Sunday, August 16Malwa News
Shadow

Breaking News

ਗਰਭਵਤੀ ਔਰਤਾਂ ਦੀ ਸੰਭਾਲ ਸੁਚਾਰੂ ਢੰਗ ਨਾਲ ਕਰਵਾਉਣ ਲਈ ਸਟਾਫ਼ ਨੂੰ ਦਿੱਤੀ ਗਈ ਸਿਖਲਾਈ

Breaking News, Hot News, Punjab News
ਮਾਨਾਂਵਾਲਾ, ਅਗਸਤ 9,2024--- ਸਿਵਲ ਸਰਜਨ ਅੰਮ੍ਰਿਤਸਰ ਡਾ ਸੁਮੀਤ ਸਿੰਘ ਅਤੇ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ.ਨੀਲਮ ਦੀ ਰਹਿਨੁਮਾਈ ਹੇਠ ਜਿਲਾ ਪੱਧਰੀ ਟੀਮ ਨੇ ਬਲਾਕ ਮਾਨਾਂਵਾਲਾ ਦੇ ਸਮੂਹ ਕਮਿਊਨਿਟੀ ਹੈਲਥ ਅਫਸਰ, ਏ.ਐਨ.ਐਮ ਅਤੇ ਐਲ.ਐਚ.ਵੀ ਦੀ ਯੋਗ ਅਗਵਾਈ ਹੇਠ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਤਹਿਤ ਗਰਭਵਤੀ ਔਰਤਾਂ ਦੀ ਸੰਭਾਲ ਸੁਚਾਰੂ ਢੰਗ ਨਾਲ ਕਰਵਾਉਣ ਲਈ ਸਿਖਲਾਈ ਦਿੱਤੀ ਗਈ। "ਹਰ  ਗਰਭਵਤੀ ਔਰਤ ਨੂੰ ਹੋਵੇ ਅਹਿਸਾਸ ਕਿ ਉਹ ਹੈ ਸਬ ਤੋਂ ਖਾਸ ਦੇ ਨਾਅਰੇ" ਨੂੰ ਸਾਰਥਕ ਕਰਨ ਦੇ ਮਨੋਰਥ ਨਾਲ ਦਿੱਤੀ ਇਸ ਸਿਖਲਾਈ ਵਿੱਚ ਬਲਾਕ ਦੇ ਸਮੂਹ ਕਮਿਊਨਿਟੀ ਹੈਲਥ ਅਫਸਰ, ਏ,ਐਨ.ਐਮ ਅਤੇ ਐਲ.ਐਚ.ਵੀ ਨੇ ਭਾਗ ਲਿਆ। ਇਸ ਮੌਕੇ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ.ਨੀਲਮ ਨੇ ਸਮੂਹ ਫ਼ੀਲਡ ਸਟਾਫ ਨੂੰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵਲੋਂ  ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਤਹਿਤ ਗਰਭਵਤੀ ਔਰਤਾਂ ਨੂੰ ਮਿਲਣ ਵਾਲੀਆਂ ਵਲੋਂ ਮੁਫ਼ਤ ਸੁਵਿਧਾਵਾਂ ਬਾਰੇ ਜਾਣਕਾਰੀ ਦਿੱਤੀ ਅਤੇ ਹਰ ਗਰਭਵਤੀ ਔਰਤ ਦੀ ਰਜਿਸਟਰੇਸ਼ਨ ਤੋਂ ਲੈਕੇ ਉਸਦੇ ਸਾਰੇ ਚੈੱਕਅ...

ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਚੋਣਾਂ ਲਈ ਵੋਟਾਂ ਬਣਾਉਣ ਲਈ 10 ਅਗਸਤ ਅਤੇ 11 ਅਗਸਤ ਨੂੰ ਲੱਗਣਗੇ ਵਿਸ਼ੇਸ਼ ਕੈਂਪ – ਡਿਪਟੀ ਕਮਿਸ਼ਨਰ

