Tuesday, October 6Malwa News
Shadow

Breaking News

ਪੰਜਾਬ ਦਾ ਚੀਫ ਸੈਕਟਰੀ ਬਦਲਿਆ

Breaking News
ਪੰਜਾਬ ਸਰਕਾਰ ਵੱਲੋਂ ਉੱਚ ਅਧਿਕਾਰੀਆਂ ਦੀ ਕੀਤੀ ਜਾ ਰਹੀ ਅਦਲਾ ਬਦਲੀ ਦੇ ਚੱਲਦਿਆਂ ਅੱਜ ਪੰਜਾਬ ਦੇ ਮੁੱਖ ਸਕੱਤਰ ਦਾ ਵੀ ਤਬਾਦਲਾ ਕਰ ਦਿੱਤਾ ਗਿਆ ਹੈ। ਪੰਜਾਬ ਸਰਕਾਰ ਵਲੋਂ ਜਾਰੀ ਹੁਕਮ ਅਨੁਸਾਰ ਆਈ ਏ ਐਸ ਅਧਿਕਾਰੀ ਸ੍ਰੀ ਕੇ.ਏ.ਪੀ. ਸਿਨਹਾ ਨੂੰ ਪੰਜਾਬ ਦਾ ਨਵਾਂ ਮੁੱਖ ਸਕੱਤਰ ਲਾਇਆ ਗਿਆ ਹੈ। ਸ੍ਰੀ ਸਿਨਹਾ ਇਸ ਤੋਂ ਪਹਿਲਾਂ ਪੰਜਾਬ ਦੇ ਸਪੈਸ਼ਲ ਚੀਫ ਸੈਕਟਰੀ ਦੇ ਆਹੁਦੇ 'ਤੇ ਕੰਮ ਕਰ ਰਹੇ ਸਨ। ਇਸ ਨਵੇਂ ਹੁਕਮ ਅਨੁਸਾਰ ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਹੁਣ ਐਡੀਸ਼ਨਲ ਚੀਫ ਸੈਕਟਰੀ ਰੈਵਨਿਊ ਲਗਾ ਦਿੱਤਾ ਗਿਆ ਹੈ। ਪੰਜਾਬ ਸਰਕਾਰ ਵਲੋਂ ਕੀਤੀ ਜਾ ਰਹੀ ਰੱਦੋਬਦਲ ਦੌਰਾਨ ਇਸ ਸਭ ਤੋਂ ਵੱਡੀ ਬਦਲੀ ਹੈ।...

ਕੈਬਨਿਟ ਵੱਲੋਂ ਸਾਉਣੀ ਸੀਜ਼ਨ 2024-25 ਲਈ ਕਸਟਮ ਮਿਲਿੰਗ ਪਾਲਿਸੀ ਨੂੰ ਪ੍ਰਵਾਨਗੀ

Breaking News
ਚੰਡੀਗੜ੍ਹ, 8 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਸੂਬੇ ਦੀਆਂ ਖ਼ਰੀਦ ਏਜੰਸੀਆਂ (ਪਨਗ੍ਰੇਨ, ਮਾਰਕਫੈੱਡ, ਪਨਸਪ ਅਤੇ ਪੰਜਾਬ ਵੇਅਰ ਹਾਊਸ ਕਾਰਪੋਰੇਸ਼ਨ) ਵੱਲੋਂ ਖ਼ਰੀਦੇ ਝੋਨੇ ਨੂੰ ਮਿਲਿੰਗ ਲਈ ਦੇਣ ਅਤੇ ਇਸ ਦੀ ਕੇਂਦਰੀ ਪੂਲ ਵਿੱਚ ਸਮੇਂ ਸਿਰ ਡਿਲੀਵਰੀ ਲਈ ਸਾਉਣੀ ਸੀਜ਼ਨ 2024-25 ਲਈ ਪੰਜਾਬ ਕਸਟਮ ਮਿਲਿੰਗ ਪਾਲਿਸੀ ਨੂੰ ਮਨਜ਼ੂਰੀ ਦੇ ਦਿੱਤੀ। ਇਸ ਸਬੰਧੀ ਫੈਸਲਾ ਅੱਜ ਇੱਥੇ ਮੁੱਖ ਮੰਤਰੀ ਦੀ ਅਗਵਾਈ ਹੇਠ ਉਨ੍ਹਾਂ ਦੀ ਅਧਿਕਾਰਕ ਰਿਹਾਇਸ਼ ਉਤੇ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ। ਇਸ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਸਾਉਣੀ ਮਾਰਕੀਟਿੰਗ ਸੀਜ਼ਨ 2024-25 ਮਿਤੀ 1 ਅਕਤੂਬਰ, 2024 ਤੋਂ ਸ਼ੁਰੂ ਹੋਇਆ ਹੈ ਅਤੇ ਖ਼ਰੀਦ ਦਾ ਕੰਮ ਮਿਤੀ 30-11-2024 ਤੱਕ ਮੁਕੰਮਲ ਹੋਵੇਗਾ। ਸਾਉਣੀ ਖ਼ਰੀਦ ਸੀਜ਼ਨ 2024-25 ਖ਼ਰੀਦਿਆ ਝੋਨਾ ਸੂਬੇ ਵਿੱਚ ਸਥਿਤੀ ਯੋਗ ਚੌਲ ਮਿੱਲਾਂ ਵਿੱਚ ਸਟੋਰ ਕੀਤਾ ਜਾਵੇਗਾ। ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ, ਪੰਜਾਬ ਵਿਭਾਗ ਵੱਲੋਂ ਹਰੇਕ ਸਾਉਣੀ ਖ਼ਰੀਦ ਸੀਜ਼ਨ ਦੀ ਸ਼ੁਰੂਆਤ ਤੋਂ ਪਹ...

