Sunday, August 16Malwa News
Shadow

Breaking News

ਦੂਸ਼ਿਤ ਪਾਣੀ ਦੀ ਵਰਤੋਂ ਨਾਲ ਹੁੰਦੀਆਂ ਹਨ ਹੈਜ਼ਾ, ਦਸਤ, ਅਤੇ ਹੈਪੇਟਾਈਟਸ ਏ ਅਤੇ ਈ ਵਰਗੀਆਂ ਗੰਭੀਰ ਬੀਮਾਰੀਆਂ-ਵਿਨੀਤ ਕੁਮਾਰ

Breaking News, Hot News, Punjab News
 ਫਰੀਦਕੋਟ, 26 ਜੁਲਾਈ (    ) ਪੰਜਾਬ ਸਰਕਾਰ ਵੱਲੋਂ ਮਨਸੂਨ ਸੀਜ਼ਨ ਦੀ ਆਮਦ ਨੂੰ ਵੇਖਦੇ ਸੂਬੇ ਦੇ ਵਸਨੀਕਾਂ ਨੂੰ ਦੂਸ਼ਿਤ ਪਾਣੀ ਨਾਲ ਹੋਣ ਵਾਲੇ ਰੋਗਾਂ ਤੋ ਬਚਾਉਣ ਲਏ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ  ਹੈ। ਇਸ ਸੰਬੰਧੀ ਅੱਜ ਚੀਫ ਸੈਕਟਰੀ ਪੰਜਾਬ ਸ਼੍ਰੀ ਅਨੁਰਾਗ ਵਰਮਾ ਵੱਲੋਂ ਸੂਬੇ ਦੇ ਡਿਪਟੀ ਕਮਿਸ਼ਨਰਾਂ ਨਾਲ ਵੀਡੀਓ ਕਾਨਫਰੰਸ ਰਾਂਹੀ ਮੀਟਿੰਗ ਕਰ ਆਦੇਸ਼ ਜਾਰੀ ਕੀਤੇ ਗਏ। ਵੀਡੀਓ ਕਾਨਫਰੰਸ ਉਪਰੰਤ ਡਿਪਟੀ ਕਮਿਸ਼ਨਰ ਫਰੀਦਕੋਟ ਸ਼੍ਰੀ ਵਿਨੀਤ ਕੁਮਾਰ ਵੱਲੋਂ ਵੱਲੋਂ ਵੱਖ ਵੱਖ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਲੋਕਾਂ ਨੂੰ ਦੂਸ਼ਿਤ ਪਾਣੀ ਨਾਲ ਹੋਣ ਵਾਲੀ ਬੀਮਾਰੀਆਂ ਤੋ ਬਚਾਉਣ ਲਏ ਹਰ ਸੰਭਵ ਕਦਮ ਚੱਕਣ ਦੀ ਹਦਾਇਤ ਕੀਤੀ ਗਈ।  ਇਸ ਮੌਕੇ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸ਼੍ਰੀ ਵਿਨੀਤ ਕੁਮਾਰ ਡਿਪਟੀ ਕਮਿਸ਼ਨਰ ਫਰੀਦਕੋਟ ਨੇ ਕਿਹਾ ਕੀ ਗਰਮੀ ਅਤੇ ਬਰਸਾਤ ਦੇ ਮੌਸਮ ਦੌਰਾਨ ਪਾਣੀ ਤੋਂ ਹੋਣ ਵਾਲੀਆਂ ਬੀਮਾਰੀਆਂ ਜਿਵੇ ਹੈਜ਼ਾ, ਦਸਤ ਰੋਗ, &...

