Tuesday, September 29Malwa News
Shadow

Breaking News

ਵਾਤਾਵਰਣ ਨੂੰ ਹਰਾ-ਭਰਾ ਬਣਾਉਣ ਦੇ ਮੱਦੇਨਜ਼ਰ ਪੌਦੇ ਲਗਾਉਣ ਦੀ ਕੀਤੀ ਸ਼ੁਰੂਆਤ

Breaking News
ਬਠਿੰਡਾ, 12 ਜੁਲਾਈ: ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂਅਤੇ ਮੈਨੇਜਿੰਗ ਡਾਇਰੈਕਟਰ ਮਾਰਕਫੈੱਡ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਮਾਰਕਫੈੱਡ ਵੱਲੋਂ ਜ਼ਿਲ੍ਹਾ ਬਠਿੰਡਾ ਵਿੱਚ ਵਾਤਾਵਰਣ ਨੂੰ ਹਰਾਂ-ਭਰਾਂ ਬਣਾਉਣ ਅਤੇ ਵਾਤਾਵਰਣ ਦੀ ਸਾਂਭ-ਸੰਭਾਲ ਦੇ ਮੱਦੇਨਜ਼ਰ 500 ਵੱਖ-ਵੱਖ ਕਿਸਮ ਦੇ ਪੌਦੇ ਲਗਾਉਣ ਦੀ ਸ਼ੁਰੂਆਤ ਐਡੀਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ ਪੰਜਾਬ ਸ੍ਰੀ ਐਸ.ਪੀ.ਐਸ ਪਰਮਾਰ, ਆਈ.ਪੀ.ਐਸ ਵੱਲੋਂ ਸਥਾਨਕ ਮਾਰਕਫੈੱਡ ਦਫ਼ਤਰ ਵਿਖੇ ਪੌਦੇ ਲਗਾ ਕੇ ਕੀਤੀ ਗਈ। ਇਸ ਮੌਕੇ ਤੇ ਡਾਇਰੈਕਟਰ ਮਾਰਕਫੈੱਡ ਸ੍ਰੀ ਟਹਿਲ ਸਿੰਘ ਸੰਧੂ ਨੇ ਵੀ ਪੌਦੇ ਲਗਾਉਣ ਦੀ ਰਸਮ ਨਿਭਾਈ। ਇਸ ਮੌਕੇ ਤੇ ਸ੍ਰੀ ਐਸ.ਪੀ.ਐਸ ਪਰਮਾਰ ਨੇ ਮਾਰਕਫੈਡ ਵਲੋਂ ਵਾਤਾਵਰਣ ਦੀ ਸ਼ੁੱਧਤਾ ਅਤੇ ਹਰਿਆਵਲ ਦੇ ਮੱਦੇਨਜ਼ਰ ਲਗਾਏ ਜਾ ਰਹੇ ਪੌਦਿਆਂ ਨੂੰ ਸ਼ਲਾਘਾਯੋਗ ਕਦਮ ਦੱਸਿਆ। ਉਨ੍ਹਾਂ ਇਹ ਵੀ ਪ੍ਰੇਰਿਤ ਕੀਤਾ ਕਿ ਲਗਾਏ ਜਾ ਰਹੇ ਪੌਦਿਆਂ ਦੀ ਬਾਅਦ ਵਿਚ ਸਾਂਭ-ਸੰਭਾਲ ਕਰਨੀ ਵੀ ਯਕੀਨੀ ਬਣਾਈ ਜਾਵੇ।  ਇਸ ਦੌਰਾਨ ਡਾਇਰੈਕਟਰ ਮਾਰਕਫੈੱਡ ਸ੍ਰੀ...