ਭਗਵੰਤ ਮਾਨ ਨੇ ਜਲੰਧਰ ਵਿਚ ਪਾਰਟੀ ਆਗੂਆਂ ਤੇ ਲੋਕਾਂ ਨਾਲ ਕੀਤੀਆਂ ਮੀਟਿੰਗਾਂ

Breaking News
ਚੰਡੀਗੜ੍ਹ 8 ਅਕਤੂਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜਲੰਧਰ ਵਿਖੇ ਪਾਰਟੀ ਆਗੂਆਂ ਅਤੇ ਆਮ ਲੋਕਾਂ ਨਾਲ ਮੀਟਿੰਗਾਂ ਕੀਤੀਆਂ ਅਤੇ ਪੰਜਾਬ ਦੇ ਵੱਖ ਵੱਖ ਮਸਲਿਆਂ ਬਾਰੇ ਖੁੱਲ੍ਹ ਕੇ ਚਰਚਾ ਕੀਤੀ। ਇਸ ਮੌਕੇ ਮੁੱਖ ਮੰਤਰੀ ਨੇ ਸਥਾਨਕ ਸਮੱਸਿਆਵਾਂ ਦੇ ਨਿਪਟਾਰੇ ਲਈ ਅਧਿਕਾਰੀਆਂ ਨੂੰ ਤੁਰੰਤ ਨਿਰਦੇਸ਼ ਦਿੱਤੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੀ ਰਿਹਾਇਸ਼ 'ਤੇ ਕੀਤੀਆਂ ਗਈਆਂ ਮੀਟਿੰਗਾਂ ਵਿਚ ਜੋਰ ਦੇ ਕੇ ਕਿਹਾ ਕਿ ਪੰਜਾਬ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣਾ ਅਤੇ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ 'ਤੇ ਹੱਲ ਕਰਨਾ ਹੈ। ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਅਮਲੀ ਤੌਰ 'ਤੇ ਲੋਕਾਂ ਦੀ ਸਰਕਾਰ ਹੈ। ਇਸ ਸਰਕਾਰ ਦੌਰਾਨ ਹਰ ਆਮ ਬੰਦੇ ਦੀ ਹਰ ਸਮੱਸਿਆ ਦੀ ਤੁਰੰਤ ਸੁਣਵਾਈ ਹੁੰਦੀ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਸਖਤ ਆਦੇਸ਼ ਦਿੱਤੇ ਕਿ ਕਿਸੇ ਵੀ ਵਿਅਕਤੀ ਵਲੋਂ ਇਹ ਸ਼ਿਕਾਇਤ ਨਹੀਂ ਆਉਣੀ ਚਾਹੀਦੀ ਕਿ ਉਸ ਦੇ ਕੰਮ ਲਈ ਦਫਤਰਾਂ ਵਿਚ ਆਨਾਕਾਨੀ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਜਲੰਧਰ ਇਲਾਕੇ ਦੇ ਵੱਖ ਪਾਰਟੀ ਆਗੂਆਂ ਨਾਲ ਵੀ ਮੀਟਿੰਗ ਕੀਤੀ। ਸਾਰੇ ਪਾਰਟੀ...

