Sunday, August 16Malwa News
Shadow

Breaking News

ਅਮਨ ਅਰੋੜਾ ਨੇ ਫਾਜ਼ਿਲਕਾ ਚ ਲਹਿਰਾਇਆ ਤਿਰੰਗਾ

Breaking News
ਫਾਜ਼ਿਲਕਾ : ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਅੱਜ ਦੇਸ਼ ਦੇ 78ਵੇਂ ਆਜ਼ਾਦੀ ਦਿਹਾੜੇ ਮੌਕੇ ਫਾਜ਼ਿਲਕਾ ਦੇ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਤਿਰੰਗਾ ਲਹਿਰਾਇਆ ਅਤੇ ਆਜ਼ਾਦੀ ਲਈ ਕੁਰਬਾਨੀਆਂ ਦੇਣ ਵਾਲੇ ਸੁਤੰਤਰਤਾ ਸੰਗਰਾਮੀਆਂ ਨੂੰ ਸਿੱਜਦਾ ਕੀਤਾ।ਇਸ ਸਮਾਗਮ ਵਿੱਚ ਫਾਜ਼ਿਲਕਾ ਤੋਂ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ, ਵਿਧਾਇਕ ਬਲੂਆਣਾ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ, ਵਿਧਾਇਕ ਜਲਾਲਾਬਾਦ ਸ੍ਰੀ ਜਗਦੀਪ ਸਿੰਘ ਗੋਲਡੀ ਕੰਬੋਜ, ਆਈ.ਜੀ. ਬਲਜੋਦ ਸਿੰਘ, ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ, ਐਸ.ਐਸ.ਪੀ. ਵਰਿੰਦਰ ਸਿੰਘ ਬਰਾੜ ਅਤੇ ਵਧੀਕ ਡਿਪਟੀ ਕਮਿਸ਼ਨਰ ਰਾਕੇਸ਼ ਕੁਮਾਰ ਪੋਪਲੀ ਆਦਿ ਮੌਜੂਦ ਸਨ।...

ਖੇਤੀਬਾੜੀ ਵਿਭਾਗ ਵੱਲੋਂ ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਸਬੰਧੀਕਿਸਾਨ ਸਿਖਲਾਈ ਕੈਂਪ ਲਗਾਇਆ

Breaking News, Hot News, Punjab News
ਮਾਨਸਾ, 14 ਅਗਸਤ :ਡਿਪਟੀ ਕਮਿਸ਼ਨਰ ਸ਼੍ਰੀ ਪਰਮਵੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਖੇਤੀਬਾੜੀ ਵਿਭਾਗ ਵੱਲੋਂ ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਪਿੰਡ ਕੁਲਰੀਆਂ ਬਲਾਕ ਬੁਢਲਾਡਾ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਇਸ ਮੌਕੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਮੁੱਖ ਖੇਤੀਬਾੜੀ ਅਫ਼ਸਰ ਸ਼੍ਰੀ ਹਰਵਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਇਸ ਸਾਲ ਮਾਨਸਾ ਜ਼ਿਲ੍ਹੇ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਇੱਕ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ।ਉਨ੍ਹਾਂ ਦੱਸਿਆ 1 ਟਨ ਪਰਾਲੀ ਸਾੜਨ ਨਾਲ 400 ਕਿਲੋਂ ਜੈਵਿਕ ਕਾਰਬਨ, 5.5 ਕਿਲੋਂ ਨਾਈਟ੍ਰੋਜਨ, 2.3 ਕਿਲੋਂ ਫਾਸਫੋਰਸ, 25 ਕਿਲੋਂ ਪੋਟਾਸ਼, 1.2 ਕਿਲੋਂ ਸਲਫਰ ਦਾ ਨੁਕਸਾਨ ਹੁੰਦਾ ਹੈ। ਇਸ ਤੋਂ ਇਲਾਵਾ ਵਾਤਾਵਰਣ ਦੂਸਿਤ ਹੁੰਦਾ ਹੈ ਜੋ ਮਨੁੱਖ ਅਤੇ ਪਸ਼ੂ-ਪੰਛੀਆਂ ਦੀ ਸਿਹਤ ’ਤੇ ਮਾੜਾ ਪ੍ਰਭਾਵ ਪਾਉਂਦਾ ਹੈ।ਖੇਤੀਬਾੜੀ ਵਿਕਾਸ ਅਫ਼ਸਰ ਬੁਢਲਾਡਾ ਸ਼੍ਰੀ ਗੁਰਵੀਰ ਸਿੰਘ ਨੇ ਕਿਸਾਨ ਨੂੰ ਸੁਪਰ ਸੀਡਰ, ਹੈਪੀ ਸੀਡਰ, ਸਮਾਰਟ ਸੀਡਰ, ਬੇਲਰ ਆਦਿ ਮਸ਼ੀਨਾਂ ਬਾਰੇ ਜਾਣਕਾਰੀ ਦਿੱਤੀ। ਖੇਤੀਬਾੜੀ ਵਿਕਾਸ ਅਫ਼ਸਰ ਸਿਕੰਦਰ ਸਿੰਘ ਨੇ ਕਿਸਾਨਾਂ ਨੂੰ ਝੌਨੇ ਲਈ ਵਰਤ...

