Wednesday, October 7Malwa News
Shadow

Breaking News

ਮੰਤਰੀ ਅਮਨ ਅਰੋੜਾ ਨੇ ਖੰਨਾ ਦੇ ਮੰਦਿਰ ਵਿੱਚ ਹੋਈ ਚੋਰੀ ਦੇ ਮਾਮਲੇ ਨੂੰ ਤੇਜ਼ੀ ਨਾਲ ਸੁਲਝਾਉਣ ਲਈ ਪੰਜਾਬ ਪੁਲਿਸ ਦੀ ਕੀਤੀ ਸ਼ਲਾਘਾ, ਸੀਐਮ ਮਾਨ ਦਾ ਵੀ ਕੀਤਾ ਧੰਨਵਾਦ

Breaking News
ਚੰਡੀਗੜ੍ਹ, 22 ਅਗਸਤ : ਆਮ ਆਦਮੀ ਪਾਰਟੀ (ਆਪ) ਨੇ ਖੰਨਾ ਦੇ ਮੰਦਿਰ ਵਿੱਚ ਹੋਈ ਚੋਰੀ ਦੇ ਮਾਮਲੇ ਨੂੰ ਜਲਦੀ ਹੱਲ ਕਰਨ ਲਈ ਪੰਜਾਬ ਪੁਲਿਸ ਦੀ ਸ਼ਲਾਘਾ ਕੀਤੀ ਅਤੇ ਪੁਲਿਸ ਵਿਭਾਗ ਦੀ ਪ੍ਰਭਾਵਸ਼ਾਲੀ ਅਗਵਾਈ ਕਰਨ ਲਈ ਮੁੱਖ ਮੰਤਰੀ ਮਾਨ ਦਾ ਧੰਨਵਾਦ ਕੀਤਾ। ਵੀਰਵਾਰ ਨੂੰ ਪਾਰਟੀ ਦਫ਼ਤਰ ਵਿਖੇ ਹੋਈ ਇੱਕ ਪ੍ਰੈਸ ਕਾਨਫ਼ਰੰਸ ਵਿੱਚ ਮੰਤਰੀ ਅਮਨ ਅਰੋੜਾ ਨੇ ਮੀਡੀਆ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਪਿਛਲੇ ਬੁੱਧਵਾਰ ਖੰਨਾ ਦੇ ਸ਼ਿਵਪੁਰੀ ਮੰਦਰ ਵਿੱਚ ਚੋਰੀ ਦੀ ਘਟਨਾ ਵਾਪਰੀ ਸੀ, ਜਿੱਥੇ ਪਵਿੱਤਰ ਮੂਰਤੀਆਂ ਦੀ ਵੀ ਬੇਅਦਬੀ ਕੀਤੀ ਗਈ ਸੀ। ਇਸ ਘਟਨਾ ਨੇ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਇਸ ਤੋਂ ਪਹਿਲਾਂ ਵੀ ਅਜਿਹੀਆਂ ਘਟਨਾਵਾਂ ਅਕਸਰ ਪੰਜਾਬ ਦੀ ਸ਼ਾਂਤੀ ਨੂੰ ਭੰਗ ਕਰਦੀਆਂ ਰਹੀਆਂ ਹਨ ਕਿਉਂਕਿ ਇਨ੍ਹਾਂ ਨੂੰ ਹੱਲ ਕਰਨ ਵਿੱਚ ਪਿਛਲੀਆਂ ਸਰਕਾਰਾਂ ਅਸਫਲ ਰਹੀ ਹਨ। ਪਰੰਤੂ ਮੁੱਖ ਮੰਤਰੀ ਭਗਵੰਤ ਮਾਨ ਦੀ ਕਾਰਜਕੁਸ਼ਲਤਾ ਸਦਕਾ ਪੁਲਿਸ ਨੇ ਖੰਨਾ ਦੇ ਮੰਦਿਰ ਵਿੱਚ ਚੋਰੀ ਦੇ ਮਾਮਲੇ ਨੂੰ ਸਿਰਫ਼ ਇੱਕ ਹਫ਼ਤੇ ਵਿੱਚ ਸੁਲਝ ਗਿਆ। (ਪ੍ਰੈਸ ਕਾਨਫਰੰਸ ਵਿੱਚ ਅਮਨ ਅਰੋੜਾ ਦੇ ਨਾਲ ਆਪ ਆਗੂ ਨੀਲ ਗਰਗ ਅਤੇ...

