Tuesday, June 30Malwa News
Shadow

Breaking News

ਆਮ ਆਦਮੀ ਕਲੀਨਿਕ ਲਈ ਮੈਡੀਕਲ ਅਫਸਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਆਮ ਆਦਮੀ ਕਲੀਨਿਕ ਲਈ ਮੈਡੀਕਲ ਅਫਸਰਾਂ ਨੂੰ ਸੌਂਪੇ ਨਿਯੁਕਤੀ ਪੱਤਰ

Breaking News
ਫ਼ਿਰੋਜ਼ਪੁਰ, 17 ਜੁਲਾਈ 2024:           ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਸਿਹਤ ਵਿਭਾਗ ਵੱਲੋਂ ਆਮ ਲੋਕਾਂ ਲਈ ਸਿਹਤ ਸਹੂਲਤਾਂ ਨੂੰ ਹੋਰ ਬਿਹਤਰ ਕਰਨ ਲਈ ਜ਼ਿਲ੍ਹੇ ਅੰਦਰ ਖ਼ਾਲੀ ਪਏ ਆਮ ਆਦਮੀ ਕਲੀਨਿਕਾਂ ਵਿੱਚ ਡਾਕਟਰਾਂ ਦੀ ਭਰਤੀ ਪ੍ਰਕਿਰਿਆ ਪੂਰੀ ਕਰਕੇ ਸਿਵਿਲ ਸਰਜਨ ਡਾ. ਰਾਜਵਿੰਦਰ ਕੌਰ ਦੀ ਅਗਵਾਈ ਵਿੱਚ ਸਹਾਇਕ ਸਿਵਲ ਸਰਜਨ ਡਾ. ਸੁਸ਼ਮਾ ਠੱਕਰ ਅਤੇ ਜ਼ਿਲ੍ਹਾ ਟੀਕਾਕਰਣ ਅਫ਼ਸਰ ਡਾ. ਮੀਨਾਕਸ਼ੀ ਅਬਰੋਲ ਵੱਲੋਂ ਨਵ ਨਿਯੁਕਤ ਡਾਕਟਰਾਂ ਨੂੰ ਨੌਕਰੀ ਦੇ ਨਿਯੁਕਤੀ ਪੱਤਰ ਜਾਰੀ ਕੀਤੇ ਅਤੇ ਆਮ ਆਦਮੀ ਕਲੀਨਿਕ ਦੇ ਕੰਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਸੰਬਧੀ ਟ੍ਰੇਨਿੰਗ ਵੀ ਦਿੱਤੀ ਗਈ।           ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਸੁਸ਼ਮਾ ਠੱਕਰ ਨੇ ਕਿਹਾ ਕਿ ਇਨ੍ਹਾਂ ਡਾਕਟਰਾਂ ਦੀ ਨਿਯੁਕਤੀ ਨਾਲ ਆਮ ਲੋਕਾਂ ਨੂੰ ਕਾਫ਼ੀ ਫ਼ਾਇਦਾ ਹੋਵੇਗਾ। ਉਨ੍ਹਾਂ&nbs...
ਪੰਜਾਬ ਵਿੱਚ 16 ਜੁਲਾਈ ਨੂੰ ਰਿਕਾਰਡ ਉੱਚ ਬਿਜਲੀ ਮੰਗ ਪੂਰੀ ਕੀਤੀ ਗਈ: ਹਰਭਜਨ ਸਿੰਘ ਈ.ਟੀ.ਓ

