Tuesday, September 29Malwa News
Shadow

Breaking News

ਪੰਜਾਬ ਵਿੱਚ ਝੋਨੇ ਦੀ ਸਿੱਧੀ ਬਿਜਾਈ ਅਧੀਨ ਰਕਬੇ ‘ਚ 44 ਫ਼ੀਸਦ ਵਾਧਾ; ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹਾ ਮਿਸਾਲ ਬਣ ਕੇ ਉੱਭਰਿਆ

Breaking News
ਚੰਡੀਗੜ੍ਹ, 4 ਅਗਸਤ: ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਸ ਸਾਲ ਝੋਨੇ ਦੀ ਸਿੱਧੀ ਬਿਜਾਈ (ਡੀ.ਐਸ.ਆਰ.) ਅਧੀਨ ਰਕਬੇ ਵਿੱਚ ਪਿਛਲੇ ਸਾਲ ਦੇ ਮੁਕਾਬਲੇ 44 ਫ਼ੀਸਦ ਵਾਧਾ ਹੋਇਆ ਹੈ। ਪਾਣੀ ਦੀ ਬੱਚਤ ਕਰਨ ਵਾਲੀ ਡੀ.ਐਸ.ਆਰ. ਤਕਨੀਕ ਦੀ ਵਰਤੋਂ ਕਰਦਿਆਂ ਇਸ ਸਾਲ 2.48 ਲੱਖ ਏਕੜ ਰਕਬੇ ਵਿੱਚ ਝੋਨੇ ਦੀ ਸਿੱਧੀ ਬਿਜਾਈ ਕੀਤੀ ਗਈ ਹੈ, ਜੋ ਕਿ ਸਾਲ 2023 ਦੇ ਸਾਉਣੀ ਸੀਜ਼ਨ ਦੌਰਾਨ 1.72 ਲੱਖ ਏਕੜ ਸੀ। ਡੀ.ਐਸ.ਆਰ. ਵਿਧੀ ਦੀ ਵਰਤੋਂ ਕਰਨ ਵਿੱਚ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹਾ ਸੂਬੇ ਭਰ ਵਿੱਚ ਮੋਹਰੀ ਰਿਹਾ ਹੈ। ਖੇਤੀਬਾੜੀ ਮੰਤਰੀ ਨੇ ਦੱਸਿਆ ਕਿ 78,468 ਏਕੜ ਵਿੱਚ ਝੋਨੇ ਦੀ ਸਿੱਧੀ ਬਿਜਾਈ ਨਾਲ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹਾ ਸੂਬੇ ਵਿੱਚ ਮੋਹਰੀ ਰਿਹਾ ਹੈ। ਇਸ ਬਾਅਦ ਫਾਜ਼ਿਲਕਾ (75,824 ਏਕੜ), ਅੰਮ੍ਰਿਤਸਰ (17,913 ਏਕੜ), ਫਿਰੋਜ਼ਪੁਰ (17,644 ਏਕੜ) ਅਤੇ ਬਠਿੰਡਾ (12,760 ਏਕੜ) ਵਿੱਚ ਕ੍ਰਮਵਾਰ ਝੋਨੇ ਦੀ ਸਭ ਤੋਂ ਵੱਧ ਸਿੱਧੀ ਬਿਜਾਈ ਹੋਈ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ...

ਨਰਸਿੰਗ ਦਾਖਲਿਆਂ ਤੇ ਪ੍ਰੀਖਿਆਵਾਂ ‘ਚ ਬੇਨਿਯਮੀਆਂ ਕਰਨ ਦੇ ਦੋਸ਼ ਹੇਠ ਦੋ ਹੋਰ ਮੁਲਜ਼ਮ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

