Wednesday, October 7Malwa News
Shadow

Breaking News

ਸਪੀਕਰ ਸੰਧਵਾਂ ਨੇ ਪਿੰਡ ਸੰਧਵਾਂ ਵਿਖੇ ਕ੍ਰਿਕਟ ਖੇਡ ਗਰਾਊਂਡ ਦਾ ਕੀਤਾ ਉਦਘਾਟਨ

Breaking News, Hot News, Punjab News
ਫ਼ਰੀਦਕੋਟ 19 ਅਗਸਤ,2024 ਸਪੀਕਰ  ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਸੰਧਵਾਂ ਵਿਖੇ ਨਵੇਂ ਬਣੇ ਕ੍ਰਿਕਟ ਖੇਡ ਗਰਾਊਂਡ ਦਾ ਉਦਘਾਟਨ ਕਰਦਿਆਂ ਕਿਹਾ ਕਿ ਉਹ ਖੁਸ਼ੀ ਮਹਿਸੂਸ ਕਰ ਰਹੇ ਹਨ ਹਲਕੇ ਦੇ ਬੱਚਿਆਂ ਅਤੇ ਨੌਜਵਾਨਾਂ ਨੂੰ ਇੱਕ ਚੰਗਾ ਪਲੇਟਫਾਰਮ ਉਹਨਾਂ ਦੇ ਘਰਾਂ ਦੇ ਨਜਦੀਕ ਮਿਲ ਰਿਹਾ ਹੈ ਜਿਸ ਨਾਲ ਉਹ ਇਥੋਂ ਸਿੱਖ ਕੇ ਵਧੀਆ ਖੇਡ ਦਾ ਪ੍ਰਦਰਸ਼ਨ ਕਰਨਗੇ ।  ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿਚੋਂ ਕੱਢ ਕੇ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਹਰ ਸੰਭਵ ਉਪਰਾਲਾ ਕਰ ਰਹੀ ਹੈ । ਨੌਜਵਾਨਾਂ ਅਤੇ ਬੱਚਿਆਂ  ਵਿੱਚ ਖੇਡਾਂ ਪ੍ਰਤੀ ਦਿਲਚਸਪੀ ਵਧਾਉਣ ਲਈ ਖੇਡਾਂ ਵਤਨ ਪੰਜਾਬ ਦੀਆਂ ਦਾ ਅਗਲਾ ਪੜਾਅ 3 ਸਤੰਬਰ ਤੋਂ ਸ਼ੁਰੂ ਕੀਤਾ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਖਿਡਾਰੀਆਂ ਨੂੰ ਵਧੀਆ ਖੇਡਾਂ ਖੇਡਣ ਲਈ ਸਟੇਡੀਅਮ, ਡਾਈਟ ਅਤੇ ਖੇਡਾਂ ਦਾ ਸਮਾਨ ਉਪਲਬਧ ਕਰਵਾ ਰਹੀ ਹੈ, ਉਹਨਾਂ ਕਿਹਾ ਕਿ ਪੈਰਿਸ ਓਲੰਪਿਕ ਵਿੱਚ ਕਾਂਸੇ ਦਾ ਤਗਮਾ ਜਿੱਤਣ ਵਾਲੀ ਹਾਕੀ ਟੀਮ ਦੇ ਜਿਆਦਾ ਖ...

