Tuesday, September 29Malwa News
Shadow

Breaking News

ਬਠਿੰਡਾ ਵਿੱਚ ਜਲਦ ਲਗਾਏ ਜਾਣਗੇ ਤਿੰਨ ਹੋਰ ਸੌਰ ਊਰਜਾ ਪਾਵਰ ਪਲਾਂਟ

Breaking News
ਚੰਡੀਗੜ੍ਹ, 30 ਜੂਨ: ਸੌਰ ਊਰਜਾ ਨੂੰ ਅਪਣਾ ਕੇ ਖੇਤੀਬਾੜੀ ਸੈਕਟਰ ਨੂੰ ਕਾਰਬਨ-ਮੁਕਤ ਕਰਨ ਦੀ ਦਿਸ਼ਾ ਵਿੱਚ ਇਕ ਹੋਰ ਠੋਸ ਕਦਮ ਚੁੱਕਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬਠਿੰਡਾ ਜ਼ਿਲ੍ਹੇ ਵਿੱਚ 12 ਮੈਗਾਵਾਟ (ਹਰੇਕ ਪਲਾਂਟ 4 ਮੈਗਾਵਾਟ) ਸਮਰੱਥਾ ਦੇ ਤਿੰਨ ਹੋਰ ਸੌਰ ਊਰਜਾ ਪਾਵਰ ਪਲਾਂਟ ਲਗਾਏ ਜਾਣਗੇ। ਇਹ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਨੇ ਹਾਲ ਹੀ ਵਿੱਚ ਖੇਤੀਬਾੜੀ ਸਬੰਧੀ ਬਿਜਲੀ ਦੀ ਮੰਗ ਨੂੰ ਪੂਰਾ ਕਰਨ ਲਈ ਬਠਿੰਡਾ ਦੇ ਪਿੰਡ ਤਰਖਾਣਵਾਲਾ ਵਿਖੇ 4 ਮੈਗਾਵਾਟ ਦਾ ਸੂਰਜੀ ਊਰਜਾ ਪਲਾਂਟ ਕਾਰਜਸ਼ੀਲ ਕੀਤਾ ਹੈ। ਇਸ ਪ੍ਰਾਜੈਕਟ ਤੋਂ ਪੈਦਾ ਹੋਈ ਬਿਜਲੀ ਪਿੰਡ ਸੇਖੂ ਸਥਿਤ ਪੀ.ਐਸ.ਪੀ.ਸੀ.ਐਲ. ਦੇ ਗਰਿੱਡ/ਸਬ ਸਟੇਸ਼ਨ ਨੂੰ ਸਪਲਾਈ ਕੀਤੀ ਜਾਂਦੀ ਹੈ। ਇਹ ਪ੍ਰਾਜੈਕਟ ਸਾਲਾਨਾ ਲਗਭਗ 6.65 ਮਿਲੀਅਨ ਯੂਨਿਟ ਬਿਜਲੀ ਪੈਦਾ ਕਰੇਗਾ। ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ 50 ਕਰੋੜ ਦੀ ਲਾਗਤ ਵਾਲੇ 12 ਮੈਗਾਵਾਟ ਸਮਰੱਥਾ ਦੇ ਇਹ ਹੋਰ ਤਿੰਨ ਸੂਰਜੀ ਊਰਜ...