ਡਾ. ਬਲਜੀਤ ਕੌਰ ਨੇ ਸ਼ੁਰੂਆਤੀ ਬਚਪਨ ਦੀ ਸਿੱਖਿਆ ਲਈ “ਆਰੰਭ” ਪ੍ਰੋਗਰਾਮ ਦੀ ਕੀਤੀ ਸ਼ੁਰੂਆਤ

Breaking News
ਚੰਡੀਗੜ੍ਹ, 22 ਅਗਸਤ : ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੀ ਅਗਵਾਈ ਵਿੱਚ ਵਿਭਾਗ ਦੇ ਵਿਸ਼ੇਸ਼ ਮੁੱਖ ਸਕੱਤਰ ਸ੍ਰੀਮਤੀ ਰਾਜੀ ਪੀ.ਸ਼੍ਰੀਵਾਸਤਵਾ ਅਤੇ ਡਾਇਰੈਕਟਰ ਡਾ. ਸ਼ੇਨਾ ਅਗਰਵਾਲ ਵੱਲੋਂ ਬੱਚਿਆਂ ਦੀ ਸ਼ੁਰੂਆਤੀ ਬਚਪਨ ਦੀ ਸਿੱਖਿਆ ਲਈ ‘ਆਰੰਭ’ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ। ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਨੇ ਇਸ ਸਬੰਧੀ ਜਾਣਕਾਰੀ ਦਿੰਦਿਆ ਦੱਸਿਆ ਕਿ 'ਆਰੰਭ' ਪ੍ਰੋਗਰਾਮ ਬੱਚਿਆਂ ਦੀ ਮੁੱਢਲੀ ਸਿੱਖਿਆ ਲਈ ਮਾਪਿਆਂ ਅਤੇ ਭਾਈਚਾਰਿਆਂ ਨੂੰ ਸ਼ਾਮਲ ਕਰਕੇ ਆਂਗਣਵਾੜੀਆਂ ਵਿੱਚ ਜਾਣ ਵਾਲੇ ਛੋਟੇ ਬੱਚਿਆਂ ਦੇ ਸੰਪੂਰਨ ਵਿਕਾਸ 'ਤੇ ਧਿਆਨ ਕੇਂਦਰਿਤ ਕਰੇਗਾ ਅਤੇ ਨਾਲ ਹੀ ਸ਼ੁਰੂਆਤੀ ਬਚਪਨ ਦੀ ਸਿੱਖਿਆ ਪ੍ਰਦਾਨ ਕਰਕੇ ਆਂਗਨਵਾੜੀਆਂ ਦੇ ਪੱਧਰ ਨੂੰ ਉੱਚਾ ਚੁੱਕੇਗਾ। ਮੰਤਰੀ ਨੇ ਦੱਸਿਆ ਕਿ ਪ੍ਰੋਜੈਕਟ 'ਆਰੰਭ' ਰਾਸ਼ਟਰੀ ਸਿੱਖਿਆ ਪ੍ਰੋਗਰਾਮ 2020 ਦੇ ਮੁੱਖ ਸਿਧਾਂਤਾਂ 'ਤੇ ਆਧਾਰਿਤ ਹੈ, ਜੋ ਕਿ ਕੇਂਦਰੀ ਇਸਤਰੀ ਤੇ ਬਾਲ ਵਿਕਾਸ ਮੰਤਰਾਲੇ, ਐਨ.ਆਈ.ਪੀ.ਸੀ.ਸੀ.ਡੀ. ਦੁਆਰਾ ਸ਼ੁਰੂ ਕੀਤੇ ਗਏ ਆਧਾਰਸ਼ਿਲਾ ਅਤੇ ‘ਪੋਸ਼ਣ ਵੀ ਪੜ੍ਹਾਈ ਵੀ’ ਸਿਖਲਾਈ ਪਾਠਕ੍ਰਮ ਵਰਗੀਆਂ ਰ...

ਪੰਜਾਬ ਹੁਨਰ ਵਿਕਾਸ ਮਿਸ਼ਨ ਵੱਲੋਂ ਜੰਗੀ ਵਿਧਵਾਵਾਂ ਤੇ ਜੇ.ਸੀ.ਓਜ਼. ਦੇ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਮੁਫ਼ਤ ਹੁਨਰ ਤੇ ਕਿੱਤਾਮੁਖੀ ਸਿਖਲਾਈ