ਚੇਅਰਮੈਨ ਸੁਖਜਿੰਦਰ ਸਿੰਘ ਕਾਉਣੀ ਦੀ ਅਗਵਾਈ ਵਿੱਚ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਲੋਕਾਂ ਦੀ ਸੇਵਾ ਲਈ ਹੋਇਆ ਭਾਈ ਘਨਈਆ ਖੂਨ ਦਾਨ ਕਲੱਬ ਦਾ ਗਠਨ

Breaking News, Hot News, Punjab News
ਸ੍ਰੀ ਮੁਕਤਸਰ ਸਾਹਿਬ 14 ਅਗਸਤਜਿ਼ਲ੍ਹਾ ਯੋਜਨਾ ਬੋਰਡ ਸ਼੍ਰੀ ਮੁਕਤਸਰ ਸਾਹਿਬ ਦੇ ਚੇਅਰਮੈਨ ਸੁਖਜਿੰਦਰ ਸਿੰਘ ਕਾਉਣੀ ਵੱਲੋਂ ਜਿ਼ਲ੍ਹੇ ਦੇ ਲੋਕਾਂ ਦੀ ਸੇਵਾ ਲਈ ਭਾਈ ਘਨਈਆ ਬਲੱਡ ਕਲੱਬ ਦੀ ਸ਼ੁਰੂਆਤ ਕੀਤੀ ਗਈ ਹੈ।                             ਗਿੱਦੜਵਾਹਾ ਤੋਂ ਨੌਜਵਾਨਾਂ ਸਮੇਤ ਲੋਕ ਸੇਵਾ ਲਈ ਕੀਤੇ ਉਪਰਾਲੇ ਬਾਰੇ ਜਾਣਕਾਰੀ ਦਿੰਦਿਆਂ ਸੁਖਜਿੰਦਰ ਸਿੰਘ ਕਾਉਣੀ ਨੇ ਕਿਹਾ ਕਿ ਖੂਨਦਾਨ ਮਹਾਦਾਨ ਹੈ ।                            ਉਹਨਾਂ ਕਿਹਾ ਕਿ ਖੂਨਦਾਨ ਤੋਂ ਵੱਡਾ ਕੋਈ ਦਾਨ ਨਹੀਂ ਕੋਈ ਨਹੀਂ ਹੋ ਸਕਦਾ, ਅਸੀਂ ਜੋ ਸ਼ੁਰੂਆਤ ਕੀਤੀ ਹੈ ਇਹ ਸ਼੍ਰੀ ਮੁਕਤਸਰ ਸਾਹਿਬ ਜਿ਼ਲ੍ਹੇ ਦੇ ਲੋਕਾਂ ਦੀ ਸੇਵਾ ਲਈ ਕੀਤੀ ਹੈ, ਜੇਕਰ ਕਿਸੇ ਨੂੰ ਵੀ ਕਿਸੇ ਵੀ ਹਸਪਤਾਲ ਜਾਂ ਕਿਤੇ ਵੀ ਖੂਨ ਦੀ ਜਰੂਰਤ ਪੈਂਦੀ ਹੈ ਤਾਂ ਸਾਡੀ ਟੀਮ ਦੇ ਨੌਜਵਾਨ ਖੂਨ ਦਾਨ ਕਰਨ ਲਈ ਹਮੇਸ਼ਾ ਤਿਆਰ ਰਹਿਣਗੇ।           ...

ਆਜ਼ਾਦੀ ਦਿਹਾੜੇ ਮੌਕੇ ਅਖ਼ਬਾਰਾਂ ਵਿੱਚ ਛਪਣ ਲਈਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਗੁਲਾਬ ਚੰਦ ਕਟਾਰੀਆ ਦਾ ਸੰਦੇਸ਼

Breaking News, Hot News, Punjab News
ਸਾਡੇ ਦੇਸ਼ ਦੀ ਆਜ਼ਾਦੀ ਦੇ 77 ਸਾਲ ਪੂਰੇ ਹੋਣ ਦੇ ਇਤਿਹਾਸਕ ਮੌਕੇ 'ਤੇ ਮੈਂ ਭਾਰਤ ਦੇ ਲੋਕਾਂ ਖਾਸ ਕਰਕੇ ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਨੂੰ ਤਹਿ ਦਿਲੋਂ ਵਧਾਈ ਦਿੰਦਾ ਹਾਂ।ਅੱਜ ਅਸੀਂ ਉਨ੍ਹਾਂ ਸਾਰੇ ਦੇਸ਼ਭਗਤਾਂ ਅਤੇ ਆਗੂਆਂ ਨੂੰ ਸ਼ਰਧਾਂਜਲੀ ਭੇਟ ਕਰਦੇ ਹਾਂ ਜਿਨ੍ਹਾਂ ਨੇ ਆਪਣੀ ਜ਼ਿੰਦਗੀ ਦੇਸ਼ ਦੀ ਆਜ਼ਾਦੀ ਦੇ ਲੇਖੇ ਲਾ ਦਿੱਤੀ। ਰਾਸ਼ਟਰਪਿਤਾ ਮਹਾਤਮਾ ਗਾਂਧੀ, ਡਾਕਟਰ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ, ਨੇਤਾ ਜੀ ਸੁਭਾਸ਼ ਚੰਦਰ ਬੋਸ, ਸਰਦਾਰ ਵੱਲਭ ਭਾਈ ਪਟੇਲ, ਬਾਲ ਗੰਗਾਧਰ ਤਿਲਕ ਅਤੇ ਕਰੋੜਾਂ ਭਾਰਤੀਆਂ ਨੇ ਭਾਰਤ ਦੀ ਆਜ਼ਾਦੀ ਦੀ ਪ੍ਰਾਪਤੀ ਵਿੱਚ ਅਹਿਮ ਯੋਗਦਾਨ ਪਾਇਆ ਸੀ। ਇਸ ਦੇ ਨਾਲ ਹੀ ਅਸੀਂ ਆਪਣੀਆਂ ਹਥਿਆਰਬੰਦ ਸੈਨਾਵਾਂ ਦੇ ਬਹਾਦਰ ਜਵਾਨਾਂ ਨੂੰ ਵੀ ਸ਼ਰਧਾਂਜਲੀ ਭੇਟ ਕਰਦੇ ਹਾਂ, ਜਿਨ੍ਹਾਂ ਨੇ ਸਾਡੇ ਦੇਸ਼ ਦੀ ਅਖੰਡਤਾ ਅਤੇ ਸਰਹੱਦਾਂ ਦੀ ਰਾਖੀ ਕਰਦਿਆਂ ਆਪਣੀਆਂ ਜਾਨਾਂ ਕੁਰਬਾਨ ਕਰ ਦਿੱਤੀਆਂ।ਦੇਸ਼ ਦੀ ਅਜ਼ਾਦੀ ਲਈ ਪੰਜਾਬ ਵੱਲੋਂ ਪਾਏ ਗਏ ਯੋਗਦਾਨ ਦੇ ਬਰਾਬਰ ਦੀ ਮਿਸਾਲ ਦੁਨੀਆਂ ਦੇ ਇਤਿਹਾਸ ਵਿੱਚ ਹੋਰ ਕਿਤੇ ਨਹੀਂ ਮਿਲਦੀ। ਮਹਾਨ ਸ਼ਹੀਦਾਂ ਸ਼ਹੀਦ ਭਗਤ ਸਿੰਘ, ਲਾਲਾ ਲਾਜਪਤ ਰਾਏ, ਸ਼ਹੀਦ ਊਧਮ...

ਜ਼ਿਲ੍ਹਾ ਪ੍ਰਸ਼ਾਸਨ ਨੇ ਸ਼ਰਧਾਂ ਦੇ ਫੁੱਲ ਭੇਂਟ ਕਰਕੇ ਸਾਬਕਾ ਮੰਤਰੀ ਸੁਖਦੇਵ ਸਿੰਘ ਨੂੰ ਦਿੱਤੀ ਸ਼ਰਧਾਂਜ਼ਲੀ

Breaking News, Hot News, Punjab News
ਰਾਮਪੁਰਾ (ਬਠਿੰਡਾ), 14 ਅਗਸਤ : ਪੰਜਾਬ ਦੇ ਸਾਬਕਾ ਸਿਹਤ ਮੰਤਰੀ ਅਤੇ ਤਿੰਨ ਵਾਰ ਵਿਧਾਨ ਸਭਾ ਦੇ ਮੈਂਬਰ ਰਹਿ ਚੁੱਕੇ ਸ. ਸੁਖਦੇਵ ਸਿੰਘ ਢਿੱਲੋਂ ਬੀਤੇ ਦਿਨੀਂ ਇਸ ਫਾਨੀ ਦੁਨੀਆਂ ਨੂੰ ਅਲਵਿਦਾ ਕਹਿ ਗਏ ਸਨ, ਅੱਜ ਉਨ੍ਹਾਂ ਦਾ ਰਾਮਪੁਰਾ ਫੂਲ ਦੇ ਗਾਂਧੀ ਨਗਰ ਸ਼ਮਸ਼ਾਨ ਘਾਟ ਵਿਖੇ ਅੰਤਿਮ ਸਸਕਾਰ ਕੀਤਾ। ਇਸ ਮੌਕੇ ਤਲਵੰਡੀ ਸਾਬੋ ਤੋਂ ਵਿਧਾਇਕ ਅਤੇ ਚੀਫ ਵਿੱਪ ਸ਼੍ਰੀਮਤੀ ਬਲਜਿੰਦਰ ਕੌਰ, ਡਿਪਟੀ ਕਮਿਸ਼ਨਰ ਸ ਜਸਪ੍ਰੀਤ ਸਿੰਘ ਤੇ ਐਸਐਸਪੀ ਮੈਡਮ ਅਮਨੀਤ ਕੌਂਡਲ ਵਲੋਂ ਸ਼ਰਧਾਂ ਦੇ ਫੁੱਲ ਭੇਂਟ ਕੀਤੇ ਗਏ। ਇਸ ਦੌਰਾਨ ਪੰਜਾਬ ਪੁਲਿਸ ਦੀ ਟੁਕੜੀ ਵਲੋਂ ਸਲਾਮੀ ਵੀ ਦਿੱਤੀ ਗਈ। ਸਵ: ਸ ਸੁਖਦੇਵ ਸਿੰਘ ਢਿੱਲੋਂ ਸਾਲ 1932 ’ਚ ਜ਼ਿਲ੍ਹੇ ਦੇ ਪਿੰਡ ਕਰਾੜਵਾਲਾ ਵਿਖੇ ਜਨਮੇ ਸਨ, ਜਿਨ੍ਹਾਂ ਨੇ ਆਪਣਾ ਜੀਵਨ ਲੋਕ ਸੇਵਾ ਅਤੇ ਪੰਜਾਬ ਵਾਸੀਆਂ ਦੀ ਬਿਹਤਰੀ ਲਈ ਸਮਰਪਿਤ ਕਰ ਦਿੱਤਾ। ਉਨ੍ਹਾਂ 1985 ਵਿੱਚ ਰਾਮਪੁਰਾ ਫੂਲ ਹਲਕੇ ਦੀ ਨੁਮਾਇੰਦਗੀ ਕੀਤੀ ਤੇ ਇਸ ਤੋਂ ਪਹਿਲਾਂ ਸਾਲ 1972 ਤੇ 1977 ਵਿੱਚ ਤਲਵੰਡੀ ਸਾਬੋਂ ਤੋਂ ਐਮਐਲਏ ਰਹੇ। ਸ ਸੁਖਦੇਵ ਸਿੰਘ ਢਿੱਲੋਂ 1980 ਦੇ ਦਹਾਕੇ ਦੇ ਅਖੀਰਲੇ ਸਮੇਂ ਦੌਰਾਨ ਮਰਹੂਮ ਸੁਰਜੀਤ ਸਿੰਘ ਬ...

ਪੰਜਾਬ ਸਰਕਾਰ ਵੱਲੋਂ ਪਿੜਾਈ ਸੀਜ਼ਨ 2023-24 ਦੀ ਗੰਨੇ ਦੀ ਕੁੱਲ ਬਕਾਇਆ ਰਹਿੰਦੀ 28.00 ਕਰੋੜ ਰੁਪਏ ਦੀ ਕੀਤੀ ਪੇਮੈਂਟ  

Breaking News, Hot News, Punjab News
ਫਾਜਿਲਾਕ 14 ਅਗਸਤ ਪੰਜਾਬ ਸਰਕਾਰ ਵੱਲੋਂ ਪਿੜਾਈ ਸੀਜ਼ਨ 2023-24 ਦੀ ਗੰਨੇ ਦੀ ਕੁੱਲ ਬਕਾਇਆ ਰਹਿੰਦੀ 28.00 ਕਰੋੜ ਰੁਪਏ ਦੀ ਪੇਮੈਂਟ ਕਰ ਦਿੱਤੀ ਗਈ ਹੈ, ਇਸ ਲਈ ਫਾਜ਼ਿਲਕਾ ਸਹਿਕਾਰੀ ਖੰਡ ਮਿੱਲ ਦੇ ਬੋਰਡ ਆਫ ਡਾਇਰੈਕਟਰਜ਼ ਅਤੇ ਮਿੱਲ ਦੇ ਜਨਰਲ ਮੈਨੇਜਰ ਵੱਲੋਂ ਪੰਜਾਬ ਸਰਕਾਰ, ਇਲਾਕੇ ਦੇ ਐਮ. ਐਲ.ਏ. ਸਾਹਿਬਾਨਾਂ, ਸੂਗਰਫੈੱਡ ਪੰਜਾਬ ਦੇ ਚੇਅਰਮੈਨ ਅਤੇ ਪ੍ਰਬੰਧ ਨਿਰਦੇਸ਼ਕ ਦਾ ਧੰਨਵਾਦ ਕੀਤਾ ਗਿਆ । ਪੰਜਾਬ ਸਰਕਾਰ ਵੱਲੋਂ ਗੰਨੇ ਦੀ ਸਮੇਂ ਸਿਰ ਅਤੇ ਪੂਰੀ ਕੀਤੀ ਗਈ ਬਕਾਇਆ ਗੰਨੇ ਦੀ ਪੇਮੈਂਟ ਹੋਣ ਕਰਕੇ ਇਲਾਕੇ ਦੇ ਗੰਨਾ ਕਾਸ਼ਤਕਾਰਾਂ ਵਿੱਚ ਖੁਸ਼ੀ ਦੀ ਲਹਿਰ ਹੈ ।                 ਪੰਜਾਬ ਸਰਕਾਰ ਵੱਲੋਂ ਸਮੇਂ ਸਿਰ ਕੀਤੀ ਗਈ ਪੇਮੈਂਟ ਕਰਕੇ ਆਉਂਣ ਵਾਲੇ ਸਮੇਂ ਵਿੱਚ ਗੰਨੇ ਹੇਠ ਰਕਬਾ ਵੱਧਣ ਦੀ ਆਸ ਬਣ ਗਈ ਹੈ, ਜਿਸ ਕਰਕੇ ਸਹਿਕਾਰੀ ਖੰਡ ਮਿੱਲ ਫਾਜ਼ਿਲਕਾ ਗੰਨੇ ਪੱਖੋਂ ਆਪਣੇ ਪੈਰਾਂ ਤੇ ਖੜੀ ਹੋ ਜਾਵੇਗੀ ਅਤੇ ਇਸ ਨਾਲ ਇਸ ਸਰਹੱਦੀ ਇਲਾਕੇ ਵਿੱਚ ...

ਸਰਕਾਰੀ ਪ੍ਰਾਇਮਰੀ ਸਕੂਲ ਖਾਟਵਾਂ ਦੀ ਵਿਦਿਆਰਥਣ ਵਿਪੁਲ ਨੇ ਜਵਾਹਰ ਨਵੋਦਿਆ ਦੀ ਪ੍ਰੀਖਿਆ ਕੀਤੀ ਪਾਸ

Breaking News, Hot News, Punjab News
ਫਾਜਿਲਕਾ 14 ਅਗਸਤ ਸਰਕਾਰੀ ਪ੍ਰਾਇਮਰੀ ਸਕੂਲ ਖਾਟਵਾਂ ਬਲਾਕ ਅਬੋਹਰ 1 ਸਿੱਖਿਆ ਦੇ ਖੇਤਰ ਵਿੱਚ ਤਰੱਕੀ ਦੀਆਂ ਲੀਹਾਂ ਤੇ ਚੱਲ ਰਿਹਾ ਹੈ। ਸਕੂਲ ਦੀ ਪੰਜਵੀਂ ਕਲਾਸ ਦੀ ਵਿਦਿਆਰਥਨ ਵਿਪੁਲ ਪੁੱਤਰੀ ਪ੍ਰਹਲਾਦ ਕੁਮਾਰ ਨੇ ਜਵਾਹਰ ਨਵੋਦਿਆ ਦੀ ਦਾਖਲਾ ਪ੍ਰੀਖਿਆ ਪਾਸ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਵਿਪੁਲ ਸਕੂਲ ਦੀ ਪਹਿਲੀ ਵਿਦਿਆਰਥਨ ਹੈ ਜਿਸ ਦਾ ਦਾਖਲਾ ਜਵਾਹਰ ਨਵੋਦਿਆ ਵਿੱਚ ਹੋਇਆ ਹੈ। ਸਕੂਲ ਹੈਡ ਟੀਚਰ ਕਰਮਜੀਤ ਕੌਰ ਢਿੱਲੋ ਨੇ ਵਿਪੁਲ ਦੀ ਸਫਲਤਾ ਤੇ ਖੁਸ਼ੀ ਪ੍ਰਗਟ ਕਰਦਿਆਂ ਉਸ ਨੂੰ ਵਧਾਈ ਦਿੱਤੀ ਤੇ ਉਸ ਦੇ ਸੁਨਹਿਰੇ ਭਵਿੱਖ ਦੀ ਕਾਮਨਾ ਕੀਤੀ। ਉਹਨਾਂ ਵਿਪੁਲ ਦੀ ਸਫਲਤਾ ਲਈ ਗਾਈਡ ਟੀਚਰ ਸੁਰਿੰਦਰ ਕੌਰ ਤੇ ਵਿਪਲ ਦੇ ਮਾਪਿਆਂ ਨੂੰ ਵੀ ਵਧਾਈ ਦਿੱਤੀ। ਉਹਨਾਂ ਕਿਹਾ ਕਿ ਸਿੱਖਿਆ ਦੇ ਖੇਤਰ ਵਿੱਚ ਮੌਜੂਦਾ ਸਮੇਂ ਵਿੱਚ ਵੱਡੇ ਸੁਧਾਰ ਹੋ ਰਹੇ ਹਨ। ਹੁਣ ਸਰਕਾਰੀ ਸਕੂਲਾਂ ਵਿੱਚ ਕਿਸੇ ਤਰ੍ਹਾਂ ਦੀ ਕੋਈ ਕਮੀ ਨਹੀਂ ਰਹੀ। ਸਰਕਾਰੀ ਸਕੂਲਾਂ ਦੇ ਬੱਚੇ ਨਿੱਜੀ ਸਕੂਲਾਂ ਦੇ ਬੱਚਿਆਂ ਦੇ ਮੁਕਾਬਲੇ ਹੁਣ ਪਿੱਛੇ ਨਹੀਂ ਰਹੇ। ਉਹਨਾਂ ਕਿਹਾ ਕਿ ਬਲਾਕ ਪ੍ਰਾਇਮਰੀ ਸਿੱਖਿਆ ਅਧਿਕਾਰੀ ਸ਼੍ਰੀ ਅਜੇ ਕੁਮਾਰ ...

ਸਬ ਜੇਲ ਫਾਜਿਲਕਾ ਵਿਖੇ ਕੀਤਾ ਗਿਆ ਹੈਪਾਟਾਈਟਸ ਸਬੰਧੀ ਜਾਗਰੂਕਤਾ ਸਮਾਗਮ

Breaking News, Hot News, Punjab News
ਫਾਜਿਲਕਾ 14 ਅਗਸਤ 2024 ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਤੇ ਸਿਵਲ ਸਰਜਨ ਫਾਜਿਲਕਾ ਡਾ ਚੰਦਰ ਸ਼ੇਖਰ ਕੱਕੜ ਦੀ ਪ੍ਰਧਾਨਗੀ ਵਿੱਚ ਹੈਪਾਟਾਈਟਸ ਸਬੰਧੀ ਜਾਗਰੂਕਤਾ ਸਮਾਗਮ ਸਬ ਜੇਲ ਫਾਜਿਲਕਾ ਵਿਖੇ ਕੀਤਾ ਗਿਆ। ਇਸ ਸਮੇਂ ਡਾ ਸੁਨੀਤਾ ਕੰਬੋਜ਼ ਜਿਲ੍ਹਾ ਐਪੀਡਮੈਲੋਜਿਸਟ, ਡਾ ਚਰਨਪਾਲ, ਸ੍ਰੀ ਆਸ਼ੂ ਭੱਟੀ ਜੇਲ ਸੁਪਰਡੈਂਟ, ਮਾਸ ਮੀਡੀਆ ਤੋਂ ਵਿਨੋਦ ਖੁਰਾਣਾ, ਦਿਵੇਸ਼ ਕੁਮਾਰ ਸ਼ਮੂਲੀਅਤ ਕੀਤੀ। ਇਸ ਸਮੈਂ ਡਾ ਚੰਦਰ ਸ਼ੇਖਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਹੈਪੇਟਾਈਟਸ ਜਿਗਰ ਦੀ ਬਿਮਾਰੀ ਹੈ ਜੋ ਕਿ ਵਾਇਰਸ ਰਾਹੀਂ ਫੈਲਦੀ ਹੈ।ਇਸ ਬਿਮਾਰੀ ਦੀਆਂ ਪੰਜ ਕਿਸਮਾਂ ਹੈਪੇਟਾਈਟਸ ਏ, ਬੀ, ਸੀ, ਡੀ ਅਤੇ ਈ ਹਨ। ਹੈਪੇਟਾਈਟਸ ਬੀ ਅਤੇ ਸੀ ਜ਼ਿਆਦਾ ਖਤਰਨਾਕ ਹਨ। ਹੈਪੇਟਾਈਟਸ ਬੀ ਅਤੇ ਸੀ ਨੂੰ ਕਾਲਾ ਪੀਲੀਆ ਵੀ ਕਿਹਾ ਜਾਂਦਾ ਹੈ, ਇਸਦੀ ਚਪੇਟ ਵਿੱਚ ਜਦੋਂ ਕੋਈ ਵਿਅਕਤੀ ਆਉਂਦਾ ਹੈ ਤਾਂ ਉਸ ਨੂੰ ਹਲਕਾ ਬੁਖਾਰ, ਮਾਸਪੇਸ਼ੀਆਂ ਵਿੱਚ ਦਰਦ, ਕਮਜ਼ੋਰੀ, ਉਲਟੀਆਂ ਆਉਣਾ ਅਤੇ ਭੁੱਖ ਨਹੀਂ ਲਗਣਾ ...

ਖਾਰਾ ਪਿੰਡ ਵਾਸੀਆਂ ਦੀ ਸ਼ਿਕਾਇਤ ਤੇ ਛੱਪੜ ਦੀਆਂ ਡਰੇਨ ਪਾਈਪ ਲਾਈਨਾਂ ਦਾ ਹੋਇਆ ਕੰਮ ਪੂਰਾ

Breaking News, Hot News, Punjab News
ਫਰੀਦਕੋਟ 14 ਅਗਸਤ, ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਬੀਤੀ 28 ਜੁਲਾਈ ਨੂੰ ਪਿੰਡ ਖਾਰਾ ਵਿਖੇ ਜਿਲ੍ਹਾ ਪ੍ਰਸ਼ਾਸ਼ਨ ਵੱਲੋਂ ਲਗਾਏ ਗਏ ਸੁਵਿਧਾ ਕੈਂਪ ਵਿੱਚ ਸ਼ਿਰਕਤ ਕੀਤੀ ਗਈ ਸੀ। ਕੈਂਪ ਦੌਰਾਨ ਪਿੰਡ ਵਾਸੀਆਂ ਵੱਲੋਂ ਛੱਪੜਾਂ ਦੀਆਂ ਡਰੇਨ ਪਾਈਪਾਂ ਦੇ ਟੁੱਟੇ ਹੋਣ ਦੀ ਕੀਤੀ ਸ਼ਿਕਾਇਤ ਨੂੰ ਤੁਰੰਤ ਪ੍ਰਭਾਵ ਦੂਰ ਕਰਨ ਦੇ ਦਿੱਤੇ ਹੁਕਮ ਤੇ ਕਾਰਵਾਈ ਕਰਦਿਆਂ ਬੀ.ਡੀ.ਪੀ.ਓ ਦਫਤਰ ਵੱਲੋਂ ਛੱਪੜ ਨੂੰ ਜਾਂਦੀਆਂ ਡਰੇਨ ਪਾਈਪਾਂ ਨੂੰ ਸਾਫ ਕਰਨ ਦਾ ਅਤੇ ਨਵੀਆਂ ਪਾਉਣ ਦਾ ਕੰਮ ਮੁਕੰਮਲ ਕਰਵਾ ਦਿੱਤਾ ਗਿਆ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆ ਬੀ.ਡੀ.ਪੀ.ਓ ਕੋਟਕਪੂਰਾ ਨੇ ਦੱਸਿਆ ਕਿ ਪਿਛਲੇ ਦਿਨੀਂ 28 ਜੂਨ ਨੂੰ ਪਿੰਡ ਖਾਰਾ ਵਿੱਚ ਲਗਾਏ ਲੋਕ ਸੁਵਿਧਾ ਕੈਂਪ ਵਿੱਚ ਪਿੰਡ ਵਾਸੀਆਂ ਨੇ ਇਹ ਮਾਮਲਾ ਸਪੀਕਰ ਪੰਜਾਬ ਸਭਾ ਦੇ ਧਿਆਨ ਵਿੱਚ ਲਿਆਂਦਾ ਸੀ। ਇਸ ਸਬੰਧੀ ਉਨ੍ਹਾਂ ਨਿੱਜੀ ਦਿਲਚਸਪੀ ਲੈ ਕੇ ਇਸ ਕੰਮ ਦੀ ਸ਼ੁਰੂਆਤ ਕਰਵਾ ਕੇ ਇਸ ਨੂੰ ਜਲਦ ਨੇਪਰੇ ਚੜ੍ਹਾਉਣ ਦੇ ਹੁਕਮ ਜਾਰੀ ਕੀਤੇ ਸਨ। ਉਨ੍ਹਾਂ ਦੱਸਿਆ ਕਿ ਕਰੀਬ ਸਵਾ ਕਿਲੋਮੀਟਰ ਲੰਮੀ ਪਾਈਪਲਾਈਨ ਦੀ ਸਫਾਈ ਕਰਵਾਈ ਗਈ ...

