Tuesday, September 29Malwa News
Shadow

Breaking News

ਸੂਬੇ ਦੀ ਪੁਰਾਤਨ ਸਾਨ ਦੀ ਬਹਾਲੀ ਲਈ ਸਹੀਦ ਊਧਮ ਸਿੰਘ ਦੇ ਨਕਸੇ-ਕਦਮਾਂ ‘ਤੇ ਚੱਲ ਰਹੇ ਹਾਂ: ਮੁੱਖ ਮੰਤਰੀ

Breaking News
ਸਹੀਦ ਊਧਮ ਸਿੰਘ ਵਾਲਾ (ਸੁਨਾਮ), 31 ਜੁਲਾਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੀ ਪੁਰਾਤਨ ਸਾਨ ਬਹਾਲ ਕਰਨ ਲਈ ਸਹੀਦ ਊਧਮ ਸਿੰਘ ਵਰਗੇ ਮਹਾਨ ਸਹੀਦਾਂ ਦੇ ਨਕਸੇ-ਕਦਮਾਂ ‘ਤੇ ਚੱਲਦਿਆਂ ਦੇਸ ਦੀ ਸਮਾਜਿਕ-ਆਰਥਿਕ ਤਰੱਕੀ ਵਿੱਚ ਨੌਜਵਾਨਾਂ ਨੂੰ ਸਰਗਰਮ ਭਾਈਵਾਲ ਬਣਾ ਕੇ ਅੱਗੇ ਵਧ ਰਹੀ ਹੈ। ਇੱਥੇ ਸਹੀਦ ਊਧਮ ਸਿੰਘ ਦੇ ਸਹੀਦੀ ਦਿਹਾੜੇ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਯਾਦ ਕੀਤਾ ਕਿ ਉਹ ਸਹੀਦ ਊਧਮ ਸਿੰਘ ਨੂੰ ਸਰਧਾਂਜਲੀ ਭੇਟ ਕਰਨ ਲਈ ਬਚਪਨ ਵਿੱਚ ਆਪਣੇ ਪਿਤਾ ਨਾਲ ਇੱਥੇ ਹਰ ਸਾਲ ਹੋਣ ਵਾਲੇ ਸਮਾਗਮ ਵਿੱਚ ਸਾਮਲ ਹੋਣ ਲਈ ਜਾਂਦੇ ਸਨ। ਉਨ੍ਹਾਂ ਕਿਹਾ ਕਿ ਦੇਸ ਵਾਸੀ ਸਹੀਦ ਊਧਮ ਸਿੰਘ ਵਰਗੇ ਮਹਾਨ ਨਾਇਕਾਂ ਦੀਆਂ ਬੇਮਿਸਾਲ ਕੁਰਬਾਨੀਆਂ ਸਦਕਾ ਹੀ ਆਜਾਦੀ ਦੇ ਇਸ ਮਿੱਠੇ ਫ਼ਲ ਨੂੰ ਮਾਣ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਹੀਦ ਊਧਮ ਸਿੰਘ ਆਜ਼ਾਦੀ ਸੰਘਰਸ਼ ਦਾ ਇੱਕ ਮਹਾਨ ਯੋਧਾ ਸੀ, ਜਿਸ ਨੇ ਜਲਿ੍ਹਆਂਵਾਲਾ ਬਾਗ ਸਾਕੇ ਦੇ ਮੁੱਖ ਦੋਸੀ ਮਾਈਕਲ ਓ ਡਵਾਇਰ ਨੂੰ ਮਾਰ ਕੇ ਬਹਾਦਰੀ ਦਾ ਸਬੂਤ ਦਿੱਤਾ ਸੀ। ਮੁ...