ਆਪ ਦੇ ਨਵੇਂ ਚੁਣੇ ਸਰਪੰਚ ਦੇ ਕਤਲ ਦੇ ਮਾਮਲੇ ‘ਚ ਵੱਡਾ ਅੱਪਡੇਟ, ਘਣਸ਼ਾਮਪੁਰੀਆ ਗੈਂਗ ਨੇ ਲਈ ਜੁੰਮੇਵਾਰੀ

Breaking News
ਤਰਨਤਾਰਨ, 8 ਅਕਤੂਬਰ - ਜ਼ਿਲ੍ਹਾ ਤਰਨਤਾਰਨ ਦੇ ਪੱਟੀ ਸ਼ਹਿਰ ਨੇੜੇ ਪਿੰਡ ਠੱਕਰਪੁਰਾ ਵਿੱਚ ਇੱਕ ਆਮ ਆਦਮੀ ਪਾਰਟੀ ਦੇ ਆਗੂ ਰਾਜਵਿੰਦਰ ਸਿੰਘ ਉਰਫ਼ ਰਾਜ ਤਲਵੰਡੀ ਦੀ ਹੱਤਿਆ ਦੇ ਮਾਮਲੇ ਵਿਚ ਨਵਾਂ ਮੋੜ ਆ ਗਿਆ ਹੈ, ਜਦੋਂ ਇਕ ਗੈਂਗ ਨੇ ਇਸ ਕਤਲ ਦੀ ਜੁੰਮੇਵਾਰ ਲੈ ਲਈ ਹੈ। ਗੋਪੀ ਘਣਸ਼ਾਮਪੁਰੀਆ ਗੈਂਗ ਨੇ ਸੋਸ਼ਲ ਮੀਡੀਆ 'ਤੇ ਇਕ ਪੋਸਟ ਪਾ ਕੇ ਇਸ ਕਤਲ ਦੀ ਜੁੰਮੇਵਾਰੀ ਲਈ ਹੈ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਰਾਜਵਿੰਦਰ ਸਿੰਘ ਆਪਣੇ ਸਾਥੀਆਂ ਨਾਲ ਕਾਰ ਵਿੱਚ ਸਵਾਰ ਹੋ ਕੇ ਆਪਣੇ ਪਿੰਡ ਜਾ ਰਹੇ ਸਨ। ਪਿੰਡ ਠੱਕਰਪੁਰਾ ਦੇ ਚਰਚ ਨੇੜੇ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਨੇ ਉਨ੍ਹਾਂ ਦੀ ਕਾਰ ਨੂੰ ਰੋਕ ਕੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ। ਇਸ ਹਮਲੇ ਵਿੱਚ ਰਾਜਵਿੰਦਰ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਇੱਕ ਹੋਰ ਵਿਅਕਤੀ ਜ਼ਖ਼ਮੀ ਹੋ ਗਿਆ। ਇਸ ਘਟਨਾ ਦੇ ਕੁਝ ਘੰਟਿਆਂ ਬਾਅਦ, ਸੋਸ਼ਲ ਮੀਡੀਆ 'ਤੇ ਇੱਕ ਪੋਸਟ ਵਾਇਰਲ ਹੋਈ, ਜਿਸ ਵਿੱਚ ਗੋਪੀ ਘਣਸ਼ਾਮਪੁਰੀਆ ਗੈਂਗ ਨੇ ਇਸ ਹਮਲੇ ਦੀ ਜ਼ਿੰਮੇਵਾਰੀ ਲਈ ਹੈ। ਪੋਸਟ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਇਹ ਹਮਲਾ ਪਿਛਲੇ ਕਿਸੇ ਵਿਵਾਦ ਦਾ ਬਦਲਾ ਸੀ। ਗੈਂਗ...