ਜਿਲ੍ਹੇ ਵਿੱਚ ਹਵਾਈ ਫਾਇਰ, ਚਾਇਨਾ ਡੋਰ ਵੇਚਣ, ਹੁੱਕਾ ਬਾਰ ਸਮੇਤ ਕਈ ਪਾਬੰਦੀਆਂ ਦੇ ਹੁਕਮ ਜਾਰੀ

Breaking News, Hot News
ਫਰੀਦਕੋਟ 12 ਜੁਲਾਈ ( ) ਜਿਲਾ ਮੈਜਿਸਟ੍ਰੇਟ ਫਰੀਦਕੋਟ, ਸ੍ਰੀ ਵਿਨੀਤ ਕੁਮਾਰ ਆਈ.ਏ.ਐਸ. ਨੇ ਫੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲਾ ਫਰੀਦਕੋਟ 'ਚ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ । ਇਹ ਆਦੇਸ਼ 28 ਅਗਸਤ 2024 ਤੱਕ ਲਾਗੂ ਰਹਿਣਗੇ।ਮੈਰਿਜ ਪੈਲਿਸਾਂ ਵਿੱਚ ਹਵਾਈ ਫਾਇਰ ਕਰਨ ਤੇ ਪਾਬੰਦੀ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿਲਾ ਫਰੀਦਕੋਟ ਵਿੱਚ ਵਿਆਹ ਸ਼ਾਦੀਆਂ, ਸਮਾਜਿਕ/ ਧਾਰਮਿਕ ਸਮਾਰੋਹਾਂ, ਜਲਸੇ, ਮੈਰਿਜ ਪੈਲਿਸਾਂ ਆਦਿ ਵਿੱਚ ਆਮ ਜਨਤਾ ਵੱਲੋਂ ਹਵਾਈ ਫਾਇਰ ਕੀਤੇ ਜਾਂਦੇ ਹਨ । ਜਿਸ ਕਰਕੇ ਜਾਨੀ ਤੇ ਮਾਲੀ ਨੁਕਸਾਨ ਹੋਣ ਦਾ ਵੀ ਡਰ ਰਹਿੰਦਾ ਹੈ । ਇਸ ਲਈ ਜਿਲਾ ਫਰੀਦਕੋਟ ਦੀ ਹਦੂਦ ਅੰਦਰ ਵਿਆਹ ਸ਼ਾਦੀਆਂ, ਸਮਾਜਿਕ /ਧਾਰਮਿਕ ਸਮਾਰੋਹਾਂ, ਜਲਸੇ, ਧਰਨੇ/ਰੈਲੀਆਂ, ਮੈਰਿਜ ਪੈਲਿਸਾਂ ਆਦਿ ਵਿੱਚ ਹਵਾਈ ਫਾਇਰ ਕਰਨ ਤੇ ਪਾਬੰਦੀ ਲਗਾਈ ਗਈ । ਇਹ ਪਾਬੰਦੀ 28 ਅਗ...

ਪਛੜੀਆਂ ਸ਼੍ਰੇਣੀਆਂ, ਆਰਥਿਕ ਤੌਰ ਤੇ ਕੰਮਜੋਰ ਵਰਗ ਅਤੇ ਘੱਟ ਗਿਣਤੀ ਵਰਗ ਦੀ ਭਲਾਈ ਲਈ ਬੈਕਫਿੰਕੋ ਦੇ ਬੋਰਡ ਆਫ ਡਾਇਰੈਕਟਰਜ ਦੀ ਮੀਟਿੰਗ ਵਿੱਚ ਹੋਏ ਵੱਡੇ ਫੈਸਲੇ