ਗੁਲਾਬ ਚੰਦ ਕਟਾਰੀਆ ਨੇ ਪੰਜਾਬ ਦੇ 37ਵੇਂ ਰਾਜਪਾਲ ਵਜੋਂ ਸਹੁੰ ਚੁੱਕੀ

Breaking News
ਚੰਡੀਗੜ੍ਹ, 31 ਜੁਲਾਈ : ਸ੍ਰੀ ਗੁਲਾਬ ਚੰਦ ਕਟਾਰੀਆ ਨੇ ਬੁੱਧਵਾਰ ਨੂੰ ਪੰਜਾਬ ਦੇ 37ਵੇਂ ਰਾਜਪਾਲ ਵਜੋਂ ਸਹੁੰ ਚੁੱਕੀ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ, ਮਾਨਯੋਗ ਜਸਟਿਸ ਸ਼ੀਲ ਨਾਗੂ ਨੇ ਪੰਜਾਬ ਰਾਜ ਭਵਨ ਵਿਖੇ ਸ੍ਰੀ ਗੁਲਾਬ ਚੰਦ ਕਟਾਰੀਆ ਨੂੰ ਅਹੁਦੇ ਦੀ ਸਹੁੰ ਚੁਕਾਈ। ਇਸ ਮੌਕੇ ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਅ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੀ ਹਾਜ਼ਰ ਸਨ। ਸ੍ਰੀ ਗੁਲਾਬ ਚੰਦ ਕਟਾਰੀਆ ਨੇ ਹਿੰਦੀ ਵਿੱਚ ਸਹੁੰ ਚੁੱਕੀ। ਉਨ੍ਹਾਂ ਨੇ ਹਲਫ਼ ਦਸਤਾਵੇਜ਼ 'ਤੇ ਦਸਤਖ਼ਤ ਕੀਤੇ, ਜਿਸ 'ਤੇ ਚੀਫ ਜਸਟਿਸ ਦੇ ਵੀ ਹਸਤਾਖਰ ਸਨ। ਬਾਅਦ ਵਿੱਚ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਤ ਪ੍ਰਦੇਸ਼, ਚੰਡੀਗੜ੍ਹ ਦੇ ਪ੍ਰਸ਼ਾਸਕ ਦੇ ਤੌਰ 'ਤੇ ਚਾਰਜ ਲੈਣ ਲਈ ਵੱਖ-ਵੱਖ ਚਾਰਜ ਰਿਪੋਰਟਾਂ 'ਤੇ ਦਸਤਖ਼ਤ ਕੀਤੇ। ਇਸ ਤੋਂ ਪਹਿਲਾਂ ਰਾਜਪਾਲ, ਪੰਜਾਬ ਰਾਜ ਭਵਨ ਦੇ ਗੁਰੂ ਨਾਨਕ ਦੇਵ ਆਡੀਟੋਰੀਅਮ ਵਿਖੇ ਰਵਾਇਤੀ ਰਸਮਾਂ ਦੌਰਾਨ ਹਲਫ਼ ਸਮਾਗਮ ਵਿੱਚ ਪਹੁੰਚੇ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਵੀ ਉਨ੍ਹਾਂ ਨਾਲ ਸਨ। ਪੰਜਾਬ ਦੇ ਮੁੱਖ ਸਕੱਤ...

ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਪੀ.ਐਸ.ਈ.ਬੀ. ਸਾਂਝਾ ਮੰਚ ਅਤੇ ਬਿਜਲੀ ਮੁਲਾਜ਼ਮ ਏਕਤਾ ਮੰਚ ਨਾਲ ਮੀਟਿੰਗ

