Tuesday, September 29Malwa News
Shadow

Breaking News

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਵਿਕਾਸ ਕਾਰਜਾਂ ਤੇ ਵੱਖ-ਵੱਖ ਸਕੀਮਾਂ ਨੂੰ ਲਾਗੂ ਕਰਨ ਦੀ ਸਮੀਖਿਆ

Breaking News
ਲੁਧਿਆਣਾ, 8 ਅਗਸਤ (000) - ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਜ਼ਿਲ੍ਹੇ ਵਿੱਚ ਵਿਕਾਸ ਕਾਰਜਾਂ ਅਤੇ ਵੱਖ-ਵੱਖ ਸਕੀਮਾਂ ਨੂੰ ਲਾਗੂ ਕਰਨ ਦਾ ਜਾਇਜ਼ਾ ਲਿਆ। ਉਨ੍ਹਾਂ ਲੁਧਿਆਣਾ ਵਿਖੇ ਵਿਧਾਇਕਾਂ ਅਤੇ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਮੁਖੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕੀਤੀ। ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੇ ਲੁਧਿਆਣਾ ਨੂੰ ਸਾਫ਼ ਸੁਥਰਾ, ਹਰਿਆ ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਕੀਤੇ ਜਾ ਰਹੇ ਸੁਹਿਰਦ ਯਤਨਾਂ 'ਤੇ ਜ਼ੋਰ ਦਿੱਤਾ। ਉਨ੍ਹਾਂ ਦੱਸਿਆ ਕਿ ਇਸ ਮੌਨਸੂਨ ਦੌਰਾਨ 19 ਲੱਖ ਬੂਟੇ ਲਾਉਣ ਦੇ ਟੀਚੇ ਦਾ 90 ਫੀਸਦੀ ਪਹਿਲਾਂ ਹੀ ਹਾਸਲ ਕਰ ਲਿਆ ਗਿਆ ਹੈ। ਕੈਬਨਿਟ ਮੰਤਰੀ ਕਟਾਰੁਚਕ ਨੇ ਸਪੱਸ਼ਟ ਕੀਤਾ ਕਿ ਇਹ ਵਿਸ਼ਾਲ ਪੌਦਾਰੋਪਣ ਮੁਹਿੰਮ ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਸ਼ਰਧਾਂਜਲੀ ਹੈ, ਜੋ ਕੁਦਰਤ ਪ੍ਰੇਮੀ ਸਨ ਅਤੇ ਆਪਣੀਆਂ ਸਿੱਖਿਆਵਾਂ ਰਾਹੀਂ ਹਵਾ, ਪਾਣੀ, ਜੈਵ ਵਿਭਿੰਨਤਾ ਅਤੇ ਜੰਗਲਾਂ ਦੀ ਸੁਰੱਖਿਆ ਦੇ ਮਹੱਤਵ 'ਤੇ ਜ਼ੋਰ ਦਿੰਦੇ ਸਨ। ਉਨ੍ਹਾਂ ਬੂਟੇ ਲਗਾਉਣ ਲਈ ਲੋਕਾਂ ਨੂੰ ਵੀ ਪ੍ਰੇਰਿਤ ਕਰਦਿਆਂ ਕਿਹਾ ਕਿ ਵਾਤਾਵਰਨ ਨੂੰ ਬਚਾਉਣਾ ਅਤੇ ਆਉਣ ਵਾਲੀਆ...

ਪੰਜਾਬ ਪੁਲਿਸ ਨੇ ਬੈਂਕਾਂ, ਵਿੱਤੀ ਸੰਸਥਾਵਾਂ ਦੀ ਸੁਰੱਖਿਆ ਦਾ ਜਾਇਜ਼ਾ ਲੈਣ ਹਿੱਤ ਰਾਜ ਵਿਆਪੀ ਮੁਹਿੰਮ ਚਲਾਈ

