Tuesday, September 29Malwa News
Shadow

Breaking News

ਵਿਸ਼ੇਸ਼ ਮੁੱਖ ਸਕੱਤਰ ਵੀ.ਕੇ. ਸਿੰਘ ਵੱਲੋਂ ਅਤਿ-ਅਧੁਨਿਕ ਸਾਧਨਾਂ ਨਾਲ ਸਹਿਕਾਰੀ ਖੇਤਰ ਨੂੰ ਮਜ਼ਬੂਤ ਕਰਨ ‘ਤੇ ਜ਼ੋਰ

Breaking News
ਚੰਡੀਗੜ੍ਹ, 2 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਸਹਿਕਾਰੀ ਖੇਤਰ ਦੀ ਕੁਸ਼ਲਤਾ ਅਤੇ ਪ੍ਰਭਾਵਸ਼ੀਲਤਾ ਨੂੰ ਵਧਾਉਣ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਪਹਿਲਕਦਮੀ ਕਰਦਿਆਂ, ਪੰਜਾਬ ਰਾਜ ਸਹਿਕਾਰੀ ਬੈਂਕ ਅਤੇ 20 ਜ਼ਿਲ੍ਹਾ ਕੇਂਦਰੀ ਸਹਿਕਾਰੀ ਬੈਂਕਾਂ ਨੇ ਮੁੱਖ ਮੰਤਰੀ ਦੇ ਵਿਸ਼ੇਸ਼ ਮੁੱਖ ਸਕੱਤਰ ਅਤੇ ਵਿੱਤੀ ਕਮਿਸ਼ਨਰ ਸਹਿਕਾਰਤਾ ਸ੍ਰੀ ਵੀ.ਕੇ. ਸਿੰਘ ਦੀ ਮੌਜੂਦਗੀ ਵਿੱਚ ਅੱਜ ਮੈਸਰਜ਼ ਏਡਜਰਵ ਸਿਸਟਮਜ਼ ਲਿਮਟਿਡ ਅਤੇ ਮੈਸਰਜ਼ ਡਾਇਨਾਕੌਨਜ਼ ਸਿਸਟਮਜ਼ ਐਂਡ ਸਲਿਊਸ਼ਨਜ਼ ਲਿਮਟਿਡ ਨਾਲ ਸੀ.ਬੀ.ਐਸ. ਅਪਗ੍ਰੇਡੇਸ਼ਨ ਸਮਝੌਤਾ ਸਹੀਬੱਧ ਕੀਤਾ ਹੈ। ਇਸ ਮੌਕੇ 'ਤੇ ਸੰਬੋਧਨ ਕਰਦਿਆਂ ਵਿਸ਼ੇਸ਼ ਮੁੱਖ ਸਕੱਤਰ ਨੇ ਸੁਸਾਇਟੀਆਂ ਦੇ ਸਕੱਤਰਾਂ ਅਤੇ ਪ੍ਰਬੰਧਕ ਕਮੇਟੀਆਂ ਤੱਕ ਜਾਣਕਾਰੀ ਪਹੁੰਚਾਉਣ ਦੀ ਸਹੂਲਤ ਪ੍ਰਦਾਨ ਕਰਨ ਲਈ ਇਸ ਤਕਨਾਲੋਜੀ ਦੀ ਸ਼ੁਰੂਆਤ 'ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਇਹ ਸਹਿਕਾਰੀ ਖੇਤਰ ਵਿੱਚ ਵਧੇਰੇ ਪਾਰਦਰਸ਼ਤਾ ਅਤੇ ਜਵਾਬਦੇਹੀ ਨੂੰ ਯਕੀਨੀ ਬਣਾਉਣ ਵੱਲ ਇੱਕ ਅਹਿਮ ਕਦਮ ਹੈ। ਉਨ੍ਹਾਂ ਕਿਹਾ ਕਿ ਇਸ ਕਦਮ ਨਾਲ ਧੋਖਾਧੜੀ ਅਤੇ ਫੰਡਾਂ ਦੀ ਦੁਰਵਰਤੋਂ ਨੂੰ ਠੱ...