Breaking News
 ਚੰਡੀਗੜ੍ਹ, 31 ਜੁਲਾਈ : ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਅੱਜ ਇਥੇ ਬਿਜਲੀ ਵਿਭਾਗ ਨਾਲ ਸਬੰਧਤ ਪੀ.ਐਸ.ਈ.ਬੀ. ਸਾਂਝਾ ਮੰਚ ਅਤੇ ਬਿਜਲੀ ਮੁਲਾਜ਼ਮ ਏਕਤਾ ਮੰਚ ਨਾਲ ਮੀਟਿੰਗ ਕਰਦਿਆਂ ਉਨ੍ਹਾਂ ਨਾਲ ਸਬੰਧਤ ਵੱਖ-ਵੱਖ ਮਸਲਿਆਂ ਬਾਰੇ ਵਿਚਾਰ ਚਰਚਾ ਕੀਤੀ। ਮੀਟਿੰਗ ਦੌਰਾਨ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਯੂਨੀਅਨ ਦੇ ਨੁਮਾਇੰਦਿਆਂ ਨੂੰ ਭਰੋਸਾ ਦਿਵਾਇਆ ਕਿ ਡਿਊਟੀ ਦੌਰਾਨ ਆਪਣੀ ਜਾਨ ਗਵਾਉਣ ਵਾਲੇ ਬਿਜਲੀ ਮੁਲਾਜ਼ਮਾਂ ਲਈ ਮੁਆਵਜ਼ਾ ਵਧਾਉਣ ਲਈ ਉਹ ਖੁੱਦ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਕੋਲ ਉਨ੍ਹਾਂ ਦੇ ਮਾਮਲੇ ਦੀ ਪੈਰਵੀ ਕਰਨਗੇ। ਇਸ ਮੌਕੇ ਘਾਤਕ ਹਾਦਸਿਆਂ ਨੂੰ ਘਟਾਉਣ ਅਤੇ ਬਿਜਲੀ ਕਰਮਚਾਰੀਆਂ ਲਈ ਸੁਰੱਖਿਅਤ ਕੰਮਕਾਜ ਦੇ ਮਾਹੌਲ ਨੂੰ ਯਕੀਨੀ ਬਣਾਉਣ ਲਈ ਪਹਿਲਕਦਮੀਆਂ ਬਾਰੇ ਵੀ ਚਰਚਾ ਕੀਤੀ ਗਈ। ਬਿਜਲੀ ਮੰਤਰੀ ਨੇ ਵਿਭਾਗ ਅੰਦਰ ਤਰੱਕੀਆਂ, ਅਸਾਮੀਆਂ ਦੇ ਪੁਨਰਗਠਨ ਅਤੇ ਦਫ਼ਤਰੀ ਇਮਾਰਤਾਂ ਦੇ ਨਵੀਨੀਕਰਨ ਦੀ ਲੋੜ ਬਾਰੇ ਉਠਾਈਆਂ ਗਈਆਂ ਮੰਗਾਂ ਬਾਰੇ ਮੀਟਿੰਗ ਵਿੱਚ ਹਾਜਰ ਵਧੀਕ ਮੁੱਖ ਸਕੱਤਰ (ਬਿ...

ਅਸ਼ੀਰਵਾਦ ਸਕੀਮ ਤਹਿਤ 2748 ਲਾਭਪਾਤਰੀਆਂ ਨੂੰ 14.01 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

Breaking News
ਚੰਡੀਗੜ੍ਹ, 31 ਜੁਲਾਈ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ, ਉਥੇ ਹੀ ਪੱਛੜੀਆਂ ਸ਼੍ਰੇਣੀਆਂ ਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਦੇ ਲੋਕਾਂ ਦੀ  ਭਲਾਈ ਲਈ ਲਗਾਤਾਰ ਕਾਰਜਸ਼ੀਲ ਹੈ।  ਅਸ਼ੀਰਵਾਦ ਫਾਰ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗ ਸਕੀਮ ਤਹਿਤ, ਸਾਲ 2023-24 ਦੌਰਾਨ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਦੇ ਅਸ਼ੀਰਵਾਦ ਪੋਰਟਲ ਤੇ ਪ੍ਰਾਪਤ ਕੁੱਲ 2748 ਲਾਭਪਾਤਰੀਆਂ ਨੂੰ 14.01 ਕਰੋੜ ਰੁਪਏ ਦੀ ਰਾਸ਼ੀ ਸਾਲ 2024-25 ਦੇ ਬਜਟ ਉਪਬੰਧ ਵਿੱਚੋਂ ਜਾਰੀ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਜਿਲ੍ਹਾ ਅੰਮ੍ਰਿਤਸਰ, ਫਤਹਿਗੜ੍ਹ ਸਾਹਿਬ, ਫਾਜਿਲਕਾ, ਗੁਰਦਾਸਪੁਰ, ਹੁਸ਼ਿਆਰਪੁਰ, ਕਪੂਰਥਲਾ, ਲੁਧਿਆਣਾ, ਮੋਗਾ, ਸ੍ਰੀ ਮੁਕਤਸਰ ਸਾਹਿਬ, ਪਟਿਆਲਾ, ਪਠਾਨਕੋਟ, ਸੰਗਰੂਰ ਅਤੇ ਮਾਲੇਰਕੋਟਲਾ ਦੇ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾ ਨੂੰ 14.01...

