Friday, August 14Malwa News
Shadow

Breaking News

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਲੰਧਰ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਦਿੱਤਾ ਵੱਡਾ ਤੋਹਫ਼ਾ, ਪਿੰਡ ਸੀਚੇਵਾਲ ਦੇ ਸੰਤ ਅਵਤਾਰ ਸਿੰਘ ਮੈਮੋਰੀਅਲ ਹਾਕੀ ਸਟੇਡੀਅਮ ਵਿਖੇ ਐਸਟ੍ਰੋਟਰਫ ਦਾ ਕੀਤਾ ਉਦਘਾਟਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਲੰਧਰ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਦਿੱਤਾ ਵੱਡਾ ਤੋਹਫ਼ਾ, ਪਿੰਡ ਸੀਚੇਵਾਲ ਦੇ ਸੰਤ ਅਵਤਾਰ ਸਿੰਘ ਮੈਮੋਰੀਅਲ ਹਾਕੀ ਸਟੇਡੀਅਮ ਵਿਖੇ ਐਸਟ੍ਰੋਟਰਫ ਦਾ ਕੀਤਾ ਉਦਘਾਟਨ

Breaking News, Punjab Development
ਸੀਚੇਵਾਲ (ਜਲੰਧਰ); 28 ਮਈ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੰਤ ਬਾਬਾ ਅਵਤਾਰ ਸਿੰਘ ਜੀ ਦੀ 38ਵੀਂ ਸਲਾਨਾ ਬਰਸੀ ਸਬੰਧੀ ਕਰਵਾਏ ਸਮਾਗਮ ਦੌਰਾਨ ਪਿੰਡ ਸੀਚੇਵਾਲ ਵਿਖੇ ਮੱਥਾ ਟੇਕਿਆ। ਇਸ ਮੌਕੇ ਇਕ ਪ੍ਰਗਤੀਸ਼ੀਲ ਅਤੇ ਸਵੈ-ਨਿਰਭਰ ਪੰਜਾਬ ਦਾ ਸੁਪਨਾ ਦੇਖਦਿਆਂ ਭਗਵੰਤ ਸਿੰਘ ਮਾਨ ਨੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨਾਲ ਸੰਤ ਅਵਤਾਰ ਸਿੰਘ ਮੈਮੋਰੀਅਲ ਹਾਕੀ ਸਟੇਡੀਅਮ ਵਿਖੇ ਇੱਕ ਨਵੇਂ ਐਸਟ੍ਰੋਟਰਫ ਦਾ ਉਦਘਾਟਨ ਕੀਤਾ। ਆਮ ਆਦਮੀ ਪਾਰਟੀ (ਆਪ) ਸਰਕਾਰ ਵੱਲੋਂ ਖੇਡ ਬੁਨਿਆਦੀ ਢਾਂਚੇ, ਸਿੰਚਾਈ, ਭੂਮੀਗਤ ਪਾਣੀ ਰੀਚਾਰਜ ਅਤੇ ਲੋਕ ਭਲਾਈ ਸਬੰਧੀ ਕੀਤੇ ਉਪਰਾਲਿਆਂ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਕਾਰ ਨੇ ਖੇਤਾਂ ਤੱਕ 21,000 ਕਿਊਸਿਕ ਪਾਣੀ ਪਹੁੰਚਾਇਆ ਹੈ, ਜੋ ਦੋ ਭਾਖੜਾ ਨਹਿਰਾਂ ਦੇ ਬਰਾਬਰ ਹੈ। ਵਾਤਾਵਰਣ ਪੱਖੀ ਉਪਰਾਲਿਆਂ ਸਦਕਾ 21 ਲੱਖ ਕਿਊਬਿਕ ਮੀਟਰ ਪਾਣੀ ਧਰਤੀ ਹੇਠ ਰੀਚਾਰਜ ਕਰਨ ਵਿੱਚ ਮਦਦ ਮਿਲੀ ਹੈ ਜਿਸ ਨਾਲ ਕਈ ਖੇਤਰਾਂ ਵਿੱਚ ਪਾਣੀ ਦੇ ਪੱਧਰ ਵਿੱਚ 2 ਤੋਂ 4 ਮੀਟਰ ਦਾ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਸ਼ਵ ਪੱ...
ਕੇਂਦਰੀ ਮੰਤਰੀ ਰਵਨੀਤ ਬਿੱਟੂ ਦੇ ਬਿਆਨਾਂ ‘ਤੇ ਅਮਨ ਅਰੋੜਾ ਦਾ ਤਿੱਖਾ ਪਲਟਵਾਰ

