Monday, March 30Malwa News
Shadow

Breaking News

ਉਦਯੋਗ ਤੇ ਵਣਜ ਮੰਤਰੀ ਵੱਲੋਂ ਐਮ.ਐਸ.ਐਮ.ਈਜ਼. ਨਾਲ ਮੁਲਾਕਾਤ; ਕੰਪਨੀਆਂ ਵੱਲੋਂ ਪੰਜਾਬ ਵਿੱਚ ਨਿਵੇਸ਼ ਅਤੇ ਵਿਸਥਾਰਤ ਯੋਜਨਾਵਾਂ ਦਾ ਐਲਾਨ

ਉਦਯੋਗ ਤੇ ਵਣਜ ਮੰਤਰੀ ਵੱਲੋਂ ਐਮ.ਐਸ.ਐਮ.ਈਜ਼. ਨਾਲ ਮੁਲਾਕਾਤ; ਕੰਪਨੀਆਂ ਵੱਲੋਂ ਪੰਜਾਬ ਵਿੱਚ ਨਿਵੇਸ਼ ਅਤੇ ਵਿਸਥਾਰਤ ਯੋਜਨਾਵਾਂ ਦਾ ਐਲਾਨ

Breaking News
ਚੰਡੀਗੜ੍ਹ, 26 ਦਸੰਬਰ:- ਉਦਯੋਗ ਤੇ ਵਣਜ ਅਤੇ ਨਿਵੇਸ਼ ਪ੍ਰੋਤਸਾਹਨ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਅੱਜ ਐਮ.ਐਸ.ਐਮ.ਈ. (ਲਘੂ, ਛੋਟੇ ਅਤੇ ਦਰਮਿਆਨੇ ਉੱਦਮਾਂ) ਸੈਕਟਰ 'ਤੇ ਕੇਂਦ੍ਰਿਤ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸੂਬੇ ਭਰ ਦੇ ਲਘੂ, ਛੋਟੇ ਅਤੇ ਦਰਮਿਆਨੇ ਉੱਦਮਾਂ (ਐਮ.ਐਸ.ਐਮ.ਈ.) ਲਈ ਸਹਾਇਕ, ਪਾਰਦਰਸ਼ੀ ਅਤੇ ਸੁਖਾਵਾਂ ਵਾਤਾਵਰਣ ਸਿਰਜਣ ਲਈ ਪੰਜਾਬ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ। ਇਸ ਦੌਰਾਨ ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਐਮਐਸਐਮਈ ਨੂੰ ਮਜ਼ਬੂਤ ਕਰਨ ਲਈ ਕੀਤੇ ਜਾ ਰਹੇ ਉਪਾਵਾਂ 'ਤੇ ਚਾਨਣਾ ਪਾਉਂਦਿਆਂ ਦੱਸਿਆ ਕਿ ਇਸ ਉੱਦਮ ਲਈ ਮਜ਼ਬੂਤ ਨੀਤੀ ਜ਼ਰੀਏ ਸਹਾਇਤਾ, ਸਰਲ ਅਤੇ ਸਮਾਂਬੱਧ ਰੈਗੂਲੇਟਰੀ ਪ੍ਰਕਿਰਿਆਵਾਂ ਅਤੇ ਇਨਵੈਸਟ ਪੰਜਾਬ ਰਾਹੀਂ ਪ੍ਰੋਜੈਕਟਾਂ ਨੂੰ ਤੁਰੰਤ ਮਨਜ਼ੂਰੀਆਂ ਅਤੇ ਸੁਚਾਰੂ ਢੰਗ ਨਾਲ ਇਨ੍ਹਾਂ ਦੇ ਲਾਗੂਕਰਨ ਨੂੰ ਯਕੀਨੀ ਬਣਾਉਣ ਲਈ ਸਹਾਇਤਾ ਦੇਣਾ ਸ਼ਾਮਲ ਹੈ। ਉਨ੍ਹਾਂ ਅੱਗੇ ਦੱਸਿਆ ਕਿ ਐਮਐਸਐਮਈ ਪੰਜਾਬ ਦੀ ਉਦਯੋਗਿਕ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹਨ ਜੋ ਰੋਜ਼ਗਾਰ ਦੇ ਨਵੇਂ ਮੌਕੇ ਸਿਰਜਣ, ਨਵੀਨਤਾ ਅਤੇ ਸੰਤੁਲਿਤ ਖੇਤਰੀ ਵਿਕਾਸ ਵਿੱਚ ਮਹੱਤਵ...
‘ਯੁੱਧ ਨਸ਼ਿਆਂ ਵਿਰੁੱਧ’: 300ਵੇਂ ਦਿਨ, ਪੰਜਾਬ ਪੁਲਿਸ ਵੱਲੋਂ 2.8 ਕਿਲੋਗ੍ਰਾਮ ਹੈਰੋਇਨ ਸਮੇਤ 84 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’: 300ਵੇਂ ਦਿਨ, ਪੰਜਾਬ ਪੁਲਿਸ ਵੱਲੋਂ 2.8 ਕਿਲੋਗ੍ਰਾਮ ਹੈਰੋਇਨ ਸਮੇਤ 84 ਨਸ਼ਾ ਤਸਕਰ ਕਾਬੂ