ਤਨਖ਼ਾਹਾਂ ਵਿੱਚ 14,46,550 ਰੁਪਏ ਦਾ ਗਬਨ ਕਰਨ ਦੇ ਦੋਸ਼ ਹੇਠ ਸੇਵਾਮੁਕਤ ਐਸ.ਐਮ.ਓ. ਅਤੇ ਉਸਦਾ ਕਲਰਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ

Breaking News
ਚੰਡੀਗੜ੍ਹ, 31 ਜੁਲਾਈ, ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਢਲੇ ਸਿਹਤ ਕੇਂਦਰ (ਪੀ.ਐਚ.ਸੀ.), ਢਿੱਲਵਾਂ, ਜ਼ਿਲ੍ਹਾ ਕਪੂਰਥਲਾ ਵਿੱਚ ਤਾਇਨਾਤ ਕਰਮਚਾਰੀਆਂ ਦੀਆਂ ਤਨਖ਼ਾਹਾਂ ਦੀ ਵੰਡ ਵਿੱਚ ਹੋਏ ਘਪਲੇ ਦੀ ਜਾਂਚ ਉਪਰੰਤ ਮੁਲਜ਼ਮ ਐਸ.ਐਮ.ਓ. ਡਾ. ਲਖਵਿੰਦਰ ਸਿੰਘ ਚਾਹਲ (ਸੇਵਾਮੁਕਤ) ਅਤੇ ਪੀ.ਐਚ.ਸੀ., ਢਿੱਲਵਾਂ ਵਿਖੇ ਤਾਇਨਾਤ ਸੀਨੀਅਰ ਸਹਾਇਕ ਰਣਜੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ।ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਜਾਂਚ ਦੌਰਾਨ ਪਤਾ ਲੱਗਾ ਹੈ ਕਿ ਇਸ ਮੁਕੱਦਮੇ ਦਾ ਇੱਕ ਮੁਲਜ਼ਮ ਕਲਰਕ ਰਾਜਵਿੰਦਰ ਸਿੰਘ ਪਹਿਲਾਂ ਵੀ ਸਬ-ਡਵੀਜ਼ਨਲ ਹਸਪਤਾਲ, ਬਾਬਾ ਬਕਾਲਾ, ਜ਼ਿਲ੍ਹਾ ਅੰਮ੍ਰਿਤਸਰ ਵਿਖੇ ਤਨਖ਼ਾਹਾਂ ‘ਚ ਧੋਖਾਧੜੀ ਕਰਨ ਦੇ ਇੱਕ ਕੇਸ ਵਿੱਚ ਸ਼ਾਮਲ ਸੀ। ਇਸ ਸਬੰਧੀ ਉਸ ਵਿਰੁੱਧ ਸਾਲ 2013 ਵਿੱਚ ਵਿਜੀਲੈਂਸ ਬਿਊਰੋ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਕੇਸ ਵੀ ਦਰਜ ਕੀਤਾ ਗਿਆ ਸੀ।ਉਨ੍ਹਾਂ ਦੱਸਿਆ ਕਿ ਇਸ ਉਪਰੰਤ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਡਾਇਰੈਕਟਰ ਨੇ 2016 ਵਿੱਚ ਇਸ ਮੁਲਜ਼ਮ ਕਲਰਕ ਦਾ ਤਬਾਦਲਾ ਪੀ.ਐਚ.ਸੀ. ਢਿੱਲਵਾਂ ਵਿਖੇ ਕਰ ਦਿੱਤਾ ਸੀ। ਢਿੱਲਵਾਂ...

ਕੇਜਰੀਵਾਲ ਦੀ ਗੈਰ-ਕਾਨੂੰਨੀ ਗ੍ਰਿਫ਼ਤਾਰੀ ਅਤੇ ਜੇਲ੍ਹ੍ਹ ਵਿੱਚ ਉਨ੍ਹਾਂ ਦੀ ਸਿਹਤ ਨਾਲ ਛੇੜਛਾੜ ਦੇ ਖ਼ਿਲਾਫ਼  ਇੰਡੀਆ ਗੱਠਜੋੜ ਨੇ ਜੰਤਰ-ਮੰਤਰ ਵਿਖੇ ਕੀਤਾ ਪ੍ਰਦਰਸ਼ਨ

