Wednesday, October 7Malwa News
Shadow

Breaking News

39ਵਾਂ ਰਾਸ਼ਟਰੀ ਨੇਤਰ ਦਾਨ ਪੰਦਰਵਾੜਾ: ਲੋਕਾਂ ਨੂੂੰ ਨੇਤਰ ਦਾਨ ਜਿਹੇ ਨੇਕ ਕਾਰਜ ਲਈ ਵਧ-ਚੜ੍ਹਕੇ ਅੱਗੇ ਆਉਣਾ ਚਾਹੀਦਾ ਹੈ : ਡਾ ਬਲਬੀਰ ਸਿੰਘ

Breaking News
ਚੰਡੀਗੜ੍ਹ, 25 ਅਗਸਤ: ਨੇਤਰ ਦਾਨ ਦੀ ਮਹੱਤਤਾ ਬਾਰੇ ਲੋਕਾਂ ਵਿੱਚ ਜਾਗਰੂਕਤਾ ਫੈਲਾਉਣ ਅਤੇ ਟਰਾਂਸਪਲਾਂਟੇਸ਼ਨ ਲਈ ਕੌਰਨੀਆ ਦੀ ਗੰਭੀਰ ਘਾਟ ਨੂੰ ਪੂਰਾ ਕਰਨ ਦੇ ਮੱਦੇਨਜ਼ਰ ਲੋਕਾਂ ਨੂੂੰ ਮੌਤ ਉਪਰੰਤ ਅੱਖਾਂ ਦਾਨ ਕਰਨ ਲਈ ਪ੍ਰੇਰਿਤ ਕਰਨ ਦੇ ਉਦੇਸ਼ ਨਾਲ,  ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਐਤਵਾਰ ਨੂੰ  39ਵੇਂ ਰਾਸ਼ਟਰੀ ਨੇਤਰ ਦਾਨ ਪੰਦਰਵਾੜੇ ਦੀ ਸ਼ੁਰੂਆਤ ਕੀਤੀ।  ਸਿਹਤ ਮੰਤਰੀ ਨੇ ਲੋਕਾਂ ਨੂੰ ਅੱਖਾਂ ਦਾਨ ਕਰਨ ਲਈ ਅੱਗੇ ਆਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਅੱਖਾਂ ਦਾਨ ਇੱਕ ਨੇਕ ਕਾਰਜ ਹੈ ਕਿਉਂਕਿ ਇਹ ਅੱਖਾਂ ਤੋਂ ਵਾਂਝੇ ਕਿਸੇ ਵਿਅਕਤੀ ਦੇ ਹਨ੍ਹੇਰੇ ਜੀਵਨ ਨੂੰ ਚਾਨਣ ਦੀ ਸੌਗਾਤ ਦੇ ਸਕਦਾ ਹੈ।   39ਵਾਂ ਰਾਸ਼ਟਰੀ ਨੇਤਰ ਦਾਨ ਪੰਦਰਵਾੜਾ 25 ਅਗਸਤ ਤੋਂ 8 ਸਤੰਬਰ ਤੱਕ ਮਨਾਇਆ ਜਾਵੇਗਾ। ਸਿਹਤ ਵਿਭਾਗ ਵੱਲੋਂ ਇਸ ਪੰਦਰਵਾੜੇ ਦੌਰਾਨ ਲੋਕਾਂ ਨੂੰ ਜਾਗਰੂਕ ਕਰਨ ਲਈ ਵੱਡੇ ਪੱਧਰ ’ਤੇ ਸੂਚਨਾ, ਸਿੱਖਿਆ ਅਤੇ ਸੰਚਾਰ (ਆਈ.ਈ.ਸੀ.) ਗਤੀਵਿਧੀਆਂ ਤੇਜ਼ ਕੀਤੀਆਂ ਜਾਣਗੀਆਂ। ਡਾ: ਬਲਬੀਰ ਸਿੰਘ, ਜੋ ਕਿ ਖੁਦ ਆਈ ਸਰਜਨ(ਅੱਖਾਂ ਦੇ ਸਰਜਨ) ਹਨ, ਨੇ ਦੱਸਿਆ ਕਿ...