ਨਕਲੀ ਸ਼ੱਕੀ ਕੀਟਨਾਸ਼ਕ ਦਵਾਈਆਂ ਬਾਰੇ ਖੇਤੀਬਾੜੀ ਵਿਭਾਗ ਨੂੰ ਸੂਚਿਤ ਕਰਨ ਕਿਸਾਨ-ਗੁਰਮੀਤ ਸਿੰਘ ਖੁੱਡੀਆਂ

Breaking News
ਮਾਨਸਾ,  02 ਅਗਸਤ: ਪੰਜਾਬ ਦੇ ਖੇਤੀਬਾੜੀ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਮਾਨਸਾ ਦੇ ਰਾਮਨਗਰ ਭੱਠਲ, ਝੁਨੀਰ ਅਤੇ ਖਿਆਲੀ ਚਹਿਲਾਂਵਾਲੀ ਪਿੰਡਾਂ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਖੁਦ ਨਰਮੇ ਦੇ ਖੇਤਾਂ ਵਿਚ ਜਾ ਕੇ ਕਿਸਾਨਾਂ ਨਾਲ ਗੱਲਬਾਤ ਕੀਤੀ ਅਤੇ ਫਸਲ ਦੀ ਤਾਜ਼ਾ ਸਥਿਤੀ ਦਾ ਜਾਇਜ਼ਾ ਲਿਆ। ਇਸ ਉਪਰੰਤ ਉਨ੍ਹਾਂ ਕਿਸਾਨਾਂ ਦੀਆਂ ਮੁਸਕਿਲਾਂ ਵੀ ਸੁਣੀਆਂ। ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਬੁਢਲਾਡਾ ਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ ਪ੍ਰਿੰਸੀਪਲ ਬੁੱਧ ਰਾਮ, ਵਿਧਾਇਕ ਸਰਦੂਲਗੜ੍ਹ ਸ੍ਰ. ਗੁਰਪ੍ਰੀਤ ਸਿੰਘ ਬਣਾਂਵਾਲੀ ਵੀ ਮੌਜੂਦ ਸਨ।ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਕਿਸਾਨ ਵੀਰ ਗੁਲਾਬੀ ਸੁੰਡੀ ਦੇ ਹਮਲੇ ਤੋਂ ਆਪਣੀ ਫਸਲ ਨੂੰ ਬਚਾਉਣ ਲਈ ਲਗਾਤਾਰ ਨਰਮੇ ਦੇ ਖੇਤਾਂ ਦਾ ਨਿਰੀਖਣ ਕਰਦੇ ਰਹਿਣ ਅਤੇ ਜੇਕਰ ਕਿਤੇ ਵੀ ਥੋੜੀ ਵੀ ਬਿਮਾਰੀ ਨਜ਼ਰ ਆਉਂਦੀ ਹੈ ਤਾਂ ਤੁਰੰਤ ਕੀਟਨਾਸ਼ਕ ਦਾ ਛਿੜਕਾਅ ਕਰਨ। ਉਨ੍ਹਾਂ ਕਿਹਾ ਕਿ ਕੀਟਨਾਸ਼ਕ ਖਰੀਦਣ ਸਮੇਂ ਕਿਸਾਨ ਪੱਕਾ ਬਿੱਲ ਜ਼ਰੂਰ ਲੈਣ ਕਿਉਂਕਿ ਜਿੰਨ੍ਹਾਂ ਖੇਤਾਂ ਵਿੱਚ ਬਿਮਾਰੀ ਦਾ ਹਮਲਾ ਪਾਇਆ ਜਾਂਦਾ ਹੈ ਉਹ ਕੀਟਨਾਸ਼ਕ ਸਪਰੇ...

ਵਿਜੀਲੈਂਸ ਵੱਲੋਂ 5000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਪੁਲਿਸ ਸਬ-ਇੰਸਪੈਕਟਰ ਵਿਰੁੱਧ ਭ੍ਰਿਸ਼ਟਾਚਾਰ ਦਾ ਕੇਸ ਦਰਜ