ਪੰਜਾਬ ਵਿੱਚ 16 ਜੁਲਾਈ ਨੂੰ ਰਿਕਾਰਡ ਉੱਚ ਬਿਜਲੀ ਮੰਗ ਪੂਰੀ ਕੀਤੀ ਗਈ: ਹਰਭਜਨ ਸਿੰਘ ਈ.ਟੀ.ਓ

Breaking News
ਚੰਡੀਗੜ੍ਹ, 17 ਜੁਲਾਈ ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਇਥੇ ਦੱਸਿਆ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿਟਡ (ਪੀ.ਐਸ.ਪੀ.ਸੀ.ਐਲ) ਨੇ 16 ਜੁਲਾਈ ਨੂੰ ਇੱਕ ਦਿਨ ਵਿੱਚ 36260 ਲੱਖ ਯੂਨਿਟ ਦੀ ਰਿਕਾਰਡ ਉੱਚ ਬਿਜਲੀ ਮੰਗ ਨੂੰ ਸਫਲਤਾਪੂਰਵਕ ਪੂਰਾ ਕੀਤਾ ਹੈ। ਮੰਤਰੀ ਨੇ ਕਿਹਾ ਕਿ ਮੌਨਸੂਨ ਦੇ ਮੌਸਮ ਦੇ ਬਾਵਜੂਦ, ਨਮੀ ਵਾਲੀਆਂ ਸਥਿਤੀਆਂ ਅਤੇ ਘੱਟ ਮੀਂਹ ਕਾਰਨ ਰਾਜ ਵਿੱਚ ਬਿਜਲੀ ਦੀ ਮੰਗ ਵਿੱਚ ਭਾਰੀ ਵਾਧਾ ਹੋਇਆ ਹੈ। ਇਹ ਵਾਧਾ ਘਰੇਲੂ ਖਪਤ, ਝੋਨੇ ਦੀ ਫਸਲ ਦੀ ਸਿੰਚਾਈ, ਅਤੇ ਉਦਯੋਗਿਕ ਵਰਤੋਂ ਵਿੱਚ ਦੇਖਿਆ ਗਿਆ ਹੈ। ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਗੇ ਦੱਸਿਆ ਕਿ ਇਸ ਸਾਲ 23 ਜੂਨ ਨੂੰ ਪੀ.ਐਸ.ਪੀ.ਸੀ.ਐਲ ਨੇ ਇੱਕ ਦਿਨ ਵਿੱਚ 35630 ਲੱਖ ਯੂਨਿਟ ਦੀ ਸਪਲਾਈ ਕੀਤੀ ਸੀ, ਜੋ ਕਿ ਉਸ ਸਮੇਂ ਦਾ ਰਿਕਾਰਡ ਸੀ। ਹੁਣ 16 ਜੁਲਾਈ ਨੂੰ ਇਸ ਰਿਕਾਰਡ ਨੂੰ ਤੋੜ ਦਿੱਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ 16 ਜੁਲਾਈ ਨੂੰ ਪੂਰੀ ਹੋਈ 15919 ਮੈਗਾਵਾਟ ਦੀ ਸਿਖਰ ਮੰਗ ਵੀ ਇਸ ਸਾਲ 29 ਜੂਨ ਨੂੰ ਪੂਰੀ ਹੋਈ 16058 ਮੈਗਾਵਾਟ ਦੀ ਬਿਜਲੀ ਦੀ ਸਭ ਤੋਂ ਉੱਚੀ ਮੰ...
ਪੰਜਾਬ ਪੁਲਿਸ ਨੇ ਰਾਜਸਥਾਨ ਪੁਲਿਸ ਨਾਲ ਸਾਂਝੀ ਕਾਰਵਾਈ ਤਹਿਤ ਲਾਰੇਂਸ ਬਿਸ਼ਨੋਈ ਗੈਂਗ ਦੇ ਤਿੰਨ ਕਾਰਕੁਨਾਂ ਨੂੰ ਕੀਤਾ ਗ੍ਰਿਫਤਾਰ; ਦੋ ਪਿਸਤੌਲ ਬਰਾਮਦ

ਪੰਜਾਬ ਪੁਲਿਸ ਨੇ ਰਾਜਸਥਾਨ ਪੁਲਿਸ ਨਾਲ ਸਾਂਝੀ ਕਾਰਵਾਈ ਤਹਿਤ ਲਾਰੇਂਸ ਬਿਸ਼ਨੋਈ ਗੈਂਗ ਦੇ ਤਿੰਨ ਕਾਰਕੁਨਾਂ ਨੂੰ ਕੀਤਾ ਗ੍ਰਿਫਤਾਰ; ਦੋ ਪਿਸਤੌਲ ਬਰਾਮਦ

Breaking News
ਚੰਡੀਗੜ੍ਹ, 17 ਜੁਲਾਈ:   ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਤਹਿਤ ਸੰਗਠਿਤ ਅਪਰਾਧ ਵਿਰੁੱਧ ਇੱਕ ਵੱਡੀ ਸਫਲਤਾ ਦਰਜ ਕਰਦੇ ਹੋਏ, ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਰਾਜਸਥਾਨ ਪੁਲਿਸ ਅਤੇ ਬਠਿੰਡਾ ਪੁਲਿਸ ਨਾਲ ਸਾਂਝੀ ਕਾਰਵਾਈ ਦੌਰਾਨ ਲਾਰੈਂਸ ਬਿਸ਼ਨੋਈ ਅਤੇ ਅਮਰੀਕਾ ਅਧਾਰਿਤ  ਗੋਲਡੀ ਬਰਾੜ ਗੈਂਗ ਦੇ ਤਿੰਨ ਕਾਰਕੁਨਾਂ ਨੂੰ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਬੁੱਧਵਾਰ ਨੂੰ ਇੱਥੇ ਦੱਸਿਆ ਕਿ ਫੜੇ ਗਏ ਵਿਅਕਤੀਆਂ ਦੀ ਪਛਾਣ ਗੁਰਪ੍ਰੀਤ ਸਿੰਘ ਵਾਸੀ ਭੀਖੀ (ਮਾਨਸਾ), ਮਨਿੰਦਰ ਸਿੰਘ ਉਰਫ਼ ਮੁਨਸ਼ੀ ਵਾਸੀ ਤਲਵੰਡੀ ਸਾਬੋ (ਬਠਿੰਡਾ) ਅਤੇ ਹਰਚਰਨਜੀਤ ਸਿੰਘ ਵਾਸੀ ਪਿੰਡ ਬੀੜ ਖੁਰਦ (ਮਾਨਸਾ) ਵਜੋਂ ਹੋਈ ਹੈ। ਸਾਰੇ ਮੁਲਜ਼ਮ ਅਪਰਾਧਿਕ ਪਿਛੋਕੜ ਵਾਲੇ ਹਨ ਅਤੇ ਉਨ੍ਹਾਂ ਵਿਰੁੱਧ ਕਤਲ, ਇਰਾਦਾ ਕਤਲ , ਆਰਮਜ਼ ਐਕਟ ਅਤੇ ਐਨਡੀਪੀਐਸ ਐਕਟ ਨਾਲ ਸਬੰਧਤ ਕੇਸ ਦਰਜ ਹਨ।   ਪੁਲਿਸ ਟੀਮਾਂ ਨੇ ਗ੍ਰਿਫ਼ਤਾਰ ਕੀਤੇ ਮੁਲਜ਼...
ਪੰਜਾਬ ਵੱਲੋਂ ਸਤੰਬਰ ਮਹੀਨੇ ਤੋਂ 21ਵੀਂ ਪਸ਼ੂਧਨ ਗਣਨਾ ਕਰਵਾਉਣ ਲਈ ਪੁਖ਼ਤਾ ਤਿਆਰੀਆਂ

