Tuesday, September 29Malwa News
Shadow

Breaking News

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੀਟਿੰਗ ਤੋਂ ਬਾਅਦ ਪਟਵਾਰ ਯੂਨੀਅਨ ਨੇ ਆਪਣੀ ਹੜਤਾਲ ਵਾਪਸ ਲਈ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੀਟਿੰਗ ਤੋਂ ਬਾਅਦ ਪਟਵਾਰ ਯੂਨੀਅਨ ਨੇ ਆਪਣੀ ਹੜਤਾਲ ਵਾਪਸ ਲਈ

Breaking News
ਚੰਡੀਗੜ੍ਹ; 23 ਸਤੰਬਰ 2026: ਆਮ ਲੋਕਾਂ ਨੂੰ ਵੱਡੀ ਰਾਹਤ ਦੇਣ ਦੇ ਉਦੇਸ਼ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅਧਿਕਾਰੀਆਂ ਨੂੰ ਵਡੇਰੇ ਜਨਤਕ ਹਿੱਤ ਵਿੱਚ 1,000 ਤੋਂ ਵੱਧ ਮਾਲ ਪਟਵਾਰੀਆਂ ਦੀ ਭਰਤੀ ਪ੍ਰਕਿਰਿਆ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ। ਇਹ ਫ਼ੈਸਲਾ ਅੱਜ ਇਥੇ ਰੈਵੇਨਿਊ ਪਟਵਾਰ ਯੂਨੀਅਨ ਦੇ ਵਫ਼ਦ ਨਾਲ ਹੋਈ ਮੀਟਿੰਗ ਦੌਰਾਨ ਲਿਆ ਗਿਆ। ਇਸ 'ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “1,000 ਤੋਂ ਵੱਧ ਮਾਲ ਪਟਵਾਰੀਆਂ ਦੀ ਭਰਤੀ ਨਾਲ ਆਮ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ, ਜਿਸ ਨਾਲ ਲੋਕਾਂ ਦੇ ਰੋਜ਼ਾਨਾ ਦੇ ਪ੍ਰਸ਼ਾਸਨਿਕ ਕੰਮਕਾਜ ਹੋਰ ਆਸਾਨ ਤੇ ਸੁਚਾਰੂ ਹੋ ਜਾਣਗੇ। ਉਨ੍ਹਾਂ ਕਿਹਾ ਕਿ ਇਸ ਭਰਤੀ ਪ੍ਰਕਿਰਿਆ ਦਾ ਅਮਲ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇਗਾ।” ਮੁੱਖ ਮੰਤਰੀ ਨੇ ਕਿਹਾ, “ਇਹ ਬਹੁਤ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਯੂਨੀਅਨ ਨੇ ਆਪਣੀਆਂ ਜਾਇਜ਼ ਮੰਗਾਂ ਮੰਨੇ ਜਾਣ 'ਤੇ ਆਪਣੀ ਹੜਤਾਲ ਵਾਪਸ ਲੈਣ ਦਾ ਫ਼ੈਸਲਾ ਕੀਤਾ ਹੈ। ਸੂਬਾ ਸਰਕਾਰ ਨੇ ਪਟਵਾਰੀਆਂ ਦੇ ਪਟਵਾਰੀ ਕਾਡਰ ਨੂੰ ਰਾਜ ਪੱਧਰੀ ਤੋਂ ਵਾਪਸ ਜ਼ਿਲ੍ਹਾ ਪੱਧਰੀ ਕਾਡਰ ਕਰਨ ਦੀ ਮੰਗ ਨੂੰ ਸਿਧਾਂਤ...
ਭਗਵੰਤ ਸਿੰਘ ਮਾਨ ਸਰਕਾਰ ਵੱਲੋਂ 8 ਲੱਖ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਤਿਉਹਾਰੀ ਸੀਜ਼ਨ ਦੀ ਸੌਗਾਤ, ਡੀ.ਏ. ਦਾ ਅੱਠ ਫੀਸਦੀ ਵਾਧਾ ਸਤੰਬਰ ਦੀ ਤਨਖਾਹ ਨਾਲ ਮਿਲੇਗਾ

ਭਗਵੰਤ ਸਿੰਘ ਮਾਨ ਸਰਕਾਰ ਵੱਲੋਂ 8 ਲੱਖ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਤਿਉਹਾਰੀ ਸੀਜ਼ਨ ਦੀ ਸੌਗਾਤ, ਡੀ.ਏ. ਦਾ ਅੱਠ ਫੀਸਦੀ ਵਾਧਾ ਸਤੰਬਰ ਦੀ ਤਨਖਾਹ ਨਾਲ ਮਿਲੇਗਾ

