Sunday, March 29Malwa News
Shadow

Breaking News

ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਨੂੰ ਉਨ੍ਹਾਂ ਦੀਆਂ ਬਰੂਹਾਂ ‘ਤੇ ਸੇਵਾਵਾਂ ਪ੍ਰਦਾਨ ਕਰਨ ਲਈ ‘ਸਾਡੇ ਬਜ਼ੁਰਗ, ਸਾਡਾ ਮਾਣ’ ਮੁਹਿੰਮ ਦੇ ਦੂਜੇ ਪੜਾਅ ਦੀ ਸ਼ੁਰੂਆਤ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਨੂੰ ਉਨ੍ਹਾਂ ਦੀਆਂ ਬਰੂਹਾਂ ‘ਤੇ ਸੇਵਾਵਾਂ ਪ੍ਰਦਾਨ ਕਰਨ ਲਈ ‘ਸਾਡੇ ਬਜ਼ੁਰਗ, ਸਾਡਾ ਮਾਣ’ ਮੁਹਿੰਮ ਦੇ ਦੂਜੇ ਪੜਾਅ ਦੀ ਸ਼ੁਰੂਆਤ: ਡਾ. ਬਲਜੀਤ ਕੌਰ

Breaking News
ਚੰਡੀਗੜ੍ਹ/ਐਸ.ਏ.ਐਸ. ਨਗਰ, 16 ਜਨਵਰੀ 2026:-ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਮੋਹਾਲੀ ਦੇ ਕਾਲਕਟ ਭਵਨ (ਕਿਸਾਨ ਵਿਕਾਸ ਚੈਂਬਰ) ਵਿਖੇ "ਸਾਡੇ ਬਜ਼ੁਰਗ, ਸਾਡਾ ਮਾਣ" ਮੁਹਿੰਮ ਦੇ ਦੂਜੇ ਪੜਾਅ ਦੀ ਸ਼ੁਰੂਆਤ ਕੀਤੀ, ਜੋ ਕਿ ਸੂਬੇ ਭਰ ਦੇ ਬਜ਼ੁਰਗ ਨਾਗਰਿਕਾਂ ਲਈ ਮਾਣ, ਦੇਖਭਾਲ ਅਤੇ ਸਮਾਜਿਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਇਹ ਮੁਹਿੰਮ ਬਜ਼ੁਰਗ ਨਾਗਰਿਕਾਂ ਨੂੰ ਸਿੱਧੇ ਤੌਰ 'ਤੇ ਸਿਹਤ, ਭਲਾਈ ਅਤੇ ਸਮਾਜਿਕ ਸੁਰੱਖਿਆ ਸੇਵਾਵਾਂ ਪ੍ਰਦਾਨ ਕਰਨ ਲਈ ਜ਼ਿਲ੍ਹਾ ਪੱਧਰ 'ਤੇ ਲਾਗੂ ਕੀਤੀ ਜਾ ਰਹੀ ਹੈ। ਸਮਾਜਿਕ ਸੁਰੱਖਿਆ ਮੰਤਰੀ ਡਾ. ਬਲਜੀਤ ਕੌਰ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ, "ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਪੰਜਾਬ ਸਰਕਾਰ ਸਾਡੇ ਬਜ਼ੁਰਗ ਨਾਗਰਿਕਾਂ ਲਈ ਇੱਕ ਸਨਮਾਨਜਨਕ, ਸੁਰੱਖਿਅਤ ਅਤੇ ਸੁਵਿਧਾਜਨਕ ਜੀਵਨ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। 'ਸਾਡੇ ਬਜ਼ੁਰਗ, ਸਾਡਾ ਮਾਣ' ਮੁਹਿੰਮ ਦੇ ਦੂਜੇ ਪੜਾਅ ਲਈ, ਜ਼ਿਲ੍ਹਾ ਪੱਧਰੀ ਕੈਂਪ ਲਗਾਉਣ ਲਈ 786 ਲੱਖ ਰੁਪਏ ਦੀ ਰਕਮ ...
ਭਾਰਤ ਸਰਕਾਰ ਵੱਲੋਂ ਜਾਰੀ ਸੂਬਿਆਂ ਦੀ ਸਟਾਰਟਅੱਪ ਈਕੋਸਿਸਟਮ ਰੈਂਕਿੰਗ ਵਿੱਚ ਪੰਜਾਬ ਫਿਰ ਤੋਂ ਮੋਹਰੀ : ਸੰਜੀਵ ਅਰੋੜਾ

ਭਾਰਤ ਸਰਕਾਰ ਵੱਲੋਂ ਜਾਰੀ ਸੂਬਿਆਂ ਦੀ ਸਟਾਰਟਅੱਪ ਈਕੋਸਿਸਟਮ ਰੈਂਕਿੰਗ ਵਿੱਚ ਪੰਜਾਬ ਫਿਰ ਤੋਂ ਮੋਹਰੀ : ਸੰਜੀਵ ਅਰੋੜਾ