ਕੇਂਦਰੀ ਮੰਤਰੀ ਰਵਨੀਤ ਬਿੱਟੂ ਦੇ ਬਿਆਨਾਂ ‘ਤੇ ਅਮਨ ਅਰੋੜਾ ਦਾ ਤਿੱਖਾ ਪਲਟਵਾਰ

Breaking News
ਚੰਡੀਗੜ੍ਹ, 28 ਮਈ- ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਲਗਾਏ ਗਏ ਤਮਾਮ ਦੋਸ਼ਾਂ ਨੂੰ ਸਿਰੇ ਤੋਂ ਖਾਰਜ ਕਰਦਿਆਂ ਉਨ੍ਹਾਂ 'ਤੇ ਪਲਟਵਾਰ ਕੀਤਾ ਹੈ। ਅਮਨ ਅਰੋੜਾ ਨੇ ਕਿਹਾ ਕਿ ਬੀਤੇ ਰੋਜ਼ ਪੰਜਾਬ ਵਿੱਚ ਹੋਈਆਂ ਨਗਰ ਨਿਗਮ ਚੋਣਾਂ ਨੂੰ ਜਿੱਥੇ ਆਮ ਆਦਮੀ ਪਾਰਟੀ ਅਤੇ ਪੰਜਾਬ ਸਰਕਾਰ ਪੂਰੀ ਤਰ੍ਹਾਂ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚਾੜ੍ਹਨਾ ਚਾਹੁੰਦੀ ਸੀ, ਉੱਥੇ ਹੀ ਧੂਰੀ ਅਤੇ ਸੰਗਰੂਰ ਵਿੱਚ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਜਿਸ ਤਰ੍ਹਾਂ ਦੀ ਹੁੱਲੜਬਾਜ਼ੀ ਅਤੇ ਅਭੱਦਰ ਵਿਵਹਾਰ ਕੀਤਾ, ਉਸ ਦੀ ਉਮੀਦ ਪੰਜਾਬ ਦਾ ਕੋਈ ਵੀ ਨਾਗਰਿਕ ਉਨ੍ਹਾਂ ਵਰਗੇ ਸੰਵਿਧਾਨਕ ਅਹੁਦੇ 'ਤੇ ਬੈਠੇ ਵਿਅਕਤੀ ਤੋਂ ਨਹੀਂ ਕਰ ਰਿਹਾ ਸੀ। ਇਸ ਗੁੰਡਾਗਰਦੀ ਖ਼ਿਲਾਫ਼ ਜਦੋਂ ਸਾਡੀ ਪਾਰਟੀ ਅਤੇ ਮੈਂ ਸਿਧਾਂਤਕ ਸਵਾਲ ਉਠਾਏ ਤਾਂ ਬਿੱਟੂ ਜੀ ਨੇ ਜਵਾਬ ਦੇਣ ਦੀ ਬਜਾਏ ਮਰਿਆਦਾ ਦੀਆਂ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ। ਉਹ ਪੂਰੀ ਤਰ੍ਹਾਂ ਪੱਧਰਹੀਣ (ਬਿਲੋਅ ਦ ਬੈਲਟ) ਰਾਜਨੀਤੀ 'ਤੇ ਉਤਰ ਆਏ ਅਤੇ ਮੇਰੇ ਤੇ ਮੇਰੇ ਸਵਰਗੀ ਪਿਤਾ ਖ਼ਿਲਾਫ਼ ਘਟੀਆ ਚਿੱਕੜ ਉਛਾਲਣ ਲੱਗੇ, ਜਿਸ ਦਾ ਜ...
ਪੰਜਾਬ ਭਰ ਵਿੱਚ ਮੌਸਮੀ ਬੀਮਾਰੀਆਂ ਦੇ ਵਧਦੇ ਮਾਮਲਿਆਂ ਦਰਮਿਆਨ ਸੂਬਾ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਜੀਵਨਰੇਖਾ

ਪੰਜਾਬ ਭਰ ਵਿੱਚ ਮੌਸਮੀ ਬੀਮਾਰੀਆਂ ਦੇ ਵਧਦੇ ਮਾਮਲਿਆਂ ਦਰਮਿਆਨ ਸੂਬਾ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਜੀਵਨਰੇਖਾ

Breaking News
ਚੰਡੀਗੜ੍ਹ; 28 ਮਈ 2026: ਪੰਜਾਬ ਵਿੱਚ ਬਦਲਦੇ ਤਾਪਮਾਨ ਅਤੇ ਉਮਸ ਭਰੀ ਗਰਮੀ ਦੇ ਆਉਣ ਨਾਲ ਇੱਕ ਵਾਰ ਫਿਰ ਮੌਸਮੀ ਬੀਮਾਰੀਆਂ ਦਾ ਪ੍ਰਕੋਪ ਵਧਣਾ ਸ਼ੁਰੂ ਹੋ ਗਿਆ ਹੈ। ਰੋਜ਼ਾਨਾ ਦੀਆਂ ਬੀਮਾਰੀਆਂ ਤੋਂ ਰਾਹਤ ਲਈ ਪਹਿਲਾਂ ਹੀ ਮਰੀਜ਼ਾਂ ਦੀ ਭੀੜ ਝੱਲ ਰਹੇ ਸਰਕਾਰੀ ਹਸਪਤਾਲਾਂ ਵਿੱਚ ਹੁਣ ਬੁਖ਼ਾਰ ਨਾਲ ਸੰਬੰਧਤ ਬੀਮਾਰੀਆਂ, ਸਾਹ ਨਾਲ ਜੁੜੀਆਂ ਇਨਫੈਕਸ਼ਨਾਂ ਅਤੇ ਪੇਟ ਨਾਲ ਸੰਬੰਧਤ ਸਮੱਸਿਆਵਾਂ ਦੇ ਮਾਮਲਿਆਂ ਵਿੱਚ ਨਵਾਂ ਵਾਧਾ ਵੇਖਿਆ ਜਾ ਰਿਹਾ ਹੈ। ਡਾਕਟਰਾਂ ਅਨੁਸਾਰ ਇਹ ਮੌਸਮੀ ਲਹਿਰ ਹਰ ਸਾਲ ਚਿੰਤਾਜਨਕ ਢੰਗ ਨਾਲ ਵਾਪਸ ਆਉਂਦੀ ਹੈ। ਐਕਿਊਟ ਫੈਬਰਾਈਲ ਇਲਨੈੱਸ ਕੋਈ ਇੱਕ ਬੀਮਾਰੀ ਨਹੀਂ, ਸਗੋਂ ਅਚਾਨਕ ਤੇਜ਼ ਬੁਖਾਰ ਨਾਲ ਉਤਪੰਨ ਹੋਣ ਵਾਲੀ ਇੱਕ ਅਜਿਹੀ ਸਥਿਤੀ ਹੈ ਜਿਸ ਵਿੱਚ ਕਈ ਤਰ੍ਹਾਂ ਦੀਆਂ ਬੀਮਾਰੀਆਂ ਸ਼ਾਮਲ ਹੋ ਸਕਦੀਆਂ ਹਨ। ਯੂਐੱਸ ਸੈਂਟਰਜ਼ ਫ਼ਾਰ ਡਿਜ਼ੀਜ਼ ਕੰਟਰੋਲ ਐਂਡ ਪ੍ਰਿਵੈਂਸ਼ਨ (ਸੀਡੀਸੀ) ਅਨੁਸਾਰ, ਅਜਿਹੀਆਂ ਸਥਿਤੀਆਂ ਵਾਇਰਲ, ਬੈਕਟੀਰੀਅਲ ਜਾਂ ਪਰਜੀਵੀ ਸੰਕਰਮਣਾਂ ਕਾਰਨ ਹੋ ਸਕਦੀਆਂ ਹਨ। ਕਈ ਵਾਰ ਮਰੀਜ਼ ਬੁਖ਼ਾਰ ਨੂੰ ਮੁੱਖ ਲੱਛਣ ਵਜੋਂ ਲੈ ਕੇ ਹਸਪਤਾਲ ਪਹੁੰਚਦੇ ਹਨ, ਜਦਕਿ ਇਨਫੈਕਸ਼ਨ ਦ...
ਭਾਜਪਾ ਸਰਕਾਰ ਦੇ ‘ਅੰਮ੍ਰਿਤ ਕਾਲ’ ਦੇ ਵੱਡੇ-ਵੱਡੇ ਦਾਅਵੇ ਹੋਏ ਫੇਲ੍ਹ, ਭਾਰਤ ਵਿਸ਼ਵ ਦੇ ਚੋਟੀ ਦੇ 15 ਨਿਵੇਸ਼ ਸਥਾਨਾਂ ਦੀ ਸੂਚੀ ਵਿੱਚੋਂ ਹੋਇਆ ਬਾਹਰ: ਹਰਪਾਲ ਸਿੰਘ ਚੀਮਾ

ਭਾਜਪਾ ਸਰਕਾਰ ਦੇ ‘ਅੰਮ੍ਰਿਤ ਕਾਲ’ ਦੇ ਵੱਡੇ-ਵੱਡੇ ਦਾਅਵੇ ਹੋਏ ਫੇਲ੍ਹ, ਭਾਰਤ ਵਿਸ਼ਵ ਦੇ ਚੋਟੀ ਦੇ 15 ਨਿਵੇਸ਼ ਸਥਾਨਾਂ ਦੀ ਸੂਚੀ ਵਿੱਚੋਂ ਹੋਇਆ ਬਾਹਰ: ਹਰਪਾਲ ਸਿੰਘ ਚੀਮਾ