ਪ੍ਰਾਇਮਰੀ ਸਕੂਲਾਂ ਵਿੱਚ ਫਲਦਾਰ ਅਤੇ ਛਾਂਦਾਰ ਬੂਟੇ ਲਗਾਉਣ ਦੀ ਮੁਹਿੰਮ ਜ਼ੋਰਾਂ ‘ਤੇ

Breaking News, Hot News, Punjab News
ਫ਼ਿਰੋਜ਼ਪੁਰ 26 ਜੁਲਾਈ 2024()           ਪੰਜਾਬ ਸਰਕਾਰ ਅਤੇ ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਸਕੂਲਾਂ ਵਿੱਚ ਬੂਟੇ ਲਗਾਉਣ ਦੀ ਮੁਹਿੰਮ ਚਲਾਈ ਗਈ ਹੈ। ਇਸ ਮੁਹਿੰਤ ਤਹਿਤ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿੱ) ਫ਼ਿਰੋਜ਼ਪੁਰ ਸ਼੍ਰੀਮਤੀ ਨੀਲਮ ਰਾਣੀ ਦੀ ਅਗਵਾਈ ਹੇਠ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਸਮੂਹ ਪ੍ਰਾਇਮਰੀ ਸਕੂਲਾਂ ਵਿੱਚ ਫਲਦਾਰ ਅਤੇ ਛਾਂਦਾਰ ਬੂਟੇ ਲਗਾਏ ਜਾ ਰਹੇ ਹਨ।           ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਦੱਸਿਆ ਕਿ ਵਣ ਵਿਭਾਗ ਦੇ ਸਹਿਯੋਗ ਨਾਲ ਜ਼ਿਲ੍ਹੇ ਦੇ ਕੁਲ 11 ਬਲਾਕਾਂ ਵਿੱਚ ਸਾਰੇ ਸਕੂਲਾਂ ਵਿੱਚ ਅਧਿਆਪਕਾਂ ਵਲੋਂ ਐੱਸ.ਐੱਮ.ਸੀ. ਕਮੇਟੀ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਵਾਤਵਰਨ ਨੂੰ ਸ਼ੁੱਧ ਅਤੇ ਸੁੰਦਰ ਬਣਾਉਣ ਦੇ ਉਦੇਸ਼ ਨਾਲ ਬੜੇ ਉਤਸ਼ਾਹ ਨਾਲ ਬੂਟੇ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ...

ਪੰਜਾਬ ਦੇ ਕਰ ਵਿਭਾਗ ਨੇ ਹਜ਼ਾਰਾਂ ਕਰੋੜ ਰੁਪਏ ਦੇ ਜਾਅਲੀ ਬਿੱਲਾਂ ਦੇ ਘਪਲੇ ‘ਤੇ ਸ਼ਿਕੰਜਾ ਕੱਸਿਆ: ਹਰਪਾਲ ਸਿੰਘ ਚੀਮਾ

Breaking News, Hot News, Punjab News
ਚੰਡੀਗੜ੍ਹ, 26 ਜੁਲਾਈ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਸੂਬੇ ਦੇ ਕਰ ਵਿਭਾਗ ਦੇ ਇਨਫੋਰਸਮੈਂਟ ਵਿੰਗ ਵੱਲੋਂ ਕੀਤੀ ਗਈ ਜਾਂਚ ਵਿੱਚ ਹਜ਼ਾਰਾਂ ਕਰੋੜ ਰੁਪਏ ਦੇ ਫਰਜ਼ੀ ਬਿਲਿੰਗ ਘੁਟਾਲੇ ਦਾ ਪਰਦਾਫਾਸ਼ ਹੋਇਆ ਹੈ। ਉਨ੍ਹਾਂ ਕਿਹਾ ਕਿ ਸੋਨੇ ਦਾ ਕਾਰੋਬਾਰ ਕਰਨ ਵਾਲੀਆਂ ਦੋ ਫਰਮਾਂ ਵੱਲੋਂ 860 ਕਰੋੜ ਰੁਪਏ ਦੇ ਜਾਅਲੀ ਬਿੱਲ ਤਿਆਰ ਕਰਨ, ਜਦਕਿ ਲੋਹੇ ਦਾ ਕਾਰੋਬਾਰ ਕਰਨ ਵਾਲੀਆਂ 303 ਫਰਮਾਂ ਵੱਲੋਂ 4044 ਕਰੋੜ ਰੁਪਏ ਦੇ ਜਾਅਲੀ ਬਿੱਲ ਬਣਾਉਣ ਦਾ ਖੁਲਾਸਾ ਹੋਇਆ ਹੈ। ਇਸ ਤੋਂ ਇਲਾਵਾ, 68 ਫਰਮਾਂ ਨੇ ਆਪਣੀਆਂ ਫਰਮਾਂ ਨੂੰ ਦੂਜਿਆਂ ਦੇ ਨਾਂ 'ਤੇ ਰਜਿਸਟਰ ਕਰਵਾ ਕੇ 533 ਕਰੋੜ ਰੁਪਏ ਦਾ ਫਰਜ਼ੀ ਬਿਲਿੰਗ ਦਾ ਧੰਦਾ ਕੀਤਾ। ਪੰਜਾਬ ਭਵਨ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇਨ੍ਹਾਂ ਮਾਮਲਿਆਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ ਵਿੱਚ ਸੋਨੇ ਦਾ ਕਾਰੋਬਾਰ ਕਰਨ ਵਾਲੀ ਇੱਕ ਫਰਮ ਦੀ ਜਾਂਚ ਕਰਨ 'ਤੇ ਇਨਫੋਰਸਮੈਂਟ ਵਿੰਗ ਨੇ ਪਾਇਆ ਕਿ ਉਕਤ ਫਰਮ ਵੱਲੋਂ ਸੋਨੇ ਦੀ ਵਿਕਰੀ ਅਤ...