Breaking News
ਚੰਡੀਗੜ੍ਹ, 2 ਅਗਸਤ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਪੁਲਿਸ ਥਾਣਾ ਬੋਹਾ, ਜ਼ਿਲ੍ਹਾ ਮਾਨਸਾ ਵਿਖੇ ਤਾਇਨਾਤ ਪੁਲਿਸ ਸਬ-ਇੰਸਪੈਕਟਰ (ਐਸ.ਆਈ.) ਗੁਰਤੇਜ ਸਿੰਘ ਨੂੰ ਰਿਸ਼ਵਤ ਦੀ ਮੰਗ ਕਰਨ ਅਤੇ 5000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਮੁਕੱਦਮਾ ਦਰਜ ਕੀਤਾ ਹੈ।ਇਹ ਪ੍ਰਗਟਾਵਾ ਕਰਦੇ ਹੋਏ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਵਿਰੁੱਧ ਮਾਨਸਾ ਜ਼ਿਲ੍ਹੇ ਦੇ ਪਿੰਡ ਸ਼ੇਰਖਾਂ ਵਾਲਾ ਦੇ ਵਸਨੀਕ ਪਰਵਿੰਦਰ ਸਿੰਘ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਮੁਕੱਦਮਾ ਦਰਜ ਕੀਤਾ ਗਿਆ ਹੈ।ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਗਾਇਆ ਕਿ ਉਸਦੇ ਰਿਸ਼ਤੇਦਾਰਾਂ ਖਿਲਾਫ ਥਾਣਾ ਬੋਹਾ ਵਿਖੇ ਮੁਕੱਦਮਾ ਦਰਜ ਹੈ ਅਤੇ ਉਕਤ ਸਬ ਇੰਸਪੈਕਟਰ ਨੇ ਦੋਸ਼ੀ ਦਾ ਪੁਲੀਸ ਰਿਮਾਂਡ ਨਾ ਲੈਣ ਬਦਲੇ 40,000 ਰੁਪਏ ਨਜਾਇਜ਼ ਰਿਸ਼ਵਤ ਦੀ ਮੰਗ ਕੀਤੀ ਸੀ। ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਵੱਲੋਂ ਵਾਰ-ਵਾਰ ਬੇਨਤੀ ਕਰਨ ’ਤ...

ਸੰਧਵਾਂ ਵੱਲੋਂ ਰਾਸ਼ਟਰਪਤੀ ਨੂੰ ਸੰਵਿਧਾਨਕ ਨਿਯੁਕਤੀਆਂ ਨਾਲ ਸਬੰਧਤ ਸਾਰੇ ਨੋਟੀਫਿਕੇਸ਼ਨਾਂ ਵਿੱਚ ਖੇਤਰੀ ਭਾਸ਼ਾਵਾਂ ਨੂੰ ਸ਼ਾਮਲ ਕਰਨ ਦੀ ਅਪੀਲ

Breaking News
ਚੰਡੀਗੜ੍ਹ, 2 ਅਗਸਤ: ਪੰਜਾਬ ਦੇ ਰਾਜਪਾਲ ਦੀ ਹਾਲੀਆ ਨਿਯੁਕਤੀ, ਜਿਸ ਦਾ ਨੋਟੀਫਿਕੇਸ਼ਨ ਸਿਰਫ਼ ਅੰਗਰੇਜ਼ੀ ਅਤੇ ਹਿੰਦੀ ਵਿੱਚ ਪੜ੍ਹਿਆ ਗਿਆ, ਦਾ ਹਵਾਲਾ ਦਿੰਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਭਾਰਤ ਦੇ ਰਾਸ਼ਟਰਪਤੀ ਨੂੰ ਸੰਵਿਧਾਨਕ ਨਿਯੁਕਤੀਆਂ ਨਾਲ ਸਬੰਧਤ ਸਾਰੇ ਅਧਿਕਾਰਤ ਨੋਟੀਫਿਕੇਸ਼ਨਾਂ ਵਿੱਚ ਖੇਤਰੀ ਭਾਸ਼ਾਵਾਂ ਨੂੰ ਸ਼ਾਮਲ ਕਰਨ ਦੀ ਅਪੀਲ ਕੀਤੀ ਹੈ। ਭਾਰਤ ਦੇ ਰਾਸ਼ਟਰਪਤੀ ਨੂੰ ਲਿਖੇ ਆਪਣੇ ਪੱਤਰ ਵਿੱਚ ਸ. ਸੰਧਵਾਂ ਨੇ ਇਸ ਗੱਲ ਨੂੰ ਉਜਾਗਰ ਕੀਤਾ ਕਿ 31 ਜੁਲਾਈ, 2024 ਨੂੰ ਪੰਜਾਬ ਦੇ ਰਾਜਪਾਲ ਦੇ ਸਹੁੰ ਚੁੱਕ ਸਮਾਗਮ ਦੌਰਾਨ ਰਾਸ਼ਟਰਪਤੀ ਸਕੱਤਰੇਤ ਵੱਲੋਂ ਰਾਜਪਾਲ ਦੀ ਨਿਯੁਕਤੀ ਸਬੰਧੀ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਨੂੰ ਅੰਗਰੇਜ਼ੀ ਅਤੇ ਹਿੰਦੀ ਭਾਸ਼ਾ ਵਿੱਚ ਪੜ੍ਹਿਆ ਗਿਆ। ਉਨ੍ਹਾਂ ਅਫ਼ਸੋਸ ਜ਼ਾਹਰ ਕੀਤਾ ਕਿ ਉਕਤ ਨੋਟੀਫਿਕੇਸ਼ਨ ਪੰਜਾਬੀ ਵਿੱਚ ਉਪਲਬਧ ਨਹੀਂ ਕਰਵਾਇਆ ਗਿਆ, ਜਿਸ ਕਰਕੇ ਪੰਜਾਬ ਦੇ ਲੋਕਾਂ ਵਿੱਚ ਨਿਰਾਸ਼ਾ ਅਤੇ ਚਿੰਤਾ ਦਾ ਮਾਹੌਲ ਹੈ। ਉਨ੍ਹਾਂ ਕਿਹਾ ਕਿ ਜਿਵੇਂ ਅਸੀਂ ਸਰਕਾਰੀ ਭਾਸ਼ਾਵਾਂ ਵਜੋਂ ਅੰਗਰੇਜ਼ੀ ਅਤੇ ਹਿੰਦੀ ਨੂੰ ਮਾਨਤਾ ਦਿੰਦੇ ਹਾਂ, ਉਸੇ...

ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਨੇ ਫਿਰੋਜ਼ਪੁਰ ‘ਚ ਸਲੰਡਰ ਫੱਟਣ ਕਾਰਨ 5 ਬੱਚਿਆਂ ਦੇ ਜ਼ਖਮੀ ਹੋਣ ਦਾ ਲਿਆ ਸੂ-ਮੋਟੋ ਨੋਟਿਸ

Breaking News, Hot News, Punjab News
ਚੰਡੀਗੜ੍ਹ, ਅਗਸਤ 2 ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਨੇ ਫਿਰੋਜ਼ਪੁਰ ਦੇ ਗੁਰੂਦੁਆਰਾ ਜਾਮਨੀ ਸਾਹਿਬ ਵਿੱਚ ਸਲੰਡਰ ਫੱਟਣ ਕਾਰਨ 5 ਬੱਚਿਆਂ ਦੇ ਜ਼ਖਮੀ ਹੋਣ ਸਬੰਧੀ ਮੀਡੀਆ ਦੀ ਖਬਰ ਦਾ ਸੂ-ਮੋਟੋ ਨੋਟਿਸ ਲਿਆ ਗਿਆ। ਇਸ ਘਟਨਾ ਸਬੰਧੀ ਜਿਲ੍ਹਾ ਪ੍ਰਸ਼ਾਸ਼ਨ ਨੂੰ 6 ਅਗਸਤ 2024 ਤੱਕ ਰਿਪੋਰਟ ਭੇਜਣ ਲਈ ਪੱਤਰ ਵੀ ਜਾਰੀ ਕੀਤਾ ਗਿਆ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਦੇ ਚੇਅਰਮੈਨ ਕੰਵਰਦੀਪ ਸਿੰਘ ਨੇ ਦੱਸਿਆ ਕਿ ਮੀਡੀਆ ਦੀਆਂ ਖਬਰਾਂ ਅਨੁਸਾਰ ਫਿਰੋਜ਼ਪੁਰ ਦੇ ਗੁਰੂਦੁਆਰਾ ਜਾਮਨੀ ਸਾਹਿਬ ਵਿੱਚ ਸਲੰਡਰ ਫੱਟਣ ਕਾਰਨ 5 ਬੱਚੇ ਜ਼ਖਮੀ ਹੋਏ ਹਨ। ਇਹਨ੍ਹਾਂ ਜਖ਼ਮੀ ਹੋਏ ਬੱਚਿਆਂ ਨੂੰ ਹਰ ਸੰਭਵ ਸਿਹਤ ਸੇਵਾਵਾਂ ਮੁਹੱਈਆ ਕਰਾਉਣ ਲਈ ਜਿਲ੍ਹਾ ਪ੍ਰਸ਼ਸਨ ਨੂੰ ਹਦਾਇਤ ਕੀਤੀ ਗਈ ਹੈ।  ਉਨ੍ਹਾਂ ਦੱਸਿਆ ਕਿ ਜਿਲ੍ਹਾ ਪ੍ਰਸ਼ਾਸ਼ਨ ਨੂੰ ਹਦਾਇਤ ਕੀਤੀ ਗਈ ਹੈ ਕਿ ਜੇਕਰ ਇਹਨਾਂ ਜਖ਼ਮੀ ਬੱਚਿਆਂ ਨੂੰ ਕਿਸੇ ਹੋਰ ਹਸਪਤਾਲ ਵਿੱਚ ਇਲਾਜ ਲਈ ਸਿਫਟ ਕਰਨ ਦੀ ਲੋੜ ਹੈ ਤਾਂ ਇਸ ਸਬੰਧੀ ਤੁਰੰਤ ਲੋੜੀਂਦੇ ਕਦਮ ਚੁੱਕੇ ਜਾਣ।  ਉਨ੍ਹਾਂ ਦੱਸਿਆ ਕਿ ਇਹਨਾਂ ਜਖ਼ਮੀ ਬੱਚਿਆ...

