ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਤੋਂ ਘਰ-ਘਰ ਚੋਣ ਮੁਹਿੰਮ ਦੀ ਕੀਤੀ ਸ਼ੁਰੂਆਤ, ‘ਮਾਨ ਦਾ ਮੁਨਾਫ਼ਾ’ ਨੂੰ ਬਣਾਇਆ ਮੁਹਿੰਮ ਦਾ ਕੇਂਦਰ
ਧੂਰੀ, 20 ਸਤੰਬਰ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਧੂਰੀ ਤੋਂ ਆਮ ਆਦਮੀ ਪਾਰਟੀ (ਆਪ) ਦੀ ਘਰ-ਘਰ ਚੋਣ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਆਪਣੀ ਸਰਕਾਰ ਦੇ ਸਾਢੇ ਚਾਰ ਸਾਲਾਂ ਦੇ ਕੰਮਾਂ ਦਾ ਰਿਪੋਰਟ ਕਾਰਡ ਸਿੱਧਾ ਲੋਕਾਂ ਦੇ ਘਰਾਂ ਤੱਕ ਪਹੁੰਚਾਉਣ ਦਾ ਆਗਾਜ਼ ਕੀਤਾ। ਇਸ ਦੌਰਾਨ ਉਨ੍ਹਾਂ ਨੇ ‘ਮਾਨ ਦਾ ਮੁਨਾਫ਼ਾ’ ਨੂੰ ਚੋਣ ਮੁਹਿੰਮ ਦੇ ਕੇਂਦਰ ਵਿੱਚ ਰੱਖਦਿਆਂ ਸਰਕਾਰ ਦੇ ਕੰਮਾਂ ਨਾਲ ਲੋਕਾਂ ਨੂੰ ਹੋ ਰਹੇ ਸਿੱਧੇ ਵਿੱਤੀ ਲਾਭਾਂ ਨੂੰ ਉਜਾਗਰ ਕੀਤਾ। ਉਨ੍ਹਾਂ ਕਿਹਾ ਕਿ ਮੁਫ਼ਤ ਬਿਜਲੀ, ਸਿਹਤ ਸੇਵਾਵਾਂ, ਸਿੱਖਿਆ ਅਤੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਸਮੇਤ ਵੱਖ-ਵੱਖ ਪਹਿਲਕਦਮੀਆਂ ਰਾਹੀਂ ਅੱਜ ਹਰ ਪਰਿਵਾਰ ਨੂੰ ਸਾਲਾਨਾ 1.82 ਲੱਖ ਰੁਪਏ ਦਾ ਲਾਭ ਮਿਲ ਰਿਹਾ ਹੈ।
ਚੋਣ ਮੁਹਿੰਮ ਦੌਰਾਨ ਲੋਕਾਂ ਵੱਲੋਂ ਮਿਲੇ ਨਿੱਘੇ ਸਵਾਗਤ ਦਰਮਿਆਨ ਮੁੱਖ ਮੰਤਰੀ ਨੇ ਕਿਹਾ ਕਿ ‘ਆਪ’ ਸਾਲ 2022 ਤੋਂ ਹੁਣ ਤੱਕ ਕੀਤੇ ਕੰਮਾਂ ਦਾ ਰਿਪੋਰਟ ਕਾਰਡ ਲੈ ਕੇ ਹਰ ਘਰ ਤੱਕ ਪਹੁੰਚੇਗੀ। ਉਨ੍ਹਾਂ ਕਿਹਾ ਕਿ ਪਾਰਟੀ ਦੀ ਚੋਣ ਮੁਹਿੰਮ ਸਕਾਰਾਤਮਕ ਰਹੇਗੀ ਅਤੇ ਇਸ ਦਾ ਕੇਂਦਰ ਪੰਜਾਬ ਸਰਕਾਰ ਵੱਲੋਂ ਲੋਕਾਂ ਲਈ ਕੀਤੇ ਗਏ ਕੰਮ ਹੋ...








