Sunday, March 29Malwa News
Shadow

Breaking News

ਮਾਨ ਸਰਕਾਰ ਦੀ ਅਗਵਾਈ ਹੇਠ ਪੰਜਾਬ ਦੀ ਵਿਸ਼ਵ-ਪੱਧਰੀ ਸਿੱਖਿਆ ਵੱਲ ਵੱਡੀ ਪੁਲਾਂਘ

ਮਾਨ ਸਰਕਾਰ ਦੀ ਅਗਵਾਈ ਹੇਠ ਪੰਜਾਬ ਦੀ ਵਿਸ਼ਵ-ਪੱਧਰੀ ਸਿੱਖਿਆ ਵੱਲ ਵੱਡੀ ਪੁਲਾਂਘ

Breaking News
*ਚੰਡੀਗੜ੍ਹ, 23 ਜਨਵਰੀ:*-ਕੌਮਾਂਤਰੀ ਪੱਧਰ ‘ਤੇ ਅਕਾਦਮਿਕ ਸਹਿਯੋਗ ਨੂੰ ਮਜ਼ਬੂਤ ਕਰਨ ਅਤੇ ਸੂਬੇ ਵਿੱਚ ਤਕਨੀਕੀ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਵੱਲ ਵੱਡਾ ਕਦਮ ਪੁੱਟਦਿਆਂ ਆਈ.ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ (ਆਈ.ਕੇ.ਜੀ.ਪੀ.ਟੀ.ਯੂ.), ਜਲੰਧਰ ਨੇ ਯੂਨੀਵਰਸਲ ਬਿਜ਼ਨਸ ਸਕੂਲ ਸਿਡਨੀ (ਯੂ.ਬੀ.ਐਸ.ਐਸ), ਆਸਟ੍ਰੇਲੀਆ ਨਾਲ ਇੱਕ ਅਹਿਮ ਕੌਮਾਂਤਰੀ ਸਮਝੌਤੇ ‘ਤੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਹਰਜੋਤ ਸਿੰਘ ਬੈਂਸ ਦੀ ਮੌਜੂਦਗੀ ਵਿੱਚ ਹਸਤਾਖ਼ਰ ਕੀਤੇ। ਸੂਬੇ ਦੇ ਵਿਦਿਆਰਥੀਆਂ ਨੂੰ ਵਿਸ਼ਵ-ਪੱਧਰੀ ਸਿੱਖਿਆ ਪ੍ਰਦਾਨ ਕਰਨ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਵਚਨਬੱਧਤਾ ਦੀ ਪ੍ਰਤੱਖ ਗਵਾਹੀ ਭਰਦੇ ਇਸ ਸਮਝੌਤੇ 'ਤੇ ਹਸਤਾਖ਼ਰ ਕਰਨ ਸਬੰਧੀ ਸਮਾਗਮ ਇਥੇ ਪੰਜਾਬ ਭਵਨ ਵਿਖੇ ਕਰਵਾਇਆ ਗਿਆ। ਇਸ ਸਹਿਯੋਗ ਦਾ ਉਦੇਸ਼ ਅਕਾਦਮਿਕ ਅਦਾਨ-ਪ੍ਰਦਾਨ, ਸਾਂਝੀਆਂ ਖੋਜ ਪਹਿਲਕਦਮੀਆਂ, ਫੈਕਲਟੀ ਅਤੇ ਵਿਦਿਆਰਥੀਆਂ ਦੀਆਂ ਸਰਗਰਮੀਆਂ ਅਤੇ ਸਿੱਖਿਆ, ਸਿਖਲਾਈ ਅਤੇ ਖੋਜ ਵਿੱਚ ਵਿਸ਼ਵਵਿਆਪੀ ਉੱਤਮ ਅਭਿਆਸਾਂ ਨੂੰ ਅਪਨਾਉਣ ਨੂੰ ਉਤਸ਼ਾਹਿਤ ਕਰਨਾ ਹੈ। ਇਸ ਮੌ...
ਭਗਵੰਤ ਮਾਨ ਸਰਕਾਰ ਨੇ ਅਸ਼ੀਰਵਾਦ ਸਕੀਮ ਤਹਿਤ 2,559 ਪਰਿਵਾਰਾਂ ਨੂੰ 13.05 ਕਰੋੜ ਰੁਪਏ ਨਾਲ ਸਸ਼ਕਤ ਬਣਾਇਆ: ਡਾ. ਬਲਜੀਤ ਕੌਰ

ਭਗਵੰਤ ਮਾਨ ਸਰਕਾਰ ਨੇ ਅਸ਼ੀਰਵਾਦ ਸਕੀਮ ਤਹਿਤ 2,559 ਪਰਿਵਾਰਾਂ ਨੂੰ 13.05 ਕਰੋੜ ਰੁਪਏ ਨਾਲ ਸਸ਼ਕਤ ਬਣਾਇਆ: ਡਾ. ਬਲਜੀਤ ਕੌਰ