ਵਿਜੀਲੈਂਸ ਬਿਊਰੋ ਵੱਲੋਂ 20,000 ਰੁਪਏ ਰਿਸ਼ਵਤ ਲੈਂਦਾ ਨਾਇਬ ਤਹਿਸੀਲਦਾਰ ਦਾ ਰੀਡਰ-ਕਮ-ਰਜਿਸਟਰੀ ਕਲਰਕ ਰੰਗੇ ਹੱਥੀਂ ਕਾਬੂ

Breaking News
ਅੰਮ੍ਰਿਤਸਰ, 1 ਅਗਸਤ :  ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਵੀਰਵਾਰ ਨੂੰ ਨਾਇਬ ਤਹਿਸੀਲਦਾਰ, ਬਾਬਾ ਬਕਾਲਾ ਦੇ ਰਜਿਸਟਰੀ ਕਲਰਕ-ਕਮ-ਰੀਡਰ ਵਜੋਂ ਤਾਇਨਾਤ ਗੁਰਬਖਸ਼ ਸਿੰਘ ਨੂੰ 20,000 ਰੁਪਏ ਰਿਸ਼ਵਤ ਮੰਗਣ ਅਤੇ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਅਰਪਨ ਸਿੰਘ ਵਾਸੀ ਪਿੰਡ ਧਨੌਲਾ ਪੁਰਾਣਾ, ਤਹਿਸੀਲ ਬਾਬਾ ਬਕਾਲਾ ,ਜ਼ਿਲ੍ਹਾ ਅੰਮ੍ਰਿਤਸਰ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਮੁਲਜ਼ਮ (ਰਜਿਸਟਰੀ ਕਲਰਕ) ਨੇ ਸ਼ਿਕਾਇਤਕਰਤਾ ਦੀ ਜੱਦੀ ਜ਼ਮੀਨ ਦੇ ਇੰਤਕਾਲ ਵਿੱਚ ਉਸਦੇ ਪਿਤਾ ਦੇ ਨਾਂ ਦੀ ਦਰੁਸਤੀ ਲਈ 30,000 ਰੁਪਏ ਦੀ ਮੰਗ ਕੀਤੀ ਸੀ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਦੋਸ਼ੀ ਕਲਰਕ ਇਸ ਮੰਤਵ ਲਈ ਪਹਿਲੀ ਕਿਸ਼ਤ ਵਜੋਂ 10,0...

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬੋਰਡ ਦੀਆਂ ਵੋਟਾਂ ਬਣਵਾਉਣ ਦੀ ਆਖਰੀ ਤਰੀਕ ‘ਚ ਮੁੜ ਵਾਧਾ