ਭਾਜਪਾ ਸੰਸਦ ਕੰਗਨਾ ਰਣੌਤ ਪੰਜਾਬ ਦਾ ਮਾਹੌਲ ਖਰਾਬ ਕਰਨ ਵਾਲੇ ਬਿਆਨ ਦੇ ਰਹੀ ਹੈ – ਨੀਲ ਗਰਗ 

Breaking News
ਚੰਡੀਗੜ੍ਹ, 25 ਅਗਸਤ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਬੁਲਾਰੇ ਨੀਲ ਗਰਗ ਨੇ ਭਾਜਪਾ ਸੰਸਦ ਕੰਗਨਾ ਰਣੌਤ ਦੇ ਵਿਵਾਦਿਤ ਬਿਆਨਾਂ ਲਈ ਉਨ੍ਹਾਂ ਦੀ ਸਖ਼ਤ ਆਲੋਚਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਉਹ ਲਗਾਤਾਰ ਪੰਜਾਬ ਦਾ ਮਾਹੌਲ ਖਰਾਬ ਕਰਨ ਵਾਲੇ ਬਿਆਨ ਦੇ ਰਹੀ ਹੈ। ਐਤਵਾਰ ਨੂੰ ਪਾਰਟੀ ਹੈੱਡਕੁਆਰਟਰ ਤੋਂ ਜਾਰੀ ਬਿਆਨ 'ਚ ਨੀਲ ਗਰਗ ਨੇ ਕਿਹਾ ਕਿ ਕੰਗਨਾ ਰਣੌਤ ਕਦੇ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਵਾਲੇ ਬਿਆਨ ਦਿੰਦੀ ਹੈ ਅਤੇ ਕਦੇ ਪੰਜਾਬੀਆਂ ਨੂੰ ਅੱਤਵਾਦੀ ਦੱਸਦੀ ਹੈ।  ਉਨ੍ਹਾਂ ਦੇ ਬਿਆਨਾਂ ਤੋਂ ਇੰਜ ਜਾਪਦਾ ਹੈ ਕਿ ਉਨ੍ਹਾਂ ਨੂੰ ਭਾਜਪਾ ਦੀ ਕੇਂਦਰੀ ਲੀਡਰਸ਼ਿਪ ਦਾ ਸਮਰਥਨ ਹਾਸਲ ਹੈ ਜਾਂ ਪਾਰਟੀ ਵਲੋਂ ਜਾਣਬੁੱਝ ਕੇ ਉਨ੍ਹਾਂ ਨੂੰ ਅਜਿਹੇ ਬਿਆਨ ਦੇਣ ਲਈ ਕਿਹਾ ਜਾ ਰਿਹਾ ਹੈ।   ਗਰਗ ਨੇ ਕਿਹਾ ਕਿ ਭਾਜਪਾ ਕਿਸਾਨ ਅੰਦੋਲਨ ਦੇ ਸਮੇਂ ਤੋਂ ਹੀ ਪੰਜਾਬ ਨੂੰ ਨਿਸ਼ਾਨਾ ਬਣਾ ਰਹੀ ਹੈ। ਜੋ ਵੀ ਮੋਦੀ ਸਰਕਾਰ ਵਿਰੁੱਧ ਆਵਾਜ਼ ਉਠਾਉਂਦਾ ਹੈ, ਉਸ ਨੂੰ ਕੇਂਦਰ ਸਰਕਾਰ ਵੱਲੋਂ ਬਦਨਾਮ ਕਰਨ ਜਾਂ ਪ੍ਰੇਸ਼ਾਨ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ। ਪੰਜਾਬ ਨਾਲ ਵੀ ਅਜਿਹਾ ਹੀ ਕੀਤਾ ਜਾ ਰ...

