Wednesday, October 7Malwa News
Shadow

Breaking News

ਪੰਜਾਬ ਵਿੱਚ ਲਗਾਏ ਜਾਣਗੇ 20 ਹਜ਼ਾਰ ਖੇਤੀ ਸੋਲਰ ਪੰਪ : ਅਮਨ ਅਰੋੜਾ

Breaking News, Punjab News
ਚੰਡੀਗੜ੍ਹ, 6 ਸਤੰਬਰ: ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਐਲਾਨ ਕੀਤਾ ਹੈ ਕਿ ਸੂਬਾ ਸਰਕਾਰ ਨੇ ਖੇਤੀਬਾੜੀ ਵਾਸਤੇ ਅਨੁਸੂਚਿਤ ਜਾਤੀ (ਐਸ.ਸੀ.) ਦੇ ਕਿਸਾਨਾਂ ਅਤੇ ਗ੍ਰਾਮ ਪੰਚਾਇਤਾਂ ਲਈ 5000 ਸੋਲਰ ਪੰਪ ਰਾਖਵੇਂ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਪ੍ਰਧਾਨ ਮੰਤਰੀ ਕੁਸੁਮ ਸਕੀਮ ਦੇ ਪਹਿਲੇ ਪੜਾਅ ਤਹਿਤ 20,000 ਸੋਲਰ ਪੰਪ (ਸਰਫੇਸ ਅਤੇ ਸਬਮਰਸੀਬਲ) ਲਗਾਉਣ ਸਬੰਧੀ ਸਕੀਮ ਦੀ ਸ਼ੁਰੂਆਤ ਲਈ ਪੂਰੀ ਤਰ੍ਹਾਂ ਤਿਆਰ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਸੂਬੇ ਵਿੱਚ ਅਨੁਸੂਚਿਤ ਜਾਤੀ ਦੇ ਕਿਸਾਨਾਂ ਲਈ 2000 ਸੋਲਰ ਪੰਪ ਸੈੱਟ ਰਾਖਵੇਂ ਰੱਖੇ ਗਏ ਹਨ, ਜਿਨ੍ਹਾਂ ਨੂੰ ਇਸ ਦੀ ਕੁੱਲ ਲਾਗਤ 'ਤੇ 80 ਫ਼ੀਸਦੀ ਸਬਸਿਡੀ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਗ੍ਰਾਮ ਪੰਚਾਇਤਾਂ ਲਈ 3000 ਸੋਲਰ ਪੰਪ ਰਾਖਵੇਂ ਰੱਖੇ ਗਏ ਹਨ। ਜਨਰਲ ਸ਼੍ਰੇਣੀ ਦੇ ਕਿਸਾਨਾਂ ਨੂੰ ਸੋਲਰ ਪੰਪ ਦੀ ਲਾਗਤ ਉੱਤੇ 60% ਸਬਸਿਡੀ ਦਿੱਤੀ ਜਾਵੇਗੀ। ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਮੁੱਖ ਮੰਤਰੀ ਸ...

ਮੁੱਖ ਮੰਤਰੀ ਵੱਲੋਂ ਸਰਕਾਰੀ ਸਕੂਲਾਂ ਵਿੱਚ ਪੰਜਾਬੀ ਅਧਿਆਪਕਾਂ ਦੀਆਂ ਖਾਲੀ ਪਈਆਂ ਸਾਰੀਆਂ ਅਸਾਮੀਆਂ ਭਰਨ ਦਾ ਐਲਾਨ

