ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੇ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਅੰਮ੍ਰਿਤਸਰ ਵਿੱਚ ਕਾਬੂ, ਛੇ ਆਧੁਨਿਕ ਹਥਿਆਰ ਬਰਾਮਦ
ਚੰਡੀਗੜ੍ਹ/ਅੰਮ੍ਰਿਤਸਰ, 21 ਜਨਵਰੀ:-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਇੱਕ ਵੱਡੀ ਸਫਲਤਾ ਵਿੱਚ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਦੋ ਸੰਚਾਲਕਾਂ ਨੂੰ ਗ੍ਰਿਫ਼ਤਾਰ ਕਰਕੇ ਪਾਕਿਸਤਾਨ ਅਧਾਰਕ ਤਸਕਰਾਂ ਨਾਲ ਜੁੜੇ ਸਰਹੱਦ ਪਾਰੋਂ ਚਲਾਏ ਜਾ ਰਹੇ ਗੈਰ-ਕਾਨੂੰਨੀ ਹਥਿਆਰਾਂ ਦੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਛੇ ਆਧੁਨਿਕ ਪਿਸਤੌਲ ਬਰਾਮਦ ਕੀਤੇ ਹਨ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ਼ ਗੋਪੀ (22) ਵਾਸੀ ਪਿੰਡ ਰੱਤੋਕੇ, ਤਰਨਤਾਰਨ ਅਤੇ ਸੁਰਜੀਤ ਸਿੰਘ (35) ਵਾਸੀ ਚੇਲਾ ਕਲੋਨੀ, ਤਰਨਤਾਰਨ ਵਜੋਂ ਹੋਈ ਹੈ। ਸੁਰਜੀਤ ਸਿੰਘ ਦਾ ਪੁਰਾਣਾ ਅਪਰਾਧਿਕ ਰਿਕਾਰਡ ਹੈ ਅਤੇ ਉਸ ਵਿਰੁੱਧ ਐਨਡੀਪੀਐਸ ਐਕਟ ਸਮੇਤ ਕਈ ਮਾਮਲੇ ਦਰਜ ਹਨ। ਬਰਾਮਦ ਕੀਤੇ ਗਏ ਹਥਿਆਰਾਂ ਵਿੱਚ ਦੋ ਜ਼ਿੰਦਾ ਕਾਰਤੂਸਾਂ ਸਮੇਤ ਦੋ 9 ਐਮਐਮ ਗਲੌਕ ਪਿਸਤੌਲ ਅਤੇ ਚਾਰ .30 ਬੋਰ ਪਿਸਤੌਲ ਸ਼ਾਮ...








