Sunday, August 16Malwa News
Shadow

Breaking News

ਸੂਬੇ ਦੀ ਆਰਥਿਕਤਾ ਮਜ਼ਬੂਤ ਕਰਨ ਦੀ ਵਚਨਬੱਧਤਾ ਨਾਲ ਵਿੱਤ ਕਮਿਸ਼ਨ ਕੋਲ ਪੰਜਾਬ ਦਾ ਕੇਸ ਮਜ਼ਬੂਤੀ ਨਾਲ ਰੱਖਿਆ: ਹਰਪਾਲ ਸਿੰਘ ਚੀਮਾ

Breaking News
ਚੰਡੀਗੜ੍ਹ, 24 ਜੁਲਾਈ: ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਜ਼ੋਰਦਾਰ ਢੰਗ ਨਾਲ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ 16ਵੇਂ ਵਿੱਤ ਕਮਿਸ਼ਨ ਅੱਗੇ ਸੂਬੇ ਦੇ ਵਿਕਾਸ ਲਈ ਟੀਚੇ, ਚੁਣੌਤੀਆਂ ਅਤੇ ਲੋੜਾਂ ਸਬੰਧੀ ਕੇਸ ਬੜੀ ਮਜ਼ਬੂਤੀ ਨਾਲ ਉਠਾਇਆ ਹੈ ਅਤੇ ਉਨ੍ਹਾਂ ਨੂੰ ਪੂਰੀ ਉਮੀਦ ਹੈ ਕਿ ਸੂਬੇ ਵੱਲੋਂ ਸਾਂਝੇ ਕੀਤੇ ਗਏ ਤੱਥਾਂ ਦੀ ਰੌਸ਼ਨੀ ਵਿੱਚ ਵਿੱਤ ਕਮਿਸ਼ਨ ਵੱਲੋਂ ਭਾਰਤ ਸਰਕਾਰ ਨੂੰ ਦਿੱਤੀਆਂ ਜਾਣ ਵਾਲੀਆਂ ਆਪਣੀਆਂ ਸਿਫਾਰਸ਼ਾਂ ਵਿੱਚ ਸੂਬੇ ਲਈ 1,32,247 ਕਰੋੜ ਰੁਪਏ ਦੇ ਫ਼ੰਡ ਦੀ ਵਿਵਸਥਾ ਕਰਨ ਦਾ ਸੁਝਾਅ ਦਿੱਤਾ ਜਾਵੇਗਾ। ਇਥੇ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਿੱਤ ਕਮਿਸ਼ਨ ਦੇ ਚੇਅਰਪਰਸਨ ਸ੍ਰੀ ਅਰਵਿੰਦ ਪਨਗੜੀਆ ਨੂੰ ਸੌਂਪੇ ਗਏ ਮੈਮੋਰੰਡਮ ਵਿੱਚ 1980ਵਿਆਂ ਤੋਂ ਲੈ ਕੇ ਹੁਣ ਤੱਕ ਦੇ ਪੰਜਾਬ ਦੇ ਵਿੱਤ ਦੇ ਹਾਲਾਤ ਬਾਰੇ ਵਿਸਥਾਰਪੂਰਵਕ ਚਾਨਣਾ ਪਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਵਿੱਤ ਕਮਿਸ਼ਨ ਅੱਗੇ ਦਿੱਤੀ ਗਈ ਪੇਸ਼ਕਾਰੀ ਨੂੰ 1...