Breaking News
ਅੰਮ੍ਰਿਤਸਰ 1 ਅਗਸਤ 2024 -: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬੋਰਡ ਦੀਆਂ ਚੋਣਾਂ ਦੇ ਲਈ ਯੋਗ ਵੋਟਰਾਂ ਦੀ ਰਜਿਸਟਰੇਸ਼ਨ ਦਾ ਕੰਮ ਜਾਰੀ ਹੈ। ਵੋਟਾਂ ਬਣਵਾਉਣ ਦੀ ਆਖਰੀ ਵਿਚ ਇੱਕ ਵਾਰ ਫਿਰ ਵਾਧਾ ਕਰ ਦਿੱਤਾ ਗਿਆ ਹੈ। ਹੁਣ ਵੋਟਾਂ ਬਣਵਾਉਣ ਦੀ ਆਖ਼ਰੀ ਮਿਤੀ 16 ਸਤੰਬਰ 2024 ਹੋਵੇਗੀ। ਇਸ ਤੋਂ ਪਹਿਲਾਂ ਆਖ਼ਰੀ ਤਰੀਕ 31 ਜੁਲਾਈ, 2024 ਸੀ। ਫਾਈਨਲ ਵੋਟਰ ਸੂਚੀ ਦੀ ਤਿਆਰੀ ਦੇ ਸਬੰਧ ਵਿੱਚ ਕੇਸਾਧਾਰੀ ਵਿਅਕਤੀ ਇਸ ਮਿਤੀ ਤੱਕ ਫਾਰਮ ਨੰਬਰ-1 ਭਰ ਸਕਦਾ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਘਨਸ਼ਾਮ ਥੋਰੀ ਨੇ ਦੱਸਿਆ ਕਿ ਵੋਟਾਂ ਦੀ ਰਜਿਸਟਰੇਸ਼ਨ 16 ਸਤੰਬਰ 2024 ਤੱਕ ਹੋਵੇਗੀ ਅਤੇ ਇਸ ਦੀ ਸ਼ੁਰੂਆਤੀ ਪ੍ਰਕਾਸ਼ਨਾ 8 ਅਕਤੂਬਰ 2024 ਤੱਕ ਹੋਵੇਗੀ। ਉਨਾਂ ਦੱਸਿਆ ਕਿ ਕਿਸੇ ਵੀ ਤਰ੍ਹਾਂ ਦੇ ਦਾਅਵੇ ਜਾਂ ਇਤਰਾਜ ਦੇਣ ਦੀ ਆਖਿਰੀ ਮਿਤੀ 29 ਅਕਤੂਬਰ 2024 ਹੋਵੇਗੀ ਅਤੇ ਸਾਰੇ ਇਤਰਾਜਾਂ ਅਤੇ ਦਾਅਵਿਆਂ ਦਾ ਨਿਪਟਾਰਾ 8 ਨਵੰਬਰ 2024 ਤੱਕ ਕੀਤਾ ਜਾਵੇਗਾ।  ਸ...
ਸੰਧਵਾਂ ਨੇ ਜਪਾਨ ਦੌਰਾ ਕਰਕੇ ਪਰਤੇ ਸੱਤ ਵਿਦਿਆਰਥੀਆਂ ਨੂੰ ਨਕਦ ਇਨਾਮਾਂ ਨਾਲ ਕੀਤਾ ਸਨਮਾਨਿਤ

ਸੰਧਵਾਂ ਨੇ ਜਪਾਨ ਦੌਰਾ ਕਰਕੇ ਪਰਤੇ ਸੱਤ ਵਿਦਿਆਰਥੀਆਂ ਨੂੰ ਨਕਦ ਇਨਾਮਾਂ ਨਾਲ ਕੀਤਾ ਸਨਮਾਨਿਤ

Breaking News
ਚੰਡੀਗੜ੍ਹ, 1 ਅਗਸਤ: ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਮਿੱਠੀਆਂ  ਯਾਦਾਂ ਤੇ ਨਿਵੇਕਲੇ ਤਜਰਬੇ ਲੈ ਕੇ ਜਪਾਨ ਦੇ ਦੌਰੇ  ਤੋਂ ਪਰਤੇ ਪੰਜਾਬ ਦੇ ਸੱਤ ਵਿਦਿਆਰਥੀਆਂ ਨੂੰ ਨਕਦ ਇਨਾਮ ਦੇ ਕੇ ਸਨਮਾਨ ਕੀਤਾ। ਸ. ਸੰਧਵਾਂ ਨੇ ਕਿਹਾ ਕਿ ਇਹ ਬੜੇ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਪੰਜਾਬ ਦੇ ਇਨ੍ਹਾਂ ਹੋਣਹਾਰ ਵਿਦਿਆਰਥੀਆਂ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸੱਭਿਆਚਾਰਕ ਯੋਜਨਾ ਤਹਿਤ ਜਾਪਾਨ ਦਾ ਦੌਰਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਹ ਸਾਰੇ ਵਿਦਿਆਰਥੀ ਸਰਕਾਰੀ ਸਕੂਲਾਂ ਨਾਲ ਸਬੰਧਤ ਹਨ ਅਤੇ ਇਨ੍ਹਾਂ ਨੇ ਮੈਰਿਟ ਸੂਚੀ ਵਿੱਚ ਉੱਚੀਆਂ ਥਾਵਾਂ ਹਾਸਲ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਦਿਆਰਥੀਆਂ ਨੂੰ ਇੱਕ ਹਫ਼ਤੇ ਦੇ ਦੌਰੇ ਦੌਰਾਨ ਜਾਪਾਨ ਦੇ ਸੱਭਿਆਚਾਰ, ਵਿਗਿਆਨ ਅਤੇ ਤਕਨੀਕੀ ਢੰਗ -ਤਰੀਕਿਆਂ ਨੂੰ ਸਮਝਣ ਦਾ ਮੌਕਾ ਮਿਲਿਆ। ਸ. ਸੰਧਵਾਂ ਨੇ ਅੱਜ ਪੰਜਾਬ ਵਿਧਾਨ ਸਭਾ ਸਕੱਤਰੇਤ ਵਿਖੇ ਹਰਮਨਦੀਪ ਕੌਰ (ਮਾਨਸਾ), ਜਸਮੀਤ ਕੌਰ (ਸੰਗਰੂਰ), ਸੰਜਨਾ ਕੁਮਾਰੀ (ਪਟਿਆਲਾ), ਸਪਨਾ ਤੇ ਦੀਪਿਕਾ (ਬਠਿੰਡਾ), ਗੁਰਵਿੰਦਰ ਕੌਰ (ਫ...
ਮਾਨ ਸਰਕਾਰ ਦੀ ਕ੍ਰਾਂਤੀਕਾਰੀ ਪਹਿਲ: ਮਹਿਲਾਵਾਂ ਨੂੰ 1,548 ਕਰੋੜ ਰੁਪਏ ਤੋਂ ਵੱਧ ਦੀ ਮੁਫ਼ਤ ਬੱਸ ਸਫ਼ਰ ਸਹੂਲਤ ਮੁਹੱਈਆ ਕਰਵਾਈ