Breaking News, Hot News
ਚੰਡੀਗੜ, 12 ਜੁਲਾਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ ਬਲਜੀਤ ਕੌਰ ਅਤੇ ਪੰਜਾਬ ਵਿਧਾਨ ਸਭਾ, ਭਲਾਈ ਕਮੇਟੀ ਵੱਲੋਂ ਸਮੇਂ-ਸਮੇਂ ਤੇ ਦਿੱਤੇ ਗਏ ਨਿਰਦੇਸ਼ਾਂ ਅਨੂਸਾਰ ਸ਼ੁੱਕਰਵਾਰ ਨੂੰ ਬੈਕਫਿੰਕੋ ਦੇ ਬੋਰਡ ਆਫ ਡਾਇਰੈਕਟਰਜ ਦੀ 141ਵੀਂ ਮੀਟਿੰਗ ਚੇਅਰਮੈਨ ਬੈਕਫਿੰਕੋ ਸੰਦੀਪ ਸੈਣੀ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਦੌਰਾਨ ਪੰਜਾਬ ਰਾਜ ਦੇ ਪਛੜੀਆਂ ਸ਼੍ਰੇਣੀਆਂ, ਆਰਥਿਕ ਤੌਰ ਤੇ ਕੰਮਜੋਰ ਵਰਗ ਅਤੇ ਘੱਟ ਗਿਣਤੀ ਵਰਗ ਦੀ ਭਲਾਈ ਲਈ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਸੂਬੇ ਦੇ ਲੋੜਵੰਦ ਵਿਅਕਤੀਆਂ ਨੂੰ ਵੱਧ ਤੋਂ ਵੱਧ ਲਾਭ ਪਹੁੰਚਾਉਣ ਲਈ ਅਹਿਮ ਫੈਸਲੇ ਲਏ ਗਏ। ਵਧੇਰੇ ਜਾਣਕਾਰੀ ਦਿੰਦੇ ਹੋਏ ਬੈਕਫਿੰਕੋ ਦੇ ਬੋਰਡ ਆਫ ਡਾਇਰੈਕਟਰਜ ਦੇ ਚੇਅਰਮੈਨਸੰਦੀਪ ਸੈਣੀ ਨੇ ਦੱਸਿਆ ਕਿ ਸਿੱਧਾ ਕਰਜਾ ਸਕੀਮ ਅਧੀਨ ਕਰਜੇ ਦੀ ਰਕਮ ਨੂੰ 2 ਲੱਖ ਰੁਪਏ ਤੋਂ ਵਧਾ ਕੇ 5 ਲੱਖ ਰੁਪਏ ਅਤੇ ਸਾਲਾਨਾ ਪਰਿਵਾਰਕ ਆਮਦਨ ਨੂੰ 1 ਲੱਖ ਰੁਪਏ ਤੋਂ ਵ...

ਅਨੁਸੂਚਿਤ ਜਾਤੀਆਂ ਦੇ 6314 ਲਾਭਪਾਤਰੀਆਂ ਨੂੰ 32.20 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

Breaking News, Hot News
ਚੰਡੀਗੜ੍ਹ, 12 ਜੁਲਾਈਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ, ਉਥੇ ਹੀ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਲਗਾਤਾਰ ਕਾਰਜ਼ਸ਼ੀਲ ਹੈ। ਅਸ਼ੀਰਵਾਦ ਫਾਰ ਅਨੁਸੂਚਿਤ ਜਾਤੀਆਂ ਸਕੀਮ ਅਧੀਨ ਸਾਲ 2023-24 ਦੇ ਅਨੁਸੂਚਿਤ ਜਾਤੀ ਦੇ ਕੁੱਲ 6314 ਲਾਭਪਾਤਰੀਆਂ ਨੂੰ 32.20 ਕਰੋੜ ਰੁਪਏ ਦੀ ਰਾਸ਼ੀ ਸਾਲ 2024-25 ਦੇ ਬਜਟ ਉਪਬੰਧ ਵਿੱਚੋਂ ਜਾਰੀ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਬਰਨਾਲਾ, ਫਰੀਦਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਮਲੇਰਕੋਟਲਾ, ਮੋਗਾ, ਸ੍ਰੀ ਮੁਕਤਸਰ ਸਾਹਿਬ, ਸੰਗਰੂਰ ਅਤੇ ਤਰਨਤਾਰਨ ਜ਼ਿਲ੍ਹਿਆਂ ਦੇ ਅਨੁਸੂਚਿਤ ਜਾਤੀਆਂ ਦੇ 6314 ਲਾਭਪਾਤਰੀਆਂ ਲਈ 32.20 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ। ਇਸ ਰਾਸ਼ੀ ਵਿੱਚ ਸਾਲ 2023-24 ਦੌਰਾਨ ਅਨੁਸੂਚਿਤ ਜਾਤੀਆਂ ਦੇ ਅਸ਼ੀਰਵਾਦ ਪੋਰਟਲ ਤੇ ਪ੍ਰਾਪਤ ਕੁੱਲ 6314 ਲਾਭਪਾਤਰੀਆਂ ਨੂੰ ਕਵਰ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਦੇ 01, ਫਰੀਦਕੋਟ ਦੇ 482, ਗੁਰਦਾਸਪੁਰ ਦੇ...