ਪੰਜਾਬ ਵੱਲੋਂ ਸਤੰਬਰ ਮਹੀਨੇ ਤੋਂ 21ਵੀਂ ਪਸ਼ੂਧਨ ਗਣਨਾ ਕਰਵਾਉਣ ਲਈ ਪੁਖ਼ਤਾ ਤਿਆਰੀਆਂ

Breaking News
ਚੰਡੀਗੜ੍ਹ, 17 ਜੁਲਾਈ: ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਪੰਜਾਬ ਪਸ਼ੂ ਪਾਲਣ ਵਿਭਾਗ ਸੂਬੇ ਵਿੱਚ ਸਤੰਬਰ ਤੋਂ 21ਵੀਂ ਪਸ਼ੂਧਨ ਗਣਨਾ ਕਰਵਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ। ਅੱਜ ਇੱਥੇ ਕਿਸਾਨ ਭਵਨ ਵਿਖੇ ਵਿਭਾਗ ਦੇ ਚੱਲ ਰਹੇ ਪ੍ਰਾਜੈਕਟਾਂ ਦੀ ਸਮੀਖਿਆ ਲਈ ਸੱਦੀ ਸੂਬਾ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ 2019 ਤੋਂ ਬਾਅਦ ਇਹ ਦੂਜੀ ਵਾਰ ਹੈ ਕਿ ਟੈਬਲੈੱਟ ਕੰਪਿਊਟਰਾਂ ਦੀ ਵਰਤੋਂ ਰਾਹੀਂ ਪਸ਼ੂਧਨ ਦੀ ਉਹਨਾਂ ਦੀ ਨਸਲ ਅਤੇ ਹੋਰ ਵਿਸ਼ੇਸ਼ਤਾਵਾਂ ਅਨੁਸਾਰ ਡਿਜ਼ੀਟਲ ਤਰੀਕੇ ਨਾਲ ਗਣਨਾ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਵੱਲੋਂ ਮੁਹੱਈਆ ਕਰਵਾਏ ਗਏ ਅੰਕੜਿਆਂ ਅਨੁਸਾਰ ਸੂਬੇ ਵਿੱਚ 64.75 ਲੱਖ ਤੋਂ ਵੱਧ ਪਸ਼ੂਧਨ ਅਤੇ ਪੋਲਟਰੀ ਜਾਨਵਰਾਂ ਦੀ ਗਣਨਾ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੋਵੇਗਾ ਕਿ ਪਾਲਤੂ ਕੁੱਤਿਆਂ ਅਤੇ ਬਿੱਲੀਆਂ ਦੀ ਵੀ ਉਨ੍ਹਾਂ ਦੀ ਨਸਲ ਅਨੁਸਾਰ ਗਿਣਤੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਗਊਸ਼ਾਲਾਵਾਂ ਵਿੱਚ ਪਸ਼ੂਧਨ ਅਤੇ ਵੱਖ ਵੱਖ ਕਬੀਲ...
ਜ਼ਿਲ੍ਹਾ/ਤਹਿਸੀਲ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫਸਰਾਂ ਦੀ ਭਰਤੀ ਪ੍ਰਕਿਰਿਆ ਜਲਦ ਸ਼ੁਰੂ ਕੀਤੀ ਜਾਵੇਗੀ: ਡਾ. ਬਲਜੀਤ ਕੌਰ