Breaking News
ਚੰਡੀਗੜ੍ਹ, 23 ਜਨਵਰੀ:-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸਮਾਵੇਸ਼ੀ ਵਿਕਾਸ ਦੀ ਵਚਨਬੱਧਤਾ ਦੁਹਰਾਉਂਦਿਆਂ ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਅਨੁਸੂਚਿਤ ਜਾਤੀਆਂ , ਹੋਰ ਪੱਛੜੇ ਵਰਗਾਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਦੀ ਆਰਥਿਕ ਸਥਿਤੀ ਨੂੰ ਮਜ਼ਬੂਤ ਕਰਨ ਲਈ ਫੈਸਲਾਕੁੰਨ ਕਦਮ ਚੁੱਕ ਰਹੀ ਹੈ। ਅਸ਼ੀਰਵਾਦ ਸਕੀਮ ਦੇ ਵੇਰਵੇ ਸਾਂਝੇ ਕਰਦਿਆਂ ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਵਿੱਤੀ ਸਾਲ 2025-26 ਦੌਰਾਨ ਪੰਜਾਬ ਸਰਕਾਰ ਨੇ ਪੱਛੜੇ ਵਰਗਾਂ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਨਾਲ ਸਬੰਧਤ 2,559 ਪਰਿਵਾਰਾਂ ਨੂੰ ਲਾਭ ਪਹੁੰਚਾਉਣ ਲਈ 13.05 ਕਰੋੜ ਰੁਪਏ ਜਾਰੀ ਕੀਤੇ ਹਨ। ਉਨ੍ਹਾਂ ਕਿਹਾ, " ਅਸ਼ੀਰਵਾਦ ਸਕੀਮ ਤਹਿਤ ਦਿੱਤੀ ਇਹ ਸਹਾਇਤਾ ਇਹਨਾਂ ਪਰਿਵਾਰਾਂ ਨੂੰ ਰਾਹਤ ਦੇਣ ਅਤੇ ਉਨ੍ਹਾਂ ਦੇ ਵਿੱਤੀ ਬੋਝ ਨੂੰ ਘਟਾਉਣ ਲਈ ਪ੍ਰਦਾਨ ਕੀਤੀ ਗਈ ਹੈ।" ਯੋਜਨਾ ਦੀ ਪਹੁੰਚ ਬਾਰੇ ਦੱਸਦਿਆਂ ਮੰਤਰੀ ਨੇ ਕਿਹਾ ਕਿ ਫਰੀਦਕੋਟ, ਫਿਰੋਜ਼ਪੁਰ, ਸ੍ਰੀ ਫਤਿਹਗੜ...
ਗਣਤੰਤਰ ਦਿਵਸ ਲਈ ਪੰਜਾਬ ਸਰਕਾਰ ਦੀ ਝਾਕੀ ਮਨੁੱਖੀ ਏਕਤਾ ਦੇ ਅਧਿਆਤਮਕ ਨੂਰ  ਅਤੇ ਕੁਰਬਾਨੀ ਦੀ ਭਾਵਨਾ ਦਾ ਪ੍ਰਤੀਕ

ਗਣਤੰਤਰ ਦਿਵਸ ਲਈ ਪੰਜਾਬ ਸਰਕਾਰ ਦੀ ਝਾਕੀ ਮਨੁੱਖੀ ਏਕਤਾ ਦੇ ਅਧਿਆਤਮਕ ਨੂਰ  ਅਤੇ ਕੁਰਬਾਨੀ ਦੀ ਭਾਵਨਾ ਦਾ ਪ੍ਰਤੀਕ

