Wednesday, October 7Malwa News
Shadow

Breaking News

ਵਿਸ਼ੇਸ਼ ਮੁੱਖ ਸਕੱਤਰ ਵੱਲੋਂ ਕੇਂਦਰੀ ਮੰਤਰੀ ਜੇ.ਪੀ. ਨੱਢਾ ਨਾਲ ਮੁਲਾਕਾਤ; ਕੇਂਦਰ ਸਰਕਾਰ ਵੱਲੋਂ ਪੰਜਾਬ ਨੂੰ ਖਾਦਾਂ ਦੀ ਲੋੜੀਂਦੀ ਸਪਲਾਈ ਦਾ ਭਰੋਸਾ

Breaking News
ਚੰਡੀਗੜ੍ਹ, 30 ਅਗਸਤ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਅਨੁਸਾਰ ਆਗਾਮੀ ਹਾੜ੍ਹੀ ਸੀਜ਼ਨ ਲਈ ਪੰਜਾਬ ਦੇ ਕਿਸਾਨਾਂ ਨੂੰ ਖਾਦਾਂ ਦੀ ਲੋੜੀਂਦੀ ਸਪਲਾਈ ਯਕੀਨੀ ਬਣਾਉਣ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਵਿਸ਼ੇਸ਼ ਮੁੱਖ ਸਕੱਤਰ ਸ੍ਰੀ ਕੇ.ਏ.ਪੀ. ਸਿਨਹਾ ਨੇ ਅੱਜ ਨਵੀਂ ਦਿੱਲੀ ਵਿਖੇ ਕੇਂਦਰੀ ਰਸਾਇਣ ਅਤੇ ਖਾਦ ਮੰਤਰੀ ਸ੍ਰੀ ਜੇਪੀ ਨੱਢਾ ਨਾਲ ਮੁਲਾਕਾਤ ਕੀਤੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਟੈਲੀਫ਼ੋਨ ਰਾਹੀਂ ਗੱਲਬਾਤ ਕਰਕੇ ਕੇਂਦਰੀ ਮੰਤਰੀ ਸ੍ਰੀ ਨੱਢਾ ਨੂੰ ਅਗਸਤ ਮਹੀਨੇ ਵਿੱਚ ਡੀ.ਏ.ਪੀ. ਖਾਦ ਦੀ ਅਲਾਟਮੈਂਟ ਦੇ ਮੁਕਾਬਲੇ ਘੱਟ ਸਪਲਾਈ ਬਾਰੇ ਜਾਣੂ ਕਰਵਾਉਣ ਉਪਰੰਤ ਅੱਜ ਵਿਸ਼ੇਸ਼ ਮੁੱਖ ਸਕੱਤਰ ਸ੍ਰੀ ਕੇ.ਏ.ਪੀ. ਸਿਨਹਾ ਦੀ ਅਗਵਾਈ ਹੇਠ ਕੇਂਦਰੀ ਮੰਤਰੀ ਨਾਲ ਗੱਲਬਾਤ ਕਰਨ ਲਈ ਟੀਮ ਦਿੱਲੀ ਗਈ। ਇਸ ਮੁਲਾਕਾਤ ਦੌਰਾਨ, ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਅਤੇ ਪੰਜਾਬ ਮਾਰਕਫੈੱਡ ਦੇ ਸੀਨੀਅਰ ਅਧਿਕਾਰੀਆਂ ਨਾਲ, ਸ੍ਰੀ ਕੇ.ਏ.ਪੀ. ਸਿਨਹਾ ਨੇ ਹਾੜ੍ਹੀ ਸੀਜ਼ਨ 2024-25 ਲਈ ਸੂਬੇ ਦੀਆਂ ਖਾਦ ਸਬੰਧੀ ਜ਼ਰੂਰਤਾਂ 'ਤੇ ਚਾਨਣਾ ਪਾਇਆ। ਜ਼ਿਕਰਯੋਗ ਹੈ ਕਿ ਪੰਜਾ...