ਪੰਜਾਬ ਪੁਲੀਸ ਵਿਚ ਜਲਦੀ ਹੋਵੇਗੀ 10 ਹਜਾਰ ਭਰਤੀ

Breaking News
ਬਡਬਰ : ਪੰਜਾਬ ਪੁਲੀਸ ਵਿਚ ਜਲਦੀ ਹੀ 10 ਹਜਾਰ ਭਰਤੀ ਕੀਤੀ ਜਾ ਰਹੀ ਹੈ, ਜਿਸ ਨੂੰ ਪੰਜਾਬ ਸਰਕਾਰ ਵਲੋਂ ਮਨਜੂਰੀ ਮਿਲ ਚੁੱਕੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਸਬੰਧੀ ਐਲਾਨ ਕਰਦਿਆਂ ਕਿਹਾ ਕਿ ਪਿਛਲੇ 25 ਸਾਲਾਂ ਤੋਂ ਜਨਸੰਖਿਆ ਵੀ ਵਧ ਗਈ ਹੈ ਅਤੇ ਕਰਾਈਮ ਵੀ ਲਗਾਤਾਰ ਵਧ ਰਿਹਾ ਹੈ, ਪਰ ਪੁਲੀਸ ਦੀ ਨਫਰੀ ਨਹੀਂ ਵਧਾਈ ਗਈ। ਹੁਣ ਪਹਿਲੀ ਵਾਰ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪੁਲੀਸ ਦੀ ਨਫਰੀ ਵਧਾਈ ਜਾਵੇਗੀ। ਮੁੱਖ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ 10 ਹਜਾਰ ਨਵੀਂ ਭਰਤੀ ਨੂੰ ਮਨਜੂਰੀ ਮਿਲ ਗਈ ਹੈ ਅਤੇ ਜਲਦੀ ਹੀ ਅਰਜੀਆਂ ਮੰਗੀਆਂ ਜਾਣਗੀਆਂ। ਉਨ੍ਹਾਂ ਨੇ ਦੱਸਿਆ ਕਿ ਬਹਤ ਜਲਦੀ ਨਵੀਂ ਭਰਤੀ ਲਈ ਇਸ਼ਤਿਹਾਰ ਜਾਰੀ ਕਰ ਦਿੱਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਹਰ ਨੌਜਵਾਨ ਨੂੰ ਨੌਕਰੀ ਦਿੱਤੀ ਜਾਵੇਗੀ ਤੇ ਕਿਸੇ ਨੂੰ ਵੀ ਪੰਜਾਬ ਤੋਂ ਬਾਹਰ ਜਾਣ ਲਈ ਮਜਬੂਰ ਨਹੀਂ ਹੋਣਾ ਪਵੇਗਾ। ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਆਮ ਆਦਮੀ ਪਾਰਟੀ ਦੇ ਵਰਕਰਾਂ ਨੂੰ ਵੀ ਨੌਕਰੀਆਂ ਵੀ ਦਿੱਤੀਆਂ ਜਾਣਗੀਆਂ ਅਤੇ ਹੋਰ ਸਰਕਾਰੀ ਆਹੁਦੇ ਵੀ ਦਿੱਤੇ ਜਾਣਗੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ...

ਪੰਜਾਬ ਪੁਲਿਸ ਵੱਲੋਂ ਪਾਕਿਸਤਾਨ ਦੀ ਹਮਾਇਤ ਵਾਲੇ ਨਸ਼ਾ ਤਸਕਰੀ ਦੇ ਦੋ ਹੋਰ ਰੈਕੇਟਾਂ ਦਾ ਪਰਦਾਫਾਸ਼; 8 ਕਿਲੋ ਹੈਰੋਇਨ ਅਤੇ 3 ਪਿਸਤੌਲਾਂ ਸਮੇਤ ਛੇ ਕਾਬੂ