ਮਾਨ ਸਰਕਾਰ ਦੀ ਕ੍ਰਾਂਤੀਕਾਰੀ ਪਹਿਲ: ਮਹਿਲਾਵਾਂ ਨੂੰ 1,548 ਕਰੋੜ ਰੁਪਏ ਤੋਂ ਵੱਧ ਦੀ ਮੁਫ਼ਤ ਬੱਸ ਸਫ਼ਰ ਸਹੂਲਤ ਮੁਹੱਈਆ ਕਰਵਾਈ

Breaking News
ਚੰਡੀਗੜ੍ਹ, 1 ਅਗਸਤ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮਹਿਲਾ ਸਸ਼ਕਤੀਕਰਨ ਦੀ ਦਿਸ਼ਾ ਵੱਲ ਪ੍ਰਮੁੱਖ ਪਹਿਲਕਦਮੀ ਤਹਿਤ ਸੂਬੇ ਦੀਆਂ ਮਹਿਲਾਵਾਂ ਨੂੰ ਹੁਣ ਤੱਕ 1,548 ਕਰੋੜ ਰੁਪਏ ਤੋਂ ਵੱਧ ਦੀ ਮੁਫ਼ਤ ਬੱਸ ਸਫ਼ਰ ਸਹੂਲਤ ਮੁਹੱਈਆ ਕਰਵਾਈ ਜਾ ਚੁੱਕੀ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਦੱਸਿਆ ਕਿ ਮਾਨ ਸਰਕਾਰ ਵੱਲੋਂ ਆਪਣੇ ਕਾਰਜਕਾਲ ਦੇ 28 ਮਹੀਨਿਆਂ ਦੌਰਾਨ ਪੰਜਾਬ ਰੋਡਵੇਜ਼/ਪਨਬੱਸ ਅਤੇ ਪੀ.ਆਰ.ਟੀ.ਸੀ. ਦੀਆਂ ਬੱਸਾਂ ਵਿੱਚ ਮਹਿਲਾਵਾਂ ਲਈ ਮੁਫ਼ਤ ਯਾਤਰਾ ਯਕੀਨੀ ਬਣਾਉਣ ਹਿੱਤ 1,548.25 ਕਰੋੜ ਰੁਪਏ ਖ਼ਰਚ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਸ ਕ੍ਰਾਂਤੀਕਾਰੀ ਸਕੀਮ ਤਹਿਤ ਔਰਤਾਂ ਨੂੰ 32.46 ਕਰੋੜ ਯਾਤਰਾਵਾਂ ਦੀ ਸਹੂਲਤ ਪ੍ਰਦਾਨ ਕੀਤੀ ਗਈ ਹੈ ਜਿਸ ਸਦਕਾ ਪੰਜਾਬ ਭਰ ਦੀਆਂ ਮਹਿਲਾਵਾਂ ਨੂੰ ਸਮਰੱਥ ਬਣਾਉਣ ਦੇ ਮੌਕਿਆਂ ਤੱਕ ਉਨ੍ਹਾਂ ਦੀ ਪਹੁੰਚ ਬਣਾਉਣ ਦੀ ਦਿਸ਼ਾ ਵਿੱਚ ਅਹਿਮ ਵਾਧਾ ਹੋਇਆ ਹੈ। ਕੈਬਨਿਟ ਮੰਤਰੀ ਨੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਮਾਰਚ 2022 ਤੋਂ ਮਾਰਚ 2023 ਤੱ...
ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਐਸ.ਡੀ.ਐਮਜ਼ ਅਤੇ ਡੀ.ਆਰ.ਓਜ਼ ਨਾਲ ਮੀਟਿੰਗ; ਕੌਮੀ ਸ਼ਾਹਮਾਰਗਾ ਲਈ ਜ਼ਮੀਨ ਪ੍ਰਾਪਤੀ ਦੀ ਪ੍ਰਗਤੀ ਦੀ ਕੀਤੀ ਸਮੀਖਿਆ