Breaking News
ਚੰਡੀਗੜ੍ਹ, 22 ਜਨਵਰੀ:-ਗਣਤੰਤਰ ਦਿਵਸ ਪਰੇਡ- 2026 ਲਈ ਪੰਜਾਬ ਸਰਕਾਰ ਦੁਆਰਾ ਤਿਆਰ ਕੀਤੀ ਗਈ ਝਾਕੀ ਮਨੁੱਖੀ ਏਕਤਾ, ਦਇਆ-ਭਾਵਨਾ ਅਤੇ ਧਾਰਮਿਕ ਕਦਰਾਂ-ਕੀਮਤਾਂ ਦੇ ਉੱਚਤਮ ਆਦਰਸ਼ਾਂ ਨੂੰ ਕਾਇਮ ਰੱਖਣ ਲਈ ਅਧਿਆਤਮਕਤਾ ਅਤੇ ਕੁਰਬਾਨੀ ਦੀ ਨਿਰਸਵਾਰਥ ਭਾਵਨਾ ਦਾ ਵਿਲੱਖਣ ਪ੍ਰਤੀਕ ਹੈ। ਸਰਕਾਰੀ ਬੁਲਾਰੇ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਝਾਕੀ ਦੇ ਦੋ ਹਿੱਸੇ ਹਨ- ਟਰੈਕਟਰ ਅਤੇ ਟ੍ਰੇਲਰ। ਝਾਕੀ ਦੇ ਟਰੈਕਟਰ ਹਿੱਸੇ ਵਿੱਚ ਹੱਥ ਦਾ ਨਿਸ਼ਾਨ ਬਣਿਆ ਹੋਇਆ ਹੈ ਜੋ ਮਨੁੱਖਤਾਵਾਦੀ ਅਤੇ ਦਇਆ-ਭਾਵਨਾ ਵਾਲੇ ਦ੍ਰਿਸ਼ਟੀਕੋਣ ਨੂੰ ਦਰਸਾਉਂਦਿਆਂ ਅਧਿਆਤਮਿਕਤਾ ਦਾ ਚਾਨਣ ਬਿਖੇਰਦਾ ਹੈ। ਇਸਦੇ ਨਾਲ ਹੀ ਇਸਦੇ ਮੂਹਰਲੇ ਹਿੱਸੇ ਵਿੱਚ 'ਏਕ ਓਂਕਾਰ' (ਪਰਮਾਤਮਾ ਇੱਕ ਹੈ) ਦਾ ਨਿਸ਼ਾਨ, ਜਿਸਨੂੰ ਘੁੰਮਦੇ ਹੋਏ ਦਿਖਾਇਆ ਗਿਆ ਹੈ ਅਤੇ ਕੱਪੜੇ ਦਾ ਇੱਕ ਟੁਕੜਾ ਜਿਸ 'ਤੇ 'ਹਿੰਦ ਦੀ ਚਾਦਰ' ਦੀ ਉਕਰੀ ਹੋਈ ਲਿਖਤ ਹੈ, ਜੋ ਜ਼ੁਲਮ ਤੋਂ ਰਾਖੀ ਦੀ ਗੁਹਾਰ ਲਾਉਣ ਵਾਲਿਆਂ ਲਈ ਸੁਰੱਖਿਆ ਦਾ ਪ੍ਰਤੀਕ ਹੈ। ਟ੍ਰੇਲਰ ਵਾਲੇ ਹਿੱਸੇ ਵਿੱਚ ਰਾਗੀ ਸਿੰਘਾਂ ਦੁਆਰਾ "ਸ਼ਬਦ ਕੀਰਤਨ" ਕੀਤਾ ਜਾ ਰਿਹਾ ਹੈ ਜਿਸਦੇ ਪਿੱਛਲੇ ਹਿੱਸੇ ਵਿੱਚ "ਖੰਡ...
ਪੰਜਾਬ ਵਿੱਚ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਪੂਰੀ ਕੀਤੀ ਸਿਹਤ ਗਾਰੰਟੀ

ਪੰਜਾਬ ਵਿੱਚ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਪੂਰੀ ਕੀਤੀ ਸਿਹਤ ਗਾਰੰਟੀ

Breaking News
ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ), 22 ਜਨਵਰੀ: ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਵਿੱਚ ਮੁਫ਼ਤ ਸਿਹਤ ਸੰਭਾਲ ਦੇ ਆਪਣੇ ਵਾਅਦੇ ਨੂੰ ਪੂਰਾ ਕਰਦਿਆਂ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮੋਹਾਲੀ ਵਿੱਚ 'ਮੁੱਖ ਮੰਤਰੀ ਸਿਹਤ ਯੋਜਨਾ' ਦੀ ਸ਼ੁਰੂਆਤ ਕੀਤੀ, ਜਿਸ ਨਾਲ ਸੂਬੇ ਦੇ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮਿਲੇਗਾ। ਇਸ ਯੋਜਨਾ ਦੇ ਲਾਗੂ ਹੋਣ ਨਾਲ ਅਮੀਰਾਂ ਦੀ ਪਹੁੰਚ ਵਿੱਚ ਆਉਂਦੇ ਸਭ ਤੋਂ ਮਹਿੰਗੇ ਨਿੱਜੀ ਹਸਪਤਾਲ ਵੀ ਗਰੀਬਾਂ ਲਈ ਖੋਲ੍ਹ ਦਿੱਤੇ ਗਏ ਹਨ, ਜੋ ਲੋਕ ਸੇਵਾ ਵਿੱਚ ਫੈਸਲਾਕੁੰਨ ਬਦਲਾਅ ਹੈ।ਆਮ ਆਦਮੀ ਪਾਰਟੀ ਦੀ ਸਰਕਾਰ ਅਧੀਨ ਪੰਜਾਬ ਹੁਣ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ ਜਿਸ ਨੇ ਔਰਤਾਂ ਲਈ ਮੁਫ਼ਤ ਸਿਹਤ ਸੰਭਾਲ, ਮੁਫ਼ਤ ਸਿੱਖਿਆ, ਮੁਫ਼ਤ ਬਿਜਲੀ ਅਤੇ ਮੁਫ਼ਤ ਬੱਸ ਯਾਤਰਾ ਦੀ ਗਰੰਟੀ ਦਿੱਤੀ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸੱਤਾ ਦੀਆਂ ਭੁੱਖੀਆਂ ਵਿਰੋਧੀ ਪਾਰਟੀਆਂ ਆਪਸੀ ਲੜਾਈਆਂ ਵਿੱਚ ਡੁੱਬੀਆਂ ਰਹਿੰਦੀਆਂ ਹਨ ਅਤੇ ਸਿਰਫ਼ 'ਆਪ' ਹੀ ਪੰਜਾਬ ਦਾ ਭਵਿੱਖ ਸੁਰੱਖਿਅਤ ਕਰ ਸਕਦੀ ਹੈ। ਇਸ ਮੌਕੇ 'ਤੇ 'ਆਪ' ...
ਵਿਜੀਲੈਂਸ ਬਿਊਰੋ ਨੇ 110000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਣ ਗਾਰਡ, ਦਿਹਾੜੀ ਮਜ਼ਦੂਰ ਅਤੇ ਪ੍ਰਾਈਵੇਟ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਨੇ 110000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਣ ਗਾਰਡ, ਦਿਹਾੜੀ ਮਜ਼ਦੂਰ ਅਤੇ ਪ੍ਰਾਈਵੇਟ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ

Breaking News
ਚੰਡੀਗੜ੍ਹ, 22 ਜਨਵਰੀ:-ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਜ਼ੀਰੋ ਟਾਲਰੈਂਸ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ  ਨੇ ਜੰਗਲਾਤ ਵਿਭਾਗ ਦਫ਼ਤਰ ਜ਼ਿਲ੍ਹਾ ਨਵਾਂਸ਼ਹਿਰ ਵਿਖੇ ਤਾਇਨਾਤ ਵਣ ਗਾਰਡ ਤੇਜਿੰਦਰਪਾਲ ਸਿੰਘ, ਜੰਗਲਾਤ ਵਿਭਾਗ ਦਫ਼ਤਰ ਜ਼ਿਲ੍ਹਾ ਨਵਾਂਸ਼ਹਿਰ ਵਿਖੇ ਤਾਇਨਾਤ ਸ਼ਮਸ਼ੇਰ ਸਿੰਘ ਦਿਹਾੜੀ ਮਜ਼ਦੂਰ ਅਤੇ ਜ਼ਿਲ੍ਹਾ ਐਸ.ਬੀ.ਐਸ. ਨਗਰ ਦੇ ਵਸਨੀਕ ਚਾਹ ਵੇਚਣ ਵਾਲੇ ਅਮਰਜੀਤ ਥਿੰਦ ਨੂੰ 110000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਮੁੱਖ ਮੰਤਰੀ ਦੇ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਪੋਰਟਲ ’ਤੇ ਦਰਜ  ਸ਼ਿਕਾਇਤ ਤੋਂ ਬਾਅਦ ਕੀਤੀ ਗਈ ਹੈ। ਇਸ ਸ਼ਿਕਾਇਤ ਦੀ ਪੜਤਾਲ ਦੌਰਾਨ ਇਹ ਗੱਲ ਸਾਹਮਣੇ ਆਈ ਸੀ ਕਿ ਬਲਾਕ ਅਫ਼ਸਰ ਚਿਰਾਗ ਲਖੋਤਰਾ ਨੇ ਤਜਿੰਦਰਪਾਲ ਸਿੰਘ ਵਣ ਗਾਰਡ ਅਤੇ ਸ਼ਮਸ਼ੇਰ ਸਿੰਘ, ਦਿਹਾੜੀ ਮਜ਼ਦੂਰ ਨਾਲ ਮਿਲ ਕੇ ਸ਼ਿਕਾਇਤਕਰਤਾ ਮੁਹੰਮਦ ਸਲੀਮ, ਜੋ ਜੰਗਲਾਤ ਵਿਭਾਗ ਦੀ ਜ਼ਮੀਨ ’ਤੇ ਗੈਰ-ਕਾਨੂੰਨੀ ਮਾ...
ਭਾਰਤ ਦੇ ਚੋਣ ਕਮਿਸ਼ਨ ਵੱਲੋਂ ਲੋਕਤੰਤਰ ਅਤੇ ਚੋਣ ਪ੍ਰਬੰਧਨ ‘ਤੇ ਅੰਤਰਰਾਸ਼ਟਰੀ ਕਾਨਫਰੰਸ ਦੌਰਾਨ ਡਿਜੀਟਲ ਪਲੇਟਫਾਰਮ ਈਸੀਆਈ-ਨੈੱਟ ਦੀ ਸ਼ੁਰੂਆਤ

ਭਾਰਤ ਦੇ ਚੋਣ ਕਮਿਸ਼ਨ ਵੱਲੋਂ ਲੋਕਤੰਤਰ ਅਤੇ ਚੋਣ ਪ੍ਰਬੰਧਨ ‘ਤੇ ਅੰਤਰਰਾਸ਼ਟਰੀ ਕਾਨਫਰੰਸ ਦੌਰਾਨ ਡਿਜੀਟਲ ਪਲੇਟਫਾਰਮ ਈਸੀਆਈ-ਨੈੱਟ ਦੀ ਸ਼ੁਰੂਆਤ