Breaking News, Punjab News
ਹੁਸ਼ਿਆਰਪੁਰ, 5 ਸਤੰਬਰ: ਪੰਜਾਬ ਵਿੱਚ ਪੰਜਾਬੀ ਭਾਸ਼ਾ ਨੂੰ ਹੋਰ ਪ੍ਰਫੁੱਲਤ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਭਰ ਦੇ ਸਰਕਾਰੀ ਸਕੂਲਾਂ ਵਿੱਚ ਪੰਜਾਬੀ ਅਧਿਆਪਕਾਂ ਦੀਆਂ ਖਾਲੀ ਪਈਆਂ ਸਾਰੀਆਂ ਅਸਾਮੀਆਂ ਨੂੰ ਪਹਿਲ ਦੇ ਆਧਾਰ ’ਤੇ ਭਰਨ ਦਾ ਐਲਾਨ ਕੀਤਾ ਹੈ। ਇੱਥੇ ਅਧਿਆਪਕ ਦਿਵਸ ਮੌਕੇ ਸੂਬਾ ਪੱਧਰੀ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀ ਭਾਸ਼ਾ ਨੂੰ ਹੋਰ ਉਤਸ਼ਾਹਿਤ ਕਰਨਾ ਸਮੇਂ ਦੀ ਮੁੱਖ ਮੰਗ ਹੈ। ਉਨ੍ਹਾਂ ਕਿਹਾ ਕਿ ਹਰੇਕ ਪੰਜਾਬੀ ਦੀ ਮਾਂ ਬੋਲੀ ਨੂੰ ਪ੍ਰਫੁੱਲਿਤ ਕਰਨਾ ਸੂਬਾ ਸਰਕਾਰ ਦਾ ਮੁੱਢਲਾ ਤੇ ਤਰਜੀਹੀ ਫ਼ਰਜ਼ ਹੈ ਅਤੇ ਇਸ ਸਬੰਧ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਵਿਦਿਆਰਥੀਆਂ ਨੂੰ ਪੰਜਾਬੀ ਭਾਸ਼ਾ ਚੰਗੀ ਤਰ੍ਹਾਂ ਬੋਲਣ ਅਤੇ ਲਿਖਣ ਲਈ ਪ੍ਰੇਰਿਤ ਕੀਤਾ ਤਾਂ ਜੋ ਉਹ ਆਪਣੇ ਸ਼ਾਨਾਮੱਤੇ ਵਿਰਸੇ ਨਾਲ ਨੇੜਿਓਂ ਜੁੜੇ ਰਹਿ ਸਕਣ। ਮੁੱਖ ਮੰਤਰੀ ਨੇ ਕਿਹਾ ਕਿ ਸਿੱਖਿਆ ਵਿਭਾਗ ਵਿੱਚ ਵੱਡੀ ਗਿਣਤੀ ਵਿੱਚ ਆਸਾਮੀਆਂ ਖਾਲੀ ਪਈਆਂ ਹਨ, ਜਿਸ ਕਾਰਨ ਪੜ੍ਹਾਈ ਪ੍ਰਭਾਵਿਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾ...
ਕਿਸਾਨਾਂ ਦੇ ਹਿੱਤ ਮਹਿਫੂਜ਼ ਕਰੇਗੀ ਨਵੀਂ ਖੇਤੀ ਨੀਤੀ-ਮੁੱਖ ਮੰਤਰੀ ਨੇ ਕਿਸਾਨ ਯੂਨੀਅਨਾਂ ਨੂੰ ਦਿੱਤਾ ਭਰੋਸਾ

ਕਿਸਾਨਾਂ ਦੇ ਹਿੱਤ ਮਹਿਫੂਜ਼ ਕਰੇਗੀ ਨਵੀਂ ਖੇਤੀ ਨੀਤੀ-ਮੁੱਖ ਮੰਤਰੀ ਨੇ ਕਿਸਾਨ ਯੂਨੀਅਨਾਂ ਨੂੰ ਦਿੱਤਾ ਭਰੋਸਾ