ਥਾਣੇ ਦੇ ਮੁਨਸ਼ੀ ਨੇ ਗੋਲੀ ਮਾਰ ਕੇ ਕੀਤੀ ਆਤਮ ਹੱਤਿਆ

Breaking News, Hot News
ਬਠਿੰਡਾ 7 ਅਕਤੂਬਰ : ਪੰਜਾਬ ਦੇ ਬਠਿੰਡਾ ਜ਼ਿਲ੍ਹੇ ਦੇ ਥਾਣਾ ਸਦਰ ਰਾਮਪੁਰਾ ਵਿੱਚ ਮਾਲਖਾਨਾ ਦੇ ਮੁੰਸ਼ੀ ਨੇ AK-47 ਬੰਦੂਕ ਨਾਲ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਸੁਖਪਾਲ ਸਿੰਘ ਵਜੋਂ ਹੋਈ ਹੈ। ਘਟਨਾ ਤੋਂ ਬਾਅਦ ਮੁੰਸ਼ੀ ਨੂੰ ਤੁਰੰਤ ਹੋਰ ਪੁਲਿਸ ਕਰਮਚਾਰੀਆਂ ਦੁਆਰਾ ਇਲਾਜ ਲਈ ਨੇੜਲੇ ਹਸਪਤਾਲ ਲਿਜਾਇਆ ਗਿਆ। ਪਰ ਉਦੋਂ ਤੱਕ ਉਸਦੀ ਮੌਤ ਹੋ ਚੁੱਕੀ ਸੀ। ਇਸਦੀ ਪੁਸ਼ਟੀ ਕਰਦੇ ਹੋਏ ਐੱਸ.ਐੱਸ.ਪੀ. ਅਮਨੀਤ ਕੋਂਡਲ ਨੇ ਕਿਹਾ ਕਿ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਜਾਣਕਾਰੀ ਅਨੁਸਾਰ ਸੁਖਪਾਲ ਸਿੰਘ ਪਿਛਲੇ ਸਮੇਂ ਤੋਂ ਥਾਣਾ ਸਦਰ ਰਾਮਪੁਰਾ ਵਿੱਚ ਮਾਲਖਾਨਾ ਦਾ ਮੁੰਸ਼ੀ ਸੀ। ਰੋਜ਼ ਦੀ ਤਰ੍ਹਾਂ ਉਹ ਸੋਮਵਾਰ ਨੂੰ ਫਿਰ ਜਦੋਂ ਥਾਣੇ ਦੇ ਮਾਲਖਾਨੇ ਵਿੱਚ ਡਿਊਟੀ 'ਤੇ ਆਇਆ ਤਾਂ ਉਸਨੇ ਮਾਲਖਾਨੇ ਦੇ ਅੰਦਰ ਪਈ ਏ.ਕੇ.-47 ਨਾਲ ਖੁਦ ਨੂੰ ਆਪਣੀ ਛਾਤੀ ਵਿੱਚ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਸੂਤਰ ਦੱਸਦੇ ਹਨ ਕਿ ਜਦੋਂ ਸੁਖਪਾਲ ਸਿੰਘ ਨੇ ਆਪਣੇ ਆਪ ਨੂੰ ਗੋਲੀ ਮਾਰੀ ਤਾਂ ਗੋਲੀ ਦੀ ਆਵਾਜ਼ ਸੁਣ ਕੇ ਸਾਥੀ ਪੁਲਿਸ ਕਰਮਚਾਰੀ ਉਸਦੇ ਕੋਲ ਮੌਕੇ 'ਤੇ ਪਹੁੰਚੇ ਅਤੇ ਉਸਨੂੰ ਤੁਰੰਤ ਇਲਾਜ ਲਈ ਨੇੜ...

ਰਿਟਰਨਿੰਗ ਅਫ਼ਸਰਾਂ ਵੱਲੋਂ ਪੜਤਾਲ ਦੌਰਾਨ ਸਰਪੰਚਾਂ ਲਈ 3683 ਅਤੇ ਪੰਚਾਂ ਲਈ 11734 ਨਾਮਜ਼ਦਗੀਆਂ ਰੱਦ