ਆਪ ਸਾਂਸਦ ਰਾਘਵ ਚੱਢਾ ਨੇ ਸੰਸਦ ਵਿੱਚ ਮਹਾਰਾਜਾ ਰਣਜੀਤ ਸਿੰਘ ਦੇ ਸ਼ਾਹੀ ਸਿੰਘਾਸਨ ਨੂੰ ਵਾਪਸ ਲਿਆਉਣ ਦੀ ਰੱਖੀ ਮੰਗ

Breaking News
ਚੰਡੀਗੜ੍ਹ/ਨਵੀਂ ਦਿੱਲੀ, 24 ਜੁਲਾਈ : ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਨੇਤਾ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਬੁੱਧਵਾਰ ਨੂੰ ਸੰਸਦ ਵਿੱਚ ਮਹਾਰਾਜਾ ਰਣਜੀਤ ਸਿੰਘ ਦੇ ਸ਼ਾਹੀ ਸਿੰਘਾਸਨ ਨੂੰ ਵਾਪਸ ਭਾਰਤ ਲਿਆਉਣ ਮੰਗ ਰੱਖੀ ਹੈ। ਉਨ੍ਹਾਂ ਕਿਹਾ ਕਿ ਇਹ ਮੁੱਦਾ ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ।  ਰਾਜ ਸਭਾ 'ਚ ਆਪਣੇ ਸੰਬੋਧਨ ਦੌਰਾਨ ਰਾਘਵ ਚੱਢਾ ਨੇ ਕਿਹਾ ਕਿ ਮੈਂ ਖ਼ੁਸ਼ਕਿਸਮਤ ਹਾਂ ਕਿ ਮੈਂ ਪੰਜਾਬ ਤੋਂ ਆਇਆ ਹਾਂ ਜਿੱਥੇ ਕਦੇ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਜੀ ਨੇ ਰਾਜ ਕੀਤਾ ਸੀ। ਮਹਾਰਾਜਾ ਰਣਜੀਤ ਸਿੰਘ ਦਾ ਰਾਜ ਸੱਚਮੁੱਚ ਵਧੀਆ ਸ਼ਾਸਨ ਸੀ, ਜਿੱਥੇ ਸਾਰਿਆਂ ਨੂੰ ਇਨਸਾਫ਼ ਮਿਲਦਾ ਸੀ। ਉਹ ਅਜਿਹੇ ਮਹਾਨ ਯੋਧਾ ਸਨ, ਜਿਨ੍ਹਾਂ ਦੇ ਨਾਮ ਨਾਲ ਮਹਾਨ ਯੋਧਿਆਂ ਦੀਆਂ ਰੂਹਾਂ ਕੰਬਦੀਆਂ ਸਨ।  ਉਨ੍ਹਾਂ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਮੈਦਾਨ-ਏ-ਜੰਗ ਵਿੱਚ ਸ਼ੇਰ ਵਾਂਗ ਗਰਜਦੇ ਸਨ। ਉਨ੍ਹਾਂ ਨੇ ਬਹਾਦਰੀ ਦਾ ਹੀ ਨਹੀਂ ਸਗੋਂ ਪੂਰੀ ਦੁਨੀਆ ਨੂੰ ਮਨੁੱਖਤਾ ਦਾ ਸੰਦੇਸ਼ ਦਿੱਤਾ ਹੈ। ਉਨ੍ਹਾਂ ਦੇ ਰਾਜ ਦੌਰਾਨ ਜਾਤ-ਪਾਤ ਅਤੇ ਧਰਮ ਦੇ ਨਾਂ 'ਤੇ ਕੋਈ ਵਿਤਕਰਾ ਨਹੀਂ ਕੀ...

ਪੰਜਾਬ ਸਰਕਾਰ ਵੱਲੋਂ ਆਧੁਨਿਕ ਖੇਤੀ ਮਸ਼ੀਨਰੀ ‘ਤੇ 21 ਕਰੋੜ ਰੁਪਏ ਸਬਸਿਡੀ ਦੇਣ ਦਾ ਫੈਸਲਾ, 13 ਅਗਸਤ ਤੱਕ ਅਰਜ਼ੀਆਂ ਮੰਗੀਆਂ