Breaking News
ਨਵੀਂ ਦਿੱਲੀ, 30 ਜੁਲਾਈ : 'ਆਪ' ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗੈਰ-ਕਾਨੂੰਨੀ ਗ੍ਰਿਫ਼ਤਾਰੀ ਅਤੇ ਜੇਲ੍ਹ 'ਚ ਉਨ੍ਹਾਂ ਦੀ ਸਿਹਤ ਨਾਲ ਕੀਤੀ ਜਾ ਰਹੀ ਛੇੜਛਾੜ ਵਿਰੁੱਧ ਇੰਡੀਆ ਗੱਠਜੋੜ ਦੀਆਂ ਸਾਰੀਆਂ ਪਾਰਟੀਆਂ ਨੇ ਜ਼ੋਰਦਾਰ ਪ੍ਰਦਰਸ਼ਨ ਕੀਤਾ। ਜੰਤਰ-ਮੰਤਰ 'ਤੇ ਕੀਤੇ ਗਏ ਪ੍ਰਦਰਸ਼ਨ 'ਚ 'ਆਪ', ਕਾਂਗਰਸ, ਸਪਾ, ਸੀਪੀਆਈ, ਸੀਪੀਆਈਐਮਐਲ, ਸ਼ਿਵਸੇਨਾ ਊਧਵ ਧੜੇ, ਸੀਪੀਐਮ, ਐਨਸੀਪੀ ਸ਼ਰਦ ਪਵਾਰ ਧੜੇ, ਟੀਐਮਸੀ ਅਤੇ ਹੋਰ ਪਾਰਟੀਆਂ ਦੇ ਪ੍ਰਮੁੱਖ ਆਗੂ ਇਕੱਠੇ ਹੋਏ ਅਤੇ ਕੇਜਰੀਵਾਲ ਦੀ ਰਿਹਾਈ ਦੀ ਮੰਗ ਕੀਤੀ। ਇਸ ਤੋਂ ਇਲਾਵਾ ਆਸਾਮ, ਰਾਜਸਥਾਨ, ਕਰਨਾਟਕ, ਪੱਛਮੀ ਬੰਗਾਲ, ਤੇਲੰਗਾਨਾ, ਛੱਤੀਸਗੜ੍ਹ, ਤਾਮਿਲਨਾਡੂ, ਬਿਹਾਰ, ਝਾਰਖੰਡ, ਹਿਮਾਚਲ ਵਿੱਚ ਵੀ ‘ਆਪ’ ਸਮਰਥਕਾਂ ਨੇ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਸੁਨੀਤਾ ਕੇਜਰੀਵਾਲ ਨੇ ਕਿਹਾ ਕਿ ਜੇਲ੍ਹ 'ਚ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਖ਼ਤਰਾ ਹੈ। ਉਨ੍ਹਾਂ ਨੂੰ ਈਡੀ ਨੇ ਸਾਜ਼ਿਸ਼ ਤਹਿਤ ਐਨਡੀਏ ਸਾਂਸਦ ਮਗੁੰਟਾ ਰੈਡੀ ਦੇ ਝੂਠੇ ਬਿਆਨ 'ਤੇ ਗ੍ਰਿਫ਼ਤਾਰ ਕੀਤਾ ਹੈ। ਜਦੋਂ ਹੇਠਲੀ ਅਦਾਲਤ ਨੇ ਉਨ੍ਹਾਂ ਨੂੰ ਜ਼ਮਾਨਤ ਦੇ ਦਿੱਤੀ ਤਾਂ ...

ਸੂਬਾ ਸਰਕਾਰ ਆਮ ਲੋਕਾਂ ਦੇ ਘਰਾਂ ਨੇੜੇ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ 