 ਪੀਐਸਪੀਸੀਐਲ ਨੇ ਬਿਜਲੀ ਚੋਰੀ ਦੇ 2,075 ਮਾਮਲੇ ਫੜੇ, 4.64 ਕਰੋੜ ਰੁਪਏ ਦਾ ਲਗਾਇਆ ਜੁਰਮਾਨਾ: ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ

Breaking News
ਚੰਡੀਗੜ੍ਹ, 25 ਅਗਸਤ :  ਬਿਜਲੀ ਚੋਰੀ ਵਿਰੁੱਧ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਜ਼ੀਰੋ ਟਾਲਰੈਂਸ ਨੀਤੀ ਦੇ ਤਹਿਤ ਸ਼ਨੀਵਾਰ ਨੂੰ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਦੇ ਪੰਜ ਜ਼ੋਨਾਂ ਅੰਮ੍ਰਿਤਸਰ, ਬਠਿੰਡਾ, ਲੁਧਿਆਣਾ, ਜਲੰਧਰ ਅਤੇ ਪਟਿਆਲਾ ਵਿੱਚ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ। ਅੱਜ ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਇਹ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਦੱਸਿਆ ਕਿ ਇਹ ਚੈਕਿੰਗ ਮੁਹਿੰਮ ਪੀਐਸਪੀਸੀਐਲ ਦੇ ਡਿਸਟ੍ਰੀਬਿਊਸ਼ਨ ਅਤੇ ਇਨਫੋਰਸਮੈਂਟ ਵਿੰਗ ਵੱਲੋਂ ਸਾਂਝੇ ਤੌਰ ’ਤੇ ਚਲਾਈ ਗਈ।  ਇਸ ਚੈਕਿੰਗ ਦੌਰਾਨ ਪੰਜਾਂ ਜ਼ੋਨਾਂ ਵਿੱਚ ਕੁੱਲ 28,487 ਬਿਜਲੀ ਕੁਨੈਕਸ਼ਨਾਂ ਦੀ ਚੈਕਿੰਗ ਕੀਤੀ ਗਈ।  ਇਨ੍ਹਾਂ ਚੈੱਕ ਕੀਤੇ ਗਏ ਕੁਨੈਕਸ਼ਨਾਂ ਵਿੱਚੋਂ ਬਿਜਲੀ ਚੋਰੀ ਦੇ ਕੁੱਲ 2,075 ਕੇਸ ਫੜੇ ਗਏ ਅਤੇ ਸੰਬੰਧਿਤ ਖਪਤਕਾਰਾਂ 'ਤੇ 4.64 ਕਰੋੜ ਰੁਪਏ ਦਾ ਜੁਰਮਾਨਾ ਲਗਾਇਆ ਗਿਆ। ਜ਼ੋਨ-ਵਾਰ ਵੇਰਵੇ ਦਿੰਦਿਆਂ ਕੈਬਿਨਟ ਮੰਤਰੀ ਨੇ ਦੱਸਿਆ ਕਿ ਅੰਮ੍ਰਿਤਸਰ ਜ਼ੋਨ ਵਿੱਚ ਬਿਜਲੀ ਚੋਰੀ ਦੇ 438 ਮਾਮਲੇ ...

 ਪਿੰਡ ਰਜਧਾਨ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਾ ਨਾਂ ਓਲੰਪੀਅਨ ਜਰਮਨਪ੍ਰੀਤ ਸਿੰਘ ਦੇ ਨਾਂ ‘ਤੇ ਰੱਖਿਆ ਜਾਵੇਗਾ: ਹਰਭਜਨ ਸਿੰਘ ਈਟੀਓ