Breaking News
ਚੰਡੀਗੜ੍ਹ, 24 ਜੁਲਾਈ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ ਅਨੁਸਾਰ ਸੂਬੇ ਦੇ ਕਿਸਾਨਾਂ ਤੱਕ ਆਧੁਨਿਕ ਖੇਤੀ ਮਸ਼ੀਨਰੀ ਦੀ ਪਹੁੰਚ ਨੂੰ ਵਧਾਉਣ ਦੇ ਉਦੇਸ਼ ਨਾਲ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਸਬ-ਮਿਸ਼ਨ ਆਨ ਐਗਰੀਕਲਚਰਲ ਮੈਕਾਨਾਈਜੇਸ਼ਨ (ਐਸ.ਐਮ.ਏ.ਐਮ.) ਯੋਜਨਾ ਤਹਿਤ ਖੇਤੀ ਮਸ਼ੀਨਰੀ 'ਤੇ ਸਬਸਿਡੀ ਦਾ ਲਾਭ ਲੈਣ ਲਈ ਕਿਸਾਨਾਂ ਤੋਂ ਬਿਨੈ ਪੱਤਰ ਮੰਗੇ ਗਏ ਹਨ। 21 ਕਰੋੜ ਰੁਪਏ ਦੀ ਸਬਸਿਡੀ ਡੀ.ਬੀ.ਟੀ. ਰਾਹੀਂ ਸਿੱਧੀ ਲਾਭਪਾਤਰੀ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਭੇਜੀ ਜਾਵੇਗੀ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਸ ਸਕੀਮ ਦਾ ਲਾਭ ਲੈਣ ਲਈ ਚਾਹਵਾਨ ਕਿਸਾਨ ਵਿਭਾਗ ਦੇ ਪੋਰਟਲ agrimachinerypb.com ਉਤੇ 13 ਅਗਸਤ, 2024 ਤੱਕ ਅਪਲਾਈ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਨਿਊਮੈਟਿਕ ਪਲਾਂਟਰ, ਪੋਟੈਟੋ ਪਲਾਂਟਰ (ਆਟੋਮੈਟਿਕ/ਸੈਮੀ-ਆਟੋਮੈਟਿਕ), ਪੋਟੈਟੋ ਡਿੱਗਰ, ਪੈਡੀ ਟਰਾਂਸਪਲਾਂਟਰ, ਡੀ.ਐਸ.ਆਰ. ਸੀਡ ਡਰਿੱਲ, ਟਰੈਕਟਰ ਆਪਰੇਟਿਡ ਬੂਮ ਸਪਰੇਅਰ, ਪੀ.ਟੀ.ਓ. ਆਪ...