Breaking News
ਗਿਆਨਾ (ਬਠਿੰਡਾ), 30 ਜੁਲਾਈ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਦੇ ਆਦੇਸ਼ਾਂ ਤੇ ਡਿਪਟੀ ਕਮਿਸ਼ਨਰ ਸ ਜਸਪ੍ਰੀਤ ਸਿੰਘ ਅਗਵਾਈ ਹੇਠ ਹਫਤੇ ’ਚ ਦੋ ਦਿਨ ਜ਼ਿਲ੍ਹੇ ਭਰ ’ਚ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ‘‘ਆਪ ਦੀ ਸਰਕਾਰ ਆਪ ਦੇ ਦੁਆਰ’’ ਤਹਿਤ ਵੱਖ-ਵੱਖ ਸਥਾਨਾਂ ’ਤੇ ਆਮ ਲੋਕਾਂ ਦੀ ਸਹੂਲਤ ਲਈ ਸਪੈਸ਼ਲ ਕੈਂਪ ਲਗਾਏ ਜਾ ਰਹੇ ਹਨ। ਇਹ ਜਾਣਕਾਰੀ ਐਸਡੀਐਮ ਸ ਹਰਜਿੰਦਰ ਸਿੰਘ ਜੱਸਲ ਨੇ ਪਿੰਡ ਗਿਆਨਾ ਵਿਖੇ ਆਮ ਲੋਕਾਂ ਦੀਆਂ ਨਿੱਜੀ ਤੇ ਸਾਂਝੀਆਂ ਸਮੱਸਿਆਵਾਂ ਸੁਣਨ ਦੇ ਮੱਦੇਨਜ਼ਰ ਲਗਾਏ ਗਏ ਸਪੈਸ਼ਲ ਕੈਂਪ ਦੌਰਾਨ ਕੀਤਾ।  ਇਸ ਦੌਰਾਨ ਐਸਡੀਐਮ ਸ ਹਰਜਿੰਦਰ ਸਿੰਘ ਜੱਸਲ ਨੇ ਕਿਹਾ ਕਿ "ਆਪ ਦੀ ਸਰਕਾਰ ਆਪ ਦੇ ਦੁਆਰ’’ ਮੁਹਿੰਮ ਤਹਿਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਇੱਕੋ ਹੀ ਛੱਤ ਹੇਠਾਂ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਿਰਫ਼ ਸੁਣਿਆ ਹੀ ਨਹੀਂ ਜਾਂਦਾ ਸਗੋਂ ਮੌਕੇ ਤੇ ਹੀ ਨਿਪਟਾਰਾ ਵੀ ਕੀਤਾ ਜਾਂਦਾ ਹੈ, ਇਸ ਨਾਲ ਜਿਥੇ ਆਮ ਲੋਕਾਂ ਦੇ ਸਮੇਂ ਦੀ ਬੱਚਤ ਹੁੰਦੀ ਹੈ ਉਥੇ ਆਮਦਨੀ ਖਰਚਾ ਵੀ ਘੱਟ ਹੁੰਦਾ ਹੈ।  ਇਸ ਮੌਕੇ ਐਸਡੀਐਮ ਸ ਜੱਸਲ ਨੇ ਕ...

ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ 10 ਸਟੈਨੋ-ਟਾਈਪਿਸਟਾਂ ਨੂੰ ਸੌਂਪੇ ਨਿਯੁਕਤੀ ਪੱਤਰ

Breaking News
ਚੰਡੀਗੜ੍ਹ, 30 ਜੁਲਾਈ: ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਵਿਭਾਗ ਵਿੱਚ ਨਵੇਂ ਭਰਤੀ ਹੋਏ 10 ਸਟੈਨੋ-ਟਾਈਪਿਸਟਾਂ ਨੂੰ ਨਿਯੁਕਤੀ ਪੱਤਰ ਸੌਂਪੇ। ਪੰਜਾਬ ਸਿਵਲ ਸਕੱਤਰੇਤ ਸਥਿਤ ਆਪਣੇ ਦਫ਼ਤਰ ਵਿਖੇ ਨਵੇਂ ਭਰਤੀ ਹੋਏ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਕੈਬਨਿਟ ਮੰਤਰੀ ਨੇ ਉਨ੍ਹਾਂ ਨੂੰ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਲਾਭ ਲੋੜਵੰਦ ਵਿਅਕਤੀਆਂ ਤੱਕ ਪੁੱਜਦਾ ਕਰਨਾ ਯਕੀਨੀ ਬਣਾਉਣ ਵਾਸਤੇ ਤਨਦੇਹੀ ਤੇ ਇਮਾਨਦਾਰੀ ਨਾਲ ਕੰਮ ਕਰਨ ਪ੍ਰੇਰਿਆ। ਸ. ਲਾਲਜੀਤ ਸਿੰਘ ਭੁੱਲਰ ਨੇ ਭਰੋਸਾ ਪ੍ਰਗਟਾਇਆ ਕਿ ਨਵ-ਨਿਯੁਕਤ ਸਟਾਫ਼ ਵਿਭਾਗ ਵੱਲੋਂ ਕੀਤੀਆਂ ਪਹਿਲਕਦਮੀਆਂ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ ਅਤੇ ਇਨ੍ਹਾਂ ਪ੍ਰਤੀ ਜਾਗਰੂਕਤਾ ਫੈਲਾਉਣ ਵਿੱਚ ਅਹਿਮ ਭੂਮਿਕਾ ਨਿਭਾਏਗਾ। ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਹੁਣ ਤੱਕ 42,000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀ...