ਆਪ ਸਰਕਾਰ ਪੰਜਾਬ ਦੇ ਖੇਡ ਸਭਿਆਚਾਰ ਨੂੰ ਸਫਲਤਾਪੂਰਵਕ ਸੁਰਜੀਤ ਕਰ ਰਹੀ ਹੈ: ਸੰਸਦ ਮੈਂਬਰ ਮੀਤ ਹੇਅਰ

Breaking News
ਚੰਡੀਗੜ੍ਹ, 30 ਅਗਸਤ : 'ਆਮ ਆਦਮੀ ਪਾਰਟੀ ਦੇ ਸੀਨੀਅਰ ਬੁਲਾਰੇ ਅਤੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਸੂਬੇ ਦੇ ਖੇਡ ਸਭਿਆਚਾਰ ਨੂੰ ਸਫਲਤਾਪੂਰਵਕ ਸੁਰਜੀਤ ਕਰਨ ਅਤੇ ਨਵੀਂ ਖੇਡ ਨੀਤੀ ਲਾਗੂ ਕਰਨ ਲਈ ਪੰਜਾਬ ਦੀ ਮਾਨ ਸਰਕਾਰ ਦੀ ਸ਼ਲਾਘਾ ਕੀਤੀ।  ਹੇਅਰ ਨੇ ਕਿਹਾ ਕਿ ਖੇਡ ਨੀਤੀ ਅਤੇ "ਖੇਡਾਂ ਵਤਨ ਪੰਜਾਬ ਦੀਆਂ" ਵਰਗੇ ਟੂਰਨਾਮੈਂਟਾਂ ਦਾ ਮੁੱਖ ਮੰਤਵ ਪੰਜਾਬ ਨੂੰ ਖੇਡਾਂ ਵਿੱਚ ਦੁਬਾਰਾ ਨੰਬਰ-1 ਰਾਜ ਬਣਾਉਣਾ ਅਤੇ ਹਰ ਉਮਰ ਦੇ ਲੋਕਾਂ ਵਿੱਚ ਖੇਡ ਸਭਿਆਚਾਰ ਨੂੰ ਉਤਸ਼ਾਹਿਤ ਕਰਨਾ ਹੈ। ਸ਼ੁੱਕਰਵਾਰ ਨੂੰ ਪਾਰਟੀ ਦਫ਼ਤਰ ਵਿਖੇ ਸੀਨੀਅਰ ਬੁਲਾਰੇ ਅਤੇ ਚੇਅਰਮੈਨ ਨੀਲ ਗਰਗ ਦੇ ਨਾਲ ਮੀਡੀਆ ਨੂੰ ਸੰਬੋਧਿਤ ਕਰਦੇ ਹੋਏ, ਹੇਅਰ ਨੇ ਕਿਹਾ ਕਿ ਇਸ ਸਮੇਂ ਤੀਸਰਾ "ਖੇਡਾਂ ਵਤਨ ਪੰਜਾਬ ਦੀਆਂ" ਚੱਲ ਰਿਹਾ ਹੈ।  ਇਸ ਸਾਲ, ਪਹਿਲੀ ਵਾਰ ਪੈਰਾ-ਐਥਲੈਟਿਕਸ, ਪੈਰਾ-ਪਾਵਰਲਿਫਟਿੰਗ, ਅਤੇ ਪੈਰਾ-ਬੈਡਮਿੰਟਨ ਨੂੰ ਸ਼ਾਮਲ ਕਰਨ ਦੇ ਨਾਲ-ਨਾਲ ਤਿੰਨ ਨਵੀਆਂ ਖੇਡਾਂ- ਸਾਈਕਲਿੰਗ, ਬੇਸਬਾਲ ਅਤੇ ਤਾਈਕਵਾਂਡੋ- ਨੂੰ ਪੇਸ਼ ਕੀਤਾ ਗਿਆ ਹੈ।  ਉਨ੍ਹਾਂ ਕਿਹਾ ਕਿ ਇਹ ਈਵੈਂਟ ਹਰ ਸਾਲ ਅੱਗੇ ਵਧਦਾ ਜਾ ਰਿਹਾ ਹੈ, ਜਿਸ ਵਿੱਚ ਸ...

ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਮਹਿਲਾਵਾਂ ਲਈ ਲਾਏ ਜਾਣਗੇ ਹੁਨਰ ਵਿਕਾਸ ਕੈਂਪ: ਡਾ ਬਲਜੀਤ ਕੌਰ

Breaking News
ਚੰਡੀਗੜ੍ਹ, 30 ਅਗਸਤ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਔਰਤਾਂ ਦੇ ਸਸ਼ਕਤੀਕਰਨ ਅਤੇ ਵੱਖ-ਵੱਖ ਖੇਤਰਾਂ ਵਿੱਚ ਉਨ੍ਹਾਂ ਦੀ ਭਾਗੀਦਾਰੀ ਨੂੰ ਯਕੀਨੀ ਬਣਾਉਣ ਲਈ ਮਹੱਤਵਪੂਰਨ ਕਦਮ ਚੁੱਕ ਰਹੀ ਹੈ। ਇਸ ਵਚਨਬੱਧਤਾ ਤਹਿਤ ਸੂਬਾ ਸਰਕਾਰ ਵੱਲੋਂ ਜਲਦੀ ਹੀ ਸਾਰੇ ਜ਼ਿਲ੍ਹਿਆਂ ਵਿੱਚ ਜੌਬ ਸਕਿੱਲ ਕੈਂਪ (ਹੁਨਰ ਵਿਕਾਸ ਕੈਂਪ) ਸ਼ੁਰੂ ਕੀਤੇ ਜਾਣਗੇ। ਜ਼ਿਕਰਯੋਗ ਹੈ ਕਿ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਵੱਲੋਂ 10 ਸਤੰਬਰ ਨੂੰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਤੋਂ ਪਹਿਲੇ ਕੈਂਪ ਦੀ ਸ਼ੁਰੂਆਤ ਕੀਤੀ ਜਾਵੇਗੀ| ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਔਰਤਾਂ, ਬੱਚਿਆਂ ਅਤੇ ਬਜ਼ੁਰਗਾਂ ਦੀ ਭਲਾਈ ਲਈ ਸਰਕਾਰ ਦੀ ਵਚਨਬੱਧਤਾ ‘ਤੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਔਰਤਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਨੂੰ ਵਿਸ਼ੇਸ਼ ਤਰਜੀਹ ਦੇ ਰਹੀ ਹੈ ਅਤੇ ਇਹ ਹੁਨਰ ਵਿਕਾਸ ਕੈਂਪ ਇਸ ਦਿਸ਼ਾ ਵਿੱਚ ਇੱਕ ਅਹਿਮ ਕਦਮ ਹਨ। ਉਨ੍ਹਾਂ ਦੱਸਿਆ ਕਿ ਇਹ ਕੈਂਪ ਰੋਜ਼ਗਾਰ ਉਤਪਤੀ, ਹੁਨਰ ਵਿਕ...

‘ਆਪ’ ਨੇ ਭਾਜਪਾ ਦਫ਼ਤਰ ਦਾ ਕੀਤਾ ਘਿਰਾਓ, ਕਿਸਾਨਾਂ ਖ਼ਿਲਾਫ਼ ਕੰਗਨਾ ਰਣੌਤ ਦੀ ਟਿੱਪਣੀ ਦੀ ਕੀਤੀ ਨਿੰਦਾ