Breaking News
ਚੰਡੀਗੜ੍ਹ, 16 ਜਨਵਰੀ :-ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਪੰਜਾਬ ਨੇ ਇੱਕ ਵਾਰ ਫਿਰ ਆਪਣੇ ਸਟਾਰਟਅੱਪ ਅਤੇ ਇਨੋਵੇਸ਼ਨ ਈਕੋਸਿਸਟਮ ਨੂੰ ਮਜ਼ਬੂਤ ਕਰਨ ਵਿੱਚ ਮੀਲ ਪੱਥਰ ਸਥਾਪਿਤ ਕਰਦਿਆਂ ਭਾਰਤ ਸਰਕਾਰ ਦੇ ਵਣਜ ਅਤੇ ਉਦਯੋਗ ਮੰਤਰਾਲੇ ਦੇ ਉਦਯੋਗ ਅਤੇ ਅੰਦਰੂਨੀ ਵਪਾਰ ਪ੍ਰਮੋਸ਼ਨ ਵਿਭਾਗ ਵੱਲੋਂ ਜਾਰੀ ਕੀਤੀ ਸੂਬਿਆਂ ਦੀ ਸਟਾਰਟਅੱਪ ਈਕੋਸਿਸਟਮ ਰੈਂਕਿੰਗ - 5ਵੇਂ ਐਡੀਸ਼ਨ ਵਿੱਚ ਲਗਾਤਾਰ ਦੂਜੀ ਵਾਰ ਪੰਜਾਬ ਨੇ ‘ਟਾਪ ਪਰਫਾਰਮਰ’ ਵਜੋਂ ਸਫ਼ਲਤਾ ਦਰਜ ਕੀਤੀ ਹੈ । ਭਾਰਤ ਦੇ ਮਾਣਯੋਗ ਪ੍ਰਧਾਨ ਮੰਤਰੀ ਦੀ ਹਾਜ਼ਰੀ ਵਿੱਚ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿਖੇ ਰਾਸ਼ਟਰੀ ਸਟਾਰਟਅੱਪ ਦਿਵਸ ਦੇ ਮੌਕੇ ’ਤੇ ਕਰਵਾਏ ਪੰਜਾਬ ਸਰਕਾਰ ਦੇ ਉਦਯੋਗ ਅਤੇ ਵਣਜ ਵਿਭਾਗ ਨੂੰ ਪ੍ਰਸ਼ੰਸਾ ਪੱਤਰ ਦਿੱਤਾ ਗਿਆ। ਉਨ੍ਹਾਂ ਅੱਗੇ ਕਿਹਾ ਕਿ ਲਗਾਤਾਰ ਦੂਜੀ ਵਾਰ ਇਹ ਮਾਣ ਹਾਸਲ ਕਰਨਾ  ਇੱਕ ਮਜ਼ਬੂਤ, ਸਮਾਵੇਸ਼ੀ ਅਤੇ ਨਵੀਨਤਾ-ਸੰਚਾਲਿਤ ਸਟਾਰਟਅੱਪ ਈਕੋਸਿਸਟਮ ਬਣਾਉਣ ਵੱਲ ਪੰਜਾਬ ਦੇ ਨਿਰੰਤਰ ਅਤੇ ਕੇਂਦ੍ਰਿਤ ਯਤਨਾਂ ਦਾ ਪ੍ਰਤੱਖ ਸਬੂਤ ਹੈ। ਰਾਜ ਦੀ ਕਾਰਗੁਜ਼ਾਰੀ ਪ੍ਰਗਤੀਸ਼ੀਲ ਸਟਾਰਟਅੱਪ ਨੀਤੀਆਂ, ਮਜ਼ਬੂਤ ਸੰਸਥਾਗਤ ਪ੍ਰਣ...
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਬ੍ਰਿਟਿਸ਼ ਕੋਲੰਬੀਆ ਨਾਲ ਵਪਾਰਕ ਰਿਸ਼ਤਿਆਂ ਨੂੰ ਹੋਰ ਮਜ਼ਬੂਤ ਕਰਨ ਦੀ ਵਕਾਲਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਬ੍ਰਿਟਿਸ਼ ਕੋਲੰਬੀਆ ਨਾਲ ਵਪਾਰਕ ਰਿਸ਼ਤਿਆਂ ਨੂੰ ਹੋਰ ਮਜ਼ਬੂਤ ਕਰਨ ਦੀ ਵਕਾਲਤ