ਚੇਤਨ ਸਿੰਘ ਜੌੜਾਮਾਜਰਾ ਵੱਲੋਂ ਫ਼ਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਕਿਸਾਨਾਂ ਨੂੰ ਫਲਦਾਰ ਬੂਟੇ ਲਾਉਣ ਦੀ ਅਪੀਲ

Breaking News
ਚੰਡੀਗੜ੍ਹ, 30 ਜੁਲਾਈ: ਪੰਜਾਬ ਦੇ ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਕਿਸਾਨਾਂ ਨੂੰ ਫਲਦਾਰ ਬੂਟੇ ਲਾਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਬਾਗ਼ਬਾਨੀ ਵਿਭਾਗ ਵੱਲੋਂ ਇਹ ਬੂਟੇ ਕਿਫ਼ਾਇਤੀ ਦਰਾਂ 'ਤੇ ਮੁਹੱਈਆ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਸੂਬੇ ਭਰ ਵਿੱਚ ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਸਬੰਧੀ ਵਿਆਪਕ ਰਣਨੀਤੀ ਦਾ ਹਿੱਸਾ ਹੈ। ਉਨ੍ਹਾਂ ਕਿਹਾ ਕਿ ਮੌਨਸੂਨ ਸੀਜ਼ਨ ਫਲਦਾਰ ਰੁੱਖ ਲਾਉਣ ਲਈ ਢੁਕਵਾਂ ਅਤੇ ਅਨੁਕੂਲ ਹੈ ਅਤੇ ਸਰਕਾਰ ਦੀ ਇਹ ਪਹਿਲਕਦਮੀ ਕਣਕ-ਝੋਨੇ ਦੇ ਰਵਾਇਤੀ ਫ਼ਸਲੀ ਚੱਕਰ, ਜਿਸ ਨਾਲ ਧਰਤੀ ਹੇਠਲੇ ਪਾਣੀ ਦਾ ਪੱਧਰ ਕਾਫ਼ੀ ਹੇਠਾਂ ਚਲਾ ਗਿਆ ਹੈ, ਲਈ ਟਿਕਾਊ ਬਦਲ ਪੇਸ਼ ਕਰੇਗੀ। ਬਾਗ਼ਬਾਨੀ ਮੰਤਰੀ ਨੇ ਉਚੇਚੇ ਤੌਰ 'ਤੇ ਅੰਬ, ਅਮਰੂਦ, ਲੀਚੀ, ਚੀਕੂ, ਨਿੰਬੂ ਪ੍ਰਜਾਤੀ ਦੇ ਫਲਾਂ ਦੀਆਂ ਵੱਖ-ਵੱਖ ਕਿਸਮਾਂ, ਜਾਮੁਨ, ਬਿਲ ਅਤੇ ਕਟਹਲ ਸਮੇਤ ਵੱਖ-ਵੱਖ ਫਲਾਂ ਵਾਲੇ ਰੁੱਖਾਂ ਦੀ ਕਾਸ਼ਤ ਕਰਨ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਇਹ ਬੂਟੇ ਬਾਗ਼ਬਾਨੀ ਵਿਭਾਗ ਅਧੀਨ ਚੱਲ ਰਹੀਆਂ ਸਰਕਾਰੀ ਨਰਸਰੀਆਂ ਵਿੱਚ ਵਾਜਬ ਕੀਮਤਾਂ 'ਤੇ ਉਪਲਬਧ ਹਨ। ਇਸੇ ਦੌਰਾਨ...