Breaking News
ਚੰਡੀਗੜ੍ਹ, 26 ਦਸੰਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ "ਯੁੱਧ ਨਸ਼ਿਆਂ ਵਿਰੁੱਧ" ਨੂੰ ਲਗਾਤਾਰ 300ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 327 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 63 ਐਫਆਈਆਰਜ਼ ਦਰਜ ਕਰਕੇ 84 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 300 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 41,881 ਹੋ ਗਈ ਹੈ। ਇਸ ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 2.8 ਕਿਲੋ ਹੈਰੋਇਨ, 1 ਕਿਲੋ ਅਫੀਮ, 518 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 8890 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ...
ਉੱਤਰਾਖੰਡ ਦੇ ਰਾਜਪਾਲ ਵੱਲੋਂ ਵੀਰ ਬਾਲ ਦਿਵਸ 2025 ਨੂੰ ਸਮਰਪਿਤ ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ ਦੀ ਸਾਹਿਤਕ ਚਿੱਤਰਕਾਰੀ ਰਚਨਾ ਲਾਂਚ

ਉੱਤਰਾਖੰਡ ਦੇ ਰਾਜਪਾਲ ਵੱਲੋਂ ਵੀਰ ਬਾਲ ਦਿਵਸ 2025 ਨੂੰ ਸਮਰਪਿਤ ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ ਦੀ ਸਾਹਿਤਕ ਚਿੱਤਰਕਾਰੀ ਰਚਨਾ ਲਾਂਚ

Breaking News
ਚੰਡੀਗੜ੍ਹ/ਦੇਹਰਾਦੂਨ, 26 ਦਸੰਬਰ:- ਉੱਤਰਾਖੰਡ ਦੇ ਰਾਜਪਾਲ, ਲੈਫਟੀਨੈਂਟ ਜਨਰਲ (ਸੇਵਾਮੁਕਤ) ਗੁਰਮੀਤ ਸਿੰਘ ਨੇ ਅੱਜ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਜੀ ਅਤੇ ਬਾਬਾ ਫਤਿਹ ਸਿੰਘ ਜੀ ਅਤੇ ਗੁਰੂ ਗੋਬਿੰਦ ਸਿੰਘ ਜੀ ਦੇ ਸਤਿਕਾਰਯੋਗ ਮਾਤਾ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਦੀ ਪਵਿੱਤਰ ਯਾਦ ਵਿੱਚ ਲੋਕ ਭਵਨ, ਦੇਹਰਾਦੂਨ ਵਿਖੇ ਕਰਵਾਏ ਵੀਰ ਬਾਲ ਦਿਵਸ ਸਮਾਰੋਹ ਦੌਰਾਨ ਵੀਰ ਬਾਲ ਦਿਵਸ ਨੂੰ ਸਮਰਪਿਤ ਸਾਹਿਤਕ ਚਿੱਤਰਕਾਰੀ ਬਰੋਸ਼ਰ ਲਾਂਚ ਕੀਤਾ। ਇਹ ਬਰੋਸ਼ਰ ਰਾਜ ਸੂਚਨਾ ਕਮਿਸ਼ਨਰ, ਪੰਜਾਬ ਹਰਪ੍ਰੀਤ ਸੰਧੂ ਵੱਲੋਂ ਤਿੰਨ ਗੁਰਧਾਮਾਂ ਦੀ ਪਵਿੱਤਰਤਾ ਅਤੇ ਇਤਿਹਾਸਕ ਮਹੱਤਤਾ ਨੂੰ ਦਰਸਾਉਣ ਲਈ ਤਿਆਰ ਕੀਤਾ ਗਿਆ ਹੈ। ਇਸ ਬਰੋਸ਼ਰ ਵਿੱਚ ਦਰਸਾਏ ਗਏ ਤਿੰਨ ਗੁਰਧਾਮਾਂ ਵਿੱਚ ਗੁਰਦੁਆਰਾ ਠੰਡਾ ਬੁਰਜ, ਜਿੱਥੇ ਮਾਤਾ ਗੁਜਰੀ ਜੀ ਅਤੇ ਸਾਹਿਬਜ਼ਾਦਿਆਂ ਨੂੰ ਉਨ੍ਹਾਂ ਦੀ ਸ਼ਹਾਦਤ ਤੋਂ ਪਹਿਲਾਂ 1705 ਵਿੱਚ ਅਤਿ ਦੀ ਠੰਡ ਵਿੱਚ ਰੱਖਿਆ ਗਿਆ ਸੀ,  ਗੁਰਦੁਆਰਾ ਫ਼ਤਿਹਗੜ੍ਹ ਸਾਹਿਬ ਜਿੱਥੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਜੀ ਅਤੇ ਬਾਬਾ ਫਤਿਹ ਸਿੰਘ ਜੀ ਨੂੰ ਜ਼ਿੰਦਾ ਦੀਵਾਰ ਵਿੱਚ ਚਿਣ ਕੇ ਸ਼ਹੀਦ ਕਰ ਦਿੱ...
314 ਕਰੋੜ ਦੀ ਸਹਾਇਤਾ ਨਾਲ ਅਨਾਥ ਤੇ ਆਸ਼ਰਿਤ ਬੱਚਿਆਂ ਦਾ ਭਵਿੱਖ ਮਜ਼ਬੂਤ — ਡਾ. ਬਲਜੀਤ ਕੌਰ