ਛੋਟੇ ਅਪਰਾਧਾਂ ਵਿੱਚ ਵੀ ਐਫਆਈਆਰ ਦਰਜ ਕਰਨ ਨੂੰ ਤਰਜੀਹ ਦਿੱਤੀ ਜਾਵੇ; ਡੀਜੀਪੀ ਪੰਜਾਬ ਵੱਲੋਂ ਸੀਪੀਜ਼/ਐਸਐਸਪੀਜ਼ ਨੂੰ ਨਿਰਦੇਸ਼

Breaking News, Hot News
ਚੰਡੀਗੜ੍ਹ, 12 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਉਦੇਸ਼ ਨਾਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਸਾਰੇ ਜ਼ਿਲ੍ਹਾ ਮੁਖੀਆਂ ਨੂੰ ਸੂਬੇ ਵਿੱਚ ਅਪਰਾਧ ਖਿਲਾਫ਼ ਕਾਰਵਾਈ ਤੇਜ਼ ਕਰਨ ਲਈ ਲੁੱਟ-ਖੋਹ ਅਤੇ ਚੋਰੀ ਵਰਗੇ ਛੋਟੇ ਅਪਰਾਧਾਂ ਦੇ ਮਾਮਲਿਆਂ ਵਿੱਚ ਤਰਜੀਹੀ ਤੌਰ ‘ਤੇ ਐਫਆਈਆਰ ਦਰਜ ਕਰਨ ਦੇ ਨਿਰਦੇਸ਼ ਦਿੱਤੇ ਹਨ।ਉਹਨਾਂ ਕਿਹਾ ਕਿ ਮੇਰੇ ਧਿਆਨ ਵਿੱਚ ਆਇਆ ਹੈ ਕਿ ਫੀਲਡ ਅਫਸਰ ਛੋਟੇ ਅਪਰਾਧਾਂ ਵਿੱਚ ਆਮ ਤੌਰ 'ਤੇ ਐਫਆਈਆਰ ਦਰਜ ਕਰਨ ਤੋਂ ਗੁਰੇਜ਼ ਕਰਦੇ ਹਨ। ਸਾਰੇ ਜ਼ਿਲ੍ਹਿਆਂ ਵਿੱਚ ਨਿਰਵਿਘਨ ਢੰਗ ਨਾਲ ਐਫਆਈਆਰਜ਼ ਦਰਜ ਹੋਣੀ ਚਾਹੀਦੀ ਹੈ ਤਾਂ ਜੋ ਸੂਬੇ ਵਿੱਚ ਕਾਨੂੰਨ ਵਿਵਸਥਾ ਨੂੰ ਬਰਕਰਾਰ ਰੱਖਿਆ ਜਾ ਸਕੇ।ਡੀਜੀਪੀ ਸਾਰੇ 28 ਪੁਲਿਸ ਜ਼ਿਲ੍ਹਿਆਂ ਦੀ ਕਾਰਗੁਜ਼ਾਰੀ ਦਾ ਮੁਲਾਂਕਣ ਕਰਨ ਅਤੇ ਸੰਗਠਿਤ ਅਪਰਾਧ, ਨਸ਼ਾ ਤਸਕਰੀ ਅਤੇ ਅੱਤਵਾਦ ਵਿਰੁੱਧ ਵਿੱਢੀ ਜੰਗ ਦਾ ਜਾਇਜ਼ਾ ਲੈਣ ਲਈ ਸਾਰੇ ਸੀਨੀਅਰ ਫੀਲਡ ਅਫਸਰਾਂ ਅਤੇ ਆਪਰੇਸ਼ਨਲ ਵਿੰਗਾਂ ਦੇ ਮੁਖੀਆਂ ਨਾਲ ਵੀਡੀਓ ਕਾਨਫਰੰਸ ਰਾਹੀਂ ਸੂਬਾ ਪੱਧਰੀ ਅਪਰ...

