Tuesday, September 29Malwa News
Shadow

Breaking News

 ਪੰਜਾਬ ਨੇ ਰਾਜ ਮਾਰਗਾਂ ‘ਤੇ ਦੋ ਹੋਰ ਟੋਲ ਪਲਾਜ਼ੇ ਕੀਤੇ ਬੰਦ: ਹਰਭਜਨ ਸਿੰਘ ਈਟੀਓ

Breaking News
ਚੰਡੀਗੜ੍ਹ, 6 ਅਗਸਤ ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਐਲਾਨ ਕੀਤਾ ਕਿ ਰਾਜ ਮਾਰਗ ਪਟਿਆਲਾ-ਨਾਭਾ-ਮਾਲੇਰਕੋਟਲਾ 'ਤੇ ਸਥਿਤ ਦੋ ਟੋਲ ਪਲਾਜ਼ੇ 5 ਅਗਸਤ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ ਦਿੱਤੇ ਗਏ ਹਨ। ਇਥੇ ਜਾਰੀ ਪ੍ਰੈਸ ਬਿਆਨ ਵਿੱਚ ਇਹ ਪ੍ਰਗਟਾਵਾ ਕਰਦਿਆਂ ਲੋਕ ਨਿਰਮਾਣ ਮੰਤਰੀ ਨੇ ਦੱਸਿਆ ਕਿ ਪਟਿਆਲਾ-ਨਾਭਾ-ਮਲੇਰਕੋਟਲਾ 'ਤੇ ਮੋਹਰਾਣਾ ਅਤੇ ਕਲਿਆਣ ਸਥਿਤ ਟੋਲ ਪਲਾਜ਼ਿਆਂ 'ਤੇ ਰੋਡ ਯੂਜ਼ਰ ਫੀਸ ਦੀ ਵਸੂਲੀ ਬੀਤੀ ਰਾਤ ਬੰਦ ਕਰ ਦਿੱਤੀ ਗਈ ਹੈ।  ਉਨ੍ਹਾਂ ਕਿਹਾ ਕਿ ਇਨ੍ਹਾਂ ਦੋਨਾਂ ਟੋਲ ਪਲਾਜ਼ਿਆਂ ਤੋਂ ਪ੍ਰਤੀ ਮਹੀਨਾ ਕੁੱਲ 87 ਲੱਖ ਰੁਪਏ ਪ੍ਰਾਪਤ ਹੁੰਦੇ ਸਨ। ਲੋਕ ਨਿਰਮਾਣ ਮੰਤਰੀ ਨੇ ਕਿਹਾ ਕਿ ਇਹ ਕਦਮ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵੱਧ ਰਹੀ ਮਹਿੰਗਾਈ ਦੌਰਾਨ ਪੰਜਾਬ ਦੇ ਲੋਕਾਂ ਨੂੰ ਸਿੱਧੀ ਵਿੱਤੀ ਰਾਹਤ ਦੇਣ ਦੇ ਯਤਨਾਂ ਦਾ ਹਿੱਸਾ ਹੈ।  ਉਨ੍ਹਾਂ ਕਿਹਾ ਕਿ ਇਨ੍ਹਾਂ ਦੋ ਟੋਲ ਪਲਾਜ਼ਿਆਂ ਦੇ ਬੰਦ ਹੋਣ ਨਾਲ ਸੂਬੇ ਭਰ ਵਿੱਚ ਬੰਦ ਪਏ ਟੋਲ ਪਲਾਜ਼ਿਆਂ ਦੀ ਕੁੱਲ ਗਿਣਤੀ 18 ਹੋ ਗਈ ਹੈ, ਜਿਸ ਨਾਲ ...