ਜ਼ਿਲ੍ਹਾ/ਤਹਿਸੀਲ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫਸਰਾਂ ਦੀ ਭਰਤੀ ਪ੍ਰਕਿਰਿਆ ਜਲਦ ਸ਼ੁਰੂ ਕੀਤੀ ਜਾਵੇਗੀ: ਡਾ. ਬਲਜੀਤ ਕੌਰ

Breaking News
ਚੰਡੀਗੜ੍ਹ, 17 ਜੁਲਾਈ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੀ ਮਜ਼ਬੂਤੀ ਲਈ ਜ਼ਿਲ੍ਹਾ/ਤਹਿਸੀਲ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫਸਰ ਦੀ ਭਰਤੀ ਸਬੰਧੀ ਪ੍ਰਕਿਰਿਆ ਜਲਦ ਸ਼ੁਰੂ ਕੀਤੀ ਜਾਵੇਗੀ। ਇਹ ਜਾਣਕਾਰੀ  ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਸਬੰਧੀ ਮੁੱਖ ਦਫ਼ਤਰ ਦੇ ਅਧਿਕਾਰੀਆਂ ਅਤੇ ਸੂਬੇ ਦੇ ਸਮੂਹ ਜ਼ਿਲ੍ਹਾ/ਤਹਿਸੀਲ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫਸਰ ਨਾਲ ਪੰਜਾਬ ਭਵਨ ਵਿਖੇ ਬੁੱਧਵਾਰ ਨੂੰ ਹੋਈ ਸਮੀਖਿਆ ਮੀਟਿੰਗ ਦੌਰਾਨ ਦਿੱਤੀ। ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੇ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਜ਼ਿਲ੍ਹਾ/ਤਹਿਸੀਲ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫਸਰਾਂ ਨੂੰ ਇੱਕ ਮਹੀਨੇ ਅੰਦਰ ਜਾਗਰੂਕਤਾ ਕੈਂਪ ਲਗਾਉਣ ਦੇ ਨਿਰਦੇਸ਼ ਦਿੱਤੇ। ਉਹਨਾਂ ਦੱਸਿਆ ਕਿ ਅਸ਼ੀਰਵਾਦ ਸਕੀਮ ਤਹਿਤ ਜਨਵਰੀ 2024 ਤੱਕ 20 ਜ਼ਿਲ੍ਹਿਆਂ ਦੇ ਅਨੁਸੂਚਿਤ ਜਾਤੀਆਂ ਦੇ 18699 ਲਾਭਪਾਤਰੀਆਂ ਨੂੰ 95.36 ਕਰੋੜ ਰੁਪਏ ਅਤੇ ਪੱਛੜੀਆਂ ਸ਼੍ਰੇਣੀਆਂ ਦੇ 8312 ਲਾਭਪਾਤ...
ਕੇਂਦਰੀ ਜਲ ਸ਼ਕਤੀ ਟੀਮ ਨੇ ਅੱਜ ਮਨਾਵਾਂ, ਖੋਸਾ ਪਾਂਡੋ, ਕੋਟ ਈਸੇ ਖਾਂ ਵਿਖੇ ਬਣਾਏ ਵਾਟਰ ਟ੍ਰੀਟਮੈਂਟ ਪ੍ਰੋਜੈਕਟਾਂ ਦਾ ਦੌਰਾ

ਕੇਂਦਰੀ ਜਲ ਸ਼ਕਤੀ ਟੀਮ ਨੇ ਅੱਜ ਮਨਾਵਾਂ, ਖੋਸਾ ਪਾਂਡੋ, ਕੋਟ ਈਸੇ ਖਾਂ ਵਿਖੇ ਬਣਾਏ ਵਾਟਰ ਟ੍ਰੀਟਮੈਂਟ ਪ੍ਰੋਜੈਕਟਾਂ ਦਾ ਦੌਰਾ