314 ਕਰੋੜ ਦੀ ਸਹਾਇਤਾ ਨਾਲ ਅਨਾਥ ਤੇ ਆਸ਼ਰਿਤ ਬੱਚਿਆਂ ਦਾ ਭਵਿੱਖ ਮਜ਼ਬੂਤ — ਡਾ. ਬਲਜੀਤ ਕੌਰ

Breaking News
ਚੰਡੀਗੜ੍ਹ, 26 ਦਸੰਬਰ:- ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ। ਇਸੇ ਕੜੀ ਤਹਿਤ ਆਸ਼ਰਿਤ ਅਤੇ ਅਨਾਥ ਬੱਚਿਆਂ ਦੇ ਸੁਰੱਖਿਅਤ, ਸਨਮਾਨਤ ਅਤੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਸਰਕਾਰ ਵੱਲੋਂ ਲਗਾਤਾਰ ਢੁੱਕਵੇਂ ਕਦਮ ਚੁੱਕੇ ਜਾ ਰਹੇ ਹਨ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਹੁਣ ਤੱਕ ਸੂਬੇ ਦੇ ਆਸ਼ਰਿਤ ਅਤੇ ਅਨਾਥ ਬੱਚਿਆਂ ਲਈ 314.22 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ ਕੀਤੀ ਜਾ ਚੁੱਕੀ ਹੈ, ਜਿਸ ਨਾਲ ਹਜ਼ਾਰਾਂ ਬੱਚਿਆਂ ਦੇ ਜੀਵਨ ਵਿੱਚ ਸੁਰੱਖਿਆ ਅਤੇ ਸਥਿਰਤਾ ਆਈ ਹੈ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਤਹਿਤ ਸੂਬੇ ਦੇ 2 ਲੱਖ 37 ਹਜ਼ਾਰ 406 ਆਸ਼ਰਿਤ ਅਤੇ ਅਨਾਥ ਬੱਚਿਆਂ ਨੂੰ ਨਿਯਮਿਤ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ, ਤਾਂ ਜੋ ਇਹ ਬੱਚੇ ਆਰਥਿਕ ਸਹਾਰੇ ਨਾਲ ਪੜ੍ਹ-ਲਿਖ ਕੇ ਸਮਾਜ ਦੀ ਮੁੱਖ ਧਾਰਾ ਨਾਲ ਜੁੜ ਸਕਣ ਅਤੇ ਆਤਮ-ਨਿਰਭਰ ਜੀਵਨ ਵੱਲ ਅੱਗੇ ਵਧ ਸਕਣ। ਡਾ. ਬਲਜੀਤ ਕੌਰ ਨੇ ਕਿਹਾ ਕਿ ਆਸ਼ਰਿਤ ਅਤੇ ਅਨਾਥ ਬੱਚੇ ਸਿਰਫ਼ ਸ...
ਸ਼ਹੀਦੀ ਸਭਾ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ

ਸ਼ਹੀਦੀ ਸਭਾ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ

Breaking News
ਫ਼ਤਹਿਗੜ੍ਹ ਸਾਹਿਬ, 26 ਦਸੰਬਰ:-   ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਵੇਰੇ ਇੱਥੇ ਇਤਿਹਾਸਕ ਗੁਰਦਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ ਜੀ ਦੀ ਲਾਸਾਨੀ ਕੁਰਬਾਨੀ ਨੂੰ ਸਿਜਦਾ ਕੀਤਾ।ਸ਼ਹੀਦੀ ਸਭਾ ਦੇ ਦਿਨਾਂ ਦੀ ਮਹੱਤਤਾ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਮੁੱਚਾ ਪੰਜਾਬ ਇਨ੍ਹਾਂ ਦਿਨਾਂ ਨੂੰ ‘ਸੋਗ ਦੇ ਦਿਨਾਂ’ ਵਜੋਂ ਮਨਾਉਂਦਾ ਹੈ ਕਿਉਂਕਿ ਇਨ੍ਹਾਂ ਦਿਨਾਂ ਦੌਰਾਨ ਜ਼ਾਲਮ ਹਾਕਮਾਂ ਵੱਲੋਂ ਛੋਟੇ ਸਾਹਿਬਜ਼ਾਦਿਆਂ ਨੂੰ ਜਿਉਂਦਿਆਂ ਹੀ ਨੀਂਹ ਵਿੱਚ ਚਿਣ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਪੂਰੇ ਵਿਸ਼ਵ ਨੂੰ ਇਸ ਲਾਸਾਨੀ ਅਤੇ ਬੇਮਿਸਾਲ ਕੁਰਬਾਨੀ 'ਤੇ ਮਾਣ ਹੈ, ਜੋ ਪੰਜਾਬੀਆਂ ਤੇ ਸਾਡੇ ਦੇਸ਼ ਵਾਸੀਆਂ ਲਈ ਹੀ ਨਹੀਂ, ਸਗੋਂ ਦੁਨੀਆ ਭਰ ਵਿਚ ਵਸਦੇ ਹਰੇਕ ਵਿਅਕਤੀ ਲਈ ਅਦੁੱਤੀ ਵਰਤਾਰਾ ਹੈ। ਉਨ੍ਹਾਂ ਕਿਹਾ ਕਿ ਸ਼ਹੀਦੀ ਸਭਾ ਦੌਰਾਨ ਕਰੀਬ 50 ਲੱਖ ਸ਼ਰਧਾਲੂ ਫਤਹਿਗੜ੍ਹ ਸਾਹਿਬ ਪਹੁੰਚ ਕੇ ਗੁਰੂ ਘਰ ਦਾ ਅਸ਼ੀਰਵਾਦ ਪ੍ਰਾਪਤ ਕਰਨਗੇ।ਗੁਰੂ ਘਰ ਵਿੱਚ ਨਤਮਸਤਕ ਹੋਣ ਤੋਂ ਬਾਅਦ ਪੱ...
ਸਾਲ 2022 ਤੋਂ ਹੁਣ ਤੱਕ ਪੰਜਾਬ ਵਿੱਚ 1.50 ਲੱਖ ਕਰੋੜ ਰੁਪਏ ਦਾ ਹੋਇਆ ਅਹਿਮ ਨਿਵੇਸ਼

