਧੀ ਦੀ ਮੌਤ ਦੇ ਮਾਮਲੇ ਵਿੱਚ ਪਹਿਲਾਂ ਦੋਸ਼ੀ ਠਹਿਰਾਇਆ ਗਿਆ ਸੀ ਅਤੇ ਚਾਰ ਸਾਲ ਜੇਲ੍ਹ ਵਿੱਚ ਰਹਿਣ ਤੋਂ ਬਾਅਦ ਬਰੀ ਕੀਤਾ ਗਿਆ ਸੀ। ਉਸਨੇ ਦੋਸ਼ ਲਗਾਇਆ ਹੈ ਕਿ ਪੁਲਿਸ ਨੇ ਜਾਂਚ ਵਿੱਚ ਲਾਪਰਵਾਹੀ ਵਰਤੀ, ਜਿਸ ਕਾਰਨ ਉਸਨੂੰ ਗ਼ਲਤ ਤਰੀਕੇ ਨਾਲ ਜੇਲ੍ਹ ਭੇਜਿਆ ਗਿਆ।ਸਿੰਡੀ ਅਲੀ ਨਾਮ ਦੀ ਇਸ ਔਰਤ ਅਤੇ ਉਸਦੇ ਪਤੀ ਐਲਨ ਨੇ ਅਗਸਤ ਵਿੱਚ ਓਨਟਾਰੀਓ ਸੁਪੀਰੀਅਰ ਕੋਰਟ ਆਫ਼ ਜਸਟਿਸ ਵਿੱਚ ਦਾਇਰ ਕੀਤੇ ਦਾਅਵੇ ਅਨੁਸਾਰ 10 ਮਿਲੀਅਨ ਡਾਲਰ ਤੋਂ ਵੱਧ ਦੇ ਹਰਜਾਨੇ ਦੀ ਮੰਗ ਕੀਤੀ ਹੈ।ਇਸ ਮੁਕੱਦਮੇ ਵਿੱਚ ਟੋਰਾਂਟੋ ਸਿਟੀ ਦੀ ਟੋਰਾਂਟੋ ਪੁਲਿਸ ਸਰਵਿਸ ਬੋਰਡ ਦੇ ਮੁੱਖ ਜਾਂਚਕਰਤਾ ਅਤੇ ਇਕ ਫਾਇਰਫਾਈਟਰ ਨੂੰ ਮੁਲਜ਼ਮ ਬਣਾਇਆ ਗਿਆ ਹੈ। ਮੁਕੱਦਮੇ ਵਿਚ ਦੋਸ਼ ਲਾਇਆ ਗਿਆ ਹੈ ਕਿ ਪੁਲੀਸ ਦੇ ਇਸ ਅਧਿਕਾਰੀ ਨੇ ਗਲਤ ਜਾਂਚ ਕੀਤੀ ਅਤੇ ਫਾਇਰਫਾਈਟਰ ਨੇ ਉਸ ਖਿਲਾਫ ਗਲਤ ਗਵਾਹੀ ਦਿੱਤੀ।ਦਾਅਵੇ ਵਿੱਚ ਕਿਹਾ ਗਿਆ ਹੈ ਕਿ ਮੁਲਜ਼ਮਾਂ ਨੇ ਲਾਪਰਵਾਹੀ ਵਰਤੀ ਅਤੇ ਸਿੰਡੀ ਅਲੀ ਦੀ 16 ਸਾਲਾ ਧੀ ਸਿਨਾਰਾ ਦੀ ਫਰਵਰੀ 20...