Breaking News
ਚੰਡੀਗੜ੍ਹ/ਅੰਮ੍ਰਿਤਸਰ, 29 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਰੈਕੇਟ ਨੂੰ ਇੱਕ ਹੋਰ ਵੱਡਾ ਝਟਕਾ ਦਿੰਦਿਆਂ ਪੰਜਾਬ ਪੁਲਿਸ ਨੇ 6 ਵਿਅਕਤੀਆਂ ਨੂੰ 8 ਕਿਲੋਗ੍ਰਾਮ ਹੈਰੋਇਨ ਅਤੇ ਤਿੰਨ ਪਿਸਤੌਲਾਂ ਸਮੇਤ ਗ੍ਰਿਫਤਾਰ ਕਰਕੇ ਪਾਕਿਸਤਾਨ ਦੀ ਹਮਾਇਤ ਵਾਲੇ ਨਸ਼ਾ ਤਸਕਰੀ ਦੇ ਦੋ ਹੋਰ ਰੈਕੇਟਾਂ ਦਾ ਪਰਦਾਫਾਸ਼ ਕੀਤਾ ਹੈ। ਦੱਸਣਯੋਗ ਹੈ ਕਿ ਇਹ ਦੋਵੇਂ ਖੁਫੀਆ ਕਾਰਵਾਈਆਂ ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਕੀਤੀਆਂ ਗਈਆਂ। ਹੋਰ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦੱਸਿਆ ਕਿ ਇਹ ਸਫ਼ਲਤਾ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵੱਲੋਂ ਪਾਕਿਸਤਾਨ ਅਧਾਰਤ ਤਸਕਰਾਂ ਦੁਆਰਾ ਚਲਾਏ ਜਾ ਰਹੇ  ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਦੋ ਰੈਕੇਟਾਂ ਦਾ ਪਰਦਾਫਾਸ਼ ਕਰਕੇ ਤਿੰਨ ਨਸ਼ਾ ਤਸਕਰਾਂ ਨੂੰ 9.2 ਕਿਲੋਗ੍ਰਾਮ ਹੈਰੋਇਨ (8.2 ਕਿਲੋ + 1 ਕਿਲੋਗ੍ਰਾਮ) ਸਮੇਤ ਗ੍ਰਿਫਤਾਰ ਕਰਨ ਤੋਂ ਇੱਕ ਦਿਨ ਬਾਅਦ ਹਾਸਲ ਹੋਈ ਹੈ। ਡੀਜੀਪੀ ਗੌਰਵ...

ਪੰਜਾਬ ਪੁਲਿਸ ਵੱਲੋਂ ਦਹਾਕੇ ਦੀ ਸਭ ਤੋਂ ਵੱਡੀ ਅਫੀਮ ਬਰਾਮਦਗੀ; ਫਾਜ਼ਿਲਕਾ ਤੋਂ 66 ਕਿਲੋ ਅਫੀਮ ਸਮੇਤ ਦੋ ਕਾਬੂ

Breaking News
ਚੰਡੀਗੜ੍ਹ/ਫਾਜ਼ਿਲਕਾ, 28 ਜੂਨ:                 ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਫਾਜ਼ਿਲਕਾ ਪੁਲਿਸ ਨੇ ਝਾਰਖੰਡ ਤੋਂ ਚੱਲ ਰਹੇ ਅੰਤਰ-ਰਾਜੀ ਅਫੀਮ ਤਸਕਰੀ ਸਿੰਡੀਕੇਟ ਦਾ ਪਰਦਾਫਾਸ਼ ਕਰਦਿਆਂ ਦੋ ਵੱਡੇ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਦਹਾਕੇ ਦੀ  ਸਭ ਤੋਂ ਵੱਡੀ ਅਫ਼ੀਮ ਬਰਾਮਦਗੀ ਕੀਤੀ ਹੈ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਅੱਜ ਇੱਥੇ ਦੱਸਿਆ ਕਿ ਉਕਤ ਮੁਲਜ਼ਮਾਂ ਪਾਸੋਂ 66 ਕਿਲੋ ਅਫੀਮ ਬਰਾਮਦ ਕੀਤੀ ਗਈ ਹੈ, ਜਿਸ ਨੂੰ ਉਨ੍ਹਾਂ ਨੇ ਆਪਣੀ ਮਾਰੂਤੀ ਸਵਿਫਟ ਕਾਰ ਦੇ ਹੇਠਾਂ ਵਿਸ਼ੇਸ਼ ਤੌਰ 'ਤੇ ਤਿਆਰ ਕੀਤੇ ਖਾਨਿਆਂ ਵਿੱਚ ਲੁਕਾ ਕੇ ਰੱਖਿਆ ਹੋਇਆ ਸੀ। ਫੜੇ ਗਏ ਵਿਅਕਤੀਆਂ ਦੀ ਪਛਾਣ ਸੁਖਯਾਦ ਸਿੰਘ ਉਰਫ ਯਾਦ ਵਾਸੀ ਪਿੰਡ ਦਲਮੀਰ ਖੇੜਾ ਅਤੇ ਜਗਰਾਜ ਸਿੰਘ ਵਾਸੀ ਪਿੰਡ ਭੰਮਾ ਸਿੰਘ ਵਾਲਾ, ਫਿਰੋਜ਼ਪੁਰ ਵਜੋਂ ਹੋਈ ਹੈ।...

