ਹਰਦੀਪ ਸਿੰਘ ਮੁੰਡੀਆਂ ਨੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ 52 ਨਵ-ਨਿਯੁਕਤ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ
*ਚੰਡੀਗੜ੍ਹ, 8 ਜੁਲਾਈ:* ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਵਿਭਾਗ ਦੇ 52 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਪੰਜਾਬ ਭਵਨ ਵਿਖੇ ਕਰਵਾਏ ਸਮਾਗਮ ਦੌਰਾਨ ਉਨ੍ਹਾਂ ਨਵ-ਨਿਯੁਕਤ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਨਿਯੁਕਤੀਆਂ ਨਾ ਸਿਰਫ਼ ਵਿਭਾਗ ਵਿੱਚ ਮੁਲਾਜ਼ਮਾਂ ਦੀ ਘਾਟ ਨੂੰ ਪੂਰਾ ਕਰਨ ਵਿੱਚ ਸਹਾਈ ਸਾਬਤ ਹੋਣਗੀਆਂ, ਸਗੋਂ ਵਿਭਾਗ ਦੇ ਚਲ ਰਹੇ ਅਤੇ ਨਵੇਂ ਪ੍ਰਾਜੈਕਟਾਂ ਨੂੰ ਸਮੇਂ ਸਿਰ ਨੇਪਰੇ ਚਾੜ੍ਹਨ ਵਿੱਚ ਵੀ ਅਹਿਮ ਭੂਮਿਕਾ ਨਿਭਾਉਣਗੀਆਂ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਇਨ੍ਹਾਂ 52 ਉਮੀਦਵਾਰਾਂ ਦੀ ਭਰਤੀ ਤਰਸ ਦੇ ਆਧਾਰ ’ਤੇ ਨੌਕਰੀ ਦੇਣ ਸਬੰਧੀ ਨੀਤੀ ਤਹਿਤ ਕੀਤੀ ਗਈ ਹੈ। ਨਿਯੁਕਤ ਕੀਤੇ ਗਏ ਉਮੀਦਵਾਰਾਂ ਵਿੱਚ 3 ਜੂਨੀਅਰ ਨਕਸ਼ਾ ਨਵੀਸ, 9 ਕਲਰਕ, 31 ਸੇਵਾਦਾਰ, 1 ਸਫ਼ਾਈ ਸੇਵਕ, 7 ਜੂਨੀਅਰ ਟੈਕਨੀਸ਼ੀਅਨ ਅਤੇ 1 ਹੈਲਪਰ ਟੈਕਨੀਸ਼ੀਅਨ ਸ਼ਾਮਲ ਹਨ।
ਸ. ਹਰਦੀਪ ਸਿੰਘ ਮੁੰਡੀਆਂ ਨੇ ਨਵ-ਨਿਯੁਕਤ ਕਰਮਚਾਰੀਆਂ ਨੂੰ ਆਪਣੀ ਡਿਊਟੀ ਪੂਰੀ ਇਮਾਨਦਾਰੀ, ਲਗਨ ਅਤੇ ਸਮਰਪਣ ਨਾਲ ਨਿਭਾਉਣ ਲਈ ਪ੍ਰੇਰਦਿਆਂ ਕਿਹਾ ਕਿ ਪੰਜਾਬ ਸਰਕਾਰ ਲੋਕਾ...