ਭੁੱਖਮਰੀ ਰਿਪੋਰਟ ‘ਚ ਭਾਰਤ ਦਾ ਨਿਪਾਲ, ਸ੍ਰੀਲੰਕਾ ਤੇ ਬੰਗਲਾਦੇਸ਼ ਨਾਲੋਂ ਵੀ ਹੇਠਲਾ ਸਥਾਨ

Breaking News, Hot News
ਚੰਡੀਗੜ੍ਹ 10 ਅਕਤੂਬਰ : ਇਸ ਸਾਲ ਗਲੋਬਲ ਹੰਗਰ ਇੰਡੈਕਸ (GHI) ਦੀ 2024 ਦੀ ਸੂਚੀ ਵਿੱਚ ਭਾਰਤ 127 ਦੇਸ਼ਾਂ ਵਿੱਚੋਂ 105ਵੇਂ ਸਥਾਨ 'ਤੇ ਹੈ। ਇਹ ਪਿਛਲੇ ਸਾਲ 125 ਦੇਸ਼ਾਂ ਵਿੱਚੋਂ 111ਵੇਂ ਅਤੇ 2022 ਵਿੱਚ 121 ਦੇਸ਼ਾਂ ਵਿੱਚੋਂ 107ਵੇਂ ਸਥਾਨ ਉੱਤੇ ਸੀ। ਭਾਵ ਇਸ ਸਾਲ ਸਥਿਤੀ ਦਰਮਿਆਨੀ ਚੰਗੀ ਹੈ। ਪਰ ਹੰਗਰ ਇੰਡੈਕਸ ਸਕੋਰ ਅਜੇ ਵੀ 27.3 ਹੈ ਜੋ ਗੰਭੀਰ ਬਣਿਆ ਹੋਇਆ ਹੈ। ਪਾਕਿਸਤਾਨ ਅਤੇ ਅਫਗਾਨਿਸਤਾਨ ਦੀ ਹਾਲਤ ਸਾਡੇ ਨਾਲੋਂ ਵੀ ਮਾੜੀ ਹੈ। ਪਰ ਨੇਪਾਲ, ਬੰਗਲਾਦੇਸ਼, ਕੰਬੋਡੀਆ, ਫਿਜੀ, ਸ਼੍ਰੀਲੰਕਾ ਵਰਗੇ ਦੇਸ਼ ਆਪਣੇ ਲੋਕਾਂ ਨੂੰ ਭੁੱਖਮਰੀ ਤੋਂ ਬਚਾਉਣ ਵਿੱਚ ਸਾਡੇ ਨਾਲੋਂ ਬਿਹਤਰ ਹਨ। GHI ਸਕੋਰ ਦੀ ਗਣਨਾ ਕਿਵੇਂ ਕੀਤੀ ਜਾਂਦੀ ਹੈ? ਹਰੇਕ ਦੇਸ਼ ਦਾ GHI ਸਕੋਰ 3 ਅਯਾਮਾਂ ਦੇ 4 ਸਕੇਲਾਂ 'ਤੇ ਗਿਣਿਆ ਜਾਂਦਾ ਹੈ। ਇਹ ਤਿੰਨ ਮਾਪ ਹਨ - ਕੁਪੋਸ਼ਣ, ਬਾਲ ਮੌਤ ਦਰ, ਬਾਲ ਕੁਪੋਸ਼ਣ। ਬਾਲ ਕੁਪੋਸ਼ਣ ਦੀਆਂ ਦੋ ਸ਼੍ਰੇਣੀਆਂ ਹਨ - ਬੱਚੇ ਦੀ ਬਰਬਾਦੀ ਅਤੇ ਬਾਲ ਸਟੰਟਿੰਗ। ਕੁਪੋਸ਼ਣ: ਕੁਪੋਸ਼ਣ ਦਾ ਮਤਲਬ ਹੈ ਸਿਹਤਮੰਦ ਵਿਅਕਤੀ ਨੂੰ ਦਿਨ ਭਰ ਲੋੜੀਂਦੀ ਕੈਲੋਰੀ ਨਹੀਂ ਮਿਲਦੀ। ਕੁੱਲ ਆਬਾਦੀ ...

ਜੇਲ੍ਹ ਵਾਰਡਨ ਸਮੇਤ ਤਿੰਨ ਨਸ਼ਾ ਤਸਕਰ 4.5 ਕਿਲੋ ਹੈਰੋਇਨ, 4.32 ਲੱਖ ਰੁਪਏ ਦੀ ਡਰੱਗ  ਨਾਲ ਗ੍ਰਿਫਤਾਰ