Breaking News, Hot News, Punjab News
ਅੰਮਿ੍ਰਤਸਰ 9 ਅਗਸਤ 2024— ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਚੋਣਾਂ ਨੂੰ ਲੈ ਕੇ ਵੱਧ ਤੋਂ ਵੱਧ ਵੋਟਰਾਂ ਦੀ ਰਜਿਸਟਰੇਸ਼ਨ ਲਈ  ਦਿਨ  10 ਅਗਸਤ ਸ਼ਨੀਵਾਰ ਅਤੇ 11 ਅਗਸਤ 2024 ਦਿਨ ਐਤਵਾਰ ਨੂੰ ਸਵੇਰੇ 9:00 ਵਜੇ ਤੋਂ 4:00 ਵਜੇ ਤੱਕ ਵਿਸ਼ੇਸ਼ ਮੁਹਿੰਮ ਤਹਿਤ ਬਾਕੀ ਰਹਿੰਦੇ ਯੋਗ ਕੇਸਾਧਾਰੀ ਸਿੱਖ ਵੋਟਰਾਂ ਦੀ ਵੱਧ ਤੋਂ ਵੱਧ ਰਜਿਸਟਰੇਸ਼ਨ ਕੀਤੀ ਜਾਵੇਗੀ। ਇਸ ਸਬੰਧੀ ਜਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਬੀ.ਐਲ.ਓ. ਨੂੰ ਹਦਾਇਤ ਕੀਤੀ ਕਿ ਉਹ ਘਰ ਘਰ ਜਾ ਕੇ ਵੋਟਾਂ ਦੀ ਰਜਿਸਟਰੇਸ਼ਨ ਕਰਨ ਤਾਂ ਜੋ ਕੋਈ ਵੋਟਰ ਵੋਟ ਬਣਾਉਣ ਤੋਂ ਵਾਂਝਾ ਨਾ ਰਹੇ। ਜਿਲ੍ਹਾ ਚੋਣ ਅਫ਼ਸਰ ਨੇ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਲਈ ਵੱਧ ਤੋਂ ਵੱਧ ਵੋਟਾਂ ਬਣਾਉਣ ਵਾਸਤੇ ਜਿਲ੍ਹੇ ਦੇ ਸਮੂਹ ਰਿਟਰਨਿੰਗ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਜਿਲ੍ਹੇ ਵਿੱਚ ਪੈਂਦੇ ਸਮੂਹ 11 ਵਿਧਾਨ ਸਭਾ ਚੋਣ ਹਲਕਿਆ ਵਿੱਚ ਨਿਯੁਕਤ ਸਮੂਹ ਬੂਥ ਲੈਵਲ ਅਫ਼ਸਰ ਆਪਣੇ-...

ਨੈਸ਼ਨਲ ਡੇਂਗੂ ਕੰਟਰੋਲ ਪ੍ਰੋਗਰਾਮ ਤਹਿਤ ਜ਼ਿਲ੍ਹਾ ਟਾਸਕ ਫੋਰਸ ਦੀ ਬੁਲਾਈ ਗਈ ਮੀਟਿੰਗ

Breaking News, Hot News, Punjab News
ਅੰਮ੍ਰਿਤਸਰ 9 ਅਗਸਤ 2024 (       )                 ਜ਼ਿਲ੍ਹਾ ਕੰਪਲੈਕਸ ਅੰਮ੍ਰਿਤਸਰ ਵਿਖੇ ਨੈਸ਼ਨਲ ਡੇਂਗੂ ਕੰਟਰੋਲ ਪ੍ਰੋਗਰਾਮ ਤਹਿਤ ਦੇ ਸਬੰਧ ਵਿੱਚ ਜ਼ਿਲ੍ਹਾ ਟਾਸਕ ਫੌਰਸ ਦੀ ਮੀਟਿੰਗ ਬੁਲਾਈ ਗਈ, ਜਿਸ ਦੀ ਪ੍ਰਧਾਨਗੀ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਜੋਤੀ ਬਾਲਾ ਵੱਲੋ ਕੀਤੀ ਗਈ। ਇਸ ਮੌਕੇ ਸਿਵਲ ਸਰਜਨ ਡਾ ਸੁਮੀਤ ਸਿੰਘ ਦੀ ਅਗਵਾਈ ਹੇਠਾਂ ਸਿਹਤ ਵਿਭਾਗ, ਨਗਰ ਨਿਗਮ ਅੰਮ੍ਰਿਤਸਰ, ਲੋਕਲ ਬਾਡੀ ਵਿਭਾਗ, ਪੰਜਾਬ ਰੋਡਵੇਜ, ਸਿੱਖਿਆ ਵਿਭਾਗ, ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ, ਮੈਡੀਕਲ ਕਾਲਜ (ਸਰਕਾਰੀ ਅਤੇ ਪ੍ਰਈਵੇਟ), ਆਈ.ਐਮ.ਏ., ਮੱਛੀ ਪਾਲਣ ਵਿਭਾਗ, ਫੂਡ ਸਪਲਾਈ ਵਿਭਾਗ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ, ਪਸ਼ੂ ਪਾਲਣ ਵਿਭਾਗ, ਪੰਜਾਬ ਮੰਡੀ ਬੋਰਡ, ਸਮਾਜਿਕ ਸੁਰੱਖਿਆ ਤੇ ਇਸਤਰੀ ਵਿਕਾਸ ਵਿਭਾਗ ਅਤੇ ਖੇਤੀਬਾੜੀ ਵਿਭਾਗ ਦੇ ਨੁਮਾਂਇਦਿਆਂ ਨੇ ਸ਼ਮ...