ਢਾਈ ਸਾਲਾਂ ਵਿੱਚ 44250 ਸਰਕਾਰੀ ਨੌਕਰੀਆਂ, ਨੌਜਵਾਨਾਂ ਨੂੰ 872 ਦਿਨਾਂ ਵਿੱਚ ਔਸਤਨ ਰੋਜ਼ਾਨਾ 50 ਨੌਕਰੀਆਂ ਦਿੱਤੀਆਂ: ਮੁੱਖ ਮੰਤਰੀ

Breaking News
ਫਿਲੌਰ (ਜਲੰਧਰ), 6 ਅਗਸਤ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਕਿਹਾ ਕਿ ਸੂਬਾ ਸਰਕਾਰ ਨੇ ਆਪਣੇ ਸਿਰਫ਼ 872 ਦਿਨਾਂ ਦੇ ਕਾਰਜਕਾਲ ਵਿੱਚ ਸੂਬੇ ਦੇ 44,250 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਕੇ ਨਵੇਂ ਮਾਪਦੰਡ ਸਿਰਜੇ ਹਨ, ਜਿਸ ਨਾਲ ਪਿਛਲੇ ਢਾਈ ਸਾਲਾਂ ਵਿੱਚ ਔਸਤਨ ਰੋਜ਼ਾਨਾ 50 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮਿਲੀਆਂ ਹਨ। ਇੱਥੇ ਪੁਲਿਸ, ਕਾਨੂੰਨ ਤੇ ਨਿਆਂ ਅਤੇ ਗ੍ਰਹਿ ਮਾਮਲੇ ਵਿਭਾਗ ਵਿੱਚ 443 ਅਫ਼ਸਰਾਂ ਨੂੰ ਨਿਯੁਕਤੀ ਪੱਤਰ ਵੰਡਣ ਲਈ ਕਰਵਾਏ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਨਿਯੁਕਤੀ ਪੱਤਰ ਵੰਡਣ ਨਾਲ ਹੁਣ ਤੱਕ ਸਰਕਾਰੀ ਨੌਕਰੀਆਂ ਹਾਸਲ ਕਰਨ ਵਾਲੇ ਨੌਜਵਾਨਾਂ ਦੀ ਗਿਣਤੀ 44250 ਹੋ ਗਈ ਹੈ ਅਤੇ ਇਹ ਸਾਰੀਆਂ ਨਿਯੁਕਤੀਆਂ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ ਉਤੇ ਹੋਈਆਂ ਹਨ। ਉਨ੍ਹਾਂ ਕਿਹਾ ਕਿ ਇਹ ਨਿਯੁਕਤੀਆਂ ਪੂਰੀ ਤਰ੍ਹਾਂ ਪਾਰਦਰਸ਼ੀ ਪ੍ਰਕਿਰਿਆ ਅਪਨਾਉਣ ਅਤੇ ਨੌਜਵਾਨਾਂ ਵੱਲੋਂ ਬੇਹੱਦ ਮੁਕਾਬਲੇ ਵਾਲੀ ਪ੍ਰੀਖਿਆ ਪਾਸ ਕਰਨ ਮਗਰੋਂ ਨੇਪਰੇ ਚੜ੍ਹੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਡੀ ਸਰਕਾਰ ਦਾ ਸ਼ੁਰੂ ਤੋਂ ਹੀ ਇਕੋ-ਇਕ ...

ਪੰਜਾਬ ਪੁਲਿਸ ਨੇ ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਚਲਾਈ ਵਿਸ਼ੇਸ਼ ਘੇਰਬੰਦੀ ਤੇ ਤਲਾਸ਼ੀ ਮੁਹਿੰਮ ਦੌਰਾਨ ਸੂਬੇ ਭਰ ਦੇ ਬੱਸ ਅੱਡਿਆਂ ‘ਤੇ ਸ਼ੱਕੀ ਵਿਆਕਤੀਆਂ ਦੀ ਲਈ ਤਲਾਸ਼ੀ