Breaking News
ਚੰਡੀਗੜ੍ਹ, 28 ਅਗਸਤ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਆਗੂਆਂ ਨੇ ਬੁੱਧਵਾਰ ਨੂੰ ਚੰਡੀਗੜ੍ਹ ਸਥਿਤ ਭਾਜਪਾ ਦਫ਼ਤਰ ਦਾ ਘਿਰਾਓ ਕੀਤਾ ਅਤੇ ਭਾਜਪਾ ਆਗੂ ਕੰਗਨਾ ਰਣੌਤ ਦੇ ਕਿਸਾਨ ਵਿਰੋਧੀ ਰੁਖ਼ ਲਈ ਉਨ੍ਹਾਂ ਦੀ ਸਖ਼ਤ ਨਿੰਦਾ ਕੀਤੀ।  ‘ਆਪ’ ਆਗੂਆਂ ਨੇ ਕਿਹਾ ਕਿ ਕੰਗਨਾ ਰਣੌਤ ਦਾ ਬਿਆਨ ਕੋਈ ਨਵਾਂ ਨਹੀਂ ਹੈ, ਸਗੋਂ ਇਹ ਭਾਰਤੀ ਜਨਤਾ ਪਾਰਟੀ ਦੀ ਵਿਚਾਰਧਾਰਾ ਹੈ।  ਇਸ ਧਰਨੇ ਦੀ ਅਗਵਾਈ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ (ਆਪ ਪੰਜਾਬ ਕਿਸਾਨ ਵਿੰਗ ਦੇ ਪ੍ਰਧਾਨ) ਅਤੇ ਸ਼ਮਿੰਦਰ ਸਿੰਘ ਖਿੰਡਾ (ਕਿਸਾਨ ਵਿੰਗ ਇੰਚਾਰਜ 'ਤੇ ਚੇਅਰਮੈਨ ਐਗਰੋ ਇੰਡਸਟਰੀ ਕਾਰਪੋਰੇਸ਼ਨ) ਨੇ ਕੀਤੀ। ਇਸ ਮੌਕੇ ਵੱਡੀ ਗਿਣਤੀ 'ਚ 'ਆਪ' ਆਗੂਆਂ ਅਤੇ ਵਲੰਟੀਅਰਾਂ ਨੇ ਰੋਸ ਮੁਜ਼ਾਹਰੇ ਵਿੱਚ ਸ਼ਮੂਲੀਅਤ ਕੀਤੀ ਅਤੇ ਸੰਸਦ ਮੈਂਬਰ ਕੰਗਨਾ ਰਣੌਤ ਅਤੇ ਭਾਜਪਾ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।  'ਆਪ' ਪੰਜਾਬ ਦੇ ਸੀਨੀਅਰ ਬੁਲਾਰੇ ਨੀਲ ਗਰਗ ਨੇ ਕਿਹਾ ਕਿ ਕੰਗਨਾ ਰਣੌਤ ਹੁਣ ਸੰਸਦ ਮੈਂਬਰ ਹਨ, ਇਹ ਇਕ ਅਹਿਮ ਜ਼ਿੰਮੇਵਾਰੀ ਹੈ, ਉਹ ਕਿਸੇ ਇਕ ਸਮੂਹ ਜਾਂ ਦੂਜੇ ਲੋਕਾਂ ਨੂੰ ਨਿਸ਼ਾਨਾ ਬਣਾਉਣ ਲਈ ਬੇਤੁਕੇ ਬਿਆਨ ਨਹੀਂ ਦੇ ਸਕਦੇ। ਉਨ੍ਹਾਂ ਕਿਹਾ ...

ਮੁੱਖ ਮੰਤਰੀ ਨੇ ਐਂਟੀ-ਨਾਰਕੋਟਿਕਸ ਟਾਸਕ ਫੋਰਸ ਦੇ ਨਵੇਂ ਦਫ਼ਤਰ ਦਾ ਕੀਤਾ ਉਦਘਾਟਨ; ਨਸ਼ਾ ਵਿਰੋਧੀ ਹੈਲਪਲਾਈਨ ਤੇ ਵਟਸਐਪ ਚੈਟਬੋਟ ਦੀ ਵੀ ਕੀਤੀ ਸ਼ੁਰੂਆਤ