Breaking News
ਚੰਡੀਗੜ੍ਹ 28 ਮਈ- ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵੀਰਵਾਰ ਨੂੰ ਕਿਹਾ ਕਿ ਐਫਡੀਆਈ ਦੇ ਭਰੋਸੇ ਦੇ ਮਾਮਲੇ ਵਿੱਚ ਵਿਸ਼ਵ ਦੀਆਂ ਚੋਟੀ ਦੀਆਂ 15 ਆਰਥਿਕਤਾਵਾਂ ਦੀ ਸੂਚੀ ਵਿੱਚੋਂ ਭਾਰਤ ਦਾ ਬਾਹਰ ਹੋਣਾ, ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਰਾਜ ਵਿੱਚ ਨਿਵੇਸ਼ਕਾਂ ਦੇ ਟੁੱਟ ਰਹੇ ਭਰੋਸੇ ਦੇ ਡੂੰਘੇ ਸੰਕਟ ਨੂੰ ਦਰਸਾਉਂਦਾ ਹੈ। ਤਾਜ਼ਾ ਐਫਡੀਆਈ ਕਾਨਫੀਡੈਂਸ ਇੰਡੈਕਸ  ਰੈਂਕਿੰਗ ਦਾ ਹਵਾਲਾ ਦਿੰਦੇ ਹੋਏ ਵਿੱਤ ਮੰਤਰੀ ਨੇ ਕਿਹਾ ਕਿ ਜਿੱਥੇ ਸਾਲ 2016 ਵਿੱਚ ਭਾਰਤ ਦੁਨੀਆ ਦੇ ਚੋਟੀ ਦੇ 10 ਨਿਵੇਸ਼ ਸਥਾਨਾਂ ਵਿੱਚ ਸ਼ਾਮਲ ਸੀ, ਉੱਥੇ ਹੀ ਹੁਣ ਸਾਲ 2026 ਵਿੱਚ ਇਹ ਚੋਟੀ ਦੇ 15 ਦੀ ਸੂਚੀ ਵਿੱਚੋਂ ਵੀ ਪੂਰੀ ਤਰ੍ਹਾਂ ਬਾਹਰ ਹੋ ਗਿਆ ਹੈ। ਵਿਸ਼ਵਵਿਆਪੀ ਰੈਂਕਿੰਗ ਦਾ ਹਵਾਲਾ ਦਿੰਦੇ ਹੋਏ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਘਟਨਾਕ੍ਰਮ ਭਾਜਪਾ ਸਰਕਾਰ ਦੇ ਪ੍ਰਚਾਰ-ਅਧਾਰਤ ਦਾਅਵਿਆਂ ਅਤੇ ਭਾਰਤੀ ਆਰਥਿਕਤਾ ਦੀ ਅਸਲ ਸਥਿਤੀ ਵਿਚਕਾਰ ਵੱਡੇ ਪਾੜੇ ਨੂੰ ਉਜਾਗਰ ਕਰਦਾ ਹੈ। 'X...
14,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

14,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

Breaking News
ਚੰਡੀਗੜ੍ਹ, 27 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ, ਪੁਲਿਸ ਥਾਣਾ ਡਿਵੀਜ਼ਨ ਨੰਬਰ 8, ਲੁਧਿਆਣਾ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ ਹਰਦੀਪ ਸਿੰਘ ਨੂੰ 14,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਸ ਬਾਰੇ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਗੋਪਾਲ ਨਗਰ, ਹੈਬੋਵਾਲ ਕਲਾਂ ਲੁਧਿਆਣਾ ਦੇ ਇੱਕ ਨਿਵਾਸੀ ਦੁਆਰਾ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਦੇ ਕਹਿਣ ਅਨੁਸਾਰ ਉਸਦੀ ਧੀ, ਜਿਸਦੀ ਉਮਰ ਤਕਰੀਬਨ 22 ਸਾਲ ਹੈ, ਨੇ ਸਰਕਾਰੀ ਆਈਟੀਆਈ ਲੁਧਿਆਣਾ ਤੋਂ ਟੇਲਰਿੰਗ ਦਾ ਕੋਰਸ ਪਾਸ ਕੀਤਾ ਸੀ। ਉਹ ਆਪਣਾ ਰਿਜ਼ਲਟ ਲੈਣ ਲਈ ਸਰਕਾਰੀ ਆਈਟੀਆਈ ਘੁਮਾਰ ਮੰਡੀ ਗਈ ਸੀ, ਪਰ ਉਹ ਸ਼ਾਮ ਤੱਕ ਘਰ ਨਹੀਂ ਪਰਤੀ। ਸ਼ਿਕਾਇਤਕਰਤਾ ਨੇ ਆਪਣੇ ਪੱਧਰ 'ਤੇ ਉਸਦੀ ਭਾਲ ਕੀਤੀ, ਪਰ ਉਸਦੀ ਧੀ ਨਹੀਂ ਮਿਲੀ, ਜਿਸ ਦੇ ਚਲਦਿਆਂ ਸ਼ਿਕਾਇਤਕਰਤਾ ਨੇ ਆਪਣੀ ਧੀ ਦੇ ਗੁੰਮ ਹੋਣ ਸਬੰਧੀ ਪੁਲਿਸ ਥਾਣਾ ਡਿਵੀਜ਼ਨ ...
ਭਾਜਪਾ ਆਗੂ ਆਪਣੇ ਆਪ ਨੂੰ ਸੰਵਿਧਾਨ ਅਤੇ ਕਾਨੂੰਨ ਤੋਂ ਉੱਪਰ ਸਮਝਦੇ ਹਨ, ਭਾਜਪਾ ਨੇ ਨਗਰ ਨਿਗਮ ਚੋਣਾਂ ਨੂੰ ਆਪਣੀ ‘ਗੁੰਡਾਗਰਦੀ’ ਦਾ ਇੱਕ ਹੋਰ ਪ੍ਰਦਰਸ਼ਨ ਬਣਾ ਦਿੱਤਾ: ਅਮਨ ਅਰੋੜਾ