ਸਾਲ 2022 ਤੋਂ ਹੁਣ ਤੱਕ ਪੰਜਾਬ ਵਿੱਚ 1.50 ਲੱਖ ਕਰੋੜ ਰੁਪਏ ਦਾ ਹੋਇਆ ਅਹਿਮ ਨਿਵੇਸ਼

Breaking News
ਚੰਡੀਗੜ੍ਹ, 25 ਦਸੰਬਰ, 2025:- ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਅੱਜ ਕਿਹਾ ਕਿ 'ਆਪ' ਸਰਕਾਰ ਦੇ ਸੱਤਾ ਸੰਭਾਲਣ ਤੋਂ ਬਾਅਦ ਹੁਣ ਤੱਕ ਪੰਜਾਬ ਰਾਜ ਵਿੱਚ 1.50 ਲੱਖ ਕਰੋੜ ਰੁਪਏ (ਲਗਭਗ 19 ਬਿਲੀਅਨ ਅਮਰੀਕੀ ਡਾਲਰ) ਦਾ ਨਿਵੇਸ਼ ਹੋਇਆ ਹੈ, ਜਿਸ ਦੇ ਨਤੀਜੇ ਵਜੋਂ ਸੂਬੇ ਭਰ ਵਿੱਚ ਪੰਜ ਲੱਖ ਤੋਂ ਵੱਧ ਰੋਜ਼ਗਾਰ ਦੇ ਮੌਕੇ ਪੈਦਾ ਹੋਏ ਹਨ। ਉਨ੍ਹਾਂ ਕਿਹਾ ਕਿ ਇਹ ਨਤੀਜੇ ਪੰਜਾਬ ਨੂੰ ਨਿਵੇਸ਼ਕਾਂ ਲਈ ਇੱਕ ਪਸੰਦੀਦਾ ਸਥਾਨ ਅਤੇ ਇੱਕ ਮੋਹਰੀ ਉਦਯੋਗਿਕ ਹੱਬ ਬਣਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦਰਸਾਉਂਦੇ ਹਨ। ਉਨ੍ਹਾਂ ਅੱਗੇ ਦੱਸਿਆ ਕਿ ਪਿਛਲੇ 5 ਮਹੀਨਿਆਂ ਵਿੱਚ ਪੰਜਾਬ ਵਿੱਚ ਐਚ.ਪੀ.ਸੀ.ਐਲ. ਮਿੱਤਲ ਐਨਰਜੀ ਲਿਮ. (ਐਚ.ਐਮ.ਈ.ਐਲ.) ਵੱਲੋਂ 2,600 ਕਰੋੜ ਰੁਪਏ, ਵਰਧਮਾਨ ਸਟੀਲਜ਼ ਵੱਲੋਂ 3,000 ਕਰੋੜ ਰੁਪਏ, ਟ੍ਰਾਈਡੈਂਟ ਗਰੁੱਪ ਵੱਲੋਂ 2,000 ਕਰੋੜ ਰੁਪਏ, ਆਈ.ਓ.ਐਲ. ਕੈਮੀਕਲਜ਼ ਐਂਡ ਫਾਰਮਾਸਿਊਟੀਕਲਜ਼ ਲਿਮ. ਵੱਲੋਂ 1,400 ਕਰੋੜ ਰੁਪਏ, ਹੈਪੀ ਫੋਰਜਿੰਗਜ਼ ਲਿਮ. ਵੱਲੋਂ 1,000 ਕਰੋੜ ਰੁਪਏ, ਵੇਰਕਾ ਬੇਵਰੇਜਜ਼ ਪ੍ਰਾਈਵੇਟ ਲਿਮ. ਵੱਲੋਂ 987 ਕਰੋੜ ਰੁਪਏ, ਫੋਰਟਿਸ ਹੈਲਥਕੇਅਰ (ਮੋਹਾਲੀ) ...
ਪੰਜਾਬ ਦੇ ਸਾਰੇ ਪਰਿਵਾਰ 10 ਲੱਖ ਰੁਪਏ ਦਾ ਮੁਫਤ ਨਕਦ ਰਹਿਤ ਇਲਾਜ ਕਰਵਾਉਣ ਦੇ ਹੱਕਦਾਰ ਹੋਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੇ ਸਾਰੇ ਪਰਿਵਾਰ 10 ਲੱਖ ਰੁਪਏ ਦਾ ਮੁਫਤ ਨਕਦ ਰਹਿਤ ਇਲਾਜ ਕਰਵਾਉਣ ਦੇ ਹੱਕਦਾਰ ਹੋਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
ਚੰਡੀਗੜ੍ਹ, 25 ਦਸੰਬਰ 2025:- ਪੰਜਾਬ ਦੇ ਵਸਨੀਕਾਂ ਲਈ ਨਵੇਂ ਸਾਲ ਦੇ ਤੋਹਫੇ ਵਜੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਹਤ ਵਿਭਾਗ ਨੂੰ ਜਨਵਰੀ ਮਹੀਨੇ ਤੋਂ ਮੁੱਖ ਮੰਤਰੀ ਸਿਹਤ ਯੋਜਨਾ ਸ਼ੁਰੂ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਨਾਲ ਸੂਬੇ ਦੇ ਹਰੇਕ ਪਰਿਵਾਰ ਲਈ 10 ਲੱਖ ਰੁਪਏ ਦਾ ਨਕਦ ਰਹਿਤ ਇਲਾਜ ਯਕੀਨੀ ਬਣਾਇਆ ਜਾਵੇਗਾ। ਅੱਜ ਇੱਥੇ ਸਿਹਤ ਵਿਭਾਗ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ ਸੂਬੇ ਦੇ ਲੋਕਾਂ ਨੂੰ ਇੱਕ ਵੀ ਪੈਸਾ ਖਰਚੇ ਬਿਨਾ ਵਿਆਪਕ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੀ ਦਿਸ਼ਾ ਵੱਲ ਅਹਿਮ ਕਦਮ ਹੈ। ਉਨ੍ਹਾਂ ਕਿਹਾ, “ਇਹ ਸਕੀਮ ਵਿਸ਼ਵ ਪੱਧਰੀ ਸਿਹਤ ਸੰਭਾਲ ਪ੍ਰਦਾਨ ਕਰਨ ਅਤੇ ਲੋਕਾਂ ਨੂੰ 10 ਲੱਖ ਰੁਪਏ ਦਾ ਨਕਦ ਰਹਿਤ ਇਲਾਜ ਯਕੀਨੀ ਬਣਾਉਣ ਪ੍ਰਤੀ ਸਰਕਾਰ ਵੱਲੋਂ ਸ਼ੁਰੂ ਕੀਤੀ ਅਹਿਮ ਪਹਿਲਕਦਮੀ ਹੈ। ਪੰਜਾਬ ਦੇਸ਼ ਦਾ ਪਹਿਲਾ ਅਜਿਹਾ ਸੂਬਾ ਹੋਵੇਗਾ ਜਿੱਥੇ ਸੂਬੇ ਦੇ ਹਰੇਕ ਪਰਿਵਾਰ ਲਈ 10 ਲੱਖ ਰੁਪਏ ਤੱਕ ਦਾ ਨਕਦ ਰਹਿਤ ਇਲਾਜ ਯਕੀਨੀ ਬਣਾਇਆ ਜਾਵੇਗਾ।” ਮੁੱਖ ਮੰਤਰੀ ...
ਅਰੋੜਾ–ਮਾਂਝੀ ਮੀਟਿੰਗ ਤੋਂ ਬਾਅਦ ਐਮਐੱਸਐੱਮਈ ਮੰਤਰਾਲੇ ਵੱਲੋਂ ਜਲੰਧਰ ਵਿੱਚ ਖੇਡ ਤਕਨਾਲੋਜੀ ਵਿਸਤਾਰ ਕੇਂਦਰ ਨੂੰ ਮਨਜ਼ੂਰੀ