ਨਰਮੇ ਦੀ ਫਸਲ ਦੀ ਸਾਂਭ ਸੰਭਾਲ ਬਾਰੇ ਖੇਤੀ ਮਾਹਿਰਾਂ ਵਲੋਂ ਇੱਕ ਰੋਜ਼ਾ ਸਿਖਲਾਈ ਕੈਂਪ ਦਾ ਆਯੋਜਨ

Breaking News, Hot News
ਮਾਨਸਾ, 24 ਜੁਲਾਈ:ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਕ੍ਰਿਸ਼ੀ ਵਿਗਿਆਨ ਕੇਂਦਰ, ਮਾਨਸਾ ਅਤੇ ਕੇਂਦਰੀ ਕਪਾਹ ਖੋਜ ਸੰਸਥਾਨ ਦੇ ਖੇਤਰੀ ਖ਼ੋਜ ਕੇਂਦਰ, ਸਿਰਸਾ ਦੇ ਖੇਤੀ ਮਾਹਿਰਾਂ ਵੱਲੋਂ ਬਲਾਕ ਸਰਦੂਲਗੜ੍ਹ ਦੇ ਪਿੰਡ ਖੈਰਾ ਖੁਰਦ ਵਿਖੇ ਨਰਮੇ ਦੀ ਫਸਲ ਦੀ ਸਾਂਭ ਸੰਭਾਲ ਬਾਰੇ ਇੱਕ ਰੋਜ਼ਾ ਸਿਖਲਾਈ ਕੈਂਪ ਦਾ ਆਯੋਜਨ ਕੀਤਾ ਗਿਆ, ਜਿੱਥੇ ਵੱਖ ਵੱਖ ਪਿੰਡਾਂ ਦੇ 105 ਕਿਸਾਨਾਂ ਨੇ ਭਾਗ ਲਿਆ।ਵਿਗਿਆਨੀ, ਕੇਂਦਰੀ ਕਪਾਹ ਖੋਜ ਸੰਸਥਾਨ, ਡਾ. ਅਮਰਪ੍ਰੀਤ ਸਿੰਘ ਨੇ ਕਿਸਾਨਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਰਸਾਤ ਨਾ ਹੋਣ ਕਾਰਨ ਨਰਮੇ ਦੀ ਫ਼ਸਲ ਵਿੱਚ ਔੜ ਵਰਗੇ ਹਾਲਤ ਬਣ ਰਹੇ ਹਨ, ਇਸ ਲਈ ਕਿਸਾਨ ਵੀਰਾਂ ਨੂੰ ਪਾਣੀ ਲਗਾਉਣ ਮਗਰੋਂ ਸਿਫਾਰਿਸ਼ ਅਨੁਸਾਰ ਯੂਰੀਆ ਖਾਦ ਦੀ ਵਰਤੋਂ ਕਰਨੀ ਚਾਹੀਦੀ ਹੈ ਤਾਂ ਜੋ ਫ਼ਸਲ ਦਾ ਚੰਗਾ ਵਾਧਾ ਹੋ ਸਕੇ। ਉਨ੍ਹਾਂ ਦੱਸਿਆ ਕਿ ਫੁੱਲਾਂ ਦੇ ਸ਼ੁਰੂ ਹੋਣ ਤੋਂ ਲੈ ਕੇ ਇੱਕ ਹਫ਼ਤੇ ਦੇ ਵਕਫੇ ’ਤੇ 04 ਵਾਰ 2 ਫ਼ੀਸਦੀ ਪੋਟਾਸ਼ਿਆਮ ਨਾਇਟ੍ਰੇਟ (13:0:45) ਦਾ ਛਿੜਕਾਅ ਕੀਤਾ ਜਾਵੇ ਅਤੇ ਖੇਤਾਂ ਵਿੱਚ ਨਦੀਨ ਨਾ ਹੋਣ ਦਿੱਤੇ ਜਾਣ।ਸਹਾਇਕ ਪ੍ਰੋਫੈਸਰ, ਕੀਟ ਵਿਗਿਆਨ, ਕ੍ਰਿਸ਼ੀ ਵਿਗਿਆਨ ਕੇਂਦਰ ਮਾਨਸ...