Breaking News
ਚੰਡੀਗੜ੍ਹ, 22 ਅਗਸਤ: ਉਦਯੋਗਿਕ ਖੇਤਰ ਦੀਆਂ ਲੋੜਾਂ ਅਨੁਸਾਰ ਉਮੀਦਵਾਰਾਂ ਨੂੰ ਹੁਨਰਮੰਦ ਬਣਾਉਣ ਅਤੇ ਰੋਜ਼ਗਾਰ ਦੇ ਉਪਲਬਧ ਮੌਕਿਆਂ ਮੁਤਾਬਕ ਉਨ੍ਹਾਂ ਦੀ ਯੋਗਤਾ ਵਿੱਚ ਸੁਧਾਰ ਕਰਨ ਲਈ ਪੰਜਾਬ ਹੁਨਰ ਵਿਕਾਸ ਮਿਸ਼ਨ (ਪੀ.ਐਸ.ਡੀ.ਐਮ.) ਨੇ ਭਾਰਤੀ ਫੌਜ ਦੀ ਪੈਂਥਰ ਇਨਫੈਂਟਰੀ ਡਿਵੀਜ਼ਨ, ਅੰਮ੍ਰਿਤਸਰ ਨਾਲ ਸਮਝੌਤਾ ਸਹੀਬੱਧ ਕੀਤਾ ਹੈ, ਜਿਸ ਦਾ ਉਦੇਸ਼ ਅੰਮ੍ਰਿਤਸਰ ਵਿੱਚ ਰਹਿ ਰਹੀਆਂ ਵੀਰ ਨਾਰੀਆਂ, ਰੱਖਿਆ ਕਰਮੀਆਂ, ਸੇਵਾ ਨਿਭਾ ਰਹੇ ਅਤੇ ਸੇਵਾਮੁਕਤ ਜੇ.ਸੀ.ਓਜ਼ ਦੇ ਪਰਿਵਾਰਾਂ, ਜੰਗੀ ਵਿਧਵਾਵਾਂ ਅਤੇ ਸਰਹੱਦੀ ਖੇਤਰਾਂ ਦੇ ਨੌਜਵਾਨਾਂ ਨੂੰ ਮੁਫ਼ਤ ਹੁਨਰ ਅਤੇ ਕਿੱਤਾਮੁਖੀ ਸਿਖਲਾਈ ਪ੍ਰਦਾਨ ਕਰਨਾ ਹੈ। ਅੱਜ ਇੱਥੇ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਦੀ ਮੌਜੂਦਗੀ ਵਿੱਚ ਇਸ ਸਮਝੌਤੇ ਉਤੇ ਪੀ.ਐਸ.ਡੀ.ਐਮ. ਦੇ ਮਿਸ਼ਨ ਡਾਇਰੈਕਟਰ ਆਈ.ਏ.ਐਸ. ਮਿਸ ਅੰਮ੍ਰਿਤ ਸਿੰਘ ਅਤੇ ਭਾਰਤੀ ਫੌਜ ਦੀ ਅੰਮ੍ਰਿਤਸਰ ਪੈਂਥਰ ਇਨਫੈਂਟਰੀ ਡਿਵੀਜ਼ਨ ਦੇ 15ਵੇਂ ਡੀ.ਓ.ਯੂ. ਦੇ ਕਮਾਂਡਿੰਗ ਅਫ਼ਸਰ ਕਰਨਲ ਮਿਲਨ ਪਾਂਡੇ ਵੱਲੋਂ ਹਸਤਾਖ਼ਰ ਕੀਤੇ ਗਏ। ਇਸ ਭਾਈਵਾਲੀ ਲਈ ਪੀ.ਐਸ.ਡੀ.ਐਮ. ਦੀ ਸ...