Breaking News
ਐਸ.ਏ.ਐਸ ਨਗਰ (ਮੁਹਾਲੀ), 28 ਅਗਸਤ: ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਆਪਣੀ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਐਂਟੀ ਨਾਰਕੋਟਿਕਸ ਟਾਸਕ ਫੋਰਸ (ਏ.ਐਨ.ਟੀ.ਐਫ.) ਦਾ ਨਵਾਂ ਦਫ਼ਤਰ ਲੋਕਾਂ ਨੂੰ ਸਮਰਪਿਤ ਕੀਤਾ ਅਤੇ ਨਸ਼ਾ ਵਿਰੋਧੀ ਹੈਲਪਲਾਈਨ  ਤੇ ਵਟਸਐਪ ਚੈਟਬੋਟ (97791-00200) ਦੀ ਸ਼ੁਰੂਆਤ ਕੀਤੀ। ਨਵੇਂ ਬਣੇ ਦਫ਼ਤਰ ਦਾ ਉਦਘਾਟਨ ਕਰਨ ਅਤੇ ਹੈਲਪਲਾਈਨ ਦੀ ਸ਼ੁਰੂਆਤ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਮੌਜੂਦਾ ਵਿਸ਼ੇਸ਼ ਟਾਸਕ ਫੋਰਸ ਦੀ ਬਜਾਏ ‘ਅਪੈਕਸ ਸਟੇਟ ਲੈਵਲ ਡਰੱਗ ਲਾਅ ਇਨਫੋਰਸਮੈਂਟ ਯੂਨਿਟ' ਨੂੰ ਐਂਟੀ-ਨਾਰਕੋਟਿਕਸ ਟਾਸਕ ਫੋਰਸ (ਏ.ਐਨ.ਟੀ.ਐਫ.) ਵਜੋਂ ਨਵਾਂ ਰੂਪ ਦੇਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਹ ਸੈੱਲ ਪੁਲਿਸ ਸਟੇਸ਼ਨ ਸੋਹਾਣਾ, ਸੈਕਟਰ-79 ਐਸ.ਏ.ਐਸ.ਨਗਰ ਦੀ ਦੂਜੀ ਮੰਜ਼ਿਲ 'ਤੇ ਕੰਮ ਕਰੇਗਾ। ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ 90 ਲੱਖ ਰੁਪਏ ਦੀ ਲਾਗਤ ਨਾਲ ਇਮਾਰਤ ਦਾ ਨਵੀਨੀਕਰਨ ਕੀਤਾ ਗਿਆ ਹੈ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਨਸ਼ਿਆਂ...

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਕੌਮੀ ਐਵਾਰਡ ਲਈ ਚੁਣੇ ਗਏ ਪੰਜਾਬ ਦੇ ਅਧਿਆਪਕਾਂ ਨੂੰ ਵਧਾਈ

Breaking News
ਚੰਡੀਗੜ੍ਹ 28 ਅਗਸਤ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕੌਮੀ ਐਵਾਰਡ ਲਈ ਚੁਣੇ ਗਏ ਸੂਬੇ ਦੇ ਅਧਿਆਪਕਾਂ ਨੂੰ ਵਧਾਈ ਦਿੱਤੀ ਹੈ। ਆਪਣੇ ਵਧਾਈ ਸੰਦੇਸ਼ ਵਿੱਚ ਸ. ਬੈਂਸ ਨੇ ਕਿਹਾ ਕਿ ਸੂਬੇ ਦੇ ਸਰਕਾਰੀ ਸਕੂਲ ਦੇ ਅਧਿਆਪਕਾਂ ਦੀ ਚੋਣ ਨਾਲ ਸੂਬੇ ਦਾ ਮਾਣ ਵਧਿਆ ਹੈ। ਇਥੇ ਦੱਸਣਯੋਗ ਹੈ ਕਿ ਭਾਰਤ ਸਰਕਾਰ ਦੇ ਸਿੱਖਿਆ ਮੰਤਰਾਲੇ ਵੱਲੋਂ ਸਾਲ 2024 ਵਿੱਚ ਅਧਿਆਪਕ ਦਿਵਸ ਮੌਕੇ ਦਿੱਤੇ ਜਾਣ ਵਾਲੇ ਰਾਸ਼ਟਰੀ ਅਧਿਆਪਕ ਪੁਰਸਕਾਰਾਂ ਦੀ ਸੂਚੀ ਅੱਜ ਜਾਰੀ ਕੀਤੀ ਗਈ ਹੈ ਜਿਸ ਵਿਚ  ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੰਨਿਆ) ਬਰਨਾਲਾ ਦੇ ਪੰਕਜ ਕੁਮਾਰ ਗੋਇਲ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਕੋਠੇ ਇੰਦਰਾ ਸਿੰਘ ਗੋਨਿਆਣਾ ਮੰਡੀ, ਬਠਿੰਡਾ ਦੇ  ਰਜਿੰਦਰ ਸਿੰਘ ਦੀ ਚੋਣ ਹੋਈ ਹੈ।...

ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਨੂੰ ਮੁਫਤ ਪਾਠ ਪੁਸਤਕਾਂ ਲਈ 39.69 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ

Breaking News
ਚੰਡੀਗੜ੍ਹ, 28 ਅਗਸਤ : ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਜਾਣਕਾਰੀ ਦਿੱਤੀ ਹੈ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਨੂੰ ਮੁਫਤ ਪਾਠ ਪੁਸਤਕਾਂ ਲਈ 39.69 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਹੋਰ ਵਰਗਾਂ ਦੀ ਭਲਾਈ ਲਈ ਕੰਮ ਕਰ ਰਹੀ ਹੈ, ਉੱਥੇ ਸੂਬੇ ਦੇ ਅਨੁਸੂਚਿਤ ਜਾਤੀਆਂ ਦੇ ਬੱਚਿਆਂ ਨੂੰ ਸਿੱਖਿਆ ਦੇਣ ਲਈ ਹਰ ਸੰਭਵ ਉਪਰਾਲਾ ਕਰ ਰਹੀ ਹੈ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਨੇ ਆਖਿਆ ਕਿ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਨੂੰ ਪਹਿਲੀ ਤੋਂ ਦਸਵੀਂ ਜਮਾਤ ਤੱਕ ਮੁਫਤ ਪਾਠ ਪੁਸਤਕਾਂ ਸਕੀਮ ਅਧੀਨ ਇਹ ਰਾਸ਼ੀ ਇਸ ਸ਼ਰਤ ਤੇ ਜਾਰੀ ਕੀਤੀ ਗਈ ਹੈ ਕਿ ਇਹ ਰਾਸ਼ੀ ਸਿਰਫ਼ ਅਤੇ ਸਿਰਫ਼ ਉਸੇ ਮੰਤਵ ਲਈ ਖਰਚ ਕੀਤੀ ਜਾਵੇਗੀ, ਜਿਸ ਲਈ ਇਹ ਜਾਰੀ ਕੀਤੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਵਿਦਿਆਰਥੀਆਂ ਦੇ ਵਿਕਾਸ ਅਤੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਵਚਨਬੱਧ ਹੈ। ਇਸ ਲ...

ਮੁੱਖ ਮੰਤਰੀ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਤੀਜੇ ਐਡੀਸ਼ਨ ਦੀ ਟੀ-ਸ਼ਰਟ ਅਤੇ ਲੋਗੋ ਲਾਂਚ ਕੀਤਾ