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

Breaking News, Hot News
ਫਾਜਿਲਕਾ 24 ਜੁਲਾਈ   ਜ਼ਿਲਾ ਮੈਜਿਸਟ੍ਰੇਟ ਡਾ. ਸੇਨੂ ਦੁੱਗਲ ਨੇ ਬੀ.ਐਨ.ਐਸ.ਐਸ ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋ ਕਰਦਿਆਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਪਾਬੰਦੀਆਂ 31 ਅਗਸਤ 2024 ਤੱਕ ਲਾਗੂ ਰਹਿਣਗੀਆਂ ਅਤੇ ਉਲੰਘਣਾ ਕਰਨ ਵਾਲਿਆਂ ਤੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।  ਹੁਕਮਾਂ ਮੁਤਾਬਕ ਜ਼ਿਲ੍ਹਾ ਮੈਜਿਸਟਰੇਟ ਨੇ ਫਾਜ਼ਿਲਕਾ ਜ਼ਿਲ੍ਹੇ ਦੀ ਹਦੂਦ ਅੰਰਦ ਕੋਬਰਾ/ਕੰਡਿਆਲੀ ਤਾਰ ਨੂੰ ਵੇਚਣ, ਖਰੀਦਣ ਅਤੇ ਵਰਤੋਂ ਕਰਨ ਤੇ ਪਾਬੰਦੀ ਲਗਾਈ ਹੈ।  ਪਾਬੰਦੀਆਂ ਅਨੁਸਾਰ   ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ 50 ਮਾਈਕਰੋਨ ਤੋਂ ਘੱਟ ਮੋਟਾਈ 8*13 ਅਕਾਰ ਤੋਂ ਘੱਟ ਅਤੇ ਨਿਰਧਾਰਤ ਰੰਗ ਤੋਂ ਬਗੈਰ ਦੇ ਅਣਲੱਗ ਪਲਾਸਟਿਕ ਦੇ ਲਿਫਾਫਿਆਂ ਦੇ ਬਣਾਉਣ/ਵਰਤੋਂ ਕਰਨ ਤੇ ਪਾਬੰਦੀ ਲਗਾ ਦਿੱਤੀ ਹੈ।  ਇਕ ਹੋਰ ਹੁਕਮ ਰਾਹੀਂ ਜ਼ਿਲ੍ਹਾ ਫਾਜਿਲਕਾ ਦੀ ਹਦੂਦ ਅੰਦਰ ਪਤੰਗਾ ਆਦਿ ਦੀ ਵਰਤੋ ਲਈ ਚਾਇਨਾ ਡੋਰ ਵੇਚਣ, ਸਟੋਰ ਕਰਨ ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।...

ਹਰ ਵਾਰ ਦੀ ਤਰ੍ਹਾਂ ਉਤਸ਼ਾਹ ਨਾਲ ਮਨਾਇਆ ਜਾਵੇਗਾ ਆਜ਼ਾਦੀ ਦਿਹਾੜਾ-ਡਿਪਟੀ ਕਮਿਸ਼ਨਰ

Breaking News, Hot News
ਮਾਨਸਾ, 24 ਜੁਲਾਈ :ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ 15 ਅਗਸਤ 2024 ਨੂੰ ਮਨਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਆਜ਼ਾਦੀ ਸਮਾਗਮ ਦੇ ਮੱਦੇਨਜ਼ਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫਰੰਸ ਹਾਲ ਵਿਖੇ ਮੀਟਿੰਗ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਨਿਰਮਲ ਓਸੇਪਚਨ ਵੀ ਮੌਜੂਦ ਸਨ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਆਜ਼ਾਦੀ ਦਿਹਾੜਾ ਇਸ ਸਾਲ ਵੀ ਸਥਾਨਕ ਸਰਕਾਰੀ ਨਹਿਰੂ ਮੈਮੋਰੀਅਲ ਕਾਲਜ, ਮਾਨਸਾ ਦੇ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੱਧਰੀ ਸਮਾਗਮ ਦਾ ਮੰਤਵ ਆਜ਼ਾਦੀ ਦੇ ਜਸ਼ਨ ਨੂੰ ਤਾਜ਼ਾ ਕਰਨ ਦੇ ਨਾਲ-ਨਾਲ ਆਜ਼ਾਦੀ ਸੰਗਰਾਮ ’ਚ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਮਹਾਨ ਸ਼ਹੀਦਾਂ, ਯੋਧਿਆਂ ਅਤੇ ਆਜ਼ਾਦੀ ਘੁਲਾਈਆਂ ਨੂੰ ਯਾਦ ਕਰਕੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨਾ ਹੈ। ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਆਪੋ-ਆਪਣੀਆਂ ਡਿਊਟੀਆਂ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣ ਅਤੇ ਸਮਾਂ ਰਹਿੰਦਿਆਂ ਜ਼ਿਲ੍ਹਾ ਪੱਧਰੀ ਸਮਾਗਮ ਦੇ ਸਾਰੇ ਪ...