Breaking News, Punjab News
ਚੰਡੀਗੜ੍ਹ, 5 ਸਤੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਸੂਬਾ ਸਰਕਾਰ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ ਅਤੇ ਨਵੀਂ ਖੇਤੀ ਨੀਤੀ ਇਸ ਦਿਸ਼ਾ ਵਿੱਚ ਸਕਾਰਾਤਮਕ ਪਹਿਲ ਹੋਵੇਗੀ। ਬੀਕੇਯੂ (ਉਗਰਾਹਾਂ) ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਵਫ਼ਦ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਖੇਤੀਬਾੜੀ ਨੀਤੀ ਦਾ ਖਰੜਾ ਤਿਆਰ ਹੈ ਪਰ ਇਸ ਨੂੰ ਕਿਸਾਨਾਂ ਨਾਲ ਵਿਚਾਰ-ਵਟਾਂਦਰੇ ਤੋਂ ਬਾਅਦ ਹੀ ਅੰਤਿਮ ਰੂਪ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ 30 ਸਤੰਬਰ ਤੱਕ ਖਰੜਾ ਕਿਸਾਨਾਂ ਨਾਲ ਸਾਂਝਾ ਕੀਤਾ ਜਾਵੇਗਾ ਅਤੇ ਨੀਤੀ ਬਾਰੇ ਉਨ੍ਹਾਂ ਦੇ ਸੁਝਾਅ ਮੰਗੇ ਜਾਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਿਸਾਨਾਂ ਦੇ ਸੁਝਾਵਾਂ ਨੂੰ ਨੀਤੀ ਵਿੱਚ ਸ਼ਾਮਲ ਕੀਤਾ ਜਾਵੇਗਾ ਕਿਉਂਕਿ ਸੂਬਾ ਸਰਕਾਰ ਅਨਾਜ ਉਤਪਾਦਕਾਂ 'ਤੇ ਕੁਝ  ਥੋਪਣਾ ਨਹੀਂ ਚਾਹੁੰਦੀ, ਸਗੋਂ ਖੇਤੀਬਾੜੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਉਨ੍ਹਾਂ ਨਾਲ ਸਲਾਹ ਕਰਨ ਲਈ ਵਚਨਬੱਧ ਹੈ। ਇਕ ਹੋਰ ਏਜੰਡੇ 'ਤੇ ਚਰਚਾ ਕਰਦੇ ਹੋਏ ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਸਹਿਕਾਰੀ ...

ਪੰਜਾਬ ਸਰਕਾਰ ਸੂਬੇ ਨੂੰ ਸੈਰ-ਸਪਾਟਾ ਕੇਂਦਰ ਬਣਾਉਣ ਲਈ ਵਚਨਬੱਧ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

Breaking News
ਚੰਡੀਗੜ੍ਹ, 5 ਸਤੰਬਰ: ਪੰਜਾਬ ਦੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ, ਇਨਵੈਸਟ ਪੰਜਾਬ ਅਤੇ ਪੰਜਾਬ ਬੁਨਿਆਦੀ ਢਾਂਚਾ ਵਿਕਾਸ ਬੋਰਡ ਵੱਲੋਂ ਕਰਵਾਏ ਗਏ ‘ਨਿਵੇਸ਼ਕ ਸੰਮੇਲਨ’ ਮੌਕੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਨੂੰ ਸੈਰ-ਸਪਾਟੇ ਦਾ ਕੇਂਦਰ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇੱਥੇ ਸੂਬੇ ਦੇ ਅਮੀਰ ਸੱਭਿਆਚਾਰਕ ਅਤੇ ਇਤਿਹਾਸਕ ਵਿਰਸੇ ਨੂੰ ਦਰਸਾਉਂਦੀਆਂ ਮੁਗਲ, ਸਿੱਖ ਅਤੇ ਬ੍ਰਿਟਿਸ਼ ਕਾਲ ਦੀਆਂ ਇਮਾਰਤਾਂ ਹਨ, ਜੋ ਸਮੁੱਚੀ ਲੋਕਾਈ ਲਈ ਖਿੱਚ ਦਾ ਕੇਂਦਰ ਹਨ। ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸੈਰ-ਸਪਾਟੇ ਦੇ ਖੇਤਰ ਵਿੱਚ ਪੰਜਾਬ ਨੂੰ ਦੁਨੀਆਂ ਦੇ ਨਕਸ਼ੇ ’ਤੇ ਲਿਆਉਣ ਲਈ ਬਹੁਤ ਉਤਸੁਕ ਹਨ ਅਤੇ ਇਸ ਮਾਮਲੇ ਵਿੱਚ ਨਿੱਜੀ ਦਿਲਚਸਪੀ ਲੈ ਰਹੇ ਹਨ। ਇਸ ਤੋਂ ਪਹਿਲਾਂ ਸੰਮੇਲਨ ਨੂੰ ਸੰਬੋਧਨ ਕਰਦਿਆਂ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਸੈਰ-ਸਪਾਟਾ ਖੇਤਰ ਦੀਆਂ ਜਾਇਦਾਦਾਂ ਅਤੇ ਅਸਾ...

ਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਵੱਲੋਂ ਪੰਜਾਬ ਲਈ ਨਵੀਂ ਖੇਤੀਬਾੜੀ ਨੀਤੀ ਤਿਆਰ ਕਰਨ ਨੂੰ ਮਨਜ਼ੂਰੀ

Breaking News
ਚੰਡੀਗੜ੍ਹ, 5 ਸਤੰਬਰ: ਕਿਸਾਨਾਂ ਦੀ ਭਲਾਈ ਯਕੀਨੀ ਬਣਾਉਣ ਅਤੇ ਅਨਾਜ ਉਤਪਾਦਨ ਵਿੱਚ ਵਧਾ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਮੰਤਰੀ ਮੰਡਲ ਨੇ ਵੀਰਵਾਰ ਨੂੰ ਸੂਬੇ ਲਈ ਨਵੀਂ ਖੇਤੀਬਾੜੀ ਨੀਤੀ ਬਣਾਉਣ ਨੂੰ ਹਰੀ ਝੰਡੀ ਦੇ ਦਿੱਤੀ। ਇਸ ਸਬੰਧੀ ਫੈਸਲਾ ਮੁੱਖ ਮੰਤਰੀ ਦੀ ਅਗਵਾਈ ਹੇਠ ਉਨ੍ਹਾਂ ਦੀ ਅਧਿਕਾਰਕ ਰਿਹਾਇਸ਼ ਉਤੇ ਮੰਤਰੀ ਮੰਡਲ ਦੀ ਹੋਈ ਮੀਟਿੰਗ ਵਿੱਚ ਲਿਆ ਗਿਆ। ਇਹ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਮੇਂ ਰਵਾਇਤੀ ਖੇਤੀ ਖੜੋਤ ਦੇ ਕੰਢੇ ਉਤੇ ਪੁੱਜ ਗਈ ਹੈ ਅਤੇ ਅਨਾਜ ਉਤਪਾਦਨ ਨੂੰ ਹੁਲਾਰਾ ਦੇਣ ਲਈ ਨਵੀਂ ਖੇਤੀਬਾੜੀ ਨੀਤੀ ਬਣਾਉਣ ਦੀ ਲੋੜ ਹੈ। ਆਉਣ ਵਾਲੀਆਂ ਨਸਲਾਂ ਲਈ ਧਰਤੀ ਹੇਠਲਾ ਪਾਣੀ ਬਚਾਉਣ ਅਤੇ ਖੇਤੀਬਾੜੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਵੀ ਨਵੀਂ ਖੇਤੀਬਾੜੀ ਨੀਤੀ ਦੀ ਲੋੜ ਹੈ। ਮੀਟਿੰਗ ਵਿੱਚ ਫੈਸਲਾ ਹੋਇਆ ਕਿ ਨਵੀਂ ਖੇਤੀਬਾੜੀ ਨੀਤੀ ਬਣਾਉਣ ਲਈ ਸਾਰੇ ਵੱਡੇ ਭਾਈਵਾਲਾਂ ਦੀ ਰਾਇ ਲਈ ਜਾਵੇਗੀ। ਪੰਜਾਬ ਲਈ ਨਵੀਂ ਸਿੱਖਿਆ ਨੀਤੀ ਪੇਸ਼ ਕਰਨ ਬਾਰੇ ਬਣੀ ਸਹਿਮਤੀ ਕੈਬਨਿਟ ਨੇ ਹੁਨਰ ਤੇ ਤਕਨੀਕ ਆਧਾਰਤ ਸਿੱਖਿਆ ਨੂੰ ਵੱਡਾ ਹੁਲ...