Breaking News
ਚੰਡੀਗੜ੍ਹ, 4 ਅਗਸਤ,  ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਨਰਸਿੰਗ ਰਜਿਸਟਰੇਸ਼ਨ ਕੌਂਸਲ ਮੁਹਾਲੀ (ਪੀ.ਐਨ.ਆਰ.ਸੀ.) ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨਾਲ ਮਿਲੀਭੁਗਤ ਰਾਹੀਂ ਨਰਸਿੰਗ ਪ੍ਰੀਖਿਆਵਾਂ ਵਿੱਚ ਬੇਨਿਯਮੀਆਂ ਕਰਨ ਦੇ ਦੋਸ਼ ਹੇਠ ਮੁਲਜ਼ਮ ਅਰੁਨਾ ਛਾਬੜਾ, ਸਾਬਕਾ ਪ੍ਰਿੰਸੀਪਲ ਕੇ.ਡੀ. ਕਾਲਜ ਆਫ ਨਰਸਿੰਗ ਮਾਹਿਲਪੁਰ, ਜ਼ਿਲਾ ਹੁਸ਼ਿਆਰਪੁਰ ਨੂੰ ਉਸ ਦੀ ਰਿਹਾਇਸ਼ ਪਿੰਡ ਖੁੱਡਾ ਜੱਸੂ, ਚੰਡੀਗੜ੍ਹ ਤੋਂ ਅਤੇ ਮੁਲਜ਼ਮ ਡਾ. ਕੁਲਦੀਪ ਸਿੰਘ ਮਹਿਰੋਕ, ਸੰਸਥਾਪਕ ਮਹਿਰੋਕ ਕਾਲਜ ਆਫ ਨਰਸਿੰਗ ਐਂਡ ਮੈਡੀਕਲ ਸਾਇੰਸਿਜ਼, ਤੇਈਪੁਰ, ਤਹਿਸੀਲ ਪਾਤੜਾਂ, ਜ਼ਿਲਾ ਪਟਿਆਲਾ, ਨੂੰ ਉਸ ਦੇ ਪ੍ਰਾਈਵੇਟ ਹਸਪਤਾਲ "ਟ੍ਰਾਈਸਿਟੀ ਕਲੀਨਿਕ ਐਂਡ ਹਸਪਤਾਲ" ਡੇਰਾ ਬੱਸੀ, ਜ਼ਿਲਾ ਮੁਹਾਲੀ ਤੋਂ ਗ੍ਰਿਫਤਾਰ ਕਰ ਲਿਆ ਹੈ। ਇਹ ਦੋਵੇਂ ਮੁਲਜ਼ਮ ਇਸ ਚਰਚਿਤ ਕੇਸ ਵਿੱਚ ਆਪਣੀ ਗ੍ਰਿਫਤਾਰੀ ਦੇ ਡਰ ਤੋਂ ਫਰਾਰ ਹੋ ਗਏ ਸਨ। ਇਸ ਕੇਸ ਵਿੱਚ ਪੀ.ਐਨ.ਆਰ.ਸੀ. ਦੀ ਸਾਬਕਾ ਰਜਿਸਟਰਾਰ ਅਤੇ ਨਰਸਿੰਗ ਸਿਖਲਾਈ ਸਕੂਲ ਗੁਰਦਾਸਪੁਰ ਦੀ ਪ੍ਰਿੰਸੀਪਲ (ਸੇਵਾਮੁਕਤ) ਚਰਨਜੀਤ ਕੌਰ ਚੀਮਾ ਅਤੇ ਡਾ: ਅਰਵਿੰਦਰਵੀਰ ਸਿੰਘ ਗਿੱਲ, ਵਾਸੀ ਬਸੰਤ ਵਿਹਾਰ, ਹੁਸ਼ਿਆਰਪੁਰ ...

ਓਲੰਪਿਕ ਖੇਡਾਂ ਲਈ ਮੁੱਖ ਮੰਤਰੀ ਅਤੇ ਵਿਧਾਨ ਸਭਾ ਸਪੀਕਰ ਨੂੰ ਵੀਜ਼ਾ ਨਾ ਦੇਣਾ ਕੇਂਦਰ ਸਰਕਾਰ ਦਾ ਪੱਖਪਾਤੀ ਰਵਈਆ -ਰਮਦਾਸ