ਟਰਾਂਸਪੋਰਟ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਠੇਕਾ ਆਧਾਰਤ ਡਰਾਈਵਰਾਂ/ਕੰਡਕਟਰਾਂ ਦੇ ਮਸਲਿਆਂ ਦੇ ਪੁਖ਼ਤਾ ਹੱਲ ਲਈ ਤਜਵੀਜ਼ ਪੇਸ਼ ਕਰਨ ਦੀਆਂ ਹਦਾਇਤਾਂ

Breaking News, Hot News
ਚੰਡੀਗੜ੍ਹ, 12 ਜੁਲਾਈ:ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਪੰਜਾਬ ਰੋਡਵੇਜ਼/ਪਨਬੱਸ ਤੇ ਪੀ.ਆਰ.ਟੀ.ਸੀ. ਵਿੱਚ ਠੇਕਾ ਆਧਾਰਤ ਡਰਾਈਵਰਾਂ ਤੇ ਕੰਡਕਟਰਾਂ ਦੇ ਮਸਲਿਆਂ ਦੇ ਪੁਖ਼ਤਾ ਹੱਲ ਲਈ ਹਫ਼ਤੇ ਦੇ ਅੰਦਰ-ਅੰਦਰ ਢੁਕਵੀਂ ਤਜਵੀਜ਼ ਪੇਸ਼ ਕਰਨ। ਪੰਜਾਬ ਰੋਡਵੇਜ਼/ਪਨਬੱਸ ਤੇ ਪੀ.ਆਰ.ਟੀ.ਸੀ. ਵਿੱਚ ਠੇਕਾ ਆਧਾਰਤ ਡਰਾਈਵਰਾਂ ਤੇ ਕੰਡਕਟਰਾਂ ਦੇ ਮਸਲਿਆਂ ਦੇ ਹੱਲ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਗਠਤ ਕੀਤੀ ਗਈ ਕਮੇਟੀ ਦੀ ਪਹਿਲੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਮੁਲਾਜ਼ਮਾਂ ਦੇ ਮਸਲਿਆਂ ਸਬੰਧੀ ਹਮਦਰਦੀ ਭਰਪੂਰ ਰਵੱਈਆ ਅਪਨਾਉਣ। ਉਨ੍ਹਾਂ ਕਿਹਾ ਕਿ ਅਗਲੀ ਮੀਟਿੰਗ 19 ਜੁਲਾਈ ਨੂੰ ਉਨ੍ਹਾਂ ਦੇ ਦਫ਼ਤਰ ਵਿਖੇ ਹੋਵੇਗੀ ਅਤੇ ਉਦੋਂ ਤੱਕ ਅਧਿਕਾਰੀ ਸਾਰੀਆਂ ਮੰਗਾਂ ਦੇ ਹੱਲ ਲਈ ਢੁਕਵੀਂ ਤਜਵੀਜ਼ ਪੇਸ਼ ਕਰਨ। ਪੰਜਾਬ ਸਿਵਲ ਸਕੱਤਰੇਤ ਸਥਿਤ ਆਪਣੇ ਦਫ਼ਤਰ ਵਿਖੇ ਕਮੇਟੀ ਦੇ ਬਾਕੀ ਮੈਂਬਰਾਂ ਅਤੇ ਯੂਨੀਅਨ ਦੇ ਦੋ ਨੁਮਾਇੰਦਿਆਂ ਨਾਲ ਮੀਟਿੰਗ ਕਰਦ...