Breaking News
ਚੰਡੀਗੜ੍ਹ, 8 ਅਗਸਤ:   ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ  ਸੂਬਾ ਬਣਾਉਣ ਦੇ ਮੱਦੇਨਜ਼ਰ ਚਲਾਈ ਜਾ ਰਹੀ ਮੁਹਿੰਮ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ ਵੀਰਵਾਰ ਨੂੰ  ਸ਼ਹਿਰੀ ਤੇ ਪੇਂਡੂ ਖੇਤਰਾਂ ਦੀਆਂ ਸਾਰੀਆਂ ਵਿੱਤੀ ਸੰੰਸਥਾਵਾਂ- ਜਿਨ੍ਹਾਂ ਵਿਚ ਬੈਂਕਾਂ , ਨਾਨ-ਬੈਂਕ ਵਿੱਤੀ ਕੰਪਨੀਆਂ, ਗੋਲਡ ਲੋਨ ਅਤੇ ਮਨੀ ਐਕਸਚੇਂਜਰ ਸ਼ਾਮਲ ਹਨ, ਦੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਵਿਸ਼ੇਸ਼ ਆਪ੍ਰੇਸ਼ਨ ਚਲਾਇਆ। ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਚਲਾਇਆ ਗਿਆ। ਇਸ ਸਬੰਧੀ  ਵੇਰਵੇ ਸਾਂਝੇ ਕਰਦਿਆਂ  ਵਿਸ਼ੇਸ਼ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਸੀਪੀਜ਼/ਐਸਐਸਪੀਜ਼ ਨੂੰ ਇਸ ਅਪਰੇਸ਼ਨ ਦੀ ਨਿੱਜੀ ਤੌਰ ’ਤੇ ਨਿਗਰਾਨੀ ਕਰਨ ਅਤੇ ਅਪਰੇਸ਼ਨ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਗਜ਼ਟਿਡ ਰੈਂਕ ਦੇ ਅਧਿਕਾਰੀਆਂ ਦੀ ਨਿਗਰਾਨੀ ਹੇਠ ਲੋੜੀਂਦੀਆਂ ਪੁਲਿਸ ਟੀਮਾਂ ਦੀ ਨਫ਼ਰੀ ਤਾਇਨਾਤ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ। ਉਨ੍ਹਾਂ ਦੱਸਿਆ ਕਿ ਪੁਲਿਸ...

ਆਮ ਪਰਿਵਾਰਾਂ ਦੇ ਧੀਆਂ-ਪੁੱਤ ਓਲੰਪਿਕ ਜਿੱਤ ਸਕਦੇ ਹਨ ਤਾਂ ਚੋਣ ਕਿਹੜੀ ਵੱਡੀ ਗੱਲ ਹੈ : ਭਗਵੰਤ ਮਾਨ