Breaking News
ਅੰਮ੍ਰਿਤਸਰ,4 ਅਗਸਤ ਵਿਧਾਨ ਸਭਾ ਹਲਕਾ ਅਟਾਰੀ ਦੇ ਵਿਧਾਇਕ ਸ ਜਸਵਿੰਦਰ ਸਿੰਘ ਰਮਦਾਸ ਨੇ ਕੇਂਦਰ ਸਰਕਾਰ ਵੱਲੋਂ ਓਲੰਪਿਕ ਖੇਡਾਂ ਵੇਖਣ ਲਈ ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਅਤੇ ਵਿਧਾਨ ਸਭਾ ਦੇ ਸਪੀਕਰ ਸ ਕੁਲਤਾਰ ਸਿੰਘ ਸੰਧਵਾਂ ਨੂੰ ਪ੍ਰਵਾਨਗੀ ਨਾ ਦੇਣ ਦਾ ਗੰਭੀਰ ਨੋਟਿਸ ਲੈਂਦਿਆਂ ਕਿਹਾ ਕਿ ਇਹ ਕੇਵਲ ਪੰਜਾਬ ਨਾਲ ਹੀ ਨਹੀਂ ਬਲਕਿ ਖੇਡ ਪ੍ਰੇਮੀਆਂ ਲਈ ਵੀ ਵੱਡਾ ਧੱਕਾ ਹੈ।  ਉਹਨਾਂ ਕਿਹਾ ਕਿ ਪੰਜਾਬ ਦੇ ਖਿਡਾਰੀ ਓਲੰਪਿਕ ਦਲ ਵਿੱਚ ਖੇਡ ਰਹੇ ਹਨ । ਖਾਸ ਕਰਕੇ ਹਾਕੀ ਟੀਮ ਵਿੱਚ ਪੰਜਾਬੀ ਖਿਡਾਰੀ ਦੀ ਗਿਣਤੀ ਵਰਣਨ ਯੋਗ ਅਤੇ ਕਾਬਿਲ ਏ ਤਾਰੀਫ ਹੈ । ਉਹਨਾਂ ਕਿਹਾ ਕਿ ਇਹ ਟੀਮ ਓਲੰਪਿਕ ਵਿੱਚ ਸੋਨ ਤਗਮਾ ਜਿੱਤਣ ਦੇ ਸਮਰੱਥ ਹੈ ਅਤੇ ਜੇਕਰ ਸਾਡੇ ਪੰਜਾਬ ਦੇ ਮੁੱਖ ਮੰਤਰੀ ਜਾਂ ਸਪੀਕਰ ਅਤੇ ਹੋਰ ਨੇਤਾ ਇਹਨਾਂ ਖੇਡਾਂ ਵਿੱਚ ਪਹੁੰਚਦੇ ਤਾਂ ਇਸ ਨਾਲ ਖਿਡਾਰੀਆਂ ਦੇ ਹੌਸਲੇ ਬੁਲੰਦ ਹੁੰਦੇ ਅਤੇ ਉਹਨਾਂ ਨੂੰ ਖੇਡਣ ਲਈ ਹੋਰ ਬਲ ਮਿਲਦਾ।  ਉਹਨਾਂ ਕਿਹਾ ਕਿ ਇੱਕ ਪਾਸੇ ਤਾਂ ਸਰਕਾਰ ਖੇਡਾਂ ਨੂੰ ਉਤਸ਼ਾਹਤ ਕਰਨ ਲਈ ਕਰੋੜਾਂ ਰੁਪਏ ਦੇ ਫੰਡ ਖਰਚਣ ਦੇ ਦਮਗਜੇ ਮਾਰਦੀ ਹੈ ਜਦਕਿ ਦੂਸਰੇ ਪਾਸੇ ਖੇਡ ਪ...

ਪੰਜਾਬ ਖੇਤੀਬਾੜੀ ਵਿਭਾਗ ਨੇ ਬਠਿੰਡਾ ’ਚ ਨਕਲੀ ਕੀਟਨਾਸ਼ਕਾਂ ਨਾਲ ਲੱਦਿਆ ਪਿਕਅੱਪ ਟਰੱਕ ਕੀਤਾ ਕਾਬੂ