Breaking News
ਚੰਡੀਗੜ੍ਹ, 24 ਅਗਸਤ : ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਕਿਹਾ ਕਿ ਹਾਕੀ ਓਲੰਪੀਅਨ ਜਰਮਨਪ੍ਰੀਤ ਸਿੰਘ ਦੇ ਸਨਮਾਨ ਵਿੱਚ ਉਨ੍ਹਾਂ ਦੇ ਪਿੰਡ ਰਜਧਾਨ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਾ ਨਾਂ ਬਦਲ ਕੇ “ਓਲੰਪੀਅਨ ਜਰਮਨਪ੍ਰੀਤ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ” ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਉਨ੍ਹਾਂ ਇਸ ਸਬੰਧੀ ਸਕੂਲ ਅਤੇ ਉਚੇਰੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਪੱਤਰ ਲਿਖ ਕੇ ਬੇਨਤੀ ਕੀਤੀ ਹੈ।    ਬਿਜਲੀ ਮੰਤਰੀ ਨੇ ਕਿਹਾ ਕਿ ਅਜਿਹਾ ਹਾਲ ਹੀ ਵਿੱਚ ਪੈਰਿਸ ਓਲੰਪਿਕ ਖੇਡਾਂ ਵਿੱਚ ਕਾਂਸੀ ਦਾ ਤਗਮਾ ਜਿੱਤਣ ਵਾਲੀ ਹਾਕੀ ਟੀਮ ਵਿੱਚ ਜਰਮਨਪ੍ਰੀਤ ਸਿੰਘ ਦੇ ਸ਼ਾਨਦਾਰ ਯੋਗਦਾਨ ਨੂੰ ਸਨਮਾਨ ਵਜੋਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਹਲਕੇ ਜੰਡਿਆਲਾ ਗੁਰੂ ਅਧੀਨ ਪੈਂਦੇ ਪਿੰਡ ਰਜਧਾਨ ਦੇ ਵਸਨੀਕ ਹੋਣ ਦੇ ਨਾਤੇ ਜਰਮਨਪ੍ਰੀਤ ਸਿੰਘ ਦੀ ਪ੍ਰਾਪਤੀ ਹਲਕੇ ਅਤੇ ਅੰਮ੍ਰਿਤਸਰ ਜ਼ਿਲ੍ਹੇ ਲਈ ਮਾਣ ਵਾਲੀ ਗੱਲ ਹੈ। ਕੈਬਿਨਟ ਮੰਤਰੀ ਈ.ਟੀ.ਓ. ਨੇ ਅੱਗੇ ਕਿਹਾ, “ਜੰਡਿਆਲਾ ਗੁਰੂ ਹਲਕੇ ਦੇ ਲਈ ਮਾਣ ਵਾਲੀ ਗੱਲ ਹੈ ਕਿ ਭਾਰਤੀ ਹਾਕੀ ਟੀ...

ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਲਈ 3.44 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ.ਬਲਜੀਤ ਕੌਰ

Breaking News
ਚੰਡੀਗੜ੍ਹ, 24 ਅਗਸਤ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ, ਉਥੇ ਹੀ ਪੱਛੜੀਆਂ ਸ਼੍ਰੇਣੀਆਂ ਤੇ ਆਰਥਿਕ ਤੌਰ ਤੇ ਕਮਜ਼ੋਰ ਵਰਗ ਦੇ ਲੋਕਾਂ ਦੀ  ਭਲਾਈ ਲਈ ਲਗਾਤਾਰ ਕਾਰਜਸ਼ੀਲ ਹੈ।  ਪੰਜਾਬ ਸਰਕਾਰ ਵੱਲੋਂ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗ ਲਈ ਅਸ਼ੀਰਵਾਦ ਸਕੀਮ ਤਹਿਤ ਜਿਲਾ ਬਠਿੰਡਾ, ਮਾਨਸਾ ਤੇ ਐਸ.ਬੀ.ਐਸ ਨਗਰ ਲਈ 3.44 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ  ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ  ਬਠਿੰਡਾ, ਮਾਨਸਾ ਤੇ ਐਸ.ਬੀ.ਐਸ ਨਗਰ ਜਿਲਿਆਂ ਦੇ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗ ਦੇ 675 ਲਾਭਪਾਤਰੀਆਂ ਲਈ 3.44 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ। ਇਸ ਰਾਸ਼ੀ ਵਿੱਚ ਸਾਲ 2023-24 ਦੀਆਂ ਪੱਛੜੀਆਂ ਸ਼੍ਰੇਣੀਆਂ, ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਦੇ ਲਾਭਪਾਤਰੀਆਂ ਦੀਆਂ ਪੈਂਡਿੰਗ ਦਰਖਾਸਤਾਂ ਸਾਲ 2024-25 ਦੌਰਾਨ ਅਸ਼ੀਰਵਾਦ ਪੋਰਟਲ ਤੇ ਪ੍ਰਾਪਤ ਕੁੱਲ 675 ਲਾ...