Breaking News
ਚੰਡੀਗੜ੍ਹ, 6 ਅਗਸਤ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਅਨੁਸਾਰ ਅਗਾਮੀ ਸੁਤੰਤਰਤਾ ਦਿਵਸ-2024 ਦੇ ਸ਼ਾਂਤਮਈ ਜਸ਼ਨਾਂ ਨੂੰ ਯਕੀਨੀ ਬਣਾਉਣ ਲਈ ਸ਼ੁਰੂ ਕੀਤੀ ਵਿਸ਼ੇਸ਼ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ ਨੂੰ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਦੇ ਸਾਰੇ ਬੱਸ ਸਟੈਂਡਾਂ ਦੀ ਤਲਾਸ਼ੀ ਕੀਤੀ।ਡੀਜੀਪੀ ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ 'ਤੇ ਇਹ ਮੁਹਿੰਮ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਦੁਪਹਿਰ 1 ਵਜੇ ਤੋਂ 3 ਵਜੇ ਤੱਕ ਚਲਾਈ ਗਈ, ਜਿਸ ਤਹਿਤ ਪੁਲਿਸ ਟੀਮਾਂ ਨੇ ਖੋਜੀ ਕੁੱਤਿਆਂ ਦੀ ਸਹਾਇਤਾ ਨਾਲ ਬੱਸ ਸਟੈਂਡ 'ਤੇ ਆਉਣ-ਜਾਣ ਵਾਲੇ ਲੋਕਾਂ ਦੀ ਤਲਾਸ਼ੀ ਲਈ।ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ, ਜੋ ਇਸ ਸੂਬਾ ਪੱਧਰੀ ਮੁਹਿੰਮ ਦੀ ਨਿੱਜੀ ਤੌਰ 'ਤੇ ਨਿਗਰਾਨੀ ਕਰ ਰਹੇ ਸਨ, ਨੇ ਕਿਹਾ ਕਿ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਆਪੋ-ਆਪਣੇ ਅਧਿਕਾਰ ਖੇਤਰ ਅਧੀਨ ਬੱਸ ਅੱਡਿਆਂ ਦੀ ਢੁੱਕਵੀਂ ਘੇਰਾਬੰਦੀ ਅਤੇ ਮੁਕੰਮਲ ਤਲਾਸ਼ੀ ਕਰਨ ਲਈ ਕਿਹਾ ਗਿਆ ਸੀ ਅਤੇ ਇਸ ਆਪ੍ਰੇਸ਼ਨ ਨੂੰ ਸਫ਼ਲ ਬਣਾਉਣ ਲਈ ਸਾਰੇ ਜ਼ਿਲ੍ਹਿਆਂ ਵਿੱਚ ਐ...

ਮੈਂ ਕਿਸੇ ਵੇਲੇ ਵੀ ਕਿਸੇ ਦਫ਼ਤਰ, ਹਸਪਤਾਲ ਜਾਂ ਸਕੂਲ ਦਾ ਅਚਨਚੇਤ ਦੌਰਾ ਕਰ ਸਕਦਾ ਹਾਂਃ ਮੁੱਖ ਮੰਤਰੀ