ਭਾਜਪਾ ਆਗੂ ਆਪਣੇ ਆਪ ਨੂੰ ਸੰਵਿਧਾਨ ਅਤੇ ਕਾਨੂੰਨ ਤੋਂ ਉੱਪਰ ਸਮਝਦੇ ਹਨ, ਭਾਜਪਾ ਨੇ ਨਗਰ ਨਿਗਮ ਚੋਣਾਂ ਨੂੰ ਆਪਣੀ ‘ਗੁੰਡਾਗਰਦੀ’ ਦਾ ਇੱਕ ਹੋਰ ਪ੍ਰਦਰਸ਼ਨ ਬਣਾ ਦਿੱਤਾ: ਅਮਨ ਅਰੋੜਾ

Breaking News
ਚੰਡੀਗੜ੍ਹ, 27 ਮਈ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਭਾਜਪਾ ਦੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ 'ਤੇ ਤਿੱਖਾ ਹਮਲਾ ਬੋਲਦਿਆਂ ਪੰਜਾਬ ਵਿੱਚ ਨਗਰ ਨਿਗਮ ਚੋਣਾਂ ਦੌਰਾਨ ਉਨ੍ਹਾਂ ਦੀ ਗੁੰਡਾਗਰਦੀ ਅਤੇ ਚੋਣ ਨਿਯਮਾਂ ਦੀ ਉਲੰਘਣਾ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ। ਉਨ੍ਹਾਂ ਨੇ ਭਾਜਪਾ ਮੰਤਰੀ ਅਤੇ ਭਾਜਪਾ ਆਗੂਆਂ ਵੱਲੋਂ ਗੁੰਡਾਗਰਦੀ ਰਾਹੀਂ ਲੋਕਤੰਤਰੀ ਪ੍ਰਕਿਰਿਆ ਨੂੰ ਵਿਗਾੜਨ ਦੀਆਂ ਕੋਸ਼ਿਸ਼ਾਂ 'ਤੇ ਸਵਾਲ ਚੁੱਕੇ। ਬੁੱਧਵਾਰ ਨੂੰ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ 'ਆਪ' ਪੰਜਾਬ ਦੇ ਰਾਜ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪੂਰੇ ਸੂਬੇ ਨੇ ਮੀਡੀਆ ਰਾਹੀਂ ਦੇਖਿਆ ਕਿ ਕਿਸ ਤਰ੍ਹਾਂ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਚੋਣਾਂ ਨੂੰ ਸ਼ਾਂਤੀਪੂਰਵਕ ਅਤੇ ਲੋਕਤੰਤਰੀ ਤਰੀਕੇ ਨਾਲ ਨੇਪਰੇ ਚਾੜ੍ਹਨ ਲਈ ਸਪੱਸ਼ਟ ਨਿਰਦੇਸ਼ ਜਾਰੀ ਕੀਤੇ ਸਨ। ਹਾਲਾਂਕਿ, ਭਾਜਪਾ ਨੇ ਵੋਟਿੰਗ ਪ੍ਰਕਿਰਿਆ ਦੌਰਾਨ ਇੱਕ ਵਾਰ ਫਿਰ ਡਰਾਉਣ-ਧਮਕਾਉਣ, ਸੱਤਾ ਦੀ ਦੁਰਵਰਤੋਂ ਅਤੇ ਗੁੰਡਾਗਰਦੀ ਦ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਦੀ ਜੰਗਲੀ ਜੀਵ ਸੰਭਾਲ ਮੁਹਿੰਮ ਦੀ ਸਫ਼ਲਤਾ ਸਦਕਾ 5 ਮਹੀਨਿਆਂ ਵਿੱਚ 2.30 ਲੱਖ ਤੋਂ ਵੱਧ ਸੈਲਾਨੀ ਛੱਤਬੀੜ ਚਿੜੀਆਘਰ ਪਹੁੰਚੇ: ਲਾਲ ਚੰਦ ਕਟਾਰੂਚੱਕ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਦੀ ਜੰਗਲੀ ਜੀਵ ਸੰਭਾਲ ਮੁਹਿੰਮ ਦੀ ਸਫ਼ਲਤਾ ਸਦਕਾ 5 ਮਹੀਨਿਆਂ ਵਿੱਚ 2.30 ਲੱਖ ਤੋਂ ਵੱਧ ਸੈਲਾਨੀ ਛੱਤਬੀੜ ਚਿੜੀਆਘਰ ਪਹੁੰਚੇ: ਲਾਲ ਚੰਦ ਕਟਾਰੂਚੱਕ