Breaking News
ਚੰਡੀਗੜ੍ਹ, 26 ਅਗਸਤ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 29 ਅਗਸਤ ਤੋਂ ਸ਼ੁਰੂ ਹੋਣ ਵਾਲੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਤੀਜੇ ਐਡੀਸ਼ਨ ਲਈ ਅੱਜ ਟੀ-ਸ਼ਰਟ ਅਤੇ ਲੋਗੋ ਲਾਂਚ ਕੀਤਾ। ਲੋਗੋ ਅਤੇ ਟੀ-ਸ਼ਰਟ ਨੂੰ ਲਾਂਚ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਦੇ ਜਨਮ ਦਿਨ 'ਤੇ ਕੌਮੀ ਖੇਡ ਦਿਵਸ ਦੀ ਯਾਦ ਵਿੱਚ 29 ਅਗਸਤ ਨੂੰ ਇਹ ਵੱਡ ਆਕਾਰੀ ਖੇਡ ਮੁਕਾਬਲਾ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਦੋ ਮਹੀਨੇ ਤੋਂ ਵੱਧ ਸਮੇਂ ਤੱਕ ਚੱਲਣ ਵਾਲੇ ਇਸ ਖੇਡ ਮੇਲੇ ਦਾ ਆਗਾਜ਼ ਸੰਗਰੂਰ ਦੇ ਵਾਰ ਹੀਰੋਜ਼ ਸਟੇਡੀਅਮ ਤੋਂ ਹੋਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬਹੁਤ ਹੀ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਇਸ ਵਾਰ 37 ਖੇਡਾਂ ਦੇ ਨੌਂ ਉਮਰ ਵਰਗਾਂ ਵਿੱਚ ਪੰਜ ਲੱਖ ਦੇ ਕਰੀਬ ਖਿਡਾਰੀ ਤਗ਼ਮਿਆਂ ਲਈ ਭਿੜਨਗੇ। ਮੁੱਖ ਮੰਤਰੀ ਨੇ ਕਿਹਾ ਕਿ ਜੇਤੂਆਂ ਨੂੰ 9 ਕਰੋੜ ਰੁਪਏ ਤੋਂ ਵੱਧ ਦੇ ਨਕਦ ਇਨਾਮ ਵੰਡੇ ਜਾਣਗੇ। ਉਨ੍ਹਾਂ ਦੱਸਿਆ ਕਿ ਪਹਿਲੀ ਵਾਰ ‘ਖੇਡਾਂ ਵਤਨ ਪੰਜਾਬ ਦੀਆਂ’ ਵਿੱਚ ਪੈਰਾ ਖੇਡਾਂ ਵਿੱਚ ਅਥਲੈਟਿਕਸ, ਬੈਡਮਿੰਟਨ ਅਤੇ ਪਾਵਰ ਲਿਫਟਿੰਗ ਨੂੰ ਵੀ ਸ਼ਾਮ...

ਬਿਜਲੀ ਚੋਰੀ ਵਿਰੁੱਧ 2 ਦਿਨਾਂ ਮੁਹਿੰਮ ਸਫਲਤਾਪੂਰਵਕ ਮੁਕੰਮਲ ਹੋਈ: ਹਰਭਜਨ ਸਿੰਘ ਈ.ਟੀ.ਓ

Breaking News
ਚੰਡੀਗੜ੍ਹ, 26 ਅਗਸਤ : ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਬਿਜਲੀ ਚੋਰੀ ਦਾ ਪਤਾ ਲਗਾਉਣ ਅਤੇ ਬਿਜਲੀ ਦੀ ਬਚਤ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਚਲਾਈ ਗਈ ਦੋ ਦਿਨਾਂ ਰਾਜ ਵਿਆਪੀ ਚੈਕਿੰਗ ਮੁਹਿੰਮ ਨੂੰ ਸਫਲਤਾਪੂਰਵਕ ਪੂਰਾ ਕਰਨ ਦਾ ਐਲਾਨ ਕੀਤਾ।  ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦੇ ਨਤੀਜੇ ਵਜੋਂ 50,781 ਬਿਜਲੀ ਕੁਨੈਕਸ਼ਨਾਂ ਦੀ ਜਾਂਚ ਕੀਤੀ ਗਈ, 3,349 ਮਾਮਲਿਆਂ ਵਿੱਚ ਬਿਜਲੀ ਚੋਰੀ ਦਾ ਪਤਾ ਲਗਾਇਆ ਗਿਆ ਅਤੇ 7.66 ਕਰੋੜ ਰੁਪਏ ਦੇ ਜੁਰਮਾਨੇ ਕੀਤੇ ਗਏ। ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਇਹ ਪ੍ਰਗਟਾਵਾ ਕਰਦਿਆਂ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਦੱਸਿਆ ਕਿ ਇਸ ਮੁਹਿੰਮ ਦੇ ਦੂਜੇ ਦਿਨ ਐਤਵਾਰ ਨੂੰ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐੱਸ.ਪੀ.ਸੀ.ਐੱਲ.) ਦੇ ਡਿਸਟ੍ਰੀਬਿਊਸ਼ਨ ਅਤੇ ਇਨਫੋਰਸਮੈਂਟ ਵਿੰਗ ਨੇ 22,288 ਬਿਜਲੀ ਕੁਨੈਕਸ਼ਨਾਂ ਦੀ ਜਾਂਚ ਕੀਤੀ, ਚੋਰੀ ਦੇ 1,274 ਕੇਸ ਫੜ੍ਹੇ ਅਤੇ ਬਿਜਲੀ ਚੋਰੀ ਕਰਨ ਵਾਲੇ ਖਪਤਕਾਰਾਂ 'ਤੇ 3.02 ਕਰੋੜ ਰੁਪਏ ਦੇ ਜੁਰਮਾਨੇ ਲਗਾਏ ਗਏ। ਉਨ੍ਹਾਂ ਕਿਹਾ ਕਿ ਬਿਜਲੀ ਚੋਰੀ ਨੂੰ ਪੂਰੀ ਤਰ੍ਹਾਂ ਨੱਥ ਪਾਉਣ...