Breaking News
ਰਾਜਪੁਰਾ (ਪਟਿਆਲਾ), 5 ਅਗਸਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਸਥਾਨਕ ਤਹਿਸੀਲ ਕੰਪਲੈਕਸ ਦਾ ਅਚਨਚੇਤ ਦੌਰਾ ਕੀਤਾ ਅਤੇ ਲੋਕਾਂ ਨੂੰ ਨਾਗਰਿਕ ਕੇਂਦਰਿਤ ਸੇਵਾਵਾਂ ਮੁਹੱਈਆ ਕਰਨ ਦਾ ਮੁਆਇਨਾ ਕੀਤਾ। ਮੁੱਖ ਮੰਤਰੀ ਨੇ ਤਹਿਸੀਲਦਾਰ ਦੇ ਦਫ਼ਤਰ ਦਾ ਦੌਰਾ ਕੀਤਾ ਅਤੇ ਦਫ਼ਤਰ ਵਿੱਚ ਚੱਲ ਰਹੀਆਂ ਰਜਿਸਟਰੀਆਂ ਦੀ ਪ੍ਰਕਿਰਿਆ ਦੇਖੀ। ਉਨ੍ਹਾਂ ਲੋਕਾਂ ਨਾਲ ਵੀ ਵਿਸਤਾਰ ਨਾਲ ਗੱਲਬਾਤ ਕੀਤੀ, ਜਿਨ੍ਹਾਂ ਨੇ ਮੁੱਖ ਮੰਤਰੀ ਅਤੇ ਉਨ੍ਹਾਂ ਦੀ ਸਰਕਾਰ ਵੱਲੋਂ ਨਾਗਰਿਕ ਸੇਵਾਵਾਂ ਪ੍ਰਦਾਨ ਕਰਨ ਦੀ ਸ਼ਲਾਘਾ ਕੀਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੀ ਕਾਰਜ ਕੁਸ਼ਲਤਾ ਲਈ ਲੋਕਾਂ ਦੇ ਪ੍ਰਤੀਕਰਮ ਦੀ ਬਹੁਤ ਮਹੱਤਤਾ ਹੈ ਅਤੇ ਇਸ ਵਿਧੀ ਨੂੰ ਹਰ ਤਰ੍ਹਾਂ ਨਾਲ ਅੱਗੇ ਵਧਾਇਆ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ 'ਸਰਕਾਰ ਤੁਹਾਡੇ ਦੁਆਰ' ਸਕੀਮ ਸੂਬਾ ਸਰਕਾਰ ਦਾ ਪ੍ਰਮੁੱਖ ਪ੍ਰੋਗਰਾਮ ਹੈ, ਜਿਸ ਦਾ ਉਦੇਸ਼ ਘਰ-ਘਰ ਸੇਵਾਵਾਂ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਹੀ ਉਨ੍ਹਾਂ ਨੇ ਕੰਪਲੈਕਸ ਵਿਚਲੇ ਸਰਕਾਰੀ ਦਫ਼ਤਰਾਂ ਦਾ ਨਿਰੀਖਣ ਕੀਤਾ ਅਤੇ ਜ਼ਮੀਨੀ ਪੱਧਰ 'ਤੇ ਸਥਿਤੀ ਦਾ...

ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਲੜਨ ਵਾਲੇ 6 ਉਮੀਦਵਾਰ ਅਯੋਗ ਐਲਾਨੇ : ਸਿਬਿਨ ਸੀ

Breaking News
ਚੰਡੀਗੜ੍ਹ, 5 ਅਗਸਤ: ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਕੀਤੇ ਹੁਕਮਾਂ ਰਾਹੀਂ ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਲੜਨ ਵਾਲੇ 6 ਉਮੀਦਵਾਰਾਂ ਨੂੰ ਅਯੋਗ ਐਲਾਨਿਆ ਗਿਆ ਹੈ।  ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਇਨ੍ਹਾਂ ਉਮੀਦਵਾਰਾਂ ਨੇ ਲੋਕ ਪ੍ਰਤੀਨਿਧੀ ਐਕਟ, 1951 ਦੇ ਸੈਕਸ਼ਨ 78 ਅਨੁਸਾਰ ਨਿਸ਼ਚਿਤ ਸਮਾਂ ਸੀਮਾ ਅੰਦਰ ਆਪਣੇ ਚੋਣ ਖਰਚੇ ਦਾ ਵੇਰਵਾ ਕਮਿਸ਼ਨ ਕੋਲ ਜਮ੍ਹਾਂ ਨਹੀਂ ਕਰਵਾਇਆ ਜਿਸ ਕਰਕੇ ਅਗਲੇ 3 ਸਾਲ ਤੱਕ ਇਨ੍ਹਾਂ ਉਮੀਦਵਾਰਾਂ ਨੂੰ ਚੋਣ ਲੜਨ ਦੇ ਅਯੋਗ ਕਰਾਰ ਦਿੱਤਾ ਗਿਆ ਹੈ। ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਇਹ ਸਾਰੇ 6 ਉਮੀਦਵਾਰ ਗੁਰਦਾਸਪੁਰ ਜ਼ਿਲ੍ਹੇ ਨਾਲ ਸਬੰਧਤ ਹਨ। 15 ਜੁਲਾਈ 2024 ਨੂੰ ਭਾਰਤੀ ਚੋਣ ਕਮਿਸ਼ਨ ਵੱਲੋਂ ਕੀਤੇ ਹੁਕਮਾਂ ਰਾਹੀਂ ਬਟਾਲਾ ਵਿਧਾਨ ਸਭਾ ਸੀਟ ਤੋਂ ਚੋਣ ਲੜਨ ਵਾਲੇ ਸੁੱਚਾ ਸਿੰਘ ਨੂੰ ਅਯੋਗ ਕਰਾਰ ਦਿੱਤਾ ਗਿਆ ਹੈ। ਇਸੇ ਤਰ੍ਹਾਂ ਕਾਦੀਆਂ ਵਿਧਾਨ ਸਭਾ ਸੀਟ ਤੋਂ ਚੋਣ ਲੜਨ ਵਾਲੇ ਪ੍ਰੇਮ ਸਿੰਘ ਅਤੇ ਹਰਦੀਪ ਸਿੰਘ ਨੂੰ ਵੀ ਅਯੋਗ ਐਲਾਨਿਆਂ ਗਿਆ ਹੈ। ਸਿਬਿਨ ਸੀ ਨੇ ਅੱਗੇ ਦੱਸਿਆ ਕਿ ਗੁਰਦਾ...