Breaking News
ਚੰਡੀਗੜ੍ਹ, 27 ਮਈ: ਮਹਿੰਦਰ ਚੌਧਰੀ ਜ਼ੂਆਲੋਜੀਕਲ ਪਾਰਕ, ਛੱਤਬੀੜ ਵਿਖੇ ਸੈਲਾਨੀਆਂ ਦੀ ਆਮਦ ਵਿੱਚ ਲਗਾਤਾਰ ਹੋ ਰਹੇ ਵਾਧਾ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜੰਗਲੀ ਜੀਵ ਸੰਭਾਲ ਅਤੇ ਲੋਕ ਜਾਗਰੂਕਤਾ ਨੂੰ ਉਤਸ਼ਾਹਿਤ ਕਰਨ ਦੇ ਨਿਰੰਤਰ ਯਤਨਾਂ ਦੇ ਪ੍ਰਤੱਖ ਨਤੀਜੇ ਦਿਖਾਈ ਦੇ ਰਹੇ ਹਨ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਜੰਗਲਾਤ ਅਤੇ ਜੰਗਲੀ ਜੀਵ ਸੰਭਾਲ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਮੌਜੂਦਾ ਸਾਲ ਦੇ ਪਹਿਲੇ ਪੰਜ ਮਹੀਨਿਆਂ ਵਿੱਚ ਛੱਤਬੀੜ ਚਿੜੀਆਘਰ ਵਿਖੇ 2,31,930 ਸੈਲਾਨੀਆਂ ਦੀ ਆਮਦ ਦਰਜ ਕੀਤੀ ਗਈ ਹੈ, ਜੋ ਸੂਬਾ ਸਰਕਾਰ ਦੇ ਜੰਗਲੀ ਜੀਵ ਸੰਭਾਲ ਦੀ ਦਿਸ਼ਾ ਵਿੱਚ ਕੀਤੇ ਗਏ ਯਤਨਾਂ ਨੂੰ ਦਰਸਾਉਂਦਾ ਹੈ। ਇਸ ਸਬੰਧੀ ਪੰਜਾਬ ਦੇ ਜੰਗਲਾਤ ਅਤੇ ਜੰਗਲੀ ਜੀਵ ਸੰਭਾਲ ਬਾਰੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਸਾਡੀ ਸਰਕਾਰ ਨੇ ਲੋਕਾਂ ਨੂੰ ਜੰਗਲੀ ਜੀਵਾਂ ਦੇ ਪਾਲਣ-ਪੋਸ਼ਣ ਅਤੇ ਸੰਭਾਲ ਪ੍ਰਤੀ ਜਾਗਰੂਕ ਕਰਨ ਲਈ ਲਗਾਤਾਰ ਕੰਮ ਕੀਤਾ ਹੈ ਅਤੇ ਲੋਕਾਂ ਵੱਲੋਂ ਮਿਲਿਆ ਹੁੰਗਾਰਾ ਬਹੁਤ ਉਤਸ਼ਾ...
ਕੈਬਿਨਟ ਮੰਤਰੀ ਮੋਹਿੰਦਰ ਭਗਤ ਨੇ ਪੈਸਕੋ ਦੇ ਕੰਮਾਂ ਦੀ ਪ੍ਰਗਤੀ ਦਾ ਲਿਆ ਜਾਇਜਾ, ਅਧਿਕਾਰੀਆਂ ਨੂੰ ਸਾਬਕਾ ਸੈਨਿਕਾਂ ਲਈ ਰੁਜ਼ਗਾਰ ਦੇ ਬਿਹਤਰ ਮੌਕੇ ਪ੍ਰਦਾਨ ਕਰਨ ਦੇ ਦਿੱਤੇ ਨਿਰਦੇਸ਼

ਕੈਬਿਨਟ ਮੰਤਰੀ ਮੋਹਿੰਦਰ ਭਗਤ ਨੇ ਪੈਸਕੋ ਦੇ ਕੰਮਾਂ ਦੀ ਪ੍ਰਗਤੀ ਦਾ ਲਿਆ ਜਾਇਜਾ, ਅਧਿਕਾਰੀਆਂ ਨੂੰ ਸਾਬਕਾ ਸੈਨਿਕਾਂ ਲਈ ਰੁਜ਼ਗਾਰ ਦੇ ਬਿਹਤਰ ਮੌਕੇ ਪ੍ਰਦਾਨ ਕਰਨ ਦੇ ਦਿੱਤੇ ਨਿਰਦੇਸ਼