ਬਰਸਾਤੀ ਮੌਸਮ ਨੂੰ ਦੇਖਦੇ ਹੋਏ ਡਿਪਟੀ ਕਮਿਸ਼ਨਰ ਵਲੋਂ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

Breaking News, Hot News, Punjab News
ਅੰਮ੍ਰਿਤਸਰ 26 ਜੁਲਾਈ 2024-- ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਬਰਸਾਤ ਦੇ ਮੌਸਮ ਨੂੰ ਦੇਖਦੇ ਹੋਏ ਸਿਹਤ ਵਿਭਾਗ ਨੂੰ ਇਸ ਮੌਸਮ ਦੌਰਾਨ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਵਿਆਪਕ ਮੁਹਿੰਮ ਵਿੱਡਣ ਦੇ ਆਦੇਸ਼ ਦਿੱਤੇ ਹਨ। ਅੱਜ ਸਿਵਲ ਸਰਜਨ ਨਾਲ ਦੁਸ਼ਿਤ ਪਾਣੀ ਕਾਰਨ ਹੋਣ ਵਾਲੇ ਰੋਗਾਂ ਸੰਬਧੀ ਮੀਟਿੰਗ ਕਰਦਿਆਂ ਉਨਾਂ ਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਭਾਗਾਂ ਨੂੰ ਵੀ ਹਦਾਇਤ ਕੀਤੀ ਕਿ ਬਰਸਾਤੀ ਮੌਸਮ ਦੋਰਾਣ ਕਿਸੇ ਵੀ ਕਿਸਮ ਦੀ ਵਾਟਰ ਮਿਕਸਿੰਗ ਨਾ ਹੋਣ ਦਿੱਤੀ ਜਾਵੇ, ਸਾਫ ਪਾਣੀ ਦੀ ਸਪਲਾਈ ਨੂੰ ਯਕੀਨੀ ਬਣਾਇਆ ਜਾਵੇ ਅਤੇ ਸਾਫ ਸਫਾਈ ਦੇ ਪੁੱਖਤਾ ਪ੍ਰਬੰਧ ਕੀਤੇ ਜਾਣ, ਆਉਟ ਬਰੇਕ ਏਰੀਆ ਵਿੱਚ ਤੁਰੰਤ ਕਾਰਵਾਈ ਕਰਕੇ ਦੂਸ਼ਿਤ ਪਾਣੀ ਨਾਲ ਪੈਦਾ ਹੋਣ ਵਾਲੀਆਂ ਬੀਮਾਰੀਆਂ ਦੀ ਰੋਕਥਾਮ ਅਤੇ ਇਲਾਜ ਦੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾਣ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਨਿਕਾਸ ਜੈਨ, ਸਿਵਲ ਸਰਜਨ ਡਾ ਸੁਮੀਤ ਸਿੰਘ ਅਤੇ ਐਪੀਡਿਮੋਲੋਜਿਸਟ ਡਾ ਨਵਦੀਪ ਕੌ...

ਮੋਹਾਲੀ ਪੁਲਿਸ ਵੱਲੋ ਇੰਟਰਨੈਸ਼ਨਲ ਲਗਜ਼ਰੀ ਕਾਰ ਚੋਰ ਗਿਰੋਹ ਦੇ 02 ਮੈਂਬਰ ਚੋਰੀ ਕੀਤੀਆ ਹੋਈਆ 09 ਲਗਜ਼ਰੀ ਕਾਰਾਂ ਸਮੇਤ ਕਾਬੂ