Breaking News
ਚੰਡੀਗੜ੍ਹ, 22 ਜਨਵਰੀ : ਭਾਰਤ ਦੇ ਚੋਣ ਕਮਿਸ਼ਨ (ਈ.ਸੀ.ਆਈ.) ਨੇ ਅੱਜ ਲੋਕਤੰਤਰ ਅਤੇ ਚੋਣ ਪ੍ਰਬੰਧਨ 'ਤੇ ਅੰਤਰਰਾਸ਼ਟਰੀ ਕਾਨਫਰੰਸ (ਆਈਆਈਸੀਡੀਈਐਮ) 2026 ਵਿਖੇ ਚੋਣਾਂ ਨਾਲ ਸਬੰਧਤ ਸਾਰੀਆਂ ਜਾਣਕਾਰੀਆਂ ਅਤੇ ਸੇਵਾਵਾਂ ਲਈ ਆਪਣਾ ਵਨ-ਸਟਾਪ ਡਿਜੀਟਲ ਪਲੇਟਫਾਰਮ ਈਸੀਆਈ-ਨੈੱਟ ਲਾਂਚ ਕੀਤਾ ਹੈ। ਇਹ ਤਿੰਨ ਰੋਜ਼ਾ ਕਾਨਫਰੰਸ 21-23 ਜਨਵਰੀ, 2026 ਤੱਕ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿਖੇ ਕਰਵਾਈ ਜਾ ਰਹੀ ਹੈ। ਈਸੀਆਈ-ਨੈੱਟ ਦਾ ਵਿਚਾਰ ਭਾਰਤ ਦੇ ਮੁੱਖ ਚੋਣ ਕਮਿਸ਼ਨਰ (ਸੀ.ਈ.ਸੀ.) ਸ੍ਰੀ ਗਿਆਨੇਸ਼ ਕੁਮਾਰ, ਚੋਣ ਕਮਿਸ਼ਨਰ (ਈਸੀ) ਡਾ. ਸੁਖਬੀਰ ਸਿੰਘ ਸੰਧੂ ਅਤੇ ਡਾ. ਵਿਵੇਕ ਜੋਸ਼ੀ ਦੁਆਰਾ ਕੀਤਾ ਗਿਆ ਸੀ ਅਤੇ ਇਸਨੂੰ ਡਿਜ਼ਾਈਨ ਕਰਨ ਦਾ ਐਲਾਨ ਮਈ, 2025 ਵਿੱਚ ਕੀਤਾ ਗਿਆ। ਈਸੀਆਈ-ਨੈੱਟ ਦੇ ਲਾਂਚ ਮੌਕੇ ਬੋਲਦਿਆਂ ਮੁੱਖ ਚੋਣ ਕਮਿਸ਼ਨਰ ਸ੍ਰੀ ਗਿਆਨੇਸ਼ ਕੁਮਾਰ ਨੇ ਦੱਸਿਆ ਕਿ ਇਸ ਪਲੇਟਫਾਰਮ ਨੂੰ ਕਾਨੂੰਨ ਦੀ ਸਖ਼ਤੀ ਨਾਲ ਪਾਲਣਾ ਕਰਦਿਆਂ ਤਿਆਰ ਕੀਤਾ ਗਿਆ ਹੈ ਅਤੇ ਇਹ 22 ਭਾਸ਼ਾਵਾਂ ਅਤੇ ਅੰਗਰੇਜ਼ੀ ਵਿੱਚ ਉਪਲਬਧ ਹੈ। ਉਨ੍ਹਾਂ ਨੇ ਦੁਨੀਆ ਭਰ ਦੀਆਂ ਚੋਣ ਪ੍ਰਬੰਧਨ ਸੰਸਥਾਵਾਂ ਨੂੰ ਆਪਣੇ ਦੇਸ਼ਾਂ ਲਈ ਕਾਨੂ...
ਡੀ.ਪੀ.ਆਈ.ਆਈ.ਟੀ. ਸਟੇਟ ਸਟਾਰਟਅੱਪ ਰੈਂਕਿੰਗ ਵਿੱਚ ਪੰਜਾਬ ਨੂੰ ਫਿਰ ‘ਟੌਪ ਪਰਫਾਰਮਰ ਸਟੇਟ’ ਵਜੋਂ ਮਿਲੀ ਮਾਨਤਾ : ਸੰਜੀਵ ਅਰੋੜਾ

ਡੀ.ਪੀ.ਆਈ.ਆਈ.ਟੀ. ਸਟੇਟ ਸਟਾਰਟਅੱਪ ਰੈਂਕਿੰਗ ਵਿੱਚ ਪੰਜਾਬ ਨੂੰ ਫਿਰ ‘ਟੌਪ ਪਰਫਾਰਮਰ ਸਟੇਟ’ ਵਜੋਂ ਮਿਲੀ ਮਾਨਤਾ : ਸੰਜੀਵ ਅਰੋੜਾ