ਪੰਜਾਬ ਨੂੰ ਏ.ਆਈ.ਐਫ. ਸਕੀਮ ਤਹਿਤ ਭਾਰਤ ’ਚ “ਬਿਹਤਰੀਨ ਪ੍ਰਦਰਸ਼ਨ ਕਰਨ ਵਾਲਾ ਰਾਜ ਐਵਾਰਡ” ਮਿਲਿਆ

Breaking News
ਚੰਡੀਗੜ੍ਹ, 5 ਸਤੰਬਰ: ਪੰਜਾਬ ਨੂੰ ਖੇਤੀਬਾੜੀ ਬੁਨਿਆਦੀ ਢਾਂਚਾ ਫੰਡ (ਏ.ਆਈ.ਐਫ) ਸਕੀਮ ਤਹਿਤ ਸਾਲ 2023-24 ਵਿੱਚ "ਬਿਹਤਰੀਨ ਪ੍ਰਦਰਸ਼ਨ ਕਰਨ ਵਾਲਾ ਰਾਜ" ਐਵਾਰਡ ਦਿੱਤਾ ਗਿਆ ਹੈ। ਪੰਜਾਬ ਨੂੂੰ ਇਹ ਐਵਾਰਡ ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ੍ਰੀ ਸ਼ਿਵਰਾਜ ਸਿੰਘ ਚੌਹਾਨ ਨੇ ਭਾਰਤ ਸਰਕਾਰ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਨੈਸ਼ਨਲ ਐਗਰੀਕਲਚਰ ਸਾਇੰਸ ਕੰਪਲੈਕਸ, ਨਵੀਂ ਦਿੱਲੀ ਵਿਖੇ ਕਰਵਾਏ ਗਏ ਏ.ਆਈ.ਐਫ ਐਕਸੀਲੈਂਸ ਐਵਾਰਡ ਸਮਾਰੋਹ ਦੌਰਾਨ ਦਿੱਤਾ। ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਇਸ ਵੱਕਾਰੀ ਪ੍ਰਾਪਤੀ ਲਈ ਵਿਭਾਗ ਦੇ ਅਧਿਕਾਰੀਆਂ ਅਤੇ ਸਮੁੱਚੀ ਏ.ਆਈ.ਐਫ ਟੀਮ ਨੂੰ ਵਧਾਈ ਦਿੱਤੀ ਅਤੇ ਇਸ ਸਕੀਮ ਨੂੰ ਨਵੀਆਂ ਬੁਲੰਦੀਆਂ ’ਤੇ ਪਹੁੰਚਾਉਣ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ। ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੂੰ ਉਨ੍ਹਾਂ ਦੇ ਦਫ਼ਤਰ ਵਿਖੇ ਅੱਜ ਡਾਇਰੈਕਟਰ ਬਾਗ਼ਬਾਨੀ ਸ੍ਰੀਮਤੀ ਸ਼ੈਲਿੰਦਰ ਕੌਰ ਆਈ.ਐਫ.ਐਸ, ਜੁਆਇੰਟ ਡਾਇਰੈਕਟਰ ਸ੍ਰੀ ਤਜਿੰਦਰ ਬਾਜਵਾ, ਡਿਪਟੀ ਡਾਇਰੈਕਟਰ ਹਰਪ੍ਰੀਤ ਸਿੰਘ ਅਤੇ ਏ.ਆਈ.ਐਫ ਦੀ ਟੀਮ ਲੀਡਰ ਸ੍ਰੀਮਤੀ ਰਵਦੀਪ ...