Breaking News
ਚੰਡੀਗੜ੍ਹ, 7 ਅਕਤੂਬਰ: ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਚੋਣ ਕਮਿਸ਼ਨ ਦੇ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਗ੍ਰਾਮ ਪੰਚਾਇਤ ਚੋਣਾਂ 2024 ਦੌਰਾਨ ਰਿਟਰਨਿੰਗ ਅਫ਼ਸਰਾਂ ਵੱਲੋਂ ਸਰਪੰਚਾਂ ਲਈ ਕੁੱਲ 3683 ਅਤੇ ਪੰਚਾਂ ਲਈ 11734 ਨਾਮਜ਼ਦਗੀਆਂ ਰੱਦ ਕੀਤੀਆਂ ਗਈਆਂ ਹਨ । ਰਿਟਰਨਿੰਗ ਅਫਸਰਾਂ ਦੁਆਰਾ ਪੜਤਾਲ ਪ੍ਰਕਿਰਿਆ ਦੌਰਾਨ ਰੱਦ ਕੀਤੇ ਗਏ ਨਾਮਜ਼ਦਗੀਆਂ ਦੀ ਜ਼ਿਲ੍ਹਾਵਾਰ ਵਿਸਤ੍ਰਿਤ ਰਿਪੋਰਟ ਹੇਠ ਲਿਖੇ ਅਨੁਸਾਰ ਹੈ: ਅੰਮ੍ਰਿਤਸਰ ਵਿੱਚ ਸਰਪੰਚਾਂ ਲਈ 247 ਅਤੇ ਪੰਚਾਂ ਲਈ 1387 ਨਾਮਜ਼ਦਗੀਆਂ ਰੱਦ ਹੋਈਆਂ ਬਠਿੰਡਾ ਵਿੱਚ ਸਰਪੰਚਾਂ ਲਈ 68 ਅਤੇ ਪੰਚਾਂ ਲਈ 248 ਨਾਮਜ਼ਦਗੀਆਂ ਰੱਦ ਹੋਈਆਂ ਬਰਨਾਲਾ ਵਿੱਚ ਸਰਪੰਚਾਂ ਲਈ 20 ਅਤੇ ਪੰਚਾਂ ਲਈ 30 ਨਾਮਜ਼ਦਗੀਆਂ ਰੱਦ ਹੋਈਆਂ ਫ਼ਤਹਿਗੜ੍ਹ ਸਾਹਿਬ ਵਿੱਚ ਸਰਪੰਚਾਂ ਲਈ 106 ਅਤੇ ਪੰਚਾਂ ਲਈ 242 ਨਾਮਜ਼ਦਗੀਆਂ ਰੱਦ ਹੋਈਆਂ ਫਰੀਦਕੋਟ ਵਿੱਚ ਸਰਪੰਚਾਂ ਲਈ 70 ਅਤੇ ਪੰਚਾਂ ਲਈ 209 ਨਾਮਜ਼ਦਗੀਆਂ ਰੱਦ ਹੋਈਆਂ ਫਾਜ਼ਿਲਕਾ ਵਿੱਚ ਸਰਪੰਚਾਂ ਲਈ 52 ਅਤੇ ਪੰਚਾਂ ਲਈ 138 ਨਾਮਜ਼ਦਗੀਆਂ ਰੱਦ ਹੋਈਆਂ ਗੁਰਦਾਸਪੁਰ ਵਿੱਚ ਸਰਪੰਚਾਂ ਲਈ 1208 ਅਤੇ ਪ...