ਬੰਗਲਾ ਦੇਸ਼ ਤੋਂ ਬਾਅਦ ਹੁਣ ਪਾਕਿਸਤਾਨ ਵਿਚ ਫੈਲਿਆ ਲੋਕਾਂ ਦਾ ਵਿਦਰੋਹ

Breaking News
ਲਹੌਰ : ਪਹਿਲਾਂ ਮੁਸਲਿਮ ਦੇਸ਼ ਬੰਗਲਾ ਦੇਸ਼ ਵਿਚ ਦੰਗਾ ਫਸਾਦ ਹੋਣ ਪਿਛੋਂ ਹੁਣ ਪਾਕਿਸਤਾਨ ਵਿਚ ਵੀ ਸੱਤਾਧਾਰੀਆਂ ਖਿਲਾਫ ਲੋਕਾਂ ਦਾ ਰੋਹ ਵਧਣ ਲੱਗਾ ਹੈ। ਕੱਲ੍ਹ ਤੋਂ ਭੜਕੀ ਹੋਈ ਭੀੜ ਨੇ ਪਾਕਿਸਤਾਨ ਦੀ ਸੁਪਰੀਮ ਕੋਰਟ ਦੀ ਇਮਾਰਤ ਨੂੰ ਵੀ ਭੰਨ ਦਿੱਤਾ ਅਤੇ ਹੋਰ ਅਨੇਕਾਂ ਥਾਵਾਂ 'ਤੇ ਸਾੜਫੂਕ ਵੀ ਕੀਤੀ। ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੂਰੇ ਦੇਸ਼ ਦੇ ਲੋਕ ਸੜਕਾਂ 'ਤੇ ਆ ਗਏ ਨੇ। ਪਾਕਿਸਤਾਨ ਤੋਂ ਆ ਰਹੀਆਂ ਰਿਪੋਰਟਾਂ ਅਨੁਸਾਰ ਪੂਰੇ ਦੇਸ਼ ਵਿਚ ਹਾਲਾਤ ਵਿਗੜਦੇ ਹੀ ਜਾ ਰਹੇ ਨੇ। ਸਰਕਾਰ ਖਿਲਾਫ ਪ੍ਰਦਰਸ਼ਨ ਕਰਨ ਵਾਲੇ ਲੋਕਾਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਪਾਕਿਸਤਾਨ ਦੀਆਂ ਸੁਰੱਖਿਆ ਏਜੰਸੀਆਂ ਦੇ ਕੰਟਰੋਲ ਤੋਂ ਵੀ ਸਥਿੱਤੀ ਬਾਹਰ ਹੁੰਦੀ ਨਜ਼ਰ ਆ ਰਹੀ ਹੈ। ਇਸੇ ਦੌਰਾਨ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦਾ ਇਕ ਸੰਦੇਸ਼ ਵੀ ਸ਼ੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ, ਜਿਸ ਵਿਚ ਸਪਸ਼ਟ ਤੌਰ 'ਤੇ ਤਖਤਾ ਪਲਟਣ ਦੀ ਗੱਲ ਕੀਤੀ ਜਾ ਰਹੀ ਹੈ। ਇਸੇ ਹੀ ਤਰਜ 'ਤੇ ਪਹਿਲਾਂ ਬੰਗਲਾ ਦੇਸ਼ ਦੀ ਜਨਤ ਵੀ ਵਿਦਰੋਹ ਕਰਨ ਲੱਗੀ ਸੀ ਅਤੇ ਮਜਬੂਰ ਹੋ ਕੇ ...

ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਪੱਛਮੀ ਬੰਗਾਲ ਤੋਂ ਚੱਲ ਰਹੇ ਅੰਤਰ-ਰਾਜੀ ਸਾਈਬਰ ਵਿੱਤੀ ਫਰਾਡ ਰੈਕੇਟ ਦਾ ਕੀਤਾ ਪਰਦਾਫਾਸ਼ ; ਤਿੰਨ ਵਿਅਕਤੀ ਕਾਬੂ

Breaking News
ਚੰਡੀਗੜ੍ਹ, 21 ਅਗਸਤ:  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਤਹਿਤ ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਵੀਜ਼ਨ ਨੇ ਸਾਈਬਰ ਵਿੱਤੀ ਧੋਖਾਧੜੀ ਕਰਨ ਵਾਲੇ ਅੰਤਰਰਾਜੀ ਗਿਰੋਹ ਦਾ ਪਰਦਾਫਾਸ਼ ਕਰਦਿਆਂ ਪੱਛਮੀ ਬੰਗਾਲ ਦੇ ਵੱਖ-ਵੱਖ ਜ਼ਿਲਿ੍ਹਆਂ ਤੋਂ ਤਿੰਨ ਸਾਈਬਰ ਅਪਰਾਧੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਏਡੀਜੀਪੀ ਸਾਈਬਰ ਕ੍ਰਾਈਮ ਡਵੀਜਨ ਵੀ. ਨੀਰਜਾ ਨੇ ਬੁੱਧਵਾਰ ਨੂੰ ਇੱਥੇ ਦੱਸਿਆ ਕਿ  ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸ਼ੋਵਨ ਸਾਹਾ, ਅਭਿਸ਼ੇਕ ਕੁਮਾਰ ਸਿੰਘ ਅਤੇ ਪਰਵੀਨ ਕੁਮਾਰ ਰਾਏ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਇਨ੍ਹਾਂ ਦੇ ਕਬਜ਼ੇ ’ਚੋਂ ਤਿੰਨ ਮੋਬਾਈਲ ਫ਼ੋਨ, ਇੱਕ ਲੈਪਟਾਪ ਅਤੇ 30,900 ਰੁਪਏ ਦੀ ਨਕਦੀ ਵੀ ਬਰਾਮਦ ਕੀਤੀ ਹੈ।   ਜਾਣਕਾਰੀ ਅਨੁਸਾਰ ਪੰਜਾਬ ਰਾਜ ਸਾਈਬਰ ਕ੍ਰਾਈਮ ਡਿਵੀਜ਼ਨ ਨੂੰ 49.60 ਲੱਖ ਰੁਪਏ ਦੀ ਸਾਈਬਰ ਧੋਖਾਧੜੀ ਦੀ ਸ਼ਿਕਾਇਤ ਮਿਲੀ ਸੀ, ਜਿਸ ਵਿੱਚ ਸਾਈਬਰ ਧੋਖਾਧੜੀ ਕਰਨ ਵਾਲੇ ਨੇ ਕੰਪਨੀ ਦੇ ਅਕਾਊਂਟੈਂਟ ਨੂੰ ਮਾਲਕ, ਜੋ ਮੋਹ...