ਬੇਅਦਬੀ ਦੇ ਦੋਸ਼ੀਆਂ ਨੂੰ ਮਿਸਾਲੀ ਸਜ਼ਾ ਦਿਵਾਉਣ ਲਈ ਦ੍ਰਿੜ੍ਹ ਵਚਨਬੱਧ ਹਾਂ-ਮੁੱਖ ਮੰਤਰੀ

Breaking News
ਚੰਡੀਗੜ੍ਹ, 4 ਸਤੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਬੇਅਦਬੀ ਘਟਨਾਵਾਂ ਦੇ ਦੋਸ਼ੀਆਂ ਨੂੰ ਮਿਸਾਲੀ ਸਜ਼ਾ ਦਿਵਾਉਣ ਲਈ ਦ੍ਰਿੜ੍ਹ ਵਚਨਬੱਧ ਹੈ ਅਤੇ ਇਸ ਮਾਮਲੇ ਉਤੇ ਤਾਜ਼ਾ ਰਿਪੋਰਟ ਛੇਤੀ ਹੀ ਦਾਇਰ ਕੀਤੀ ਜਾਵੇਗੀ।ਪੰਜਾਬ  ਵਿਧਾਨ ਸਭਾ ਦੇ ਇਜਲਾਸ ਦੌਰਾਨ ਬਹਿਸ ’ਚ ਹਿੱਸਾ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਸੂਬਾ ਸਰਕਾਰ ਨੂੰ ਬੇਅਦਬੀ ਘਟਨਾਵਾਂ ਵਿੱਚ ਵੱਡੇ ਸੁਰਾਗ ਮਿਲੇ ਹਨ ਅਤੇ ਤਾਜ਼ਾ ਰਿਪੋਰਟ ਇਹ ਯਕੀਨੀ ਬਣਾਏਗੀ ਕਿ ਦੋਸ਼ੀਆਂ ਨੂੰ ਉਨ੍ਹਾਂ ਦੇ ਗੁਨਾਹਾਂ ਦੀ ਮਿਸਾਲੀ ਸਜ਼ਾ ਮਿਲੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਇਹ ਰਿਪੋਰਟ ਕਨੂੰਨੀ ਨਜ਼ਰਸਾਨੀ ਲਈ ਪਹਿਲਾਂ ਹੀ ਭੇਜੀ ਜਾ ਚੁੱਕੀ ਹੈ ਤਾਂ ਕਿ ਇਸ ਅਪਰਾਧ ਲਈ ਜ਼ਿੰਮੇਵਾਰ ਲੋਕ ਕਨੂੰਨ ਦੇ ਸ਼ਿਕੰਜੇ ਤੋਂ ਬਚ ਨਾ ਨਿਕਲਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਇਸ ਘਿਨਾਉਣੇ ਅਪਰਾਧ ਦੇ ਦੋਸ਼ੀ ਜੇਲ੍ਹ ਦੀਆਂ ਸ਼ਲਾਖਾਂ ਪਿੱਛੇ ਹੋਣਗੇ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਉਲਟ ਉਹ ਇਸ ਮਾਮਲੇ ਵਿੱਚ ਕੋਈ ਕਸਰ ਬਾਕੀ ਨਹੀਂ ਛੱਡਣਗੇ।ਇਸ ਸੰਵੇਦਨਸ਼ੀਲ ਮਾਮਲੇ ਪ੍ਰਤੀ ਨਰਮ ਪਹੁੰਚ ਅਪਣਾਉ...

ਪੰਜਾਬ ਵਿਧਾਨ ਸਭਾ ਵੱਲੋਂ ਚਾਰ ਅਹਿਮ ਬਿੱਲ ਪਾਸ

Breaking News
ਚੰਡੀਗੜ੍ਹ, 4 ਸਤੰਬਰ : ਪੰਜਾਬ ਵਿਧਾਨ ਸਭਾ ਨੇ ਅੱਜ 4 ਮਹੱਤਵਪੂਰਨ ਬਿੱਲ ਜਿਨ੍ਹਾਂ ਵਿੱਚ ਪੰਜਾਬ ਗੁੱਡਜ਼ ਐਂਡ ਸਰਵਿਸਜ਼ ਟੈਕਸ (ਸੋਧਨਾ) ਬਿੱਲ, 2024, ਪੰਜਾਬ ਫਾਇਰ ਐਂਡ ਐਮਰਜੈਂਸੀ ਸਰਵਿਸ ਬਿੱਲ, 2024, ਪੰਜਾਬ ਪੰਚਾਇਤੀ ਰਾਜ (ਸੋਧਨਾ) ਬਿੱਲ, 2024 ਤੇ ਪੰਜਾਬ ਖੇਤੀਬਾੜੀ ਉਤਪਾਦ ਮੰਡੀਆਂ (ਸੋਧਨਾ) ਬਿੱਲ, 2024 ਸ਼ਾਮਲ ਹਨ, ਵਿਧਾਨ ਸਭਾ ਸੈਸ਼ਨ ਵਿੱਚ ਪਾਸ ਕੀਤੇ।  ਵਿੱਤ ਅਤੇ ਕਰ ਤੇ ਆਬਕਾਰੀ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਿਧਾਨ ਸਭਾ ਵਿੱਚ ਪੰਜਾਬ ਗੁੱਡਜ਼ ਐਂਡ ਸਰਵਿਸਜ਼ ਟੈਕਸ (ਸੋਧਨਾ) ਬਿੱਲ ਪੇਸ਼ ਕੀਤਾ, ਇਸੇ ਤਰ੍ਹਾਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਪੰਜਾਬ ਫਾਇਰ ਐਂਡ ਐਮਰਜੈਂਸੀ ਸਰਵਿਸ ਬਿੱਲ, 2024 ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਪੰਜਾਬ ਪੰਚਾਇਤੀ ਰਾਜ (ਸੋਧਨਾ) ਬਿੱਲ, 2024 ਪੇਸ਼ ਕੀਤਾ। ਤਿੰਨੇ ਬਿੱਲ ਸਰਬਸੰਮਤੀ ਨਾਲ ਪਾਸ ਹੋ ਗਏ। ਚੌਥਾ ਬਿੱਲ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆ ਨੇ ਪੰਜਾਬ ਖੇਤੀਬਾੜੀ ਉਤਪਾਦ ਮੰਡੀਆਂ (ਸੋਧਨਾ) ਬਿੱਲ, 2024 ਪੇਸ਼ ਕੀਤਾ ਜੋ ਵਿਧਾਨ ਸਭਾ ਵਿੱਚ ਬਹੁਮਤ ਨਾਲ ਪਾਸ ਹੋ ਗਿਆ।...