ਕਰ ਪਾਲਣਾ ਨੂੰ ਉਤਸ਼ਾਹਿਤ ਕਰਨ ਵਿੱਚ ਮੀਲ ਪੱਥਰ ਸਾਬਤ ਹੋ ਰਹੀ ਹੈ ਪੰਜਾਬ ਦੀ ‘ਬਿੱਲ ਲਿਆਓ ਇਨਾਮ ਪਾਓ’ ਸਕੀਮ: ਹਰਪਾਲ ਸਿੰਘ ਚੀਮਾ

Breaking News
ਚੰਡੀਗੜ੍ਹ, 12 ਜੁਲਾਈ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ 'ਬਿੱਲ ਲਿਆਓ ਇਨਾਮ ਪਾਓ' ਸਕੀਮ ਤਹਿਤ ਅਵੈਧ ਬਿੱਲ ਜਾਰੀ ਕਰਨ ਵਾਲੇ ਵਿਕਰੇਤਾਵਾਂ 'ਤੇ ਵੱਡੀ ਕਾਰਵਾਈ ਦਾ ਖੁਲਾਸਾ ਕਰਦਿਆਂ ਕਿਹਾ ਕਿ ਇਸ ਸਕੀਮ ਤਹਿਤ ਪ੍ਰਾਪਤ ਹੋਏ ਬਿੱਲਾਂ ਦੇ ਆਧਾਰ ‘ਤੇ  ਕੁੱਲ 7.63 ਕਰੋੜ ਰੁਪਏ ਜੁਰਮਾਨੇ ਕੀਤੇ ਗਏ ਜਿਸ ਵਿੱਚੋਂ 5.87 ਕਰੋੜ ਰੁਪਏ ਵਸੂਲੇ ਜਾ ਚੁੱਕੇ ਹਨ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਇਸ ਸਕੀਮ ਦੀ ਸਫ਼ਲਤਾ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਿਲਿੰਗ ਵਿੱਚ ਗੜਬੜੀ ਲਈ ਵਿਕਰੇਤਾਵਾਂ ਨੂੰ ਜਾਰੀ ਕੀਤੇ ਗਏ 1604 ਨੋਟਿਸਾਂ ਵਿੱਚੋਂ 711 ਦਾ ਨਿਪਟਾਰਾ ਹੋ ਚੁੱਕਾ ਹੈ ਅਤੇ ਇਸ ਸਕੀਮ ਸਦਕਾ 123 ਨਵੀਆਂ ਜੀ.ਐਸ.ਟੀ ਰਜਿਸਟ੍ਰੇਸ਼ਨਾਂ ਹੋਈਆਂ ਹਨ, ਜੋ ਕਿ ਕਰ ਪਾਲਣਾ ਵਿੱਚ ਸੁਧਾਰ ਨੂੰ ਦਰਸਾਉਂਦੀਆਂ ਹਨ।. ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੁਆਰਾ 21 ਅਗਸਤ, 2023 ਨੂੰ ਸ਼ੁਰੂ ਕੀਤੀ ਗਈ ਇਹ ਸਕੀਮ, ਖਪਤਕਾਰਾਂ ਨੂੰ 'ਮੇਰਾ ਬਿੱਲ ਐਪ' ਰਾਹੀਂ ਖਰੀਦ ਬਿੱਲਾਂ ਨੂੰ ਅਪ...