Breaking News
ਅੰਮ੍ਰਿਤਸਰ, 10 ਅਕਤੂਬਰ: ਨਸ਼ਿਆਂ ਵਿਰੁੱਧ ਚੱਲ ਰਹੀ ਜੰਗ ਦੌਰਾਨ ਸਰਹੱਦ ਪਾਰ ਤੋਂ ਨਸ਼ਾ ਤਸਕਰੀ ਕਰਨ ਵਾਲੇ ਨੈੱਟਵਰਕਾਂ ਵਿਰੁੱਧ ਇੱਕ ਹੋਰ ਵੱਡੀ ਸਫਲਤਾ ਦਰਜ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਦੋ ਭਰਾਵਾਂ ਨੂੰ 4.5 ਕਿਲੋ ਹੈਰੋਇਨ , 4.32 ਲੱਖ ਰੁਪਏ ਡਰੱਗ ਮਨੀ ਸਮੇਤ ਗ੍ਰਿਫਤਾਰ ਕੀਤਾ । ਇਸ  ਤੋਂ ਇਲਵਾ ਉਕਤ ਤਸਕਰਾਂ ਕੋਲੋਂ ਹੈਰੋਇਨ ਪ੍ਰਾਪਤ ਕਰਕੇ ਕੇਂਦਰੀ ਜੇਲ੍ਹ ਅੰਮ੍ਰਿਤਸਰ ਵਿੱਚ ਸਪਲਾਈ  ਕਰਨ ਵਾਲੇ ਜੇਲ੍ਹ ਵਾਰਡਨ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ।   ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਵੀਰਵਾਰ ਨੂੰ ਦੱਸਿਆ ਕਿ  ਫੜੇ ਗਏ ਨਸ਼ਾ ਤਸਕਰਾਂ ਦੀ ਪਛਾਣ ਅਕਾਸ਼ਦੀਪ ਸਿੰਘ ਉਰਫ ਆਕਾਸ਼ ਅਤੇ ਸਤਵਿੰਦਰਪਾਲ ਸਿੰਘ ਉਰਫ ਸੱਤੀ ਦੋਵੇਂ ਵਾਸੀ ਗੁਰੂ ਹਰਗੋਬਿੰਦਪੁਰਾ, ਛੇਹਰਟਾ, ਅੰਮ੍ਰਿਤਸਰ ਵਜੋਂ ਹੋਈ ਹੈ, ਜਦਕਿ ਜੇਲ ਵਾਰਡਨ  ਦੀ ਪਛਾਣ ਗੁਰਮੇਜ ਸਿੰਘ ਵਾਸੀ ਪਿੰਡ ਕੋਟ ਸਦਰ ਖਾਂ ਮੋਗਾ ਵਜੋਂ ਕੀਤੀ ਗਈ ਹੈ।  ਉਕਤ ਜੇਲ੍ਹ ਵਾਰਡਨ ਕੇਂਦਰੀ ਜੇਲ੍ਹ ਅੰਮ੍ਰਿਤਸਰ ਵਿੱਚ ਬੰਦ ਕੈਦੀਆਂ ਨੂੰ ਹੈਰੋਇਨ ਸਪਲਾਈ ਕਰਦਾ ਸੀ। ਇਹ ਕਾ...

ਕੇ.ਏ.ਪੀ. ਸਿਨਹਾ ਨੇ ਪੰਜਾਬ ਦੇ 43ਵੇਂ ਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ

Breaking News
ਚੰਡੀਗੜ੍ਹ, 10 ਅਕਤੂਬਰ : ​ਪੰਜਾਬ ਕਾਡਰ ਦੇ 1992 ਬੈਚ ਦੇ ਆਈ.ਏ.ਐਸ. ਅਧਿਕਾਰੀ ਸ੍ਰੀ ਕੇ.ਏ.ਪੀ. ਸਿਨਹਾ ਨੇ ਵੀਰਵਾਰ ਨੂੰ ਸੂਬੇ ਦੇ 43ਵੇਂ ਮੁੱਖ ਸਕੱਤਰ ਦਾ ਕਾਰਜਭਾਰ ਸੰਭਾਲ ਲਿਆ। ਉਨ੍ਹਾਂ ਅੱਜ ਨਵਾਂ ਅਹੁਦਾ ਇਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਸੀਨੀਅਰ ਸਿਵਲ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਸੰਭਾਲਿਆ। ਸ੍ਰੀ ਸਿਨਹਾ ਕੋਲ ਮੁੱਖ ਸਕੱਤਰ ਦੇ ਮੌਜੂਦਾ ਅਹੁਦੇ ਦੇ ਨਾਲ ਪ੍ਰਮੁੱਖ ਸਕੱਤਰ ਪ੍ਰਸੋਨਲ, ਆਮ ਰਾਜ ਪ੍ਰਬੰਧ ਤੇ ਵਿਜੀਲੈਂਸ ਦਾ ਵਾਧੂ ਚਾਰਜ ਵੀ ਰਹੇਗਾ। ​ਨਵੇਂ ਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਣ ਤੋਂ ਬਾਅਦ ਗੱਲ ਕਰਦਿਆਂ ਸ੍ਰੀ ਸਿਨਹਾ ਨੇ ਕਿਹਾ ਕਿ ਉਨ੍ਹਾਂ ਨੂੰ ਵੱਖ-ਵੱਖ ਅਹੁਦਿਆਂ ਤੇ ਵਿਭਾਗਾਂ ਵਿੱਚ ਸੇਵਾ ਨਿਭਾਉਂਦਿਆਂ ਪੰਜਾਬ ਸੂਬੇ ਅਤੇ ਇਥੋਂ ਦੇ ਲੋਕਾਂ ਵੱਲੋਂ ਅਥਾਹ ਪਿਆਰ ਤੇ ਸਤਿਕਾਰ ਮਿਲਿਆ ਹੈ ਅਤੇ ਅੱਜ ਨਵੇਂ ਅਹੁਦੇ ਨੂੰ ਸੰਭਾਲਦਿਆਂ ਉਹ ਇਹੋ ਵਿਸ਼ਵਾਸ ਦਿਵਾਉਂਦੇ ਹਨ ਕਿ ਹੁਣ ਉਹ ਇਸ ਮਾਣ ਨੂੰ ਵਾਪਸ ਮੋੜਨ ਦਾ ਸਮਾਂ ਹੈ ਜੋ ਕਿ ਉਹ ਪੰਜਾਬ ਦੀ ਭਲਾਈ ਲਈ ਤਨਦੇਹੀ ਨਾਲ ਪੰਜਾਬੀਆਂ ਦੀ ਸੇਵਾ ਕਰਕੇ ਪੂਰਾ ਕਰਨਗੇ। ​ਸ੍ਰੀ ਸਿਨਹਾ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ...

ਸਰਹੱਦੀ ਸੁਰੱਖਿਆ ਨੂੰ ਵੱਡਾ ਹੁਲਾਰਾਃ ਮੁੱਖ ਮੰਤਰੀ ਵੱਲੋਂ ਸੁਰੱਖਿਆ ਮਜ਼ਬੂਤੀ ਲਈ ਪਹਿਲਕਦਮੀ ਦੀ ਸ਼ੁਰੂਆਤ

Breaking News
ਚੰਡੀਗੜ੍ਹ, 9 ਅਕਤੂਬਰ: ਕੌਮਾਂਤਰੀ ਸਰਹੱਦ ਉਤੇ ਸੁਰੱਖਿਆ ਮਜ਼ਬੂਤ ਕਰਨ ਦੇ ਮੰਤਵ ਨਾਲ ਲਏ ਅਹਿਮ ਫੈਸਲੇ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੌਮਾਂਤਰੀ ਸਰਹੱਦ ਉਤੇ ਕੰਡਿਆਲੀ ਤਾਰ ਦੇ ਨਾਲ ਸਰਹੱਦੀ ਚੌਕੀਆਂ ਦੀ ਰਾਖੀ ਲਈ ਸਰਹੱਦੀ ਖ਼ੇਤਰ ਵਿੱਚ 176.29 ਕਰੋੜ ਰੁਪਏ ਦੀ ਲਾਗਤ ਵਾਲੇ ਹੜ੍ਹ ਸੰਭਾਲ ਪ੍ਰਾਜੈਕਟ ਨੂੰ ਅੱਜ ਹਰੀ ਝੰਡੀ ਦੇ ਦਿੱਤੀ। ਆਪਣੀ ਅਧਿਕਾਰਕ ਰਿਹਾਇਸ਼ ਉਤੇ ਸੂਬਾਈ ਹੜ੍ਹ ਕੰਟਰੋਲ ਬੋਰਡ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੂੰ ਕੌਮਾਂਤਰੀ ਸਰਹੱਦ ਦੇ ਨਾਲ-ਨਾਲ ਸਰਹੱਦੀ ਚੌਕੀਆਂ ਨੂੰ ਬਚਾਉਣ ਲਈ ਬੀ.ਐਸ.ਐਫ. ਤੇ ਫੌਜ ਤੋਂ ਲਗਾਤਾਰ ਬੇਨਤੀਆਂ ਮਿਲ ਰਹੀਆਂ ਸਨ। ਉਨ੍ਹਾਂ ਕਿਹਾ ਕਿ ਇਹ ਥਾਵਾਂ ਰਾਵੀ, ਸਤਲੁਜ ਤੇ ਉਝ ਦਰਿਆ ਵਿੱਚ ਆਏ ਹੜ੍ਹਾਂ ਕਾਰਨ ਪ੍ਰਭਾਵਿਤ ਹੋਈਆਂ। ਉਨ੍ਹਾਂ ਕਿਹਾ ਕਿ ਪਹਿਲਾਂ ਸੂਬੇ ਨੂੰ ਹੜ੍ਹ ਕੰਟਰੋਲ ਲਈ ਮਿਲਦੇ ਨਿਗੂਣੇ ਫੰਡਾਂ ਨੂੰ ਕੌਮੀ ਮਹੱਤਵ ਵਾਲੀਆਂ ਥਾਵਾਂ ਨੂੰ ਬਚਾਉਣ ਲਈ ਤਬਦੀਲ ਕਰ ਦਿੱਤਾ ਜਾਂਦਾ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਕੰਮਾਂ ਦੇ ਕੌਮੀ ਸੁਰੱਖਿਆ ਪਹਿਲੂ ਨੂੰ ਧਿਆਨ ਵਿੱਚ ਰੱਖਦਿਆ...

