Sunday, December 21Malwa News
Shadow

Breaking News

‘ਯੁੱਧ ਨਸ਼ਿਆਂ ਵਿਰੁੱਧ’: 287ਵੇਂ ਦਿਨ, ਪੰਜਾਬ ਪੁਲਿਸ ਵੱਲੋਂ 725 ਗ੍ਰਾਮ ਹੈਰੋਇਨ ਸਮੇਤ 27 ਨਸ਼ਾ ਤਸਕਰ ਗ੍ਰਿਫ਼ਤਾਰ

‘ਯੁੱਧ ਨਸ਼ਿਆਂ ਵਿਰੁੱਧ’: 287ਵੇਂ ਦਿਨ, ਪੰਜਾਬ ਪੁਲਿਸ ਵੱਲੋਂ 725 ਗ੍ਰਾਮ ਹੈਰੋਇਨ ਸਮੇਤ 27 ਨਸ਼ਾ ਤਸਕਰ ਗ੍ਰਿਫ਼ਤਾਰ

Breaking News
ਚੰਡੀਗੜ੍ਹ, 13 ਦਸੰਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ "ਯੁੱਧ ਨਸ਼ਿਆਂ ਵਿਰੁੱਧ" ਨੂੰ ਲਗਾਤਾਰ 287ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 178 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 25 ਐਫਆਈਆਰਜ਼ ਦਰਜ ਕਰਕੇ 27 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 287 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 40,209 ਹੋ ਗਈ ਹੈ। ਇਸ ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 725 ਗ੍ਰਾਮ ਹੈਰੋਇਨ, 500 ਗ੍ਰਾਮ ਅਫੀਮ ਅਤੇ 75 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦ...
ਮੋਹਾਲੀ ਦੀਆਂ ਦੋ ਲੜਕੀਆਂ ਫਲਾਇੰਗ ਅਫਸਰ ਵਜੋਂ ਭਾਰਤੀ ਹਵਾਈ ਸੈਨਾ ਵਿੱਚ ਸ਼ਾਮਲ

ਮੋਹਾਲੀ ਦੀਆਂ ਦੋ ਲੜਕੀਆਂ ਫਲਾਇੰਗ ਅਫਸਰ ਵਜੋਂ ਭਾਰਤੀ ਹਵਾਈ ਸੈਨਾ ਵਿੱਚ ਸ਼ਾਮਲ