ਸ੍ਰ. ਕੁਲਵੰਤ ਸਿੰਘ ਨੇ ਬਤੌਰ ਡਿਪਟੀ ਕਮਿਸ਼ਨਰ ਮਾਨਸਾ ਅਹੁਦਾ ਸੰਭਾਲਿਆ

Breaking News, Hot News, Punjab News
ਮਾਨਸਾ, 19 ਅਗਸਤ:ਸ੍ਰ. ਕੁਲਵੰਤ ਸਿੰਘ ਨੇ ਡਿਪਟੀ ਕਮਿਸ਼ਨਰ ਮਾਨਸਾ ਵਜ਼ੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਸ੍ਰ ਕੁਲਵੰਤ ਸਿੰਘ 2012 ਬੈਚ ਦੇ ਆਈ.ਏ.ਐਸ. ਅਧਿਕਾਰੀ ਹਨ। ਇਸ ਤੋਂ ਪਹਿਲਾਂ ਉਹ ਡਿਪਟੀ ਕਮਿਸ਼ਨਰ ਮੋਗਾ ਤਾਇਨਾਤ ਸਨ। ਇਸ ਤੋਂ ਇਲਾਵਾ ਉਨ੍ਹਾਂ ਨੇ ਡਿਪਟੀ ਕਮਿਸ਼ਨਰ ਤਰਨਤਾਰਨ, ਫਿਰੋਜ਼ਪੁਰ, ਵਧੀਕ ਡਿਪਟੀ ਕਮਿਸ਼ਨਰ ਜਲੰਧਰ, ਪਠਾਨਕੋਟ, ਸ਼੍ਰੀ ਮੁਕਤਸਰ ਸਾਹਿਬ, ਐੱਸ.ਡੀ.ਐੱਮ ਤਲਵੰਡੀ ਸਾਬੋ ਅਤੇ ਨਕੋਦਰ ਸਮੇਤ ਪੰਜਾਬ ਸਰਕਾਰ ਦੇ ਵੱਖ ਵੱਖ ਅਹੁਦਿਆਂ ਉੱਤੇ ਆਪਣੀਆਂ ਸੇਵਾਵਾਂ ਦਿੱਤੀਆਂ ਹਨ।ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਨ ਹਿੱਤ ਸੇਵਾਵਾਂ ਤੈਅ ਸਮਾਂ ਸੀਮਾਂ ਵਿਚ ਦਿੱਤੀਆਂ ਜਾਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਉੱਤੇ ਸਰਕਾਰੀ ਕੰਮਾਂ ਕਾਰਾਂ ਵਿਚ ਪਾਰਦਰਸ਼ਤਾ, ਨਿਰੰਤਰਤਾ ਅਤੇ ਤੇਜ਼ੀ ਲਿਆਉਣ ਦੇ ਨਾਲ ਨਾਲ ਜ਼ਿਲ੍ਹਾ ਵਾਸੀਆਂ ਨੂੰ ਸਮਾਂਬੱਧ ਤੇ ਵਧੀਆ ਪ੍ਰਸ਼ਾਸ਼ਕੀ ਸੇਵਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਜ਼ਿਲ੍ਹਾ ਮਾਨਸਾ ਦੇ ਵਿਕਾਸ ਅਤੇ ਹੋਰ ਕਾਰਜਾਂ ਵਿਚ ਜ਼ਿਲ੍ਹਾ ਪ੍ਰਸ਼ਾਸ਼ਨ ਦਾ ਸਹਿਯੋਗ ਕਰਨ। ਇਸ ਤੋਂ ਪਹਿ...