Breaking News, Hot News, Punjab News
ਚੰਡੀਗੜ੍ਹ, 3 ਅਗਸਤ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸੂਬੇ ਵਿੱਚ ਨਕਲੀ ਖਾਦਾਂ ਅਤੇ ਕੀਟਨਾਸ਼ਕਾਂ ਦੇ ਡੀਲਰਾਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ ਸ਼ਨਿਚਰਵਾਰ ਨੂੰ ਹਰਿਆਣਾ ਤੋਂ ਆ ਰਹੇ ਪਿਕ-ਅੱਪ ਟਰੱਕ ’ਚੋਂ ਅਣ-ਅਧਿਕਾਰਤ ਕੀਟਨਾਸ਼ਕਾਂ ਦਾ ਵੱਡਾ ਸਟਾਕ ਜ਼ਬਤ ਕੀਤਾ। ਇਹ ਕੀਟਨਾਸ਼ਕ  ਬਠਿੰਡਾ ਅਤੇ ਨੇੜਲੇ ਜ਼ਿਲਿ੍ਹਆਂ ਦੇ ਕਿਸਾਨਾਂ ਨੂੰ ਸਪਲਾਈ ਕੀਤੇ ਜਾਣੇ ਸਨ। ਇਹ ਕਾਰਵਾਈ ਖੇਤੀਬਾੜੀ ਵਿਭਾਗ ਵੱਲੋਂ 18 ਜੁਲਾਈ, 2024 ਨੂੰ ਬਠਿੰਡਾ ਤੋਂ ਮੈਸਰਜ਼ ਵੁੱਡਲੈਂਡ ਐਗਰੀਟੇਕ ਇੰਡੀਆ (ਐਚ.ਆਰ.), ਕੈਥਲ ਦੀਆਂ 1200 ਲੀਟਰ ਕੀਟਨਾਸ਼ਕ ਦਵਾਈਆਂ ਜ਼ਬਤ ਕਰਨ ਤੋਂ ਕੁਝ ਦਿਨ  ਬਾਅਦ ਅਮਲ ਵਿੱਚ ਲਿਆਂਦੀ ਗਈ ਹੈ। ਜ਼ਬਤ ਕੀਤੇ ਕੀਟਨਾਸ਼ਕਾਂ ਸਬੰਧੀ ਵੇਰਵੇ ਸਾਂਝੇ ਕਰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਹਰਿਆਣਾ ਦੇ ਵਿਅਕਤੀਆਂ ਵੱਲੋਂ ਕਿਸਾਨਾਂ ਨੂੰ ਸਸਤੇ ਭਾਅ ’ਤੇ ਵੇਚਣ ਲਈ ਲਿਆਂਦੇ ਜਾ ਰਹੇ ਨਕਲੀ ਕੀਟਨਾਸ਼ਕਾਂ ਸਬੰਧੀ ਇੱਕ ਪੁਖ਼ਤਾ ਇਤਲਾਹ ’ਤੇ ...

ਮੁੱਖ ਮੰਤਰੀ ਨੇ ਸ਼ਹੀਦ ਹੋਮਗਾਰਡ ਜਵਾਨ ਜਸਪਾਲ ਸਿੰਘ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਦੇ ਬੀਮੇ ਦਾ ਚੈੱਕ ਸੌਂਪਿਆ

Breaking News
ਚੰਡੀਗੜ੍ਹ, 3 ਅਗਸਤ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡਿਊਟੀ ਦੌਰਾਨ ਆਪਣੀ ਜਾਨ ਕੁਰਬਾਨ ਕਰਨ ਵਾਲੇ ਹੋਮਗਾਰਡ ਜਵਾਨ ਜਸਪਾਲ ਸਿੰਘ ਦੇ ਪਰਿਵਾਰ ਨੂੰ ਅੱਜ ਇਕ ਕਰੋੜ ਰੁਪਏ ਦਾ ਬੀਮਾ ਸੁਰੱਖਿਆ ਦਾ ਚੈੱਕ ਦਿੱਤਾ। ਪਰਿਵਾਰ ਨੂੰ ਚੈੱਕ ਸੌਂਪਦਿਆਂ ਤੇ ਉਨ੍ਹਾਂ ਨਾਲ ਇਕਜੁੱਟਤਾ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਆਪਣੇ ਜਵਾਨਾਂ ਦੇ ਪਰਿਵਾਰਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਸ਼ਹੀਦ ਦਾ ਪੁੱਤਰ ਪਹਿਲਾਂ ਹੀ ਪੁਲਿਸ ਬਲ ਵਿੱਚ ਸਿਪਾਹੀ ਵਜੋਂ ਭਰਤੀ ਹੋ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਜਸਪਾਲ ਸਿੰਘ ਦੀ ਸੁਲਤਾਨਪੁਰ ਲੋਧੀ ਵਿਖੇ ਡਿਊਟੀ ਨਿਭਾਉਂਦੇ ਹੋਏ ਮੌਤ ਹੋ ਗਈ ਸੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਅੱਜ ਐਚ.ਡੀ.ਐਫ.ਸੀ. ਬੈਂਕ ਰਾਹੀਂ ਇਕ ਕਰੋੜ ਰੁਪਏ ਦੇ ਬੀਮੇ ਦੀ ਅਦਾਇਗੀ ਕੀਤੀ ਗਈ, ਜਦਕਿ ਪਰਿਵਾਰ ਨੂੰ ਇਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਪਹਿਲਾਂ ਹੀ ਦਿੱਤੀ ਜਾ ਚੁੱਕੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਉਪਰਾਲਾ ਸੂਬੇ ਵਿੱਚ ਅਮਨ-ਕਾਨੂੰਨ ਨੂੰ ਕਾਇਮ ਰੱਖਣ ਲਈ ਧਰਤੀ ਮਾਤਾ ਦੇ ਇਸ ਸਪੂਤ ਵੱਲੋਂ ਦਿੱਤੇ ਵਡਮੁੱਲੇ ਯੋਗਦਾਨ ਨੂੰ ਸਤਿਕਾਰ ਭੇਟ ਕਰਨ ਲ...