Breaking News
ਚੰਡੀਗੜ੍ਹ, 13 ਦਸੰਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੜਕੀਆਂ ਦੀਆਂ ਇੱਛਾਵਾਂ ਨੂੰ ਪੂਰਾ ਕਰਨ ਪ੍ਰਤੀ ਵਚਨਬੱਧਤਾ ਦਹੁਰਾਉਂਦਿਆਂ, ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏਐਫਪੀਆਈ) ਫਾਰ ਗਰਲਜ਼ ਐਸਏਐਸ ਨਗਰ (ਮੁਹਾਲੀ) ਨੇ ਸ਼ਾਨਦਾਰ ਸਫ਼ਲਤਾ ਹਾਸਲ ਕੀਤੀ ਜਿਸ ਤਹਿਤ ਇਸ ਸੰਸਥਾ ਦੀਆਂ ਦੋ ਸਾਬਕਾ ਵਿਦਿਆਰਥਣਾਂ, ਚਰਨਪ੍ਰੀਤ ਕੌਰ ਅਤੇ ਮਹਿਕ ਦਹੀਆ ਨੂੰ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਸ਼ਾਮਲ ਕੀਤਾ ਗਿਆ ਹੈ। ਇਹਨਾਂ ਦੋਵਾਂ ਵਿਦਿਆਰਥਣਾਂ ਨੇ ਅੱਜ ਆਪਣੀ ਸੰਸਥਾ ਦਾ ਮਾਣ ਵਧਾਉਂਦਿਆਂ ਏਅਰ ਫੋਰਸ ਅਕੈਡਮੀ, ਡੁੰਡੀਗਲ (ਹੈਦਰਾਬਾਦ) ਤੋਂ ਸਫਲਤਾਪੂਰਵਕ ਪਾਸ ਆਊਟ ਕੀਤਾ। ਉਨ੍ਹਾਂ ਨੂੰ ਪ੍ਰਭਾਵਸ਼ਾਲੀ ਪਾਸਿੰਗ ਆਊਟ ਪਰੇਡ, ਜਿਸਦੀ ਸਮੀਖਿਆ ਚੀਫ਼ ਆਫ਼ ਡਿਫੈਂਸ ਸਟਾਫ਼, ਜਨਰਲ ਅਨਿਲ ਚੌਹਾਨ, ਪੀਵੀਐਸਐਮ, ਯੂਵਾਈਐਸਐਮ, ਏਵੀਐਸਐਮ, ਐਸਐਮ, ਵੀਐਸਐਮ ਵੱਲੋਂ ਕੀਤੀ ਗਈ, ਦੌਰਾਨ ਭਾਰਤੀ ਹਵਾਈ ਸੈਨਾ ਵਿੱਚ ਸ਼ਾਮਲ ਕੀਤਾ ਗਿਆ ਹੈ। ਫਲਾਇੰਗ ਅਫਸਰ ਚਰਨਪ੍ਰੀਤ ਕੌਰ ਦੇ ਪਿਤਾ ਸ. ਹਰਮਿੰਦਰ ਸਿੰਘ ਬਨਵੈਤ ਇਕ ਡਰਾਈਵਰ ਹਨ ਅਤੇ ਕੁਰਾਲੀ, ਐਸ.ਏ.ਐਸ....
ਮਹਾਰਾਜਾ ਰਣਜੀਤ ਸਿੰਘ ਏਐਫਪੀਆਈ ਦੇ ਪੰਜ ਸਾਬਕਾ ਵਿਦਿਆਰਥੀ ਭਾਰਤੀ ਫੌਜ ਅਤੇ ਭਾਰਤੀ ਹਵਾਈ ਸੈਨਾ ਵਿੱਚ ਹੋਏ ਸ਼ਾਮਲ