ਫੌਜ ਦੇ ਸੂਬੇਦਾਰ ਤੋਂ 1,30,000 ਰੁਪਏ ਦੀ ਰਿਸ਼ਵਤ ਲੈਂਦੇ ਦੋ ਆਡੀਟਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

Breaking News
ਚੰਡੀਗੜ੍ਹ, 24 ਅਗਸਤ :  ਪੰਜਾਬ ਵਿਜੀਲੈਂਸ ਬਿਊਰੋ ਨੇ ਰਾਜ ਵਿੱਚ ਵਿੱਢੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ, ਸ਼ਨੀਵਾਰ ਨੂੰ ਫਿਰੋਜ਼ਪੁਰ ਵਿਖੇ ਤਾਇਨਾਤ ਦੋ ਆਡੀਟਰਾਂ, ਜਗਜੀਤ ਸਿੰਘ ਅਤੇ ਅਮਿਤ, ਨੂੰ 1,30,000 ਰੁਪਏ ਦੀ ਰਿਸ਼ਵਤ ਲੈਂਦੇ ਸਮੇਂ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ। ਇਸ ਬਾਰੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਆਡੀਟਰਾਂ ਦੀ ਇਹ ਗ੍ਰਿਫਤਾਰੀ ਫਿਰੋਜ਼ਪੁਰ ਛਾਉਣੀ ਵਿੱਚ 17ਵੀਂ ਰਾਜਪੂਤ ਰੈਜੀਮੈਂਟ ਵਿੱਚ ਤਾਇਨਾਤ ਫੌਜ ਦੇ ਨਾਇਬ ਸੂਬੇਦਾਰ ਸਤਿਆ ਪ੍ਰਕਾਸ਼ (ਨੰਬਰ JC4829875Y) ਦੀ ਸ਼ਿਕਾਇਤ ਦੇ ਅਧਾਰ 'ਤੇ ਕੀਤੀ ਗਈ ਹੈ। ਹੋਰ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨਾਲ ਸੰਪਰਕ ਕਰਕੇ ਦੱਸਿਆ ਕਿ ਉਕਤ ਆਡੀਟਰਾਂ ਨੂੰ ਉਨ੍ਹਾਂ ਦੇ ਵਿਭਾਗ ਵੱਲੋਂ ਸਾਲ 2023-2024 ਲਈ ਉਸਦੀ ਯੂਨਿਟ ਦੇ ਰਿਕਾਰਡ ਦਾ ਆਡਿਟ ਕਰਨ ਦੀ ਡਿਊਟੀ ਸੌਂਪੀ ਗਈ ਹੈ ਪਰ ਇੰਨਾਂ ਆਡੀਟਰਾਂ ਨੇ ਪਿਛਲੇ ਸਾਲ ਦੇ ਆਡਿਟ ਇਤਰਾਜ਼ਾਂ ਨੂੰ ਠੀਕ ਕਰਨ ਅਤੇ ਇਸ ਸਾਲ ਦੇ ਆਡਿਟ ਦੀ ਮਨਜ਼ੂਰੀ ਦੇਣ ਲਈ 1,50,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਹੈ। ਸ਼ਿਕਾਇਤਕਰਤਾ ...