ਐਚ.ਆਈ.ਵੀ. ਪੀੜਤਾਂ ਲਈ ਮੁਫ਼ਤ ਸਫ਼ਰ ਸਹੂਲਤ ਤੇ 1500 ਰੁਪਏ ਵਿੱਤੀ ਸਹਾਇਤਾ ਦੇਣ ਬਾਰੇ ਕਰ ਰਹੀ ਹੈ ਵਿਚਾਰ

Breaking News
ਚੰਡੀਗੜ੍ਹ, 21 ਅਗਸਤ:ਸੂਬੇ ਵਿੱਚ ਐਚ.ਆਈ.ਵੀ. ਤੋਂ ਸੰਕਰਮਿਤ ਅਤੇ ਪ੍ਰਭਾਵਿਤ ਬੱਚਿਆਂ ਨੂੰ ਲੋੜੀਂਦੀ ਸਹਾਇਤਾ ਪ੍ਰਦਾਨ ਕਰਨ ਦੀ ਯੋਜਨਾ ਉਲੀਕਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਐਚ.ਆਈ.ਵੀ. ਪੀੜਤਾਂ ਦੇ ਬੱਚਿਆਂ ਲਈ 1500 ਰੁਪਏ ਪ੍ਰਤੀ ਮਹੀਨਾ ਦੀ ਵਿੱਤੀ ਸਹਾਇਤਾ ਪ੍ਰਦਾਨ ਕਰਨ ਸਬੰਧੀ ਪਹਿਲਕਦਮੀ ਸ਼ੁਰੂ ਕਰਨ ਬਾਰੇ ਵਿਚਾਰ ਕਰ ਰਹੀ ਹੈ। ਇਹ ਜਾਣਕਾਰੀ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇੱਥੇ ਪ੍ਰਯਾਸ ਭਵਨ ਵਿਖੇ ਏਡਜ਼ ਬਾਰੇ ਸਟੇਟ ਕੌਂਸਲ ਦੀ ਪਹਿਲੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਸਟੇਟ ਕੌਂਸਲ ਨੇ ਸੰਕਰਮਿਤ ਮਰੀਜ਼ਾਂ ਨੂੰ ਉਨ੍ਹਾਂ ਦੇ ਘਰਾਂ ਤੋਂ ਇਲਾਜ ਸਹੂਲਤ -ਐਂਟੀ-ਰੇਟਰੋਵਾਇਰਲ ਥੈਰੇਪੀ ਸੈਂਟਰ - ਤੱਕ ਮਹੀਨੇ ਵਿੱਚ ਇੱਕ ਵਾਰ ਮੁਫਤ ਆਉਣ-ਜਾਣ ਦੀ ਸਹੂਲਤ ਦੇਣ ਸਬੰਧੀ ਪ੍ਰਸਤਾਵ ਵੀ ਪੇਸ਼ ਕੀਤਾ ਹੈ। ਉਹਨਾਂ ਨੇ ਐਚ.ਆਈ.ਵੀ. ਨਾਲ ਜੂਝ ਰਹੇ ਵਿਅਕਤੀਆਂ ਲਈ ਅਨੁਕੂਲਿਤ ਪ੍ਰੋਗਰਾਮ ਤਿਆਰ ਕਰਨ ਲਈ ਇੱਕ ਟਾਸਕ ਫੋਰਸ ਸਥਾਪਤ ਕਰਨ ਦੀ ਯੋਜਨਾ ਬਣਾਈ ਹੈ, ਜਿਸਦਾ ਉਦੇਸ਼ ਉਹਨਾਂ ਦੀ ਰੁਜ਼...