ਰਾਸ਼ਟਰੀ ਕਮਿਸ਼ਨ ਬਾਲ ਅਧਿਕਾਰਾਂ ਦੀ ਸੁਰੱਖਿਆ ਕਰੇਗਾ ਅੰਮ੍ਰਿਤਸਰ ਦਾ ਦੌਰਾ

Breaking News
ਅੰਮ੍ਰਿਤਸਰ, 12 ਜੁਲਾਈ: ---ਰਾਸ਼ਟਰੀ ਕਮਿਸ਼ਨ ਬਾਲ ਅਧਿਕਾਰਾਂ ਦੀ ਸੁਰੱਖਿਆ ਦੇ ਚੇਅਰਮੈਨ 24 ਜੁਲਾਈ ਨੂੰ ਅੰਮ੍ਰਿਤਸਰ ਦਾ ਦੌਰਾ ਕਰਨਗੇ ਜਿਥੇ ਉਹ 0-18 ਸਾਲ ਲੋੜਵੰਦ ਪਰਿਵਾਰਾਂ ਦੇ ਬੱਚਿਆਂ ਅਤੇ ਵਿਸ਼ੇਸ਼ ਜਰੂਰਤਾਂ ਵਾਲੇ ਬੱਚਿਆਂ ਨੂੰ ਉਨ੍ਹਾਂ ਦੇ ਅਧਿਕਾਰਾਂ ਸਬੰਧੀ ਜਾਣੂੰ ਕਰਵਾਉਣ ਦੇ ਨਾਲ ਨਾਲ ਮੁਸ਼ਕਲਾਂ ਵੀ ਸੁਣਨਗੇ।                 ਇਹ ਸਬੰਧੀ ਅੱਜ ਸਹਾਇਕ ਕਮਿਸ਼ਨਰ ਜਨਰਲ ਮੈਡਮ ਗੁਰਸਿਮਰਨ ਕੌਰ ਨੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਦੱਸਿਆ ਕਿ ਕਮਿਸ਼ਨ ਵੱਲੋਂ ਰਣਜੀਤ ਐਵੀਨਿਊ ਵਿਖੇ ਨਗਰ ਸੁਧਾਰ ਟਰੱਸਟ ਦੇ ਕਮਿਊਨਟੀ ਹਾਲ ਵਿੱਚ ਇਕ ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ ਜਿਥੇ ਉਹ ਇਨ੍ਹਾਂ ਬੱਚਿਆਂ ਦੀਆਂ ਮੁਸ਼ਕਲਾਂ ਨੂੰ ਸੁਣਨਗੇ। ਸਹਾਇਕ ਕਮਿਸ਼ਨਰ ਨੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਕੈਂਪ ਵਾਲੀ ਥਾਂ ਤੇ ਆਪੋ ਆਪਣੇ ਵਿਭਾਗ ਦੇ ਕਰਮਚਾਰੀਆਂ ਨਾਲ ਹਾਜਰ ਰਹ...

ਵਾਤਾਵਰਨ ਦੀ ਸੰਭਾਲ ਲਈ ਵੱਧ ਤੋਂ ਵੱਧ ਬੂਟੇ ਲਗਾਓ – ਧਾਲੀਵਾਲ

Breaking News
ਅੰਮ੍ਰਿਤਸਰ, 12 ਜੁਲਾਈ:---ਹਵਾ ਅਤੇ  ਪਾਣੀ ਪਰਮਾਤਮਾ ਵੱਲੋਂ ਦਿੱਤੀ ਗਈ ਅਨਮੋਲ ਦਾਤ ਹੈ ਸਾਨੂੰ  ਵਾਤਾਵਰਨ ਨੂੰ ਸਾਫ ਸੁਥਰਾ ਬਣਾਉਣ ਲਈ ਵੱਧ ਤੋਂ ਵੱਧ ਬੂਟੇ ਲਗਾਉਣੇ ਚਾਹੀਦੇ ਹਨ । ਇਹ ਵਿਚਾਰ ਕੈਬਨਿਟ ਮੰਤਰੀ ਪੰਜਾਬ ਕੁਲਦੀਪ ਸਿੰਘ ਧਾਲੀਵਾਲ ਹਲਕਾ ਵਿਧਾਇਕ ਪੱਛਮੀ ਡਾਕਟਰ ਜਸਬੀਰ ਸਿੰਘ ਸੰਧੂ, ਗੁਰਦੁਆਰਾ ਡੇਰਾ ਬਾਬਾ ਦਰਸ਼ਨ ਸਿੰਘ ਕੁਲੀ ਵਾਲੇ , ਸੇਵਾਦਾਰ ਬਾਬਾ ਗੁਰਜੀਤ ਸਿੰਘ ਅੱਜ ਬਾਬਾ ਦਰਸ਼ਨ ਸਿੰਘ ਕਲੋਨੀ ਦੇ ਪਾਰਕ  ਵਿਖੇ 100 ਤੋਂ ਵਧੇਰੇ  ਬੂਟੇ ਲਗਾਉਂਦਿਆਂ  ਸਾਂਝੇ ਕੀਤੇ।                 ਸ੍ਰ ਧਾਲੀਵਾਲ ਨੇ ਕਿਹਾ ਕਿ ਰੁੱਖਾਂ ਨੂੰ ਪੁੱਤਾਂ ਵਾਂਗ ਪਾਲੋ ਅਤੇ ਇਸਦਾ ਪਾਲਣ ਪੋਸ਼ਣ ਸਹੀ ਤਰੀਕੇ ਨਾਲ ਕਰਕੇ    ਅਗਲੀਆਂ ਪੀੜੀ ਲਈ ਵਾਤਾਵਰਨ ਨੂੰ ਹੋਰ ਸੁੰਦਰ ਬਣਾਉਣ ਦਾ ਉਪਰਾਲਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਹਰੇਕ ਵਿਅਕਤੀ ਨੂੰ ਆਪਣੇ ਜੀਵਨ ਵਿੱਚ ਇਕ ਪੌਦਾ ਜਰੂਰ...