Breaking News, Hot News, Punjab News
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 26 ਜੁਲਾਈ:  ਡਾ. ਸੰਦੀਪ ਕੁਮਾਰ ਗਰਗ, ਸੀਨੀਅਰ ਕਪਤਾਨ ਪੁਲਿਸ ਜ਼ਿਲ੍ਹਾ ਐਸ.ਏ.ਐਸ ਨਗਰ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹਾ ਪੁਲਿਸ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਮਾੜੇ ਅਨਸਰਾਂ ਵਿਰੁੱਧ ਚਲਾਈ ਮੁਹਿੰਮ ਦੌਰਾਨ ਸ਼੍ਰੀਮਤੀ ਜੋਤੀ ਯਾਦਵ, ਕਪਤਾਨ ਪੁਲਿਸ (ਜਾਂਚ), ਐਸ.ਏ.ਐਸ ਨਗਰ ਅਤੇ ਗੁਰਸ਼ੇਰ ਸਿੰਘ ਸੰਧੂ, ਉਪ ਕਪਤਾਨ ਪੁਲਿਸ (ਸਪੈਸ਼ਲ ਬ੍ਰਾਂਚ ਤੇ ਕ੍ਰਿਮੀਨਲ ਇੰਟੈਲੀਜੈਸ), ਐਸ.ਏ.ਐਸ ਨਗਰ ਦੀ ਨਿਗਰਾਨੀ ਹੇਠ ਇੰਸ. ਸ਼ਿਵ ਕੁਮਾਰ ਇੰਚਾਰਜ ਸਪੈਸ਼ਲ ਸੈੱਲ, ਮੋਹਾਲੀ ਦੀ ਟੀਮ ਵੱਲੋਂ ਇੱਕ ਇੰਟਰਨੈਸ਼ਨਲ ਲਗਜ਼ਰੀ ਕਾਰ ਚੋਰ ਗਿਰੋਹ ਖਿਲਾਫ ਮੁੱਕਦਮਾ ਨੰਬਰ, 227 ਮਿਤੀ 14.07.2024 ਅ/ਧ 303(2), 317(2), 318(4), 336(2), 336(3), 338, 340(2), 61(2) ਬੀ.ਐਨ.ਐਸ, ਥਾਣਾ ਸੋਹਾਣਾ, ਐਸ.ਏ.ਐਸ. ਨਗਰ ਦਰਜ ਕਰਕੇ 09 ਲਗਜ਼ਰੀ ਕਾਰਾਂ ਬ੍ਰਾਮਦ ਕਰਵਾਉਣ ਵਿੱਚ ਅਹਿਮ ਸਫਲਤਾ ਹਾਸਲ ਕੀਤੀ ਗਈ ਹੈ। ਡਾ. ਗਰਗ ਨੇ ਜਾਣਕਾਰੀ ਦਿੰਦੇ ਹੋਏ ਅੱਗੇ ਦੱਸਿਆ ਕਿ ਮੁਕੱਦਮੇ ਦੀ ਤਫ਼ਤੀਸ਼ ਦੌਰਾਨ ਪਹਿਲਾਂ ਰਮੇਸ਼ ਪੁੱਤਰ ਜਲੇ ਵਾਸੀ ਪਿੰਡ ਸੀਸਰ ਖਾਸ ਜ਼ਿਲ...

ਸਾਲ 2022—23 ਦੌਰਾਨ 492740 ਕੁਇੰਟਲ ਗੰਨੇ ਦੇ ਮੁਕਾਬਲੇ ਸਾਲ 2023-24 ਵਿਚ 930848 ਕੁਇੰਟਲ ਗੰਨਾ ਪਹੁਚਿਆ ਸ਼ੁਗਰ ਮਿਲ