ਐਨ ਆਰ ਆਈ ਤੇ ਗੋਲੀਆਂ ਵਰ੍ਹਾਈਆਂ

Breaking News
ਅੰਮ੍ਰਿਤਸਰ : ਅੱਜ ਇੱਥੇ ਇੱਕ ਐਨ ਆਰ ਆਈ ਦੇ ਘਰ ਦਾਖਲ ਹੋ ਕੇ ਕੁਝ ਵਿਅਕਤੀਆ ਨੇ ਸ਼ਰੇਆਮ ਗੋਲੀਆਂ ਚਲਾ ਦਿੱਤੀਆਂ। ਅਮਰੀਕਾ ਵਾਸੀ ਸੁਖਚੈਨ ਸਿੰਘ ਆਪਣੇ ਘਰ ਇੰਡੀਆ ਆਇਆ ਹੋਇਆ ਸੀ।ਅੱਜ ਕੁਝ ਵਿਅਕਤੀਆਂ ਨੇ ਉਸ ਦੇ ਪਰਿਵਾਰ ਦੇ ਸਾਹਮਣੇ ਹੀ ਉਸਨੂੰ ਗੋਲੀਆਂ ਨਾਲ ਭੁੰਨ ਦਿੱਤਾ । ਸੁਖਚੈਨ ਸਿੰਘ ਦੀ ਪਤਨੀ ਨੇ ਘਟਨਾ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਕੁਝ ਵਿਅਕਤੀ ਉਹਨਾਂ ਦੇ ਘਰ ਵਿੱਚ ਅਚਾਨਕ ਦਾਖਲ ਹੋ ਗਏ ਉਸ ਵੇਲੇ ਸੁਖਚੈਨ ਸਿੰਘ ਅਜੇ ਘਰ ਵਿੱਚ ਬਰੱਸ਼ ਹੀ ਕਰ ਰਿਹਾ ਸੀ ਕਿ ਇਹ ਨੌਜਵਾਨ ਆ ਕੇ ਉਸ ਤੋਂ ਉਸ ਦੀ ਕਾਰ ਦੇ ਕਾਗਜ ਮੰਗਣ ਲੱਗੇ।ਜਦੋਂ ਸੁਖਚੈਨ ਸਿੰਘ ਉਹਨਾਂ ਨਾਲ ਬਹਿਸ ਕਰਨ ਲੱਗ ਪਿਆ ਤਾਂ ਇੱਕ ਨੌਜਵਾਨ ਨੇ ਸੁਖਚੈਨ ਸਿੰਘ ਉੱਪਰ ਗੋਲੀਆਂ ਚਲਾਉਣੀਆ ਸ਼ੁਰੂ ਕਰ ਦਿੱਤੀਆਂ । ਇਸ ਨਾਲ ਸੁਖਚੈਨ ਸਿੰਘ ਜਖਮੀ ਹੋ ਗਿਆ ਜਿਸ ਨੂੰ ਬਾਅਦ ਵਿੱਚ ਹਸਪਤਾਲ ਦਾਖਲ ਕਰਵਾਇਆ ਗਿਆ।ਇਹ ਵੀ ਪਤਾ ਲੱਗਾ ਹੈ ਕਿ ਸੁਖਚੈਨ ਸਿੰਘ ਦਾ ਆਪਿਣੀ ਪਹਿਲੀ ਪਤਨੀ ਦੇ ਪਰਿਵਾਰ ਨਾਲ ਝਗੜਾ ਚੱਲ ਰਿਹਾ ਹੈ ।ਉਹਨਾਂ ਦਾ ਅਦਾਲਤ ਵਿੱਚ ਕੇਸ ਵੀ ਚੱਲ ਰਿਹਾ ਹੈ।ਇਸ ਘਟਨਾ ਸਬੰਧੀ ਪੁਲਿਸ ਵੱਲੋਂ ਜਾਂਚ ਜਾਰੀ ਹੈ ਪਰ ਅਜੇ ਦੋਸ਼ੀਆਂ ਦੀ ਪਛਾਣ ਨ...

ਖੰਨਾ ਮੰਦਰ ਮਾਮਲਾ: ਮੰਦਰ ਕਮੇਟੀ ਅਤੇ ਹਿੰਦੂ ਸੰਗਠਨਾਂ ਦੇ ਨੁਮਾਇੰਦਿਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਕੀਤੀ ਮੁਲਾਕਾਤ