Breaking News
ਚੰਡੀਗੜ੍ਹ 22 ਜਨਵਰੀ: ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਭਾਰਤ ਸਰਕਾਰ ਦੇ ਉਦਯੋਗ ਅਤੇ ਅੰਦਰੂਨੀ ਵਪਾਰ ਵਿਭਾਗ (ਡੀ.ਪੀ.ਆਈ.ਆਈ.ਟੀ.) ਵੱਲੋਂ ਕਰਵਾਏ ਗਏ ਸਟੇਟ ਸਟਾਰਟਅੱਪ ਰੈਂਕਿੰਗ ਦੇ 5ਵੇਂ ਐਡੀਸ਼ਨ ਵਿੱਚ ਪੰਜਾਬ ਨੂੰ ਇੱਕ ਵਾਰ ਫਿਰ ਤੋਂ ਸ਼੍ਰੇਣੀ ਏ ਵਿੱਚ ‘ਟੌਪ ਪਰਫਾਰਮਰ ਸਟੇਟ’ ਵਜੋਂ ਮਾਨਤਾ ਦਿੱਤੀ ਗਈ ਹੈ। ਇਹ ਲਗਾਤਾਰ ਦੂਜੀ ਵਾਰ ਹੈ ਜਦੋਂ ਸੂਬੇ ਨੇ ਸ਼ਾਨਦਾਰ ਕਰਗੁਜ਼ਾਰੀ ਸਦਕਾ ਇਹ  ਪ੍ਰਾਪਤੀ ਦਰਜ ਕੀਤੀ ਹੈ । ਇਹ ਮਾਣਮੱਤੀ ਪ੍ਰਾਪਤੀ ਮਜ਼ਬੂਤ ਅਤੇ ਗਤੀਸ਼ੀਲ ਸਟਾਰਟਅੱਪ ਈਕੋਸਿਸਟਮ ਸਿਰਜਣ ਵਿੱਚ ਪੰਜਾਬ ਦੀ ਨਿਰੰਤਰ ਪ੍ਰਗਤੀ ਦਾ ਪ੍ਰਤੱਖ ਪ੍ਰਮਾਣ ਹੈ। ਉਨ੍ਹਾਂ ਅੱਗੇ ਕਿਹਾ ਕਿ ਵਣਜ ਅਤੇ ਉਦਯੋਗ ਮੰਤਰਾਲੇ ਅਧੀਨ ਡੀ.ਪੀ.ਆਈ.ਆਈ.ਟੀ. ਵੱਲੋਂ ਕੀਤੇ ਇਸ ਸਟੇਟ ਸਟਾਰਟਅੱਪ ਰੈਂਕਿੰਗ ਅਭਿਆਸ ਦਾ ਉਦੇਸ਼ ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਸਟਾਰਟਅੱਪ ਈਕੋਸਿਸਟਮ  ਮਜ਼ਬੂਤ ਕਰਨ ਲਈ ਸਰਗਰਮ ਸੁਧਾਰਾਂ ਨੂੰ ਅਪਣਾਉਣ ਵੱਲ ਉਤਸ਼ਾਹਿਤ ਕਰਨਾ ਹੈ। ਮੌਜੂਦਾ ਐਡੀਸ਼ਨ ਵਿੱਚ 36 ਵਿੱਚੋਂ 34 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੇ ਹਿੱਸਾ ਲਿਆ, ਜੋ ਨਵੀਨਤਾ ਅਤੇ ਉੱਦਮਤਾ ਵ...
10000 ਰੁਪਏ  ਰਿਸ਼ਵਤ ਲੈਂਦਾ ਹੌਲਦਾਰ ਵਿਜੀਲੈਂਸ ਬਿਊਰੋ ਨੇ ਰੰਗੇ ਹੱਥੀਂ ਕੀਤਾ ਕਾਬੂ