Breaking News
ਮੋਗਾ, 17 ਜੁਲਾਈ: ਕੇਂਦਰ ਵੱਲੋਂ ਚਲਾਏ ਜਾ ਰਹੇ ਜਲ ਸ਼ਕਤੀ ਅਭਿਆਨ ਮਿਸ਼ਨ ਦਾ ਰੀਵਿਊ ਕਰਨ ਲਈ ਕੇਂਦਰ ਦੀ ਜਲ ਸ਼ਕਤੀ ਟੀਮ ਵੱਲੋਂ ਪਿਛਲੇ ਤਿੰਨ ਦਿਨਾਂ ਤੋਂ ਜ਼ਿਲ੍ਹਾ ਮੋਗਾ ਦੇ ਵੱਖ ਵੱਖ ਸਥਾਨਾਂ ਦਾ ਦੌਰਾ ਕੀਤਾ। ਅੱਜ ਇਸ ਮਿਸ਼ਨ ਦੇ ਰੀਵਿਊ ਦਾ ਉਨ੍ਹਾਂ ਦਾ ਆਖਰੀ ਦਿਨ ਸੀ। ਇਸ ਟੀਮ ਵਿੱਚ ਚੀਫ਼ ਨੋਡਲ ਅਫ਼ਸਰ ਕਾਜਲ ਸਿੰਘ ਆਈ ਆਰ ਐਸ, ਸਮਾਜਿਕ ਨਿਆਂ ਤੇ ਸਸ਼ਕਤੀਕਰਨ ਵਿਭਾਗ ਅਤੇ ਸੈਂਟਰਲ ਗਰਾਊਂਡ ਵਾਟਰ ਬੋਰਡ ਆਫ ਜਲ ਸ਼ਕਤੀ ਦੇ ਟੈਕਨੀਕਲ ਅਫ਼ਸਰ ਅਦਿੱਤਿਆ ਸ਼ਰਮਾ (ਸਾਇੰਸਦਾਨ) ਸ਼ਾਮਿਲ ਸਨ।ਉਨ੍ਹਾਂ ਵੱਲੋਂ ਅੱਜ ਫੋਕਲ ਪੁਆਇੰਟ ਮੋਗਾ ਵਿੱਚ ਪਲਾਂਟੇਸ਼ਨ ਮੁਹਿੰਮ ਚਲਾਈ। ਜਲ ਸ਼ਕਤੀ ਅਭਿਆਨ ਦੀ ਟੀਮ ਵੱਲੋਂ ਅੱਜ ਪਿੰਡ ਖੋਸਾ ਪਾਂਡੋ ਵਿਖੇ ਭੂਮੀ ਅਤੇ ਜਲ ਸੰਭਾਲ ਵਿਭਾਗ ਵੱਲੋਂ ਤਿਆਰ ਕੀਤਾ ਗਿਆ ਪ੍ਰੋਜੈਕਟ ਵੇਖਿਆ ਗਿਆ ਜਿੱਥੇ ਛੱਪੜ ਦੇ ਪਾਣੀ ਦੀ ਵਰਤੋਂ ਖੇਤਾਂ ਦੀ ਸਿੰਚਾਈ ਲਈ ਕੀਤੀ ਜਾ ਰਹੀ ਹੈ। ਇਸ ਪ੍ਰੋਜੈਕਟ ਦੀ ਖਾਸ ਗੱਲ ਇਹ ਹੈ ਕਿ ਛੱਪੜ ਤੋਂ ਪਾਣੀ ਲਿਫ਼ਟ ਕਰਨ ਲਈ ਸੂਰਜੀ ਊਰਜਾ ਨਾਲ ਚੱਲਣ ਵਾਲੀ ਮੋਟਰ ਲੱਗੀ ਹੋਈ ਹੈ ਅਤੇ ਪਾਣੀ ਨੂੰ ਖੇਤਾਂ ਤੱਕ ਪਹੁੰਚਾਉਣ ਲਈ ਦੋ ਕਿਲੋਮੀਟਰ ਲੰਬੀ ਜਮੀਨ ਦੋਜ਼ ਪਾਈਪਲਾ...
ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਹਾਊਸ ਦੀਆਂ ਵੱਖ-ਵੱਖ ਕਮੇਟੀਆਂ ਦੇ ਮੈਂਬਰ ਨਾਮਜ਼ਦ

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਹਾਊਸ ਦੀਆਂ ਵੱਖ-ਵੱਖ ਕਮੇਟੀਆਂ ਦੇ ਮੈਂਬਰ ਨਾਮਜ਼ਦ