ਪੀ.ਜੀ.ਆਰ.ਐਸ. ਪੋਰਟਲ ਦੀਆਂ ਸ਼ਿਕਾਇਤਾਂ ਸਬੰਧੀ ਸਹਾਇਕ ਕਮਿਸ਼ਨਰ (ਜ) ਵੱਲੋਂ ਸਮੂਹ ਵਿਭਾਗਾਂ ਨਾਲ ਮੀਟਿੰਗ

Breaking News
ਮੋਗਾ, 13 ਜੂਨ:ਪੀ.ਜੀ.ਆਰ.ਐੱਸ. ਪੋਰਟਲ ਉੱਤੇ ਜ਼ਿਲ੍ਹਾ ਮੋਗਾ ਨਾਲ ਸਬੰਧਤ ਲੰਬਿਤ ਸ਼ਿਕਾਇਤਾਂ ਦੇ ਢੁਕਵੇਂ ਨਿਪਟਾਰੇ ਦੇ ਮਨੋਰਥ ਵਜੋਂ ਅੱਜ ਸਹਾਇਕ ਕਮਿਸ਼ਨਰ (ਜ) ਸ਼੍ਰੀਮਤੀ ਸ਼ੁਭੀ ਆਂਗਰਾ ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਥਾਨਕ ਮੀਟਿੰਗ ਹਾਲ ਵਿੱਚ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਮੌਕੇ ਉਨ੍ਹਾਂ ਵੱਲੋਂ ਸੇਵਾ ਕੇਂਦਰਾਂ ਦੀ ਪੈਡੇਂਸੀ ਚੈਕ ਕਰਕੇ ਅਧਿਕਾਰੀਆਂ ਨੂੰ ਤੁਰੰਤ ਪ੍ਰਭਾਵ ਨਾਲ ਇਸ ਨੂੰ ਪੂਰਾ ਕਰਨ ਦੀ ਹਦਾਇਤ ਕੀਤੀ।ਮੀਟਿੰਗ ਵਿੱਚ ਹਾਜ਼ਰ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਸ਼੍ਰੀਮਤੀ ਸ਼ੁਭੀ ਆਂਗਰਾ  ਨੇ ਹਦਾਇਤ ਜਾਰੀ ਕੀਤੀ ਕਿ ਉਹ ਆਪਣੀ ਪੀ.ਜੀ.ਆਰ.ਐਸ. ਪੋਰਟਲ ਦੇ ਅਕਾਊਂਟ ਨੂੰ ਰੋਜ਼ਾਨਾ ਚੈੱਕ ਕਰਨਾ ਅਤੇ ਪੈਡਿੰਗ ਪਈਆਂ ਸ਼ਿਕਾਇਤਾਂ ਦਾ ਤੁਰੰਤ ਅਤੇ ਘੱਟ ਤੋਂ ਘੱਟ ਸਮੇਂ ਵਿੱਚ ਨਿਪਟਾਰਾ ਕਰਨ ਨੂੰ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਪ੍ਰਸ਼ਾਸ਼ਨਿਕ ਸੁਵਿਧਾਵਾਂ ਲੈਣ ਵਿੱਚ ਕਿਸੇ ਵੀ ਪ੍ਰਕਾਰ ਦੀ ਮੁਸ਼ਕਿਲ ਪੇਸ਼ ਨਹੀਂ ਆਉਣੀ ਚਾਹੀਦੀ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਹੋਣਾ ਚਾਹੀਦਾ ਹੈ।ਉਹਨਾਂ ਅਧਿਕਾਰੀਆਂ ਨੂੰ ਕਿਹਾ ਕਿ ਸ਼ਿਕਾਇਤਾਂ ਦੇ ਨਿਪਟਾਰੇ ਵ...

ਪੰਜਾਬ ਪੁਲਿਸ ਵੱਲੋਂ ਪਾਕਿਸਤਾਨ ਅਧਾਰਤ ਤਸਕਰਾਂ ਦੀ ਹਮਾਇਤ ਵਾਲੇ ਨਸ਼ਿਆ ਦੇ ਦੋ ਗਿਰੋਹਾਂ ਦਾ ਪਰਦਾਫਾਸ਼; 9.2 ਕਿਲੋ ਹੈਰੋਇਨ ਸਮੇਤ ਤਿੰਨ ਕਾਬੂ

Breaking News
ਚੰਡੀਗੜ੍ਹ/ਅੰਮ੍ਰਿਤਸਰ, 28 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਪੰਜਾਬ ਪੁਲਿਸ ਨੇ ਪਾਕਿਸਤਾਨ ਅਧਾਰਤ ਤਸਕਰਾਂ ਵੱਲੋਂ ਚਲਾਏ ਜਾ ਰਹੇ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਦੋ ਵੱਖ-ਵੱਖ ਗਿਰੋਹਾਂ ਦਾ ਪਰਦਾਫਾਸ਼ ਕਰਦਿਆਂ ਤਿੰਨ ਨਸ਼ਾ ਤਸਕਰਾਂ ਨੂੰ 9.2 ਕਿਲੋ ਹੈਰੋਇਨ (8.2 ਕਿਲੋ+1 ਕਿਲੋ) ਸਮੇਤ ਗ੍ਰਿਫ਼ਤਾਰ ਕੀਤਾ ਹੈ।  ਪਹਿਲੇ ਆਪ੍ਰੇਸ਼ਨ ਦੇ ਵੇਰਵੇ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਠੋਸ ਸੂਚਨਾਵਾਂ ਦੇ ਆਧਾਰ 'ਤੇ ਏਡੀਸੀਪੀ ਸਿਟੀ-2 ਅਭਿਮਨਿਊ ਰਾਣਾ ਦੀ ਅਗਵਾਈ ਹੇਠ ਥਾਣਾ ਛੇਹਰਟਾ ਦੀਆਂ ਪੁਲਿਸ ਟੀਮਾਂ ਨੇ ਰਾਜਾਸਾਂਸੀ ਦੇ ਸ਼ਿਵਾ ਐਨਕਲੇਵ ਦੇ ਇਲਾਕੇ ਤੋਂ ਦੋ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ 8.2 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਫੜੇ ਗਏ ਵਿਅਕਤੀਆਂ ਦੀ ਪਛਾਣ ਬਚਿੱਤਰ ਸਿੰਘ ਵਾਸੀ ਪਿੰਡ ਜਠੌਲ ਜ਼ਿਲ੍ਹਾ ਅੰਮ੍ਰਿਤਸਰ ਅਤੇ ਸਨੀ ਵਾਸੀ ਗੁਰੂ ਕੀ ਵਡਾਲੀ, ਛੇਹਰਟਾ ਵਜੋਂ ਹੋਈ ਹੈ। ਮੁਲਜ਼ਮ ਬਚਿੱਤਰ ਸਿੰਘ ਨੂੰ ਸਾਲ 2021 ਤੋਂ ਪੀ.ਐਸ. ਘਰਿੰ...

ਦਸਤ ਰੋਕੂ ਮੁਹਿੰਮ 1 ਜੁਲਾਈ ਤੋਂ 31 ਅਗਸਤ ਤੱਕ ਸਿਹਤ ਵਿਭਾਗ ਵਲੋਂ ਚਲਾਈ ਜਾਵੇਗੀ

Breaking News
ਫ਼ਿਰੋਜ਼ਪੁਰ, 28 ਜੂਨ (    ) ਜਿਲ੍ਹਾ ਸਿਹਤ ਸੁਸਾਇਟੀ ਫ਼ਿਰੋਜ਼ਪੁਰ ਦੀ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਨਿਧੀ ਕੁਮੁਦ ਬਾਮਬਾ ਦੀ ਪ੍ਰਧਾਨਗੀ ਹੇਠ ਦਫ਼ਤਰ ਡਿਪਟੀ ਕਮਿਸ਼ਨਰ ਵਿਖੇ ਆਯੋਜਿਤ ਕੀਤੀ ਗਈ।ਇਸ ਮੌਕੇ ਸਿਵਲ ਸਰਜਨ  ਡਾ. ਰਾਜਵਿੰਦਰ ਕੌਰ, ਸਮੂਹ ਸੀਨੀਅਰ ਮੈਡੀਕਲ ਅਫਸਰ, ਪ੍ਰੋਗਰਾਮ ਅਫਸਰ, ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਆਈ.ਐਮ.ਏ ਦੇ ਨੁਮਾਇੰਦੇ ਹਾਜਰ ਸਨ। ਮੀਟਿੰਗ ਦੌਰਾਨ ਵੱਖ-ਵੱਖ ਰਾਸ਼ਟਰੀ ਸਿਹਤ ਪ੍ਰੋਗਰਾਮਾਂ ਦੀ ਪ੍ਰਗਤੀ ਬਾਰੇ ਰੀਵਿਊ ਕੀਤਾ ਗਿਆ।                ਇਸ ਮੌਕੇ ਵਿਭਾਗ ਦੇ ਪ੍ਰੋਗਰਾਮ ਅਫਸਰਾਂ ਵੱਲੋਂ ਆਪਣੇ ਪ੍ਰੋਗਰਾਮ ਦੇ ਟੀਚਿਆਂ ਅਤੇ ਪ੍ਰਾਪਤੀਆਂ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ ਗਈ। ਜਿਹਨਾਂ ਵਿੱਚ ਟੀਕਾਕਰਨ, ਰਾਸ਼ਟਰੀ ਟੀ.ਬੀ. ਕੰਟਰੋਲ ਪ੍ਰੋਗਰਾਮ, ਐਚ.ਆਈ.ਵੀ., ਕੁਸ਼ਟ ਰੋਗ, ਯੂ.ਡੀ.ਆਈ.ਡੀ., ਸਕੂਲ ਹੈਲਥ ਪ੍ਰੋਗਰਾਮ, ਬਲਾਈਂਡ ਨੈੱਸ ਕੰਟਰੋਲ ਪ੍ਰੋਗਰਾਮ, ਆਈ.ਡੀ.ਐਸ.ਪੀ., ਨੈਸ਼ਨਲ ਵੈਕਟਰ ਬੌਰਨ ਡਜ਼ੀਜ਼ ਕੰਟਰੋਲ ਪ੍ਰੋਗਰਾਮ ਅਤੇ ਫੂਡ ਸੇਫਟੀ ਆਦਿ ਬਾਰੇ ਵਿਚਾਰ ਚਰਚਾ ਕ...

