ਵਿਧਾਇਕ ਫਾਜ਼ਿਲਕਾ ਨੇ ਪਿੰਡ ਖੂਈ ਖੇੜਾ ਵਿਖੇ ਮੀਆਂਵਾਕੀ ਤਕਨੀਕ ਨਾਲ ਬਣੇ ਮਿੰਨੀ ਜੰਗਲ ਦਾ ਕੀਤਾ ਦੌਰਾ
ਫਾਜ਼ਿਲਕਾ, 26 ਜੁਲਾਈਵਿਧਾਇਕ ਫਾਜ਼ਿਲਕਾ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਪਿੰਡ ਖੂਈ ਖੇੜਾ ਵਿਖੇ ਮੀਆਂਵਾਕੀ ਤਕਨੀਕ ਨਾਲ ਤਿਆਰ ਮਿੰਨੀ ਜੰਗਲ ਦਾ ਦੌਰਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪ੍ਰਦੂਸ਼ਣ ਮੁਕਤ ਵਾਤਾਵਰਣ ਸਿਰਜਣ ਅਤੇ ਆਲਾ-ਦੁਆਲਾ ਹਰਿਆ-ਭਰਿਆ ਬਣਾਉਣ ਲਈ ਮੀਆਂਵਾਕੀ ਤਕਨੀਕੀ ਨਾਲ 2 ਸਾਲ ਪਹਿਲਾਂ ਬੂਟੇ ਲਗਾ ਕੇ ਮਿੰਨੀ ਜੰਗਲ ਬਣਾਉਣ ਦੀ ਮੁਹਿੰਮ ਸ਼ੁਰੂ ਕੀਤੀ ਸੀ ਜੋ ਕਿ ਲਾਹੇਵੰਦ ਸਾਬਿਤ ਹੋਈ ਹੈ।ਹਲਕਾ ਫਾਜ਼ਿਲਕਾ ਦੇ ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਦਾ ਸੁਪਨਾ ਵੇਖਿਆ ਹੈ ਜਿਸ ਵਿਚ ਵਾਤਾਵਰਣ ਨੂੰ ਸ਼ੁੱਧ ਰੱਖਣਾ ਇਕ ਅਹਿਮ ਕੜੀ ਹੈ। ਉਨ੍ਹਾਂ ਕਿਹਾ ਕਿ ਵਾਤਾਵਰਣ ਦੀ ਸ਼ੁੱਧੀ ਤੇ ਹਰੇ-ਭਰੇ ਵਾਤਾਵਰਨ ਦੀ ਪ੍ਰਾਪਤੀ ਵੱਧ ਤੋਂ ਵੱਧ ਬੂਟੇ ਲਗਾ ਕੇ ਹੀ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਵਾਤਾਵਰਣ ਦੀ ਸੰਭਾਲ ਵਿਚ ਸਾਨੂੰ ਸਭਨਾਂ ਨੂੰ ਯੋਗਦਾਨ ਪਾਉਣਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਇਸ ਸਾਲ ਵੀ ਆਲੇ-ਦੁਆਲੇ ਨੂੰ ਹਰਿਆ-ਭਰਿਆ ਬਣਾਉਣ ਲਈ 3 ਲੱਖ ਬੂਟਾ ਲਗਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਵੱਧ ਤੋਂ ਵੱਧ ਪੌਦੇ ਲਗਾ ਕੇ ਸਾਡਾ ਆਲਾ-ਦੁ...