ਸਰਕਾਰ ਤੁਹਾਡੇ ਦੁਆਰ ਤਹਿਤ ਪਿੰਡ ਔਲਖ ਵਿਚ ਵਿਸ਼ੇਸ ਲੋਕ ਸੁਵਿਧਾ ਕੈਂਪ

Breaking News, Hot News
ਮਲੋਟ 24 ਜੁਲਾਈਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ ਤੇ ਨਿਬੇੜਾ ਕਰਨ ਲਈ ਪੰਜਾਬ ਸਰਕਾਰ ਦੁਆਰਾ ਚਲਾਈ ਮੁਹਿੰਮ ਸਰਕਾਰ ਤੁਹਾਡੇ ਦੁਆਰ ਤਹਿਤ ਪਿੰਡ ਔਲਖ ਵਿਖੇ ਵਿਸ਼ੇਸ ਲੋਕ ਸੁਵਿਧਾ ਕੈਂਪ ਦਾ ਆਯੋਜਨ ਕੀਤਾ ਗਿਆ lਸ੍ਰੀ ਹਰਪ੍ਰੀਤ ਸਿੰਘ ਸੂਦਨ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਇਸ ਲੋਕ ਸੁਵਿਧਾ ਕੈਂਪ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੁਆਰਾ ਚਲਾਈ ਜਾ ਰਹੀ ਇਸ ਮੁਹਿੰਮ ਦਾ ਲੋਕਾਂ ਨੂੰ ਵੱਧ ਤੋਂ ਵੱਧ ਲਾਹਾ ਲੈਣਾ ਚਾਹੀਦਾ ਹੈ ਤਾਂ ਜੋ ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ ਤੇ ਹੀ ਹੱਲ ਹੋ ਸਕੇ । ਉਹਨਾਂ ਨੂੰ ਸਰਕਾਰੀ ਦਫਤਰਾਂ ਦੇ ਚੱਕਰ ਨਾ ਲਗਾਣੇ ਪੈਣ ਅਤੇ ਇਸ ਮੁਹਿੰਮ ਤਹਿਤ ਉਹਨਾਂ ਦਾ ਕੀਮਤੀ ਸਮਾਂ ਵੀ ਬਰਬਾਦ ਨਾ ਹੋਣ ਦੇ ਨਾਲ ਨਾਲ ਉਹਨਾਂ ਦੇ ਪੈਸੇ ਦੀ ਵੀ ਬੱਚਤ ਹੁੰਦੀ ਹੈ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਇਸ ਉਪਰਾਲੇ ਸਦਕਾ ਕਿਸੇ ਵੀ ਲੋੜਵੰਦ ਨੂੰ ਸਰਕਾਰੀ ਸਹੂਲਤਾਂ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ।ਇਸ ਕੈਂਪ ਵਿਚ ਪਿੰਡ ਵਾਸੀਆਂ ਨੇ ਸਮੁਲਿਅਤ ਕਰਕੇ ਆਪਣੇ ਸਰਕਾਰੀ ਕੰਮ ਕਰਵਾਏ, ਕੈਂਪ ਵਿਚ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਡੈਕ...