50000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਐਸ.ਐਚ.ਓ. ਤੇ ਏ.ਐਸ.ਆਈ. ਖਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦਾ ਮੁਕੱਦਮਾ ਦਰਜ

Breaking News
ਚੰਡੀਗੜ੍ਹ, 5 ਅਗਸਤ, 2024 – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਥਾਣਾ ਭਾਦਸੋਂ, ਜ਼ਿਲ੍ਹਾ ਪਟਿਆਲਾ ਵਿਖੇ ਐਸ.ਐਚ.ਓ. ਵਜੋਂ ਤਾਇਨਾਤ ਸਬ-ਇੰਸਪੈਕਟਰ (ਐਸ.ਆਈ.) ਇੰਦਰਜੀਤ ਸਿੰਘ ਅਤੇ ਉਸਦੇ ਸਾਥੀ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਅਮਰਜੀਤ ਸਿੰਘ ਖ਼ਿਲਾਫ਼ 50000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ। ਇਹ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਮੁਕੱਦਮਾ ਸ਼ਿਕਾਇਤਕਰਤਾ ਹਰਮਨ ਸਿੰਘ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਉੱਪਰ ਉਕਤ ਦੋਵਾਂ ਪੁਲਿਸ ਮੁਲਾਜ਼ਮਾਂ ਵਿਰੁੱਧ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਦੀ ਪੜਤਾਲ ਉਪਰੰਤ ਦਰਜ ਕੀਤਾ ਗਿਆ ਹੈ। ਉਹਨਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਗਾਇਆ ਹੈ ਕਿ ਥਾਣਾ ਭਾਦਸੋਂ ਵਿਖੇ ਉਸਦੇ ਅਤੇ ਹੋਰਨਾਂ ਖਿਲਾਫ਼ ਮੁਕੱਦਮਾ ਦਰਜ ਸੀ ਅਤੇ ਇਸ ਕੇਸ ਵਿੱਚ ਉਕਤ ਐਸ.ਐਚ.ਓ. ਅਤੇ ਏ.ਐਸ.ਆਈ. ਨੇ ਦੋਸ਼ੀਆਂ ਦੀ ਮੱਦਦ ਕਰਨ ਬਦਲੇ ਪਹਿਲਾਂ ਹੀ ਉਹਨ...

ਆਂਗਨਵਾੜੀ ਯੂਨੀਅਨਾਂ ਦੀ ਮੰਗਾਂ ਸਬੰਧੀ ਸਮਾਜਿਕ ਸੁਰੱਖਿਆ ਮੰਤਰੀ ਵੱਲੋਂ ਸਿਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਕੀਤੀ ਮੀਟਿੰਗ