Breaking News
ਚਰਖੀ ਦਾਦਰੀ/ਬਹਾਦੁਰਗੜ੍ਹ, 07 ਅਗਸਤ : ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਮੰਤਰੀ ਅਤੇ ਸੀਨੀਅਰ ਆਗੂ ਸਰਦਾਰ ਭਗਵੰਤ ਮਾਨ ਨੇ ਬੁੱਧਵਾਰ ਨੂੰ ਚਰਖੀਦਾਦਰੀ ਅਤੇ ਬਹਾਦਰਗੜ੍ਹ ਵਿੱਚ ਜਨਤਕ ਮੀਟਿੰਗਾਂ ਨੂੰ ਸੰਬੋਧਨ ਕੀਤਾ ਅਤੇ ਹਰਿਆਣਾ ਦੇ ਲਾਲ ਅਰਵਿੰਦ ਕੇਜਰੀਵਾਲ ਲਈ ਸੂਬੇ ਦੇ ਲੋਕਾਂ ਤੋਂ ਸਮਰਥਨ ਮੰਗਿਆ। ਇਸ ਦੌਰਾਨ ਸੂਬਾ ਪ੍ਰਧਾਨ ਡਾ. ਸੁਸ਼ੀਲ ਗੁਪਤਾ ਅਤੇ ਸੀਨੀਅਰ ਸੂਬਾ ਮੀਤ ਪ੍ਰਧਾਨ ਅਨੁਰਾਗ ਢਾਂਡਾ ਮੋਜੂਦ ਸਨ। ਮੁੱਖ ਮੰਤਰੀ ਭਗਵੰਤ ਮਾਨ ਨੇ  ਵਿਨੇਸ਼ ਫੋਗਾਟ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ। ਉਨਾਂ ਨੇ ਵਿਨੇਸ਼ ਦੇ ਚਾਚਾ ਮਹਾਬੀਰ ਫੋਗਾਟ ਨਾਲ ਗੱਲ ਕੀਤੀ ਅਤੇ ਉਨਾਂ ਨੂੰ ਹੌਸਲਾ ਦਿੱਤਾ। ਜਨ ਸਭਾ ਨੂੰ ਸੰਬੋਧਨ ਕਰਦਿਆਂ ਸਰਦਾਰ ਭਗਵੰਤ ਮਾਨ ਨੇ ਕਿਹਾ ਕਿ ਅਸੀਂ ਆਮ ਘਰਾਂ ਤੋਂ ਆਏ ਲੋਕ ਹਾਂ। ਅਰਵਿੰਦ ਕੇਜਰੀਵਾਲ ਨੇ ਦਿੱਲੀ ਦੇ ਰਾਮਲੀਲਾ ਗਰਾਊਂਡ ਤੋਂ ਆਮ ਆਦਮੀ ਪਾਰਟੀ ਬਣਾਉਣ ਸਮੇਂ ਕਿਹਾ ਸੀ ਕਿ ਉਹ ਅਜਿਹੀ ਪਾਰਟੀ ਬਣਾਉਣਗੇ ਜਿਸ ਵਿੱਚ ਆਮ ਪਰਿਵਾਰਾਂ ਦੇ ਧੀ-ਪੁੱਤ ਹੋਣਗੇ। ਕਿਉਂਕਿ ਦੂਜੀਆਂ ਪਾਰਟੀਆਂ ਵਿੱਚ ਵਿਧਾਇਕਾਂ, ਮੰਤਰੀਆਂ ਅਤੇ ਆਗੂਆਂ ਦੇ ਪੁੱਤ, ਧੀਆਂ ਅਤੇ ਰਿਸ਼ਤੇਦਾਰ ਹੀ ਚੱਲ ਰਹੇ ਸਨ। ਆਮ ਆ...

ਆਪ’ ਸੰਸਦ ਮੈਂਬਰ ਰਾਘਵ ਚੱਢਾ ਨੇ ਕੇਂਦਰ ਸਰਕਾਰ ਨੂੰ ਸ੍ਰੀ ਨਨਕਾਣਾ ਸਾਹਿਬ ਤੱਕ ਕੋਰੀਡੋਰ ਬਣਾਉਣ ਲਈ ਪਾਕਿਸਤਾਨ ਨਾਲ ਗੱਲ ਕਰਨ ਦੀ ਕੀਤੀ ਅਪੀਲ

