ਨਰਮੇਂ ਦੀ ਫ਼ਸਲ ਦਾ ਪੂਰਾ ਝਾੜ ਲੈਣ ਲਈ ਆਉਣ ਵਾਲੇ 20 ਦਿਨ ਬਹੁਤ ਅਹਿਮ – ਮੁੱਖ ਖੇਤੀਬਾੜੀ ਅਫ਼ਸਰ
ਸ੍ਰੀ ਮੁਕਤਸਰ ਸਾਹਿਬ 14 ਅਗਸਤ ਨਰਮੇਂ ਦੀ ਸਫ਼ਲ ਕਾਸ਼ਤ ਲਈ ਸ. ਗੁਰਮੀਤ ਸਿੰਘ ਖੁੱਡੀਆਂ ਕੈਬਨਿਟ ਮੰਤਰੀ ਪੰਜਾਬ ਵੱਲੋਂ ਦਿੱਤੇ ਗਏ ਦਿਸ਼ਾ ਨਿਰਦੇਸ਼ਾਂ ਤੇ ਗੁਰਨਾਮ ਸਿੰਘ, ਮੁੱਖ ਖੇਤੀਬਾੜੀ ਅਫ਼ਸਰ, ਜਿ਼ਲ੍ਹਾ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਜਿ਼ਲ੍ਹੇ ਅੰਦਰ ਵਿਭਾਗ ਦੇ ਅਧਿਕਾਰੀ/ਕਰਮਚਾਰੀਆਂ ਵੱਲੋਂ ਨਰਮੇਂ ਦੀ ਫ਼ਸਲ ਲਈ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਪਿੰਡ ਲੰਬੀ ਢਾਬ ਅਤੇ ਕੋਟਲੀ ਦੇਵਨ ਵਿਖੇ ਨਰਮੇਂ ਦੀ ਫ਼ਸਲ ਦਾ ਸਰਵੇਖਣ ਕੀਤਾ ਅਤੇ ਕਿਹਾ ਕਿ ਇਸ ਸਮੇਂ ਨਰਮੇਂ ਦੀ ਫ਼ਸਲ ਲਈ ਇਨ੍ਹਾਂ ਗੱਲਾਂ ਦਾ ਖਾਸ ਧਿਆਨ ਰੱਖਿਆ ਜਾਵੇ। ਇਸ ਸਮੇਂ ਨਰਮੇਂ ਦੀ ਫ਼ਸਲ ਫੁੱਲ ਡੋਡੀ ਤੇ ਹੈ ਅਤੇ ਟੀਂਡੇ ਬਣ ਰਹੇ ਹਨ, ਇਸ ਲਈ ਨਰਮੇਂ ਦੀ ਫ਼ਸਲ ਨੂੰ ਪਾਣੀ ਦੀ ਘਾਟ ਨਾ ਆਉਣ ਦਿੱਤੀ ਜਾਵੇ ਅਤੇ ਨਰਮੇਂ ਦੀ ਫ਼ਸਲ ਨੂੰ ਖਾਦ ਦੇ ਲੋੜੀਂਦੇ ਤੱਤਾਂ ਦੀ ਜ਼ਰੂਰਤ ਹੈ। ਇਸ ਲਈ ਖਾਦ ਛਿੱਟੇ ਰਾਹੀਂ ਨਾ ਪਾਈ ਜਾਵੇ ਸਗੋਂ ਪੱਤਿਆਂ ਰਾਹੀਂ ਦਿੱਤੀ ਜਾਵੇ। ਇਨ੍ਹਾਂ ਤੱਤਾਂ ਦੀ ਪ...