Breaking News
ਚੰਡੀਗੜ੍ਹ, 5 ਅਗਸਤ: ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੀ ਪ੍ਰਧਾਨਗੀ ਹੇਠ ਪ੍ਰੀ-ਪ੍ਰਾਈਮਰੀ ਬੱਚਿਆਂ ਦੇ ਵਿਕਾਸ ਲਈ ਸਿੱਖਿਆ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕਰਦਿਆਂ ਵਿਭਾਗ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ ਗਈ। ਮੀਟਿੰਗ ਦੌਰਾਨ ਡਾ. ਬਲਜੀਤ ਕੌਰ ਨੇ ਆਂਗਨਵਾੜੀ ਵਰਕਰਾਂ ਦੀਆਂ ਵੱਖ-ਵੱਖ ਯੂਨੀਅਨਾਂ ਦੇ ਨੁਮਾਇੰਦਿਆਂ ਨੂੰ ਸੁਣਿਆ। ਉਨ੍ਹਾਂ ਦੀਆਂ ਮੁੱਖ ਮੰਗਾਂ ਵਿੱਚ ਆਂਗਨਵਾੜੀ ਵਰਕਰਾਂ ਨੂੰ ਪ੍ਰੀ-ਨਰਸਰੀ ਟੀਚਰ ਦਾ ਦਰਜਾ ਦੇਣਾ ਅਤੇ ਸਾਲ 2017 ਵਿੱਚ 3 ਤੋਂ 6 ਸਾਲ ਦੀ ਉਮਰ ਦੇ ਬੱਚੇ ਜੋ ਸਰਕਾਰੀ ਪ੍ਰਾਈਮਰੀ ਸਕੂਲਾਂ ਵਿਚ ਸਿਫਟ ਕਰ ਦਿੱਤੇ ਗਏ ਸਨ, ਨੂੰ ਵਾਪਸ ਆਂਗਨਵਾੜੀ ਸੈਂਟਰਾਂ ਵਿੱਚ ਭੇਜਣ ਬਾਰੇ, ਆਪਣੀ ਮੰਗਾਂ ਨੂੰ ਰੱਖਿਆ ਗਿਆ। ਸਮਾਜਿਕ ਸੁਰੱਖਿਆ ਤੇ ਇਸਤਰੀ ਬਾਲ ਵਿਕਾਸ ਮੰਤਰੀ ਵੱਲੋਂ ਆਂਗਨਵਾੜੀ ਯੂਨੀਅਨਾਂ ਦੀਆਂ ਮੰਗਾਂ ਨੂੰ ਵਿਸਥਾਰ ਨਾਲ ਸਿੱਖਿਆ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਮੰਤਰੀ ਨੇ ਯੂਨੀਅਨ ਮੈਂਬਰਾਂ ਨੂੰ ਵਿਸਵਾਸ ਦਿਵਾਇਆ ਕਿ ਉਹਨਾਂ ਦੀ ਹਰ ਇਕ ਜਾਇਜ ...

ਸੁਤੰਤਰਤਾ ਦਿਵਸ ਤੋਂ ਪਹਿਲਾਂ ਪੰਜਾਬ ਪੁਲਿਸ ਨੇ ਸਰਹੱਦ ਪਾਰ ਦੇ ਤਸਕਰੀ ਮੋਡਿਊਲ ਦਾ ਕੀਤਾ ਪਰਦਾਫਾਸ਼; 2 ਗਲਾਕ ਪਿਸਤੌਲਾਂ ਸਮੇਤ ਇੱਕ ਵਿਅਕਤੀ ਕਾਬੂ