ਪੰਜਾਬ ਵਿਚ ਜਲਦੀ ਹੋਣਗੀਆਂ ਪੰਚਾਇਤ ਚੋਣਾ ਤੇ ਬਦਲੇਗਾ ਸਰਪੰਚੀ ਦੀਆਂ ਚੋਣਾਂ ਦਾ ਮਹੌਲ

Breaking News
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਵਿਧਾਨ ਸਭਾ ਵਿਚ ਬੋਲਦਿਆਂ ਪੰਜਾਬ ਵਿਚ ਜਲਦੀ ਹੀ ਪੰਚਾਇਤ ਚੋਣਾ ਕਰਵਾਉਣ ਦਾ ਐਲਾਨ ਕਰ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਐਲਾਨ ਕੀਤਾ ਕਿ ਹੁਣ ਸਰਪੰਚੀ ਦੀਆਂ ਚੋਣਾ ਲਈ ਕਿਸੇ ਵੀ ਰਾਜਸੀ ਪਾਰਟੀ ਦਾ ਚੋਣ ਨਿਸ਼ਾਨ ਨਹੀਂ ਵਰਤਿਆ ਜਾਵੇਗਾ। ਉਨ੍ਹਾਂ ਨੇ ਐਲਾਨ ਕੀਤਾ ਕਿ ਜੋ ਵੀ ਪਿੰਡ ਸਰਪੰਚੀ ਦੀਆਂ ਚੋਣਾ ਲਈ ਸਰਵਸੰਮਤੀ ਨਾਲ ਸਰਪੰਚ ਚੁਨਣਗੇ, ਉਨ੍ਹਾਂ ਪਿੰਡਾਂ ਨੂੰ ਪੰਜ ਲੱਖ ਰੁਪਏ ਦਾ ਇਨਾਮ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਸਰਵਸੰਮਤੀ ਵਾਲੇ ਪਿੰਡਾਂ ਨੂੰ ਸਕੂਲ, ਹਸਪਤਲਾ ਜਾਂ ਹੋਰ ਸਹੂਲਤਾਂ ਪਹਿਲ ਦੇ ਆਧਾਰ 'ਤੇ ਦਿੱਤੀਆਂ ਜਾਣਗੀਆਂ। ਅੱਜ ਪੰਜਾਬ ਵਿਧਾਨ ਸਭਾ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਨੇ ਮਾਨ ਨੇ ਕਿਹਾ ਕਿ ਇਸ ਵਾਰ ਪੰਚਾਇਤ ਚੋਣਾ ਬਿੱਲਕੁੱਲ ਸਾਫ ਸੁਥਰੇ ਢੰਗ ਨਾਲ ਕਰਵਾਈਆਂ ਜਾਣਗੀਆਂ। ਉਨ੍ਹਾਂ ਨੇ ਕਿਹਾ ਕਿ ਪੰਚਾਇਤ ਚੋਣਾ ਵਿਚ ਰਾਜਸੀ ਪਾਰਟੀਆਂ ਦੀ ਦਖਲ ਅੰਦਾਜ਼ੀ ਬਿੱਲਕੁੱਲ ਖਤਮ ਕੀਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਸਰਪੰਚੀ ਪਿੰਡ ਦੀ ਹੁੰਦੀ ਹੈ, ਪਰ ਅੱਜਕੱਲ੍ਹ ਮਹੌਲ ਇਹ ਬਣ ਗਿਆ ਹੈ ਕਿ ਸਰਪੰਚੀ...