10000 ਰੁਪਏ  ਰਿਸ਼ਵਤ ਲੈਂਦਾ ਹੌਲਦਾਰ ਵਿਜੀਲੈਂਸ ਬਿਊਰੋ ਨੇ ਰੰਗੇ ਹੱਥੀਂ ਕੀਤਾ ਕਾਬੂ

Breaking News
ਚੰਡੀਗੜ੍ਹ 21 ਜਨਵਰੀ:- ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ ਜ਼ਿਲ੍ਹਾ ਫਿਰੋਜ਼ਪੁਰ ਦੇ ਥਾਣਾ ਲੱਖੋਕੇ ਬਹਿਰਾਮ ਵਿਖੇ ਤਾਇਨਾਤ ਹੌਲਦਾਰ (ਹੈੱਡ ਕਾਂਸਟੇਬਲ) ਹਰਪਾਲ ਸਿੰਘ ਨੂੰ 10000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ  ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਪਿੰਡ ਸਰੂਪ ਸਿੰਘ ਵਾਲਾ ਤਹਿਸੀਲ ਗੁਰੂਹਰਸਹਾਏ ਜ਼ਿਲ੍ਹਾ ਫਿਰੋਜ਼ਪੁਰ ਵਸਨੀਕ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸ਼ਿਕਾਇਤਕਰਤਾ ਦੇ ਭਰਾ ਵਿਰੁੱਧ ਐਨਡੀਪੀਐਸ ਐਕਟ ਅਧੀਨ ਮਾਮਲਾ ਦਰਜ ਕੀਤਾ ਗਿਆ ਸੀ ਅਤੇ ਮੁਲਜ਼ਮ ਹੌਲਦਾਰ ਨੇ ਸ਼ਿਕਾਇਤਕਰਤਾ ਤੋਂ ਉਸ ਮਾਮਲੇ ਵਿੱਚ ਸ਼ਿਕਾਇਤਕਰਤਾ ਦੀ ਮਦਦ ਕਰਨ ਅਤੇ ਉਸਦੇ ਭਰਾ ਨੂੰ ਕਿਸੇ ਹੋਰ ਮਾਮਲੇ ਵਿੱਚ ਨਾਮਜ਼ਦ ਨਾ ਕਰਨ ਦੇ ਬਦਲੇ ਇੱਕ ਲੱਖ ਰੁਪਏ ਦੀ ਰਿਸ਼ਵਤ ਮੰਗੀ। ਇਸ ਸਬੰਧ ਵਿੱਚ ਦੋਸ਼ੀ ਹੌਲਦਾਰ ਨੇ ਸ਼ਿਕਾਇਤਕਰਤਾ ਤੋਂ 20000  ਰੁਪਏ  ਰਿਸ਼ਵਤ ਦੀ ਰਕਮ ਪ੍ਰਾਪਤ ਕੀਤ...
ਪੰਜਾਬ ਦੇ ਪਿੰਡਾਂ ਵਿੱਚ ਖੇਡ ਕ੍ਰਾਂਤੀ: ਆਪ ਸਰਕਾਰ ਤਿਆਰ ਕਰ ਰਹੀ 3100 ਮੈਦਾਨ, ਨੌਜਵਾਨਾਂ ਨੂੰ ਨਸ਼ਿਆਂ ਚੋਂ ਕੱਢ ਕੇ ਖੇਡਾਂ ਵੱਲ ਉਤਸਾਹਿਤ ਕਰਨਾ ਸਾਡਾ ਮਕਸਦ: ਤਰੁਨਪ੍ਰੀਤ ਸਿੰਘ ਸੌਂਦ

ਪੰਜਾਬ ਦੇ ਪਿੰਡਾਂ ਵਿੱਚ ਖੇਡ ਕ੍ਰਾਂਤੀ: ਆਪ ਸਰਕਾਰ ਤਿਆਰ ਕਰ ਰਹੀ 3100 ਮੈਦਾਨ, ਨੌਜਵਾਨਾਂ ਨੂੰ ਨਸ਼ਿਆਂ ਚੋਂ ਕੱਢ ਕੇ ਖੇਡਾਂ ਵੱਲ ਉਤਸਾਹਿਤ ਕਰਨਾ ਸਾਡਾ ਮਕਸਦ: ਤਰੁਨਪ੍ਰੀਤ ਸਿੰਘ ਸੌਂਦ

Breaking News
ਚੰਡੀਗੜ੍ਹ 21 ਜਨਵਰੀ-ਪੰਜਾਬ ਦੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸੂਬੇ ਵਿੱਚ ਬਣ ਰਹੇ ਪੇਂਡੂ ਖੇਡ ਮੈਦਾਨਾਂ ਦੀ ਪ੍ਰਗਤੀ ਅਤੇ ਗੁਣਵੱਤਾ ਨੂੰ ਲੈ ਕੇ ਸਰਕਾਰ ਦੇ ਸਖ਼ਤ ਰੁਖ਼ ਨੂੰ ਸਪੱਸ਼ਟ ਕੀਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਭਰ ਵਿੱਚ 3,100 ਪੇਂਡੂ ਖੇਡ ਮੈਦਾਨ ਤਿਆਰ ਕਰ ਰਹੀ ਹੈ, ਜਿਸ ਦਾ ਮੁੱਖ ਮਕਸਦ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਕੱਢ ਕੇ ਖੇਡਾਂ ਵੱਲ ਉਤਸਾਹਿਤ ਕਰਨਾ ਹੈ। ਬੁਧਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਿਤ ਕਰਦਿਆਂ ਮੰਤਰੀ ਸੌਂਦ ਨੇ ਦੱਸਿਆ ਕਿ ਪ੍ਰੋਜੈਕਟ ਦੀ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਸਰਕਾਰ ਨੇ ਤਿੰਨ ਵਿਸ਼ੇਸ਼ ਫਲਾਇੰਗ ਸਕੁਆਡ ਤਾਇਨਾਤ ਕੀਤੇ ਹਨ। ਇਹ ਦਸਤੇ ਸਰਕਾਰ ਦੀਆਂ ‘ਅੱਖਾਂ ਅਤੇ ਕੰਨ’ ਵਜੋਂ ਕੰਮ ਕਰਨਗੇ ਅਤੇ ਵੱਖ-ਵੱਖ ਪਿੰਡਾਂ ਵਿੱਚ ਜਾ ਕੇ ਜਮੀਨੀ ਪੱਧਰ ’ਤੇ ਜਾਂਚ ਕਰਨਗੇ। ਉਨ੍ਹਾਂ ਸਪੱਸ਼ਟ ਕੀਤਾ ਕਿ ਹੁਣ ਸਿਰਫ਼ ਕਾਗਜ਼ੀ ਕਾਰਵਾਈ ਨਹੀਂ ਚੱਲੇਗੀ, ਜ਼ਮੀਨ 'ਤੇ ਕੰਮ ਦੀ ਗੁਣਵੱਤਾ ਦਿਖਣੀ ਲਾਜ਼ਮੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਖੇਡ ਮੈਦਾਨਾਂ ਦੀ ਜਮੀਨੀ ਰਿਪੋਰਟ ਲਈ...
ਪੰਜਾਬ ਸਰਕਾਰ ਨੇ ਬੱਚਿਆਂ ਦੀ ਸੁਰੱਖਿਆ ਅਤੇ ਮਿਆਰੀ ਸਿੱਖਿਆ ਯਕੀਨੀ ਬਣਾਉਣ ਲਈ ਸਾਰੇ ਪਲੇਅ-ਵੇਅ ਸਕੂਲਾਂ ਦੀ ਲਾਜ਼ਮੀ ਔਨਲਾਈਨ ਰਜਿਸਟ੍ਰੇਸ਼ਨ ਲਈ ਪੋਰਟਲ ਕੀਤਾ ਲਾਂਚ : ਡਾ. ਬਲਜੀਤ ਕੌਰ