Breaking News
ਚੰਡੀਗੜ੍ਹ/ਅੰਮ੍ਰਿਤਸਰ, 5 ਅਗਸਤ:   ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਗਾਮੀ ਸੁਤੰਤਰਤਾ ਦਿਵਸ-2024 ਦੇ ਸ਼ਾਂਤਮਈ ਜਸ਼ਨਾਂ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਚਲਾਈਆਂ ਜਾ ਰਹੀਆਂ ਵਿਸ਼ੇਸ਼ ਮੁਹਿੰਮਾਂ ਦੌਰਾਨ, ਪੰਜਾਬ ਪੁਲਿਸ ਨੇ ਪਾਕਿਸਤਾਨ ਸਥਿਤ ਤਸਕਰ ਰਾਣਾ ਦਿਆਲ ਨਾਲ ਸਬੰਧਤ ਇੱਕ ਕਾਰਕੁੰਨ ਨੂੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਸੋਮਵਾਰ ਨੂੰ ਇੱਥੇ ਦੱਸਿਆ ਕਿ ਫੜੇ ਗਏ ਮੁਲਜ਼ਮ ਦੀ ਪਛਾਣ ਰਾਜਵੰਤ ਸਿੰਘ ਉਰਫ ਰਾਜੂ ਵਾਸੀ ਪਿੰਡ ਅਟਲਗੜ੍ਹ ਅੰਮ੍ਰਿਤਸਰ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਕਤ ਦੇ ਕਬਜ਼ੇ ’ਚੋਂ ਦੋ ਮੈਗਜ਼ੀਨਾਂ ਸਮੇਤ ਦੋ ਆਧੁਨਿਕ 9 ਐਮਐਮ ਗਲੌਕ ਪਿਸਤੌਲ ਬਰਾਮਦ ਕੀਤੇ ਹਨ। ਇਸ ਤੋਂ ਇਲਾਵਾ ਉਸਦਾ ਮੋਟਰਸਾਈਕਲ ਸੀਟੀ-100 (ਪੀਬੀ02 ਏਐਲ 7481), ਜਿਸ ’ਤੇ ਉਹ ਖੇਪ ਦੀ ਡਿਲਿਵਰੀ ਕਰਨ ਜਾ ਰਿਹਾ ਸੀ, ਵੀ ਜ਼ਬਤ ਕੀਤਾ ਹੈ।   ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਅੰਮ੍ਰਿਤਸਰ ਨ...

ਮੁੱਖ ਮੰਤਰੀ ਨੇ ਸਪੋਕਸਮੈਨ ਦੇ ਬਾਨੀ ਸੰਪਾਦਕ ਜੋਗਿੰਦਰ ਸਿੰਘ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਇਆ

Breaking News
ਚੰਡੀਗੜ੍ਹ, 4 ਅਗਸਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਸਪੋਕਸਮੈਨ ਅਖਬਾਰ ਦੇ ਬਾਨੀ ਸੰਪਾਦਕ ਜੋਗਿੰਦਰ ਸਿੰਘ (83) ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਜੋਗਿੰਦਰ ਸਿੰਘ ਦਾ ਅੱਜ ਸ਼ਾਮੀਂ ਮੋਹਾਲੀ ਦੇ ਪ੍ਰਾਈਵੇਟ ਹਸਪਤਾਲ ਵਿੱਚ ਲੰਬੀ ਬਿਮਾਰੀ ਤੋਂ ਬਾਅਦ ਦੇਹਾਂਤ ਹੋ ਗਿਆ। ਉਨ੍ਹਾਂ ਦੇ ਪਰਿਵਾਰ ਵਿੱਚ ਪਿੱਛੇ ਪਤਨੀ ਅਤੇ ਦੋ ਧੀਆਂ ਹਨ। ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਜੋਗਿੰਦਰ ਸਿੰਘ ਨੂੰ ਸਮਰਪਿਤ ਪੱਤਰਕਾਰ ਦੱਸਿਆ, ਜੋ ਪੰਜਾਬ ਅਤੇ ਇਸ ਦੇ ਲੋਕਾਂ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਪੋਕਸਮੈਨ ਅਖ਼ਬਾਰ ਦੀ ਸਥਾਪਨਾ ਕਰ ਕੇ ਇਸ ਨੂੰ ਸਿਖਰਾਂ 'ਤੇ ਪਹੁੰਚਾਉਣ ਵਾਲੇ ਨਿਡਰ ਪੱਤਰਕਾਰ ਜੋਗਿੰਦਰ ਸਿੰਘ ਪੇਸ਼ੇਵਰ ਕਦਰਾਂ-ਕੀਮਤਾਂ ਪ੍ਰਤੀ ਵਚਨਬੱਧ ਇਨਸਾਨ ਸਨ, ਜਿਨ੍ਹਾਂ ਵੱਲੋਂ ਆਪਣੀਆਂ ਲਿਖਤਾਂ ਰਾਹੀਂ ਪੰਜਾਬੀ ਭਾਸ਼ਾ, ਕਲਾ ਅਤੇ ਸੱਭਿਆਚਾਰ ਦੀ ਤਰੱਕੀ ਵਿੱਚ ਪਾਏ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਉਨ੍ਹਾਂ ਦੇ ਪਰਿਵਾਰ, ਰਿਸ਼ਤੇਦਾਰਾਂ ਤੇ ਦੋਸਤਾਂ-ਮਿੱਤਰਾਂ ਨਾਲ ਦਿਲੀ ਹਮਦਰਦੀ ਪ੍ਰਗਟ ਕਰਦਿਆਂ ਮੁੱਖ ਮੰਤਰੀ ਨੇ ਦੁੱਖ ਦੀ ਇਸ ਘੜੀ ਵਿੱਚ ਉਨ੍ਹ...