Breaking News
ਨਵੀਂ ਦਿੱਲੀ, 07 ਅਗਸਤ :ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਬੁੱਧਵਾਰ ਨੂੰ ਰਾਜ ਸਭਾ ਵਿੱਚ ਸ੍ਰੀ ਨਨਕਾਣਾ ਸਾਹਿਬ ਕੋਰੀਡੋਰ ਦਾ ਮੁੱਦਾ ਉਠਾਇਆ। ਰਾਘਵ ਚੱਢਾ ਨੇ ਕੇਂਦਰ ਸਰਕਾਰ ਨੂੰ ਸ੍ਰੀ ਨਨਕਾਣਾ ਸਾਹਿਬ ਕੋਰੀਡੋਰ ਲਈ ਸ੍ਰੀ ਕਰਤਾਰਪੁਰ ਕੋਰੀਡੋਰ ਵਾਂਗ ਸੁਰੱਖਿਅਤ ਕੋਰੀਡੋਰ ਬਣਾਉਣ ਲਈ ਪਾਕਿਸਤਾਨ ਸਰਕਾਰ ਨਾਲ ਗੱਲ ਕਰਨ ਦੀ ਅਪੀਲ ਕੀਤੀ। ‘ਆਪ’ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਰਾਜ ਸਭਾ ਵਿੱਚ ਕੇਂਦਰ ਸਰਕਾਰ ਨੂੰ ਸ੍ਰੀ ਨਨਕਾਣਾ ਸਾਹਿਬ ਲਈ ਕੋਰੀਡੋਰ ਬਣਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਇਹ ਮੁੱਦਾ ਕਰੋੜਾਂ ਪੰਜਾਬੀਆਂ ਦੀ ਆਸਥਾ ਨਾਲ ਜੁੜਿਆ ਹੋਇਆ ਹੈ। ਮੈਂ ਬਹੁਤ ਖੁਸ਼ਕਿਸਮਤ ਹਾਂ ਕਿ ਮੈਨੂੰ ਇਸ ਸਦਨ ਵਿੱਚ ਪੰਜਾਬ ਦੀ ਨੁਮਾਇੰਦਗੀ ਕਰਨ ਦਾ ਮੌਕਾ ਮਿਲਿਆ ਹੈ। ਪੰਜਾਬ ਇੱਕ ਅਜਿਹਾ ਸੂਬਾ ਹੈ ਜਿਸ ਦੀ ਧਰਤੀ ਗੁਰੂ ਸਾਹਿਬਾਨ ਦੀ ਕਿਰਪਾ ਨਾਲ ਪਵਿੱਤਰ ਹੈ। 1947 ਵਿੱਚ ਜਦੋਂ ਦੇਸ਼ ਦੀ ਵੰਡ ਹੋਈ ਤਾਂ ਦੇਸ਼ ਹੀ ਨਹੀਂ ਦੋ ਹਿੱਸਿਆਂ ਵਿੱਚ ਵੰਡਿਆ ਗਿਆ ਸਗੋਂ ਸਾਡਾ ਪੰਜਾਬ ਵੀ ਦੋ ਹਿੱਸਿਆਂ ਵਿੱਚ ਵੰਡਿਆ ਗਿਆ। ਇੱਕ ਪੰਜਾਬ ਪਾਕਿਸਤਾਨ ਵਿੱਚ ਰਿਹਾ ਅਤੇ ਦੂਜ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੇ ਨਾਂ ਇਕ ਹੋਰ ਪ੍ਰਾਪਤੀ ਜੁੜੀ

Breaking News
ਚੰਡੀਗੜ੍ਹ, 7 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਨੇ ਵੱਡੀ ਪ੍ਰਾਪਤੀ ਦਰਜ ਕੀਤੀ ਹੈ। ਪੰਜਾਬ ਵਿਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਪੰਜਾਬ ਸਰਕਾਰ ਦੇ ਖਜ਼ਾਨੇ ਵਿਚ ਜੁਲਾਈ 2024 ਦੇ ਇਕ ਮਹੀਨੇ ਦੌਰਾਨ ਹੀ ਰਿਕਾਰਡ 71 ਫੀਸਦੀ ਜ਼ਿਆਦਾ ਆਮਦਨ ਆਈ ਹੈ। ਇੱਕ ਮਹੀਨੇ ਵਿੱਚ ਏਨਾ ਵਾਧਾ ਆਪਣੇ ਆਪ ਵਿੱਚ ਇੱਕ ਵਿਲੱਖਣ ਪ੍ਰਾਪਤੀ ਹੈ। ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਹੈ ਕਿ ਪੰਜਾਬ ਵਾਸੀਆਂ ਨੂੰ ਪਾਰਦਰਸ਼ੀ, ਸਾਫ-ਸੁਥਰਾ ਅਤੇ ਭ੍ਰਿਸ਼ਟਾਚਾਰ ਮੁਕਤ ਸੇਵਾਵਾਂ ਦੇਣਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਮੁੱਖ ਟੀਚਾ ਹੈ ਅਤੇ ਇਸੇ ਸਦਕਾ ਸੂਬੇ ਦੀ ਆਮਦਨ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਸਾਲ ਦੇ ਮੁਕਾਬਲੇ ਮਈ 2024 ਵਿੱਚ 22 ਫੀਸਦੀ, ਜੂਨ ਵਿੱਚ 42 ਫੀਸਦੀ ਅਤੇ ਜੁਲਾਈ ਮਹੀਨੇ ਵਿੱਚ 71 ਫੀਸਦੀ ਆਮਦਨ ਦਾ ਵਾਧਾ ਇਹ ਦਰਸਾਉਂਦਾ ਹੈ ਕਿ ਸਾਡਾ ਸੂਬਾ ਰੰਗਲਾ ਪੰਜਾਬ ਬਣਨ ਵੱਲ ਕਦਮ ਵਧਾ ਰਿਹਾ ਹੈ। ਵਿਸਥਾਰ ਵਿਚ ਜਾਣਕਾਰੀ ਦਿੰਦਿਆਂ ਜਿੰਪਾ ਨੇ ਦੱਸਿਆ ਕਿ ਜੁਲਾਈ 2024 ਵਿਚ ਸਟੈਂਪ ਅਤੇ ਰਜਿਸਟਰੇਸ਼ਨ ਅਧੀ...