Breaking News
ਚੰਡੀਗੜ੍ਹ, 27 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਅਤੇ ਮੁੜ ਵਸੇਬੇ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਅਧਿਕਾਰੀਆਂ ਨੂੰ ਪੰਜਾਬ ਐਕਸ-ਸਰਵਿਸਮੈਨ ਕਾਰਪੋਰੇਸ਼ਨ (ਪੈਸਕੋ) ਨੂੰ ਹੋਰ ਮਜ਼ਬੂਤ ਕਰਨ ਲਈ ਠੋਸ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਰੁਜ਼ਗਾਰ ਦੇ ਬਿਹਤਰ ਮੌਕੇ ਅਤੇ ਭਲਾਈ ਸਕੀਮਾਂ ਦੇ ਲਾਭ ਪ੍ਰਦਾਨ ਕੀਤੇ ਜਾ ਸਕਣ। ਪੰਜਾਬ ਸਿਵਲ ਸਕੱਤਰੇਤ ਵਿਖੇ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ, ਕੈਬਨਿਟ ਮੰਤਰੀ ਨੇ ਪੈਸਕੋ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਸਾਬਕਾ ਸੈਨਿਕਾਂ ਦੇ ਹਿੱਤਾਂ ਲਈ ਵਧੇਰੇ ਕੁਸ਼ਲਤਾ ਤੇ ਤਨਦੇਹੀ ਨਾਲ ਕੰਮ ਕਰਨ ਅਤੇ ਭਲਾਈ ਸਕੀਮਾਂ ਨੂੰ ਸਮੇਂ ਸਿਰ ਲਾਗੂ ਕਰਨ 'ਤੇ ਜ਼ੋਰ ਦਿੱਤਾ। ਮੀਟਿੰਗ ਦੌਰਾਨ, ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਸੁਮੇਰ ਸਿੰਘ ਗੁਰਜਰ, ਪੈਸਕੋ ਦੇ ਮੈਨੇਜਿੰਗ ਡਾਇਰੈਕਟਰ ਮੇਜਰ ਜਨਰਲ ਹਰਮਨਦੀਪ ਸਿੰਘ (ਸੇ...
ਈ.ਡੀ. ਵੱਲੋਂ ਗ੍ਰਿਫ਼ਤਾਰ ਪੰਜਾਬ ਦੇ ਮੰਤਰੀ ਸੰਜੀਵ ਅਰੋੜਾ ਪਹੁੰਚੇ ਹਾਈਕੋਰਟ, FIR ਰੱਦ ਕਰਨ ਦੀ ਕੀਤੀ ਮੰਗ

ਈ.ਡੀ. ਵੱਲੋਂ ਗ੍ਰਿਫ਼ਤਾਰ ਪੰਜਾਬ ਦੇ ਮੰਤਰੀ ਸੰਜੀਵ ਅਰੋੜਾ ਪਹੁੰਚੇ ਹਾਈਕੋਰਟ, FIR ਰੱਦ ਕਰਨ ਦੀ ਕੀਤੀ ਮੰਗ

Breaking News
ਚੰਡੀਗੜ੍ਹ: ਈ.ਡੀ. (ਐਨਫੋਰਸਮੈਂਟ ਡਾਇਰੈਕਟੋਰੇਟ) ਵੱਲੋਂ ਗ੍ਰਿਫ਼ਤਾਰ ਕੀਤੇ ਜਾਣ ਤੋਂ ਬਾਅਦ ਨਿਆਂਇਕ ਹਿਰਾਸਤ ਵਿੱਚ ਚੱਲ ਰਹੇ ਪੰਜਾਬ ਦੇ ਮੰਤਰੀ ਸੰਜੀਵ ਅਰੋੜਾ ਨੇ ਹੁਣ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਰੁਖ਼ ਕੀਤਾ ਹੈ। ਉਨ੍ਹਾਂ ਨੇ ਆਪਣੇ ਖ਼ਿਲਾਫ਼ ਦਰਜ ਐਫ.ਆਈ.ਆਰ. ਨੂੰ ਰੱਦ ਕਰਨ ਦੀ ਮੰਗ ਕਰਦਿਆਂ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਸੰਜੀਵ ਅਰੋੜਾ ਖ਼ਿਲਾਫ਼ ਇਹ ਮਾਮਲਾ ਹਰਿਆਣਾ ਦੇ ਗੁਰੂਗ੍ਰਾਮ ਵਿਖੇ ਦਰਜ ਕੀਤਾ ਗਿਆ ਸੀ। ਓਹਨਾਂ ਖ਼ਿਲਾਫ਼ ਇਹ ਐਫ.ਆਈ.ਆਰ. ਨੰਬਰ ਅਤੇ ਮਿਤੀ 18-04-2026 ਨੂੰ ਪੁਲਿਸ ਥਾਣਾ ਉਦਯੋਗ ਵਿਹਾਰ, ਗੁਰੂਗ੍ਰਾਮ (ਹਰਿਆਣਾ) ਵਿਖੇ ਭਾਰਤੀ ਨਿਆਏ ਸੰਹਿਤਾ (BNS) ਦੀਆਂ ਧਾਰਾਵਾਂ 238A, 316-2, 318-4, 336-3, 338, 340 ਅਤੇ 61 ਤਹਿਤ ਦਰਜ ਹੋਈ ਹੈ। ਅੱਜ ਇਸ ਮਾਮਲੇ 'ਤੇ ਹੋਈ ਸੁਣਵਾਈ ਦੌਰਾਨ ਹਾਈਕੋਰਟ ਨੇ ਸਖ਼ਤ ਰੁਖ਼ ਅਖਤਿਆਰ ਕਰਦਿਆਂ ਦੋਵਾਂ ਮੁੱਖ ਧਿਰਾਂ ਨੂੰ ਨੋਟਿਸ ਜਾਰੀ ਕੀਤੇ ਹਨ: ਅਦਾਲਤ ਨੇ ਹਰਿਆਣਾ ਸਰਕਾਰ ਅਤੇ ਈ.ਡੀ. (ED) ਨੂੰ ਨੋਟਿਸ ਜਾਰੀ ਕਰਕੇ ਇਸ ਮਾਮਲੇ ਵਿੱਚ ਉਨ੍ਹਾਂ ਦਾ ਜਵਾਬ ਤਲਬ ਕੀਤਾ ਹੈ। ਇਸ ਦੇ ਨਾਲ ਹੀ, ਪਟੀਸ਼ਨਕਰਤਾ ...
Punjab MC Elections: ਸ਼ਾਮ ਪੰਜ ਵਜੇ ਤਕ 61.5 ਫੀਸਦੀ ਵੋਟਿੰਗ

