ਮੁੱਖ ਮੰਤਰੀ ਵੱਲੋਂ ਵਾਤਾਵਰਣ ਦੀ ਰਾਖੀ ਲਈ ਪੰਜਾਬੀਆਂ ਨੂੰ ਲੋਕ ਲਹਿਰ ਚਲਾਉਣ ਦਾ ਸੱਦਾ
ਜਲੰਧਰ, 15 ਅਗਸਤ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਮੂਹ ਪੰਜਾਬੀਆਂ ਨੂੰ ਮਹਾਨ ਗੁਰੂ ਸਹਿਬਾਨ ਦੀਆਂ ਸਿੱਖਿਆਵਾਂ ’ਤੇ ਚੱਲਦਿਆਂ ਦੂਸ਼ਿਤ ਹੋ ਰਹੇ ਵਾਤਾਵਰਣ ਦੀ ਰੋਕਥਾਮ ਲਈ ਵਿਆਪਕ ਲੋਕ ਲਹਿਰ ਚਲਾਉਣ ਦਾ ਸੱਦਾ ਦਿੱਤਾ।ਅੱਜ ਇਥੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ 78ਵੇਂ ਆਜ਼ਾਦੀ ਦਿਹਾੜੇ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਨੇ ਕੌਮੀ ਆਜ਼ਾਦੀ ਸੰਘਰਸ਼ ਵਿੱਚ ਪੰਜਾਬੀਆਂ ਦੇ ਲਾਮਿਸਾਲ ਯੋਗਦਾਨ ਨੂੰ ਯਾਦ ਕੀਤਾ। ਉਨ੍ਹਾਂ ਕਿਹਾ ਕਿ ਆਜ਼ਾਦੀ ਅੰਦੋਲਨ ਦੌਰਾਨ ਪੰਜਾਬੀਆਂ ਨੇ ਸਭ ਤੋਂ ਵੱਧ ਕੁਰਬਾਨੀਆਂ ਕੀਤੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਵਤਨ ਦੀ ਖਾਤਰ ਸ਼ਹਾਦਤ ਹਾਸਲ ਕਰਨ ਵਾਲੇ ਅਤੇ ਪੰਜਾਬ ਤੋਂ ਜਲਾਵਤਨ ਹੋਣ ਵਾਲਿਆਂ ਵਿੱਚ 80 ਫੀਸਦੀ ਤੋਂ ਵੱਧ ਲੋਕ ਪੰਜਾਬ ਦੇ ਸਨ। ਉਨ੍ਹਾਂ ਕਿਹਾ ਕਿ ਬਾਬਾ ਰਾਮ ਸਿੰਘ, ਸ਼ਹੀਦ ਭਗਤ ਸਿੰਘ, ਰਾਜਗੁਰੂ, ਸੁਖਦੇਵ, ਲਾਲਾ ਲਾਜਪਤ ਰਾਏ, ਸ਼ਹੀਦ ਊਧਮ ਸਿੰਘ, ਕਰਤਾਰ ਸਿੰਘ ਸਰਾਭਾ, ਦੀਵਾਨ ਸਿੰਘ ਕਾਲੇਪਾਣੀ ਅਤੇ ਹੋਰ ਮਹਾਨ ਨਾਇਕਾਂ ਨੇ ਆਜ਼ਾਦੀ ਹਾਸਲ ਕਰਨ ਲਈ ਆਪਣੇ ਖੂਨ ਦਾ ਕਤਰਾ-...