ਕਿਰਤੀਆਂ ਦੀ ਰਜਿਸਟ੍ਰੇਸ਼ਨ ਕਰਨ ਲਈ ਕਿਰਤ ਅਧਿਕਾਰੀ ਹਫਤੇ ਵਿਚ ਇਕ ਦਿਨ ਕੈਂਪ ਲਗਾਉਣ: ਅਨਮੋਲ ਗਗਨ ਮਾਨ

Breaking News
ਚੰਡੀਗੜ੍ਹ, 07 ਅਗਸਤ: ਪੰਜਾਬ ਦੇ ਕਿਰਤ ਮੰਤਰੀ ਅਨਮੋਲ ਗਗਨ ਮਾਨ ਨੇ ਅੱਜ ਕਿਰਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿਕਿਰਤੀਆਂ ਦੀ ਰਜਿਸਟ੍ਰੇਸ਼ਨ ਕਰਨ ਲਈ  ਵਿਭਾਗ ਦੇ ਅਧਿਕਾਰੀ ਹਫਤੇ ਵਿਚ ਇਕ ਦਿਨ ਬਿਲਡਿੰਗ ਸਾਈਟ ਤੇ ਕੈਂਪ ਲਗਾਉਣ। ਉਹ ਅੱਜ ਇਥੇ ਕਿਰਤ ਵਿਭਾਗ ਦੇ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਉਸਾਰੀ ਕਿਰਤੀ ਸੂਬੇ ਦੇ ਵਿਕਾਸ ਵਿੱਚ ਅਹਿਮ ਯੋਗਦਾਨ ਪਾਉਂਦੇ ਹਨ ਅਤੇ ਸਰਕਾਰ ਵਲੋਂ ਜ਼ੋ ਸਕੀਮਾਂ ਉਸਾਰੀ ਕਿਰਤੀਆਂ ਅਤੇ ਉਨ੍ਹਾਂ ਦੇ ਪਰਿਵਾਰ ਦੀ ਭਲਾਈ ਲਈ ਚਲਾਈ ਜਾ ਰਹੀ ਹਨ ਉਨ੍ਹਾਂ ਦਾ ਲਾਭ ਉਸਾਰੀ ਕਿਰਤੀਆਂ ਨੂੰ ਵੱਧ ਤੋਂ ਵੱਧ ਮਿਲਣਾ ਚਾਹੀਦਾ ਹੈ। ਉਨ੍ਹਾਂ  ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ  ਉਸਾਰੀ ਕਿਰਤੀ ਲਈ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਲਾਭ ਸੁਖਾਲੇ ਢੰਗ ਨਾਲ ਉਸਾਰੀ ਕਿਰਤੀਆਂ ਨੂੰ ਮਿਲਣਾਂ ਯਕੀਨੀ ਬਨਾਉਣ ਲਈ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਸਬੰਧੀ ਸ਼ਰਤਾਂ ਵਿਚ ਸੋਧ ਕੀਤੀ ਜਾਵੇ। ਮੀਟਿੰਗ ਦੌਰਾਨ ਕਿਰਤ ਮੰਤਰੀ ਨੇ ਕਿਹਾ ਕਿ ਪੰਜਾਬ ਰਾਜ ਵਿੱਚ ਨਿਵੇਸ਼ ਕਰਨ ਦੇ ਇਛੁੱਕ...