ਮਨੀਸ਼ ਸਿਸੋਦੀਆ ਨੇ ਪਰਿਵਾਰ ਸਮੇਤ ਸ੍ਰੀ ਦਰਬਾਰ ਸਾਹਿਬ ਅਤੇ ਦੁਰਗਿਆਣਾ ਮੰਦਿਰ ਵਿਖੇ ਟੇਕਿਆ ਮੱਥਾ

Breaking News
ਅੰਮ੍ਰਿਤਸਰ, 25 ਅਗਸਤ : ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਐਤਵਾਰ ਨੂੰ ਆਪਣੇ ਪਰਿਵਾਰ ਨਾਲ ਸ੍ਰੀ ਦਰਬਾਰ ਸਾਹਿਬ ਅਤੇ ਦੁਰਗਿਆਣਾ ਮੰਦਰ ਵਿੱਚ ਮੱਥਾ ਟੇਕਿਆ। ਦਿੱਲੀ ਐਕਸਾਈਜ਼ ਮਾਮਲੇ 'ਚ ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲਣ ਤੋਂ ਬਾਅਦ ਮਨੀਸ਼ ਸਿਸੋਦੀਆ ਪਹਿਲੀ ਵਾਰ ਪੰਜਾਬ ਆਏ ਸਨ। ਉਨ੍ਹਾਂ ਨਾਲ ਮੁੱਖ ਮੰਤਰੀ ਭਗਵੰਤ ਮਾਨ ਵੀ ਮੌਜੂਦ ਸਨ। ਉਨ੍ਹਾਂ ਨੇ ਵੀ ਮੱਥਾ ਟੇਕਿਆ ਅਤੇ ਪ੍ਰਮਾਤਮਾ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਸ੍ਰੀ ਦਰਬਾਰ ਸਾਹਿਬ ਦੇ ਬਾਹਰ ਮੀਡੀਆ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ, "ਮਨੀਸ਼ ਸਿਸੋਦੀਆ ਜੀ ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲਣ ਤੋਂ ਬਾਅਦ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਹਨ। ਸੱਚ ਦੀ ਜਿੱਤ ਹੋਈ ਹੈ।" ਮਾਨ ਨੇ ਕਿਹਾ ਕਿ ਇਹ ਕੋਈ ਸਿਆਸੀ ਪ੍ਰੋਗਰਾਮ ਨਹੀਂ ਹੈ। ਮਨੀਸ਼ ਸਿਸੋਦੀਆ ਦਰਸ਼ਨ ਲਈ ਹੀ ਆਏ ਹਨ।  ਮੁੱਖ ਮੰਤਰੀ ਨੇ ਕਿਹਾ ਕਿ ਸਾਨੂੰ ਸ਼ੁਰੂ ਤੋਂ ਹੀ ਪਤਾ ਸੀ ਕਿ ‘ਆਪ’ ਆਗੂਆਂ ਵਿਰੁੱਧ ਝੂਠੇ ਕੇਸ ਦਰਜ ਕੀਤੇ ਗਏ ਸਨ ਜੋ ਅਦਾਲਤਾਂ ਵਿੱਚ ਜ਼ਿਆਦਾ ਦੇਰ ਨਹੀਂ ਟਿੱਕ ਸਕਦੇ ਸ...