ਉੱਦਮੀ ਅਤੇ ਕ੍ਰਾਂਤੀਕਾਰੀ ਪੱਤਰਕਾਰ ਦੀ ਯਾਦ ਵਿੱਚ ਸਪੀਕਰ ਸੰਧਵਾਂ ਨੇ ਲਗਾਏ ਬੂਟੇ

Breaking News, Hot News, Punjab News
ਫ਼ਰੀਦਕੋਟ 19 ਅਗਸਤ,2024     ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ "ਮੈਂ ਤੇ ਮੇਰਾ ਰੁੱਖ" ਮੁਹਿੰਮ ਤਹਿਤ ਅੱਜ ਕੋਟਕਪੂਰਾ ਵਿਖੇ ਸ. ਮਨਜੀਤ ਸਿੰਘ ਢਿੱਲੋਂ ਦੇ ਗ੍ਰਹਿ ਵਿਖੇ ਵਿਸ਼ੇਸ਼ ਤੌਰ ਤੇ  ਸ਼ਿਰਕਤ ਕੀਤੀ ਅਤੇ ਬਹੁਤ ਹੀ ਸਿਰੜੀ, ਉੱਦਮੀ ਅਤੇ ਕ੍ਰਾਂਤੀਕਾਰੀ ਪੱਤਰਕਾਰ ਸ. ਜੋਗਿੰਦਰ ਸਿੰਘ ਸਪੋਕਸਮੈਨ ਦੀ ਯਾਦ ਵਿੱਚ ਗੁੱਡ ਮੌਰਨਿੰਗ ਵੈਲਫ਼ੇਅਰ ਕਲੱਬ, ਕੋਟਕਪੂਰਾ ਦੇ ਸਹਿਯੋਗ ਨਾਲ ਬੂਟੇ ਲਗਾ ਕੇ ਉਹਨਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ । ਸਪੀਕਰ ਸੰਧਵਾਂ ਨੇ ਕਿਹਾ ਕਿ ਜੋਗਿੰਦਰ ਸਿੰਘ ਸਪੋਕਸਮੈਨ ਜੋ ਕਿ ਪਿਛਲੇ ਦਿਨੀਂ ਅਚਾਨਕ ਸਦੀਵੀ ਵਿਛੋੜਾ ਦੇ ਗਏ ਸਨ,  ਉਹਨਾਂ ਦੀ ਯਾਦ ਨੂੰ ਸਦੀਵੀ ਕਰਨ ਦੇ ਲਈ 100 ਬੂਟਾ ਲਾਉਣ ਦਾ ਪ੍ਰਣ ਕੀਤਾ ਗਿਆ ਹੈ। ਉਨ੍ਹਾਂ ਇਸ ਗੱਲ ਤੇ ਜਿਆਦਾ ਜ਼ੋਰ ਦਿੱਤਾ ਕਿ ਅਸੀਂ ਆਪਣੇ ਬੱਚਿਆਂ ਨੂੰ ਵਿਰਾਸਤ ਵਿੱਚ ਪ੍ਰਦੂਸ਼ਿਤ ਹਵਾ ਦੇ ਬਜਾਏ ਸ਼ੁੱਧ ਹਵਾ ਦੇ ਕੇ ਜਾਈਏ ਤਾਂ ਕਿ ਆਉਣ ਵਾਲੀਆਂ ਪੀੜੀਆਂ ਤੰਦਰੁਸਤ ਰਹਿ ਸਕਣ । ਉਨ੍ਹਾਂ ਕਿਹਾ ਕਿ ਆਕ...

ਆਮ ਆਦਮੀ ਪਾਰਟੀ ਨੇ ਡਾਕਟਰਾਂ ਦੇ ਪ੍ਰਦਰਸ਼ਨ ਦਾ ਕੀਤਾ ਸਮਰਥਨ

Breaking News
ਚੰਡੀਗੜ੍ਹ, 18 ਅਗਸਤ : ਕੋਲਕਾਤਾ ਵਿੱਚ ਇੱਕ ਮਹਿਲਾ ਡਾਕਟਰ ਦੇ ਬਲਾਤਕਾਰ-ਕਤਲ ਖ਼ਿਲਾਫ਼ ਦੇਸ਼ ਭਰ ਵਿੱਚ ਡਾਕਟਰਾਂ ਵੱਲੋਂ ਚੱਲ ਰਹੇ ਵਿਰੋਧ ਪ੍ਰਦਰਸ਼ਨ ਨੂੰ ਆਮ ਆਦਮੀ ਪਾਰਟੀ (ਆਪ) ਨੇ ਵੀ ਆਪਣਾ ਸਮਰਥਨ ਦਿੱਤਾ ਹੈ। ਐਤਵਾਰ ਨੂੰ 'ਆਪ' ਨੇਤਾਵਾਂ, ਵਿਧਾਇਕਾਂ ਅਤੇ ਮੰਤਰੀਆਂ ਨੇ ਡਾਕਟਰਾਂ ਦੇ ਸਮਰਥਨ 'ਚ ਕਈ ਜ਼ਿਲਿਆਂ ਦੇ ਹਸਪਤਾਲਾਂ ਦਾ ਦੌਰਾ ਕੀਤਾ ਅਤੇ ਡਾਕਟਰਾਂ ਨਾਲ ਮੀਟਿੰਗਾਂ ਕੀਤੀਆਂ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਪੁੱਜੇ। ਸਾਬਕਾ ਮੰਤਰੀ ਅਤੇ ਵਿਧਾਇਕ ਡਾ. ਇੰਦਰਵੀਰ ਸਿੰਘ ਨਿੱਝਰ ਅੰਮ੍ਰਿਤਸਰ ਮੈਡੀਕਲ ਕਾਲਜ ਪੁੱਜੇ। 'ਆਪ' ਸੰਸਦ ਮੈਂਬਰ ਰਾਜ ਕੁਮਾਰ ਚੱਬੇਵਾਲ ਨੇ ਹੁਸ਼ਿਆਰਪੁਰ ਦੇ ਸਰਕਾਰੀ ਹਸਪਤਾਲ ਅਤੇ ਮੰਤਰੀ ਬਲਜੀਤ ਕੌਰ ਨੇ ਜੀਜੀਐਸ ਹਸਪਤਾਲ ਫਰੀਦਕੋਟ ਦਾ ਦੌਰਾ ਕੀਤਾ। ਪਟਿਆਲਾ ਦੇ ਰਾਜਿੰਦਰਾ ਹਸਪਤਾਲ ਦੇ ਬਾਹਰ ਮੀਡੀਆ ਨੂੰ ਸੰਬੋਧਨ ਕਰਦਿਆਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਦੀ ਹਮਾਇਤ ਕਰਦਿਆਂ ਕਿਹਾ ਕਿ ਮੈਂ ਖ਼ੁਦ ਇੱਕ ਡਾਕਟਰ ਹਾਂ। ਮੈਂ ਉਸ ਘਟਨਾ ਦੇ ਦਰਦ ਨੂੰ ਸਮਝ ਸਕਦਾ ਹਾਂ। ਮੈਂ ਉਨਾਂ ਦੇ ਮਾਪਿਆਂ ਦੀ ਹਾਲਤ ਵ...