ਮਹਾਰਾਜਾ ਰਣਜੀਤ ਸਿੰਘ ਏਐਫਪੀਆਈ ਦੇ ਪੰਜ ਸਾਬਕਾ ਵਿਦਿਆਰਥੀ ਭਾਰਤੀ ਫੌਜ ਅਤੇ ਭਾਰਤੀ ਹਵਾਈ ਸੈਨਾ ਵਿੱਚ ਹੋਏ ਸ਼ਾਮਲ

Breaking News
ਚੰਡੀਗੜ੍ਹ, 13 ਦਸੰਬਰ:= ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਦੇਸ਼ ਲਈ ਬਹਾਦਰ ਸੈਨਿਕ ਪੈਦਾ ਕਰਨ ਦੀ ਪੰਜਾਬ ਦੀ ਸ਼ਾਨਦਾਰ ਪਰੰਪਰਾ ਨੂੰ ਅੱਗੇ ਵਧਾਉਂਦਿਆਂ, ਮੋਹਾਲੀ ਸਥਿਤ ਵੱਕਾਰੀ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮਆਰਐਸਏਐਫਪੀਆਈ) ਦੇ ਪੰਜ ਸਾਬਕਾ ਵਿਦਿਆਰਥੀਆਂ ਨੂੰ ਅੱਜ ਭਾਰਤੀ ਹਥਿਆਰਬੰਦ ਸੈਨਾਵਾਂ ਵਿੱਚ ਅਧਿਕਾਰੀਆਂ ਵਜੋਂ ਸ਼ਾਮਲ ਕੀਤਾ ਗਿਆ ਹੈ। ਇੰਡੀਅਨ ਮਿਲਟਰੀ ਅਕੈਡਮੀ (ਆਈਐਮਏ), ਦੇਹਰਾਦੂਨ ਵਿਖੇ 157ਵੇਂ ਰੈਗੂਲਰ ਕੋਰਸ ਦੀ ਪਾਸਿੰਗ ਆਊਟ ਪਰੇਡ ਜਿਸਦੀ ਸਮੀਖਿਆ ਜਨਰਲ ਉਪੇਂਦਰ ਦਿਵੇਦੀ, ਪੀਵੀਐਸਐਮ, ਏਵੀਐਸਐਮ, ਚੀਫ ਆਫ ਆਰਮੀ ਸਟਾਫ ਵੱਲੋਂ ਕੀਤੀ ਗਈ, ਦੌਰਾਨ ਚਾਰ ਕੈਡਿਟਾਂ ਨੂੰ ਭਾਰਤੀ ਫੌਜ ਵਿੱਚ ਸ਼ਾਮਲ ਕੀਤਾ ਗਿਆ ਹੈ। ਭਾਰਤੀ ਫੌਜ ਵਿੱਚ ਸ਼ਾਮਲ ਹੋਣ ਵਾਲੇ ਕੈਡਿਟਾਂ ਵਿੱਚ ਗੁਰਕੀਰਤ ਸਿੰਘ (ਅੰਮ੍ਰਿਤਸਰ), ਜਿਸ ਦੇ ਪਿਤਾ ਕਾਰਪਸ ਆਫ਼ ਇੰਜੀਨੀਅਰਜ਼ ਦੇ ਸਾਬਕਾ ਸੈਨਿਕ ਹਨ; ਬਰਜਿੰਦਰ ਸਿੰਘ (ਗੁਰਦਾਸਪੁਰ) ਜਿਸ ਦੇ ਪਿਤਾ ਸਕੂਲ ਪ੍ਰਿੰਸੀਪਲ ਅਤੇ ਮਾਤਾ ਪੀਐਸਪੀਸੀਐਲ ਸੁਪਰਡੈਂਟ ਹਨ; ਸੁਖਦੇਵ ਸਿੰਘ ਗਿੱਲ (ਗੁਰਦਾਸਪੁਰ) ਜਿਸ ਦੇ ਪਿਤਾ ...
‘ਯੁੱਧ ਨਸ਼ਿਆਂ ਵਿਰੁੱਧ’ ਦੇ 286ਵੇਂ ਦਿਨ ਪੰਜਾਬ ਪੁਲਿਸ ਵੱਲੋਂ 863 ਗ੍ਰਾਮ ਹੈਰੋਇਨ ਸਮੇਤ 68 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’ ਦੇ 286ਵੇਂ ਦਿਨ ਪੰਜਾਬ ਪੁਲਿਸ ਵੱਲੋਂ 863 ਗ੍ਰਾਮ ਹੈਰੋਇਨ ਸਮੇਤ 68 ਨਸ਼ਾ ਤਸਕਰ ਕਾਬੂ

Breaking News
ਚੰਡੀਗੜ੍ਹ, 12 ਦਸੰਬਰ:- ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 286ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 305 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 53 ਐਫਆਈਆਰਜ਼ ਦਰਜ ਕਰਕੇ 68 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 286 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 40,187 ਹੋ ਗਈ ਹੈ। ਛਾਪੇਮਾਰੀ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 863 ਗ੍ਰਾਮ ਹੈਰੋਇਨ, 352 ਨਸ਼ੀਲੀਆਂ ਗੋਲੀਆਂ ਅਤੇ 810 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ। ਇਸ ਆਪ...
ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਨਿਰਮਾਣ ਕੇਂਦਰ ਵਜੋਂ ਵਿਕਸਤ ਕਰਨ ਲਈ ਯੂ.ਕੇ. ਨਾਲ ਰਣਨੀਤਕ ਗਠਜੋੜ ਦੀ ਵਕਾਲਤ

ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਨਿਰਮਾਣ ਕੇਂਦਰ ਵਜੋਂ ਵਿਕਸਤ ਕਰਨ ਲਈ ਯੂ.ਕੇ. ਨਾਲ ਰਣਨੀਤਕ ਗਠਜੋੜ ਦੀ ਵਕਾਲਤ