Breaking News
ਚੰਡੀਗੜ੍ਹ, 17 ਜੁਲਾਈ: ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪੰਜਾਬ ਵਿਧਾਨ ਸਭਾ ਦੇ ਮੈਂਬਰਾਂ ਨੂੰ ਸਾਲ 2024-25 ਲਈ ਹਾਊਸ ਦੀਆਂ ਵੱਖ-ਵੱਖ ਕਮੇਟੀਆਂ 'ਤੇ ਸੇਵਾਵਾਂ ਨਿਭਾਉਣ ਲਈ ਨਾਮਜ਼ਦ ਕੀਤਾ ਗਿਆ ਹੈ।ਅੱਜ ਇੱਥੇ ਜਾਰੀ ਇੱਕ ਪ੍ਰੈਸ ਬਿਆਨ ਮੁਤਾਬਿਕ ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਰਾਣਾ ਗੁਰਜੀਤ ਸਿੰਘ ਨੂੰ ਲੋਕ ਲੇਖਾ ਕਮੇਟੀ ਦਾ ਚੇਅਰਮੈਨ, ਸ੍ਰੀਮਤੀ ਸਰਵਜੀਤ ਕੌਰ ਮਾਣੂਕੇ ਨੂੰ ਸਰਕਾਰੀ ਕਾਰੋਬਾਰ ਕਮੇਟੀ ਦੀ ਚੇਅਰਪਰਸਨ, ਡਿਪਟੀ ਸਪੀਕਰ ਸ. ਜੈ ਕ੍ਰਿਸ਼ਨ ਸਿੰਘ ਨੂੰ ਅਨੁਮਾਨ ਕਮੇਟੀ ਦਾ ਚੇਅਰਮੈਨ, ਡਾ. ਰਵਜੋਤ ਸਿੰਘ ਨੂੰ ਅਨੁਸੂਚਿਤ ਜਾਤੀਆਂ, ਅਨੁਸੂਚਿਤ ਕਬੀਲਿਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੀ ਭਲਾਈ ਲਈ ਕਮੇਟੀ ਦਾ ਚੇਅਰਮੈਨ, ਡਿਪਟੀ ਸਪੀਕਰ ਸ. ਜੈ ਕ੍ਰਿਸ਼ਨ ਸਿੰਘ ਨੂੰ ਹਾਊਸ ਕਮੇਟੀ ਦਾ ਚੇਅਰਮੈਨ, ਸ੍ਰੀ ਗੁਰਪ੍ਰੀਤ ਬੱਸੀ ਗੋਗੀ ਨੂੰ ਸਥਾਨਕ ਸੰਸਥਾਵਾਂ ਸਬੰਧੀ ਕਮੇਟੀ ਦਾ ਚੇਅਰਮੈਨ, ਸ੍ਰੀ ਬੁੱਧ ਰਾਮ ਨੂੰ ਪੰਚਾਇਤੀ ਰਾਜ ਇਕਾਈਆਂ ਸਬੰਧੀ ਕਮੇਟੀ ਦਾ ਚੇਅਰਮੈਨ, ਸ. ਸਰਵਣ ਸਿੰਘ ਧੁੰਨ ਨੂੰ ਖੇਤੀਬਾੜੀ ਅਤੇ ਇਸ ਨਾਲ ਜੁੜੀਆਂ ਗਤੀਵਿਧੀਆਂ ਸਬੰਧੀ ਕਮੇਟੀ ਦਾ ਚੇਅਰਮੈਨ, ਸ. ਗ...
ਸਿਹਤ ਵਿਭਾਗ ਵੱਲੋਂ ਰਾਸ਼ਟਰੀ ਦਸਤ ਰੋਕੂ ਮੁਹਿੰਮ ਤਹਿਤ ਬੱਚਿਆਂ ਦੀ ਸਿਹਤ ਪ੍ਰਤੀ ਲੋਕਾਂ ਨੂੰ ਕੀਤਾ ਜਾਗਰੂਕ

ਸਿਹਤ ਵਿਭਾਗ ਵੱਲੋਂ ਰਾਸ਼ਟਰੀ ਦਸਤ ਰੋਕੂ ਮੁਹਿੰਮ ਤਹਿਤ ਬੱਚਿਆਂ ਦੀ ਸਿਹਤ ਪ੍ਰਤੀ ਲੋਕਾਂ ਨੂੰ ਕੀਤਾ ਜਾਗਰੂਕ

Breaking News
ਮਾਨਸਾ , 16 ਜੁਲਾਈ:ਸਿਵਲ ਸਰਜਨ ਡਾ. ਹਰਦੇਵ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ’ਤੇ ਡਾ. ਇੰਦੂ ਬਾਂਸਲ ਸੀਨੀਅਰ ਮੈਡੀਕਲ ਅਫ਼ਸਰ ਮੁੱਢਲਾ ਸਿਹਤ ਕੇਂਦਰ ਖਿਆਲਾ ਕਲਾਂ ਦੀ ਅਗਵਾਈ ਹੇਠ ਸਿਹਤ ਕੇਂਦਰ ਨੰਗਲ ਕਲਾਂ ਦੀ ਸਿਹਤ ਟੀਮ ਵੱਲੋਂ ਸਰਕਾਰੀ ਮਿਡਲ ਸਕੂਲ ਅਤੇ ਬਾਬਾ ਜੀਵਨ ਸਿੰਘ ਧਰਮਸ਼ਾਲਾ, ਹੀਰੇਵਾਲਾ ਵਿਖੇ ਰਾਸ਼ਟਰੀ ਦਸਤ ਰੋਕੂ ਮੁਹਿੰਮ ਤਹਿਤ ਦਸਤ ਤੋਂ ਬਚਾਅ ਲਈ ਬੱਚਿਆਂ ਨੂੰ ਓ.ਆਰ.ਐੱਸ. ਘੋਲ ਪਿਲਾਉਣ ਤੇ ਜਿੰਕ ਦੀਆਂ ਗੋਲੀਆਂ ਖਵਾਉਣ ਲਈ ਜਾਗਰੂਕ ਕੀਤਾ ਗਿਆ।ਮੁਹਿੰਮ ਦੌਰਾਨ ਪੰਜ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਓ.ਆਰ.ਐੱਸ. ਦੇ ਦੋ-ਦੋ ਪੈਕਟ ’ਤੇ ਜਿੰਕ ਦੀਆਂ ਗੋਲੀਆਂ ਵੰਡੀਆਂ ਗਈਆਂ। ਇਸ ਦੇ ਨਾਲ ਹੀ ਆਮ ਲੋਕਾਂ ਨੂੰ ਘਰ ਵਿੱਚ ਓ.ਆਰ.ਐੱਸ. ਘੋਲ ਤਿਆਰ ਕਰਨ ਦੀ ਵਿਧੀ ਵੀ ਸਿਖਾਈ ਗਈ। ਸਿਹਤ ਕਰਮਚਾਰੀ ਚਾਨਣ ਦੀਪ ਸਿੰਘ, ਰਮਨਦੀਪ ਕੌਰ ਏ.ਐੱਨ.ਐੱਮ. ਸਮੇਤ ਸਮੁੱਚੀ ਸਿਹਤ ਟੀਮ ਨੇ ਆਮ ਲੋਕਾਂ ਨੂੰ ਸਿਹਤ ਸਿੱਖਿਆ ਦਿੱਤੀ ਕਿ ਡਾਇਰੀਆ ਨੂੰ ਡੀਹਾਈਡ੍ਰੇਸ਼ਨ ਵਿਚ ਨਾ ਬਦਲਣ ਦਿੱਤਾ ਜਾਵੇ।ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦਾ ਮੁੱਖ ਮੰਤਵ ਪੰਜ ਸਾਲ ਤੱਕ ਦੇ ਬੱਚਿਆਂ ਦੀ ਮੌਤ ਦਰ ਨੂੰ ਘਟਾਉਣਾ ਹੈ ਅਤੇ ਡਾਇਰੀਆ ਨਾਲ...
ਹਾਈ ਰਿਸਕ ਗਰਭਵਤੀ ਮਹਿਲਾਵਾਂ ਦਾ ਹਰ ਮਹੀਨੇ ਸਿਹਤ ਜਾਂਚ ਜਰੂਰੀ