ਅਰੋੜਾ–ਮਾਂਝੀ ਮੀਟਿੰਗ ਤੋਂ ਬਾਅਦ ਐਮਐੱਸਐੱਮਈ ਮੰਤਰਾਲੇ ਵੱਲੋਂ ਜਲੰਧਰ ਵਿੱਚ ਖੇਡ ਤਕਨਾਲੋਜੀ ਵਿਸਤਾਰ ਕੇਂਦਰ ਨੂੰ ਮਨਜ਼ੂਰੀ

Breaking News
ਚੰਡੀਗੜ੍ਹ 25 ਦਸੰਬਰ 2025:- ਪੰਜਾਬ ਸਰਕਾਰ ਦੇ ਉਦਯੋਗ ਅਤੇ ਵਪਾਰ, ਨਿਵੇਸ਼ ਪ੍ਰੋਤਸਾਹਨ ਅਤੇ ਐਨਆਰਆਈ ਮਾਮਲਿਆਂ ਦੇ ਮਾਨਯੋਗ ਕੈਬਿਨੇਟ ਮੰਤਰੀ ਸ਼੍ਰੀ ਸੰਜੀਵ ਅਰੋੜਾ ਨੇ 21 ਜੁਲਾਈ, 2025 ਨੂੰ ਨਵੀਂ ਦਿੱਲੀ ਵਿੱਚ ਕੇਂਦਰੀ ਸੂਖਮ, ਛੋਟੇ ਅਤੇ ਦਰਮਿਆਨੇ ਉਦਯੋਗ (ਐਮਐੱਸਐੱਮਈ) ਮੰਤਰੀ ਸ਼੍ਰੀ ਜੀਤਨ ਰਾਮ ਮਾਂਝੀ ਨਾਲ ਮੁਲਾਕਾਤ ਕਰਕੇ ਪੰਜਾਬ ਦੇ ਐਮਐੱਸਐੱਮਈ ਇਕੋਸਿਸਟਮ ਨੂੰ ਮਜ਼ਬੂਤ ਕਰਨ ਲਈ ਤੁਰੰਤ ਸਹਿਯੋਗ ਦੀ ਮੰਗ ਕੀਤੀ। ਇਸ ਦੌਰਾਨ ਉਨ੍ਹਾਂ ਨੇ ਵਿਸ਼ੇਸ਼ ਤੌਰ ’ਤੇ ਜਲੰਧਰ ਵਿੱਚ ਕੇਂਦ੍ਰਿਤ ਖੇਡ ਸਾਮਾਨ ਉਦਯੋਗ ’ਤੇ ਜ਼ੋਰ ਦਿੱਤਾ। ਮੀਟਿੰਗ ਦੌਰਾਨ ਸ਼੍ਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਪੰਜਾਬ ਦਾ ਖੇਡ ਸਾਮਾਨ ਉਦਯੋਗ ਨਿਰਯਾਤ ਦੀਆਂ ਵੱਡੀਆਂ ਸੰਭਾਵਨਾਵਾਂ ਰੱਖਦਾ ਹੈ, ਪਰ ਇਸ ਖੇਤਰ ਨੂੰ ਤਕਨਾਲੋਜੀ ਅੱਪਗ੍ਰੇਡੇਸ਼ਨ, ਉਤਪਾਦ ਵਿਕਾਸ, ਟੈਸਟਿੰਗ ਸੁਵਿਧਾਵਾਂ ਅਤੇ ਅੰਤਰਰਾਸ਼ਟਰੀ ਗੁਣਵੱਤਾ ਮਿਆਰਾਂ ਦੀ ਪਾਲਣਾ ਵਰਗੀਆਂ ਗੰਭੀਰ ਚੁਣੌਤੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਨੇ ਜਲੰਧਰ ਵਿੱਚ ਪ੍ਰੋਸੈਸ ਕਮ ਪ੍ਰੋਡਕਟ ਡਿਵੈਲਪਮੈਂਟ ਸੈਂਟਰ (PPDC), ਮੇਰਠ ਦੇ ਅਧੀਨ ਇੱਕ ਟੈਕਨੋਲੋਜੀ ਐਕਸਟੈਂਸ਼ਨ ਸੈਂਟਰ (T...
ਬਾਗਬਾਨੀ ਵਿਭਾਗ ਖੇਤੀਬਾੜੀ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਵਿੱਚ ਭਾਰਤ ਦੇ ਸਾਰੇ ਰਾਜਾਂ ਤੋਂ ਅੱਗੇ ਰਿਹਾ : ਮੋਹਿੰਦਰ ਭਗਤ

ਬਾਗਬਾਨੀ ਵਿਭਾਗ ਖੇਤੀਬਾੜੀ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਵਿੱਚ ਭਾਰਤ ਦੇ ਸਾਰੇ ਰਾਜਾਂ ਤੋਂ ਅੱਗੇ ਰਿਹਾ : ਮੋਹਿੰਦਰ ਭਗਤ