Breaking News
*ਚੰਡੀਗੜ੍ਹ; 23 ਸਤੰਬਰ 2026: * ਪੰਜਾਬ ਭਰ ਦੇ 8 ਲੱਖ ਤੋਂ ਵੱਧ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ ਵੱਡੇ ਤਿਉਹਾਰੀ ਤੋਹਫ਼ੇ ਵਜੋਂ  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 1 ਸਤੰਬਰ, 2026 ਤੋਂ ਮਹਿੰਗਾਈ ਭੱਤੇ (ਡੀ.ਏ.) ਵਿੱਚ 8 ਫੀਸਦੀ ਵਾਧਾ ਕਰਨ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਇਸ ਨਾਲ ਮੁਲਾਜ਼ਮ ਨੁਮਾਇੰਦਿਆਂ ਨੂੰ ਦਿੱਤਾ ਭਰੋਸਾ ਪੂਰਾ ਹੋਇਆ ਹੈ ਅਤੇ ਮੁਲਾਜ਼ਮਾਂ ਦੀ ਭਲਾਈ ਅਤੇ ਵਿੱਤੀ ਖੁਸ਼ਹਾਲੀ ਪ੍ਰਤੀ ਸਰਕਾਰ ਦੀ ਵਚਨਬੱਧਤਾ ਹੋਰ ਮਜ਼ਬੂਤ ਹੋਈ ਹੈ।ਇਸ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਨੇ ਕਿਹਾ ਕਿ ਇਹ ਫੈਸਲਾ ਸੂਬਾ ਸਰਕਾਰ ਦੀ ਆਪਣੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀ ਭਲਾਈ ਅਤੇ ਵਿੱਤੀ ਖੁਸ਼ਹਾਲੀ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਮੁੱਖ ਮੰਤਰੀ ਦਫ਼ਤਰ ਨੇ ਕਿਹਾ, "ਵਧਿਆ ਹੋਇਆ ਡੀ.ਏ. ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਅਜਿਹੇ ਸਮੇਂ ਵਿੱਚ ਵਾਧੂ ਵਿੱਤੀ ਇਮਦਾਦ ਦੇਵੇਗਾ, ਜਦੋਂ ਘਰੇਲੂ ਖਰਚੇ ਤੇ ਜ਼ਰੂਰੀ ਵਸਤਾਂ ਦੀਆਂ ਕੀਮਤਾਂ ਵਧ ਗਈਆਂ ਹਨ।"ਇਹ ਫੈਸਲਾ ਮੁਲਾਜ਼ਮ ਯੂਨੀਅਨਾਂ ਦੇ ਨੁਮਾਇੰਦਿਆਂ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮ...
ਸੜਕਾਂ ਤੋਂ ਪਰਿਵਾਰ ਦੀ ਛਾਂ ਤੱਕ: ਪੰਜਾਬ ਸਰਕਾਰ ਨੇ ਬੱਚੀ ਨੂੰ ਦਿੱਤਾ ਨਵਾਂ ਜੀਵਨ; ਡਾ. ਬਲਜੀਤ ਕੌਰ ਨੇ ਬਾਲ ਸੁਰੱਖਿਆ ਪ੍ਰਤੀ ਵਚਨਬੱਧਤਾ ਦੁਹਰਾਈ

ਸੜਕਾਂ ਤੋਂ ਪਰਿਵਾਰ ਦੀ ਛਾਂ ਤੱਕ: ਪੰਜਾਬ ਸਰਕਾਰ ਨੇ ਬੱਚੀ ਨੂੰ ਦਿੱਤਾ ਨਵਾਂ ਜੀਵਨ; ਡਾ. ਬਲਜੀਤ ਕੌਰ ਨੇ ਬਾਲ ਸੁਰੱਖਿਆ ਪ੍ਰਤੀ ਵਚਨਬੱਧਤਾ ਦੁਹਰਾਈ

