ਨੂਰਪੁਰ ਬੇਦੀ ਬਲਾਕ ਦੇ ਪਿੰਡਾਂ ਨੂੰ ਮਿਲਣਗੀਆਂ ਸਿੰਚਾਈ ਸਹੂਲਤਾਂ, 650 ਕਰੋੜ ਰੁਪਏ ਨਾਲ ਯੋਜਨਾ ਤਿਆਰ: ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ
*ਚੰਡੀਗੜ੍ਹ/ਨੂਰਪੁਰ ਬੇਦੀ, 20 ਜੁਲਾਈ:* ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਅੱਜ ਨੂਰਪੁਰ ਬੇਦੀ ਬਲਾਕ ਦੇ ਪਿੰਡਾਂ ਵਿੱਚ ਸਿੰਚਾਈ ਲਈ ਪਾਣੀ ਮੁਹੱਈਆ ਕਰਵਾਉਣ ਦੀ ਯੋਜਨਾ ਦੀ ਪੜਾਅਵਾਰ ਸ਼ੁਰੂਆਤ ਪਿੰਡ ਛੱਜਾ ਤੋਂ ਕੀਤੀ ਗਈ। ਇਸ ਸਿੰਚਾਈ ਯੋਜਨਾ ਉੱਤੇ 650 ਕਰੋੜ ਰੁਪਏ ਦੀ ਲਾਗਤ ਆਵੇਗੀ।
ਇਸ ਮੌਕੇ ਵੱਡੀ ਗਿਣਤੀ ਵਿਚ ਹਾਜ਼ਰ ਨੂਰਪੁਰਬੇਦੀ ਬਲਾਕ ਦੇ ਪਿੰਡਾਂ ਦੇ ਵਸਨੀਕਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਨੂਰਪੁਰਬੇਦੀ ਇਲਾਕੇ ਦੇ ਪਿੰਡ ਦੇਸ਼ ਆਜ਼ਾਦ ਹੋਣ ਤੋਂ ਲੈ ਕੇ ਹੁਣ ਤੱਕ ਖੇਤੀਬਾੜੀ ਲਈ ਸਿੰਚਾਈ ਲਈ ਪਾਣੀ ਦੀਆਂ ਸਹੂਲਤਾਂ ਤੋਂ ਵਾਂਝੇ ਸਨ। ਇਸ ਸਮੱਸਿਆ ਦੇ ਹੱਲ ਲਈ ਚਾਰ ਸੰਭਾਵਿਤ ਵਿਕਲਪਾਂ ਦਾ ਅਧਿਐਨ ਕੀਤਾ ਗਿਆ, ਜਿਨ੍ਹਾਂ ਵਿੱਚ ਨੰਗਲ ਰਿਜ਼ਰਵਾਇਰ, ਸਤਲੁਜ ਦਰਿਆ, ਏਐੱਸਐੱਚਸੀ ਅਤੇ ਐਨਐੱਚਸੀ ਦੇ ਕਰਾਸਿੰਗ ਅਤੇ ਚੋਆਂ-ਨਦੀਆਂ 'ਤੇ ਬੰਨ੍ਹ ਬਣਾ ਕੇ ਮੀਂਹ ਦੇ ਪਾਣੀ ਦੀ ਸੰਭਾਲ ਸ਼ਾਮਲ ਹੈ।ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਤਹਿਤ 8 ਤੋਂ 14 ਪਿੰਡਾਂ ਦੇ ਸਮੂਹ ਬਣਾ ਕੇ ਛੋਟੀਆਂ-ਛੋਟੀਆਂ ਲਿਫਟ ਸਿੰਚਾਈ ਸਕੀਮਾਂ ਵਿਕਸਤ ਕੀਤੀਆਂ ਜਾ ਰਹੀਆਂ...