Breaking News
ਚੰਡੀਗੜ, ਦਸੰਬਰ 24- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗਬਾਨੀ ਖੇਤਰ ਦਾ ਵਿਸਥਾਰ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ।  ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਦੇ ਨਿਰਦੇਸ਼ਾਂ ਹੇਠ ਬਾਗਬਾਨੀ ਵਿਭਾਗ ਕਿਸਾਨਾਂ ਨੂੰ ਰਿਵਾਇਤੀ ਫਸਲਾਂ ਤੋਂ ਇਲਾਵਾ ਫ਼ਸਲੀ ਵਿਭਿੰਨਤਾ ਅਪਣਾਉਣ ਲਈ ਪੂਰੀ ਸਹਾਇਤਾ ਪ੍ਰਦਾਨ ਕਰ ਰਿਹਾ ਹੈ। ਬਾਗਬਾਨੀ ਖੇਤਰ ਨੂੰ ਪ੍ਰਫੁੱਲਿਤ ਕਰਨ ਲਈ ਵੱਖ ਵੱਖ ਸਕੀਮਾਂ ਤਹਿਤ ਕਿਸਾਨਾ ਨੂੰ ਸਬਸਿਡੀਆਂ ਦਿੱਤੀਆ ਜਾ ਰਹੀਆਂ ਹਨ। ਬਾਗਬਾਨੀ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਕਿਸਾਨਾ ਨੂੰ ਅਤਿ-ਆਧੁਨਿਕ ਤਕਨਾਲੋਜੀ ਬਾਰੇ ਪੂਰੀ ਜਾਣਕਾਰੀ ਪ੍ਰਦਾਨ ਕਰਵਾਈ ਜਾ ਰਹੀ ਹੈ। ਬਾਗਬਾਨੀ ਵਿਭਾਗ ਨੇ ਸਾਲ 2025 ਦੌਰਾਨ ਵੱਖ-ਵੱਖ ਪਹਿਲਕਦਮੀਆਂ ਕੀਤੀਆਂ ਅਤੇ ਨਵੀਆਂ ਬੁਲੰਦੀਆਂ ਨੂੰ ਛੂਹਿਆ ਹੈ। ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਵਧੇਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬਾਗਬਾਨੀ ਵਿਭਾਗ ਖੇਤੀਬਾੜੀ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਪਿਛਲੇ ਸਾਲ ਦੀ ਤਰ੍ਹਾਂ ਇਸ ਵਰ੍ਹੇ ਵੀ ਭਾਰਤ ਦੇ ਸਾਰੇ ਰਾਜਾਂ ਤੋਂ ਅੱਗੇ ਰਿਹਾ...
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਜੇਲ੍ਹ ਵਿਭਾਗ ਵਿੱਚ 532 ਅਸਾਮੀਆਂ ਲਈ ਭਰਤੀ ਨੂੰ ਦਿੱਤੀ ਮਨਜ਼ੂਰੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਜੇਲ੍ਹ ਵਿਭਾਗ ਵਿੱਚ 532 ਅਸਾਮੀਆਂ ਲਈ ਭਰਤੀ ਨੂੰ ਦਿੱਤੀ ਮਨਜ਼ੂਰੀ

Breaking News
ਚੰਡੀਗੜ੍ਹ, 24 ਦਸੰਬਰ- ਜੇਲ੍ਹ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਪ੍ਰਸ਼ਾਸਨਿਕ ਕੁਸ਼ਲਤਾ ਵਿੱਚ ਸੁਧਾਰ ਕਰਨ ਲਈ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਪੰਜਾਬ ਜੇਲ੍ਹ ਵਿਭਾਗ ਲਈ 532 ਕਰਮਚਾਰੀਆਂ ਦੀ ਸਿੱਧੀ ਭਰਤੀ ਨੂੰ ਅਧਿਕਾਰਤ ਤੌਰ 'ਤੇ ਮਨਜ਼ੂਰੀ ਦੇ ਦਿੱਤੀ। ਇਸ ਭਰਤੀ ਮੁਹਿੰਮ ਤਹਿਤ 475 ਵਾਰਡਰ ਅਤੇ 57 ਮੈਟਰਨ ਭਰਤੀ ਕੀਤੇ ਜਾਣਗੇI ਇਹ ਜਾਣਕਾਰੀ ਦਿੰਦਿਆਂ ਦੱਸਿਆ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੱਸਿਆ ਕਿ ਇਹ 532 ਅਸਾਮੀਆਂ ਅਧੀਨ ਸੇਵਾਵਾਂ ਚੋਣ (ਐਸਐਸਐਸ) ਬੋਰਡ ਰਾਹੀਂ ਭਰੀਆਂ ਜਾਣਗੀਆਂI ਉਨ੍ਹਾਂ ਕਿਹਾ ਕਿ ਇਹ ਪ੍ਰਕਿਰਿਆ 451 ਵਾਰਡਰ ਅਤੇ 20 ਮੈਟਰਨਾ ਦੀ ਚੱਲ ਰਹੀ ਭਰਤੀ ਦੇ ਨਾਲ-ਨਾਲ ਹੀ ਚੱਲੇਗੀ, ਜੋ ਕਿ ਪਹਿਲਾਂ ਹੀ ਬੋਰਡ ਵੱਲੋਂ ਪ੍ਰਕ੍ਰਿਆ ਅਧੀਨ ਹੈ।  ਉਨ੍ਹਾਂ ਕਿਹਾ ਕਿ ਪ੍ਰਵਾਨਿਤ ਭਰਤੀ ਵਿੱਚ ਸੱਤ ਵਾਰਡਰ ਅਸਾਮੀਆਂ ਵੀ ਸ਼ਾਮਲ ਹਨ ਜੋ 31 ਦਸੰਬਰ, 2026 ਤੱਕ ਸੇਵਾਮੁਕਤੀ ਕਾਰਨ ਖਾਲੀ ਹੋਣ ਦੀ ਉਮੀਦ ਹੈ। ਵਿੱਤ ਮੰਤਰੀ ਨੇ ਕਿਹਾ ਕਿ ਜਦੋਂ ਕਿ ਜੇਲ੍ਹ ਵਿਭਾਗ ਦਾ ਵਿਆਪਕ ਪੁਨਰਗਠਨ ਪ੍ਰਕਿਰਿਆ ਅਧੀਨ ਅਤੇ ਵਿਭਾਗ ਦੀ ਕਾਰਜਸ਼ੀਲਤਾ ਲਈ ਇਨ੍ਹਾਂ 532 ਅਸ...