Breaking News
ਚੰਡੀਗੜ੍ਹ, 23 ਸਤੰਬਰ: ਪੰਜਾਬ ਸਰਕਾਰ ਦੀ ਬਾਲ-ਕੇਂਦਰਿਤ ਅਤੇ ਸੰਵੇਦਨਸ਼ੀਲ ਸੋਚ ਦਾ ਇੱਕ ਹੋਰ ਪ੍ਰੇਰਣਾਦਾਇਕ ਉਦਾਹਰਨ ਸਾਹਮਣੇ ਆਇਆ ਹੈ, ਜਿੱਥੇ ਸੜਕਾਂ ’ਤੇ ਅਸੁਰੱਖਿਅਤ ਹਾਲਾਤਾਂ ਵਿੱਚ ਜੀਵਨ ਬਤੀਤ ਕਰ ਰਹੀ ਇੱਕ ਨੰਨ੍ਹੀ ਬੱਚੀ ਨੂੰ ਹੁਣ ਇੱਕ ਪਿਆਰ ਭਰੇ ਅਤੇ ਸੁਰੱਖਿਅਤ ਪਰਿਵਾਰ ਦੀ ਛਾਂ ਮਿਲੀ ਹੈ। ਕਾਨੂੰਨੀ ਗੋਦ ਲੈਣ ਦੀ ਪ੍ਰਕਿਰਿਆ ਰਾਹੀਂ ਇਹ ਬੱਚੀ ਹੁਣ ਆਪਣੇ ਜੀਵਨ ਦੇ ਇੱਕ ਨਵੇਂ ਅਧਿਆਇ ਵਿੱਚ ਦਾਖ਼ਲ ਹੋ ਗਈ ਹੈ, ਜਿੱਥੇ ਉਸਨੂੰ ਪਿਆਰ, ਸਨੇਹ, ਸੁਰੱਖਿਆ ਅਤੇ ਬਿਹਤਰ ਭਵਿੱਖ ਦੀਆਂ ਸੰਭਾਵਨਾਵਾਂ ਮਿਲਣਗੀਆਂ। ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਉਦੇਸ਼ ਕੇਵਲ ਬੱਚਿਆਂ ਨੂੰ ਮੁਸ਼ਕਲ ਹਾਲਾਤਾਂ ਵਿਚੋਂ ਬਾਹਰ ਕੱਢਣਾ ਹੀ ਨਹੀਂ, ਸਗੋਂ ਉਨ੍ਹਾਂ ਨੂੰ ਸਨਮਾਨਪੂਰਨ ਜੀਵਨ, ਸੁਰੱਖਿਅਤ ਭਵਿੱਖ ਅਤੇ ਪਰਿਵਾਰਕ ਪਿਆਰ ਦਾ ਅਹਿਸਾਸ ਕਰਵਾਉਣਾ ਵੀ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਬੱਚਾ ਗਰੀਬੀ, ਬੇਸਹਾਰਾਪਣ ਜਾਂ ਹਾਲਾਤਾਂ ਦਾ ਸ਼ਿਕਾਰ ਹੋ ਕੇ ਆਪਣੇ ਬਚਪਨ ਤੋਂ ਵਾਂਝਾ ਨਾ ਰਹ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਹਿਰੀ ਅਤੇ ਪੇਂਡੂ ਸਥਾਨਕ ਸੰਸਥਾਵਾਂ ਲਈ ਮਜ਼ਬੂਤ ​​ਵਿੱਤੀ ਢਾਂਚੇ ਦੀ ਵਕਾਲਤ ਕੀਤੀ; ਨਵੇਂ ਬਣੇ ਸੱਤਵੇਂ ਪੰਜਾਬ ਵਿੱਤ ਕਮਿਸ਼ਨ ਨਾਲ ਕੀਤੀ ਮੀਟਿੰਗ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਹਿਰੀ ਅਤੇ ਪੇਂਡੂ ਸਥਾਨਕ ਸੰਸਥਾਵਾਂ ਲਈ ਮਜ਼ਬੂਤ ​​ਵਿੱਤੀ ਢਾਂਚੇ ਦੀ ਵਕਾਲਤ ਕੀਤੀ; ਨਵੇਂ ਬਣੇ ਸੱਤਵੇਂ ਪੰਜਾਬ ਵਿੱਤ ਕਮਿਸ਼ਨ ਨਾਲ ਕੀਤੀ ਮੀਟਿੰਗ