ਦੀਨਾਨਗਰ ਵਿੱਚ 51.74 ਕਰੋੜ ਰੁਪਏ ਦੀ ਲਾਗਤ ਵਾਲੇ ਰੇਲਵੇ ਓਵਰ ਬ੍ਰਿਜ ਦਾ ਉਦਘਾਟਨ

Breaking News
ਦੀਨਾਨਗਰ, 29 ਜੁਲਾਈ: ਇਤਿਹਾਸਕ ਸ਼ਹਿਰ ਦੀਨਾਨਗਰ ਵਿੱਚ ਆਵਾਜਾਈ ਨੂੰ ਸੁਚਾਰੂ ਬਣਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਦੀਨਾਨਗਰ ਰੇਲਵੇ ਸਟੇਸ਼ਨ ਨੇੜੇ ਅੰਮ੍ਰਿਤਸਰ-ਪਠਾਨਕੋਟ ਰੇਲਵੇ ਸੈਕਸ਼ਨ ਉਤੇ ਨਵਾਂ ਬਣਿਆ ਰੇਲਵੇ ਓਵਰ ਬ੍ਰਿਜ ਲੋਕਾਂ ਨੂੰ ਸਮਰਪਿਤ ਕੀਤਾ। ਇੱਥੇ 51.74 ਕਰੋੜ ਰੁਪਏ ਦੀ ਲਾਗਤ ਨਾਲ ਬਣਿਆ ਇਹ ਰੇਲਵੇ ਓਵਰ ਬ੍ਰਿਜ ਮੁੱਖ ਮੰਤਰੀ ਦਾ ਸ਼ਹਿਰ ਦੇ ਲੋਕਾਂ ਲਈ ਬਹੁਤ ਵੱਡਾ ਤੋਹਫ਼ਾ ਹੈ। ਇਹ ਰੇਲਵੇ ਓਵਰ ਬ੍ਰਿਜ ਗੁਰਦਾਸਪੁਰ ਜ਼ਿਲ੍ਹੇ ਵਿੱਚ ਦੀਨਾਨਗਰ ਰੇਲਵੇ ਸਟੇਸ਼ਨ ਨੇੜੇ ਅੰਮ੍ਰਿਤਸਰ-ਪਠਾਨਕੋਟ ਰੇਲਵੇ ਸੈਕਸ਼ਨ ਉਤੇ ਸੀ-60 ਲੈਵਲ ਕਰਾਸਿੰਗ ਦੀ ਥਾਂ ਉਸਾਰਿਆ ਗਿਆ ਹੈ। ਇਸ ਕੰਮ ਵਿੱਚ ਰੇਲਵੇ ਵਾਲੇ ਹਿੱਸੇ ਤੇ ਨਾਲ ਜੁੜਦੀਆਂ ਸੜਕਾਂ ਦਾ ਕੰਮ ਸ਼ਾਮਲ ਹੈ ਅਤੇ ਇਸ ਉਤੇ ਪੂਰਾ ਪੈਸਾ ਪੰਜਾਬ ਸਰਕਾਰ ਵੱਲੋਂ ਖਰਚਿਆ ਗਿਆ ਹੈ। ਇਹ 7.30 ਮੀਟਰ ਲੰਮਾ ਤੇ 10.5 ਮੀਟਰ ਚੌੜਾ ਪ੍ਰਾਜੈਕਟ 2019 ਵਿੱਚ ਸ਼ੁਰੂ ਹੋਇਆ ਸੀ ਅਤੇ ਸਮੇਂ ਸਿਰ ਮੁਕੰਮਲ ਹੋਇਆ ਹੈ। ਇਸ ਰੇਲਵੇ ਓਵਰ ਬ੍ਰਿਜ ਦੇ ਦੋਵੇਂ ਪਾਸੇ 0.75 ਮੀਟਰ ਚੌੜਾ ਫੁੱਟਪਾਥ ਉਸਾਰਿਆ ਗਿਆ ਹੈ ਅਤੇ ਦੋਵੇਂ ਪਾਸਿਆਂ ਉਤੇ ...