ਨਗਰ ਕੌਂਸਲ ਵੱਲੋਂ ਸਪੈਸ਼ਲ ਮੁਹਿੰਮ ਤਹਿਤ ਕਰਵਾਈ ਗਈ ਪਲਾਸਟਿਕ / ਡਰਾਈ ਵੇਸਟ ਪਿਕਿੰਗ

Breaking News, Hot News
ਫ਼ਿਰੋਜ਼ਪੁਰ, 24 ਜੁਲਾਈ 2024:           ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਸੈਨੀਟੇਸ਼ਨ ਵਰਕਰਾਂ ਸਮਾਜ ਸੇਵੀ ਸੰਸਥਾਵਾਂ ਦੀ ਸਹਾਇਤਾ ਨਾਲ ਨਗਰ ਕੌਂਸਲ ਫ਼ਿਰੋਜ਼ਪੁਰ ਦੀ ਸੈਨੀਟੇਸ਼ਨ ਟੀਮ ਵੱਲੋਂ ਗੋਲਬਾਗ, ਦਿੱਲੀ ਗੇਟ ਅਤੇ ਸ਼ਹੀਦ ਊਧਮ ਸਿੰਘ ਪਾਰਕ ਵਿਖੇ ਪਲਾਸਟਿਕ ਅਤੇ ਡਰਾਈ ਵੇਸਟ (ਸੁੱਕਾ ਕੂੜਾ) ਪਿਕਿੰਗ ਡਰਾਈਵ ਚਲਾਈ ਗਈ। ਇਸ ਮੁਹਿੰਮ ਵਿੱਚ ਲੋਕਾਂ ਦੁਆਰਾ ਜਾਣੇ-ਅਣਜਾਣੇ ਵਿੱਚ ਸੜਕ ਦੇ ਕਿਨਾਰਿਆ ‘ਤੇ ਸੁੱਟੇ ਗਏ ਸੁੱਕੇ ਕੂੜੇ/ ਪਲਾਸਟਿਕ ਨੂੰ ਇੱਕਠਾ ਕਰਵਾਇਆ ਗਿਆ। ਇਸ ਦੇ ਇਲਾਵਾ ਸ਼ਹਿਰ ਵਿੱਚ ਕੰਮ ਕਰਦੇ ਫਾਰਮਲ ਅਤੇ ਇਨਫਾਰਮਲ ਵੇਸਟ ਕੂਲੇਕਟਰਾਂ ਅਤੇ ਰੈਗਪਿੱਕਰਾਂ ਨੂੰ ਵੀ ਇਸ ਮੁਹਿੰਮ ਵਿੱਚ ਸ਼ਾਮਿਲ ਕੀਤਾ ਗਿਆ ਅਤੇ ਨਿਰਦੇਸ਼ ਦਿੱਤੇ ਗਏ ਕਿ ਸ਼ਹਿਰ ਵਿੱਚ ਕਿਸੇ ਵੀ ਜਗ੍ਹਾ ਕੋਈ ਪਲਾਸਟਿਕ ਜਾਂ ਸੁੱਕਾ ਕੂੜਾ ਮਿਲਦਾ ਹੈ ਤਾਂ ਉਸ ਨੂੰ ਨਗਰ ਕੌਂਸਲ ਫਿਰੋਜ਼ਪੁਰ ਦੇ ਐਮ.ਆਰ.ਐਫ. ਨੰ :1 ਜਾਂ 2 ’ਤੇ ਪਹੁੰਚਾਇਆ ਜਾਵੇ।     &...