2400 ਕਿਲੋਮੀਟਰ ਜ਼ਮੀਨਦੋਜ਼ ਪਾਈਪਲਾਈਨਾਂ ਵਿਛਾ ਕੇ 30,000 ਹੈਕਟੇਅਰ ਤੋਂ ਵੱਧ ਰਕਬੇ ਦੀਆਂ ਸਿੰਜਾਈ ਲੋੜਾਂ ਪੂਰੀਆਂ ਕੀਤੀਆਂ: ਚੇਤਨ ਸਿੰਘ ਜੌੜਾਮਾਜਰਾ

Breaking News
ਚੰਡੀਗੜ੍ਹ, 7 ਅਗਸਤ: ਪੰਜਾਬ ਦੇ ਭੂਮੀ ਤੇ ਜਲ ਸੰਭਾਲ ਅਤੇ ਜਲ ਸਰੋਤ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਇਥੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸਿੰਜਾਈ ਲਈ ਨਹਿਰੀ ਪਾਣੀ ਦੀ ਮੰਗ ਪੂਰੀ ਕਰਨ ਦੇ ਨਾਲ-ਨਾਲ ਸੂਬੇ ਵਿੱਚ ਪਾਣੀ ਦੀ ਕਮੀ ਨਾਲ ਨਜਿੱਠਣ ਅਤੇ ਟਿਕਾਊ ਖੇਤੀ ਗਤੀਵਿਧੀਆਂ ਨੂੰ ਹੁਲਾਰਾ ਦੇਣ ਲਈ ਠੋਸ ਉਪਰਾਲੇ ਕਰ ਰਹੀ ਹੈ। ਸ. ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਸਿੰਜਾਈ ਲਈ ਟੇਲਾਂ ਤੱਕ ਪਾਣੀ ਪਹੁੰਚਾਉਣ ਵਾਸਤੇ ਭੂਮੀ ਅਤੇ ਜਲ ਸੰਭਾਲ ਵਿਭਾਗ ਵੱਲੋਂ 2400 ਕਿਲੋਮੀਟਰ ਜ਼ਮੀਨਦੋਜ਼ ਪਾਈਪਲਾਈਨਾਂ ਵਿਛਾਈਆਂ ਗਈਆਂ ਹਨ, ਜਿਸ ਨਾਲ ਸੂਬੇ ਦੇ 30,282 ਹੈਕਟੇਅਰ ਰਕਬੇ ਨੂੰ ਫ਼ਾਇਦਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਪਹਿਲਕਦਮੀ ਤਹਿਤ ਕਿਸਾਨ ਸਮੂਹਾਂ ਲਈ 90 ਫ਼ੀਸਦੀ ਸਬਸਿਡੀ ਅਤੇ ਵਿਅਕਤੀਗਤ ਕਿਸਾਨਾਂ ਲਈ 50 ਫ਼ੀਸਦੀ ਸਬਸਿਡੀ ਦੀ ਸਹੂਲਤ ਦਿੱਤੀ ਜਾ ਰਹੀ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਖੇਤੀਬਾੜੀ ਵਾਸਤੇ ਕੁਸ਼ਲ ਜਲ ਸਿੰਜਾਈ ਪ੍ਰਣਾਲੀਆਂ ਤਹਿਤ ਲਗਭਗ 6,000 ਹੈਕਟੇਅਰ ਰਕਬਾ ਤੁਪਕਾ ਅਤੇ ਫੁਹਾਰਾ ਸਿੰਜਾਈ ਪ੍ਰਣਾਲੀਆਂ ਅਧੀਨ ਲਿਆਂਦਾ ਗਿਆ ਹੈ ...