Breaking News
ਚੰਡੀਗੜ੍ਹ, 16 ਜਨਵਰੀ:-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕੈਨੇਡਾ, ਖਾਸ ਕਰਕੇ ਬ੍ਰਿਟਿਸ਼ ਕੋਲੰਬੀਆ ਨਾਲ ਵਪਾਰਕ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ ਤਾਂ ਜੋ ਆਪਸੀ ਸਹਿਯੋਗ ਵਧਾਇਆ ਜਾ ਸਕੇ ਅਤੇ ਦੋਵਾਂ ਖਿੱਤਿਆਂ ਦੇ ਕਾਰੋਬਾਰ ਅਤੇ ਲੋਕਾਂ ਨੂੰ ਵੱਧ ਤੋਂ ਵੱਧ ਲਾਭ ਪਹੁੰਚਾਇਆ ਜਾ ਸਕੇ।ਬ੍ਰਿਟਿਸ਼ ਕੋਲੰਬੀਆ ਦੇ ਪ੍ਰੀਮੀਅਰ ਡੇਵਿਡ ਈਬੀ ਨਾਲ ਮੁਲਾਕਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ, "ਕੈਨੇਡਾ ਹਮੇਸ਼ਾ ਭਾਰਤ ਅਤੇ ਪੰਜਾਬ ਲਈ ਇੱਕ ਮਜ਼ਬੂਤ ਭਾਈਵਾਲ ਰਿਹਾ ਹੈ ਅਤੇ ਅਸੀਂ ਇਸ ਰਿਸ਼ਤੇ ਦੀ ਤਹਿ ਦਿਲੋਂ ਕਦਰ ਕਰਦੇ ਹਾਂ। ਅਸੀਂ ਕੈਨੇਡਾ ਅਤੇ ਪੰਜਾਬ ਦਰਮਿਆਨ ਮਜ਼ਬੂਤ ਵਪਾਰਕ ਅਤੇ ਨਿਵੇਸ਼ ਸਬੰਧਾਂ ਦੀ ਸ਼ਲਾਘਾ ਕਰਦੇ ਹਾਂ ਅਤੇ ਇਸ ਸਾਂਝ ਨੂੰ ਹੋਰ ਮਜ਼ਬੂਤ ਕਰਨ ਦੀ ਉਮੀਦ ਕਰਦੇ ਹਾਂ।" ਭਗਵੰਤ ਸਿੰਘ ਮਾਨ ਨੇ ਕਿਹਾ, "ਪੰਜਾਬ ਦੋਵਾਂ ਖਿੱਤਿਆਂ ਲਈ ਮਹੱਤਵ ਵਾਲੇ ਖੇਤਰਾਂ ਵਿੱਚ ਕੈਨੇਡੀਅਨ ਕਾਰੋਬਾਰ ਨਾਲ ਸਹਿਯੋਗ ਕਰਨ ਲਈ ਪੂਰੀ ਤਰ੍ਹਾਂ ਤਿਆਰ ਅਤੇ ਉਤਸੁਕ ਹੈ।"ਪੰਜਾਬ ਦੀਆਂ ਆਰਥਿਕ ਸਮਰੱਥਾਵਾਂ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ, "ਪੰਜਾਬ ਐਗਰੋ-ਪ੍ਰੋਸੈਸਿੰਗ, ਟੈਕ...
ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਨਿਮਾਣੇ ਸਿੱਖ ਵਜੋਂ ਪੇਸ਼ ਹੋਏ ਮੁੱਖ ਮੰਤਰੀ ਮਾਨ

ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਨਿਮਾਣੇ ਸਿੱਖ ਵਜੋਂ ਪੇਸ਼ ਹੋਏ ਮੁੱਖ ਮੰਤਰੀ ਮਾਨ