ਈ. ਟੀ. ਓ. ਵਲੋਂ ਜੰਡਿਆਲਾ ਹਲਕੇ ਦੇ 90 ਫੀਸਦ ਤੋਂ ਵੱਧ ਨੰਬਰ ਲੈਣ ਵਾਲੇ ਦਸਵੀਂ ਅਤੇ ਬਾਰਹਵੀਂ ਦੇ ਬੱਚੇ ਸਨਮਾਨਤ

Breaking News, Hot News, Punjab News
ਅੰਮ੍ਰਿਤਸਰ 9 ਅਗਸਤ 2024—                 ਕੈਬਨਿਟ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਜੰਡਿਆਲਾ ਗੁਰੂ ਹਲਕੇ ਦੇ 90ਫੀਸਦੀ ਤੋਂ ਵੱਧ ਨੰਬਰ ਲੈਣ ਵਾਲੇ ਦਸਵੀਂ ਅਤੇ ਬਾਰਹਵੀਂ ਕਲਾਸ ਦੇ ਬੱਚਿਆਂ ਦੇ ਸਨਮਾਨ ਲਈ ਵਿਸ਼ੇਸ਼ ਸਮਾਗਮ ਕਰਵਾਇਆ। ਜਿਸ ਵਿੱਚ ਉਨਾਂ ਤੋਂ ਇਲਾਵਾ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ , ਐਸ.ਐਸ.ਪੀ. ਸ: ਚਰਨਜੀਤ ਸਿੰਘ, ਅਤੇ ਹੋਰ ਅਧਿਕਾਰੀ ਬੱਚਿਆਂ ਦਾ ਹੌਂਸਲਾ ਵਧਾਉਣ ਲਈ ਪਹੁੰਚੇ। ਇਸ ਮੌਕੇ ਸੰਬੋਧਨ ਕਰਦੇ ਸ: ਹਰਭਜਨ ਸਿੰਘ ਨੇ ਕਿਹਾ ਕਿ ਸਾਡੀ ਸਰਕਾਰ ਦੇ ਕਾਰਜਕਾਲ ਦੌਰਾਨ ਪੜ੍ਹਾਈ ਦਾ ਪੱਧਰ ਵਧਿਆ ਹੈ। ਉਨਾਂ ਦੱਸਿਆ ਕਿ ਪਿਛਲੇ ਸਾਲ ਮੈਂ 80 ਫੀਸਦ ਤੋਂ ਵੱਧ ਨੰਬਰ ਲੈਣ ਵਾਲੇ ਆਪਣੇ ਹਲਕੇ ਦੇ ਅਜਿਹੇ ਬੱਚਿਆਂ ਦਾ ਸਨਮਾਨ ਕੀਤਾ ਸੀ, ਜਿਨ੍ਹਾਂ ਦੀ ਗਿਣਤੀ 250 ਦੇ ਕਰੀਬ ਸੀ। ਇਸ ਵਾਰ ਅਸੀਂ ਆਪਣਾ ਟੀਚਾ ਵਧਾ ਕੇ 90 ਫੀਸਦ ਤੋਂ ਵੱਧ ਨੰਬਰ ਲੈਣ ਵਾਲੇ ਆਪਣੇ ਹਲਕੇ ਦੇ ਬੱਚਿਆਂ ਨੂੰ ...