ਸੀ-ਪਾਈਟ ਕੈਂਪ ਵਿਖੇ 101 ਪੌਦੇ ਲਗਾ ਕੇ ਵਾਤਾਵਰਨ ਦੀ ਸੰਭਾਲ ਦਾ ਦਿੱਤਾ ਸੰਦੇਸ਼

Breaking News, Hot News
ਫ਼ਿਰੋਜ਼ਪੁਰ, 24 ਜੁਲਾਈ 2024:             ਸੀ-ਪਾਈਟ ਕੈਂਪ ਹਕੂਮਤ ਸਿੰਘ ਵਾਲਾ ਵਿਖੇ ਕੈਂਪ ਟ੍ਰੇਨਿੰਗ ਅਫ਼ਸਰ ਕੈਪਟਨ ਗੁਰਦਰਸ਼ਨ ਸਿੰਘ ਦੀ ਅਗਵਾਈ ਵਿੱਚ ਫ਼ੌਜ ਦੀ ਭਰਤੀ ਲਈ ਕੈਂਪ ਵਿਚ ਟ੍ਰੇਨਿੰਗ ਕਰ ਰਹੇ ਨੌਜਵਾਨਾਂ ਵੱਲੋਂ ਵੱਖ-ਵੱਖ ਕਿਸਮ ਦੇ 101 ਪੌਦੇ ਲਗਾ ਕੇ ਵਾਤਾਵਰਨ ਦੀ ਸੰਭਾਲ ਦਾ ਸੁਨੇਹਾ ਦਿੱਤਾ ਗਿਆ।             ਇਸ ਮੌਕੇ ਕੈਪਟਨ ਗੁਰਦਰਸ਼ਨ ਸਿੰਘ ਨੇ ਕਿਹਾ ਕਿ ਅੱਜ ਸਮੇਂ ਦੀ ਲੋੜ ਹੈ ਕਿ ਵਾਤਾਵਰਨ ਨੂੰ ਬਚਾਉਣ ਲਈ ਹਰ ਮਨੁੱਖ ਰੁੱਖ ਜ਼ਰੂਰ ਲਗਾਵੇ ਅਤੇ ਉਸ ਦੀ ਸੰਭਾਲ ਵੀ ਕਰੇ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਨੂੰ ਸ਼ੁੱਧ ਵਾਤਾਵਰਨ ਮਿਲ ਸਕੇ। ਉਨ੍ਹਾਂ ਕਿਹਾ ਕਿ ਵਾਤਾਵਰਨ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਸਾਨੂੰ ਸਭ ਨੂੰ ਅੱਗੇ ਆਉਣਾ ਪਵੇਗਾ। ਉਨ੍ਹਾਂ ਕਿਹਾ ਕਿ ਹਵਾ, ਪਾਣੀ ਅਤੇ ਧਰਤੀ ਤਾਂ ਹੀ ਪ੍ਰਦੂਸ਼ਣ ਮੁਕਤ ਹੋ ਸਕਦੀ ਹੈ ਜੇਕਰ ਅਸੀਂ ਆਪਣੇ ਆਲੇ ਦੁਆਲੇ ਵੱਧ ਤੋਂ ਵੱਧ ਪੌਦੇ ਲਗਾ ਕੇ ਵਾਤਾਵਰ...

ਪੰਜਾਬ ਦੇ ਰਾਜਪਾਲ ਦੀ ਆਮਦ ਸਬੰਧੀ ਡੀ.ਆਈ.ਜੀ., ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਨੇ ਪ੍ਰਬੰਧਾਂ ਦਾ ਲਿਆ ਜਾਇਜ਼ਾ

Breaking News, Hot News
ਫਿਰੋਜ਼ਪੁਰ, 24 ਜੁਲਾਈ 2024:             ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪ੍ਰੋਹਿਤ ਦੀ ਫਿਰੋਜ਼ਪੁਰ ਆਮਦ ਦੀ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਡੀ.ਆਈ.ਜੀ. ਫਿਰੋਜ਼ਪੁਰ ਰੇਂਜ ਸ੍ਰੀ ਅਜੈ ਮਲੂਜਾ, ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਤੇ ਐਸ.ਐਸ.ਪੀ. ਸੋਮਿਆ ਮਿਸ਼ਰਾ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ/ ਕਰਮਚਾਰੀਆਂ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਰੇ ਕੇ ਵਿਖੇ ਵਿਸ਼ੇਸ਼ ਮੀਟਿੰਗ ਕੀਤੀ ਅਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ।      ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਅਤੇ ਡੀ.ਆਈ. ਜੀ. ਵੱਲੋਂ ਜ਼ਿਲ੍ਹਾ ਪੁਲਿਸ ਮੁਖੀ ਅਤੇ ਹੋਰਨਾਂ ਸਬੰਧਤ ਵਿਭਾਗਾਂ ਦੇ ਮੁਖੀਆਂ ਨਾਲ ਸੁਰੱਖਿਆ ਅਤੇ ਜ਼ਰੂਰੀ ਪ੍ਰਬੰਧਾਂ ਬਾਰੇ ਗੱਲਬਾਤ ਕੀਤੀ ਗਈ। ਉਨ੍ਹਾਂ ਹਾਜ਼ਰ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਮਾਨਯੋਗ ਰਾਜਪਾਲ ਦੀ ਆਮਦ ‘ਤ...