ਸਨਅਤਕਾਰਾਂ ਨੇ ਪੰਜਾਬ ਦੇ ਮੁੱਖ ਮੰਤਰੀ ਦੀਆਂ ਉਦਯੋਗ ਪੱਖੀ ਨੀਤੀਆਂ ਦੀ ਕੀਤੀ ਸ਼ਲਾਘਾ

Breaking News
ਮੁੰਬਈ, 21 ਅਗਸਤ: ਉੱਘੇ ਸਨਅਤਕਾਰਾਂ ਨੇ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਉਦਯੋਗਿਕ ਪੱਖੀ ਨੀਤੀਆਂ ਦੀ ਸ਼ਲਾਘਾ ਕੀਤੀ ਅਤੇ ਸੂਬੇ ਨੂੰ ਆਰਥਿਕ ਵਿਕਾਸ ਦੀਆਂ ਨਵੀਂਆਂ ਬੁਲੰਦੀਆਂ 'ਤੇ ਲਿਆਉਣ ਲਈ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ। ਸਨ ਫਾਰਮਾਸਿਊਟੀਕਲਜ਼ ਦੇ 'ਐਕਟਿਵ ਫਾਰਮਾਸਿਊਟੀਕਲ ਇੰਗਰੀਡੈਂਟਸ ਬਿਜ਼ਨਸ' ਦੇ ਸੀ.ਈ.ਓ. ਦਾਮੋਦਰਨ ਸਤਗੋਪਨ ਨੇ ਆਪਣੀਆਂ ਨਿਵੇਸ਼ ਯੋਜਨਾਵਾਂ ਸਬੰਧੀ ਸਹੂਲਤ ਲਈ ਸੂਬੇ ਦੇ ਉਦਯੋਗ ਪੱਖੀ ਮਾਹੌਲ ਅਤੇ ਬਿਹਤਰ ਪ੍ਰਸ਼ਾਸਨ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਪੰਜਾਬ ਦੇ ਰਣਨੀਤਕ ਵਿਸ਼ੇਸ਼ਤਾਵਾਂ, ਹੁਨਰਮੰਦ ਮਨੁੱਖੀ ਵਸੀਲਿਆਂ, ਬੁਨਿਆਦੀ ਢਾਂਚਾ, ਨੌਕਰਸ਼ਾਹੀ ਦੇ ਪੇਸ਼ੇਵਰ ਵਿਹਾਰ ਨੂੰ ਉਜਾਗਰ ਕੀਤਾ ਜੋ ਸੂਬੇ ਨੂੰ ਫਾਰਮਾਸਿਊਟੀਕਲ ਉਦਯੋਗਾਂ ਲਈ ਇਕ ਤਰਜੀਹੀ ਸਥਾਨ ਬਣਾਉਂਦਾ ਹੈ। ਉਦ੍ਯੋਗਪਤੀਆਂ ਨੇ ਮੁੱਖ ਮੰਤਰੀ ਦੇ ਦੂਰਅੰਦੇਸ਼ੀ ਫੈਸਲਿਆਂ ਰਾਹੀਂ ਪੰਜਾਬ ਦੀ ਆਰਥਿਕਤਾ ਨੂੰ ਹੁਲਾਰਾ ਦੇਣ ਲਈ ਉਨ੍ਹਾਂ ਦੀ ਸ਼ਲਾਘਾ ਵੀ ਕੀਤੀ। ਆਰਪੀਜੀ (ਸੀਅਟ) ਗਰੁੱਪ ਦੇ ਵਾਈਸ ਚੇਅਰਮੈਨ ਅਨੰਤ ਗੋਇਨਕਾ ਨੇ ਉਦਯੋਗਪਤੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦੇ ਹੱ...