Breaking News, Hot News, Punjab News
ਫਾਜਿ਼ਲਕਾ, 26 ਜੁਲਾਈਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਕਿਸਾਨਾਂ ਨੂੰ ਪਿਛਲੇ ਵਿਤੀ ਸਾਲਾਂ ਦੀ ਬਕਾਇਆ ਅਦਾਇਗੀ ਨੂੰ ਆਉਣ ਸਾਰ ਹੀ ਜਾਰੀ ਕਰਨ ਅਤੇ ਵਿਤੀ ਸਾਲ 2023-24 ਸਮੇਂ ਸਿਰ ਅਦਾਇਗੀ ਕਰਕੇ ਫਸਲੀ ਵਿਭਿਨਤਾ ਲਿਆਉਂਦੇ ਹੋਏ ਗੰਨੇ ਦੀ ਫਸਲ ਦੀ ਕਾਸ਼ਤ ਕਰਨ ਵੱਲ ਮੋੜ ਦਿੱਤਾ ਹੈ। ਸਾਲ 2022—23 ਦੌਰਾਨ 492740 ਕੁਇੰਟਲ ਗੰਨੇ ਦੇ ਮੁਕਾਬਲੇ ਸਾਲ 2023-24 ਵਿਚ 930848 ਕੁਇੰਟਲ ਗੰਨਾ ਸ਼ੁਗਰ ਮਿਲ ਵਿਚ ਪਿੜਾਈ ਲਈ ਪਹੁੰਚਿਆ ਸੀ ਜੋ ਕਿ ਪਿਛਲੇ ਸਾਲ ਨਾਲੋ ਦੁੱਗਣਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਕੀਤਾ।ਹਲਕਾ ਫਾਜਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਕਿਹਾ ਕਿ ਸਾਲ 2023-24 ਦੌਰਾਨ ਕਿਸਾਨਾਂ ਨੂੰ ਉਨ੍ਹਾਂ ਦੇ ਗੰਨੇ ਦੀ ਬਣਦੀ ਅਦਾਇਗੀ 36 ਕਰੋੜ ਵਿਚੋਂ 29 ਕਰੋੜ ਦੀ ਅਦਾਇਗੀ ਨਾਲੋ-ਨਾਲ ਕੀਤੀ ਜਾ ਚੁੱਕੀ ਹੈ ਤੇ ਬਕਾਇਆ ਰਹਿੰਦੀ ਅਦਾਇਗੀ ਵੀ ਜਲਦ ਕਰਵਾ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜਿਥੇ ਗੰਨਾ ਕਾਸ਼ਤਕਾਰਾਂ ਨੂੰ ਸਮੇਂ ਸਿਰ ਅਦਾਇਗੀ ਕੀਤੀ ਗਈ ਹੈ ਉਥੇ ਮਿਲ ਦੇ ਕਰਮਚਾ...

 ਕੈਬਿਨਟ ਮੰਤਰੀ ਅਨਮੋਲ ਗਗਨ ਮਾਨ ਨੇ ਰਾਣੀ ਮਾਜਰਾ ਕੈਂਪ ਵਿਖੇ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ 

Breaking News, Hot News, Punjab News
(ਐਸ.ਏ.ਐਸ. ਨਗਰ), 26 ਜੁਲਾਈ, 2024: ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਨਿਵੇਸ਼ ਪ੍ਰੋਤਸਾਹਨ, ਕਿਰਤ ਅਤੇ ਪ੍ਰਾਹੁਣਚਾਰੀ ਵਿਭਾਗਾਂ ਬਾਰੇ ਮੰਤਰੀ ਸ਼੍ਰੀਮਤੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਲੋਕ ਭਲਾਈ ਅਤੇ ਸਿਹਤ ਅਤੇ ਸਿੱਖਿਆ ਖੇਤਰ ਦੀ ਮਜ਼ਬੂਤੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਹਮੇਸ਼ਾਂ ਪਹਿਲਾ ਅਤੇ ਪ੍ਰਮੁੱਖ ਏਜੰਡਾ ਰਹੇਗਾ। ਸਰਕਾਰ ਦੇ ਫਲੈਗਸ਼ਿਪ ਪ੍ਰੋਗਰਾਮ 'ਆਪ ਦੀ ਸਰਕਾਰ ਆਪ ਦੇ ਦੁਆਰ' ਦੇ ਤਹਿਤ ਰਾਣੀ ਮਾਜਰਾ ਵਿਖੇ ਲਾਏ ਗਏ ਸੁਵਿਧਾ ਕੈਂਪ ਚ ਲੋਕਾਂ ਦੀਆਂ ਮੁਸ਼ਕਲਾਂ ਅਤੇ ਸਮੱਸਿਆਵਾਂ ਨੂੰ ਸੁਣਦੇ ਹੋਏ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਇਹ ਪਹਿਲੀ ਵਾਰ ਹੈ ਕਿ ਸਰਕਾਰ ਵੱਲੋਂ ਲੋਕਾਂ ਦੇ ਰੁਟੀਨ ਦੇ ਕੰਮ ਕਰਨ ਲਈ ਉਨ੍ਹਾਂ ਨੂੰ ਸਰਕਾਰੀ ਦਫ਼ਤਰਾਂ ਚ ਆਉਣ ਦੀ ਬਜਾਏ ਉਨ੍ਹਾਂ ਦੇ ਪਿੰਡਾਂ ਤੱਕ ਪਹੁੰਚ ਕੀਤੀ ਜਾ ਰਹੀ ਹੈ, ਜਿੱਥੇ ਸਾਰੇ ਮਹੱਤਵਪੂਰਨ ਅਧਿਕਾਰੀ ਜਿਵੇਂ ਕਿ ਐਸ.ਡੀ.ਐਮ., ਤਹਿਸੀਲਦਾਰ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ (ਡੀ.ਐਸ.ਐਸ.ਓ.), ਜ਼ਿਲ੍ਹਾ ਖੁਰਾਕ ਸਪਲਾਈ ਕੰਟਰੋਲਰ (ਡੀ.ਐਫ.ਐਸ.ਸੀ.), ਸਟੇਸ਼ਨ ਹਾਊਸ ਅਫ਼ਸਰ (ਐਸ.ਐਚ.ਓ.), ਜ਼ਿਲ...