Breaking News
ਚੰਡੀਗੜ੍ਹ, 23 ਅਗਸਤ : ਲੁਧਿਆਣਾ ਜ਼ਿਲ੍ਹੇ ਦੇ ਖੰਨਾ ਵਿੱਚ ਸ਼ਿਵਲਿੰਗ ਦੀ ਬੇਅਦਬੀ ਮਾਮਲੇ ਨੂੰ ਪੰਜਾਬ ਪੁਲਿਸ ਵੱਲੋਂ ਜਲਦੀ ਸੁਲਝਾਉਣ ਅਤੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਮੰਦਰ ਕਮੇਟੀ ਅਤੇ ਕਈ ਹਿੰਦੂ ਸੰਗਠਨਾਂ ਦੇ ਨੁਮਾਇੰਦਿਆਂ ਨੇ ਚੰਡੀਗੜ੍ਹ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲੇ ਅਤੇ ਉਨ੍ਹਾਂ ਦਾ ਧੰਨਵਾਦ ਕੀਤਾ। ਮੁੱਖ ਮੰਤਰੀ ਨਾਲ ਮੁਲਾਕਾਤ ਕਰਨ ਤੋਂ ਬਾਅਦ ਆਮ ਆਦਮੀ ਪਾਰਟੀ ਪੰਜਾਬ ਦੇ ਸੀਨੀਅਰ ਆਗੂ ਦੀਪਕ ਬਾਲੀ ਨੇ ਕਿਹਾ ਕਿ ਇਸ ਮਾਮਲੇ ਦੇ ਜਲਦੀ ਹੱਲ ਹੋਣ ਨਾਲ ਸਮੁੱਚੇ ਹਿੰਦੂ ਭਾਈਚਾਰੇ ਦਾ ਪੰਜਾਬ ਸਰਕਾਰ ਪ੍ਰਤੀ ਭਰੋਸਾ ਵਧਿਆ ਹੈ। ਸਮੁੱਚਾ ਹਿੰਦੂ ਭਾਈਚਾਰਾ ਇਸ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਸ਼ਲਾਘਾ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਵੇਂ ਇਹ ਮਾਮਲਾ ਹਿੰਦੂ ਸਮਾਜ ਦੀਆਂ ਭਾਵਨਾਵਾਂ ਨਾਲ ਜੁੜਿਆ ਹੋਇਆ ਸੀ, ਪਰ ਇਸ ਘਟਨਾ ਤੋਂ ਬਾਅਦ ਪੰਜਾਬ ਦੇ ਸਾਰੇ ਧਰਮਾਂ ਦੇ ਲੋਕਾਂ ਵਿੱਚ ਭਾਰੀ ਰੋਸ ਹੈ। ਪਰ ਪੰਜਾਬ ਪੁਲਿਸ ਨੇ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ 'ਤੇ ਇਮਾਨਦਾਰੀ ਨਾਲ ਕੰਮ ਕੀਤਾ ਅਤੇ ਲੋਕਾਂ ਨੂੰ ਇਨਸਾਫ਼ ਦਿਵਾਇਆ। 'ਆਪ' ਦੇ ਬੁਲਾਰੇ ਨੀਲ ਗਰਗ ਨੇ ਕਿਹਾ...

ਪੰਜਾਬ ਪੁਲਿਸ ਨੇ ਨਾਭਾ ਜੇਲ੍ਹ ਬ੍ਰੇਕ ਦੇ ਮਾਸਟਰਮਾਈਂਡ ਰਮਨਜੀਤ ਰੋਮੀ ਨੂੰ ਹਾਂਗਕਾਂਗ ਤੋਂ ਹਵਾਲਗੀ ਉਪਰੰਤ ਵਾਪਸ ਭਾਰਤ ਲਿਆਂਦਾ

Breaking News
ਚੰਡੀਗੜ੍ਹ, 22 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਿਆਂ ਯਕੀਨੀ ਬਣਾਉਣ ਸਬੰਧੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ, ਪੰਜਾਬ ਪੁਲਿਸ ਨੇ 2016 ਦੇ ਨਾਭਾ ਜੇਲ੍ਹ ਬ੍ਰੇਕ ਕਾਂਡ ਦੇ ਮਾਸਟਰਮਾਈਂਡ ਰਮਨਜੀਤ ਸਿੰਘ ਉਰਫ਼ ਰੋਮੀ ਦੀ ਹਾਂਗਕਾਂਗ ਤੋਂ ਸੁਰੱਖਿਅਤ ਹਵਾਲਗੀ ਪ੍ਰਾਪਤ ਕਰ ਲਈ ਹੈ ਅਤੇ ਉਸ ਨੂੰ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਦੀ ਟੀਮ ਵੱਲੋਂ ਅੱਜ ਭਾਰਤ ਵਾਪਸ ਲਿਆਂਦਾ ਗਿਆ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਆਪਣੇ ਐਕਸ ਪਲੇਟਫਾਰਮ (ਪਹਿਲਾਂ ਟਵਿੱਟਰ) ਉੱਤੇ ਪੋਸਟ ਰਾਹੀਂ ਦੱਸਿਆ, “ਪੰਜਾਬ ਪੁਲਿਸ ਦੀਆਂ ਅਣਥੱਕ ਕੋਸ਼ਿਸ਼ਾਂ ਸਦਕਾ, ਨਿਆਂ ਨੂੰ ਯਕੀਨੀ ਬਣਾਉਣ ਲਈ ਅੱਜ ਮੁੱਖ ਸਾਜ਼ਿਸ਼ਕਰਤਾ ਰੋਮੀ ਨੂੰ ਵਾਪਸ ਭਾਰਤ ਲਿਆਂਦਾ ਜਾ ਰਿਹਾ ਹੈ। ਉਹ #ISI ਅਤੇ ਖਾਲਿਸਤਾਨ ਲਿਬਰੇਸ਼ਨ ਫੋਰਸ ((#KLF) ਦੇ ਹੋਰ ਫਰਾਰ ਕੈਦੀਆਂ ਸਮੇਤ ਹਰਮਿੰਦਰ ਸਿੰਘ ਮਿੰਟੂ ਅਤੇ ਕਸ਼ਮੀਰ ਸਿੰਘ ਗਲਵੱਡੀ ਦੇ ਸੰਪਰਕ ਵਿੱਚ ਸੀ।”ਡੀਜੀਪੀ ਨੇ ਟਵੀਟ ਵਿੱਚ ਅੱਗੇ ਲਿਖਿਆ, “ਅਸੀਂ ਇਸ ਅੰਤਰਰਾਸ਼ਟਰੀ ਸਹਿਯੋਗ ਲਈ...