ਮੁੱਖ ਮੰਤਰੀ ਦੇ ਦਖ਼ਲ ਤੋਂ ਬਾਅਦ ਆੜ੍ਹਤੀਆਂ ਨੇ ਹੜਤਾਲ ਵਾਪਸ ਲਈ

Breaking News, Hot News
ਚੰਡੀਗੜ੍ਹ, 7 ਅਕਤੂਬਰ: ਝੋਨੇ ਦੀ ਨਿਰਵਿਘਨ ਤੇ ਸੁਚਾਰੂ ਖ਼ਰੀਦ ਯਕੀਨੀ ਬਣਾਉਣ ਦੀ ਵਚਨਬੱਧਤਾ ਤਹਿਤ ਪੰਜਾਬ ਦੇ ਮੁੱਖ ਮੰਤਰੀ ਨੇ ਅੱਜ ਵਿਚਾਰ-ਵਟਾਂਦਰੇ ਲਈ ਆੜ੍ਹਤੀਆਂ ਨੂੰ ਸੱਦਿਆ, ਜਿਸ ਦੌਰਾਨ ਆੜ੍ਹਤੀਆਂ ਨੇ ਆਪਣੀ ਹੜਤਾਲ ਵਾਪਸ ਲੈਣ ਦਾ ਫੈਸਲਾ ਕੀਤਾ। ਮੁੱਖ ਮੰਤਰੀ ਨੇ ਫੈਡਰੇਸ਼ਨ ਆਫ਼ ਆੜ੍ਹਤੀਆ ਐਸੋਸੀਏਸ਼ਨ ਆਫ਼ ਪੰਜਾਬ ਦੇ ਪ੍ਰਧਾਨ ਵਿਜੈ ਕਾਲੜਾ ਦੀ ਅਗਵਾਈ ਹੇਠ ਆੜ੍ਹਤੀਆਂ ਦੇ ਵਫ਼ਦ ਨਾਲ ਮੀਟਿੰਗ ਕੀਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆੜ੍ਹਤੀਆਂ ਦੀਆਂ ਜਾਇਜ਼ ਮੰਗਾਂ ਉਤੇ ਹਮਦਰਦੀ ਨਾਲ ਵਿਚਾਰ ਕਰਨ ਲਈ ਸੂਬਾ ਸਰਕਾਰ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਆੜ੍ਹਤੀਆਂ ਦੀਆਂ ਜ਼ਿਆਦਾਤਰ ਮੰਗਾਂ ਕੇਂਦਰ ਸਰਕਾਰ ਨਾਲ ਸਬੰਧਤ ਹਨ ਪਰ ਕੇਂਦਰ ਸਰਕਾਰ ਇਨ੍ਹਾਂ ਮੰਗਾਂ ਪ੍ਰਤੀ ਉਦਾਸੀਨ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਆੜ੍ਹਤੀਆਂ ਦੀ ਆਵਾਜ਼ ਬਣੇਗੀ ਅਤੇ ਕੇਂਦਰ ਕੋਲ ਉਨ੍ਹਾਂ ਦੇ ਮਸਲੇ ਜ਼ੋਰਦਾਰ ਢੰਗ ਨਾਲ ਉਠਾਏ ਜਾਣਗੇ। ਉਨ੍ਹਾਂ ਕਿਹਾ ਕਿ ਆੜ੍ਹਤ ਵਧਾਉਣ ਦਾ ਮਸਲਾ ਕੇਂਦਰ ਸਰਕਾਰ ਕੋਲ ਉਠਾਇਆ ਜਾਵੇਗਾ ਕਿਉਂਕਿ ਇਸ ਨਾਲ ਆੜ੍ਹਤੀਆਂ ਨੂੰ 192 ਕਰੋੜ ਰੁਪਏ ਦਾ ਵੱਡਾ ਨੁਕਸਾਨ ਹੋ ਰਿਹਾ ਹੈ। ਭਗਵੰਤ ਸ...

ਤਰਨਤਾਰਨ ‘ਚ ਆਪ ਦੇ ਸਰਵਸੰਮਤੀ ਨਾਲ ਚੁਣੇ ਸਰਪੰਚ ਦਾ ਕਤਲ

Breaking News, Hot News
ਤਰਨਤਾਰਨ : ਅਗਲੀਆਂ ਪੰਚਾਇਤ ਚੋਣਾ ਨੂੰ ਲੈ ਕੇ ਪਿੰਡਾਂ ਵਿਚ ਚੱਲ ਰਹੇ ਲੜਾਈ ਝਗੜੇ ਦੌਰਾਨ ਅੱਜ ਆਮ ਆਦਮੀ ਪਾਰਟੀ ਨਾਲ ਸਬੰਧਿਤ ਸਰਵਸੰਮਤੀ ਨਾਲ ਚੁਣੇ ਗਏ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਅਜੇ ਕੱਲ੍ਹ ਹੀ ਜਿਲਾ ਫਿਰੋਜ਼ਪੁਰ ਵਿਚ ਇਕ ਆਮ ਆਦਮੀ ਪਾਰਟੀ ਦੇ ਸਰਪੰਚੀ ਦੇ ਉਮੀਦਵਾਰ ਨੂੰ ਗੋਲੀਆਂ ਨਾਲ ਫੱਟੜ ਕਰ ਦਿੱਤਾ ਸੀ।ਤਰਨਤਾਰਨ ਜਿਲੇ ਦੇ ਪਿੰਡ ਤਲਵੰਡੀ ਮੋਹਰ ਸਿੰਘ ਦੀ ਪੰਚਾਇਤੀ ਚੋਣ ਦੌਰਾਨ ਅੱਜ ਰਾਜਵਿੰਦਰ ਸਿੰਘ ਨੂੰ ਸਰਵ ਸੰਮਤੀ ਨਾਲ ਸਰਪੰਚ ਐਲਾਨ ਦਿੱਤਾ ਗਿਆ ਸੀ। ਸਰਪੰਚ ਬਨਣ ਪਿਛੋਂ ਰਾਜਵਿੰਦਰ ਸਿੰਘ ਆਪਣੇ ਸਾਥੀਆਂ ਨਾਲ ਬਲਾਕ ਪੱਟੀ ਦੇ ਦਫਤਰ ਤੋਂ ਆਪਣੇ ਪਿੰਡ ਨੂੰ ਜਾ ਰਿਹਾ ਸੀ। ਜਦੋਂ ਉਹ ਪਿੰਡ ਠੱਕਰਪੁਰਾ ਕੋਲ ਪਹੁੰਚੇ ਤਾਂ ਦੋ ਮੋਟਰਸਾਈਕਲ ਸਵਾਰਾਂ ਨੇ ਰਾਜਵਿੰਦਰ ਉੱਪਰ ਗੋਲੀਆਂ ਦੀ ਬੌਛਾੜ ਕਰ ਦਿੱਤੀ। ਇਸ ਦੌਰਾਨ ਰਾਜਵਿੰਦਰ ਸਿੰਘ ਦੀ ਤਾਂ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਉਸਦੇ ਦੋ ਹੋਰ ਸਾਥੀ ਗੰਭੀਰ ਰੂਪ ਵਿਚ ਜਖਮੀ ਹੋ ਗਏ।ਪ੍ਰਾਪਤ ਜਾਣਕਾਰੀ ਅਨੁਸਾਰ ਜਦੋਂ ਰਾਜਵਿੰਦਰ ਸਿੰਘ ਦੀ ਕਾਰ ਪਿੰਡ ਠੱਕਰਪੁਰ ਦੀ ਚਰਚ ਕੋਲ ਪਹੁੰਚੀ ਤਾਂ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਹੱਥ ਦੇ ਕੇ ਉ...