ਮੁੱਖ ਸਕੱਤਰ ਵੱਲੋਂ ਸੂਬੇ ਵਿੱਚ ਡਾਇਰੀਆ ਦੇ ਕੇਸਾਂ ਦੀ ਕੀਤੀ ਮੁੜ ਸਮੀਖਿਆ, ਮੁੱਖ ਮੰਤਰੀ ਦੀਆਂ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਦੇ ਨਿਰਦੇਸ਼

Breaking News, Hot News, Punjab News
ਚੰਡੀਗੜ੍ਹ, 26 ਜੁਲਾਈ ਸੂਬੇ ਦੇ ਕੁਝ ਕਸਬਿਆਂ ਵਿੱਚ ਡਾਇਰੀਆ ਦੇ ਫੈਲਾਅ ਨੂੰ ਰੋਕਣ ਅਤੇ ਤੁਰੰਤ ਜ਼ਰੂਰੀ ਕਦਮ ਚੁੱਕਣ ਸਬੰਧੀ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਵੱਲੋਂ ਦਿੱਤੀਆਂ ਹਦਾਇਤਾਂ ਦੇ ਚੱਲਦਿਆਂ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਅੱਜ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਕੀਤੀ ਅਤੇ ਪੂਰੀ ਸਥਿਤੀ ਦੀ ਸਮੀਖਿਆ ਕੀਤੀ। ਸ੍ਰੀ ਅਨੁਰਾਗ ਵਰਮਾ ਨੇ ਸਪੱਸ਼ਟ ਕੀਤਾ ਕਿ ਹਰ ਸੂਬਾ ਵਾਸੀ ਦੀ ਸਿਹਤ ਦੀ ਜ਼ਿੰਮੇਵਾਰੀ ਸਰਕਾਰ ਦੀ ਹੈ ਅਤੇ ਇਸ ਮਾਮਲੇ ਵਿੱਚ ਕੋਈ ਵੀ ਢਿੱਲ ਜਾਂ ਕੋਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।ਉਨ੍ਹਾਂ ਅੱਗੇ ਕਿਹਾ ਕਿ ਕੋਈ ਵੀ ਨਵਾਂ ਸੈਂਪਲ ਫੇਲ੍ਹ ਹੋਣ ਦੀ ਸੂਰਤ ਵਿੱਚ ਸਬੰਧਤ ਖੇਤਰ ਵਿੱਚ ਪਾਣੀ ਦੀ ਸਪਲਾਈ ਲਈ ਜ਼ਿੰਮੇਵਾਰ ਅਧਿਕਾਰੀ ਵਿਰੁੱਧ ਤੁਰੰਤ ਕਾਰਵਾਈ ਕੀਤੀ ਜਾਵੇ।ਉਨ੍ਹਾਂ ਕਿਹਾ ਕਿ ਪੀਣ ਵਾਲੇ ਪਾਣੀ ਦੇ ਸੈਂਪਲ ਚੈੱਕ ਕਰਨ ਲਈ ਟੈਸਟਿੰਗ ਕਿੱਟਾਂ ਦੀ ਖ਼ਰੀਦ ਲਈ ਸਿਹਤ ਵਿਭਾਗ ਵੱਲੋਂ ਵੱਡੇ ਜ਼ਿਲਿਆਂ ਲਈ ਦੋ ਲੱਖ ਰੁਪਏ ਅਤੇ ਛੋਟੇ ਜ਼ਿਲਿਆ ਲਈ ਇੱਕ ਲੱਖ ਰੁਪਏ ਜਾਰੀ ਕਰ ਦਿੱਤੇ ਹਨ।ਪ੍ਰਮੁੱਖ ਸਕੱਤਰ ਜਲ ਸਪਲਾਈ ਤੇ ਸੈਨੀਟੇਸ਼ਨ ਦੇ ਦੱਸਿਆ ਕਿ ਟੈਸਟਿੰਗ ਕਿੱਟ...