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ 15 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ

Breaking News, Hot News
ਚੰਡੀਗੜ੍ਹ, 12 ਜੁਲਾਈ ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਅੱਜ ਇਥੇ  15 ਉਮੀਦਵਾਰਾਂ ਨੂੰ ਲੋਕ ਨਿਰਮਾਣ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ ਨਿਯੁਕਤੀ ਪੱਤਰ ਸੌਂਪੇ, ਜਿਨ੍ਹਾਂ ਵਿੱਚ ਗਰੁੱਪ ਸੀ ਵਿੱਚ 3 ਅਤੇ ਗਰੁੱਪ ਡੀ ਵਿੱਚ 12 ਉਮੀਦਵਾਰ ਸ਼ਾਮਲ ਹਨ। ਇਸ ਮੌਕੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੇ ਗਠਨ ਤੋਂ ਬਾਅਦ ਵਿਭਾਗ ਨੂੰ ਮਜ਼ਬੂਤ ਕਰਨ ਲਈ ਲੋੜੀਂਦੀ ਭਰਤੀ ਲਈ ਮਹੱਤਵਪੂਰਨ ਕਦਮ ਚੁੱਕੇ ਗਏ ਹਨ। ਉਨ੍ਹਾਂ ਕਿਹਾ ਕਿ ਹੁਣ ਤੱਕ ਵਿਭਾਗ ਵਿੱਚ ਕੁੱਲ 596 ਕਰਮਚਾਰੀਆਂ ਦੀ ਭਰਤੀ ਕੀਤੀ ਗਈ ਜਿਸ ਵਿੱਚ ਗਰੁੱਪ ਏ ਵਿੱਚ 25, ਗਰੁੱਪ ਬੀ ਵਿੱਚ 229, ਗਰੁੱਪ ਸੀ ਵਿੱਚ 289 ਅਤੇ ਗਰੁੱਪ ਡੀ ਵਿੱਚ 53 ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਅੱਜ 15 ਨਿਯੁਕਤੀ ਪੱਤਰ ਸੌਂਪਣ ਨਾਲ ਨਵੇਂ ਮੁਲਾਜ਼ਮਾਂ ਦੀ ਕੁੱਲ ਗਿਣਤੀ 611 ਹੋ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਵਿਭਾਗ ਵਿੱਚ ਹਾਲ ਹੀ ਵਿੱਚ ਹੋਈਆਂ ਤਰੱਕੀਆਂ ਸਦਕਾ ਕਈ ਅਸਾਮੀਆਂ ਹਨ, ਜਿਨ੍ਹਾਂ ਨੂੰ ਜਲਦੀ ਭਰਿਆ ਜਾਵੇਗਾ। ਲੋਕ ਨਿ...