ਮੁੱਖ ਸਕੱਤਰ ਵੱਲੋਂ ਸੂਬੇ ਵਿੱਚ ਡਾਇਰੀਆ ਦੇ ਕੇਸਾਂ ਦੀ ਕੀਤੀ ਮੁੜ ਸਮੀਖਿਆ, ਮੁੱਖ ਮੰਤਰੀ ਦੀਆਂ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਦੇ ਨਿਰਦੇਸ਼
ਚੰਡੀਗੜ੍ਹ, 26 ਜੁਲਾਈ
ਸੂਬੇ ਦੇ ਕੁਝ ਕਸਬਿਆਂ ਵਿੱਚ ਡਾਇਰੀਆ ਦੇ ਫੈਲਾਅ ਨੂੰ ਰੋਕਣ ਅਤੇ ਤੁਰੰਤ ਜ਼ਰੂਰੀ ਕਦਮ ਚੁੱਕਣ ਸਬੰਧੀ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਵੱਲੋਂ ਦਿੱਤੀਆਂ ਹਦਾਇਤਾਂ ਦੇ ਚੱਲਦਿਆਂ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਅੱਜ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਕੀਤੀ ਅਤੇ ਪੂਰੀ ਸਥਿਤੀ ਦੀ ਸਮੀਖਿਆ ਕੀਤੀ।
ਸ੍ਰੀ ਅਨੁਰਾਗ ਵਰਮਾ ਨੇ ਸਪੱਸ਼ਟ ਕੀਤਾ ਕਿ ਹਰ ਸੂਬਾ ਵਾਸੀ ਦੀ ਸਿਹਤ ਦੀ ਜ਼ਿੰਮੇਵਾਰੀ ਸਰਕਾਰ ਦੀ ਹੈ ਅਤੇ ਇਸ ਮਾਮਲੇ ਵਿੱਚ ਕੋਈ ਵੀ ਢਿੱਲ ਜਾਂ ਕੋਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।ਉਨ੍ਹਾਂ ਅੱਗੇ ਕਿਹਾ ਕਿ ਕੋਈ ਵੀ ਨਵਾਂ ਸੈਂਪਲ ਫੇਲ੍ਹ ਹੋਣ ਦੀ ਸੂਰਤ ਵਿੱਚ ਸਬੰਧਤ ਖੇਤਰ ਵਿੱਚ ਪਾਣੀ ਦੀ ਸਪਲਾਈ ਲਈ ਜ਼ਿੰਮੇਵਾਰ ਅਧਿਕਾਰੀ ਵਿਰੁੱਧ ਤੁਰੰਤ ਕਾਰਵਾਈ ਕੀਤੀ ਜਾਵੇ।ਉਨ੍ਹਾਂ ਕਿਹਾ ਕਿ ਪੀਣ ਵਾਲੇ ਪਾਣੀ ਦੇ ਸੈਂਪਲ ਚੈੱਕ ਕਰਨ ਲਈ ਟੈਸਟਿੰਗ ਕਿੱਟਾਂ ਦੀ ਖ਼ਰੀਦ ਲਈ ਸਿਹਤ ਵਿਭਾਗ ਵੱਲੋਂ ਵੱਡੇ ਜ਼ਿਲਿਆਂ ਲਈ ਦੋ ਲੱਖ ਰੁਪਏ ਅਤੇ ਛੋਟੇ ਜ਼ਿਲਿਆ ਲਈ ਇੱਕ ਲੱਖ ਰੁਪਏ ਜਾਰੀ ਕਰ ਦਿੱਤੇ ਹਨ।ਪ੍ਰਮੁੱਖ ਸਕੱਤਰ ਜਲ ਸਪਲਾਈ ਤੇ ਸੈਨੀਟੇਸ਼ਨ ਦੇ ਦੱਸਿਆ ਕਿ ਟੈਸਟਿੰਗ ਕਿੱਟ...