ਨਰਸਿੰਗ ਪ੍ਰੀਖਿਆਵਾਂ ਵਿੱਚ ਬੇਨਿਯਮੀਆਂ ਕਰਨ ਦੇ ਦੋਸ਼ ਹੇਠ ਪੀ.ਐਨ.ਆਰ.ਸੀ. ਦੀ ਸਾਬਕਾ ਰਜਿਸਟਰਾਰ ਚਰਨਜੀਤ ਕੌਰ ਚੀਮਾ ਤੇ ਡਾ. ਅਰਵਿੰਦਰਵੀਰ ਸਿੰਘ ਗਿੱਲ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ

Breaking News
ਚੰਡੀਗੜ੍ਹ, 3 ਅਗਸਤ : ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਨਰਸਿੰਗ ਰਜਿਸਟਰੇਸ਼ਨ ਕੌਂਸਲ ਮੁਹਾਲੀ (ਪੀ.ਐਨ.ਆਰ.ਸੀ.) ਦੀ ਸਾਬਕਾ ਰਜਿਸਟਰਾਰ ਅਤੇ ਨਰਸਿੰਗ ਸਿਖਲਾਈ ਸਕੂਲ ਗੁਰਦਾਸਪੁਰ ਦੀ ਪ੍ਰਿੰਸੀਪਲ (ਸੇਵਾਮੁਕਤ) ਚਰਨਜੀਤ ਕੌਰ ਚੀਮਾ ਅਤੇ ਡਾ: ਅਰਵਿੰਦਰਵੀਰ ਸਿੰਘ ਗਿੱਲ, ਵਾਸੀ ਬਸੰਤ ਬਿਹਾਰ , ਹੁਸ਼ਿਆਰਪੁਰ ਨੂੰ, ਉਨ੍ਹਾਂ ਖ਼ਿਲਾਫ਼ ਦਰਜ ਕਰਵਾਈ ਸ਼ਿਕਾਇਤ ਦੀ ਤਫ਼ਤੀਸ਼ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪੀ.ਐਨ.ਆਰ.ਸੀ. ਨੂੰ ਰਾਜ ਸਰਕਾਰ ਵੱਲੋਂ ਪੰਜਾਬ ਵਿੱਚ ਸਥਾਪਿਤ ਨਰਸਿੰਗ ਕਾਲਜਾਂ/ਸੰਸਥਾਵਾਂ ਨੂੰ ਮਾਨਤਾ ਦੇਣ, ਸੀਟਾਂ ਦੀ ਵੰਡ ਅਤੇ ਏਐਨਐਮ ਅਤੇ ਜੀਐਨਐਮ ਕੋਰਸਾਂ/ਪ੍ਰੀਖਿਆਵਾਂ ਕਰਵਾਉਣ ਸਬੰਧੀ ਪ੍ਰਵਾਨਗੀ ਦੇਣ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸ ਸੰਸਥਾ ਵੱਲੋਂ ਦਾਖਲਿਆਂ ਅਤੇ ਪ੍ਰੀਖਿਆਵਾਂ ਵਿੱਚ ਧੋਖਾਧੜੀ ਕਰਨ ਬਾਰੇ ਮਿਲੀ ਸ਼ਿਕਾਇਤ ਦੀ ਜਾਂਚ ਦੌਰਾਨ ਪਾਇਆ ਗਿਆ ਕਿ ਕੇ.ਡੀ. ਕਾਲਜ ਆਫ਼ ਨਰਸਿੰਗ, ਮਾਹਿਲਪੁਰ, ਹੁਸ਼ਿਆਰਪੁਰ ਨੂੰ, ਭਾਰਤੀ ਨਰਸਿੰਗ ਕੌਂਸਲ ਨਵੀਂ ਦਿੱਲੀ ਤੋਂ ਮਿਤੀ 25.09.2019 ਅਤੇ ਪੀ.ਐਨ.ਆਰ.ਸੀ. ਤੋਂ...

ਮੁੱਖ ਮੰਤਰੀ ਨੇ ਸ਼ਹੀਦ ਹੋਮਗਾਰਡ ਜਵਾਨ ਜਸਪਾਲ ਸਿੰਘ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਦੇ ਬੀਮੇ ਦਾ ਚੈੱਕ ਸੌਂਪਿਆ

Breaking News
ਚੰਡੀਗੜ੍ਹ, 3 ਅਗਸਤ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡਿਊਟੀ ਦੌਰਾਨ ਆਪਣੀ ਜਾਨ ਕੁਰਬਾਨ ਕਰਨ ਵਾਲੇ ਹੋਮਗਾਰਡ ਜਵਾਨ ਜਸਪਾਲ ਸਿੰਘ ਦੇ ਪਰਿਵਾਰ ਨੂੰ ਅੱਜ ਇਕ ਕਰੋੜ ਰੁਪਏ ਦਾ ਬੀਮਾ ਸੁਰੱਖਿਆ ਦਾ ਚੈੱਕ ਦਿੱਤਾ। ਪਰਿਵਾਰ ਨੂੰ ਚੈੱਕ ਸੌਂਪਦਿਆਂ ਤੇ ਉਨ੍ਹਾਂ ਨਾਲ ਇਕਜੁੱਟਤਾ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਆਪਣੇ ਜਵਾਨਾਂ ਦੇ ਪਰਿਵਾਰਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਸ਼ਹੀਦ ਦਾ ਪੁੱਤਰ ਪਹਿਲਾਂ ਹੀ ਪੁਲਿਸ ਬਲ ਵਿੱਚ ਸਿਪਾਹੀ ਵਜੋਂ ਭਰਤੀ ਹੋ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਜਸਪਾਲ ਸਿੰਘ ਦੀ ਸੁਲਤਾਨਪੁਰ ਲੋਧੀ ਵਿਖੇ ਡਿਊਟੀ ਨਿਭਾਉਂਦੇ ਹੋਏ ਮੌਤ ਹੋ ਗਈ ਸੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਅੱਜ ਐਚ.ਡੀ.ਐਫ.ਸੀ. ਬੈਂਕ ਰਾਹੀਂ ਇਕ ਕਰੋੜ ਰੁਪਏ ਦੇ ਬੀਮੇ ਦੀ ਅਦਾਇਗੀ ਕੀਤੀ ਗਈ, ਜਦਕਿ ਪਰਿਵਾਰ ਨੂੰ ਇਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਪਹਿਲਾਂ ਹੀ ਦਿੱਤੀ ਜਾ ਚੁੱਕੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਉਪਰਾਲਾ ਸੂਬੇ ਵਿੱਚ ਅਮਨ-ਕਾਨੂੰਨ ਨੂੰ ਕਾਇਮ ਰੱਖਣ ਲਈ ਧਰਤੀ ਮਾਤਾ ਦੇ ਇਸ ਸਪੂਤ ਵੱਲੋਂ ਦਿੱਤੇ ਵਡਮੁੱਲੇ ਯੋਗਦਾਨ ਨੂੰ ਸਤਿਕਾਰ ਭੇਟ ਕਰਨ ਲ...