ਝੋਨੇ ਦੀ ਨਿਰਵਿਘਨ ਖ਼ਰੀਦ ਨੂੰ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰਾਂ ਨੂੰ ਮੰਡੀਆਂ ਦਾ ਨਿਰੰਤਰ ਦੌਰਾ ਕਰਨ ਦੇ ਨਿਰਦੇਸ਼

Breaking News
ਚੰਡੀਗੜ੍ਹ, 9 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਡਿਪਟੀ ਕਮਿਸ਼ਨਰਾਂ ਨੂੰ ਝੋਨੇ ਦੀ ਖਰੀਦ ਅਤੇ ਚੁਕਾਈ ਦੇ ਕਾਰਜਾਂ ਵਿੱਚ ਤੇਜ਼ੀ ਲਿਆਉਣ ਲਈ ਵਿਆਪਕ ਪੱਧਰ ‘ਤੇ ਮੰਡੀਆਂ ਦਾ ਦੌਰਾ ਕਰਨ ਦੇ ਨਿਰਦੇਸ਼ ਦਿੱਤੇ ਹਨ। ਡਿਪਟੀ ਕਮਿਸ਼ਨਰਾਂ ਨਾਲ ਵਰਚੁਅਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸਾਉਣੀ ਮੰਡੀਕਰਨ ਸੀਜ਼ਨ 2024-25 ਦੌਰਾਨ ਮੰਡੀਆਂ ਵਿੱਚ ਝੋਨੇ ਦੀ ਆਮਦ ਵਿੱਚ ਕਾਫ਼ੀ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਵਿੱਚ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣੀ ਚਾਹੀਦੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਨਿੱਜੀ ਤੌਰ 'ਤੇ ਅਨਾਜ ਦੀ ਨਿਰਵਿਘਨ ਅਤੇ ਸੁਚਾਰੂ ਖਰੀਦ ਨੂੰ ਯਕੀਨੀ ਬਣਾਉਣ ਅਤੇ ਇਸ ਕਾਰਜ ਨੂੰ ਨੇਪਰੇ ਚਾੜ੍ਹਨ ਲਈ ਕੋਈ ਕਸਰ ਬਾਕੀ ਨਾ ਛੱਡੀ ਜਾਵੇ।ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਖਰੀਦ ਸੀਜ਼ਨ ਦੌਰਾਨ ਕਿਸਾਨਾਂ ਦੁਆਰਾ ਮੰਡੀਆਂ ਵਿੱਚ ਲਿਆਂਦੇ ਜਾਣ ਵਾਲੇ 185 ਲੱਖ ਮੀਟਰਕ ਟਨ ਝੋਨੇ ਦੀ ਖਰੀਦ ਕੀਤੇ ਜਾਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਇਸ ਸਮੇਂ 32 ਲੱਖ ਹੈਕਟੇਅਰ ਰਕਬਾ ਝੋਨੇ ਦੀ ਕਾਸ਼ਤ ਹੇ...