ਆਈ.ਆਈ.ਐਮ.ਅਹਿਮਦਾਬਾਦ ਵਿਖੇ ਟ੍ਰੇਨਿੰਗ ਲਈ 50 ਹੈਡ ਮਾਸਟਰਾਂ/ ਹੈਡ ਮਿਸਟ੍ਰੈਸ ਰਵਾਨਾ: ਹਰਜੋਤ ਸਿੰਘ ਬੈਂਸ

Breaking News, Hot News
ਚੰਡੀਗੜ੍ਹ, 6 ਅਕਤੂਬਰ: ਸਕੂਲ ਪ੍ਰਬੰਧਨ ਨੂੰ  ਵਧੇਰੇ ਸੁਚਾਰੂ ਬਨਾਉਣ ਦੇ ਮਕਸਦ ਨਾਲ ਮੁੱਖ ਮੰਤਰੀ ਭਗਵੰਤ ਸਿੰਘ  ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਵਿਸ਼ੇਸ਼ ਟ੍ਰੇਨਿੰਗ ਮੁਹਿੰਮ ਅਧੀਨ ਆਈ.ਆਈ.ਐਮ.ਅਹਿਮਦਾਬਾਦ ਵਿਖੇ ਟ੍ਰੇਨਿੰਗ ਹਾਂਸਲ ਕਰਨ ਲਈ ਜਾਣ ਵਾਲੇ 50 ਹੈਡ ਮਾਸਟਰਾਂ/ ਹੈਡ ਮਿਸਟ੍ਰੈਸ ਦਾ ਤੀਸਰਾ ਬੈਚ ਅੱਜ  ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸਥਿਤ ਹਵਾਈ ਅੱਡੇ ਤੋਂ ਰਵਾਨਾ ਕੀਤਾ ਗਿਆ। ਇਸ ਸਬੰਧੀ  ਹੋਰ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ 50 ਹੈਡਮਾਸਟਰਾਂ / ਹੈਡ ਮਿਸਟ੍ਰੈਸ ਦਾ ਤੀਸਰੇ ਬੈਚ ਨੂੰ ਵਿਸ਼ੇਸ਼ ਟ੍ਰੇਨਿੰਗ ਹਾਸਲ ਕਰਨ ਲਈ ਆਈ.ਆਈ.ਐਮ.ਅਹਿਮਦਾਬਾਦ ਵਿਖੇ ਭੇਜਿਆ ਗਿਆ ਹੈ। ਇਹ ਬੈਚ 7 ਅਕਤੂਬਰ 2024 ਤੋਂ 11 ਅਕਤੂਬਰ 2024 ਤੱਕ  ਟ੍ਰੇਨਿੰਗ ਹਾਸਲ ਕਰੇਗਾ।  ਉਨ੍ਹਾਂ ਦੱਸਿਆ ਕਿ ਆਈ. ਆਈ. ਐਮ.ਅਹਿਮਦਾਬਾਦ ਦੁਨੀਆਂ ਭਰ ਵਿੱਚ ਮੈਨੇਜਮੈਂਟ ਦੀ  ਟ੍ਰੇਨਿੰਗ ਲਈ ਪ੍ਰਸਿੱਧ ਹੈ ਅਤੇ ਪੰਜਾਬ ਸਰਕਾਰ ਨੇ ਸੂਬੇ ਦੇ ਸਰਕਾਰੀ ਸਕੂਲਾਂ ਦੇ...