Breaking News
ਚੰਡੀਗੜ੍ਹ, 12 ਦਸੰਬਰ:- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਨੂੰ ਨਿਵੇਸ਼ ਅਤੇ ਨਿਰਮਾਣ ਦੇ ਕੇਂਦਰ ਵਜੋਂ ਵਿਕਸਤ ਕਰਨ ਲਈ ਅੱਜ ਪੰਜਾਬ ਅਤੇ ਬਰਤਾਨੀਆ (ਯੂ.ਕੇ.) ਦਰਮਿਆਨ ਰਣਨੀਤਕ ਗੱਠਜੋੜ ਦੀ ਵਕਾਲਤ ਕੀਤੀ। ਚੰਡੀਗੜ੍ਹ ਵਿਖੇ ਯੂ.ਕੇ. ਹਾਈ ਕਮਿਸ਼ਨ ਦੇ ਡਿਪਟੀ ਹਾਈ ਕਮਿਸ਼ਨਰ ਐਲਬਾ ਸਮੈਰੀਗਲੀਓ ਦੀ ਅਗਵਾਈ ਹੇਠ ਉੱਚ ਪੱਧਰੀ ਵਫ਼ਦ ਨਾਲ ਮੁਲਾਕਾਤ ਦੌਰਾਨ ਮੁੱਖ ਮੰਤਰੀ ਨੇ ਵਪਾਰਕ ਭਾਈਵਾਲੀ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ ਅਤੇ ਇਸ ਦੌਰਾਨ ਦੋਵਾਂ ਧਿਰਾਂ ਨੇ ਆਪਸੀ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਦ੍ਰਿੜ੍ਹ ਵਚਨਬੱਧਤਾ ਪ੍ਰਗਟਾਈ। ਭਗਵੰਤ ਸਿੰਘ ਮਾਨ ਨੇ ਮੋਹਾਲੀ ਨੂੰ ਵਿਸ਼ਵ ਪੱਧਰ 'ਤੇ ਬਿਹਤਰ ਢੰਗ ਨਾਲ ਸੰਗਠਿਤ ਸ਼ਹਿਰਾਂ ਵਿੱਚੋਂ ਇੱਕ ਦੱਸਿਆ ਅਤੇ ਨਿਰਮਾਣ ਖੇਤਰ ਵਿੱਚ ਇੱਕ ਪਾਵਰਹਾਊਸ ਵਜੋਂ ਉਭਰਨ ਪ੍ਰਤੀ ਪੰਜਾਬ ਦੀ ਅਥਾਹ ਸੰਭਾਵਨਾ 'ਤੇ ਜ਼ੋਰ ਦਿੱਤਾ। ਪੰਜਾਬ ਦੇ ਵਿਦਿਆਰਥੀਆਂ ਦੀ ਕਾਨੂੰਨੀ ਅਤੇ ਸੁਰੱਖਿਅਤ ਤਰੀਕਿਆਂ ਰਾਹੀਂ ਯੂ.ਕੇ. ਵਿੱਚ ਮੌਕੇ ਤਲਾਸ਼ਣ ਦੀ ਉਤਸੁਕਤਾ ਨੂੰ ਵੇਖਦਿਆਂ ਉਨ੍ਹਾਂ ਨੇ ਇਸ ਸਬੰਧੀ ਸੂਬਾ ਸਰਕਾਰ ਵੱਲੋਂ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ।...
ਐਸ.ਸੀ. ਕਮਿਸ਼ਨ ਦੇ ਚੇਅਰਮੈਨ ਗੜ੍ਹੀ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ

ਐਸ.ਸੀ. ਕਮਿਸ਼ਨ ਦੇ ਚੇਅਰਮੈਨ ਗੜ੍ਹੀ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ

Breaking News
ਚੰਡੀਗੜ੍ਹ, 12 ਦਸੰਬਰ:- ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਅੱਜ ਪੰਜਾਬ ਰਾਜ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਉਹਨਾਂ ਦੇ ਨਿਵਾਸ ਸਥਾਨ ‘ਤੇ ਮੁਲਾਕਾਤ ਕੀਤੀ। ਮੁਲਾਕਾਤ ਦੌਰਾਨ ਸ. ਜਸਵੀਰ ਸਿੰਘ ਗੜ੍ਹੀ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੂੰ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਸੂਬੇ ਦੇ ਦਲਿਤ ਵਰਗ ਲਈ ਕੀਤੇ ਜਾ ਰਹੇ ਕੰਮਾਂ ਬਾਰੇ ਜਾਣੂ ਕਰਵਾਇਆ। ਇਸ ਤੋਂ ਇਲਾਵਾ ਉਹਨਾਂ ਨੇ ਮੁੱਖ ਮੰਤਰੀ ਨੂੰ ਕਮਿਸ਼ਨ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਵੀ ਜਾਣਕਾਰੀ ਦਿੱਤੀ।   ਸ. ਗੜ੍ਹੀ ਨੇ ਇਸ ਮੁਲਾਕਾਤ ਬਾਰੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਮਿਸ਼ਨ ਦੇ ਕੰਮਕਾਜ ਸਬੰਧੀ ਸੰਤੁਸ਼ਟੀ ਦਾ ਪ੍ਰਗਟਾਵਾ ਕੀਤਾ ਗਿਆ ਅਤੇ ਨਾਲ ਹੀ ਕਮਿਸ਼ਨ ਨੂੰ ਦਰਪੇਸ਼ ਆ ਰਹੀਆਂ ਸਮੱਸਿਆਵਾਂ ਬਾਰੇ ਲਿਖਤੀ ਰਿਪੋਰਟ ਪੇਸ਼ ਲਈ ਕਿਹਾ ਗਿਆ ਤਾਂ ਜੋ ਉਨ੍ਹਾਂ ਨੂੰ ਜਲਦ ਤੋਂ ਜਲਦ ਹੱਲ ਕੀਤਾ ਜਾ ਸਕੇ। ਉਹਨਾਂ ਦੱਸਿਆ ਕਿ ਇਹ ਰਿਪੋਰਟ ਜਲਦ ਹੀ ਮੁੱਖ ਮੰਤਰੀ ਨੂੰ ਪੇਸ਼ ਕਰ ਦਿੱਤੀ ਜਾਵੇਗੀ। ਸ. ਗੜ੍ਹੀ ਨੇ ਦੱਸਿਆ ਕਿ ਇਸ ਮੌਕ...
ਪੰਜਾਬ ਵਿੱਚ ਚੋਣਾਂ ਵਾਲਾ ਦਿਨ (14 ਦਸੰਬਰ) “ਡਰਾਈ ਡੇ” ਵਜੋਂ ਘੋਸ਼ਿਤ

ਪੰਜਾਬ ਵਿੱਚ ਚੋਣਾਂ ਵਾਲਾ ਦਿਨ (14 ਦਸੰਬਰ) “ਡਰਾਈ ਡੇ” ਵਜੋਂ ਘੋਸ਼ਿਤ

Breaking News
ਚੰਡੀਗੜ੍ਹ 11 ਦਸੰਬਰ 2025: ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਦਿੱਤੇ ਨਿਰਦੇਸ਼ਾਂ ਅਨੁਸਾਰ, ਆਬਕਾਰੀ ਕਮਿਸ਼ਨਰ ਪੰਜਾਬ ਜਤਿੰਦਰ ਜੋਰਵਾਲ (ਆਈ.ਏ.ਐਸ.) ਵੱਲੋਂ ਪੰਜਾਬ ਦੀਆਂ ਜ਼ਿਲ੍ਹਾ ਪ੍ਰੀਸ਼ਦਾਂ ਅਤੇ ਪੰਚਾਇਤ ਸੰਮਤੀਆਂ ਦੇ ਅਧਿਕਾਰ ਖੇਤਰ ਅਧੀਨ ਪੈਂਦੇ ਪਿੰਡਾਂ ਵਿੱਚ 14.12.2025 ਨੂੰ 00.00 ਵਜੇ ਤੋਂ 15.12.2025 ਨੂੰ ਸਵੇਰੇ 10:00 ਵਜੇ ਤੱਕ ਚੋਣਾਂ ਵਾਲਾ ਦਿਨ "ਡਰਾਈ ਡੇ" ਵਜੋਂ ਘੋਸ਼ਿਤ ਕੀਤਾ ਗਿਆ ਹੈ। ਇਹ ਹੁਕਮ ਪੰਜਾਬ ਰਾਜ ਵਿੱਚ ਇੰਨ ਬਿੰਨ ਲਾਗੂ ਕੀਤੇ ਜਾਣਗੇ।...
‘ਯੁੱਧ ਨਸ਼ਿਆਂ ਵਿਰੁੱਧ’ ਦੇ 285ਵੇਂ ਦਿਨ ਪੰਜਾਬ ਪੁਲਿਸ ਵੱਲੋਂ 2 ਕਿਲੋ ਹੈਰੋਇਨ ਸਮੇਤ 85 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’ ਦੇ 285ਵੇਂ ਦਿਨ ਪੰਜਾਬ ਪੁਲਿਸ ਵੱਲੋਂ 2 ਕਿਲੋ ਹੈਰੋਇਨ ਸਮੇਤ 85 ਨਸ਼ਾ ਤਸਕਰ ਕਾਬੂ

