ਪਟਿਆਲਾ ਵਿਖੇ ਹੋਵੇਗਾ ਗਣਤੰਤਰ ਦਿਵਸ ਦਾ ਰਾਜ ਪੱਧਰੀ ਸਮਾਗਮ; ਰਾਜਪਾਲ ਰਾਸ਼ਟਰੀ ਝੰਡਾ ਲਹਿਰਾਉਣਗੇ
ਚੰਡੀਗੜ੍ਹ, 2 ਜਨਵਰੀ- ਪੰਜਾਬ ਸਰਕਾਰ ਵੱਲੋਂ ਗਣਤੰਤਰ ਦਿਵਸ ਦੇ ਸਮਾਗਮਾਂ ਦਾ ਪ੍ਰੋਗਰਾਮ ਜਾਰੀ ਕਰ ਦਿੱਤਾ ਗਿਆ ਹੈ। ਪਟਿਆਲਾ ਵਿਖੇ ਰਾਜ ਪੱਧਰੀ ਸਮਾਗਮ ਹੋਵੇਗਾ ਜਿੱਥੇ ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਰਾਸ਼ਟਰੀ ਝੰਡਾ ਲਹਿਰਾਉਣਗੇ ਅਤੇ ਮਾਰਚ ਪਾਸਟ ਤੋਂ ਸਲਾਮੀ ਲੈਣਗੇ। ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ 26 ਜਨਵਰੀ, 2026 ਨੂੰ ਹੁਸ਼ਿਆਰਪੁਰ ਵਿਖੇ ਕੌਮੀ ਝੰਡਾ ਲਹਿਰਾਉਣਗੇ ਜਦੋਂ ਕਿ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਸੰਗਰੂਰ ਤੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸ੍ਰੀ ਜੈ ਕਿਸ਼ਨ ਰੋੜੀ ਬਰਨਾਲਾ ਵਿਖੇ ਕੌਮੀ ਝੰਡਾ ਲਹਿਰਾਉਣਗੇ।
ਵੱਖ-ਵੱਖ ਜ਼ਿਲਿਆਂ ਵਿੱਚ ਹੋਣ ਵਾਲੇ ਸਮਾਗਮਾਂ ਅਤੇ ਮੁੱਖ ਮਹਿਮਾਨਾਂ ਦੇ ਵੇਰਵੇ ਜਾਰੀ ਕਰਦਿਆਂ ਬੁਲਾਰੇ ਨੇ ਦੱਸਿਆ ਕਿ ਵਿੱਤ, ਪਲਾਨਿੰਗ ਅਤੇ ਕਰ ਤੇ ਆਬਕਾਰੀ ਮੰਤਰੀ ਸ੍ਰੀ ਹਰਪਾਲ ਸਿੰਘ ਚੀਮਾ ਬਠਿੰਡਾ, ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਅਤੇ ਛਪਾਈ ਤੇ ਲਿਖਣ ਸਮੱਗਰੀ, ਸੁਚੱਜਾ ਪ੍ਰਸ਼ਾਸਨ ਅਤੇ ਸੂਚਨਾ ਤੇ ਤਕਨੀਕ ਅਤੇ ਰੁਜ਼ਗਾਰ ਉਤਪਤੀ ਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਪਠਾਨਕੋਟ, ਸਮਾਜਿਕ ਨਿਆਂ, ਅਧਿਕਾਰਤਾ...