ਸ਼ਹਿਰਾਂ ਵਿੱਚ ਸੀਵਰੇਜ ਦੀ ਸਫਾਈ, ਸਟਰੀਟ ਲਾਈਟਾਂ ਦੀ ਵਰਕਿੰਗ ਕੰਡੀਸ਼ਨ ਯਕੀਨੀ ਬਣਾਉਣਾ ਅਤੇ ਸਵੱਛ ਪਾਣੀ ਮੁਹੱਈਆ ਕਰਵਾਉਣਾ ਯਕੀਨੀ ਬਣਾਉਣ ਲਈ ਕਿਹਾ

Breaking News
ਚੰਡੀਗੜ੍ਹ, 22 ਅਗਸਤ : ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਸ. ਬਲਕਾਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਹਿਰ ਵਾਸੀਆਂ ਨੂੰ ਸਾਫ ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ਪੰਜਾਬ ਦੇ ਸ਼ਹਿਰਾਂ ਨੂੰ ਕੂੜਾ ਮੁਕਤ ਬਣਾਉਣ ਅਤੇ ਸੀਵਰੇਜ ਦੀ ਸਫਾਈ, ਸਟਰੀਟ ਲਾਈਟਾਂ ਦੀ ਵਰਕਿੰਗ ਕੰਡੀਸ਼ਨ ਯਕੀਨੀ ਬਣਾਉਣਾ ਅਤੇ ਸਵੱਛ ਪਾਣੀ ਮੁਹੱਈਆ ਕਰਵਾਉਣ ਨੂੰ ਯਕੀਨੀ ਬਣਾਉਣ ਲਈ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਅੱਜ ਮਿਉਸੀਪਲ ਭਵਨ ਵਿਖੇ ਨਗਰ ਕੌਂਸਲ/ਨਗਰ ਪੰਚਾਇਤਾਂ ਅਤੇ ਇੰਪਰੂਵਮੈਂਟ ਟਰੱਸਟ ਦੇ ਕਾਰਜ ਸਾਧਕ ਅਫਸਰਾਂ ਨਾਲ ਮੀਟਿੰਗ ਕਰਦਿਆਂ ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸੂਬੇ ਦੇ ਸ਼ਹਿਰਾਂ ਨੂੰ ਸਾਫ ਸੁਥਰਾ ਅਤੇ ਕੂੜਾ ਮੁਕਤ ਕਰਨ ਲਈ ਸਾਫ ਸਫਾਈ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਜਿੱਥੇ ਵੀ ਕੂੜੇ ਦੇ ਢੇਰ ਪਏ ਹਨ ਤਾਂ ਇਹਨਾਂ ਨੂੰ ਜਲਦ ਤੋ ਜਲਦ ਸਫਾਈ ਕਰਵਾਕੇ ਇਸ ਕੂੜੇ ਨੂੰ ਪ੍ਰੋਸੈਸਿੰਗ ਪਲਾਂਟਾ ਵਿੱਚ ਭੇਜਕੇ ਪ੍ਰੋਸੈਸ ਕੀਤਾ ਜਾਵੇ ਤਾਂ ਜੋ ਸ਼ਹਿਰਾਂ ਨੂੰ ਸਾਫ ਸੁਥ...