Breaking News
ਚੰਡੀਗੜ੍ਹ, 11 ਦਸੰਬਰ:- ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 285ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 338 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 74 ਐਫਆਈਆਰਜ਼ ਦਰਜ ਕਰਕੇ 85 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 285 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 40,109 ਹੋ ਗਈ ਹੈ। ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਤੋਂ 2 ਕਿਲੋ ਹੈਰੋਇਨ, 335 ਨਸ਼ੀਲੀਆਂ ਗੋਲੀਆਂ ਅਤੇ 800 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ। ਇਸ ਆਪ੍ਰੇਸ਼ਨ ਦੌਰਾਨ 75 ਗਜ਼ਟਿਡ...
ਮੁੱਖ ਮੰਤਰੀ ਵੱਲੋਂ ਨਿਰਮਾਣ ਅਧੀਨ ਸੜਕਾਂ ਦੀ ਅਚਨਚੇਤ ਜਾਂਚ, ਸੜਕ ਵਿੱਚ ਖਾਮੀਆਂ ਦਾ ਪਤਾ ਲੱਗਣ ਤੋਂ ਬਾਅਦ ਠੇਕੇਦਾਰ ਵਿਰੁੱਧ ਕਾਰਨ ਦੱਸੋ ਨੋਟਿਸ ਜਾਰੀ ਅਤੇ ਅਦਾਇਗੀ ਰੋਕਣ ਦੇ ਹੁਕਮ

ਮੁੱਖ ਮੰਤਰੀ ਵੱਲੋਂ ਨਿਰਮਾਣ ਅਧੀਨ ਸੜਕਾਂ ਦੀ ਅਚਨਚੇਤ ਜਾਂਚ, ਸੜਕ ਵਿੱਚ ਖਾਮੀਆਂ ਦਾ ਪਤਾ ਲੱਗਣ ਤੋਂ ਬਾਅਦ ਠੇਕੇਦਾਰ ਵਿਰੁੱਧ ਕਾਰਨ ਦੱਸੋ ਨੋਟਿਸ ਜਾਰੀ ਅਤੇ ਅਦਾਇਗੀ ਰੋਕਣ ਦੇ ਹੁਕਮ

Breaking News
ਪਟਿਆਲਾ/ਫਤਿਹਗੜ੍ਹ ਸਾਹਿਬ, 11 ਦਸੰਬਰ:- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਜ਼ਿਲ੍ਹੇ ਵਿੱਚ ਰੀਤਖੇੜੀ ਲਿੰਕ ਸੜਕ ਦੇ ਨਿਰਮਾਣ ਵਿੱਚ ਬੇਨਿਯਮੀਆਂ ਦਾ ਪਤਾ ਲੱਗਣ ਤੋਂ ਬਾਅਦ ਠੇਕੇਦਾਰ ਵਿਰੁੱਧ ਕਾਰਨ ਦੱਸੋ ਨੋਟਿਸ ਜਾਰੀ ਕਰਨ ਅਤੇ ਉਸ ਦੀਆਂ ਅਦਾਇਗੀਆਂ ਰੋਕਣ ਦੇ ਹੁਕਮ ਦਿੱਤੇ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਅੱਜ ਤਿੰਨ ਨਿਰਮਾਣ ਅਧੀਨ ਸੜਕਾਂ ਦੀ ਜਾਂਚ ਕੀਤੀ, ਜਿਨ੍ਹਾਂ ਵਿੱਚੋਂ ਦੋ ਸੜਕਾਂ ਦਾ ਨਿਰਮਾਣ ਕਾਰਜ ਸਹੀ ਪਾਇਆ ਗਿਆ, ਜਦੋਂ ਕਿ ਇੱਕ ਸੜਕ ਦੇ ਨਿਰਮਾਣ ਵਿੱਚ ਖ਼ਾਮੀ ਪਾਈ ਗਈ। ਨਿਰਮਾਣ ਅਧੀਨ ਸੜਕ ਦਾ ਅਚਨਚੇਤ ਨਿਰੀਖਣ ਕਰਨ ਪੁੱਜੇ ਮੁੱਖ ਮੰਤਰੀ ਨੇ ਸੜਕ ਦੇ ਨਮੂਨੇ ਲੈਣ ਤੋਂ ਬਾਅਦ ਸੜਕ ਦੇ ਨਿਰਮਾਣ ਵਿੱਚ ਨਿਰਧਾਰਤ ਮਾਪਦੰਡਾਂ ਦੀ ਪਾਲਣਾ ਨਾ ਕਰਨ 'ਤੇ ਨਾਰਾਜ਼ਗੀ ਜ਼ਾਹਰ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਸੜਕ ਬਣਾਉਣ ਵਾਲੇ ਠੇਕੇਦਾਰ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਨ ਅਤੇ ਉਸ ਦੀਆਂ ਅਦਾਇਗੀਆਂ ਤੁਰੰਤ ਰੋਕਣ ਲਈ ਕਿਹਾ। ਭਗਵੰਤ ਸਿੰਘ ਮਾਨ ਨੇ ਪਟਿਆਲਾ ਜ਼ਿਲ੍ਹੇ ਵਿੱਚ ਨਿਰਮਾਣ ਅਧੀਨ ਪਟਿਆਲਾ ਸਰਹਿੰਦ ਸੜਕ ਦਾ ਵੀ ਨਿਰੀਖਣ ਕੀਤਾ ਅਤੇ ਅਧਿਕਾਰੀਆਂ ਨੂੰ ਸੜਕ ਦੇ ਨਮੂਨ...
ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ: ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ  ਯਕੀਨੀ ਬਣਾਉਣ ਲਈ 44 ਹਜ਼ਾਰ ਤੋਂ ਵੱਧ ਪੁਲਿਸ ਕਰਮਚਾਰੀ ਤਾਇਨਾਤ

ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ: ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ  ਯਕੀਨੀ ਬਣਾਉਣ ਲਈ 44 ਹਜ਼ਾਰ ਤੋਂ ਵੱਧ ਪੁਲਿਸ ਕਰਮਚਾਰੀ ਤਾਇਨਾਤ

Breaking News
ਚੰਡੀਗੜ੍ਹ, 10 ਦਸੰਬਰ:- ਸੂਬੇ ਵਿੱਚ ਆਉਣ ਵਾਲੇ ਦਿਨਾਂ ’ਚ ਹੋਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਦੇ ਮੱਦੇਨਜ਼ਰ, ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਨੇ ਅੱਜ ਕਿਹਾ ਕਿ ਪੰਜਾਬ ਪੁਲਿਸ ਸੂਬੇ ਵਿੱਚ ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ। ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ 14 ਦਸੰਬਰ ਨੂੰ ਹੋਣਗੀਆਂ ਅਤੇ 17 ਦਸੰਬਰ ਨੂੰ ਵੋਟਾਂ ਦੀ ਗਿਣਤੀ ਤੋਂ ਬਾਅਦ ਨਤੀਜੇ ਐਲਾਨੇ ਜਾਣਗੇ। ਸੂਬੇ ਵਿੱਚ ਸਕਾਰਾਤਮਕ ਮਾਹੌਲ ਬਣਾਉਣ ਦੀ ਲੋੜ ’ਤੇ ਜ਼ੋਰ ਦਿੰਦੇ ਹੋਏ, ਡੀਜੀਪੀ ਗੌਰਵ ਯਾਦਵ ਨੇ ਸਾਰੇ ਪੁਲਿਸ ਅਧਿਕਾਰੀਆਂ ਨੂੰ ਪੇਸ਼ੇਵਰ ਪੁਲਿਸਿੰਗ ਅਤੇ ਆਦਰਸ਼ ਚੋਣ ਜ਼ਾਬਤੇ ਦੀ ਸਖ਼ਤੀ ਨਾਲ ਪਾਲਣਾ ਕਰਨ ਦੇ ਨਿਰਦੇਸ਼ ਦਿੱਤੇ। ਇਸ ਸਬੰਧੀ ਵੇਰਵੇ ਸਾਂਝੇ ਕਰਦੇ ਹੋਏ, ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਸੂਬੇ ਦੇ ਸੀ.ਪੀਜ਼/ਐਸ.ਐਸ.ਪੀਜ਼. ਅਤੇ ਰੇਂਜ ਡੀ.ਆਈ.ਜੀਜ਼. ਨਾਲ ਵਰਚੁਅਲ ਮੀਟਿੰਗ ਦੀ ਪ੍ਰਧਾਨਗੀ ਕਰਨ ਉਪਰੰਤ ਕਿਹਾ ਕਿ ਸੂਬੇ ਭਰ ਵਿੱਚ...