Breaking News
ਚੰਡੀਗੜ੍ਹ, 22 ਸਤੰਬਰ-  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਹਿਰੀ ਅਤੇ ਪੇਂਡੂ ਸਥਾਨਕ ਸੰਸਥਾਵਾਂ ਲਈ ਮਜ਼ਬੂਤ ​​ਵਿੱਤੀ ਢਾਂਚੇ ਦੀ ਵਕਾਲਤ ਕੀਤੀ। ਉਨ੍ਹਾਂ ਵਿੱਤੀ ਸਥਿਰਤਾ ਅਤੇ ਜ਼ਮੀਨੀ ਪੱਧਰ ਉੱਤੇ ਪ੍ਰਭਾਵਸ਼ਾਲੀ ਸ਼ਾਸਨ ਯਕੀਨੀ ਬਣਾਉਣ ਲਈ ਸੂਬਿਆਂ ਵਾਸਤੇ ਅਨੁਸ਼ਾਸਿਤ ਵਿੱਤੀ ਰਾਹ ਅਤੇ ਟਿਕਾਊ ਵਿੱਤੀ ਸੰਸਥਾਵਾਂ ਦੀ ਲੋੜ 'ਤੇ ਜ਼ੋਰ ਦਿੱਤਾ। ਨਵੇਂ ਬਣੇ ਸੱਤਵੇਂ ਪੰਜਾਬ ਵਿੱਤ ਕਮਿਸ਼ਨ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਕਮਿਸ਼ਨ ਦਾ ਗਠਨ ਪੰਚਾਇਤਾਂ/ਨਗਰਪਾਲਿਕਾਵਾਂ ਅਤੇ ਰਾਜ ਵਿਚਕਾਰ ਟੈਕਸਾਂ, ਡਿਊਟੀਆਂ, ਰੋਡ ਟੈਕਸ ਅਤੇ ਹੋਰਾਂ ਦੀ ਵੰਡ ਲਈ ਵਿਸ਼ੇਸ਼ ਸਿਫ਼ਾਰਸ਼ਾਂ ਕਰਨ ਤੋਂ ਇਲਾਵਾ ਇਨ੍ਹਾਂ ਨਾਗਰਿਕ ਸੰਸਥਾਵਾਂ ਦੀ ਵਿੱਤੀ ਸਥਿਤੀ ਸੁਧਾਰਨ ਲਈ ਹੋਰ ਸਿਫ਼ਾਰਸ਼ਾਂ ਕਰਨ ਲਈ ਕੀਤਾ ਗਿਆ ਹੈ।" ਮੁੱਖ ਮੰਤਰੀ ਨੇ ਕਿਹਾ, "ਕਮਿਸ਼ਨ ਪੰਚਾਇਤੀ ਰਾਜ ਸੰਸਥਾਵਾਂ ਅਤੇ ਨਗਰਪਾਲਿਕਾਵਾਂ ਨੂੰ ਵਿੱਤੀ ਵਿਕੇਂਦਰੀਕਰਣ ਯਕੀਨੀ ਬਣਾਉਣ ਲਈ ਸੰਵਿਧਾਨਕ ਜ਼ਰੀਆ ਹੈ। ਇਸ ਦਾ ਮਨੋਰਥ ਇਹ ਯਕੀਨੀ ਬਣਾਉਣਾ ਹੈ ਕਿ 73ਵੀਂ ਸੰਵਿਧਾਨਕ ਸੋਧ ਤਹਿਤ ਬਣਾਈਆਂ ਗਈਆਂ ਜ਼ਮ...
ਅਮਰਜੀਤ ਸਿੰਘ ਚਾਵਲਾ ‘ਤੇ ਲੱਗੇ ਗੰਭੀਰ ਦੋਸ਼ਾਂ ‘ਤੇ ਸੁਖਬੀਰ ਬਾਦਲ ਅਜੇ ਵੀ ਚੁੱਪ ਕਿਉਂ? – ਬਲਤੇਜ ਪੰਨੂ

ਅਮਰਜੀਤ ਸਿੰਘ ਚਾਵਲਾ ‘ਤੇ ਲੱਗੇ ਗੰਭੀਰ ਦੋਸ਼ਾਂ ‘ਤੇ ਸੁਖਬੀਰ ਬਾਦਲ ਅਜੇ ਵੀ ਚੁੱਪ ਕਿਉਂ? – ਬਲਤੇਜ ਪੰਨੂ

Breaking News
ਚੰਡੀਗੜ੍ਹ 22 ਸਤੰਬਰ-    ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਮੰਗਲਵਾਰ ਨੂੰ ਬਹਿਰੀਨ ਦੀ ਇੱਕ ਔਰਤ ਵੱਲੋਂ ਅਕਾਲੀ ਨੇਤਾ ਅਮਰਜੀਤ ਸਿੰਘ ਚਾਵਲਾ ਅਤੇ ਹੋਰਾਂ ਵਿਰੁੱਧ ਲਗਾਏ ਗਏ ਗੰਭੀਰ ਦੋਸ਼ਾਂ 'ਤੇ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਐਸਜੀਪੀਸੀ ਲੀਡਰਸ਼ਿਪ, ਸੀਨੀਅਰ ਅਕਾਲੀ ਨੇਤਾਵਾਂ, ਕਾਂਗਰਸ ਨੇਤਾਵਾਂ ਅਤੇ ਭਾਜਪਾ ਨੇਤਾਵਾਂ ਦੀ ਲਗਾਤਾਰ ਚੁੱਪ 'ਤੇ ਸਵਾਲ ਚੁੱਕੇ ਹਨ। ਉਨ੍ਹਾਂ ਨੇ ਅਕਾਲੀ ਨੇਤਾ ਹਰਸਿਮਰਤ ਕੌਰ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ, ਕਾਂਗਰਸੀ ਨੇਤਾ ਸੁਖਪਾਲ ਸਿੰਘ ਖਹਿਰਾ, ਪ੍ਰਤਾਪ ਸਿੰਘ ਬਾਜਵਾ, ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਭਾਜਪਾ ਦੇ ਸੀਨੀਅਰ ਨੇਤਾਵਾਂ ਦੀ ਚੁੱਪ 'ਤੇ ਵੀ ਪ੍ਰਸ਼ਨ ਚੁੱਕੇ। ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ, "ਬਹਿਰੀਨ ਤੋਂ ਆਈ ਇੱਕ ਔਰਤ ਦੀ ਸ਼ਿਕਾਇਤ ਤੋਂ ਬਾਅਦ ਐਫਆਈਆਰ ਦਰਜ ਕੀਤੀ ਗਈ ਸੀ ਅਤੇ ਇਹ ਮੁੱਦਾ ਹੁਣ ਕਈ ਦਿਨਾਂ ਤੋਂ ਚੱਲ ਰਿਹਾ ਹੈ। ਅਮਰਜੀਤ ਸਿੰਘ ਚਾਵਲਾ ਨੇ ਐਸਜੀਪੀਸੀ ਮੈਂਬਰਸ਼ਿਪ ਅਤੇ ਹੋਰ ਅਹੁਦਿਆਂ ਤੋਂ ਅਸਤੀਫਾ ਦੇ...
ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਉਨ੍ਹਾਂ ਦੇ ਸਮਰਥਕਾਂ ਦਾ ਆਪ ਵਿੱਚ ਕੀਤਾ ਸਵਾਗਤ