ਸਿਖਿਆ ਵਿਭਾਗ ਵੱਲੋਂ ਸਿੱਖਿਆ ਸਪਤਾਹ ਦੇ ਤਹਿਤ ਕਰਵਾਈਆ ਜਾ ਰਹੀਆਂ ਹਨ ਗਤੀਵਿਧੀਆਂ

Breaking News, Hot News, Punjab News
ਫਾਜਿਲਕਾ 26 ਜੁਲਾਈਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵੱਲੋਂ ਪੰਜਾਬ ਦੇ ਸਕੂਲ ਅੰਦਰ ਸਿੱਖਿਆ ਸਪਤਾਹ ਮਨਾਇਆ ਜਾ ਰਿਹਾ ਹੈ। ਇਸ ਸਿੱਖਿਆ ਸਪਤਾਹ ਦੇ ਤਹਿਤ ਕਰਵਾਈਆ ਜਾ ਰਹੀਆ ਗਤੀਵਿਧੀਆ ਤਹਿਤ ਅੱਜ ਪੰਜਵੇ ਦਿਨ ਕੈਰੀਅਰ ਤੇ ਗਈਡੈਂਸ ਦੀ ਕਰਾਈ ਗਤੀਵਿਧੀ ਵਿੱਚ ਇਲਾਕੇ ਦੇ ਡੈਂਟਿਸਟ ਡਾ ਕੁਲਦੀਪ ਨਰੂਲਾ ਸਰਕਾਰੀ ਹਾਈ ਸਕੂਲ ਮੁਰਾਦ ਵਾਲਾ ਦਲ ਸਿੰਘ ਫਾਜਿਲਕਾ ਵਿਖੇ ਉਚੇਚੇ ਤੌਰ ਤੇ ਪਹੁੰਚੇ।ਉਨ੍ਹਾਂ ਨੇ ਸਕੂਲ ਦੇ ਨੌਵੀ-ਦਸਵੀ ਵਿਦਿਆਰਥੀਆਂ ਨੂੰ ਜਿਥੇ ਭਵਿੱਖ ਵਿੱਚ ਵਧੀਆ ਰੋਜਗਾਰ ਪ੍ਰਾਪਤ ਕਰਨ ਲਈ ਵੱਖ-ਵੱਖ ਕੋਰਸਸ, ਡਿਗਰੀਆਂ ਕਰਨ ਬਾਰੇ ਵਿਸਥਾਰ ਵਿੱਚ ਦੱਸਿਆ ਉਥੇ ਹੀ ਬਚਪਨ ਤੋਂ ਵੱਡੀ ਉਮਰ ਤੱਕ ਦੰਦਾਂ ਦੀ ਸਾਂਭ ਸੰਭਾਲ ਕਿਵੇ ਕਰਨੀ ਹੈ ਅਤੇ ਦੰਦਾਂ ਦਾ ਇਲਾਜ ਕਦੋ ਅਤੇ ਕਿਵੇ ਕਰਾਉਣਾ ਹੈ ਅਤੇ ਸਾਵਥਾਣੀਆ ਬਾਰੇ ਵੀ ਵਿਸਥਾਰ ਨਾਲ ਜਾਣਕਾਰੀ ਦਿੱਤੀ। ਡਾ ਕੁਲਦੀਪ ਨਰੂਲਾ ਨੇ ਸਕੂਲ ਵਿਖੇ ਵਿਦਿਆਰਥੀਆ ਲਈ ਕੈਂਪ ਲਾਉਣ ਦਾ ਵੀ ਵਾਅਦਾ ਕੀਤਾ।ਸਕੂਲ ਦੇ ਮੁੱਖ ਅਧਿਆਪਕ ਸ੍ਰੀ ਅਨੁਰਾਗ ਧੂੜੀਆਂ ਨੇ ਡਾ ਕੁਲਦੀਪ ਨਰੂਲਾ ਦਾ ਸਵਾਗਤ ਦੇ ਨਾਲ-ਨਾਲ ਸਕੂਲ ਦੇ ਵਿਦਿਅਰਥੀਆਂ ਨੂੰ ਵੱਡਮੁੱਲੀ ਜਾਣਕਾਰੀ ਦੇਣ ਤੇ ਯਾਦਗਾਰੀ ਚਿੰਨ ਦੇ...