ਮੁੱਖ ਮੰਤਰੀ ਵੱਲੋਂ ਐਨ.ਆਰ.ਆਈ. ਭਾਈਚਾਰੇ ਨੂੰ ਵੱਡਾ ਤੋਹਫਾ, ਨਵੀਂ ਦਿੱਲੀ ਦੇ ਏਅਰਪੋਰਟ ’ਤੇ ‘ਪੰਜਾਬ ਸਹਾਇਤਾ ਕੇਂਦਰ ’ ਕੀਤਾ ਸਮਰਪਿਤ

Breaking News
 ਨਵੀਂ ਦਿੱਲੀ, 8 ਅਗਸਤ:ਦੁਨੀਆ ਭਰ ਵਿੱਚ ਵਸਦੇ ਪੰਜਾਬੀ ਭਾਈਚਾਰੇ ਨੂੰ ਵੱਡੀ ਸਹੂਲਤ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੋਂ ਦੇ ਇੰਦਰਾ ਗਾਂਧੀ ਇੰਟਰਨੈਸ਼ਨਲ ਏਅਰਪੋਰਟ ਦੇ ਟਰਮੀਨਲ-3 ਵਿਖੇ ‘ਪੰਜਾਬ ਸਹਾਇਤਾ ਕੇਂਦਰ ’ ਦੇ ਨਾਮ ਹੇਠ ਆਹਲਾ ਦਰਜੇ ਦਾ ਐਨ.ਆਰ.ਆਈ. ਸੁਵਿਧਾ ਕੇਂਦਰ ਲੋਕਾਂ ਨੂੰ ਸਮਰਪਿਤ ਕੀਤਾ।ਇਸ ਸਹਾਇਤਾ ਕੇਂਦਰ ਦੀ ਸ਼ੁਰੂਆਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਾਡੇ ਲਈ ਅੱਜ ਇਕ ਇਤਿਹਾਸਕ ਦਿਨ ਹੈ ਕਿਉਂਕਿ ਪੰਜਾਬ ਅਜਿਹਾ ਉਪਰਾਲਾ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਹੈ ਜਿਸ ਤੋਂ ਸੂਬਾ ਸਰਕਾਰ ਦੀ ਐਨ.ਆਰ.ਆਈ. ਭਾਈਚਾਰੇ ਦੀ ਮਦਦ ਅਤੇ ਸਹਿਯੋਗ ਕਰਨ ਲਈ ਦ੍ਰਿੜ ਪ੍ਰਤੀਬੱਧਤਾ ਦਾ ਪ੍ਰਗਟਾਵਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਇਹ ਕੇਂਦਰ 24 ਘੰਟੇ ਕਾਰਜਸ਼ੀਲ ਰਹੇਗਾ ਅਤੇ ਇਸ ਟਰਮੀਨਲ ਉਤੇ ਆਉਣ ਵਾਲੇ ਐਨ.ਆਰ.ਆਈਜ਼ ਅਤੇ ਹੋਰ ਮੁਸਾਫਰਾਂ ਨੂੰ ਸਹਾਇਤਾ ਪ੍ਰਦਾਨ ਕਰੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਕੇਂਦਰ ਕੋਲ ਦੋ ਇਨੋਵਾ ਕਾਰਾਂ ਹੋਣਗੀਆਂ ਜੋ ਮੁਸਾਫਰਾਂ ਨੂੰ ਪੰਜਾਬ ਭਵਨ ਜਾਂ ਹੋਰ ਨੇੜਲੀਆਂ ਥਾਵਾਂ ਉਤੇ ਲਿਜਾਣ ਲਈ ਸਹਾਇਤਾ ਕਰਨਗੀਆਂ। ਮੁੱਖ ਮੰਤਰੀ ਨੇ ਕਿਹਾ ਕ...