ਪਹਿਲੀ ਵਾਰ ਪਸ਼ੂਧਨ ਗਣਨਾ ਵਿੱਚ ਕੁੱਤਿਆਂ ਅਤੇ ਬਿੱਲੀਆਂ ਦੀ ਹੋਵੇਗੀ ਗਿਣਤੀ – ਪਸ਼ੂ ਪਾਲਣ ਮੰਤਰੀ

Breaking News
ਅੰਮ੍ਰਿਤਸਰ 6 ਅਗਸਤ 2024 --           ਖੇਤੀ ਪੰਜਾਬ ਦੀ ਆਰਥਿਕਤਾ ਦੀ ਰੀਡ੍ਹ ਦੀ ਹੱਡੀ ਹੈ ਅਤੇ ਕਿਸਾਨ ਪਸ਼ੂ ਪਾਲਣ ਨੂੰ ਸਹਾਇਕ ਧੰਦੇ ਵਜੋਂ ਅਪਣਾ ਕੇ ਆਪਣੀ ਆਰਥਿਕਤਾ ਵਿੱਚ ਹੋਰ ਵਾਧਾ ਕਰ ਸਕਦੇ ਹਨ। ਪੰਜਾਬ ਸਰਕਾਰ ਪਸ਼ੂ ਪਾਲਣ ਕਿੱਤੇ ਨੂੰ ਤਰਜੀਹੀ ਆਧਾਰ ਤੇ ਲੈ ਰਹੀ ਹੈ ਅਤੇ ਸਾਡੀ ਕੋਸ਼ਿਸ਼ ਹੈ ਕਿ ਇਸ ਨੂੰ ਹਰੇਕ ਕਿਸਾਨ ਦੀ ਆਮਦਨ ਦਾ ਵੱਡਾ ਸਾਧਨ ਬਣਾਇਆ ਜਾਵੇ।  ਇਨਾਂ ਸ਼ਬਦਾਂ ਦਾ ਪ੍ਰਗਟਾਵਾ ਸ: ਗੁਰਮੀਤ ਸਿੰਘ ਖੁੱਡੀਆਂ, ਖੇਤੀਬਾੜੀ, ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਪੰਜਾਬ ਦੇ ਮੰਤਰੀ ਨੇ ਅੱਜ 21ਵੀਂ ਪਸ਼ੂਧਨ ਗਣਨਾ ਦੀ ਟ੍ਰੇਨਿੰਗ ਵਿੱਚ ਸ਼ਾਮਲ ਹੋਏ ਪੰਜਾਬ, ਹਰਿਆਣਾ, ਹਿਮਾਚਲ, ਦਿੱਲੀ ਅਤੇ ਚੰਡੀਗੜ੍ਹ ਦੇ ਨੋਡਲ ਅਫ਼ਸਰਾਂ ਨੂੰ ਸੰਬੋਧਨ ਕਰਨ ਸਮੇਂ ...

ਸ਼ਿਕਾਇਤ ਨਿਵਾਰਣ ਰੈਂਕਿੰਗ ਵਿੱਚ ਪੰਜਾਬ ਦੇਸ਼ ਭਰ ‘ਚੋਂ ਮੋਹਰੀ

Breaking News
ਚੰਡੀਗੜ੍ਹ, 6 ਅਗਸਤ: ਪੰਜਾਬ ਸਰਕਾਰ ਨੇ ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ‘ਚੋਂ ਸ਼ਿਕਾਇਤ ਨਿਵਾਰਣ ਰੈਂਕਿੰਗ ਵਿੱਚ ਦੇਸ਼ ਭਰ ‘ਚ ਮੋਹਰੀ ਸੂਬਾ ਬਣ ਕੇ ਇੱਕ ਹੋਰ ਮਹੱਤਵਪੂਰਨ ਮੀਲ ਪੱਥਰ ਹਾਸਿਲ ਕੀਤਾ ਹੈ। ਇਸ ਵਿਸ਼ੇਸ਼ ਪ੍ਰਾਪਤੀ ਬਾਰੇ ਦੱਸਦਿਆਂ ਪ੍ਰਸ਼ਾਸਨਿਕ ਸੁਧਾਰ ਤੇ ਲੋਕ ਸ਼ਿਕਾਇਤਾਂ ਬਾਰੇ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਦੱਸਿਆ ਕਿ ਇਹ ਦਰਜਾਬੰਦੀ ਦੇਸ਼ ਦੇ ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ (ਯੂ.ਟੀ.) ਦਰਮਿਆਨ ਤੁਲਨਾਤਮਕ ਮੁਲਾਂਕਣ ਲਈ ਭਾਰਤ ਸਰਕਾਰ ਵੱਲੋਂ ਵਿਕਸਤ ਕੀਤੇ ਸ਼ਿਕਾਇਤ ਨਿਵਾਰਣ ਇੰਡੈਕਸ ਦੇ ਆਧਾਰ 'ਤੇ ਕੀਤੀ ਗਈ ਹੈ। ਇਸ ਇੰਡੈਕਸ ਵਿੱਚ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੀ ਚੋਣ ਦੋ ਮੁੱਖ ਪਹਿਲੂਆਂ ਸ਼ਿਕਾਇਤਾਂ ਦਾ ਸਮੇਂ ਸਿਰ ਨਿਪਟਾਰਾ ਅਤੇ ਨਿਪਟਾਰੇ ਦੀ ਗੁਣਵੱਤਾ ਦੇ ਆਧਾਰ 'ਤੇ ਕੀਤੀ ਗਈ ਹੈ ਅਤੇ ਇੰਡੈਕਸ ਲਈ 1 ਜਨਵਰੀ, 2024 ਤੋਂ 30 ਜੂਨ, 2024 ਤੱਕ ਦੀ ਮਿਆਦ ਦਾ ਡਾਟਾ ਵਰਤਿਆ ਗਿਆ ਹੈ। ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਹ ਪ੍ਰਾਪਤੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਨਾਗਰਿਕਾਂ ਦੀਆਂ ਸਮੱਸ...

