ਪੰਜਾਬ ਭਰ ‘ਚ ਮੁੱਖ ਮੰਤਰੀ ਸਿਹਤ ਯੋਜਨਾ ਸਬੰਧੀ ਰਜਿਸਟ੍ਰੇਸ਼ਨ ਮੁਹਿੰਮ ਜਾਰੀ
ਚੰਡੀਗੜ੍ਹ, 25 ਜਨਵਰੀ 2026:-ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਰਾਜਪੁਰਾ (ਪਟਿਆਲਾ) ਦੇ ਸਿਵਲ ਹਸਪਤਾਲ ਵਿਖੇ ਅਤੇ ਟਰਾਂਸਪੋਰਟ ਤੇ ਜੇਲ੍ਹ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਪੱਟੀ ਸ਼ਹਿਰ ਅਤੇ ਵੱਖ-ਵੱਖ ਪਿੰਡਾਂ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਰਜਿਸਟ੍ਰੇਸ਼ਨ ਮੁਹਿੰਮ ਦੀ ਅਗਵਾਈ ਕੀਤੀ। ਇਸ ਮੌਕੇ ਉਨ੍ਹਾਂ ਨੇ ਆਮ ਲੋਕਾਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 10 ਰੁਪਏ ਤਕ ਮੁਫ਼ਤ ਇਲਾਜ ਦੇ ਲਾਭਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਅਤੇ ਸਿਹਤ ਕਾਰਡ ਬਣਾਉਣ ਦੀ ਪੂਰੀ ਪ੍ਰਕਿਰਿਆ ਨੂੰ ਅਸਾਨ ਸ਼ਬਦਾਂ ਵਿੱਚ ਸਮਝਾਇਆ।
ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਇਹ ਮਹੱਤਵਪੂਰਨ ਸਿਹਤ ਯੋਜਨਾ 22 ਜਨਵਰੀ ਤੋਂ ਪੂਰੇ ਪੰਜਾਬ ਵਿੱਚ ਲਾਗੂ ਹੋ ਚੁੱਕੀ ਹੈ। ਇਸ ਯੋਜਨਾ ਤਹਿਤ ਪੰਜਾਬ ਦੇ ਲਗਭਗ 65 ਲੱਖ ਪਰਿਵਾਰਾਂ ਨੂੰ ਕਵਰ ਕੀਤਾ ਜਾ ਰਿਹਾ ਹੈ, ਜਿਸ ਨਾਲ ਕਰੀਬ 3 ਕਰੋੜ ਲੋਕਾਂ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮਿਲੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਦਾ ਕਾਰਡ ਆਪਣੇ ਆਪ ਵਿੱਚ ਇੱਕ ਨਵੇਕਲੀ ਸ਼ੁਰੂਆਤ ਹੈ, ਜੋ ਪੰਜਾਬ ਦੇ ਸਿਹਤ ਖੇਤਰ ਨੂੰ ਮਜ਼ਬ...