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਐਸ.ਡੀ.ਐਮਜ਼ ਅਤੇ ਡੀ.ਆਰ.ਓਜ਼ ਨਾਲ ਮੀਟਿੰਗ; ਕੌਮੀ ਸ਼ਾਹਮਾਰਗਾ ਲਈ ਜ਼ਮੀਨ ਪ੍ਰਾਪਤੀ ਦੀ ਪ੍ਰਗਤੀ ਦੀ ਕੀਤੀ ਸਮੀਖਿਆ

Breaking News
ਚੰਡੀਗੜ੍ਹ, 1 ਅਗਸਤ ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਕੌਮੀ ਸ਼ਾਹਮਾਰਗਾਂ ਲਈ ਜ਼ਮੀਨ ਐਕਵਾਇਰ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਅੱਜ ਇਥੇ ਰਾਜ ਭਰ ਦੇ ਉਪ ਮੰਡਲ ਮੈਜਿਸਟਰੇਟਾਂ (ਐਸਡੀਐਮਜ਼) ਅਤੇ ਜ਼ਿਲ੍ਹਾ ਮਾਲ ਅਫ਼ਸਰਾਂ (ਡੀਆਰਓਜ਼) ਨਾਲ ਮੀਟਿੰਗ ਕੀਤੀ। ਤਿੰਨ ਘੰਟੋ ਤੋਂ ਵੀ ਲੰਬੀ ਚੱਲੀ ਇਸ ਮੀਟਿੰਗ ਦੌਰਾਨ ਲੋਕ ਨਿਰਮਾਣ ਮੰਤਰੀ ਨੇ ਲੋਕ ਨਿਰਮਾਣ ਵਿਭਾਗ ਦੇ ਸਕੱਤਰ ਪ੍ਰਿਅੰਕ ਭਾਰਤੀ, ਚੀਫ ਇੰਜੀਨੀਅਰ, ਨੈਸ਼ਨਲ ਹਾਈਵੇਜ਼, ਪੰਜਾਬ ਪੀ.ਡਬਲਯੂ.ਡੀ (ਬੀ.ਐਂਡ.ਆਰ.) ਸ. ਜੇ.ਐੱਸ.ਤੁੰਗ ਅਤੇ ਐੱਨ.ਐੱਚ.ਏ.ਆਈ., ਚੰਡੀਗੜ੍ਹ ਦੇ ਆਰ.ਓ. ਸ੍ਰੀ ਵਿਪਨੇਸ਼ ਸ਼ਰਮਾ ਨਾਲ ਚੱਲ ਰਹੇ ਪ੍ਰੋਜੈਕਟਾਂ ਦੀ ਪ੍ਰਗਤੀ ਦੀ ਸਮੀਖਿਆ ਕੀਤੀ ਅਤੇ ਕੌਮੀ ਸ਼ਾਹਮਾਰਗਾਂ ਲਈ ਜ਼ਮੀਨ ਪ੍ਰਾਪਤੀ ਦੌਰਾਨ ਦਰਪੇਸ਼ ਚੁਣੌਤੀਆਂ ਨੂੰ ਦੂਰ ਕਰਨ ਲਈ ਰਣਨੀਤੀ 'ਤੇ ਚਰਚਾ ਕੀਤੀ। ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਕੌਮੀ ਸ਼ਾਹਮਾਰਗਾਂ ਦੇ ਪ੍ਰੋਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਨੂੰ ਯਕੀਨੀ ਬਣਾਉਣ ਲਈ ਜ਼ਮੀਨ ਇਕਵਾਇਰ ਕਰਨ ਦੀ ਪ੍ਰਕਿਰਿਆ ਨੂੰ ਤੇਜ਼ ਕਰਨ ਦੀ ਮਹੱਤਤਾ 'ਤੇ ਜ਼ੋਰ ਦਿੱਤਾ। ...