ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ ਸੰਦੇਸ਼ ਪੰਜਾਬ ਦੇ ਕੋਨੇ-ਕੋਨੇ ਤੱਕ ਪਹੁੰਚੇਗਾ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡਾਕੂਮੈਂਟਰੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ
ਸੰਗਰੂਰ; 30 ਜੂਨ- ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਇਤਿਹਾਸਕ ਅਤੇ ਸ਼ਰਧਾ ਪੂਰਵਕ ਮਨਾਉਣ ਦੀ ਪੰਜਾਬ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 50 ਮੋਬਾਈਲ ਡਾਕੂਮੈਂਟਰੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਹ ਵੈਨਾਂ ਗੁਰੂ ਜੀ ਦੇ ਬਰਾਬਰੀ, ਸਮਾਜਿਕ ਨਿਆਂ, ਸ਼ਰਧਾ ਅਤੇ ਵਿਸ਼ਵਵਿਆਪੀ ਸਾਂਝੀਵਾਲਤਾ ਦੇ ਸਦੀਵੀ ਸੰਦੇਸ਼ ਨੂੰ ਸੂਬੇ ਦੇ ਕੋਨੇ-ਕੋਨੇ ਤੱਕ ਪਹੁੰਚਾਉਣਗੀਆਂ। ਇਸ ਵਿਸ਼ੇਸ਼ ਤੌਰ 'ਤੇ ਤਿਆਰ ਕੀਤੀ ਗਈ ਮੁਹਿੰਮ ਤਹਿਤ ਐਲ.ਈ.ਡੀ. ਨਾਲ ਲੈਸ ਮੋਬਾਈਲ ਵੈਨਾਂ ਰਾਹੀਂ ਪੰਜਾਬ ਦੇ ਸਾਰੇ 23 ਜ਼ਿਲ੍ਹਿਆਂ ਦੇ ਲਗਪਗ 13,000 ਪਿੰਡਾਂ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ, ਫਲਸਫੇ ਅਤੇ ਪਵਿੱਤਰ ਸਿੱਖਿਆਵਾਂ 'ਤੇ ਆਧਾਰਤ 30 ਮਿੰਟ ਦੀ ਦਸਤਾਵੇਜ਼ੀ ਦਿਖਾਈ ਜਾਵੇਗੀ। ਇਸ ਦਾ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਹਰ ਘਰ, ਖਾਸ ਕਰਕੇ ਨੌਜਵਾਨ ਪੀੜ੍ਹੀ, ਗੁਰੂ ਜੀ ਦੇ ਭੇਦਭਾਵ ਰਹਿਤ ਬਰਾਬਰੀ ਵਾਲੇ ਸਮਾਜ ਦੀ ਸੇਧ ਤੋਂ ਪ੍ਰੇਰਿਤ ਹੋ ਸਕੇ।ਇਹ ਪਹਿਲਕਦਮੀ ਭਗਵੰਤ ਮਾਨ ਸਰਕਾਰ ਵੱਲੋਂ 650ਵੇਂ ਪ੍ਰਕਾਸ਼ ਪੁਰ...