ਹਾਈ ਕੋਰਟ ਦਾ ਵੱਡਾ ਹੁਕਮ : ਪੰਚਾਇਤ ਚੋਣਾ ‘ਤੇ ਲਾ ਦਿੱਤੀ ਰੋਕ

Breaking News
ਚੰਡੀਗੜ੍ਹ 9 ਅਕਤੂਬਰ : ਪੰਜਾਬ ਵਿਚ 15 ਅਕਤੂਬਰ ਨੂੰ ਕਰਵਾਈਆਂ ਜਾ ਰਹੀਆਂ ਪੰਚਾਇਤ ਚੋਣਾ ਦੇ ਸਬੰਧ ਵਿਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਅੱਜ ਵੱਡਾ ਫੈਸਲਾ ਕਰਦਿਆਂ ਝਗੜੇ ਵਾਲੀਆਂ ਪੰਚਾਇਤਾਂ ਦੀ ਚੋਣ 'ਤੇ ਰੋਕ ਲਗਾ ਦਿੱਤੀ ਹੈ। ਹਾਈ ਕੋਰਟ ਵਲੋਂ ਕੀਤੇ ਗਏ ਹੁਕਮਾਂ ਅਨੁਸਾਰ ਜਿਨ੍ਹਾਂ ਪਿੰਡਾਂ ਵਿਚ ਵੀ ਵਿਵਾਦ ਪੈਦਾ ਹੋਏ ਹਨ, ਉਥੇ ਚੋਣ ਨਹੀਂ ਕਰਵਾਈ ਜਾਵੇਗੀ। ਇਸ ਤੋਂ ਪਹਿਲਾਂ ਹਾਈ ਕੋਰਟ ਨੇ ਚੋਣਾ ਦੇ ਮਾਮਲੇ ਵਿਚ ਪੰਜਾਬ ਸਰਕਾਰ ਪਾਸੋਂ ਜਵਾਬ ਵੀ ਮੰਗਿਆ ਸੀ। ਤੁਹਾਨੂੰ ਦੱਸ ਦੇਈਏ ਕਿ ਪੰਜਾਬ ਦੇ ਸਾਰੇ ਹੀ ਪਿੰਡਾਂ ਦੀਆਂ ਪੰਚਾਇਤਾਂ ਲਈ 15 ਅਕਤੂਬਰ ਨੂੰ ਵੋਟਾਂ ਪੈ ਰਹੀਆਂ ਹਨ। ਇਸ ਤੋਂ ਪਹਿਲਾਂ ਪੰਚਾਇਤ ਚੋਣਾ ਲਈ ਪੰਚ ਅਤੇ ਸਰਪਚੰ ਦੇ ਆਹੁਦਿਆਂ ਲਈ ਉਮੀਦਵਾਰਾਂ ਵਲੋਂ ਕਾਗਜ ਦਾਖਲ ਕਰਨ ਵੇਲੇ ਵੀ ਕਈ ਪਿੰਡਾਂ ਵਿਚ ਝਗੜੇ ਹੋਏ ਸਨ। ਕਈ ਥਾਵਾਂ 'ਤੇ ਦੋਵਾਂ ਧਿਰਾਂ ਵਿਚਕਾਰ ਲੜਾਈ ਝਗੜਾ ਵੀ ਹੋਇਆ। ਇਸ ਦੌਰਾਨ ਪੰਜਾਬ ਦੇ ਦੋ ਪਿੰਡਾਂ ਵਿਚ ਗੋਲੀ ਵੀ ਚੱਲੀ। ਕਈ ਥਾਵਾਂ 'ਤੇ ਵਿਰੋਧੀਆਂ ਦੇ ਕਾਗਜ ਰੱਦ ਕਰਨ ਦੇ ਦੋਸ਼ ਵੀ ਲੱਗੇ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਾਰੇ ਪਿੰਡਾਂ ਦੇ ਲੋਕਾਂ ...