ਮਾਨ ਸਰਕਾਰ ਦੀਆਂ ਫ਼ਸਲੀ ਵਿਭਿੰਨਤਾ ਪਹਿਲਕਦਮੀਆਂ ਨੂੰ ਬੂਰ ਪੈਣ ਲੱਗਾ, ਕਿਸਾਨ ਲੈ ਰਹੇ ਭਰਪੂਰ ਲਾਹਾ

Breaking News, Hot News, Punjab News
ਚੰਡੀਗੜ੍ਹ, 26 ਜੁਲਾਈ: ਪੰਜਾਬ ਦੇ ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਫ਼ਸਲੀ ਵਿਭਿੰਨਤਾ ਲਈ ਕੀਤੇ ਜਾ ਰਹੇ ਯਤਨਾਂ ਨੂੰ ਬੂਰ ਪੈਣ ਲੱਗਾ ਹੈ ਅਤੇ ਬਾਗ਼ਬਾਨੀ ਅਧੀਨ ਰਕਬੇ ਵਿੱਚ ਵੱਡਾ ਵਾਧਾ ਦਰਜ ਕੀਤਾ ਗਿਆ ਹੈ। ਸ. ਚੇਤਨ ਸਿੰਘ ਜੌੜਾਮਾਜਰਾ ਨੇ ਬਾਗ਼ਬਾਨੀ ਖੇਤਰ ਵਿੱਚ ਪਿਛਲੇ 28 ਮਹੀਨਿਆਂ ਦੌਰਾਨ ਹੋਏ ਵਾਧੇ ਦੇ ਅੰਕੜੇ ਪੇਸ਼ ਕਰਦਿਆਂ ਦੱਸਿਆ ਕਿ ਮਾਨ ਸਰਕਾਰ ਵੱਲੋਂ ਮਾਰਚ 2022 ਵਿੱਚ ਸੱਤਾ ਸੰਭਾਲਣ ਤੋਂ ਲੈ ਕੇ ਹੁਣ ਤੱਕ ਬਾਗ਼ਬਾਨੀ ਹੇਠ ਕੁੱਲ ਰਕਬਾ 42,406 ਹੈਕਟੇਅਰ ਤੱਕ ਵਧਿਆ ਹੈ। ਉਨ੍ਹਾਂ ਦੱਸਿਆ ਕਿ ਮਾਰਚ 2022 ਤੋਂ ਪਹਿਲਾਂ ਬਾਗ਼ਬਾਨੀ ਹੇਠ ਰਕਬਾ 4,39,210 ਹੈਕਟੇਅਰ ਸੀ, ਜੋ ਹੁਣ ਵਧ ਕੇ 4,81,616 ਹੈਕਟੇਅਰ ਹੋ ਗਿਆ ਹੈ ਅਤੇ ਇਹ ਫ਼ਸਲੀ ਵਿਭਿੰਨਤਾ ਅਧੀਨ ਅਹਿਮ ਪ੍ਰਗਤੀ ਦਾ ਸੰਕੇਤ ਹੈ। ਕੈਬਨਿਟ ਮੰਤਰੀ ਨੇ ਵਿਸਥਾਰ ਨਾਲ ਦੱਸਿਆ ਕਿ ਪਿਛਲੇ 28 ਮਹੀਨਿਆਂ ਦੌਰਾਨ ਫ਼ਲਾਂ ਦੀ ਕਾਸ਼ਤ ਅਧੀਨ ਰਕਬਾ 6,475 ਹੈਕਟੇਅਰ ਦੇ ਵਾਧੇ ਨਾਲ 96,686 ਹੈਕਟੇਅਰ ਤੋਂ ਵਧ ਕੇ 1,03,161 ਹੈਕਟੇਅਰ ਹੋ ਗਿਆ ਹੈ, ਜਦ ਕਿ...