Breaking News
*ਅੰਮ੍ਰਿਤਸਰ, 15 ਜਨਵਰੀ*:-  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਨੰਗੇ ਪੈਰੀਂ ਅਰਦਾਸ ਕਰਦੇ ਹੋਏ ਇਕ ਨਿਮਾਣੇ ਸਿੱਖ ਵਜੋਂ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਨਤਮਸਤਕ ਹੋਏ। ਮੁੱਖ ਮੰਤਰੀ ਨੇ ਅੱਜ ਆਪਣਾ ਪੂਰਾ ਦਿਨ ਸਿੱਖਾਂ ਦੇ ਸਰਵਉੱਚ ਅਸਥਾਨ ਨੂੰ ਸਮਰਪਿਤ ਕੀਤਾ। ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਜਥੇਦਾਰ ਸਾਹਿਬ ਅੱਗੇ ਪੇਸ਼ ਹੋ ਕੇ ਆਪਣੇ ਪਹਿਲੇ ਬਿਆਨਾਂ ਬਾਰੇ ਵਿਸਥਾਰ ਵਿੱਚ ਸਪੱਸ਼ਟੀਕਰਨ ਦਿੱਤਾ। ਉਨ੍ਹਾਂ ਨੇ ਮੁੜ ਦੁਹਰਾਇਆ ਕਿ ਉਹ ਇਕ ਨਿਮਾਣੇ ਸਿੱਖ ਵਜੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਵਿੱਚ ਪੂਰਨ ਵਿਸ਼ਵਾਸ ਰੱਖਦੇ ਹਨ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਹਰ ਫੈਸਲਾ ਸਿਰ ਮੱਥੇ ਸਵਿਕਾਰ ਕਰਦੇ ਹਨ ਅਤੇ ਇਸ ਪਾਵਨ ਅਸਥਾਨ ਦੀ ਸਰਵਉੱਚਤਾ ਨੂੰ ਚੁਣੌਤੀ ਦੇਣ ਜਾਂ ਕਮਜ਼ੋਰ ਕਰਨ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ।ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਪੇਸ਼ ਹੋਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਜਥੇਦਾਰ ਸਾਹਿਬ ਦੇ ਆਦੇਸ਼ਾਂ ਦੀ ਪਾਲਣਾ ਕਰਦੇ ਹੋਏ ਨਿੱਜੀ ਤੌਰ ’ਤੇ ਪੇਸ਼ ਹੋਏ ਹਨ। ਉਨ੍ਹਾਂ ਕਿਹਾ, “ਜਥੇਦਾ...
ਅੰਮ੍ਰਿਤਸਰ ਤੋਂ 40 ਕਿਲੋ ਹੈਰੋਇਨ ਦੀ ਖੇਪ ਬਰਾਮਦ, ਚਾਰ ਸੰਚਾਲਕ ਕਾਬੂ

ਅੰਮ੍ਰਿਤਸਰ ਤੋਂ 40 ਕਿਲੋ ਹੈਰੋਇਨ ਦੀ ਖੇਪ ਬਰਾਮਦ, ਚਾਰ ਸੰਚਾਲਕ ਕਾਬੂ

Breaking News
ਚੰਡੀਗੜ੍ਹ/ਅੰਮ੍ਰਿਤਸਰ, 15 ਜਨਵਰੀ:-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਨਾਰਕੋਟਿਕ ਤਸਕਰੀ ਮਾਡਿਊਲ ਦੇ ਚਾਰ ਸੰਚਾਲਕਾਂ ਨੂੰ 40 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਇਸ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੰਜਾਬ (ਡੀਜੀਪੀ) ਗੌਰਵ ਯਾਦਵ ਨੇ ਦਿੱਤੀ। ਇਹਨਾਂ ਫੜੇ ਗਏ ਵਿਅਕਤੀਆਂ ਦੀ ਪਛਾਣ ਨਰਿੰਦਰ ਸਿੰਘ ਉਰਫ਼ ਨੰਨੀ, ਸੂਰਜ, ਜੈਕਬ ਮਸੀਹ ਅਤੇ ਅਜੇ ਕੁਮਾਰ ਉਰਫ਼ ਰਵੀ, ਸਾਰੇ ਵਾਸੀ ਕੋਟ ਈਸੇ ਖਾਂ ਮੋਗਾ ਵਜੋਂ ਹੋਈ ਹੈ। ਹੈਰੋਇਨ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ ਨਸ਼ਿਆਂ ਦੀ ਖੇਪ ਲੈ ਜਾਣ ਲਈ ਵਰਤੀਆਂ ਜਾ ਰਹੀਆਂ ਕਾਰਾਂ ਟੋਇਟਾ ਕੋਰੋਲਾ ਐਲਟਿਸ (ਰਜਿਸਟ੍ਰੇਸ਼ਨ ਨੰਬਰ ਪੀ.ਬੀ.03ਏ.ਕੇ.1810) ਅਤੇ ਬੀ.ਐਮ.ਡਬਲਯੂ. (ਰਜਿਸਟ੍ਰੇਸ਼ਨ ਨੰਬਰ ਯੂ.ਪੀ.14 ਸੀ.ਜੇ.4646) ਨੂੰ ਵੀ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਫੜੇ ਗਏ ਮੁਲਜ਼ਮਾ...
ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਲਹਿਰਾਗਾਗਾ ਵਿਖੇ ਮੈਡੀਕਲ ਕਾਲਜ ਲਈ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਧੰਨਵਾਦ

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਲਹਿਰਾਗਾਗਾ ਵਿਖੇ ਮੈਡੀਕਲ ਕਾਲਜ ਲਈ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਧੰਨਵਾਦ

Breaking News
*ਚੰਡੀਗੜ੍ਹ, 15 ਜਨਵਰੀ:*-ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ ਅਤੇ ਲਹਿਰਾਗਾਗਾ ਵਿਖੇ ਮੈਡੀਕਲ ਕਾਲਜ ਸਥਾਪਤ ਕਰਨ ਦੇ ਫ਼ੈਸਲੇ ਅਤੇ ਕਰਮਚਾਰੀਆਂ ਦੇ ਮਾਮਲੇ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਨ ਲਈ ਉਨ੍ਹਾਂ ਦਾ ਧੰਨਵਾਦ ਕੀਤਾ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਵੱਲੋਂ ਹਾਲ ਹੀ ਵਿੱਚ ਇਨ੍ਹਾਂ ਲੋਕ-ਪੱਖੀ ਅਤੇ ਕਰਮਚਾਰੀ-ਪੱਖੀ ਫ਼ੈਸਲਿਆਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਮੀਟਿੰਗ ਦੌਰਾਨ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ, "ਲਹਿਰਾਗਾਗਾ ਵਿਖੇ ਮੈਡੀਕਲ ਕਾਲਜ ਸਥਾਪਤ ਕਰਨ ਦਾ ਫ਼ੈਸਲਾ ਇੱਕ ਲੋਕ-ਪੱਖੀ ਕਦਮ ਹੈ, ਜੋ ਆਮ ਨਾਗਰਿਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨਾ ਯਕੀਨੀ ਬਣਾਉਣ ਦੇ ਨਾਲ-ਨਾਲ ਉੱਨਤ ਡਾਕਟਰੀ ਇਲਾਜ ਲਈ ਦੂਰ-ਦੁਰਾਡੇ ਦੇ ਸ਼ਹਿਰਾਂ 'ਤੇ ਉਨ੍ਹਾਂ ਦੀ ਨਿਰਭਰਤਾ ਨੂੰ ਘਟਾਏਗਾ।" ਕੈਬਨਿਟ ਮੰਤਰੀ ਨੇ ਕਿਹਾ ਕਿ 440 ਬੈੱਡਾਂ ਅਤੇ 100 ਐਮ.ਬੀ.ਬੀ.ਐਸ. ਸੀਟਾਂ ਦੀ ਸਮਰੱਥਾ ਵਾ...
ਪੰਜਾਬ ਦੀਆਂ ਬੱਸਾਂ ਵਿੱਚ ਪਾਰਦਰਸ਼ਤਾ, ਕੁਸ਼ਲਤਾ ਅਤੇ ਯਾਤਰੀਆਂ ਦੀਆਂ ਸਹੂਲਤਾਂ ਵਿੱਚ ਵਾਧਾ ਕਰੇਗੀ ਸਮਾਰਟ ਟਿਕਟਿੰਗ: ਲਾਲਜੀਤ ਸਿੰਘ ਭੁੱਲਰ

ਪੰਜਾਬ ਦੀਆਂ ਬੱਸਾਂ ਵਿੱਚ ਪਾਰਦਰਸ਼ਤਾ, ਕੁਸ਼ਲਤਾ ਅਤੇ ਯਾਤਰੀਆਂ ਦੀਆਂ ਸਹੂਲਤਾਂ ਵਿੱਚ ਵਾਧਾ ਕਰੇਗੀ ਸਮਾਰਟ ਟਿਕਟਿੰਗ: ਲਾਲਜੀਤ ਸਿੰਘ ਭੁੱਲਰ

Breaking News
ਚੰਡੀਗੜ੍ਹ, 15 ਜਨਵਰੀ 2026:-ਆਧੁਨਿਕ, ਨਾਗਰਿਕ ਪੱਖੀ ਪ੍ਰਸ਼ਾਸਨ ਵੱਲ ਆਪਣੇ ਨਿਰਣਾਇਕ ਕਦਮ ਜਾਰੀ ਰੱਖਦਿਆਂ, ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਰਕਾਰੀ ਬੱਸ ਸੇਵਾਵਾਂ ਵਿੱਚ ਡਿਜੀਟਲ ਇਲੈਕਟ੍ਰਾਨਿਕ ਟਿਕਟਿੰਗ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ ਦੇ ਕੇ ਜਨਤਕ ਆਵਾਜਾਈ ਦੀ ਨੁਹਾਰ ਨੂੰ ਬਦਲਣ ਲਈ ਦੀ ਦਿਸ਼ਾ ਵਿੱਚ ਇੱਕ ਹੋਰ ਫੈਸਲਾਕੁੰਨ ਕਦਮ ਚੁੱਕਿਆ ਹੈ। ਇਹ ਪਹਿਲਕਦਮੀ ਨਾਗਰਿਕਾਂ ਲਈ ਰੋਜ਼ਾਨਾ ਜਨਤਕ ਸੇਵਾਵਾਂ ਨੂੰ ਵਧੇਰੇ ਕੁਸ਼ਲ, ਪਾਰਦਰਸ਼ੀ ਅਤੇ ਸੁਵਿਧਾਜਨਕ ਬਣਾਉਣ ਲਈ ਤਕਨਾਲੋਜੀ ਦੀ ਵਰਤੋਂ ਕਰਨ ਸਬੰਧੀ ਸਰਕਾਰ ਦੀ ਤਰਜੀਹ ਨੂੰ ਦਰਸਾਉਂਦੀ ਹੈ। ਡਿਜੀਟਲ ਇਲੈਕਟ੍ਰਾਨਿਕ ਟਿਕਟਿੰਗ ਮਸ਼ੀਨਾਂ ਦੀ ਸ਼ੁਰੂਆਤ ਪੰਜਾਬ ਵਿੱਚ ਯਾਤਰੀਆਂ ਦੀ ਬੱਸ ਸੇਵਾਵਾਂ ਤੱਕ ਆਸਾਨ ਪਹੁੰਚ ਦੇ ਤਰੀਕਿਆਂ ਵਿੱਚ ਇੱਕ ਅਹਿਮ ਸੁਧਾਰ ਹੈ। ਇਸ ਸੁਧਾਰ ਸਦਕਾ, ਯਾਤਰੀ ਵੱਖ-ਵੱਖ ਡਿਜੀਟਲ ਭੁਗਤਾਨ ਵਿਕਲਪਾਂ ਦੀ ਵਰਤੋਂ ਕਰਕੇ ਟਿਕਟਾਂ ਖਰੀਦ ਸਕਣਗੇ, ਜਿਸ ਵਿੱਚ ਕਿਊ.ਆਰ. ਕੋਡ ਅਧਾਰਤ ਭੁਗਤਾਨ, ਯੂ.ਪੀ.ਆਈ. ਅਤੇ ਕਾਰਡ ਅਧਾਰਤ ਲੈਣ-ਦੇਣ, ਆਫਲਾਈਨ ਮੋਡ ਸ਼ਾਮਲ ਹਨ। ਇਸ ਸਿਸਟਮ ਨੂੰ ਉਡੀਕ ਸਮੇਂ ਨੂੰ ਘੱਟ ਕਰਨ, ਨਕਦੀ ...
ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 169 ਲਾਪਤਾ ਸਰੂਪ ਬਰਾਮਦ; ਇਹ ਪ੍ਰਾਪਤੀ ਨਹੀਂ, ਸਗੋਂ ਸਾਡਾ ਫ਼ਰਜ਼ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 169 ਲਾਪਤਾ ਸਰੂਪ ਬਰਾਮਦ; ਇਹ ਪ੍ਰਾਪਤੀ ਨਹੀਂ, ਸਗੋਂ ਸਾਡਾ ਫ਼ਰਜ਼ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
ਸ੍ਰੀ ਮੁਕਤਸਰ ਸਾਹਿਬ, 14 ਜਨਵਰੀ:- ਮਾਘੀ ਦੇ ਪਵਿੱਤਰ ਮੌਕੇ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਮੁਕਤਸਰ ਸਾਹਿਬ ਦਾ ਦੌਰਾ ਕੀਤਾ, ਜਿੱਥੇ ਉਨ੍ਹਾਂ ਨੇ ਗੁਰਦੁਆਰਾ ਸ੍ਰੀ ਟੁੱਟੀ ਗੰਢੀ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਵੱਡੇ ਜਨਤਕ ਇਕੱਠ ਨੂੰ ਸੰਬੋਧਨ ਕੀਤਾ। ਉਨ੍ਹਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 169 ਲਾਪਤਾ ਹੋਏ ਸਰੂਪਾਂ ਦੀ ਬਰਾਮਦਗੀ 'ਤੇ ਪੰਜਾਬ ਸਰਕਾਰ ਦਾ ਸਟੈਂਡ ਦੁਹਰਾਇਆ। ਸਿੱਖ ਇਤਿਹਾਸ ਅਤੇ ਕੁਰਬਾਨੀ ਨਾਲ ਜੁੜੇ ਇਸ ਦਿਨ ਮੁੱਖ ਮੰਤਰੀ ਨੇ ਕਿਹਾ ਕਿ ਸਰੂਪਾਂ ਦੀ ਬਰਾਮਦਗੀ ਪ੍ਰਾਪਤੀ ਦੀ ਬਜਾਏ ਫ਼ਰਜ਼ ਦਾ ਮਸਲਾ ਹੈ। ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਪੰਜਾਬ ਸਰਕਾਰ ਆਉਣ ਵਾਲੇ ਬਜਟ ਵਿੱਚ ਔਰਤਾਂ ਲਈ ਇੱਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਸਹਾਇਤਾ ਯੋਜਨਾ ਲਈ ਬਜਟ ਵਿੱਚ ਪ੍ਰਬੰਧ ਕਰੇਗੀ। ਉਨ੍ਹਾਂ ਦੀ ਸਰਕਾਰ ਨੇ ਪੰਜਾਬ ਦੇ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕੀਤਾ ਹੈ। 'ਆਪ' ਆਗੂਆਂ ਨੇ ਕਿਹਾ ਕਿ ਮਾਘੀ ਮੌਕੇ ਇੱਥੇ ਹੋਇਆ ਇਕੱਠ ਸਰਕਾਰ ਵਿੱਚ ਲੋਕਾਂ ਦੇ ਵਿਸ਼ਵਾਸ ਨੂੰ ਦਰਸਾਉਂਦਾ ਹੈ। ਮਾਘੀ ਮੌਕੇ ਇੱਕ ਵਿਸ਼ਾਲ ਸਿਆਸੀ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੰਜਾਬ...
ਗਮਾਡਾ ਵੱਲੋਂ 5,460 ਕਰੋੜ ਰੁਪਏ ਦੀ ਕੀਮਤ ਵਾਲੀਆਂ 42 ਪ੍ਰਮੁੱਖ ਸਥਾਨਾਂ ਦੀ ਆਨਲਾਈਨ ਨਿਲਾਮੀ ਦੀ ਪੇਸ਼ਕਸ਼; ਸਾਲ 2026 ਦੀ ਪਹਿਲੀ ਮੈਗਾ ਨਿਲਾਮੀ 14 ਜਨਵਰੀ ਤੋਂ 11 ਫਰਵਰੀ ਤੱਕ: ਹਰਦੀਪ ਸਿੰਘ ਮੁੰਡੀਆਂ

ਗਮਾਡਾ ਵੱਲੋਂ 5,460 ਕਰੋੜ ਰੁਪਏ ਦੀ ਕੀਮਤ ਵਾਲੀਆਂ 42 ਪ੍ਰਮੁੱਖ ਸਥਾਨਾਂ ਦੀ ਆਨਲਾਈਨ ਨਿਲਾਮੀ ਦੀ ਪੇਸ਼ਕਸ਼; ਸਾਲ 2026 ਦੀ ਪਹਿਲੀ ਮੈਗਾ ਨਿਲਾਮੀ 14 ਜਨਵਰੀ ਤੋਂ 11 ਫਰਵਰੀ ਤੱਕ: ਹਰਦੀਪ ਸਿੰਘ ਮੁੰਡੀਆਂ

Breaking News
ਚੰਡੀਗੜ੍ਹ, 14 ਜਨਵਰੀ 2026:- ਯੋਜਨਾਬੱਧ ਸ਼ਹਿਰੀ ਵਿਕਾਸ ਨੂੰ ਤੇਜ਼ ਕਰਨ ਅਤੇ ਰੀਅਲ ਅਸਟੇਟ ਦੇ ਮੌਕਿਆਂ ਤੱਕ ਪਹੁੰਚ ਨੂੰ ਵਧਾਉਣ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਦੱਸਿਆ ਕਿ ਗ੍ਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (ਗਮਾਡਾ) ਇੱਕ ਆਨਲਾਈਨ ਪ੍ਰਕਿਰਿਆ ਰਾਹੀਂ 5,460 ਕਰੋੜ ਰੁਪਏ ਦੀਆਂ 42 ਪ੍ਰਮੁੱਖ ਸਥਾਨਾਂ ਦੀ ਨਿਲਾਮੀ ਕਰੇਗੀ, ਪਹਿਲੀ ਮੈਗਾ ਨਿਲਾਮੀ 14 ਜਨਵਰੀ ਤੋਂ 11 ਫਰਵਰੀ, 2026 ਤੱਕ ਹੈ। ਆਨਲਾਈਨ ਨੀਲਾਮੀ ਲਈ ਪੇਸ਼ ਕੀਤਾ ਗਈਆਂ ਪ੍ਰਾਪਰਟੀਆਂ ਵਿਚ ਰਿਹਾਇਸ਼ੀ ਪਲਾਟ, ਐਸ.ਸੀ.ਓਜ਼, ਮਿਕਸਡ ਲੈਂਡ ਯੂਜ਼, ਗਰੂਪ ਹਾਊਸਿੰਗ, ਹਸਪਤਾਲ ਅਤੇ ਹੋਟਲ ਲਈ ਜ਼ਮੀਨ ਉਪਲੱਬਧ ਹੈ, ਜੋ ਭਗਵੰਤ ਮਾਨ ਸਰਕਾਰ ਦੀ ਜਾਇਦਾਦ ਦੀਆਂ ਕੀਮਤਾਂ ਨੂੰ ਤਰਕਸੰਗਤ ਬਣਾਉਣ, ਸਮੁੱਚੀ ਪਾਰਦਰਸ਼ਤਾ ਲਾਗੂ ਕਰਨ ਅਤੇ ਘਰ ਖਰੀਦਦਾਰਾਂ, ਉੱਦਮੀਆਂ ਅਤੇ ਸੰਸਥਾਗਤ ਨਿਵੇਸ਼ਕਾਂ ਦੁਆਰਾ ਵਿਆਪਕ ਭਾਗੀਦਾਰੀ ਨੂੰ ਯਕੀਨੀ ਬਣਾਉਣ ਲਈ ਨਿਵੇਸ਼ਕ-ਪੱਖੀ ਨੀਤੀਆਂ ਦਾ ਲਾਭ ਉਠਾਉਣ ਦੀ ਰਣਨੀਤੀ ਨੂੰ ਦਰਸਾਉਂਦੀ ਹੈ। ਪੰਜਾਬ ਦੇ ਮਕਾਨ ਉਸਾਰੀ ...
ਪੰਜਾਬ ਸਰਕਾਰ ਵੱਲੋਂ 16 ਜਨਵਰੀ ਨੂੰ ਮੋਹਾਲੀ ਤੋਂ ਸੂਬਾ ਪੱਧਰੀ ਮੁਹਿੰਮ ‘ਸਾਡੇ ਬਜ਼ੁਰਗ, ਸਾਡਾ ਮਾਣ’ ਸ਼ੁਰੂ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ 16 ਜਨਵਰੀ ਨੂੰ ਮੋਹਾਲੀ ਤੋਂ ਸੂਬਾ ਪੱਧਰੀ ਮੁਹਿੰਮ ‘ਸਾਡੇ ਬਜ਼ੁਰਗ, ਸਾਡਾ ਮਾਣ’ ਸ਼ੁਰੂ: ਡਾ. ਬਲਜੀਤ ਕੌਰ

Breaking News
ਚੰਡੀਗੜ੍ਹ, 14 ਜਨਵਰੀ 2026:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ 16 ਜਨਵਰੀ, 2026 ਨੂੰ ਜ਼ਿਲ੍ਹਾ ਐਸ.ਏ.ਐਸ. ਨਗਰ (ਮੁਹਾਲੀ) ਤੋਂ 'ਸਾਡੇ ਬਜ਼ੁਰਗ, ਸਾਡਾ ਮਾਣ' ਰਾਜ ਪੱਧਰੀ ਮੁਹਿੰਮ ਦੀ ਰਸਮੀ ਸ਼ੁਰੂਆਤ ਕਰਨ ਜਾ ਰਹੀ ਹੈ, ਜਿਸਦਾ ਉਦੇਸ਼ ਬਿਰਧ ਨਾਗਰਿਕਾਂ ਦੀ ਭਲਾਈ, ਸੁਰੱਖਿਆ ਅਤੇ ਸਨਮਾਨਜਨਕ ਜੀਵਨ ਨੂੰ ਯਕੀਨੀ ਬਣਾਉਣਾ ਹੈ। ਜਨਤਕ ਹਿੱਤ ਵਿੱਚ ਅਗਾਊਂ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਨੇ ਕਿਹਾ ਕਿ ਇਸ ਪਹਿਲਕਦਮੀ ਦਾ ਉਦੇਸ਼ ਸੂਬੇ ਭਰ ਦੇ ਬਜ਼ੁਰਗ ਨਾਗਰਿਕਾਂ ਦੀ ਵੱਧ ਤੋਂ ਵੱਧ ਭਾਗੀਦਾਰੀ ਨੂੰ ਯਕੀਨੀ ਬਣਾਉਣਾ ਹੈ। ਮੁਹਿੰਮ ਦੇ ਵੇਰਵੇ ਸਾਂਝੇ ਕਰਦਿਆਂ ਪੰਜਾਬ ਦੀ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਸਾਡੇ ਬਜ਼ੁਰਗ, ਸਾਡਾ ਮਾਣ ਮੁਹਿੰਮ ਦਾ ਮੁੱਖ ਉਦੇਸ਼ ਸੀਨੀਅਰ ਨਾਗਰਿਕਾਂ ਨੂੰ ਜ਼ਰੂਰੀ ਸਿਹਤ ਸੇਵਾਵਾਂ, ਕਾਨੂੰਨੀ ਜਾਗਰੂਕਤਾ ਅਤੇ ਸਰਕਾਰੀ ਭਲਾਈ ਸਕੀਮਾਂ ਨਾਲ ਜੋੜਨਾ ਹੈ ਤਾਂ ਜੋ ਉਹ ਇੱਕ ਸੁਰੱਖਿਅਤ ਅਤੇ ਸਨਮਾਨਜਨਕ ਜੀਵਨ ਬਤੀਤ ਕਰ ਸਕਣ। ਉਨ੍ਹਾਂ ਦੱਸਿਆ ਕਿ ਇਹ ਮੁਹਿੰਮ ਵਿੱਤੀ ਸਾਲ 2025-26 ਲਈ ਸੀਨੀਅਰ ਨਾਗਰਿਕਾਂ...