ਅਧਿਕਾਰੀਆਂ ਅਤੇ ਆਮ ਲੋਕਾਂ ਦੀ ਸਹੂਲਤ ਲਈ ਆਨਲਾਈਨ ਐਪਲੀਕੇਸ਼ਨ “ਲੋਕਲ ਬਾਡੀਜ਼ ਪੋਲ ਐਕਟੀਵਿਟੀ ਮਾਨੀਟਰਿੰਗ ਸਿਸਟਮ” ਲਾਂਚ

Breaking News, Hot News
ਚੰਡੀਗੜ੍ਹ, 6 ਅਕਤੂਬਰ : ਪੰਜਾਬ ਰਾਜ ਚੋਣ ਕਮਿਸ਼ਨ ਨੇ ਪੰਚਾਇਤੀ ਚੋਣਾਂ 2024 ਦੇ ਸਬੰਧ ਵਿੱਚ ਚੋਣ ਅਧਿਕਾਰੀਆਂ ਅਤੇ ਆਮ ਲੋਕਾਂ ਦੀ ਸਹੂਲਤ ਲਈ "ਲੋਕਲ ਬਾਡੀਜ਼ ਪੋਲ ਐਕਟੀਵਿਟੀ ਮਾਨੀਟਰਿੰਗ ਸਿਸਟਮ" (ਐਲ.ਬੀ.ਪੀ.ਏ.ਐਮ.ਐਸ) ਨਾਮ ਦੀ ਇੱਕ ਨਵੀਂ ਆਨਲਾਈਨ ਐਪਲੀਕੇਸ਼ਨ ਤਿਆਰ ਕੀਤੀ ਹੈ। ਦੱਸਣਯੋਗ ਹੈ ਕਿ ਇਹ ਐਪਲੀਕੇਸ਼ਨ ਕਮਿਸ਼ਨ ਦੀ ਵੈੱਬਸਾਈਟ sec.punjab.gov.in 'ਤੇ ਉਪਲੱਬਧ ਹੈ।। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਦੱਸਿਆ ਕਿ ਲੋਕਲ ਬਾਡੀਜ਼ ਦੀਆਂ ਚੋਣਾਂ ਜਿਵੇਂ ਕਿ ਪੰਚਾਇਤੀ ਅਤੇ ਨਗਰ ਨਿਗਮ ਦੀਆਂ ਚੋਣਾਂ ਦੇ ਵਿਸ਼ੇਸ਼ ਸੰਦਰਭ ਵਿੱਚ ਚੋਣ ਪ੍ਰਕਿਰਿਆ ਦੇ ਆਧੁਨਿਕੀਕਰਨ ਲਈ ਇਹ ਇੱਕ ਨਵੀਂ ਪਹਿਲਕਦਮੀ ਹੈ ਅਤੇ ਪੰਜਾਬ ਰਾਜ ਚੋਣ ਕਮਿਸ਼ਨ ਨੇ ਭਾਰਤੀ ਚੋਣ ਕਮਿਸ਼ਨ ਵੱਲੋਂ ਅਪਣਾਏ ਜਾ ਰਹੇ ਬਿਹਤਰ ਅਭਿਆਸਾਂ ਨੂੰ ਅਪਣਾਉਣ ਦਾ ਫੈਸਲਾ ਲਿਆ ਹੈ ਤਾਂ ਜੋ ਲੋਕਲ ਬਾਡੀਜ਼ ਦੀਆਂ ਚੋਣਾਂ ਨੂੰ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ। ਉਨ੍ਹਾਂ ਅੱਗੇ ਦੱਸਿਆ ਕਿ ਐਲ.ਬੀ.ਪੀ.ਏ.ਐਮ.ਐਸ. ਐਪਲੀਕੇਸ਼ਨ ਦੀ ਸ਼ੁਰੂਆਤ ਨਾਲ ਚੋਣ ਪ੍ਰਬੰਧਨ ਪ੍ਰਣ...