ਪੰਜਾਬ ਵਿੱਚ ਬਾਸਮਤੀ ਦੀ ਕਾਸ਼ਤ ਅਧੀਨ ਰਕਬੇ ਵਿੱਚ 12.58 ਫ਼ੀਸਦੀ ਵਾਧਾ

Breaking News
ਚੰਡੀਗੜ੍ਹ, 18 ਅਗਸਤ:ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਦੱਸਿਆ ਕਿ ਸੂਬੇ ਵਿੱਚ ਫ਼ਸਲੀ ਵਿਭਿੰਨਤਾ ਮੁਹਿੰਮ ਨੂੰ ਵੱਡਾ ਹੁਲਾਰਾ ਮਿਲਿਆ ਹੈ ਕਿਉਂਕਿ ਪੰਜਾਬ ਵਿੱਚ ਇਸ ਸਾਉਣੀ ਸੀਜ਼ਨ ਦੌਰਾਨ ਬਾਸਮਤੀ ਦੀ ਕਾਸ਼ਤ ਅਧੀਨ ਰਕਬੇ ਵਿੱਚ 12.58 ਫ਼ੀਸਦੀ ਵਾਧਾ ਦਰਜ ਕੀਤਾ ਗਿਆ ਹੈ। ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਇਸ ਸਾਲ 6.71 ਲੱਖ ਹੈਕਟੇਅਰ ਰਕਬਾ ਬਾਸਮਤੀ ਦੀ ਕਾਸ਼ਤ ਅਧੀਨ ਹੈ, ਜੋ ਕਿ ਸਾਉਣੀ ਸੀਜ਼ਨ 2023-24 ਦੌਰਾਨ 5.96 ਲੱਖ ਹੈਕਟੇਅਰ ਸੀ। ਬਾਸਮਤੀ ਦੀ ਕਾਸ਼ਤ ਬਾਰੇ ਜ਼ਿਲ੍ਹੇਵਾਰ ਜਾਣਕਾਰੀ ਸਾਂਝੀ ਕਰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਅੰਮ੍ਰਿਤਸਰ ਜ਼ਿਲ੍ਹਾ 1.46 ਲੱਖ ਹੈਕਟੇਅਰ ਰਕਬੇ ਵਿੱਚ ਬਾਸਮਤੀ ਦੀ ਕਾਸ਼ਤ ਨਾਲ ਸੂਬੇ ਭਰ ਵਿੱਚੋਂ ਮੋਹਰੀ ਹੈ। ਅੰਮ੍ਰਿਤਸਰ ਤੋਂ ਬਾਅਦ ਕ੍ਰਮਵਾਰ ਮੁਕਤਸਰ ਜ਼ਿਲ੍ਹੇ ਵਿੱਚ 1.10 ਲੱਖ ਹੈਕਟੇਅਰ, ਫਾਜ਼ਿਲਕਾ ਵਿੱਚ 84.9 ਹਜ਼ਾਰ ਹੈਕਟੇਅਰ, ਤਰਨ ਤਾਰਨ ਵਿੱਚ 72.5 ਹਜ਼ਾਰ ਹੈਕਟੇਅਰ ਅਤੇ ਸੰਗਰੂਰ ਜ਼ਿਲ੍ਹੇ ਵਿੱਚ 49.8 ਹਜ਼ਾਰ ਹੈਕਟੇਅਰ ਨਾਲ ਸਭ ਤੋਂ ਵੱਧ ਰਕਬੇ ਵਿੱਚ ਬਾਸਮਤੀ ਲਾਈ ਗਈ ਹੈ। ਖੇਤੀ...