ਇੰਗਲੈਂਡ ‘ਤੇ ਭਾਰਤੀ ਹਾਕੀ ਟੀਮ ਦੀ ਜਿੱਤ ‘ਤੇ ਮੁੱਖ ਮੰਤਰੀ ਨੇ ਟੀਮ ਨੂੰ ਸ਼ਾਨਦਾਰ ਦੱਸਿਆ

Breaking News
ਚੰਡੀਗੜ੍ਹ, 4 ਅਗਸਤ: ਇੰਗਲੈਂਡ 'ਤੇ ਭਾਰਤੀ ਹਾਕੀ ਟੀਮ ਦੀ ਸ਼ਾਨਦਾਰ ਜਿੱਤ ਦੀ ਸ਼ਲਾਘਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਕਿਹਾ ਕਿ ਭਾਰਤੀ ਟੀਮ ਸ਼ਾਨਦਾਰ ਹੈ ਕਿਉਂਕਿ ਟੀਮ ਨੇ 10 ਖਿਡਾਰੀਆਂ ਨਾਲ ਖੇਡਣ ਦੇ ਬਾਵਜੂਦ ਇੰਗਲੈਂਡ ਦੀ ਟੀਮ ਨੂੰ ਪੈਨਲਟੀ ਸ਼ੂਟ ਆਊਟ ਵਿੱਚ ਹਰਾ ਦਿੱਤਾ। ਟੀਮ ਨੂੰ ਵਧਾਈ ਦਿੰਦਿਆਂ ਮੁੱਖ ਮੰਤਰੀ ਨੇ ਆਉਣ ਵਾਲੇ ਮੈਚਾਂ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਭਾਰਤੀ ਖਿਡਾਰੀਆਂ ਨੇ ਮੈਚ ਦੌਰਾਨ ਖਾਸ ਕਰਕੇ ਸ਼ੂਟ ਆਊਟ ਵਿੱਚ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕੀਤਾ, ਜਿਸ ਨਾਲ ਟੀਮ ਪੈਰਿਸ ਓਲੰਪਿਕ ਦੇ ਸੈਮੀਫਾਈਨਲ ਵਿੱਚ ਪਹੁੰਚੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਹਰ ਦੇਸ਼ ਵਾਸੀ ਲਈ ਮਾਣ ਦਾ ਪਲ ਹੈ ਕਿਉਂਕਿ ਖਿਡਾਰੀਆਂ ਨੇ ਟੀਮ ਨੂੰ ਇਸ ਇਤਿਹਾਸਕ ਜਿੱਤ ਤੱਕ ਪਹੁੰਚਾਇਆ ਹੈ। ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ਹਾਕੀ ਟੀਮ ਪੈਰਿਸ ਓਲੰਪਿਕ ਵਿੱਚ ਦੇਸ਼ ਲਈ ਸੋਨ ਤਮਗਾ ਜਿੱਤ ਕੇ ਸਫਲਤਾ ਦੀ ਨਵੀਂ ਕਹਾਣੀ ਲਿਖੇਗੀ। ਭਗਵੰਤ ਸਿੰਘ ਮਾਨ ਨੇ ਦੁਹਰਾਇਆ ਕਿ ਸਮੁੱਚਾ ਦੇਸ਼ ਇਸ ਇਤਿਹਾਸਕ ਪਲ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਿਹਾ ...