Tuesday, September 29Malwa News
Shadow

Breaking News

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਣ ਵਿਭਾਗ ਦੇ 516 ਦਿਹਾੜੀਦਾਰ ਕਾਮਿਆਂ ਦੀਆਂ ਸੇਵਾਵਾਂ ਰੈਗੂਲਰ ਕੀਤੀਆਂ, ਰੈਗੂਲਰ ਹੋਏ ਕਰਮਚਾਰੀਆਂ ਨੂੰ ਸੌਂਪੇ ਨਿਯੁਕਤੀ ਪੱਤਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਣ ਵਿਭਾਗ ਦੇ 516 ਦਿਹਾੜੀਦਾਰ ਕਾਮਿਆਂ ਦੀਆਂ ਸੇਵਾਵਾਂ ਰੈਗੂਲਰ ਕੀਤੀਆਂ, ਰੈਗੂਲਰ ਹੋਏ ਕਰਮਚਾਰੀਆਂ ਨੂੰ ਸੌਂਪੇ ਨਿਯੁਕਤੀ ਪੱਤਰ

Breaking News
*ਚੰਡੀਗੜ੍ਹ, 13 ਜੁਲਾਈ* ਠੇਕਾ ਅਧਾਰਤ ਮੁਲਾਜ਼ਮਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਵੱਲ ਇਤਿਹਾਸਕ ਕਦਮ ਚੁੱਕਦਿਆਂ ਭਗਵੰਤ ਸਿੰਘ ਮਾਨ ਸਰਕਾਰ ਨੇ ਅੱਜ ਵਣ ਵਿਭਾਗ ਦੇ 516 ਦਿਹਾੜੀਦਾਰ ਕਾਮਿਆਂ ਦੀਆਂ ਸੇਵਾਵਾਂ ਨੂੰ ਰੈਗੂਲਰ ਕੀਤਾ ਹੈ, ਜਿਸ ਨਾਲ ਉਨ੍ਹਾਂ ਦਾ ਭਵਿੱਖ ਸੁਰੱਖਿਅਤ ਹੋਵੇਗਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ ਅਤੇ ਵਣ ਵਿਭਾਗ ਦੇ 237 ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਤਰੱਕੀਆਂ ਨੂੰ ਬਹਾਲ ਕਰਨ ਦਾ ਵੀ ਐਲਾਨ ਕੀਤਾ। ਮੁਲਾਜ਼ਮਾਂ ਦੀ ਭਲਾਈ ਅਤੇ ਪਾਰਦਰਸ਼ੀ ਸ਼ਾਸਨ ਪ੍ਰਤੀ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਵੱਲੋਂ ਠੇਕੇਦਾਰੀ ਪ੍ਰਣਾਲੀ ਨੂੰ ਖਤਮ ਕਰ ਦਿੱਤਾ ਗਿਆ ਹੈ, ਪੂਰੀ ਤਰ੍ਹਾਂ ਮੈਰਿਟ ਦੇ ਆਧਾਰ 'ਤੇ 68,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ ਅਤੇ ਰੰਗਲਾ ਪੰਜਾਬ ਬਣਾਉਣ ਦੇ ਸਰਕਾਰ ਦੇ ਟੀਚੇ ਤਹਿਤ ਹਰ ਯੋਗ ਮੁਲਾਜ਼ਮ ਨੂੰ ਸਨਮਾਨ, ਨੌਕਰੀ ਦੀ ਸੁਰੱਖਿਆ ਅਤੇ ਬਰਾਬਰ ਮੌਕੇ ਮਿਲਦੇ ਰਹਿਣਗੇ। ਇਸ ਸਮਾਗਮ ਦੀਆਂ ਕੁਝ ਝਲਕੀਆਂ ਸਾਂਝੀਆਂ ਕਰਦਿਆਂ...
ਪਾਕਿਸਤਾਨ ਤੋਂ ਡਰੋਨ ਰਾਹੀਂ ਆਈ 55 ਕਰੋੜ ਦੀ ਹੈਰੋਇਨ ਕਾਬੂ

ਪਾਕਿਸਤਾਨ ਤੋਂ ਡਰੋਨ ਰਾਹੀਂ ਆਈ 55 ਕਰੋੜ ਦੀ ਹੈਰੋਇਨ ਕਾਬੂ

Breaking News
ਅੰਮ੍ਰਿਤਸਰ, 12 ਜੁਲਾਈ : ਸਰਹੱਦੀ ਇਲਾਕੇ ਵਿੱਚ ਨਸ਼ਾ ਤਸਕਰੀ ਵਿਰੁੱਧ ਚੱਲ ਰਹੀ ਮੁਹਿੰਮ ਨੂੰ ਉਸ ਵੇਲੇ ਵੱਡੀ ਸਫ਼ਲਤਾ ਮਿਲੀ, ਜਦੋਂ ਵਲਟੋਹਾ ਪੁਲੀਸ ਨੇ ਬੀ ਐੱਸ ਐੱਫ (BSF) ਦੇ ਜਵਾਨਾਂ ਨਾਲ ਸਾਂਝੇ ਅਪਰੇਸ਼ਨ ਦੌਰਾਨ ਡਰੋਨ ਰਾਹੀਂ ਪਾਕਿਸਤਾਨ ਵੱਲੋਂ ਭਾਰਤੀ ਖੇਤਰ ਵਿੱਚ ਸੁੱਟੀ ਗਈ ਲਗਪਗ 11 ਕਿੱਲੋ ਹੈਰੋਇਨ ਬਰਾਮਦ ਕਰ ਲਈ। ਕੌਮਾਂਤਰੀ ਬਾਜ਼ਾਰ ਵਿੱਚ ਇਸ ਦੀ ਕੀਮਤ ਕਰੀਬ 55 ਕਰੋੜ ਰੁਪਏ ਦੱਸੀ ਜਾ ਰਹੀ ਹੈ।ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ, ਬੀਤੀ ਦੇਰ ਰਾਤ ਥਾਣਾ ਵਲਟੋਹਾ ਦੀ ਪੁਲੀਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਪਿੰਡ ਲਾਖਣਾ ਦੇ ਰਹਿਣ ਵਾਲੇ ਜਸਵਿੰਦਰ ਸਿੰਘ ਪੁੱਤਰ ਬਲੀ ਸਿੰਘ ਦੀਆਂ ਬਹਿਕਾਂ ਨੇੜੇ ਪਾਕਿਸਤਾਨ ਵੱਲੋਂ ਡਰੋਨ ਰਾਹੀਂ ਸ਼ੱਕੀ ਪੈਕਟ ਸੁੱਟੇ ਗਏ ਹਨ। ਸੂਚਨਾ ਮਿਲਦੇ ਹੀ ਥਾਣਾ ਮੁਖੀ ਸਬ-ਇੰਸਪੈਕਟਰ ਵਿਪਨ ਕੁਮਾਰ ਨੇ ਪੁਲੀਸ ਪਾਰਟੀ ਸਮੇਤ ਮੌਕੇ 'ਤੇ ਪਹੁੰਚ ਕੇ ਬੀ ਐੱਸ ਐੱਫ (BSF) ਦੇ ਜਵਾਨਾਂ ਨਾਲ ਸਾਂਝਾ ਤਲਾਸ਼ੀ ਅਭਿਆਨ ਸ਼ੁਰੂ ਕੀਤਾ। ਤਲਾਸ਼ੀ ਦੌਰਾਨ ਖੇਤਾਂ ਵਿੱਚੋਂ ਇੱਕ ਪਲਾਸਟਿਕ ਦਾ ਬੋਰਾ ਅਤੇ ਕੁਝ ਖੁੱਲ੍ਹੇ ਪੈਕਟ ਬਰਾਮਦ ਹੋਏ। ਜਦੋਂ ਇਨ੍ਹਾਂ ਪੈਕਟਾਂ ਦੀ ਜਾਂਚ ਅਤੇ ਤੋਲ ਕੀਤ...
ਵੀਅਤਨਾਮ ਵਿਚ ਮਾਰੇ ਗਏ 15 ਭਾਰਤੀਆਂ ਦੀਆਂ ਮ੍ਰਿਤਕ ਦੇਹਾਂ ਨੂੰ ਭਾਰਤ ਲਿਆਉਣ ਲਈ ਕਾਰਵਾਈ ਹੋ ਗਈ ਸ਼ੁਰੂ

ਵੀਅਤਨਾਮ ਵਿਚ ਮਾਰੇ ਗਏ 15 ਭਾਰਤੀਆਂ ਦੀਆਂ ਮ੍ਰਿਤਕ ਦੇਹਾਂ ਨੂੰ ਭਾਰਤ ਲਿਆਉਣ ਲਈ ਕਾਰਵਾਈ ਹੋ ਗਈ ਸ਼ੁਰੂ

Breaking News, Global News
ਹਨੋਈ, 12 ਜੁਲਾਈ : ਹਨੋਈ ਵਿੱਚ ਭਾਰਤੀ ਦੂਤਾਵਾਸ ਨੇ ਦੱਸਿਆ ਕਿ ਵੀਅਤਨਾਮ ਦੇ ਫੂ ਕੁਓਕ ਟਾਪੂ (Phu Quoc Island) ਦੇ ਨੇੜੇ ਇੱਕ ਸਪੀਡਬੋਟ ਹਾਦਸੇ ਵਿੱਚ ਮਾਰੇ ਗਏ 15 ਭਾਰਤੀ ਸੈਲਾਨੀਆਂ ਦੀਆਂ ਮ੍ਰਿਤਕ ਦੇਹਾਂ ਨੂੰ ਐਤਵਾਰ ਨੂੰ ਹੋ ਚੀ ਮਿਨ੍ਹ ਸਿਟੀ ਲਿਜਾਇਆ ਗਿਆ, ਜਿੱਥੋਂ ਉਨ੍ਹਾਂ ਨੂੰ ਜਲਦੀ ਹੀ ਹਵਾਈ ਜਹਾਜ਼ ਰਾਹੀਂ ਭਾਰਤ ਭੇਜਿਆ ਜਾਵੇਗਾ। ਭਾਰਤੀ ਮਿਸ਼ਨ ਨੇ ਕਿਹਾ ਕਿ ਬਚਾਏ ਗਏ 17 ਭਾਰਤੀ ਸੈਲਾਨੀਆਂ ਵਿੱਚੋਂ 16 ਆਪਣੇ ਘਰ ਵਾਪਸ ਜਾ ਰਹੇ ਹਨ। ਇੱਕ ਸੈਲਾਨੀ, ਜਿਸ ਦੀ ਹਾਲਤ ਨਾਜ਼ੁਕ ਹੈ, ਫੂ ਕੁਓਕ ਦੇ ਹਸਪਤਾਲ ਵਿੱਚ ਦਾਖਲ ਹੈ।ਸ਼ਨਿੱਚਰਵਾਰ ਨੂੰ ਫੂ ਕੁਓਕ ਟਾਪੂ ਦੇ ਨੇੜੇ ਹੋਨ ਮੇ ਰੂਟ ਨਗੋਆਈ ਕੋਲ 32 ਭਾਰਤੀ ਸੈਲਾਨੀਆਂ ਅਤੇ ਚਾਰ ਸਥਾਨਕ ਕਰੂ ਮੈਂਬਰਾਂ ਨੂੰ ਲੈ ਕੇ ਜਾ ਰਹੀ ਇੱਕ ਸਪੀਡਬੋਟ ਪਲਟ ਗਈ ਸੀ। ਇਸ ਘਟਨਾ ਵਿੱਚ 15 ਭਾਰਤੀ ਸੈਲਾਨੀਆਂ ਦੀ ਮੌਤ ਹੋ ਗਈ, ਜਦੋਂ ਕਿ ਬਾਕੀਆਂ ਨੂੰ ਬਚਾ ਲਿਆ ਗਿਆ।ਦੂਤਾਵਾਸ ਨੇ ਐਤਵਾਰ ਨੂੰ 'ਐਕਸ' (X) 'ਤੇ ਇੱਕ ਪੋਸਟ ਵਿੱਚ ਕਿਹਾ, "ਕੱਲ੍ਹ ਦੇ ਦੁਖਦਾਈ ਕਿਸ਼ਤੀ ਹਾਦਸੇ ਵਿੱਚ ਜਾਨ ਗਵਾਉਣ ਵਾਲੇ 15 ਭਾਰਤੀ ਨਾਗਰਿਕਾਂ ਦੀਆਂ ਮ੍ਰਿਤਕ ਦੇਹਾਂ ਹੋ ਚੀ ਮਿਨ੍ਹ ਸਿਟ...
ਆਪ ਸਰਕਾਰ ਪੰਜਾਬ ਦੀ ਧਰਤੀ ਅਤੇ ਪਾਣੀ ਬਚਾਉਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਆਪ ਸਰਕਾਰ ਪੰਜਾਬ ਦੀ ਧਰਤੀ ਅਤੇ ਪਾਣੀ ਬਚਾਉਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

Breaking News
ਦਿੜ੍ਹਬਾ, 12 ਜੁਲਾਈ: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਹਲਕਾ ਨਿਵਾਸੀਆਂ ਨੂੰ ਇੱਕ ਵੱਡੀ ਸੌਗਾਤ ਦਿੰਦਿਆਂ ਸੂਲਰ ਵਿਖੇ ਸਥਿਤ ਇਤਿਹਾਸਕ ਘਰਾਟਾਂ ਦੇ ਨਵੀਨੀਕਰਨ ਅਤੇ ਇੱਕ ਸ਼ਾਨਦਾਰ ਪਾਰਕ ਦਾ ਉਦਘਾਟਨ ਕੀਤਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਇਸ ਪ੍ਰੋਜੈਕਟ 'ਤੇ ਕੁੱਲ 60 ਲੱਖ ਰੁਪਏ ਦੀ ਲਾਗਤ ਆਈ ਹੈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸੂਲਰ ਵਾਸੀਆਂ ਨੂੰ ਮੁਬਾਰਕਬਾਦ ਦਿੱਤੀ। ਉਨ੍ਹਾਂ ਕਿਹਾ ਕਿ ਇੱਕ ਲੰਬੇ ਸਮੇਂ ਤੋਂ ਇਨ੍ਹਾਂ ਘਰਾਟਾਂ ਦੀ ਹਾਲਤ ਬਹੁਤ ਖ਼ਸਤਾ ਹੋ ਚੁੱਕੀ ਸੀ। ਉਨ੍ਹਾਂ ਦੱਸਿਆ ਕਿ ਸ਼ਾਇਦ ਪੂਰੇ ਪੰਜਾਬ ਵਿੱਚ ਸੂਲਰ ਦੇ ਇਹ ਘਰਾਟ ਹੀ ਇਕੱਲੇ ਅਜਿਹੇ ਇਤਿਹਾਸਕ ਘਰਾਟ ਬਚੇ ਹਨ, ਜਿਨ੍ਹਾਂ ਨੂੰ ਸਾਂਭਣ ਦੀ ਸਖ਼ਤ ਲੋੜ ਸੀ। ਵਿੱਤ ਮੰਤਰੀ ਨੇ ਦੱਸਿਆ ਕਿ ਇਸ 60 ਲੱਖ ਰੁਪਏ ਦੇ ਬਜਟ ਨਾਲ ਨਾ ਸਿਰਫ਼ ਘਰਾਟਾਂ ਅਤੇ ਚੱਕੀਆਂ ਦੀ ਮੁਰੰਮਤ ਕਰਕੇ ਉਨ੍ਹਾਂ ਦੀ ਕਾਇਆ ਕਲਪ ਕੀਤੀ ਗਈ ਹੈ, ਬਲਕਿ ਆਸ-ਪਾਸ ਦੇ ਇਲਾਕੇ ਨੂੰ ਇੱਕ ਸੁੰਦਰ ਰੂਪ ਦਿੱਤਾ ਗਿਆ ਹੈ। ਬੱਚਿਆਂ ਅਤੇ ਸਥਾਨਕ ਲੋਕਾਂ ਲਈ ਇੱਕ ਆਧੁ...
ਸੂਬੇ ਵਿੱਚ 2 ਰੋਜ਼ਾ ਵਿਸ਼ੇਸ਼ ਐਸ.ਆਈ.ਆਰ. ਕੈਂਪਾਂ ਦੌਰਾਨ 30 ਲੱਖ ਤੋਂ ਵੱਧ ਗਣਨਾ ਫਾਰਮ ਜਮ੍ਹਾਂ ਹੋਏ: ਸੀ.ਈ.ਓ. ਅਨਿੰਦਿਤਾ ਮਿਤਰਾ

ਸੂਬੇ ਵਿੱਚ 2 ਰੋਜ਼ਾ ਵਿਸ਼ੇਸ਼ ਐਸ.ਆਈ.ਆਰ. ਕੈਂਪਾਂ ਦੌਰਾਨ 30 ਲੱਖ ਤੋਂ ਵੱਧ ਗਣਨਾ ਫਾਰਮ ਜਮ੍ਹਾਂ ਹੋਏ: ਸੀ.ਈ.ਓ. ਅਨਿੰਦਿਤਾ ਮਿਤਰਾ

Breaking News
*ਚੰਡੀਗੜ੍ਹ, 12 ਜੁਲਾਈ* ਵੋਟਰ ਸੂਚੀਆਂ ਦੀ ਚੱਲ ਰਹੀ ਵਿਸ਼ੇਸ਼ ਤੀਬਰ ਸੋਧ (ਐਸ.ਆਈ.ਆਰ.) ਪ੍ਰਕਿਰਿਆ ਦੇ ਹਿੱਸੇ ਵਜੋਂ, ਪੰਜਾਬ ਭਰ ਦੇ ਪੋਲਿੰਗ ਬੂਥਾਂ 'ਤੇ ਲਗਾਏ ਗਏ ਦੋ ਰੋਜ਼ਾ ਵਿਸ਼ੇਸ਼ ਕੈਂਪਾਂ ਦੌਰਾਨ 30 ਲੱਖ ਤੋਂ ਵੱਧ ਵੋਟਰਾਂ ਨੇ ਆਪਣੇ ਗਣਨਾ ਫਾਰਮ (ਈ.ਐਫ.) ਭਰੇ ਅਤੇ ਜਮ੍ਹਾਂ ਕਰਵਾਏ। ਪੰਜਾਬ ਦੀ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਅਨਿੰਦਿਤਾ ਮਿਤਰਾ ਨੇ ਦੱਸਿਆ ਕਿ ਇਹ ਕੈਂਪ 11 ਅਤੇ 12 ਜੁਲਾਈ, 2026 ਨੂੰ ਸਵੇਰੇ 8 ਵਜੇ ਤੋਂ ਦੁਪਹਿਰ 3 ਵਜੇ ਤੱਕ ਸੂਬੇ ਭਰ ਦੇ ਸਾਰੇ ਪੋਲਿੰਗ ਬੂਥਾਂ 'ਤੇ ਲਗਾਏ ਗਏ ਸਨ। ਵੋਟਰਾਂ ਨੇ ਕੈਂਪਾਂ ਦੌਰਾਨ ਆਪਣੇ ਭਰੇ ਹੋਏ ਫਾਰਮ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓਜ਼.) ਕੋਲ ਜਮ੍ਹਾਂ ਕਰਵਾਏ। ਸ੍ਰੀਮਤੀ ਮਿਤਰਾ ਨੇ ਦੱਸਿਆ ਕਿ ਘਰ-ਘਰ ਜਾ ਕੇ ਗਣਨਾ ਫਾਰਮ ਇਕੱਠੇ ਕਰਨ ਦੀ ਪ੍ਰਕਿਰਿਆ ਅਜੇ ਵੀ ਜਾਰੀ ਹੈ ਅਤੇ ਇਹ 24 ਜੁਲਾਈ, 2026 ਤੱਕ ਜਾਰੀ ਰਹੇਗੀ। ਉਨ੍ਹਾਂ ਅੱਗੇ ਦੱਸਿਆ ਕਿ ਪਿਛਲੇ 18 ਦਿਨਾਂ ਵਿੱਚ 1.30 ਕਰੋੜ ਤੋਂ ਵੱਧ ਵੋਟਰਾਂ ਨੇ ਆਪਣੇ ਗਣਨਾ ਫਾਰਮ ਜਮ੍ਹਾਂ ਕਰਵਾ ਦਿੱਤੇ ਹਨ। ਮੁੱਖ ਚੋਣ ਅਫ਼ਸਰ ਨੇ ਅਪੀਲ ਕਰਦਿਆਂ ਕਿਹਾ ਕਿ ਜਿਨ੍ਹਾਂ ਵੋਟਰਾਂ ਨੇ  ...
ਪੰਜਾਬ ਵਿੱਚ ਸਿਰਫ਼ 16 ਦਿਨਾਂ ‘ਚ ਐਸ.ਆਈ.ਆਰ. ਅਧੀਨ 1 ਕਰੋੜ ਤੋਂ ਵੱਧ ਗਣਨਾ ਫਾਰਮਾਂ ਨੂੰ ਡਿਜੀਟਾਈਜ਼ ਕੀਤਾ ਗਿਆ: ਅਨਿੰਦਿਤਾ ਮਿਤਰਾ

ਪੰਜਾਬ ਵਿੱਚ ਸਿਰਫ਼ 16 ਦਿਨਾਂ ‘ਚ ਐਸ.ਆਈ.ਆਰ. ਅਧੀਨ 1 ਕਰੋੜ ਤੋਂ ਵੱਧ ਗਣਨਾ ਫਾਰਮਾਂ ਨੂੰ ਡਿਜੀਟਾਈਜ਼ ਕੀਤਾ ਗਿਆ: ਅਨਿੰਦਿਤਾ ਮਿਤਰਾ

Breaking News
**ਚੰਡੀਗੜ੍ਹ, 11ਜੁਲਾਈ:** ਪੰਜਾਬ ਭਰ ਵਿੱਚ ਘਰ-ਘਰ ਜਾ ਕੇ ਗਣਨਾ ਕਰਨ ਦੀ ਵਿਸ਼ੇਸ਼ ਤੀਬਰ ਸੋਧ (ਐਸ.ਆਈ.ਆਰ.) ਪ੍ਰਕਿਰਿਆ ਨਿਰੰਤਰ ਤੇਜ਼ੀ ਨਾਲ ਚੱਲ ਰਹੀ ਹੈ। 25 ਜੂਨ, 2026 ਨੂੰ ਇਸ ਦੀ ਸ਼ੁਰੂਆਤ ਦੇ ਮਹਿਜ਼ 16 ਦਿਨਾਂ ਦੇ ਅੰਦਰ, ਸੂਬੇ ਨੇ 1 ਕਰੋੜ ਤੋਂ ਵੱਧ ਗਣਨਾ ਫਾਰਮਾਂ ਨੂੰ ਸਫ਼ਲਤਾਪੂਰਵਕ ਡਿਜੀਟਾਈਜ਼ ਕਰ ਲਿਆ ਹੈ। ਵਿਸ਼ੇਸ਼ ਗੱਲ ਇਹ ਹੈ ਕਿ ਸਾਰੇ ਘਰਾਂ ਵਿੱਚ 99.34 ਫ਼ੀਸਦ ਗਣਨਾ ਫਾਰਮਾਂ ਦੀ ਵੰਡ ਪਹਿਲਾਂ ਹੀ ਮੁਕੰਮਲ ਕੀਤੀ ਜਾ ਚੁੱਕੀ ਹੈ, ਜੋ ਇਹ ਦਰਸਾਉਂਦਾ ਹੈ ਕਿ ਸੂਬੇ ਭਰ ਦੇ ਸਾਰੇ ਵੋਟਰਾਂ ਤੱਕ ਵਿਆਪਕ ਪਹੁੰਚ ਯਕੀਨੀ ਬਣਾਈ ਗਈ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਪੰਜਾਬ ਦੀ ਮੁੱਖ ਚੋਣ ਅਫ਼ਸਰ (ਸੀ.ਈ.ਓ.) ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਦੱਸਿਆ ਕਿ ਸਹੀ ਵੋਟਰ ਸੂਚੀਆਂ ਤਿਆਰ ਰੱਖਣ ਅਤੇ ਲੋਕਤੰਤਰੀ ਪ੍ਰਕਿਰਿਆ ਨੂੰ ਹੋਰ ਮਜ਼ਬੂਤ ਕਰਨ ਲਈ ਗਣਨਾ ਫਾਰਮਾਂ ਨੂੰ ਇਕੱਤਰ ਕਰਨਾ ਅਤੇ ਉਨ੍ਹਾਂ ਦਾ ਡਿਜੀਟਾਈਜ਼ੇਸ਼ਨ ਕਰਨਾ ਇੱਕ ਬਹੁਤ ਹੀ ਅਹਿਮ ਕਦਮ ਹੈ। ਉਨ੍ਹਾਂ ਨੇ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓਜ਼.), ਸੁਪਰਵਾਈਜ਼ਰਾਂ, ਸਹਾਇਕ ਚੋਣ ਰਜਿਸਟ੍ਰੇਸ਼ਨ ਅਫਸਰਾਂ (ਏ.ਈ.ਆਰ.ਓਜ਼.) ਅਤੇ ਚੋਣ ...
ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਨਾਲ ਪੰਜਾਬ ਦੀਆਂ ਮਹਿਲਾਵਾਂ ਨੂੰ ਮਿਲਿਆ ਆਰਥਿਕ ਸਸ਼ਕਤੀਕਰਨ, ਡਾਇਰੈਕਟ ਬੈਨਿਫਿਟ ਟ੍ਰਾਂਸਫਰ (DBT) ਰਾਹੀਂ ਲਗਭਗ 33 ਲੱਖ ਮਹਿਲਾਵਾਂ ਨੂੰ ਮਿਲੀ ਵਿੱਤੀ ਸਹਾਇਤਾ

ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਨਾਲ ਪੰਜਾਬ ਦੀਆਂ ਮਹਿਲਾਵਾਂ ਨੂੰ ਮਿਲਿਆ ਆਰਥਿਕ ਸਸ਼ਕਤੀਕਰਨ, ਡਾਇਰੈਕਟ ਬੈਨਿਫਿਟ ਟ੍ਰਾਂਸਫਰ (DBT) ਰਾਹੀਂ ਲਗਭਗ 33 ਲੱਖ ਮਹਿਲਾਵਾਂ ਨੂੰ ਮਿਲੀ ਵਿੱਤੀ ਸਹਾਇਤਾ

Breaking News
ਚੰਡੀਗੜ੍ਹ, 11 ਜੁਲਾਈ 2026: ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਹੁਣ ਤੱਕ ₹1,147 ਕਰੋੜ ਦੀ ਰਕਮ ਡਾਇਰੈਕਟ ਬੈਨਿਫਿਟ ਟ੍ਰਾਂਸਫਰ (DBT) ਰਾਹੀਂ ਸੂਬੇ ਦੀਆਂ ਲਗਭਗ 33 ਲੱਖ ਮਹਿਲਾਵਾਂ ਦੇ ਬੈਂਕ ਖ਼ਾਤਿਆਂ ਵਿੱਚ ਸਿੱਧੀ ਜਮ੍ਹਾਂ ਕਰਵਾਈ ਹੈ। ਅਨੁਸੂਚਿਤ ਜਾਤੀ (SC) ਵਰਗ ਦੀਆਂ ਯੋਗ ਮਹਿਲਾਵਾਂ ਨੂੰ ਤਿੰਨ ਮਹੀਨਾਵਾਰ ਕਿਸ਼ਤਾਂ ਦੇ ਰੂਪ ਵਿੱਚ ₹1,500 ਪ੍ਰਤੀ ਮਹੀਨਾ ਅਨੁਸਾਰ ਕੁੱਲ ₹4,500 ਦੀ ਰਕਮ ਦਿੱਤੀ ਗਈ, ਜਦਕਿ ਹੋਰ ਸਾਰੇ ਵਰਗਾਂ ਦੀਆਂ ਯੋਗ ਮਹਿਲਾਵਾਂ ਨੂੰ ਤਿੰਨ ਮਹੀਨਾਵਾਰ ਕਿਸ਼ਤਾਂ ਦੇ ਰੂਪ ਵਿੱਚ ₹1,000 ਪ੍ਰਤੀ ਮਹੀਨਾ ਅਨੁਸਾਰ ਕੁੱਲ ₹3,000 ਦੀ ਰਕਮ ਪ੍ਰਦਾਨ ਕੀਤੀ ਗਈ। ਇਹ ਰਕਮ ਉਨ੍ਹਾਂ ਯੋਗ ਲਾਭਪਾਤਰੀਆਂ ਨੂੰ ਜਾਰੀ ਕੀਤੀ ਗਈ ਹੈ, ਜਿਨ੍ਹਾਂ ਦੀ ਰਜਿਸਟ੍ਰੇਸ਼ਨ 25 ਜੂਨ 2026 ਤੱਕ ਹੋ ਚੁੱਕੀ ਸੀ। ‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਪੂਰੇ ਪੰਜਾਬ ਵਿੱਚ ਰਜਿਸਟ੍ਰੇਸ਼ਨ ਪ੍ਰਕਿਰਿਆ ਲਗਾਤਾਰ ਜਾਰੀ ਹੈ ਅਤੇ ਹੁਣ ਤੱਕ 66 ਲੱਖ ਤੋਂ ਵੱਧ ਮਹਿਲਾਵਾਂ ਨੇ ਆਪਣੀ ਰਜਿਸਟ੍ਰੇਸ਼ਨ ਕਰਵਾ ਲਈ ਹੈ। ਜਿਹੜੀਆਂ ਮਹਿਲਾਵਾਂ ਹੁਣ ਰਜਿਸਟ੍ਰੇਸ਼ਨ ਕਰਵਾ ਰ...
1,279 ਨਵੀਆਂ ਸਰਕਾਰੀ ਬੱਸਾਂ ਦੇ ਸ਼ਾਮਲ ਹੋਣ ਨਾਲ ਪੰਜਾਬ ਜਨਤਕ ਟਰਾਂਸਪੋਰਟ ਬੁਨਿਆਦੀ ਢਾਂਚੇ ਵਿੱਚ ਬਣੇਗਾ ਭਾਰਤ ਦਾ ਨੰਬਰ 1 ਸੂਬਾ: ਹਰਪਾਲ ਸਿੰਘ ਚੀਮਾ

1,279 ਨਵੀਆਂ ਸਰਕਾਰੀ ਬੱਸਾਂ ਦੇ ਸ਼ਾਮਲ ਹੋਣ ਨਾਲ ਪੰਜਾਬ ਜਨਤਕ ਟਰਾਂਸਪੋਰਟ ਬੁਨਿਆਦੀ ਢਾਂਚੇ ਵਿੱਚ ਬਣੇਗਾ ਭਾਰਤ ਦਾ ਨੰਬਰ 1 ਸੂਬਾ: ਹਰਪਾਲ ਸਿੰਘ ਚੀਮਾ

Breaking News
ਚੰਡੀਗੜ੍ਹ, 11 ਜੁਲਾਈ 2026: ਪੰਜਾਬ ਦੇ ਵਿੱਤ ਅਤੇ ਟਰਾਂਸਪੋਰਟ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਐਲਾਨ ਕੀਤਾ ਕਿ ਪੰਜਾਬ 1,279 ਨਵੀਆਂ ਸਰਕਾਰੀ ਬੱਸਾਂ ਸ਼ਾਮਲ ਕਰਕੇ ਇੱਕ ਵੱਡੇ ਫਲੀਟ ਵਿਸਥਾਰ ਰਾਹੀਂ ਜਨਤਕ ਟਰਾਂਸਪੋਰਟ ਬੁਨਿਆਦੀ ਢਾਂਚੇ ਵਿੱਚ ਦੇਸ਼ ਦਾ ਨੰਬਰ ਇੱਕ ਸੂਬਾ ਬਣਨ ਲਈ ਤਿਆਰ ਹੈ। ਇਸ ਵਿਸਥਾਰ ਨਾਲ ਸੂਬੇ ਦੀ ਬੱਸਾਂ ਦੀ ਗਿਣਤੀ 2,267 ਤੋਂ ਵੱਧ ਕੇ 3,546 ਹੋ ਜਾਵੇਗੀ, ਜੋ ਕਿ 56% ਦਾ ਇਤਿਹਾਸਕ ਵਾਧਾ ਹੈ ਅਤੇ ਦੋ ਦਹਾਕਿਆਂ ਤੋਂ ਵੱਧ ਸਮੇਂ ਵਿੱਚ ਸਭ ਤੋਂ ਵੱਡਾ ਵਾਧਾ ਹੈ। ਫਲੀਟ ਦਾ ਵਿਸਥਾਰ ਕਰਨ ਦੇ ਨਾਲ-ਨਾਲ, ਭਗਵੰਤ ਮਾਨ ਸਰਕਾਰ ਯਾਤਰੀਆਂ ਦੀ ਸੁਰੱਖਿਆ, ਸਹੂਲਤ ਅਤੇ ਆਖਰੀ ਮੀਲ ਤੱਕ ਕਨੈਕਟੀਵਿਟੀ ਨੂੰ ਬਿਹਤਰ ਬਣਾਉਣ ਲਈ ਡੈਸ਼ਕੈਮ, ਅੰਦਰੂਨੀ ਸੀ.ਸੀ.ਟੀ.ਵੀ. ਕੈਮਰੇ, ਜੀ.ਪੀ.ਐਸ. ਟਰੈਕਿੰਗ ਸਿਸਟਮ ਅਤੇ ਯੂ.ਪੀ.ਆਈ. ਕਿਊ.ਆਰ.  ਕੋਡ ਆਧਾਰਿਤ ਇਲੈਕਟ੍ਰਾਨਿਕ ਟਿਕਟਿੰਗ ਸਮੇਤ ਆਧੁਨਿਕ ਤਕਨੀਕਾਂ ਵੀ ਪੇਸ਼ ਕਰੇਗੀ। ਪੰਜਾਬ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਪੰਜਾਬ ਹੁਣ ਤਕ ਪਿਛਲੇ ਦੋ ਦ...
ਭਗਵੰਤ ਮਾਨ ਸਰਕਾਰ ਨੇ ਜ਼ਮੀਨੀ ਪੱਧਰ ’ਤੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਮਜ਼ਬੂਤ ਕੀਤਾ; ‘ਪਿੰਡਾਂ ਦਾ ਹਾਲ’ ਐਕਸ਼ਨ ਪਲਾਨ ਕੀਤਾ ਲਾਗੂ

ਭਗਵੰਤ ਮਾਨ ਸਰਕਾਰ ਨੇ ਜ਼ਮੀਨੀ ਪੱਧਰ ’ਤੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਮਜ਼ਬੂਤ ਕੀਤਾ; ‘ਪਿੰਡਾਂ ਦਾ ਹਾਲ’ ਐਕਸ਼ਨ ਪਲਾਨ ਕੀਤਾ ਲਾਗੂ

Breaking News
ਚੰਡੀਗੜ੍ਹ, 11 ਜੁਲਾਈ 2026: ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਦਿਆਂ ਭਗਵੰਤ ਮਾਨ ਸਰਕਾਰ ਨੇ ‘ਪਿੰਡਾਂ ਦਾ ਹਾਲ’ ਐਕਸ਼ਨ ਪਲਾਨ ਲਾਗੂ ਕਰਨਾ ਸ਼ੁਰੂ ਕਰ ਦਿੱਤਾ ਹੈ। ਇਹ ਇੱਕ ਢਾਂਚਾਗਤ ਯੋਜਨਾ ਹੈ, ਜਿਸਦਾ ਉਦੇਸ਼ ਲੋਕ ਪੱਧਰੀ ਭਾਗੀਦਾਰੀ ਵਧਾਉਣਾ ਅਤੇ ਨਸ਼ਿਆਂ ਵਿਰੁੱਧ ਲੜਾਈ ਵਿੱਚ ਲੋਕਾਂ ਨੂੰ ਹੋਰ ਸਰਗਰਮੀ ਨਾਲ ਸ਼ਾਮਲ ਕਰਨਾ ਹੈ। ਇਸ ਐਕਸ਼ਨ ਪਲਾਨ ਨੂੰ ਜੂਨ ਮਹੀਨੇ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਰਿਵਿਊ ਮੀਟਿੰਗ ‘ਪਿੰਡਾਂ ਦਾ ਹਾਲ, ਸੀਐੱਮ ਦੇ ਨਾਲ’ ਦੌਰਾਨ ਅੰਤਿਮ ਰੂਪ ਦਿੱਤਾ ਗਿਆ ਸੀ, ਜੋ ਕਿ ਤਾਲਮੇਲ ਕਰਨ, ਨਿਯਮਤ ਨਿਗਰਾਨੀ ਅਤੇ ਸੂਬੇ ਭਰ ਵਿੱਚ ਲਗਾਤਾਰ ਲੋਕ ਭਾਗੀਦਾਰੀ ਨੂੰ ਯਕੀਨੀ ਬਣਾਉਂਦਾ ਹੈ। ਇਸ ਦਾ ਮਕਸਦ ਨਸ਼ਿਆਂ ਵਿਰੁੱਧ ਲੜਾਈ ਵਿੱਚ ਪਿੰਡ ਪੱਧਰ ’ਤੇ ਭਾਗੀਦਾਰੀ ਵਧਾਉਣਾ ਹੈ। ਐਕਸ਼ਨ ਪਲਾਨ ਵਿੱਚ ਜ਼ਿਲ੍ਹਾ ਅਤੇ ਸੂਬਾ ਪੱਧਰੀ ਰਿਵਿਊ ਮੀਟਿੰਗਾਂ, ਹਰ ਪਿੰਡ ਲਈ ਵਿਸ਼ੇਸ਼ ਨਸ਼ਾ ਵਿਰੋਧੀ ਰਣਨੀਤੀ ਅਤੇ ਪੰਜਾਬ ਭਰ ਵਿੱਚ ਇਸ ਦੇ ਨਿਰੰਤਰ ਲਾਗੂਕਰਨ ਨੂੰ ਯਕੀਨੀ ਬਣਾਉਣ ਲਈ ਨਿਗਰਾਨੀ ਢਾਂਚਾ ਸ਼ਾਮਲ ਹੈ। ...
ਪਸ਼ੂ-ਧਨ ਦੀ ਸਿਹਤ ਸੰਭਾਲ ‘ਚ ਦੇਰੀ, ਗੈਰਹਾਜ਼ਰੀ ਅਤੇ ਲਾਪਰਵਾਹੀ ਲਈ ਕੋਈ ਥਾਂ ਨਹੀਂ: ਗੁਰਮੀਤ ਖੁੱਡੀਆਂ ਵੱਲੋਂ ਵੈਟਰਨਰੀ ਸਟਾਫ਼ ਨੂੰ ਸਖ਼ਤ ਹਦਾਇਤ

ਪਸ਼ੂ-ਧਨ ਦੀ ਸਿਹਤ ਸੰਭਾਲ ‘ਚ ਦੇਰੀ, ਗੈਰਹਾਜ਼ਰੀ ਅਤੇ ਲਾਪਰਵਾਹੀ ਲਈ ਕੋਈ ਥਾਂ ਨਹੀਂ: ਗੁਰਮੀਤ ਖੁੱਡੀਆਂ ਵੱਲੋਂ ਵੈਟਰਨਰੀ ਸਟਾਫ਼ ਨੂੰ ਸਖ਼ਤ ਹਦਾਇਤ

Breaking News
ਚੰਡੀਗੜ੍ਹ, 10 ਜੁਲਾਈ:ਸੂਬੇ ਦੀ ਪਸ਼ੂਧਨ ਸਿਹਤ ਸੰਭਾਲ ਪ੍ਰਣਾਲੀ ਵਿੱਚ ਹੋਰ ਸੁਧਾਰ ਲਈ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਵੈਟਰਨਰੀ ਅਫ਼ਸਰਾਂ, ਇੰਸਪੈਕਟਰਾਂ ਅਤੇ ਹੋਰ ਸਟਾਫ਼ ਨੂੰ ਆਮ ਜਨਤਾ ਪ੍ਰਤੀ ਜਵਾਬਦੇਹੀ ਨਾਲ ਆਪਣੀ ਡਿਊਟੀ ਨਿਭਾਉਣਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਅਤੇ ਚੇਤਾਵਨੀ ਦਿੱਤੀ ਕਿ ਡਿਊਟੀ ਵਿੱਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਸਾਹਮਣੇ ਆਉਣ ‘ਤੇ ਸਖ਼ਤ ਅਨੁਸ਼ਾਸਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਐਸ.ਏ.ਐਸ. ਨਗਰ ਸਥਿਤ ਲਾਈਵਸਟਾਕ ਕੰਪਲੈਕਸ ਵਿਖੇ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਸੂਬੇ ਭਰ ਦੇ ਸਾਰੇ ਵੈਟਰਨਰੀ ਹਸਪਤਾਲਾਂ ਅਤੇ ਡਿਸਪੈਂਸਰੀਆਂ ਦੇ ਕੰਮਕਾਜ, ਬੁਨਿਆਦੀ ਢਾਂਚੇ ਅਤੇ ਸਫ਼ਾਈ ਮਿਆਰਾਂ ਦੀ ਬਾਰੀਕੀ ਨਾਲ ਸਮੀਖਿਆ ਕੀਤੀ। ਕੁਝ ਸੰਸਥਾਵਾਂ ਦੀ ਮਾੜੀ ਹਾਲਤ 'ਤੇ ਸਖ਼ਤ ਨਾਰਾਜ਼ਗੀ ਜ਼ਾਹਰ ਕਰਦਿਆਂ ਕੈਬਨਿਟ ਮੰਤਰੀ ਨੇ ਡਾਇਰੈਕਟਰ ਪਸ਼ੂ ਪਾਲਣ ਨੂੰ ਨਿਰਦੇਸ਼ ਦਿੱਤੇ ਕਿ ਇਮਾਰਤਾਂ ਦੀ ਤੁਰੰਤ ਮੁਰੰਮਤ, ਰੱਖ-ਰਖਾਅ ਅਤੇ ਜ਼ਰੂਰੀ ਸੇਵਾਵਾਂ ਨੂੰ ਅਪਗ੍ਰ...