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਉਨ੍ਹਾਂ ਦੇ ਸਮਰਥਕਾਂ ਦਾ ਆਪ ਵਿੱਚ ਕੀਤਾ ਸਵਾਗਤ

Breaking News
ਚੰਡੀਗੜ੍ਹ 22 ਸਤੰਬਰ-  ਆਮ ਆਦਮੀ ਪਾਰਟੀ (ਆਪ) ਨੂੰ ਮਾਝੇ ਵਿੱਚ ਉਸ ਵੇਲੇ ਵੱਡੀ ਸਿਆਸੀ ਮਜ਼ਬੂਤੀ ਮਿਲੀ, ਜਦੋਂ ਸਾਬਕਾ ਸਾਂਸਦ ਸਵਰਗੀ ਰਣਜੀਤ ਸਿੰਘ ਬ੍ਰਹਮਪੁਰਾ ਦੇ ਸਪੁੱਤਰ ਅਤੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਆਪਣੇ ਸਾਥੀਆਂ ਸਮੇਤ ਆਪ ਵਿੱਚ ਸ਼ਾਮਲ ਹੋ ਗਏ। ਮੁੱਖ ਮੰਤਰੀ ਭਗਵੰਤ ਮਾਨ ਨੇ ਬ੍ਰਹਮਪੁਰਾ ਅਤੇ ਸਾਥੀਆਂ ਦਾ ਸਵਾਗਤ ਕਰਦਿਆਂ ਉਨ੍ਹਾਂ ਦੀ ਪਾਰਟੀ ਵਿੱਚ ਰਸਮੀ ਤੌਰ ਤੇ ਸ਼ਮੂਲੀਅਤ ਕਰਵਾਈ। ਨਵੇਂ ਆਗੂਆਂ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਮਾਜ ਅਤੇ ਪੰਜਾਬ ਲਈ ਚੰਗੀ ਸੋਚ ਰੱਖਣ ਵਾਲੇ ਲੋਕਾਂ ਦਾ ਆਮ ਆਦਮੀ ਪਾਰਟੀ ਵਿੱਚ ਹਮੇਸ਼ਾ ਸਵਾਗਤ ਹੈ। ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਉਹਨਾਂ ਦੇ ਸਾਥੀਆਂ ਦੇ ਆਉਣ ਨਾਲ ਮਾਝੇ ਦੇ ਨਾਲ-ਨਾਲ ਪੂਰੇ ਪੰਜਾਬ ਵਿੱਚ ਪਾਰਟੀ ਹੋਰ ਮਜ਼ਬੂਤ ਹੋਵੇਗੀ। ਅਸੀਂ ਸਾਰੇ ਰਲ-ਮਿਲ ਕੇ ਪੰਜਾਬ ਦੇ ਵਿਕਾਸ ਅਤੇ ਰੰਗਲਾ ਪੰਜਾਬ ਬਣਾਉਣ ਦੇ ਸੁਪਨੇ ਨੂੰ ਪੂਰਾ ਕਰਨ ਲਈ ਕੰਮ ਕਰਾਂਗੇ। ਰਵਿੰਦਰ ਸਿੰਘ ਬ੍ਰਹਮਪੁਰਾ ਦੇ ਨਾਲ ਆਪ 'ਚ ਸ਼ਾਮਲ ਹੋਣ ਵਾਲੀਆਂ ਮੁੱਖ ਸ਼ਖਸੀਅਤਾਂ ਵਿੱਚ ਕੰਵਰਦੀਪ ਸਿੰਘ ਬ੍ਰਹਮਪੁਰਾ, ਅਮਰੀਕ ਸਿੰਘ...
ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਮਾਨ ਸਰਕਾਰ ਕੱਢੇਗੀ ਚਾਰ ਵਿਸ਼ਾਲ ਸ਼ੋਭਾ ਯਾਤਰਾਵਾਂ: ਹਰਪਾਲ ਸਿੰਘ ਚੀਮਾ

ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਮਾਨ ਸਰਕਾਰ ਕੱਢੇਗੀ ਚਾਰ ਵਿਸ਼ਾਲ ਸ਼ੋਭਾ ਯਾਤਰਾਵਾਂ: ਹਰਪਾਲ ਸਿੰਘ ਚੀਮਾ

Breaking News
ਚੰਡੀਗੜ੍ਹ; 22 ਸਤੰਬਰ 2026:ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਆਗਾਮੀ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਜ ਪੱਧਰੀ ਸਮਾਗਮਾਂ ਦੀ ਲੜੀ ਵਜੋਂ ਦੇਸ਼ ਭਰ ਦੇ ਪ੍ਰਮੁੱਖ ਅਧਿਆਤਮਿਕ ਅਤੇ ਇਤਿਹਾਸਕ ਅਸਥਾਨਾਂ ਨੂੰ ਸ੍ਰੀ ਖੁਰਾਲਗੜ੍ਹ ਸਾਹਿਬ ਨਾਲ ਜੋੜਨ ਵਾਲੀਆਂ ਚਾਰ ਵਿਸ਼ਾਲ ਸ਼ੋਭਾ ਯਾਤਰਾਵਾਂ ਕੱਢਣ ਦਾ ਫ਼ੈਸਲਾ ਕੀਤਾ ਹੈ। ਇਸ ਦਾ ਐਲਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਕੀਤਾ। ਪੰਜਾਬ ਭਵਨ ਵਿਖੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਅਤੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨਾਲ ਸਾਂਝੀ ਪ੍ਰੈੱਸ ਕਾਨਫਰੰਸ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਨ੍ਹਾਂ ਵਿਸ਼ਾਲ ਧਾਰਮਿਕ ਨਗਰ ਕੀਰਤਨ ਦਾ ਉਦੇਸ਼ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਸਰਬਸਾਂਝੇ ਸੰਦੇਸ਼ ਅਤੇ ਪਵਿੱਤਰ ਬਾਣੀ ਦਾ ਪ੍ਰਸਾਰ ਕਰਨਾ ਹੈ, ਤਾਂ ਜੋ ਅਗਲੇ ਸਾਲ ਫਰਵਰੀ ਵਿੱਚ ਆਉਣ ਵਾਲੇ 650ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਸ਼ਰਧਾਲੂਆਂ ਨੂੰ ਸ਼ਰਧਾ ਅਤੇ ਆਪਸੀ ਸਦਭਾਵਨਾ ਦੇ ਸੂਤਰ ਵਿੱ...
5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ

5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ

Breaking News
ਚੰਡੀਗੜ੍ਹ, 21 ਸਤੰਬਰ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਪੰਜਾਬ ਵਿੱਚ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਹੁਣ ਸਿਰਫ਼ ਰਵਾਇਤੀ ਪੁਲਿਸ ਕਾਰਵਾਈ ਤੱਕ ਸੀਮਤ ਨਹੀਂ ਰਹੀ, ਸਗੋਂ ਨਸ਼ਿਆਂ ਖ਼ਿਲਾਫ਼ ਪੰਜ-ਸੂਤਰੀ ਵਿਆਪਕ ਰਣਨੀਤੀ ਵਜੋਂ ਅੱਗੇ ਵੱਧ ਰਹੀ ਹੈ; ਇਸ ਤਹਿਤ ਪੁਲਿਸ, ਅਧਿਆਪਕ, ਭਾਈਚਾਰਕ ਵਲੰਟੀਅਰ, ਨੌਜਵਾਨ ਅਤੇ ਸਿਹਤ ਕਰਮਚਾਰੀ ਮਿਲ ਕੇ ਨਸ਼ਿਆਂ ਦੀ ਸਪਲਾਈ ਦੇ ਨੈੱਟਵਰਕ ’ਤੇ ਕਾਰਵਾਈ ਕਰਨ, ਨਸ਼ਿਆਂ ਦੀ ਰੋਕਥਾਮ ਕਰਨ, ਸੂਚਨਾ ਤੰਤਰ ਨੂੰ ਮਜ਼ਬੂਤ ਕਰਨ ਅਤੇ ਨਸ਼ਿਆਂ ਦੀ ਸਮੱਸਿਆ ਨਾਲ ਜੂਝ ਰਹੇ ਲੋਕਾਂ ਨੂੰ ਸਮੇਂ ਸਿਰ ਇਲਾਜ ਮੁਹੱਈਆ ਕਰਵਾਉਣ ਲਈ ਕੰਮ ਕਰ ਰਹੇ ਹਨ। ਸੁਨੇਹਾ ਸਪੱਸ਼ਟ ਹੈ: ਪੰਜਾਬ ਨਸ਼ਿਆਂ ਖ਼ਿਲਾਫ਼ ਲੜਾਈ ਸਿਰਫ਼ ਪੁਲਿਸ ਥਾਣਿਆਂ ਤੋਂ ਨਹੀਂ ਲੜੇਗਾ। ਇਹ ਲੜਾਈ ਹੁਣ ਪਿੰਡਾਂ, ਸਕੂਲਾਂ, ਕਾਲਜਾਂ, ਭਾਈਚਾਰਿਆਂ ਅਤੇ ਸਿਹਤ ਕੇਂਦਰਾਂ ਤੱਕ ਪਹੁੰਚ ਰਹੀ ਹੈ। ਜਿੱਥੇ ਪੁਲਿਸ ਨਸ਼ਿਆਂ ਦੀ ਸਪਲਾਈ ਦੇ ਨੈੱਟਵਰਕ ਨੂੰ ਤੋੜਨ ਅਤੇ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਕਰਨ ਵਿੱਚ ਜੁਟੀ ਹੋਈ ਹੈ, ਉੱਥੇ ਭਾਈਚਾਰਕ ਨੁਮਾਇੰਦੇ ਜ਼ਮੀਨੀ ਪੱਧਰ ’ਤੇ ਨਿਗਰਾਨੀ ਨੂੰ ਮਜ਼...
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਵਿਸਤ੍ਰਿਤ ਮੀਟਿੰਗਾਂ, ਮਿਡ-ਡੇ-ਮੀਲ ਅਤੇ ਮਾਣ-ਭੱਤਾ ਵਰਕਰਾਂ ਨੂੰ ਦਿੱਤਾ ਭਰੋਸਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਵਿਸਤ੍ਰਿਤ ਮੀਟਿੰਗਾਂ, ਮਿਡ-ਡੇ-ਮੀਲ ਅਤੇ ਮਾਣ-ਭੱਤਾ ਵਰਕਰਾਂ ਨੂੰ ਦਿੱਤਾ ਭਰੋਸਾ

Breaking News
ਚੰਡੀਗੜ੍ਹ, 21 ਸਤੰਬਰ 2026- ਮੁਲਾਜ਼ਮਾਂ ਦੇ ਮਸਲਿਆਂ ਦੇ ਹੱਲ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵਜੋਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਮਿਡ-ਡੇ-ਮੀਲ ਸਕੀਮ ਅਧੀਨ ਕੰਮ ਕਰਦੇ ਮੁਲਾਜ਼ਮਾਂ ਦੀਆਂ ਵੱਖ-ਵੱਖ ਯੂਨੀਅਨਾਂ ਅਤੇ ਮਾਣ-ਭੱਤਾ ਵਰਕਰਾਂ ਦੇ ਸਾਂਝੇ ਮੋਰਚੇ ਨਾਲ ਵਿਸਤ੍ਰਿਤ ਮੀਟਿੰਗਾਂ ਕੀਤੀਆਂ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਰਕਰਾਂ ਦੀਆਂ ਯੂਨੀਅਨਾਂ ਨਾਲ ਉਨ੍ਹਾਂ ਦੀਆਂ ਮੰਗਾਂ ਅਤੇ ਮਸਲਿਆਂ ਬਾਰੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਕਿਹਾ, “ਮੈਂ ਸਬੰਧਤ ਵਿਭਾਗਾਂ ਨੂੰ ਵਿਭਾਗੀ ਪੱਧਰ ਦੇ ਮਸਲਿਆਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਰੁਜ਼ਗਾਰ ਦੇ ਮਾਮਲਿਆਂ ਨਾਲ ਸਬੰਧਤ ਸਾਰੀਆਂ ਜਾਇਜ਼ ਤਜਵੀਜ਼ਾਂ ਪਰਸੋਨਲ ਵਿਭਾਗ ਨੂੰ ਭੇਜੀਆਂ ਜਾਣ, ਜਦੋਂ ਕਿ ਵਿੱਤੀ ਪਹਿਲੂਆਂ ਵਾਲੇ ਮਾਮਲੇ ਵਿੱਤ ਵਿਭਾਗ ਨੂੰ ਭੇਜੇ ਜਾਣ ਦੇ ਨਿਰਦੇਸ਼ ਦਿੱਤੇ।” ਮੀਟਿੰਗਾਂ ਦੌਰਾਨ ਵਿੱਤ ਮੰਤਰੀ ਨੇ ਯੂਨੀਅਨ ਲੀਡਰਸ਼ਿਪ ਨੂੰ ਭਰੋਸਾ ਦਿਵਾਇਆ, “ਭਗਵੰਤ ਸਿੰਘ ਮਾਨ ਸਰਕਾਰ ਵਰਕਰਾਂ ਦੀਆਂ ਜਾਇਜ਼ ਮੰਗਾਂ ਨੂੰ ਹੱਲ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ, ਅ...
ਪੰਜਾਬ ਨੇ ਟੈਕਸ ਚੋਰਾਂ ਖਿਲਾਫ਼ ਸ਼ਿਕੰਜਾ ਹੋਰ ਕੱਸਿਆ: ਤਾਜ਼ਾ ਕਾਰਵਾਈ ਵਿੱਚ 4.5 ਕਰੋੜ ਰੁਪਏ ਤੋਂ ਵੱਧ ਦਾ ਸਾਮਾਨ ਜ਼ਬਤ: ਹਰਪਾਲ ਸਿੰਘ ਚੀਮਾ