ਗੁਰਮੀਤ ਸਿੰਘ ਖੁੱਡੀਆਂ ਨੇ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ

Breaking News
ਚੰਡੀਗੜ੍ਹ, 28 ਜੂਨ: ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇੱਥੇ ਆਪਣੇ ਦਫ਼ਤਰ ਵਿਖੇ ਸੂਬੇ ਦੇ ਪਸ਼ੂ ਪਾਲਣ ਵਿਭਾਗ ਵਿੱਚ ਨਵ-ਨਿਯੁਕਤ ਦੋ ਜੂਨੀਅਰ ਸਕੇਲ ਸਟੈਨੋਗ੍ਰਾਫਰਾਂ ਅਤੇ ਤਿੰਨ ਸਟੈਨੋ-ਟਾਈਪਿਸਟਾਂ ਨੂੰ ਨਿਯੁਕਤੀ ਪੱਤਰ ਸੌਂਪੇ। ਵਿਭਾਗ ਵਿੱਚ ਨਵ-ਨਿਯੁਕਤ ਕਰਮਚਾਰੀਆਂ ਦਾ ਸਵਾਗਤ ਕਰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਉਨ੍ਹਾਂ ਨੂੰ ਪੂਰੀ ਇਮਾਨਦਾਰੀ ਨਾਲ ਸੇਵਾਵਾਂ ਨਿਭਾਉਣ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਪਾਰਦਰਸ਼ੀ ਅਤੇ ਭ੍ਰਿਸ਼ਟਾਚਾਰ-ਮੁਕਤ ਸ਼ਾਸਨ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਉਨ੍ਹਾਂ ਨੂੰ ਵੀ ਜਨਤਾ ਨੂੰ ਸੇਵਾਵਾਂ ਪ੍ਰਦਾਨ ਕਰਦੇ ਸਮੇਂ ਇਸ ਏਜੰਡੇ ਦੀ ਪੂਰੀ ਲਗਨ ਨਾਲ ਪਾਲਣਾ ਕਰਨੀ ਚਾਹੀਦੀ ਹੈ। ਉਨ੍ਹਾਂ ਨੇ ਨਵ-ਨਿਯੁਕਤ ਕਰਮਚਾਰੀਆਂ ਨੂੰ ਉਨ੍ਹਾਂ ਦੇ ਸੁਨਹਿਰੀ ਭਵਿੱਖ ਲਈ ਸ਼ੁੱਭਕਾਮਨਾਵਾਂ ਵੀ ਦਿੱਤੀਆਂ। ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਕੀਤੇ ਜਾ ਰਹੇ ਠੋਸ ਉਪਰਾਲਿਆਂ...

ਪੰਜਾਬ ਪੁਲਿਸ ਨੇ ਸੂਬੇ ਵਿੱਚ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਦੇ ਸਾਥੀਆਂ ਵੱਲੋਂ ਟਾਰਗੇਟ ਕਿਲਿੰਗ ਦੀ ਯੋਜਨਾ ਨੂੰ ਕੀਤਾ ਨਾਕਾਮ; ਤਿੰਨ ਸ਼ੂਟਰ ਗ੍ਰਿਫ਼ਤਾਰ

Breaking News
ਚੰਡੀਗੜ੍ਹ/ਬਠਿੰਡਾ, 27 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਬਠਿੰਡਾ ਦੀ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਨੇ ਜ਼ਿਲ੍ਹਾ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਨਾਲ ਸਬੰਧਤ ਤਿੰਨ ਸ਼ੂਟਰਾਂ ਨੂੰ ਗ੍ਰਿਫਤਾਰ ਕਰਕੇ ਸੂਬੇ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਦੀ ਯੋਜਨਾ ਨੂੰ ਨਾਕਾਮ ਕਰ ਦਿੱਤਾ ਹੈ।  ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਅੱਜ ਇੱਥੇ ਦੱਸਿਆ ਕਿ ਫੜੇ ਗਏ ਵਿਅਕਤੀਆਂ ਦੀ ਪਛਾਣ ਕਰਨਦੀਪ ਸਿੰਘ ਉਰਫ ਕਨੂ ਵਾਸੀ ਨਵੀਂ ਬਸਤੀ ਮੌੜ ਮੰਡੀ, ਰਘੁਵੀਰ ਸਿੰਘ ਅਤੇ ਕੁਲਵਿੰਦਰ ਸਿੰਘ ਉਰਫ ਬਿੱਟੂ ਦੋਵੇਂ ਵਾਸੀ ਪਿੰਡ ਕੋਟ ਸ਼ਮੀਰ ਬਠਿੰਡਾ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ 'ਚੋਂ 3 ਪਿਸਤੌਲ, ਜਿਨ੍ਹਾਂ ਵਿੱਚ ਇੱਕ 9 ਐਮਐਮ ਪਿਸਤੌਲ ਅਤੇ ਦੋ .32 ਬੋਰ ਦੇ ਪਿਸਤੌਲ ਸ਼ਾਮਲ ਹਨ, ਸਮੇਤ ਛੇ ਜਿੰਦਾ ਕਾਰਤੂਸ ਅਤੇ ਛੇ ਮੈਗਜ਼ੀਨ ਬਰਾਮਦ ਕਰਨ ਤੋਂ ਇਲਾਵਾ ਉਨ੍ਹਾਂ ਦੀ ਹੁੰਡਈ ਵਰਨਾ ਕਾਰ ਵੀ...

ਲਾਲਜੀਤ ਸਿੰਘ ਭੁੱਲਰ ਵੱਲੋਂ ਸਵਾਰੀਆਂ ਦੀ ਖੱਜਲ-ਖੁਆਰੀ ਤੁਰੰਤ ਬੰਦ ਕਰਨ ਲਈ ਸਰਕਾਰੀ ਅਤੇ ਪ੍ਰਾਈਵੇਟ ਬੱਸ ਡਰਾਈਵਰਾਂ ਤੇ ਕੰਡਕਟਰਾਂ ਨੂੰ ਤਾੜਨਾ

Breaking News
ਚੰਡੀਗੜ੍ਹ, 27 ਜੂਨ: ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਸਰਕਾਰੀ ਅਤੇ ਪ੍ਰਾਈਵੇਟ ਬੱਸ ਡਰਾਈਵਰਾਂ ਤੇ ਕੰਡਕਟਰਾਂ ਨੂੰ ਸੁਚੇਤ ਕੀਤਾ ਹੈ ਕਿ ਉਹ ਸਵਾਰੀਆਂ ਦੀ ਖੱਜਲ-ਖੁਆਰੀ ਤੁਰੰਤ ਬੰਦ ਕਰਨ। ਸ. ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਬੇ 'ਚ ਵੱਖ-ਵੱਖ ਥਾਵਾਂ ਦੇ ਦੌਰਿਆ ਦੌਰਾਨ ਅਤੇ ਦਫ਼ਤਰੀ ਫ਼ੋਨ ਤੇ ਈ-ਮੇਲ ਰਾਹੀਂ ਸ਼ਿਕਾਇਤਾਂ ਮਿਲ ਰਹੀਆਂ ਹਨ ਕਿ ਪੰਜਾਬ ਰੋਡਵੇਜ਼, ਪੀ.ਆਰ.ਟੀ.ਸੀ. ਅਤੇ ਪ੍ਰਾਈਵੇਟ ਬੱਸ ਆਪ੍ਰੇਟਰਾਂ ਦੇ ਡਰਾਈਵਰਾਂ ਅਤੇ ਕੰਡਕਟਰਾਂ ਵੱਲੋਂ ਬੱਸਾਂ ਵਿੱਚ ਸਫ਼ਰ ਕਰਨ ਵਾਲੀਆਂ ਸਵਾਰੀਆਂ ਨਾਲ ਮਾੜਾ ਵਿਹਾਰ ਕੀਤਾ ਜਾ ਰਿਹਾ ਹੈ। ਇਹ ਵੀ ਸੁਣਨ ਨੂੰ ਮਿਲਿਆ ਹੈ ਕਿ ਕਈ ਵਾਰ ਤਾਂ ਸਵਾਰੀਆਂ ਨਾਲ ਝਗੜਾ ਵੀ ਕੀਤਾ ਜਾਂਦਾ ਹੈ ਜਿਸ ਸਬੰਧੀ ਆਏ ਦਿਨ ਸੋਸ਼ਲ ਮੀਡੀਆ 'ਤੇ ਵੀਡੀਓਜ਼ ਵੀ ਵਾਇਰਲ ਹੁੰਦੀਆਂ ਹਨ। ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਇਸ ਤੋਂ ਇਲਾਵਾ ਇਹ ਵੀ ਸ਼ਿਕਾਇਤਾਂ ਪ੍ਰਾਪਤ ਹੋ ਰਹੀਆਂ ਹਨ ਕਿ ਸਰਕਾਰੀ ਅਤੇ ਪ੍ਰਾਈਵੇਟ ਬੱਸਾਂ ਦੇ ਡਰਾਈਵਰਾਂ/ਕੰਡਕਟਰਾਂ ਵੱਲੋਂ ਕਈ ਸਟਾਪਜ਼ 'ਤੇ ਬੱਸਾਂ ਵੀ ਨਹੀਂ ਰੋਕੀਆਂ ਜਾਂਦੀਆਂ ਅਤੇ ਸਵਾਰੀਆਂ ਨੂੰ ਬਣਦੇ ਸ...