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਅਧਿਕਾਰੀਆਂ ਨੂੰ ਪਟਿਆਲਾ ਦੀ ਨਵੀਂ ਮੱਛੀ ਮੰਡੀ ਵਿਖੇ ਬਣੀਆਂ ਸਾਰੀਆਂ ਦੁਕਾਨਾਂ 30 ਸਤੰਬਰ ਤੱਕ ਅਲਾਟ ਕਰਨ ਦੇ ਨਿਰਦੇਸ਼

Breaking News
ਚੰਡੀਗੜ੍ਹ, 8 ਅਗਸਤ: ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਪਟਿਆਲਾ ਦੇ ਘਲੌੜੀ ਵਿਖੇ ਸਥਿਤ ਨਵੀਂ ਮੱਛੀ ਮੰਡੀ ਵਿੱਚ ਬਣਾਈਆਂ ਗਈਆਂ ਸਾਰੀਆਂ 20 ਦੁਕਾਨਾਂ ਦੀ 30 ਸਤੰਬਰ ਤੱਕ ਅਲਾਟਮੈਂਟ ਯਕੀਨੀ ਬਣਾਉਣ ਲਈ ਪੰਜਾਬ ਮੰਡੀ ਬੋਰਡ ਨਾਲ ਤਾਲਮੇਲ ਕਰਨ ਲਈ ਮੱਛੀ ਪਾਲਣ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ। ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਆਪਣੇ ਦਫ਼ਤਰ ਵਿਖੇ ਮੱਛੀ ਪਾਲਣ ਵਿਭਾਗ ਅਤੇ ਪੰਜਾਬ ਮੰਡੀ ਬੋਰਡ ਦੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਘਲੌੜੀ ਵਿਖੇ 4.13 ਕਰੋੜ ਰੁਪਏ ਦੀ ਲਾਗਤ ਨਾਲ ਪੰਜ ਏਕੜ ਜ਼ਮੀਨ ਵਿੱਚ ਆਧੁਨਿਕ ਮੱਛੀ ਮੰਡੀ ਦੀ ਉਸਾਰੀ ਮੁਕੰਮਲ ਕਰਵਾਈ ਗਈ ਹੈ। ਆਧੁਨਿਕ ਸਹੂਲਤਾਂ ਨਾਲ ਲੈਸ ਇਹ ਮਾਰਕੀਟ ਮੱਛੀ ਪਾਲਕਾਂ ਅਤੇ ਕਾਰੋਬਾਰ ਲਈ ਸਾਰੀਆਂ ਲੋੜੀਂਦੀਆਂ ਸੇਵਾਵਾਂ ਨੂੰ ਇੱਕ ਥਾਂ ਮੁਹੱਈਆ ਕਰਵਾਉਂਦੀ ਹੈ। ਉਨ੍ਹਾਂ ਅਧਿਕਾਰੀਆਂ ਨੂੰ ਪਟਿਆਲਾ ਮੱਛੀ ਮੰਡੀ ਵਿੱਚ ਰਿਟੇਲ ਦੁਕਾਨਾਂ ਦੀ ਸਰਬੋਤਮ ਵਰਤੋਂ ਕਰਨ ਲਈ ...

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਵਿਕਾਸ ਕਾਰਜਾਂ ਤੇ ਵੱਖ-ਵੱਖ ਸਕੀਮਾਂ ਨੂੰ ਲਾਗੂ ਕਰਨ ਦੀ ਸਮੀਖਿਆ