ਅਜਨਾਲਾ ਦੀ ਸਰਹੱਦੀ ਪੱਟੀ ਵਿੱਚ ਬਾਰਡਰ ਦੀ ਲਾਈਫ ਲਾਈਨ ਬਣਨਗੀਆਂ ਤਿੰਨ ਸੜਕਾਂ- ਧਾਲੀਵਾਲ

Breaking News
ਅਜਨਾਲਾ,  3 ਅਗਸਤ - ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਅਜਨਾਲਾ ਹਲਕੇ ਦੇ ਸਰਹੱਦੀ ਖੇਤਰ ਦਾ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨਾਲ ਦੌਰਾ ਕਰਦਿਆਂ ਐਲਾਨ ਕੀਤਾ ਕਿ ਇਸ ਇਲਾਕੇ ਵਿੱਚ ਤਿੰਨ ਸੜਕਾਂ ਅਪਗਰੇਡ ਕੀਤੀਆਂ ਜਾਣਗੀਆਂ,  ਜੋ ਕਿ ਬਾਰਡਰ ਦੀ ਲਾਈਫ ਲਾਈਨ ਬਣਨਗੀਆਂ।  ਉਹਨਾਂ ਦੱਸਿਆ ਕਿ ਇਨ੍ਹਾਂ ਸੜਕਾਂ ਵਿੱਚੋਂ ਇੱਕ ਸੜਕ ਥੋਬੇ ਤੋਂ ਮਲਕਪੁਰ ਹੁੰਦੀ ਹੋਈ ਰੂੜੇਵਾਲ ਨੰਗਲ ਸੋਹਲ ਹੁੰਦੀ ਪਸੀਏ ਤੱਕ ਜਾਵੇਗੀ, ਜਿਸ ਉੱਤੇ 13.50 ਕਰੋੜ ਰੁਪਏ ਦੀ ਲਾਗਤ ਆਵੇਗੀ। ਦੂਸਰੀ ਸੜਕ ਕਮਾਲਪੁਰੇ ਤੋਂ ਥੋਬਾ, ਬਾਠ, ਦਿਆਲ ਭੜੰਗ ਤੱਕ  ਜਾਵੇਗੀ , ਜਿਸ ਉੱਤੇ 16.50 ਕਰੋੜ ਰੁਪਏ ਦੀ ਲਾਗਤ ਆਵੇਗੀ। ਇਸੇ ਤਰ੍ਹਾਂ ਤੀਸਰੀ ਸੜਕ ਭੱਲਾ ਪਿੰਡ ਸੁਧਾਰ ਤੋਂ ਨਾਨੂੰ ਕੇ , ਭੂਰੇ ਗਿੱਲ, ਕੋਟਲਾ ਤੱਕ ਜਾਵੇਗੀ ਜਿਸ ਉੱਤੇ 16.77 ਕਰੋੜ ਦੀ ਲਾਗਤ ਆਵੇਗੀ।  ਉਹਨਾਂ ਦੱਸਿਆ ਕਿ ਇਸ ਤਰਾਂ ਲਗਭਗ 43 ਕਰੋੜ ਰੁਪਏ ਦੀ ਲਾਗਤ ਨਾਲ ਇਹ ਸੜਕਾਂ ਪੂਰੀਆਂ...

ਕੈਬਨਿਟ ਮੰਤਰੀ  ਈ.ਟੀ.ਓ ਨੇ ਸਿਵਲ ਹਸਪਤਾਲ ਮਾਨਾਵਾਲਾ ਦੀ ਕੀਤੀ ਅਚਨਚੇਤ ਚੈਕਿੰਗ       

Breaking News
ਅੰਮ੍ਰਿਤਸਰ 3 ਅਗਸਤ:-- ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਿੱਖਿਆ ਕ੍ਰਾਂਤੀ ਦੇ ਨਾਲ ਨਾਲ ਸੂਬੇ ਦੇ ਲੋਕਾਂ ਲਈ ਸਿਹਤ ਕ੍ਰਾਂਤੀ ਵੀ ਲੈ ਕੇ ਆ ਰਹੀ ਹੈ ਜਿਸ ਦਾ ਮੁੱਖ ਉਦੇਸ਼ ਮੁਫ਼ਤ ਸਿੱਖਿਆ ਦੇ ਨਾਲ ਨਾਲ ਲੋਕਾਂ ਨੂੰ ਬੁਨਿਆਦੀ ਸਿਹਤ ਸਹੂਲਤਾਂ ਵੀ ਘਰ ਦੇ ਨੇੜੇ ਹੀ ਮੁਹਈਆ ਕਰਵਾਉਣਾ ਹੈ।                 ਇਨਾ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ  ਹਰਭਜਨ ਸਿੰਘ ਈ.ਟੀ.ਓ ਨੇ ਅੱਜ ਸਿਵਲ ਹਸਪਤਾਲ਼ ਮਾਨਾਂਵਾਲਾ ਦੀ ਅਚਨਚੇਤ ਚੈਕਿੰਗ ਕਰਨ ਉਪਰੰਤ ਕੀਤਾ। ਇਸ ਮੌਕੇ ਉਹਨਾਂ ਵੱਲੋਂ ਹਸਪਤਾਲ ਵਿਖੇ ਆਏ ਲੋਕਾਂ ਦੀਆਂ ਮੁਸ਼ਕਲਾਂ ਨੂੰ ਸੁਣਿਆ ਅਤੇ ਸਬੰਧਤ ਡਾਕਟਰਾਂ ਨੂੰ ਤੁਰੰਤ ਇਹਨਾਂ ਦੀਆਂ ਸ਼ਿਕਾਇਤਾਂ ਹੱਲ ਕਰਨ ਦੇ ਨਿਰਦੇਸ਼ ਦਿੱਤੇ।  ਉਹਨਾਂ ਦੱਸਿਆ ਕਿ ਜ਼ਿਲ੍ਹੇ ਭਰ ਵਿੱਚ 72 ਆਮ ਆਦਮੀ ਕਲੀਨਿਕ ਚੱਲ ਰਹੇ ਹਨ ਜਿਸ ਵਿੱਚ ਇਸ ਸਾਲ ਦੌਰਾਨ ਕਰੀਬ 8 ਲੱਖ ਲੋਕਾਂ ਨੇ ਆਪਣਾ ਇਲਾਜ਼ ਕਰਵਾਇਆ ਹੈ ਉਹਨਾਂ...