ਭਗਵੰਤ ਮਾਨ ਵੱਲੋਂ ਆਮ ਲੋਕਾਂ ਨੂੰ ਸੌਗਾਤ, ਰਜਿਸਟਰੀ ਲਈ ਐਨ.ਓ.ਸੀ. ਦੀ ਸ਼ਰਤ ਖਤਮ

Breaking News
ਚੰਡੀਗੜ੍ਹ, 3 ਸਤੰਬਰ:   ਪੰਜਾਬ ਦੇ ਆਮ ਲੋਕਾਂ ਨੂੰ ਵੱਡੀ ਰਾਹਤ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਿਧਾਨ ਸਭਾ ਨੇ ਅੱਜ ਇਤਿਹਾਸਕ ਬਿੱਲ ‘ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ (ਸੋਧ) ਐਕਟ-2024’ ਨੂੰ ਸਰਬਸੰਮਤੀ ਨਾਲ ਪਾਸ ਕਰਦਿਆਂ ਪਲਾਟ ਦੀ ਰਜਿਸਟਰੀ ਲਈ ਕੋਈ ਇਤਰਾਜ਼ ਨਹੀਂ ਸਰਟੀਫਿਕੇਟ (ਐਨ.ਓ.ਸੀ.) ਦੀ ਸ਼ਰਤ ਨੂੰ ਖਤਮ ਕਰ ਦਿੱਤਾ।ਵਿਧਾਨ ਸਭਾ ਦੇ ਸਦਨ ਵਿੱਚ ‘ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ (ਸੋਧ) ਐਕਟ-2024’ ਉਤੇ ਬਹਿਸ ਨੂੰ ਸਮੇਟਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਸੋਧ ਦਾ ਮਕਸਦ ਜਿੱਥੇ ਗੈਰ-ਕਨੂੰਨੀ ਕਲੋਨੀਆਂ ਉਤੇ ਸ਼ਿਕੰਜਾ ਕੱਸਣਾ ਹੈ, ਉਥੇ ਹੀ ਛੋਟੇ ਪਲਾਟ ਮਾਲਕਾਂ ਨੂੰ ਰਾਹਤ ਦੇਣਾ ਹੈ। ਉਨ੍ਹਾਂ ਕਿਹਾ ਕਿ ਇਸ ਬਿੱਲ ਨਾਲ ਆਮ ਲੋਕਾਂ ਨੂੰ ਬਹੁਤ ਵੱਡੀ ਰਾਹਤ ਮਿਲੇਗੀ ਕਿਉਂ ਜੋ ਇਸ ਸੋਧ ਨਾਲ ਲੋਕਾਂ ਨੂੰ ਆਪਣੇ ਪਲਾਟਾਂ ਦੀ ਰਜਿਸਟਰੀ ਕਰਵਾਉਣ ਵਿੱਚ ਦਰਪੇਸ਼ ਸਮੱਸਿਆ ਖਤਮ ਹੋ ਜਾਵੇਗੀ ਅਤੇ ਅਣ-ਅਧਿਕਾਰਤ ਕਲੋਨੀਆਂ ਉਤੇ ਰੋਕ ਲੱਗੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸੋਧ ਕਸੂਰਵਾਰ ਲੋਕਾਂ ਲਈ ਜੁਰਮਾਨੇ ਅਤੇ ਸਜ਼ਾ ਦੀ ਵਿਵਸਥਾ ਕਰ...