ਪੰਜਾਬ ਸਰਕਾਰ ਨੇ ਬੱਚਿਆਂ ਦੀ ਸੁਰੱਖਿਆ ਅਤੇ ਮਿਆਰੀ ਸਿੱਖਿਆ ਯਕੀਨੀ ਬਣਾਉਣ ਲਈ ਸਾਰੇ ਪਲੇਅ-ਵੇਅ ਸਕੂਲਾਂ ਦੀ ਲਾਜ਼ਮੀ ਔਨਲਾਈਨ ਰਜਿਸਟ੍ਰੇਸ਼ਨ ਲਈ ਪੋਰਟਲ ਕੀਤਾ ਲਾਂਚ : ਡਾ. ਬਲਜੀਤ ਕੌਰ

Breaking News
ਚੰਡੀਗੜ੍ਹ, 21 ਜਨਵਰੀ:-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਬੱਚਿਆਂ ਦੇ ਸਰਵਪੱਖੀ ਵਿਕਾਸ ਪ੍ਰਤੀ  ਵਚਨਬੱਧਤਾ ਨੂੰ ਦੁਹਰਾਉਂਦਿਆਂ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਪੰਜਾਬ ਭਵਨ ਵਿਖੇ ਕਰਵਾਈ ਮੀਡੀਆ ਕਾਨਫਰੰਸ ਦੌਰਾਨ ਪਲੇਅ-ਵੇਅ ਸਕੂਲਾਂ ਲਈ ਇੱਕ ਆਨਲਾਈਨ ਰਜਿਸਟ੍ਰੇਸ਼ਨ ਪੋਰਟਲ ਸ਼ੁਰੂ ਕਰਨ ਦਾ ਐਲਾਨ ਕੀਤਾ। ਮੀਡੀਆ ਨੂੰ ਸੰਬੋਧਨ ਕਰਦਿਆਂ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ, ‘‘ ਪੰਜਾਬ ਵਿੱਚ ਚੱਲ ਰਹੇ ਸਾਰੇ ਪਲੇਅ-ਵੇਅ ਸਕੂਲਾਂ ਸਮੇਤ ਛੇ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਸਿੱਖਿਆ ਪ੍ਰਦਾਨ ਕਰਨ ਵਾਲੇ ਨਿੱਜੀ ਸਕੂਲਾਂ ਨੂੰ ਇਸ ਪੋਰਟਲ ’ਤੇ ਰਜਿਸਟ੍ਰੇਸ਼ਨ ਕਰਨੀ  ਲਾਜ਼ਮੀ ਹੋਵੇਗੀ। ਇਹ ਕਦਮ ਬੱਚਿਆਂ ਦੀ ਸਿੱਖਿਆ, ਸੁਰੱਖਿਆ ਅਤੇ ਸਮੁੱਚੇ ਵਿਕਾਸ ਦੀ ਪ੍ਰਭਾਵੀ ਨਿਗਰਾਨੀ ਨੂੰ ਯਕੀਨੀ ਬਣਾਉਣ ਲਈ ਚੁੱਕਿਆ ਗਿਆ ਹੈ।’’ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਨੇ ਦੱਸਿਆ ਕਿ ਛੇ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਇੱਕ’ੋ ਤਰ੍ਹਾਂ ਦਾ ਪਾਠਕ੍ਰਮ ਤਿਆਰ ਕੀਤਾ ਜ...