Breaking News
ਲੁਧਿਆਣਾ, 8 ਅਗਸਤ (000) - ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਜ਼ਿਲ੍ਹੇ ਵਿੱਚ ਵਿਕਾਸ ਕਾਰਜਾਂ ਅਤੇ ਵੱਖ-ਵੱਖ ਸਕੀਮਾਂ ਨੂੰ ਲਾਗੂ ਕਰਨ ਦਾ ਜਾਇਜ਼ਾ ਲਿਆ। ਉਨ੍ਹਾਂ ਲੁਧਿਆਣਾ ਵਿਖੇ ਵਿਧਾਇਕਾਂ ਅਤੇ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਮੁਖੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕੀਤੀ। ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੇ ਲੁਧਿਆਣਾ ਨੂੰ ਸਾਫ਼ ਸੁਥਰਾ, ਹਰਿਆ ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਕੀਤੇ ਜਾ ਰਹੇ ਸੁਹਿਰਦ ਯਤਨਾਂ 'ਤੇ ਜ਼ੋਰ ਦਿੱਤਾ। ਉਨ੍ਹਾਂ ਦੱਸਿਆ ਕਿ ਇਸ ਮੌਨਸੂਨ ਦੌਰਾਨ 19 ਲੱਖ ਬੂਟੇ ਲਾਉਣ ਦੇ ਟੀਚੇ ਦਾ 90 ਫੀਸਦੀ ਪਹਿਲਾਂ ਹੀ ਹਾਸਲ ਕਰ ਲਿਆ ਗਿਆ ਹੈ। ਕੈਬਨਿਟ ਮੰਤਰੀ ਕਟਾਰੁਚਕ ਨੇ ਸਪੱਸ਼ਟ ਕੀਤਾ ਕਿ ਇਹ ਵਿਸ਼ਾਲ ਪੌਦਾਰੋਪਣ ਮੁਹਿੰਮ ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਸ਼ਰਧਾਂਜਲੀ ਹੈ, ਜੋ ਕੁਦਰਤ ਪ੍ਰੇਮੀ ਸਨ ਅਤੇ ਆਪਣੀਆਂ ਸਿੱਖਿਆਵਾਂ ਰਾਹੀਂ ਹਵਾ, ਪਾਣੀ, ਜੈਵ ਵਿਭਿੰਨਤਾ ਅਤੇ ਜੰਗਲਾਂ ਦੀ ਸੁਰੱਖਿਆ ਦੇ ਮਹੱਤਵ 'ਤੇ ਜ਼ੋਰ ਦਿੰਦੇ ਸਨ। ਉਨ੍ਹਾਂ ਬੂਟੇ ਲਗਾਉਣ ਲਈ ਲੋਕਾਂ ਨੂੰ ਵੀ ਪ੍ਰੇਰਿਤ ਕਰਦਿਆਂ ਕਿਹਾ ਕਿ ਵਾਤਾਵਰਨ ਨੂੰ ਬਚਾਉਣਾ ਅਤੇ ਆਉਣ ਵਾਲੀਆ...

ਪੰਜਾਬ ਪੁਲਿਸ ਨੇ ਬੈਂਕਾਂ, ਵਿੱਤੀ ਸੰਸਥਾਵਾਂ ਦੀ ਸੁਰੱਖਿਆ ਦਾ ਜਾਇਜ਼ਾ ਲੈਣ ਹਿੱਤ ਰਾਜ ਵਿਆਪੀ ਮੁਹਿੰਮ ਚਲਾਈ

Breaking News
ਚੰਡੀਗੜ੍ਹ, 8 ਅਗਸਤ:   ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ  ਸੂਬਾ ਬਣਾਉਣ ਦੇ ਮੱਦੇਨਜ਼ਰ ਚਲਾਈ ਜਾ ਰਹੀ ਮੁਹਿੰਮ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ ਵੀਰਵਾਰ ਨੂੰ  ਸ਼ਹਿਰੀ ਤੇ ਪੇਂਡੂ ਖੇਤਰਾਂ ਦੀਆਂ ਸਾਰੀਆਂ ਵਿੱਤੀ ਸੰੰਸਥਾਵਾਂ- ਜਿਨ੍ਹਾਂ ਵਿਚ ਬੈਂਕਾਂ , ਨਾਨ-ਬੈਂਕ ਵਿੱਤੀ ਕੰਪਨੀਆਂ, ਗੋਲਡ ਲੋਨ ਅਤੇ ਮਨੀ ਐਕਸਚੇਂਜਰ ਸ਼ਾਮਲ ਹਨ, ਦੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਵਿਸ਼ੇਸ਼ ਆਪ੍ਰੇਸ਼ਨ ਚਲਾਇਆ। ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਚਲਾਇਆ ਗਿਆ। ਇਸ ਸਬੰਧੀ  ਵੇਰਵੇ ਸਾਂਝੇ ਕਰਦਿਆਂ  ਵਿਸ਼ੇਸ਼ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਸੀਪੀਜ਼/ਐਸਐਸਪੀਜ਼ ਨੂੰ ਇਸ ਅਪਰੇਸ਼ਨ ਦੀ ਨਿੱਜੀ ਤੌਰ ’ਤੇ ਨਿਗਰਾਨੀ ਕਰਨ ਅਤੇ ਅਪਰੇਸ਼ਨ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਗਜ਼ਟਿਡ ਰੈਂਕ ਦੇ ਅਧਿਕਾਰੀਆਂ ਦੀ ਨਿਗਰਾਨੀ ਹੇਠ ਲੋੜੀਂਦੀਆਂ ਪੁਲਿਸ ਟੀਮਾਂ ਦੀ ਨਫ਼ਰੀ ਤਾਇਨਾਤ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ। ਉਨ੍ਹਾਂ ਦੱਸਿਆ ਕਿ ਪੁਲਿਸ...

ਆਮ ਪਰਿਵਾਰਾਂ ਦੇ ਧੀਆਂ-ਪੁੱਤ ਓਲੰਪਿਕ ਜਿੱਤ ਸਕਦੇ ਹਨ ਤਾਂ ਚੋਣ ਕਿਹੜੀ ਵੱਡੀ ਗੱਲ ਹੈ : ਭਗਵੰਤ ਮਾਨ

Breaking News
ਚਰਖੀ ਦਾਦਰੀ/ਬਹਾਦੁਰਗੜ੍ਹ, 07 ਅਗਸਤ : ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਮੰਤਰੀ ਅਤੇ ਸੀਨੀਅਰ ਆਗੂ ਸਰਦਾਰ ਭਗਵੰਤ ਮਾਨ ਨੇ ਬੁੱਧਵਾਰ ਨੂੰ ਚਰਖੀਦਾਦਰੀ ਅਤੇ ਬਹਾਦਰਗੜ੍ਹ ਵਿੱਚ ਜਨਤਕ ਮੀਟਿੰਗਾਂ ਨੂੰ ਸੰਬੋਧਨ ਕੀਤਾ ਅਤੇ ਹਰਿਆਣਾ ਦੇ ਲਾਲ ਅਰਵਿੰਦ ਕੇਜਰੀਵਾਲ ਲਈ ਸੂਬੇ ਦੇ ਲੋਕਾਂ ਤੋਂ ਸਮਰਥਨ ਮੰਗਿਆ। ਇਸ ਦੌਰਾਨ ਸੂਬਾ ਪ੍ਰਧਾਨ ਡਾ. ਸੁਸ਼ੀਲ ਗੁਪਤਾ ਅਤੇ ਸੀਨੀਅਰ ਸੂਬਾ ਮੀਤ ਪ੍ਰਧਾਨ ਅਨੁਰਾਗ ਢਾਂਡਾ ਮੋਜੂਦ ਸਨ। ਮੁੱਖ ਮੰਤਰੀ ਭਗਵੰਤ ਮਾਨ ਨੇ  ਵਿਨੇਸ਼ ਫੋਗਾਟ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ। ਉਨਾਂ ਨੇ ਵਿਨੇਸ਼ ਦੇ ਚਾਚਾ ਮਹਾਬੀਰ ਫੋਗਾਟ ਨਾਲ ਗੱਲ ਕੀਤੀ ਅਤੇ ਉਨਾਂ ਨੂੰ ਹੌਸਲਾ ਦਿੱਤਾ। ਜਨ ਸਭਾ ਨੂੰ ਸੰਬੋਧਨ ਕਰਦਿਆਂ ਸਰਦਾਰ ਭਗਵੰਤ ਮਾਨ ਨੇ ਕਿਹਾ ਕਿ ਅਸੀਂ ਆਮ ਘਰਾਂ ਤੋਂ ਆਏ ਲੋਕ ਹਾਂ। ਅਰਵਿੰਦ ਕੇਜਰੀਵਾਲ ਨੇ ਦਿੱਲੀ ਦੇ ਰਾਮਲੀਲਾ ਗਰਾਊਂਡ ਤੋਂ ਆਮ ਆਦਮੀ ਪਾਰਟੀ ਬਣਾਉਣ ਸਮੇਂ ਕਿਹਾ ਸੀ ਕਿ ਉਹ ਅਜਿਹੀ ਪਾਰਟੀ ਬਣਾਉਣਗੇ ਜਿਸ ਵਿੱਚ ਆਮ ਪਰਿਵਾਰਾਂ ਦੇ ਧੀ-ਪੁੱਤ ਹੋਣਗੇ। ਕਿਉਂਕਿ ਦੂਜੀਆਂ ਪਾਰਟੀਆਂ ਵਿੱਚ ਵਿਧਾਇਕਾਂ, ਮੰਤਰੀਆਂ ਅਤੇ ਆਗੂਆਂ ਦੇ ਪੁੱਤ, ਧੀਆਂ ਅਤੇ ਰਿਸ਼ਤੇਦਾਰ ਹੀ ਚੱਲ ਰਹੇ ਸਨ। ਆਮ ਆ...

ਆਪ’ ਸੰਸਦ ਮੈਂਬਰ ਰਾਘਵ ਚੱਢਾ ਨੇ ਕੇਂਦਰ ਸਰਕਾਰ ਨੂੰ ਸ੍ਰੀ ਨਨਕਾਣਾ ਸਾਹਿਬ ਤੱਕ ਕੋਰੀਡੋਰ ਬਣਾਉਣ ਲਈ ਪਾਕਿਸਤਾਨ ਨਾਲ ਗੱਲ ਕਰਨ ਦੀ ਕੀਤੀ ਅਪੀਲ

Breaking News
ਨਵੀਂ ਦਿੱਲੀ, 07 ਅਗਸਤ :ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਬੁੱਧਵਾਰ ਨੂੰ ਰਾਜ ਸਭਾ ਵਿੱਚ ਸ੍ਰੀ ਨਨਕਾਣਾ ਸਾਹਿਬ ਕੋਰੀਡੋਰ ਦਾ ਮੁੱਦਾ ਉਠਾਇਆ। ਰਾਘਵ ਚੱਢਾ ਨੇ ਕੇਂਦਰ ਸਰਕਾਰ ਨੂੰ ਸ੍ਰੀ ਨਨਕਾਣਾ ਸਾਹਿਬ ਕੋਰੀਡੋਰ ਲਈ ਸ੍ਰੀ ਕਰਤਾਰਪੁਰ ਕੋਰੀਡੋਰ ਵਾਂਗ ਸੁਰੱਖਿਅਤ ਕੋਰੀਡੋਰ ਬਣਾਉਣ ਲਈ ਪਾਕਿਸਤਾਨ ਸਰਕਾਰ ਨਾਲ ਗੱਲ ਕਰਨ ਦੀ ਅਪੀਲ ਕੀਤੀ। ‘ਆਪ’ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਰਾਜ ਸਭਾ ਵਿੱਚ ਕੇਂਦਰ ਸਰਕਾਰ ਨੂੰ ਸ੍ਰੀ ਨਨਕਾਣਾ ਸਾਹਿਬ ਲਈ ਕੋਰੀਡੋਰ ਬਣਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਇਹ ਮੁੱਦਾ ਕਰੋੜਾਂ ਪੰਜਾਬੀਆਂ ਦੀ ਆਸਥਾ ਨਾਲ ਜੁੜਿਆ ਹੋਇਆ ਹੈ। ਮੈਂ ਬਹੁਤ ਖੁਸ਼ਕਿਸਮਤ ਹਾਂ ਕਿ ਮੈਨੂੰ ਇਸ ਸਦਨ ਵਿੱਚ ਪੰਜਾਬ ਦੀ ਨੁਮਾਇੰਦਗੀ ਕਰਨ ਦਾ ਮੌਕਾ ਮਿਲਿਆ ਹੈ। ਪੰਜਾਬ ਇੱਕ ਅਜਿਹਾ ਸੂਬਾ ਹੈ ਜਿਸ ਦੀ ਧਰਤੀ ਗੁਰੂ ਸਾਹਿਬਾਨ ਦੀ ਕਿਰਪਾ ਨਾਲ ਪਵਿੱਤਰ ਹੈ। 1947 ਵਿੱਚ ਜਦੋਂ ਦੇਸ਼ ਦੀ ਵੰਡ ਹੋਈ ਤਾਂ ਦੇਸ਼ ਹੀ ਨਹੀਂ ਦੋ ਹਿੱਸਿਆਂ ਵਿੱਚ ਵੰਡਿਆ ਗਿਆ ਸਗੋਂ ਸਾਡਾ ਪੰਜਾਬ ਵੀ ਦੋ ਹਿੱਸਿਆਂ ਵਿੱਚ ਵੰਡਿਆ ਗਿਆ। ਇੱਕ ਪੰਜਾਬ ਪਾਕਿਸਤਾਨ ਵਿੱਚ ਰਿਹਾ ਅਤੇ ਦੂਜ...