ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਬ੍ਰਿਟਿਸ਼ ਕੋਲੰਬੀਆ ਦੇ ਸਪੀਕਰ ਨਾਲ ਮੁਲਾਕਾਤ, ਦੋਵਾਂ ਦੇਸ਼ਾਂ ਦਰਮਿਆਨ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਕੀਤਾ ਵਿਚਾਰ-ਵਟਾਂਦਰਾ
ਚੰਡੀਗੜ੍ਹ, 16 ਦਸੰਬਰ 2025:
ਬ੍ਰਿਟਿਸ਼ ਕੋਲੰਬੀਆ ਦੇ ਵਿਧਾਨ ਸਭਾ ਸਪੀਕਰ ਸ੍ਰੀ ਰਾਜ ਚੌਹਾਨ ਨੇ ਅੱਜ ਪੰਜਾਬ ਵਿਧਾਨ ਸਭਾ ਦਾ ਦੌਰਾ ਕੀਤਾ। ਉਨ੍ਹਾਂ ਦੇ ਨਾਲ ਉਨ੍ਹਾਂ ਦੀ ਪਤਨੀ, ਬੇਟੀ ਅਤੇ ਭਰਾ ਵੀ ਮੌਜੂਦ ਸਨ। ਇਸ ਮੌਕੇ ਉਹ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨਾਲ ਮਿਲ ਕੇ ਬੇਹੱਦ ਖੁਸ਼ ਹੋਏ ਅਤੇ ਉਨ੍ਹਾਂ ਨੇ ਦੋਵਾਂ ਦੇਸ਼ਾਂ ਦਰਮਿਆਨ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਵੱਖ-ਵੱਖ ਮੁੱਦਿਆਂ 'ਤੇ ਚਰਚਾ ਕੀਤੀ। ਉਹ ਬ੍ਰਿਟਿਸ਼ ਕੋਲੰਬੀਆ ਦੇ ਪਹਿਲੇ ਪੰਜਾਬੀ ਸਪੀਕਰ ਹਨ ਅਤੇ ਲੰਬੇ ਸਮੇਂ ਤੋਂ ਕੈਨੇਡਾ ਵਿੱਚ ਰਹਿ ਰਹੇ ਭਾਰਤੀਆਂ ਦਾ ਮਾਰਗਦਰਸ਼ਨ ਵੀ ਕਰ ਰਹੇ ਹਨ। ਉਹ ਕੈਨੇਡਾ ਵਿੱਚ ਲੰਬੇ ਸਮੇਂ ਤੋਂ ਸੇਵਾ ਨਿਭਾ ਰਹੇ ਹਨ, ਜੋ ਕਿ ਪੰਜਾਬੀਆਂ ਲਈ ਬੜੇ ਮਾਣ ਵਾਲੀ ਗੱਲ ਹੈ।
ਸ. ਸੰਧਵਾਂ ਨੇ ਕਿਹਾ ਕਿ ਕੈਨੇਡਾ ਦੀ ਧਰਤੀ ‘ਤੇ ਦੂਜਾ ਪੰਜਾਬ ਵਸਦਾ ਹੈ ਜੋ ਕੈਨੇਡਾ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਸਾਬਤ ਹੋਇਆ ਹੈ। ਬ੍ਰਿਟਿਸ਼ ਕੋਲੰਬੀਆ ਦੇ ਸਪੀਕਰ ਨੇ ਪੰਜਾਬ ਨਾਲ ਵਪਾਰ ਵਧਾਉਣ ਅਤੇ ਤਕਨਾਲੋਜੀ ਦੇ ਅਦਾਨ-ਪ੍ਰਦਾਨ ਦੀ ਇੱਛਾ ਪ੍ਰਗਟਾਈ ਤਾਂ ਜੋ ਦੋਵੇਂ ਦੇਸ਼ ਇਸ ਦਾ ਲਾਭ ਲੈ ਸਕਣ।
ਬ੍ਰਿਟਿਸ਼ ਕੋਲੰਬੀਆ ਦ...