Punjab MC Elections: ਸ਼ਾਮ ਪੰਜ ਵਜੇ ਤਕ 61.5 ਫੀਸਦੀ ਵੋਟਿੰਗ

Breaking News
Punjab MC Elections: ਪੰਜਾਬ ਵਿਚ ਅੱਠ ਨਗਰ ਨਿਗਮਾਂ, 75 ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਲਈ ਵੋਟਾਂ ਪਈਆਂ। ਵੋਟਾਂ ਪੈਣ ਦਾ ਅਮਲ ਸਵੇਰ ਅੱਠ ਵਜੇ ਸ਼ੁਰੂ ਹੋਇਆ ਤੇ ਸ਼ਾਮ ਪੰਜ ਵਜੇ ਤਕ ਵੋਟਾਂ ਪਈਆਂ। ਇਹ ਪਤਾ ਲੱਗਿਆ ਹੈ ਕਿ ਸੂਬੇ ਵਿਚ ਸ਼ਾਮ ਪੰਜ ਵਜੇ ਤਕ 61.5 ਫੀਸਦੀ ਵੋਟਾਂ ਪਈਆਂ ਪਰ ਇਹ ਅੰਕੜਾ ਫਾਈਨਲ ਨਹੀਂ ਹੈ ਤੇ ਇਸ ਵਿਚ ਹੋਰ ਵੋਟਾਂ ਜੁੜਨ ਨਾਲ ਕੁਝ ਬਦਲਾਅ ਹੋ ਸਕਦਾ ਹੈ। ਇਨ੍ਹਾਂ ਚੋਣਾਂ ਦੇ ਨਤੀਜੇ 29 ਮਈ ਨੂੰ ਆਉਣਗੇ। ਦੁਪਹਿਰ 2 ਵਜੇ ਤੱਕ ਪੰਜਾਬ ਭਰ ਵਿੱਚ ਕੁੱਲ 45.60 ਫ਼ੀਸਦ ਵੋਟਿੰਗ ਦਰਜ ਕੀਤੀ ਗਈ ਹੈ। ਇਸ ਦੌਰਾਨ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਅੱਜ ਭਾਰੀ ਪੁਲੀਸ ਫੋਰਸ ਵਲੋਂ ਸੜਕ ਉਪਰ ਰੋਕਾਂ ਲਗਾ ਕੇ ਧੂਰੀ ਜਾਣ ਤੋਂ ਰੋਕੇ ਜਾਣ ਦੀ ਖ਼ਬਰ ਹੈ। ਇਸ ਦੌਰਾਨ ਬਿੱਟੂ ਅਤੇ ਪੁਲੀਸ ਅਧਿਕਾਰੀਆਂ ਵਿਚਕਾਰ ਕਾਫ਼ੀ ਤਕਰਾਰ ਹੋਈ। ਰਵਨੀਤ ਸਿੰਘ ਬਿੱਟੂ ਅੱਜ ਪੁਲੀਸ ਵਲੋਂ ਧੂਰੀ ਵਿਖੇ ਪਾਰਟੀ ਆਗੂ ਪ੍ਰੋ. ਓਂਕਾਰ ਸਿੰਘ ਸਿੱਧੂ ਨੂੰ ਹਿਰਾਸਤ ਵਿਚ ਲੈਣ ਦੀ ਸੂਚਨਾ ਮਿਲਣ ਤੇ ਪੁੱਜੇ ਸਨ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਹੋ ਰਹੀਆਂ ਸਥਾਨਕ ਚੋਣਾਂ ਲਈ ਕੁੱਲ 7555 ਉਮੀਦਵ...