ਸੇਬੀ ਅਤੇ ਐਨ.ਐਸ.ਈ. ਵੱਲੋਂ ਨਿਵੇਸ਼ਕਾਂ ਲਈ ਜਾਗਰੂਕਤਾ ਸੈਮੀਨਾਰ ਆਯੋਜਿਤ

Breaking News
ਲੁਧਿਆਣਾ, 21 ਅਗਸਤ (000) - ਭਾਰਤੀ ਸਕਿਓਰਿਟੀਜ ਅਤੇ ਐਕਸਚੇਂਜ ਬੋਰਡ (ਸੇਬੀ) ਅਤੇ ਨੈਸ਼ਨਲ ਸਟਾਕ ਐਕਸਚੇਂਜ (ਐਨ.ਐਸ.ਈ.) ਦੀ ਅਗਵਾਈ ਹੇਠ ਨਿਵੇਸ਼ਕਾਂ ਲਈ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਸੀਨੀਅਰ ਅਧਿਕਾਰੀਆਂ ਨੇ ਹਿੱਸਾ ਲਿਆ। ਸੈਮੀਨਾਰ ਦੇ ਆਯੋਜਨ ਦਾ ਮੁੱਖ ਉਦੇਸ਼ ਸੇਬੀ ਵੱਲੋਂ ਨਿਵੇਸ਼ਕਾਂ ਦੇ ਹਿੱਤਾਂ ਲਈ ਚੁੱਕੇ ਗਏ ਕਦਮਾਂ ਬਾਰੇ ਚਾਨਣਾ ਪਾਉਣਾ ਅਤੇ ਸਹੀ ਵਿੱਤੀ ਯੋਜਨਾਵਾਂ ਤਿਆਰ ਕਰਕੇ ਸਕਿਓਰਿਟੀਜ ਬਾਰੇ ਜਾਣਕਾਰੀ ਦੇਣਾ ਸੀ। ਪ੍ਰੋਗਰਾਮ ਦਾ ਆਗਾਜ਼ ਨੈਸ਼ਨਲ ਐਕਸਚੇਂਜ ਤੋਂ ਸ਼ਿਵਮ ਜਿੰਦਲ, ਉਪ ਪ੍ਰਬੰਧਕ, ਨਿਆਮਕ ਵੱਲੋਂ ਕੀਤਾ ਗਿਆ। ਮੁੱਖ ਮਹਿਮਾਨ ਸ਼ਿਵ ਜਿੰਦਲ ਵੱਲੋਂ ਜਿੰਦਗੀ ਦੇ ਵੱਖ-ਵੱਖ ਪੜਾਵਾਂ 'ਤੇ ਬੱਚਤ ਦੇ ਢੰਗ-ਤਰੀਕੇ ਅਤੇ ਨਿਵੇਸ਼ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਇਹ ਵੀ ਦੱਸਿਆ ਕਿ ਸੇਬੀ ਦੁਆਰਾ ਨਿਵੇਸ਼ਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਨਵੇਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਜਾ ਰਹੇ ਹਨ। ਪ੍ਰਤੀਭੂਤੀ ਬਾਜ਼ਾਰ ਵਿੱਚ ਕਿਸੇ ਵੀ ਏਜੰਟ, ਦਲਾਲ, ਕੰਪਨੀ, ਮਰਚੈਂਟ ਬੈਂਕ ਆਦਿ ਦੁਆਰਾ ਨਿਵੇਸ਼ਕਾਂ ਨਾਲ ਧੋਖਾਧੜੀ ਕੀਤੇ ਜਾਣ ...

ਮੁੱਖ ਮੰਤਰੀ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਵਿਖੇ ਮੱਥਾ ਟੇਕਿਆ

Breaking News
ਨਾਂਦੇੜ (ਮਹਾਰਾਸ਼ਟਰ), 20 ਅਗਸਤ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਤਖਤ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਵਿਖੇ ਮੱਥਾ ਟੇਕਿਆ ਅਤੇ ਸੂਬੇ ਦੀ ਤਰੱਕੀ ਤੇ ਵਿਕਾਸ ਅਤੇ ਲੋਕਾਂ ਦੀ ਖ਼ੁਸ਼ਹਾਲੀ ਲਈ ਅਰਦਾਸ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਪਵਿੱਤਰ ਤਖ਼ਤ ਸ੍ਰੀ ਹਜ਼ੂਰ ਸਾਹਿਬ, ਸਿੱਖ ਧਰਮ ਦੇ ਪੰਜ ਸਰਵਉੱਚ ਧਾਰਮਿਕ ਅਸਥਾਨਾਂ: ਸ੍ਰੀ ਅਕਾਲ ਤਖ਼ਤ ਸਾਹਿਬ (ਅੰਮ੍ਰਿਤਸਰ), ਤਖ਼ਤ ਸ੍ਰੀ ਕੇਸਗੜ੍ਹ ਸਾਹਿਬ (ਸ੍ਰੀ ਅਨੰਦਪੁਰ ਸਾਹਿਬ), ਤਖ਼ਤ ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ) ਅਤੇ ਤਖ਼ਤ ਸ੍ਰੀ ਪਟਨਾ ਸਾਹਿਬ (ਬਿਹਾਰ) ਵਿੱਚੋਂ ਇੱਕ ਪਵਿੱਤਰ ਸਥਾਨ ਹੈ, ਜਿੱਥੋਂ ਕੌਮ ਨੂੰ ਅਧਿਆਤਮਕ, ਅਲੌਕਿਕ ਅਤੇ ਨੈਤਿਕ ਤਾਕਤ ਤੇ ਰਹਿਨੁਮਾਈ ਮਿਲਦੀ ਹੈ।  ਉਨ੍ਹਾਂ ਕਿਹਾ ਕਿ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ, ਜਿਨ੍ਹਾਂ ਨੇ ਧਰਮ ਨਿਰਪੱਖਤਾ ਦੀਆਂ ਸਦੀਆਂ ਪੁਰਾਣੀਆਂ ਰਵਾਇਤਾਂ ਨੂੰ ਬਰਕਰਾਰ ਰੱਖਣ ਦੇ ਨਾਲ-ਨਾਲ ਮਨੁੱਖੀ ਅਧਿਕਾਰਾਂ ਦੀ ਰਾਖੀ ਅਤੇ ਧਾਰਮਿਕ ਆਜ਼ਾਦੀ ਨੂੰ ਯਕੀਨੀ ਬਣਾਉਣ ਲਈ ਆਪਣਾ ਸਰਬੰਸ ਕੁਰਬਾਨ ਕਰ ਦਿੱਤਾ, ਨੇ ਆਪਣੇ ਜੀਵਨ ਦਾ ਲੰਮਾ ਸਮਾਂ ਇਸ ਪਵਿੱਤਰ ਸਥਾਨ ’ਤੇ ਹ...

ਧਾਰ ਖੇਤਰ ਵਿੱਚ ਪਾਇਲਟ ਪ੍ਰੋਜੈਕਟ ਦਾ ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕੀਤਾ ਸ਼ੁਭ ਆਰੰਭ

Breaking News
ਪਠਾਨਕੋਟ, ਅਗਸਤ 20: ਧਾਰ ਬਲਾਕ ਵਿੱਚ ਜੰਗਲਾਂ ਦਾ ਵਿਸਥਾਰ ਕਰਨ ਅਤੇ ਜੰਗਲਾਂ ਦੀ ਸੁਰੱਖਿਆ ਲਈ ਵਣ ਵਿਭਾਗ ਵੱਲੋਂ ਕਈ ਯਤਨ ਜਾਰੀ ਹਨ, ਜਿਸ ਤਹਿਤ ਸ਼ਾਹਪੁਰ ਕੰਡੀ ਦੇ ਨੇੜੇ ਪਿੰਡ ਘਟੇਰਾ ਦੇ ਤੀਹ ਹੈਕਟੇਅਰ ਜੰਗਲ ਵਿੱਚ ਡਰੋਨ ਰਾਹੀਂ ਜੰਗਲਾਂ ਵਿੱਚ ਵੱਖ-ਵੱਖ ਕਿਸਮਾਂ ਦੇ ਬੀਜਾਂ ਦਾ ਛਿੜਕਾਅ ਕੀਤਾ ਗਿਆ।  ਇਸ ਮੌਕੇ ‘ਤੇ ਪੰਜਾਬ ਦੇ ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ, ਡੀ.ਸੀ. ਪਠਾਨਕੋਟ ਅਦਿੱਤਿਆ ਉੱਪਲ, ਵਣਪਾਲ ਸੰਜੀਵ ਤਿਵਾਰੀ ਆਈ.ਐਫ.ਐਸ., ਡੀ.ਐਫ.ਓ. ਧਰਮਵੀਰ ਆਈ.ਐਫ.ਐਸ. ਅਤੇ ਹੋਰ ਕਈ ਅਧਿਕਾਰੀਆਂ ਨੇ ਡਰੋਨ ਰਾਹੀਂ ਤੁਲਸੀ, ਆਂਵਲਾ, ਜਾਮੁਨ, ਹਰੜ, ਬਿਹੜਾ, ਸੁਆਜਨ ਅਤੇ ਹੋਰ ਕਈ ਕਿਸਮਾਂ ਦੇ ਬੀਜਾਂ ਨੂੰ ਮਿੱਟੀ ਦੀਆਂ ਗੇਂਦਾਂ ਵਿੱਚ ਲਪੇਟ ਕੇ ਡਰੋਨ ਰਾਹੀਂ ਜੰਗਲਾਂ ਵਿੱਚ ਉਨ੍ਹਾਂ ਦਾ ਛਿੜਕਾਅ ਕੀਤਾ।  ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਸਾਰੇ ਪੰਜਾਬ ਵਿੱਚ ਹਰਿਆਲੀ ਮਿਸ਼ਨ ਤਹਿਤ ਪੌਦੇ ਲਗਾਉਣ ਦਾ ਕੰਮ ਕੀਤਾ ਜਾ ਰਿਹਾ ਹੈ, ਜਿਸ ਤਹਿਤ ਪੰਜਾਬ ਵਿੱਚ ਵੱਖ-ਵੱਖ ਕਿਸਮ ਦੇ 3 ਕਰੋੜ ਤੋਂ ਵੱਧ ਪੌਦੇ ਲਗਾਏ ਜਾ ਰਹੇ ਹਨ ਅਤੇ ਹੁਣ ਪਾਇਲਟ ਪ੍ਰੋਜੈਕਟ ...