ਮੁੱਖ ਮੰਤਰੀ ਵੱਲੋਂ ਆਸਟ੍ਰੇਲੀਆ ਵਿਰੁੱਧ ਸ਼ਾਨਦਾਰ ਜਿੱਤ ਲਈ ਭਾਰਤੀ ਹਾਕੀ ਟੀਮ ਨੂੰ ਵਧਾਈ

Breaking News
ਚੰਡੀਗੜ੍ਹ, 2 ਅਗਸਤ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੈਰਿਸ ਵਿਖੇ ਚੱਲ ਰਹੀਆਂ ਓਲੰਪਿਕ ਖੇਡਾਂ ਵਿੱਚ ਅੱਜ ਆਸਟਰੇਲੀਆ ਖ਼ਿਲਾਫ਼ ਇਤਿਹਾਸਕ ਜਿੱਤ ਦਰਜ ਕਰਨ ਲਈ ਭਾਰਤੀ ਹਾਕੀ ਟੀਮ ਨੂੰ ਵਧਾਈ ਦਿੱਤੀ ਹੈ। ਅਪਣੇ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਭਾਰਤ ਨੇ 52 ਸਾਲਾਂ ਦੇ ਵਕਫ਼ੇ ਤੋਂ ਬਾਅਦ ਆਸਟਰੇਲੀਆਈ ਟੀਮ ਨੂੰ ਹਰਾਇਆ ਹੈ। ਉਨ੍ਹਾਂ ਕਿਹਾ ਕਿ ਇਹ ਬੜੇ ਮਾਣ ਅਤੇ ਸੰਤੁਸ਼ਟੀ ਵਾਲੀ ਗੱਲ ਹੈ ਕਿ ਭਾਰਤ ਨੇ ਆਸਟਰੇਲੀਆ ਨੂੰ 3-2 ਨਾਲ ਪਛਾੜਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਪਤਾਨ ਹਰਮਨਪ੍ਰੀਤ ਸਿੰਘ ਨੇ ਇਸ ਅਹਿਮ ਮੈਚ ਵਿੱਚ ਦੋ ਗੋਲ ਕਰਕੇ ਟੀਮ ਲਈ ਜਿੱਤ ਯਕੀਨੀ ਬਣਾਈ ਹੈ। ਮੁੱਖ ਮੰਤਰੀ ਨੇ ਆਸ ਪ੍ਰਗਟਾਈ ਕਿ ਇਹ ਇਤਿਹਾਸਕ ਜਿੱਤ ਦੇਸ਼ ਵਿੱਚ ਕੌਮੀ ਖੇਡ ਦੀ ਪੁਰਾਤਨ ਸ਼ਾਨ ਨੂੰ ਬਹਾਲ ਕਰਨ ਲਈ ਰਾਹ ਪੱਧਰਾ ਕਰੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਮੁੱਚੀ ਟੀਮ ਨੇ ਆਸਟ੍ਰੇਲੀਆ ਖਿਲਾਫ਼ ਇਸ ਸ਼ਾਨਦਾਰ ਜਿੱਤ ਨਾਲ ਪੂਰੇ ਦੇਸ਼ ਦਾ ਮਾਣ ਵਧਾਇਆ ਹੈ। ਉਨ੍ਹਾਂ ਨੇ ਭਾਰਤੀ ਟੀਮ ਨੂੰ ਨਾਕ ਆਊਟ ਮੈਚਾਂ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ ਅਤੇ ਆਸ ਪ੍ਰਗਟਾਈ ਕਿ ਭਾਰਤੀ ਟੀਮ ਦੇਸ਼ ਲਈ ਤਮ...