ਮੁੱਖ ਮੰਤਰੀ ਵੱਲੋਂ ਭਾਰਤੀ ਹਾਕੀ ਟੀਮ ਦੇ ਪੰਜਾਬੀ ਖਿਡਾਰੀਆਂ ਦਾ ਨਕਦ ਇਨਾਮਾਂ ਨਾਲ ਸਨਮਾਨ

Breaking News
ਚੰਡੀਗੜ੍ਹ, 18 ਅਗਸਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਾਲ ਹੀ ਵਿੱਚ ਸਮਾਪਤ ਹੋਈਆਂ ਪੈਰਿਸ ਓਲੰਪਿਕ ਵਿੱਚ ਕਾਂਸੀ ਦਾ ਤਗ਼ਮਾ ਜਿੱਤਣ ਵਾਲੀ ਭਾਰਤੀ ਹਾਕੀ ਟੀਮ ਦੇ ਮੈਂਬਰ ਰਹੇ ਪੰਜਾਬੀ ਖਿਡਾਰੀਆਂ ਨੂੰ ਇਕ-ਇਕ ਕਰੋੜ ਰੁਪਏ ਦੇ ਨਕਦ ਇਨਾਮ ਨਾਲ ਸਨਮਾਨਿਤ ਕੀਤਾ। ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਇਹ ਇਕ ਇਤਿਹਾਸਕ ਮੌਕਾ ਹੈ ਕਿਉਂਕਿ ਸੂਬੇ ਅਤੇ ਦੇਸ਼ ਦਾ ਨਾਮ ਰੌਸ਼ਨ ਕਰਨ ਵਾਲੇ ਖਿਡਾਰੀਆਂ ਨੂੰ ਸਨਮਾਨਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਹਾਕੀ ਖਿਡਾਰੀਆਂ ਦੀ ਇਹ ਸ਼ਾਨਦਾਰ ਜਿੱਤ ਪੂਰੇ ਦੇਸ਼ ਲਈ ਬਹੁਤ ਮਾਣ ਅਤੇ ਸੰਤੁਸ਼ਟੀ ਵਾਲੀ ਗੱਲ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਟੀਮ ਦਾ ਹਰ ਮੈਚ ਨਿੱਜੀ ਤੌਰ 'ਤੇ ਦੇਖਿਆ ਹੈ ਅਤੇ ਇਨ੍ਹਾਂ ਖਿਡਾਰੀਆਂ ਦੇ ਸ਼ਾਨਦਾਰ ਪ੍ਰਦਰਸ਼ਨ ਨੇ ਸਾਨੂੰ ਸਾਰਿਆਂ ਨੂੰ ਮਾਣ ਮਹਿਸੂਸ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ 52 ਸਾਲਾਂ ਦੇ ਵਕਫ਼ੇ ਤੋਂ ਬਾਅਦ ਭਾਰਤੀ ਟੀਮ ਨੂੰ ਆਸਟਰੇਲੀਆ ਨੂੰ ਹਰਾ ਕੇ ਬਹੁਤ ਖ਼ੁਸ਼ੀ ਹੋਈ ਹੈ ਅਤੇ ਸਪੇਨ, ਇੰਗਲੈਂਡ ਅਤੇ ਹੋਰ ਟੀਮਾਂ ਵਿਰੁੱਧ ਮੈਚ ਵੀ ਸ਼ਾਨਦਾਰ ਸਨ। ਉਨ੍ਹਾਂ ਕਿਹਾ ਕਿ ...

ਸਿਖਿਆ ਦੇ ਖੇਤਰ ਵਿੱਚ ਲੜਕੀਆਂ ਮੋਹਰੀ ਬਣ ਕੇ ਉਭਰ ਰਹੀਆਂ ਨੇ-ਈ:ਟੀ:ਓ

Breaking News, Hot News, Punjab News
ਅੰਮ੍ਰਿਤਸਰ, 17 ਅਗਸਤ:                 ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਾਕਰ ਪੰਜਾਬ ਨੂੰ ਸਿਖਿਆ ਦੇ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਵਚਨਬੱਧ ਹੈ ਅਤੇ ਇਸੇ ਹੀ ਲੜੀ ਤਹਿਤ ਸਕੂਲ ਆਫ ਐਮੀਨੈਂਸ ਬਣਾਏ ਜਾ ਰਹੇ ਹਨ ਅਤੇ ਬੱਚਿਆਂ ਨੂੰ ਮਿਆਰੀ ਸਿਖਿਆ ਪ੍ਰਦਾਨ ਕਰਵਾਉਣ ਦੇ ਉਦੇਸ਼ ਨਾਲ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਵਿਦੇਸ਼ਾਂ ਵਿੱਚ ਟ੍ਰੇਨਿੰਗ ਵੀ ਦਿਵਾਈ ਜਾ ਰਹੀ ਹੈ।                 ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ੍ਰ ਹਰਭਜਨ ਸਿੰਘ ਈ:ਟੀ:ਓ ਨੇ ਬੀਬੀ ਕੌਲਾਂ ਜੀ ਡਿਗਰੀ ਕਾਲਜ ਸਰਾਂਏ ਰੋਡ  ਜੰਡਿਆਲਾ ਗੁਰੂ ਦੇ ਸਲਾਨਾ ਇਨਾਮ ਵੰਡ ਸਮਾਗਮ ਵਿੱਚ ਸ਼ਿਰਕਤ ਕਰਨ ਸਮੇਂ ਕੀਤਾ। ਉਨ੍ਹਾਂ ਕਿਹਾ ਕਿ ਇਸ ਕਾਲਜ ਦੀਆਂ ਬੱਚੀਆਂ ਹਮੇਸ਼ਾਂ ਹੀ ਆਪਣੇ ਕਾਲਜ ਦਾ ਨਾਮ ਰੋਸ਼ਨ ਕਰਦੀਆਂ ਹਨ। ਸ੍ਰ ਈ:ਟੀ:ਓ ਨੇ ਕਿਹਾ ਕਿ ਅੱਜ ਦੀਆਂ ਬੱਚੀਆ...

10,000 ਰੁਪਏ ਰਿਸ਼ਵਤ ਦੀ ਦੂਜੀ ਕਿਸ਼ਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ

Breaking News, Hot News, Punjab News
ਚੰਡੀਗੜ੍ਹ 18 ਜੁਲਾਈ, 2024-  ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤਖੋਰੀ ਵਿਰੁੱਧ ਜਾਰੀ ਮੁਹਿੰਮ ਦੌਰਾਨ ਥਾਣਾ ਗੁਰੂਹਰਸਹਾਏ, ਜ਼ਿਲਾ ਫਿਰੋਜਪੁਰ ਵਿਖੇ ਤਾਇਨਾਤ ਏ.ਐਸ.ਆਈ. ਗੁਰਦੀਪ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਹਾਸਲ ਕਰਦਿਆਂ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਗਿਆ ਹੈ। ਅੱਜ ਇੱਥੇ ਜਾਣਕਾਰੀ ਦਿੰਦੇ ਹੋਏ ਵਿਜੀਲੈਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਏ.ਐਸ.ਆਈ. ਨੂੰ ਸ਼ਿਕਾਇਤਕਰਤਾ ਗੁਰਮੀਤ ਸਿੰਘ ਵਾਸੀ ਪਿੰਡ ਖੁੰਦੜ ਉਤਾੜ, ਜਿਲਾ ਫਿਰੋਜਪੁਰ ਵੱਲੋਂ ਦਰਜ ਕਰਵਾਏ ਬਿਆਨਾਂ ਅਤੇ ਪੇਸ਼ ਰਿਕਾਰਡਿੰਗ ਦੇ ਅਧਾਰ ਉਪਰ ਗ੍ਰਿਫਤਾਰ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕੇ ਦੱਸਿਆ ਕਿ ਉਸਦੇ ਛੋਟੇ ਭਰਾ ਉਪਰ ਇੱਕ ਮੁਕੱਦਮਾ ਥਾਣਾ ਗੁਰੂਹਰਸਹਾਏ ਵਿੱਚ ਦਰਜ ਸੀ ਜਿਸ ਵਿੱਚ ਰਾਜੀਨਾਮਾ ਹੋ ਗਿਆ ਸੀ ਪ੍ਰੰਤੂ ਉਸ ਕੇਸ ਵਿੱਚ ਸ਼ਿਕਾਇਤਕਰਤਾ ਨੇ ਉਸੇ ਮੁਕੱਦਮੇ ਦੇ ਸਬੰਧ ਵਿੱਚ ਥਾਣੇ ਵਿਖੇ ਦੁਬਾਰਾ ਇੱਕ ਦਰਖਾਸਤ ਦੇ ਦਿੱਤੀ ਜਿਸ ਦੀ ਪੜਤਾਲ ਦੌਰਾਨ ਉਕਤ ਏ.ਐਸ.ਆਈ ਗੁਰਦੀਪ ਸਿੰਘ ਨੇ ਉਸਦੇ ਭਰਾ ਨੂੰ ਥਾਣੇ ਬੁਲਾ ਕੇ ਬਿਠਾ ਲਿਆ ਅਤੇ ...

ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਹੀ ਦੇਸ਼ ਆਜ਼ਾਦ ਹੋਇਆ – ਭੁੱਲਰ

Breaking News, Hot News, Punjab News
ਅੰਮ੍ਰਿਤਸਰ, 17 ਅਗਸਤ 2024 (        )-ਪੰਜਾਬ ਸਰਕਾਰ ਵੱਲੋਂ ਸ਼ਹੀਦ ਮਦਨ ਲਾਲ ਢੀਂਗਰਾ ਦੀ ਸ਼ਹੀਦੀ ਸਬੰਧੀ ਰਾਜ ਪੱਧਰੀ ਸਮਾਗਮ ਜੋ ਕਿ ਸ਼ਹੀਦ ਮਦਨ ਲਾਲ ਯਾਦਗਾਰੀ ਸਮਾਰਕ ਗੋਲ ਬਾਗ ਵਿਖੇ ਮਨਾਇਆ ਗਿਆ। ਇਸ ਸਮਾਗਮ ਦੇ ਮੁੱਖ ਮਹਿਮਾਨ ਵਜੋਂ  ਟਰਾਂਸਪੋਰਟ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਪੰਜਾਬ ਸ੍ਰੀ ਲਾਲਜੀਤ ਸਿੰਘ ਭੁੱਲਰ, ਅਤੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਪੰਜਾਬ ਸ: ਹਰਭਜਨ ਸਿੰਘ ਈ.ਟੀ.ਓ. ਨੇ ਸ਼ਿਰਕਤ ਕੀਤੀ। ਸਭ ਤੋਂ ਪਹਿਲਾਂ ਦੋਵਾਂ ਕੈਬਨਿਟ ਮੰਤਰੀਆਂ ਨੇ ਸ਼ਹੀਦ ਮਦਨ ਲਾਲ ਢੀਂਗਰਾ ਦੇ ਬੁੱਤ ਉਤੇ ਫੁੱਲ ਮਲਾਵਾਂ ਅਰਪਿਤ ਕਰਕੇ ਸਰਧਾਂਜਲੀ ਭੇਟ ਕੀਤੀ। ਇਸ ਮੌਕੇ ਉਨਾਂ ਨਾਲ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ, ਪੁਲਿਸ ਕਮਿਸ਼ਨਰ ਸ: ਰਣਜੀਤ ਸਿੰਘ ਢਿਲੋਂ, ਐਸ.ਡੀ.ਐਮ. ਸ: ਮਨਕੰਵਲ ਸਿੰਘ ਚਾਹਲ, ਰੀਜਨਲ ਟਰਾਂਸਪੋਰਟ ਸਕੱਤਰ ਸ: ਅਰਸ਼ਦੀਪ ਸਿੰਘ ਲੁਬਾਣਾ ਅਤੇ ਹੋਰ ਅਧਿਕਾਰੀ ਹਾਜ਼ਰ ਸਨ।  ਇਸ ਸਮਾਗਮ ਨੂੰ ਸੰਬੋਧਨ ਕਰਦੇ ਕੈਬਨਿਟ ਮੰਤਰੀ ਸ: ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਸ਼ਹੀਦਾਂ ਦੀਆ...

ਕੁਦਰਤੀ ਆਫ਼ਤਾਂ ਨਾਲ ਨਜਿੱਠਣ ਲਈ ਸਰਕਾਰ ਵੱਲੋਂ ਅਗਾਊਂ ਪ੍ਰਬੰਧ ਮੁਕੰਮਲ-ਵਿਧਾਇਕ ਬੁੱਧ ਰਾਮ

Breaking News, Hot News, Punjab News
ਬੁਢਲਾਡਾ/ਮਾਨਸਾ, 17 ਅਗਸਤ:ਕੁਦਰਤੀ ਆਫਤਾਂ ਨਾਲ ਲੜਨ ਲਈ ਸਰਕਾਰ ਵੱਲੋਂ ਲੋੜੀਂਦੇ ਪ੍ਰਬੰਧ ਕੀਤੇ ਹੋਏ ਹਨ। ਪਿਛਲੇ ਸਾਲ ਘੱਗਰ ਦੇ ਚਾਂਦਪੁਰਾ ਬੰਨ ਟੁੱਟਣ ਨਾਲ ਕਾਫੀ ਨੁਕਸਾਨ ਹੋਇਆ ਸੀ। ਇਸ ਵਾਰ ਇਸ ਬੰਨ੍ਹ ’ਤੇ ਅਗੇਤੇ ਪ੍ਰਬੰਧ ਕੀਤੇ ਗਏ ਹਨ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਬੁਢਲਾਡਾ ਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ ਪ੍ਰਿੰਸੀਪਲ ਬੁੱਧ ਰਾਮ ਨੇ ਚਾਂਦਪੁਰਾ ਬੰਨ ਅਤੇ ਸਾਈਫਨ ਦਾ ਦੌਰਾ ਕਰਨ ਮੌਕੇ ਕੀਤਾ।ਉਨ੍ਹਾਂ ਕਿਹਾ ਕਿ ਚਾਂਦਪੁਰਾ ਬੰਨ ’ਤੇ ਇਸ ਵਾਰ ਡਰੇਨਜ਼ ਵਿਭਾਗ ਨੂੰ ਮਿੱਟੀ ਦੇ ਗੱਟੇ ਭਰ ਕੇ ਰੱਖਣ ਲਈ ਹਦਾਇਤਾਂ ਕੀਤੀਆਂ ਗਈਆਂ ਹਨ। ਇੱਥੇ ਸਤੰਬਰ ਦੇ ਅਖੀਰ ਤੱਕ ਪੱਕੇ ਤੌਰ ਤੇ ਪੋਕੇ ਲੇਨ ਮੌਜੂਦ ਰਹੇਗੀ, ਜਿਸ ਨਾਲ ਸਾਈਫਨ ਵਿੱਚ ਫਸਣ ਵਾਲੀ ਜੰਗਲੀ ਬੂਟੀ ਜਾਂ ਪਾਣੀ ਦੇ ਵਹਾਅ ’ਚ ਰੁਕਾਵਟ ਪਾਉਣ ਵਾਲੀ ਅੜਿੱਕੇ ਵਾਲੀ ਚੀਜ਼ ਬਾਹਰ ਕੱਢੀ ਜਾਇਆ ਕਰੇਗੀ।ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਚਰਨਜੀਤ ਸਿੰਘ ਅੱਕਾਂਵਾਲੀ, ਚਮਕੌਰ ਸਿੰਘ ਖੁਡਾਲ ਚੇਅਰਮੈਨ ਮਾਰਕੀਟ ਕਮੇਟੀ ਬਰੇਟਾ, ਕੁਲਵਿੰਦਰ ਸਿੰਘ ਖੁਡਾਲ, ਸੋਹਣਾ ਸਿੰਘ ਕਲੀਪੁਰ ਚੇਅਰਮੈਨ ਸੈਂਟਰਲ ਕੋਆਪਰੇਟ...