ਹਾਈ ਰਿਸਕ ਗਰਭਵਤੀ ਮਹਿਲਾਵਾਂ ਦਾ ਹਰ ਮਹੀਨੇ ਸਿਹਤ ਜਾਂਚ ਜਰੂਰੀ

Breaking News
ਫਾਜ਼ਿਲਕਾ 16 ਜੁਲਾਈ ਸਿਹਤ ਵਿਭਾਗ ਫਾਜ਼ਿਲਕਾ ਵੱਲੋਂ ਨਵਜਾਤ ਬੱਚਿਆ  ਅਤੇ ਗਰਭਵਤੀ ਔਰਤਾਂ ਨੂੰ ਮਿਲ ਰਹੀ ਸਿਹਤ ਸੁਵਿਧਾਵਾਂ ਦਾ  ਸਮੇਂ ਸਮੇਂ ‘ਤੇ ਨਿਰਿਖਣ ਕੀਤਾ ਜਾਂਦਾ ਰਹਿੰਦਾ ਹੈ ਅਤੇ ਇਸ ਸੰਬਧੀ ਸਟਾਫ ਨਾਲ ਮੀਟਿੰਗ ਵੀ ਕੀਤੀ ਜਾਂਦੀ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਾ ਚੰਦਰ ਸ਼ੇਖਰ ਕੱਕੜ ਸਿਵਲ ਸਰਜਨ ਫਾਜ਼ਿਲਕਾ ਨੇ ਦੱਸਿਆ ਕਿ ਜੇਕਰ ਕਿਸੇ ਵੀ ਗਰਭਵਤੀ ਔਰਤ  ਅਤੇ 5 ਸਾਲ ਤੱਕ ਦੇ ਬੱਚਿਆ ਦੀ ਗਰਭ ਦੌਰਾਨ ਮੌਤ, ਜਣੇਪੇ ਦੌਰਾਨ ਮੌਤ ਅਤੇ ਜਣੇਪੇ ਤੋਂ 42 ਦਿਨਾਂ ਬਾਅਦ ਤੋਂ ਇਲਾਵਾ 5 ਸਾਲ ਤਕ ਦੇ ਬੱਚਿਆ ਦੀ ਕਿਸੇ ਵੀ ਕਾਰਨ ਕਰਕੇ ਮੌਤ ਹੁੰਦੀ ਹੈ ਤਾਂ ਸਿਹਤ ਵਿਭਾਗ ਵੱਲੋਂ  ਉਸਦੇ ਕਾਰਨਾਂ ਦੀ ਜਾਂਚ ਕਰਨ ਸਬੰਧੀ ਮੈਟਰਨਲ ਡੈਥ ਰੀਵਿਊ ਮੀਟਿੰਗ ਕੀਤੀ ਜਾਂਦੀ ਹੈ । ਉਹਨਾਂ ਨੇ ਦੱਸਿਆ ਕਿ ਇਸ ਮੀਟਿੰਗ ਵਿੱਚ ਇਲਾਜ ਕਰਨ ਵਾਲੇ ਡਾਕਟਰ , ਸਹਿਯੋਗੀ ਅਤੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੂੰ ਯਕੀਨੀ ਤੌਰ ‘ਤੇ ਸ਼ਾਮਿਲ ਕੀਤਾ ਜਾਂਦਾ ਹੈ ਤਾਕਿ ਕਮਿਆ ਦਾ ਬਰੀਕੀ ਨਾਲ ਵਿਸ਼ਲੇਸ...
ਪੰਜਾਬ ਅੰਦਰ ਸੜ੍ਹਕੀ ਨੈਟਵਰਕ ਦੀ ਮਜ਼ਬੂਤੀ ਸਬੰਧੀ ਕੌਮੀ ਰਾਜਮਾਰਗ ਮੰਤਰੀ ਦੀ ਅਗਵਾਈ ਹੇਠ ਉਚ-ਪੱਧਰੀ ਮੀਟਿੰਗ