ਪੰਜਾਬ ਨੇ ਟੈਕਸ ਚੋਰਾਂ ਖਿਲਾਫ਼ ਸ਼ਿਕੰਜਾ ਹੋਰ ਕੱਸਿਆ: ਤਾਜ਼ਾ ਕਾਰਵਾਈ ਵਿੱਚ 4.5 ਕਰੋੜ ਰੁਪਏ ਤੋਂ ਵੱਧ ਦਾ ਸਾਮਾਨ ਜ਼ਬਤ: ਹਰਪਾਲ ਸਿੰਘ ਚੀਮਾ

Breaking News
ਚੰਡੀਗੜ੍ਹ, 21 ਸਤੰਬਰ 2026 ਟੈਕਸ ਚੋਰਾਂ 'ਤੇ ਸ਼ਿਕੰਜਾ ਕੱਸਦਿਆਂ ਪੰਜਾਬ ਦੇ ਆਬਕਾਰੀ ਤੇ ਕਰ ਵਿਭਾਗ ਨੇ ਇਕ ਵਾਰ ਫਿਰ ਸਖ਼ਤ ਕਾਰਵਾਈ ਕਰਦਿਆਂ 4.5 ਕਰੋੜ ਰੁਪਏ ਦੇ ਵੱਡੇ ਮੁੱਲ ਵਾਲੇ ਸਾਮਾਨ ਨਾਲ ਲੱਦੇ 152 ਵਾਹਨਾਂ ਨੂੰ ਕਾਬੂ ਕੀਤਾ ਹੈ। ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਇਸ ਦਾ ਖੁਲਾਸਾ ਕਰਦਿਆਂ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ, "ਸੂਬੇ ਭਰ ਵਿੱਚ ਕੀਤੀ ਗਈ ਇਸ ਵਿਆਪਕ ਛਾਪੇਮਾਰੀ ਦੌਰਾਨ ਮੰਡੀ ਗੋਬਿੰਦਗੜ੍ਹ ਅਤੇ ਖੰਨਾ ਦੇ ਵਿਅਸਤ ਉਦਯੋਗਿਕ ਮਾਰਗਾਂ 'ਤੇ ਬਾਜ਼ ਨਜ਼ਰ ਰੱਖੀ ਗਈ, ਜੋ ਮਾਲੀਏ ਦੇ ਨੁਕਸਾਨ ਪ੍ਰਤੀ ਸਖ਼ਤ ਅਤੇ ਜ਼ੀਰੋ-ਟੋਲਰੈਂਸ ਪਹੁੰਚ ਦਾ ਸੰਕੇਤ ਦਿੰਦੀ ਹੈ।" ਉਨ੍ਹਾਂ ਸਪੱਸ਼ਟ ਕੀਤਾ ਕਿ ਸਰਕਾਰ ਇੱਥੇ ਹੀ ਨਹੀਂ ਰੁਕ ਰਹੀ ਅਤੇ ਇਹ ਤਾਜ਼ਾ ਕਾਰਵਾਈ ਪਿਛਲੇ ਹਫ਼ਤੇ ਦੀ ਉਸ ਵੱਡੀ ਮੁਹਿੰਮ ਤੋਂ ਤੁਰੰਤ ਬਾਅਦ ਕੀਤੀ ਗਈ ਹੈ ਜਿਸ ਵਿੱਚ ਜੀ.ਐਸ.ਟੀ. ਨਿਯਮਾਂ ਦੀ ਉਲੰਘਣਾ ਕਰਨ ਵਾਲੇ 170 ਵਪਾਰਕ ਵਾਹਨਾਂ ਨੂੰ ਰੋਕਿਆ ਗਿਆ ਸੀ। ਪਿਛਲੀ ਮੁਹਿੰਮ 'ਤੇ ਚਾਨਣਾ ਪਾਉਂਦਿਆਂ ਵਿੱਤ ਮੰਤਰੀ ਚੀਮਾ ਨੇ ਕਿਹਾ, "ਵਿਭਾਗ ਪਹਿਲਾਂ ...