‘ਪਾਪਰਾ ਐਕਟ 1995’ ਵਿੱਚ ਸੋਧ ਨਾਲ ਸੂਬੇ ਦੀ ਆਰਥਿਕਤਾ ਨੂੰ ਹੁਲਾਰਾ ਅਤੇ ਆਮ ਲੋਕਾਂ ਨੂੰ ਰਾਹਤ ਮਿਲੇਗੀ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 3 ਸਤੰਬਰ : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ ਐਕਟ 1995 (ਪਾਪਰਾ ਐਕਟ 1995) ਵਿੱਚ ਪੇਸ਼ ਕੀਤੀ ਗਈ ਸੋਧ ਨੂੰ ਪੰਜਾਬ ਦੀ ਆਰਥਿਕਤਾ ਨੂੰ ਸੁਧਾਰਨ ਅਤੇ ਆਮ ਲੋਕਾਂ ਨੂੰ ਰਾਹਤ ਪ੍ਰਦਾਨ ਵੱਲ ਇੱਕ ਅਹਿਮ ਕਦਮ ਕਰਾਰ ਦਿੰਦਿਆਂ ਇਸ ਦੀ ਸ਼ਲਾਘਾ ਕੀਤੀ।
ਪੰਜਾਬ ਵਿਧਾਨ ਸਭਾ ਵਿੱਚ ਇਸ ਸੋਧ ਦੇ ਹੱਕ ਵਿੱਚ ਬੋਲਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਸੋਧ ਪੰਜਾਬ ਦੇ ਉਨ੍ਹਾਂ ਲੋਕਾਂ ਨੂੰ ਰਾਹਤ ਪਹੁੰਚਾਉਣ ਵੱਲ ਇੱਕ ਵੱਡਾ ਕਦਮ ਹੈ, ਜਿੰਨ੍ਹਾਂ ਨੂੰ 31 ਜੁਲਾਈ, 2024 ਤੋਂ ਪਹਿਲਾਂ ਲਿਖਤੀ ਸਮਝੌਤੇ ਤਹਿਤ ਖਰੀਦੇ ਗਏ ਆਪਣੇ ਛੋਟੇ-ਛੋਟੇ ਪਲਾਟਾਂ ਲਈ ਹੁਣ ਐਨ.ਓ.ਸੀ ਦੀ ਪ੍ਰਕਿਰਿਆ ਦਾ ਬੋਝ ਨਹੀਂ ਸਹਨਾ ਪਵੇਗਾ। ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਉਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਆਮ ਲੋਕਾਂ ਬਾਰੇ ਸੋਚਣ ਅਤੇ ਇਹ ਸੋਧ ਲਿਆਉਣ ਲਈ ਧੰਨਵਾਦ ਕਰਦੇ ਹਨ।
ਵਿੱਤ ਮੰਤਰੀ ਚੀਮਾ ਨੇ ਕਿਹਾ ਕਿ 1995 ਵਿੱਚ ਬਣੇ ਪਾਪਰਾ ਐਕਟ ਦਾ ਉਦੇਸ਼ ਅਣਅਧਿਕ...