ਪੰਜਾਬ ਅੰਦਰ ਸੜ੍ਹਕੀ ਨੈਟਵਰਕ ਦੀ ਮਜ਼ਬੂਤੀ ਸਬੰਧੀ ਕੌਮੀ ਰਾਜਮਾਰਗ ਮੰਤਰੀ ਦੀ ਅਗਵਾਈ ਹੇਠ ਉਚ-ਪੱਧਰੀ ਮੀਟਿੰਗ

Breaking News
ਨਵੀਂ ਦਿੱਲੀ/ਚੰਡੀਗੜ੍ਹ, 16 ਜੁਲਾਈ ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਬੀਤੀ ਸ਼ਾਮ ਸੂਬੇ ਵਿੱਚ ਸੜ੍ਹਕੀ ਨੈਟਵਰਕ ਦੇ ਬੁਨਿਆਦੀ ਢਾਂਚੇ ਨੂੰ ਹੋਰ ਸੁਧਾਰਨ ਲਈ ਸੂਬੇ ਵਿੱਚ ਪੈਂਦੇ ਕੌਮੀ ਰਾਜ ਮਾਰਗ ਪ੍ਰੋਜੈਕਟਾਂ ਬਾਰੇ ਨਵੀਂ ਦਿੱਲੀ ਵਿਖੇ ਹੋਈ ਉੱਚ-ਪੱਧਰੀ ਸਮੀਖਿਆ ਮੀਟਿੰਗ ਵਿੱਚ ਸ਼ਾਮਿਲ ਹੋਏ। ਰਾਜਮਾਰਗ ਅਤੇ ਟਰਾਂਸਪੋਰਟ ਬਾਰੇ ਕੇਂਦਰੀ ਮੰਤਰੀ ਸ਼੍ਰੀ ਨਿਤਿਨ ਗਡਕਰੀ ਦੀ ਅਗਵਾਈ ਹੇਠ ਹੋਈ ਇਸ ਮੀਟਿੰਗ ਵਿੱਚ ਕੇਂਦਰੀ ਰਾਜ ਮੰਤਰੀ ਸ਼੍ਰੀ ਅਜੈ ਟਮਟਾ, ਸ਼੍ਰੀ ਹਰਸ਼ ਮਲਹੋਤਰਾ, ਕੇਂਦਰ ਅਤੇ ਰਾਜ ਦੇ ਪ੍ਰਬੰਧਕੀ ਸਕੱਤਰ, ਸੜ੍ਹਕੀ ਆਵਾਜਾਈ ਬਾਰੇ ਕੇਂਦਰੀ ਮੰਤਰਾਲੇ, ਐਨ.ਐਚ.ਏ.ਆਈ, ਪੰਜਾਬ ਲੋਕ ਨਿਰਮਾਣ ਵਿਭਾਗ ਦੇ ਉੱਚ ਅਧਿਕਾਰੀ, ਕੰਸੈਸ਼ਨੇਅਰ/ਠੇਕੇਦਾਰ ਅਤੇ ਕੰਨਸਲਟੈਂਟ ਆਦਿ ਮੌਜੂਦ ਸਨ। ਸਮੀਖਿਆ ਦੌਰਾਨ ਇਹ ਦੱਸਿਆ ਗਿਆ ਕਿ ਪੰਜਾਬ ਵਿਖੇ ਮੌਜੂਦਾ ਸਮੇਂ 1438 ਕਿ.ਮੀ ਕੌਮੀ ਰਾਜਮਾਰਗਾਂ ਦੇ ਕੰਮ ਲਗਭੱਗ 45000 ਕਰੋੜ ਰੁਪਏ ਨਾਲ ਕੀਤੇ ਜਾ ਰਹੇ ਹਨ। ਇਨ੍ਹਾਂ ਕਾਰਜਾ ਨੂੰ ਨੇਪਰੇ ਚਾੜ੍ਹਨ ਲਈ ਐਕਊਆਇਰ ਕੀਤੀ ਜ਼ਮੀਨ ਦਾ ਕਬਜਾ ਜਲਦ ਤੋਂ ਜਲਦ ਮੁਹੱਇਆ ਕਰਵਾਉਣ, ਮੁਆਵਜਾ ਰਾ...