ਸਿਹਤ ਵਿਭਾਗ ਫਾਜਿਲਕਾ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਫਾਜਿਲਕਾ ਵਿਖੇ ਬਾਰਸ਼ਾਂ ਦੇ ਮੌਸਮ ਦੋਰਾਨ ਫੈਲਣ ਵਾਲੀਆਂ ਬੀਮਾਰੀਆਂ ਤੋਂ ਬਚਣ ਲਈ ਕੀਤਾ ਜਾਗਰੂਕ

Breaking News, Hot News, Punjab News
ਫਾਜਿਲਕਾ 14 ਅਗਸਤ ਡਾ ਚੰਦਰ ਸ਼ੇਖਰ ਕੱਕੜ ਸਿਵਲ ਸਰਜਨ ਫਾਜਿਲਕਾ ਦੀ ਪ੍ਰਧਾਨਗੀ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਵਿਖੇ ਪਾਣੀ ਅਤੇ ਮੱਛਰਾਂ ਤੋਂ ਫੈਲਣ ਵਾਲੀਆਂ ਬਿਮਾਰੀਆਂ ਤੋਂ ਬਚਣ ਲਈ ਅਧਿਆਪਿਕਾਂ ਅਤੇ ਬੱਚਿਆਂ ਨੂੰ ਜਾਗਰੂਕ ਸਮਾਗਮ ਕੀਤਾ। ਇਸ ਸਮੇਂ ਪ੍ਰਿੰਸੀਪਲ ਜੋਗਿੰਦਰ ਲਾਲ, ਸੰਦੀਪ ਅਨੇਜਾ, ਮਾਸ ਮੀਡੀਆ ਵਿੰਗ ਤੋਂ ਵਿਨੋਦ ਖੁਰਾਣਾ ਦਿਵੇਸ਼ ਕੁਮਾਰ ਹਰਮੀਤ ਸਿੰਘ ਨੇ ਸਮੂਲੀਅਤ ਕੀਤੀ। ਡਾ ਚੰਦਰ ਸ਼ੇਖਰ ਕੱਕੜ ਨੇ ਵਾਟਰ ਬੌਰਨ ਅਤੇ ਵੈਕਟਰ ਬੌਰਨ ਬਿਮਾਰੀਆਂ, ਗੈਰ—ਸੰਚਾਰੀ ਰੋਗਾਂ, ਸਟਾਪ ਡਾਇਰੀਆ ਮੁਹਿੰਮ ਅਤੇ ਚੰਗੇ ਨਾਗਿਰਕ ਬਣਨ ਲਈ ਬੱਚਿਆਂ ਨੂੰ ਪ੍ਰੇਰਿਤ ਕੀਤਾ।  ਡਾ ਚੰਦਰ ਸ਼ੇਖਰ ਨੇ ਦੱਸਿਆ ਕਿ ਬਰਸਾਤੀ ਮੌਸਮ ਵਿੱਚ ਮੱਛਰ ਦੀ ਪੈਦਾਇਸ ਵੱਧ ਜਾਣ ਕਾਰਣ ਬਹੁਤ ਬਿਮਾਰੀਆਂ ਫੈਲਣ ਦਾ ਡਰ ਰਹਿੰਦਾ ਹੈ। ਇਸ ਲਈ ਅਸੀਂ ਸਾਵਧਾਨੀਆਂ ਵਰਤ ਕੇ ਇਨ੍ਹਾਂ ਬਿਮਾਰੀਆਂ ਤੋਂ ਬਚ ਸਕਦੇ ਹਾਂ। ਉਹਨਾਂ ਦੱਸਿਆ ਕਿ ਪੀਣ ਲਈ ਸਿਰਫ ਸਾਫ ਪਾਣੀ ਦੀ ਵਰਤੋਂ ਕੀਤੀ ਜਾਵੇ, ਪੀਣ ਵਾਲੇ ਪਾਣੀ ਨੂੰ ਉਬਾਲ ਕਰਕੇ ਠੰਡਾ ਕਰਕੇ ਪੀਣ ਲਈ ਵਰਤਿਆ ਜਾਵੇ, ਇਨਫੈਕਸ਼ਨ ਨੂੰ ਕੰ...