ਮੁੱਖ ਮੰਤਰੀ ਵੱਲੋਂ ਬੂਟੇ ਲਾਉਣ ਦੀ ਮੁਹਿੰਮ ਨੂੰ ਲੋਕ ਲਹਿਰ ਬਣਾਉਣ ਦਾ ਸੱਦਾ

Breaking News
ਹੁਸ਼ਿਆਰਪੁਰ, 6 ਅਗਸਤ   ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਵਾਸੀਆਂ ਨੂੰ ਬੂਟੇ ਲਾਉਣ ਦੀ ਮੁਹਿੰਮ ਨੂੰ ਲੋਕ ਲਹਿਰ ਵਿੱਚ ਬਦਲਣ ਦਾ ਸੱਦਾ ਦਿੱਤਾ ਤਾਂ ਕਿ ਵਾਤਾਵਰਣ ਪ੍ਰਦੂਸ਼ਣ ਦੀ ਰੋਕਥਾਮ ਦੇ ਨਾਲ-ਨਾਲ ਸੂਬੇ ਵਿੱਚ ਹਰਿਆਵਲ ਹੇਠ ਰਕਬਾ ਵਧਾਇਆ ਜਾ ਸਕੇ।ਅੱਜ ਇੱਥੇ ਵਣ-ਮਹਾਂਉਤਸਵ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਸੰਬਧੋਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਵਿਲੱਖਣ ਉਪਰਾਲੇ ਦਾ ਉਦੇਸ਼ ਸੂਬਾ ਭਰ ਵਿੱਚ ਹਰਿਆਲੀ ਨੂੰ ਹੋਰ ਵਧਾਉਣਾ ਹੈ। ਗੁਰਬਾਣੀ ਦੀ ਤੁਕ ‘ਪਵਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ’ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮਹਾਨ ਗੁਰੂਆਂ ਨੇ ਹਵਾ ਨੂੰ ਗੁਰੂ ਦਾ, ਪਾਣੀ ਨੂੰ ਪਿਤਾ ਦਾ ਅਤੇ ਜ਼ਮੀਨ (ਧਰਤ) ਨੂੰ ਮਾਤਾ ਦਾ ਦਰਜਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਸਮਿਆਂ ਦੌਰਾਨ ਕੋਈ ਉਦਯੋਗਿਕ ਯੂਨਿਟ ਵੀ ਨਹੀਂ ਹੁੰਦਾ ਸੀ ਜਦੋਂ ਵਾਤਾਵਰਣ ਨੂੰ ਪ੍ਰਦੂਸ਼ਿਤ ਕਰਦੀਆਂ ਸਨ ਪਰ ਇਹ ਸਾਡੇ ਮਹਾਨ ਗੁਰੂ ਸਾਹਿਬਾਨ ਦੀ ਦੂਰਅੰਦੇਸ਼ ਪਹੁੰਚ ਸੀ ਜਿਸ ਦਾ ਮਕਸਦ ਪ੍ਰਦੂਸ਼ਣ ਦਾ ਖਾਤਮਾ ਕਰਨਾ ਸੀ। ਮੁੱਖ ਮੰਤਰੀ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ...