Saturday, August 15Malwa News
Shadow

Breaking News

ਪੰਜਾਬ ਦੀ ਜੀਵਨ ਰੇਖਾ ਨੂੰ ਮੁੜ ਸੁਰਜੀਤ ਕੀਤਾ ਜਾ ਰਿਹੈ; 14,000 ਕਿਲੋਮੀਟਰ ਪਾਈਪਲਾਈਨਾਂ ਅਤੇ 21,000 ਕਿਊਸਿਕ ਪਾਣੀ ਨੇ ਟੇਲਾਂ ‘ਤੇ ਵਸਦੇ ਕਿਸਾਨਾਂ ਲਈ ਸਿੰਚਾਈ ਸਹੂਲਤ ਯਕੀਨੀ ਬਣਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੀ ਜੀਵਨ ਰੇਖਾ ਨੂੰ ਮੁੜ ਸੁਰਜੀਤ ਕੀਤਾ ਜਾ ਰਿਹੈ; 14,000 ਕਿਲੋਮੀਟਰ ਪਾਈਪਲਾਈਨਾਂ ਅਤੇ 21,000 ਕਿਊਸਿਕ ਪਾਣੀ ਨੇ ਟੇਲਾਂ ‘ਤੇ ਵਸਦੇ ਕਿਸਾਨਾਂ ਲਈ ਸਿੰਚਾਈ ਸਹੂਲਤ ਯਕੀਨੀ ਬਣਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
ਮਾਨਸਾ / ਸਰਦੂਲਗੜ੍ਹ, 8 ਮਈ 2026:'ਆਪ' ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਵੱਡੇ ਸਿੰਚਾਈ, ਬਿਜਲੀ ਅਤੇ ਭਲਾਈ ਸੁਧਾਰਾਂ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਾਲ 2022 ਤੋਂ ਬਾਅਦ ਸੂਬੇ ਵਿੱਚ ਨਹਿਰੀ ਪਾਣੀ ਦੀ ਵਰਤੋਂ ‘ਚ ਤੇਜ਼ੀ ਨਾਲ ਹੋਏ ਵਾਧੇ ਬਾਰੇ ਗੱਲ ਕਰਦਿਆਂ ਕਿਹਾ ਕਿ ਪਹਿਲੀ ਵਾਰ ਦੂਰ-ਦੁਰਾਡੇ ਪਿੰਡਾਂ ਅਤੇ ਟੇਲ ‘ਤੇ ਵਸਦੀ ਆਬਾਦੀ ਨੂੰ ਦਹਾਕਿਆਂ ਵਿੱਚ ਪਹਿਲੀ ਵਾਰ ਸਿੰਚਾਈ ਸਹੂਲਤਾਂ ਮਿਲ ਰਹੀਆਂ ਹਨ। ਕਿਸਾਨਾਂ ਲਈ ਦਿਨ ਵੇਲੇ ਨਿਰਵਿਘਨ ਬਿਜਲੀ, ਘਰੇਲੂ ਖ਼ਪਤਕਾਰਾਂ ਲਈ ਮੁਫ਼ਤ ਬਿਜਲੀ, ਸਰਕਾਰੀ ਨੌਕਰੀਆਂ, ਸਿਹਤ ਸੰਭਾਲ ਅਤੇ ਭਲਾਈ ਸਕੀਮਾਂ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਕਰਦਾਤਾਵਾਂ ਦਾ ਪੈਸਾ ਹੁਣ "ਕਮਿਸ਼ਨ ਅਤੇ ਭ੍ਰਿਸ਼ਟਾਚਾਰ" ਦੀ ਬਜਾਏ ਵਿਕਾਸ ਕੰਮਾਂ 'ਤੇ ਖਰਚਿਆਂ ਜਾ ਰਿਹਾ ਹੈ। ਮਾਨਸਾ ਅਤੇ ਸਰਦੂਲਗੜ੍ਹ ਵਿਖੇ 'ਸ਼ੁਕਰਾਨਾ ਯਾਤਰਾ' ਦੌਰਾਨ ਬੇਮਿਸਾਲ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਪੰਜਾਬ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ, ਪੰਜਾਬ ਦੀ ਭਾਈਚਾਰਕ ਸਾਂਝ ਨੂੰ ਬਣਾਈ ਰੱਖਣ ਅਤੇ 'ਬੇਅਦਬੀ' ਘਟਨਾਵ...
ਵਤਨ ਦੀ ਖਾਤਰ ਸਭ ਤੋਂ ਵੱਧ ਜਾਨਾਂ ਕੁਰਬਾਨ ਕਰਨ ਵਾਲੇ ਪੰਜਾਬੀਆਂ ’ਤੇ ਦੇਸ਼ ਵਿਰੋਧੀ ਹੋਣ ਦਾ ਠੱਪਾ ਲਾ ਰਹੀ ਹੈ ਭਾਜਪਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਵਤਨ ਦੀ ਖਾਤਰ ਸਭ ਤੋਂ ਵੱਧ ਜਾਨਾਂ ਕੁਰਬਾਨ ਕਰਨ ਵਾਲੇ ਪੰਜਾਬੀਆਂ ’ਤੇ ਦੇਸ਼ ਵਿਰੋਧੀ ਹੋਣ ਦਾ ਠੱਪਾ ਲਾ ਰਹੀ ਹੈ ਭਾਜਪਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
*ਬਠਿੰਡਾ, 8 ਮਈ* ਚਾਰ ਰੋਜ਼ਾ ‘ਸ਼ੁਕਰਾਨਾ ਯਾਤਰਾ’ ਦੇ ਅੱਜ ਤੀਜੇ ਦਿਨ ਮਾਲਵਾ ਖੇਤਰ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਰਤੀ ਜਨਤਾ ਪਾਰਟੀ ਅਤੇ ਫਿਰਕੂ ਤਾਕਤਾਂ ’ਤੇ ਵਰ੍ਹਦਿਆਂ ਕਿਹਾ ਕਿ ਭਗਵਾਂ ਪਾਰਟੀ ਪੰਜਾਬੀਆਂ ’ਤੇ ਦੇਸ਼ ਵਿਰੋਧੀ ਹੋਣ ਦਾ ਠੱਪਾ ਲਾਉਣ ਦੀਆਂ ਕੋਸ਼ਿਸ਼ਾਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਵੋਟਾਂ ਬਟੋਰਨ ਦੀ ਖਾਤਰ ਪੰਜਾਬ ਦੀ ਸਦੀਆਂ ਪੁਰਾਣੀ ਭਾਈਚਾਰਕ ਸਾਂਝ ਦੀਆਂ ਮਜ਼ਬੂਤ ਤੰਦਾਂ ਨੂੰ ਖੇਰੂੰ-ਖੇਰੂੰ ਕਰਨ ਦੀ ਗਹਿਰੀ ਸਾਜ਼ਿਸ਼ ਰਚ ਰਹੀ ਹੈ।ਮੁੱਖ ਮੰਤਰੀ ਨੇ ਅੱਜ ਬਠਿੰਡਾ ਤੋਂ ਯਾਤਰਾ ਦੀ ਸ਼ੁਰੂਆਤ ਕੀਤੀ ਅਤੇ ਸ੍ਰੀ ਦਮਦਮਾ ਸਾਹਿਬ ਵਿਖੇ ਮੱਥਾ ਟੇਕਿਆ। ਵੱਖ-ਵੱਖ ਥਾਈਂ ਲੋਕਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਚੇਤਾਵਨੀ ਦਿੱਤੀ ਕਿ ਪੱਛਮੀ ਬੰਗਾਲ ਵਿੱਚ ਸ਼ੁਰੂ ਕੀਤੀ ਗਈ "ਡਰ ਤੇ ਵੰਡ ਦੀ ਰਾਜਨੀਤੀ" ਹੁਣ ਪੰਜਾਬ ਵਿੱਚ ਲਾਗੂ ਕਰਨ ਦੀ ਸਾਜ਼ਿਸ਼ ਘੜੀ ਜਾ ਰਹੀ ਹੈ, ਜਿੱਥੇ ਫਿਰਕੂ ਤਾਕਤਾਂ ਸਮਾਜ ਦੇ ਧਰੁਵੀਕਰਨ ਅਤੇ ਸੱਤਾ 'ਤੇ ਕਬਜ਼ਾ ਕਰਨ ਲਈ ਭਾਈਚਾਰਿਆਂ ਨੂੰ ਇੱਕ ਦੂਜੇ ਦੇ ਵਿਰੁੱਧ ਖੜ੍ਹਾ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ। ਮੁੱਖ ਮੰਤਰੀ ਨੇ ਇਹ ਵੀ ਜ਼...
ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਨਕਦ -ਰਹਿਤ ਇਲਾਜ ਨਾਲ ਪੰਜਾਬ ਵਿੱਚ 5000 ਤੋਂ ਵੱਧ ਦਿਲ ਦੇ ਮਰੀਜ਼ਾਂ ਦੀ ਜਾਨ ਬਚਾਈ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਨਕਦ -ਰਹਿਤ ਇਲਾਜ ਨਾਲ ਪੰਜਾਬ ਵਿੱਚ 5000 ਤੋਂ ਵੱਧ ਦਿਲ ਦੇ ਮਰੀਜ਼ਾਂ ਦੀ ਜਾਨ ਬਚਾਈ

Breaking News
ਚੰਡੀਗੜ੍ਹ, 08 ਮਈ :ਦਿਲ ਦਾ ਦੌਰਾ ਪੈਣ ਦੀ ਸਥਿਤੀ ਵਿੱਚ  ਸਕਿੰਟ-ਸਕਿੰਟ ਕੀਮਤੀ ਹੁੰਦਾ ਹੈ। ਕੁਝ ਮਿੰਟਾਂ ਦੀ ਦੇਰੀ  ਜੀਵਨ ਅਤੇ ਮੌਤ ਵਿਚਕਾਰ ਫ਼ਰਕ ਪਾ ਸਕਦੀ ਹੈ। ਪੰਜਾਬ ਵਿੱਚ ਹੁਣ ਸਮੇਂ ਨਾਲ ਚੱਲ ਰਹੀ ਇਹ ਜੰਗ ਲਗਾਤਾਰ ਜਿੱਤੀ ਜਾ ਰਹੀ ਹੈ, ਕਿਉਂਕਿ ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਤੇਜ਼ ਅਤੇ ਨਕਦ -ਰਹਿਤ ਐਂਜੀਓਪਲਾਸਟੀ ਸੇਵਾਵਾਂ ਮਰੀਜ਼ਾਂ ਨੂੰ ਲੋਡ਼ ਪੈਣ ਤੇ ਸਮੇਂ ਸਿਰ ਇਹ ਐਮਰਜੈਂਸੀ  ਇਲਾਜ ਮੁਹੱਈਆ ਕਰਵਾ ਰਹੀਆਂ ਹਨ। ਹਾਰਟ ਅਟੈਕ ਸਿਰਫ਼ ਡਾਕਟਰੀ ਐਮਰਜੈਂਸੀ ਦੀ ਸਥਿਤੀ ਹੀ ਨਹੀਂ ਹੁੰਦੀ ਸਗੋਂ ਇਹ ਪਰਿਵਾਰਾ ਤੇ ਆਰਥਿਕ ਬੋਝ ਵੀ ਪਾਉਂਦਾ ਹੈ। ਪਹਿਲੋਂ ਇਲਾਜ ਲਈ ਪੈਸਿਆਂ ਦਾ ਪ੍ਰਬੰਧ ਕਰਨ, ਲੋੜੀਂਦੀ ਕਾਗਜ਼ੀ ਕਾਰਵਾਈ ਪੂਰੀ ਕਰਨ ਅਤੇ ਹਸਪਤਾਲ ਤੋਂ ਮਨਜ਼ੂਰੀ ਲੈਣ ਵਿੱਚ ਪਰਿਵਾਰਾਂ ਦਾ ਕੀਮਤੀ ਸਮਾਂ ਬਰਬਾਦ ਹੋ ਜਾਂਦਾ ਸੀ। ਹੁਣ ਇਹ ਸਥਿਤੀ ਤੇਜ਼ੀ ਨਾਲ ਬਦਲ ਰਹੀ ਹੈ। ਸਿਹਤ ਕਾਰਡ ਸਿਸਟਮ ਦੇ ਤਹਿਤ ਸਰਕਾਰੀ ਅਤੇ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ ਪਹੁੰਚਣ ਵਾਲੇ ਮਰੀਜ਼ਾਂ ਦੀ ਜਾਂਚ ਅਤੇ ਐਮਰਜੈਂਸੀ ਐਂਜੀਓਪਲਾਸਟੀ ਦੀ ਪ੍ਰਕਿਰਿਆ, ਇਲਾਜ ਤੋਂ ਪਹਿਲਾਂ ਭ...
ਪੰਜਾਬ ਟੈਕਸ ਵਿਭਾਗ ਵੱਲੋਂ ਫਰਜ਼ੀ ਬਿਲਿੰਗ ਦੇ ਵੱਡੇ ਰੈਕੇਟ ਦਾ ਪਰਦਾਫਾਸ਼; ਲੁਧਿਆਣਾ ਆਧਾਰਿਤ ਫਰਮ ਦਾ ਡਾਇਰੈਕਟਰ ਗ੍ਰਿਫਤਾਰ: ਹਰਪਾਲ ਸਿੰਘ ਚੀਮਾ

ਪੰਜਾਬ ਟੈਕਸ ਵਿਭਾਗ ਵੱਲੋਂ ਫਰਜ਼ੀ ਬਿਲਿੰਗ ਦੇ ਵੱਡੇ ਰੈਕੇਟ ਦਾ ਪਰਦਾਫਾਸ਼; ਲੁਧਿਆਣਾ ਆਧਾਰਿਤ ਫਰਮ ਦਾ ਡਾਇਰੈਕਟਰ ਗ੍ਰਿਫਤਾਰ: ਹਰਪਾਲ ਸਿੰਘ ਚੀਮਾ

Breaking News
ਚੰਡੀਗੜ੍ਹ, 8 ਮਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਆਰਥਿਕ ਅਪਰਾਧਾਂ ਵਿਰੁੱਧ ਜ਼ੀਰੋ-ਟੋਲਰੈਂਸ ਨੀਤੀ ਦੀ ਪੁਸ਼ਟੀ ਕਰਦਿਆਂ, ਵਿੱਤ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਸਟੇਟ ਇੰਟੈਲੀਜੈਂਸ ਐਂਡ ਪ੍ਰੀਵੈਂਟਿਵ ਯੂਨਿਟ (ਸਿੱਪੂ) ਦੁਆਰਾ ਹਾਸਿਲ ਕੀਤੀ ਗਈ ਇੱਕ ਵੱਡੀ ਸਫਲਤਾ ਦਾ ਐਲਾਨ ਕੀਤਾ। ਕਾਰਵਾਈ ਦੇ ਵੇਰਵਿਆਂ ਦਾ ਖੁਲਾਸਾ ਕਰਦਿਆਂ ਵਿੱਤ ਮੰਤਰੀ ਚੀਮਾ ਨੇ ਕਿਹਾ, "ਅੱਜ, ਕਰ ਵਿਭਾਗ ਨੇ ਇੱਕ ਬਹੁਤ ਹੀ ਸੰਗਠਿਤ ਫਰਜ਼ੀ ਬਿਲਿੰਗ ਨੈਟਵਰਕ ਨੂੰ ਸਫਲਤਾਪੂਰਵਕ ਤਬਾਹ ਕਰਦਿਆਂ ਮੈਸਰਜ਼ ਏਪੀਆਈ ਪਲਾਸਟਿਕ ਰੀਸਾਈਕਲਰਜ਼ ਪ੍ਰਾਈਵੇਟ ਲਿਮਟਿਡ, ਲੁਧਿਆਣਾ ਦੇ ਡਾਇਰੈਕਟਰ ਅਤੇ ਅਧਿਕਾਰਤ ਹਸਤਾਖਰਕਰਤਾ ਪਰਮਜੀਤ ਸਿੰਘ ਨੂੰ 85.4 ਕਰੋੜ ਰੁਪਏ ਦੇ ਜਾਅਲੀ ਲੈਣ-ਦੇਣ 'ਤੇ ਗਲਤ ਤਰੀਕੇ ਨਾਲ ਫਰਜ਼ੀ ਇਨਪੁਟ ਟੈਕਸ ਕ੍ਰੈਡਿਟ ਦਾ ਲਾਭ ਲੈਣ ਅਤੇ 15.56 ਕਰੋੜ ਰੁਪਏ ਦਾ ਵੱਡਾ ਜੀ.ਐਸ.ਟੀ. ਘੁਟਾਲਾ ਕਰਨ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ।" ਜਾਂਚ ਬਾਰੇ ਵਿਸਥਾਰ ਵਿੱਚ ਦੱਸਦਿਆਂ ਵਿੱਤ ਮੰਤਰੀ ਨੇ ਕਿਹਾ, "ਦੋਸ਼ੀ ਫਰਮ ਯੋਜਨਾਬੱਧ ਅਤੇ ਸੰਗਠਿਤ ਟੈਕਸ ਚੋਰ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ, ਬੇਅਦਬੀ ਵਿਰੋਧੀ ਇਤਿਹਾਸਕ ਕਾਨੂੰਨ ਬਣਾਉਣ ਦੀ ਸੋਝੀ ਤੇ ਬਲ ਬਖ਼ਸ਼ਣ ਲਈ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ, ਬੇਅਦਬੀ ਵਿਰੋਧੀ ਇਤਿਹਾਸਕ ਕਾਨੂੰਨ ਬਣਾਉਣ ਦੀ ਸੋਝੀ ਤੇ ਬਲ ਬਖ਼ਸ਼ਣ ਲਈ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ

Breaking News
ਅੰਮ੍ਰਿਤਸਰ, 7 ਮਈ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ-2026 ਨੂੰ ਲਾਗੂ ਕਰਨ ਦੀ ਸੋਝੀ ਅਤੇ ਬਲ ਬਖ਼ਸ਼ਣ ਲਈ ਪ੍ਰਮਾਤਮਾ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਇਸ ਕਾਨੂੰਨ ਨੂੰ ਬੇਅਦਬੀ ਕਰਨ ਦੀ ਕੋਸ਼ਿਸ਼ ਕਰਨ ਵਾਲਿਆਂ ਲਈ ਸਖ਼ਤ ਸਜ਼ਾ ਯਕੀਨੀ ਬਣਾਉਣ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਮਾਣ-ਮਰਿਆਦਾ ਦੀ ਰਾਖੀ ਲਈ ਇਤਿਹਾਸਕ ਕਦਮ ਦੱਸਿਆ।ਅੱਜ ਸ੍ਰੀ ਹਰਮਿੰਦਰ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਮੀਡੀਆ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਦੀ ਸੇਵਾ ਸੌਂਪਣ ਲਈ ਉਨ੍ਹਾਂ ਦਾ ਦਿਲ ਪਰਮਾਤਮਾ ਪ੍ਰਤੀ ਸ਼ੁਕਰਾਨੇ ਨਾਲ ਭਰਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਭਾਗਾਂ ਵਾਲੀ ਹੈ ਕਿ ਸਾਨੂੰ ਇਹ ਇਤਿਹਾਸਕ ਕਾਨੂੰਨ ਪਾਸ ਕਰਨ ਦਾ ਸੁਭਾਗ ਹਾਸਲ ਹੋਇਆ ਹੈ ਜੋ ਭਵਿੱਖ ਵਿੱਚ ਅਜਿਹੀਆਂ ਘਿਨਾਉਣੀਆਂ ਘਟਨਾਵਾਂ ਨੂੰ ਰੋਕਣ ਵਿੱਚ ਅਹਿਮ ਸਿੱਧ ਹੋਵੇਗਾ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ...
ਭਗਵੰਤ ਮਾਨ ਸਰਕਾਰ ਵੱਲੋਂ ਫ਼ਰੀਦਕੋਟ ਵਿੱਚ ਗ਼ੈਰ-ਕਾਨੂੰਨੀ ਖਾਦ ਅਤੇ ਕੀਟਨਾਸ਼ਕ ਯੂਨਿਟ ਦਾ ਪਰਦਾਫ਼ਾਸ਼, ਐਫ.ਆਈ.ਆਰ. ਦਰਜ

ਭਗਵੰਤ ਮਾਨ ਸਰਕਾਰ ਵੱਲੋਂ ਫ਼ਰੀਦਕੋਟ ਵਿੱਚ ਗ਼ੈਰ-ਕਾਨੂੰਨੀ ਖਾਦ ਅਤੇ ਕੀਟਨਾਸ਼ਕ ਯੂਨਿਟ ਦਾ ਪਰਦਾਫ਼ਾਸ਼, ਐਫ.ਆਈ.ਆਰ. ਦਰਜ

Breaking News
ਚੰਡੀਗੜ੍ਹ, 7 ਮਈ:ਸੂਬੇ ਵਿੱਚ ਨਕਲੀ ਖੇਤੀ ਉਤਪਾਦਾਂ ’ਤੇ ਵੱਡੀ ਕਾਰਵਾਈ ਕਰਦਿਆਂ ਪੰਜਾਬ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੇ ਫ਼ਰੀਦਕੋਟ ਦੀ ਇੱਕ ਰਿਹਾਇਸ਼ੀ ਜਾਇਦਾਦ ’ਤੇ ਛਾਪਾ ਮਾਰਿਆ ਅਤੇ ਬਿਨਾਂ ਕਿਸੇ ਲਾਇਸੈਂਸ ਜਾਂ ਕਾਨੂੰਨੀ ਪ੍ਰਵਾਨਗੀ ਤੋਂ ਚੱਲ ਰਹੀ ਗੈਰ-ਕਾਨੂੰਨੀ ਖਾਦ ਅਤੇ ਕੀਟਨਾਸ਼ਕ ਪੈਕੇਜਿੰਗ ਯੂਨਿਟ ਦਾ ਪਰਦਾਫ਼ਾਸ਼ ਕੀਤਾ। ਅੱਜ ਸਿਟੀ ਪੁਲਿਸ ਸਟੇਸ਼ਨ, ਫ਼ਰੀਦਕੋਟ ਵਿਖੇ ਉਸ ਮਕਾਨ ਦੇ ਮਾਲਕ ਰਾਜਿੰਦਰ ਸੇਠੀ ਵਿਰੁੱਧ ਐਫ.ਆਈ.ਆਰ. ਦਰਜ ਕੀਤੀ ਗਈ ਹੈ, ਜਿੱਥੋਂ ਗੈਰ-ਕਾਨੂੰਨੀ ਅਤੇ ਮਿਆਦ ਪੁੱਗੀਆਂ ਖੇਤੀ ਵਸਤਾਂ ਬਰਾਮਦ ਹੋਈਆਂ ਹਨ।ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ ਪੰਜਾਬ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਭਰੋਸੇਯੋਗ ਸੂਤਰਾਂ ਤੋਂ ਮਿਲੀ ਪੁਖ਼ਤਾ ਇਤਲਾਹ ’ਤੇ ਕਾਰਵਾਈ ਕਰਦੇ ਹੋਏ ਖੇਤੀਬਾੜੀ ਵਿਭਾਗ ਦੀ ਟੀਮ ਨੇ ਸਥਾਨਕ ਪੁਲਿਸ ਦੀ ਮੌਜੂਦਗੀ ਵਿੱਚ ਮਕਾਨ ਨੰਬਰ: 87, ਗਲੀ ਨੰਬਰ 2, ਨਰਾਇਣ ਨਗਰ, ਫ਼ਰੀਦਕੋਟ ਵਿਖੇ ਛਾਪੇਮਾਰੀ ਕੀਤੀ। ਉਕਤ ਜਾਇਦਾਦ ਦੇ ਮਾਲਕ ਦੀ ਪਛਾਣ ਰਾਜਿੰਦਰ ਸੇਠੀ ਵਜੋਂ ਹੋਈ ਹੈ, ਜੋ ਕਥਿਤ ਤੌਰ ’ਤੇ ਗ਼ੈਰ-ਕਾਨੂੰਨੀ ਖਾਦ ਅਤੇ ਕੀ...
ਬੇਅਦਬੀ ਦੇ ਦੋਸ਼ੀ ਹੁਣ ਬਹੁਤਾ ਸਮਾਂ ਕਾਨੂੰਨ ਦੇ ਸ਼ਿਕੰਜੇ ਤੋਂ ਬਚ ਨਹੀਂ ਸਕਦੇ; ਸ਼ੁਕਰਾਨਾ ਯਾਤਰਾ ਦੇ ਦੂਜੇ ਦਿਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲਿਆ ਅਹਿਦ

ਬੇਅਦਬੀ ਦੇ ਦੋਸ਼ੀ ਹੁਣ ਬਹੁਤਾ ਸਮਾਂ ਕਾਨੂੰਨ ਦੇ ਸ਼ਿਕੰਜੇ ਤੋਂ ਬਚ ਨਹੀਂ ਸਕਦੇ; ਸ਼ੁਕਰਾਨਾ ਯਾਤਰਾ ਦੇ ਦੂਜੇ ਦਿਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲਿਆ ਅਹਿਦ

Breaking News
ਜਲੰਧਰ, 7 ਮਈ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਸ਼ੁਕਰਾਨਾ ਯਾਤਰਾ` ਦੇ ਦੂਜੇ ਦਿਨ ਐਲਾਨ ਕੀਤਾ ਕਿ ਪੰਜਾਬ ਵਿੱਚ ਬੇਅਦਬੀ ਕਰਨ ਵਾਲੇ ਹੁਣ ਸਜ਼ਾ ਤੋਂ ਨਹੀਂ ਬਚ ਸਕਣਗੇ। ਉਨ੍ਹਾਂ ਕਿਹਾ ਕਿ ਨਵਾਂ ਬੇਅਦਬੀ ਵਿਰੋਧੀ ਕਾਨੂੰਨ ਅਪਰਾਧੀਆਂ ਲਈ ਐਫ.ਆਈ.ਆਰ., ਉਮਰ ਕੈਦ ਅਤੇ 50 ਲੱਖ ਰੁਪਏ ਤੱਕ ਦੇ ਜੁਰਮਾਨੇ ਤੋਂ ਬਾਅਦ ਜ਼ਮਾਨਤ ਨਾ ਦੇਣ ਦੀ ਵਿਵਸਥਾ ਕਰਦਾ ਹੈ। ਪਿਛਲੀਆਂ ਸਰਕਾਰਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲਿਆਂ ਨੂੰ ਆਜ਼ਾਦ ਘੁੰਮਣ ਅਤੇ ਪੰਥ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੀ ਇਜਾਜ਼ਤ ਦਿੱਤੀ ਸੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ‘ਆਪ` ਸਰਕਾਰ ਨੇ ਹੁਣ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰਤਾ ਦੀ ਰਾਖੀ ਅਤੇ ਸੂਬੇ ਵਿੱਚ ਭਾਈਚਾਰਕ ਸਾਂਝ ਬਣਾਈ ਰੱਖਣ ਲਈ ਦੇਸ਼ ਦਾ ਸਭ ਤੋਂ ਸਖ਼ਤ ਕਾਨੂੰਨ ਬਣਾਇਆ ਹੈ। ਭਾਜਪਾ ਅਤੇ ਅਕਾਲੀਆਂ `ਤੇ ਤਿੱਖਾ ਹਮਲਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਖਿਆ ਕਿ ਸਿਆਸੀ ਲਾਭ ਲਈ ਸਿੱਖਾਂ ਅਤੇ ਹਿੰਦੂਆਂ ਨੂੰ ਵੰਡਣ ਦੀ ਕੋਸ਼ਿਸ਼ ਕਰਨ ਵਾਲੀਆਂ ਤਾਕਤਾਂ ਪੰਜਾਬ ਦੀ ਭਾਈਚਾਰਕ ਸਾਂਝ ਅਤੇ ਏਕਤਾ ਦੀ ਮਜ਼ਬੂਤ ਪਰੰਪਰਾ ਸਾ...
ਹਰ ਬੱਚੇ ਤੱਕ ਗੁਣਵੱਤਾ ਭਰੀ ਸਿੱਖਿਆ ਪਹੁੰਚਾਉਣ ਲਈ ਮਾਨ ਸਰਕਾਰ ਦਾ ਵੱਡਾ ਕਦਮ: ਡਾ. ਬਲਜੀਤ ਕੌਰ

ਹਰ ਬੱਚੇ ਤੱਕ ਗੁਣਵੱਤਾ ਭਰੀ ਸਿੱਖਿਆ ਪਹੁੰਚਾਉਣ ਲਈ ਮਾਨ ਸਰਕਾਰ ਦਾ ਵੱਡਾ ਕਦਮ: ਡਾ. ਬਲਜੀਤ ਕੌਰ

Breaking News
ਚੰਡੀਗੜ੍ਹ, 7 ਮਈ: ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਾਸ਼ੀਆਗ੍ਰਸਤ ਅਤੇ ਲੋੜਵੰਦ ਵਰਗਾਂ ਦੇ ਬੱਚਿਆਂ ਨੂੰ ਗੁਣਵੱਤਾ ਭਰੀ ਸਿੱਖਿਆ ਨਾਲ ਜੋੜਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ, ਤਾਂ ਜੋ ਕੋਈ ਵੀ ਬੱਚਾ ਸਿਰਫ ਆਰਥਿਕ ਤੰਗੀ ਕਾਰਨ ਆਪਣੇ ਸੁਪਨਿਆਂ ਤੋਂ ਵਾਂਝਾ ਨਾ ਰਹੇ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਆਪਣੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਪਹਿਲੀ ਤੋਂ ਦਸਵੀਂ ਜਮਾਤ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਲਈ ਮੁਫਤ ਪਾਠ ਪੁਸਤਕਾਂ ਦੀ ਸਪਲਾਈ ਸਕੀਮ ਅਧੀਨ 204.69 ਕਰੋੜ ਰੁਪਏ ਦੀ ਅਦਾਇਗੀ ਪੰਜਾਬ ਸਕੂਲ ਸਿੱਖਿਆ ਬੋਰਡ ਨੂੰ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਰਕਮ ਹਜ਼ਾਰਾਂ ਪਰਿਵਾਰਾਂ ਦੇ ਬੱਚਿਆਂ ਦੀ ਸਿੱਖਿਆ ਨੂੰ ਮਜ਼ਬੂਤ ਆਧਾਰ ਪ੍ਰਦਾਨ ਕਰਨ ਵਿੱਚ ਸਹਾਇਕ ਸਾਬਤ ਹੋ ਰਹੀ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਸਿੱਖਿਆ ਹੀ ਉਹ ਸਭ ਤੋਂ ਵੱਡੀ ਤਾਕਤ ਹੈ ਜੋ ਕਿਸੇ ਵੀ ਬੱਚੇ ਦੀ ਕਿਸਮਤ ਬਦਲ ਸਕਦੀ ਹੈ। ਸਰਕਾਰ ਦਾ ਮੰਨਣਾ ਹ...
ਬੇਅਦਬੀ ਦੇ ਦੋਸ਼ੀਆਂ ਨੂੰ ਬਚਾਉਣ ਵਾਲੇ ਪੁਰਾਣੇ ਸ਼ਾਸਕ ਜਲਦੀ ਸਲਾਖਾਂ ਪਿੱਛੇ ਹੋਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬੇਅਦਬੀ ਦੇ ਦੋਸ਼ੀਆਂ ਨੂੰ ਬਚਾਉਣ ਵਾਲੇ ਪੁਰਾਣੇ ਸ਼ਾਸਕ ਜਲਦੀ ਸਲਾਖਾਂ ਪਿੱਛੇ ਹੋਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
ਰੋਪੜ, 6 ਮਈ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਦੋਸ਼ੀਆਂ ਨੂੰ ਬਚਾਉਣ ਵਾਲਿਆਂ ਨੂੰ ਜਲਦੀ ਹੀ ਸਲਾਖਾਂ ਪਿੱਛੇ ਸੁੱਟਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਹੁਣ ਇਤਿਹਾਸਕ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧਨਾ) ਐਕਟ, 2026 ਰਾਹੀਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਦੋਸ਼ੀਆਂ ਲਈ ਸਖ਼ਤ ਕਾਨੂੰਨੀ ਸਜ਼ਾ ਯਕੀਨੀ ਬਣਾਈ ਹੈ। ਸ਼ੁਕਰਾਨਾ ਯਾਤਰਾ ਦੌਰਾਨ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਕਾਨੂੰਨ ਬੇਅਦਬੀ ਵਿਰੁੱਧ ਸਥਾਈ ਰੋਕ ਵਜੋਂ ਕੰਮ ਕਰੇਗਾ ਅਤੇ ਇਹ ਯਕੀਨੀ ਬਣਾਏਗਾ ਕਿ ਕੋਈ ਵੀ ਪੰਜਾਬ ਦੀ ਸ਼ਾਂਤੀ ਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਹਿੰਮਤ ਨਾ ਕਰੇ। ਕਾਨੂੰਨ ਲਾਗੂ ਕਰਕੇ ਮਨੁੱਖਤਾ ਦੀ ਸੇਵਾ ਕਰਨ ਦਾ ਮੌਕਾ ਦੇਣ ਲਈ ਪਰਮਾਤਮਾ ਦਾ ਧੰਨਵਾਦ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮੇਰਾ ਰੋਮ-ਰੋਮ ਪਰਮਾਤਮਾ ਦਾ ਰਿਣੀ ਹੈ ਕਿ ਉਸ ਨੇ ਮੈਨੂੰ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ...
ਕੇਂਦਰ ਸਰਕਾਰ ਮੰਡੀਆਂ ਵਿੱਚ ਜਗ੍ਹਾ ਦੀ ਘਾਟ ਨੂੰ ਪੂਰਾ ਕਰਨ ਲਈ ਲੋੜੀਂਦਾ ਸਹਿਯੋਗ ਨਹੀਂ ਦੇ ਰਹੀ: ਲਾਲ ਚੰਦ ਕਟਾਰੂਚੱਕ

ਕੇਂਦਰ ਸਰਕਾਰ ਮੰਡੀਆਂ ਵਿੱਚ ਜਗ੍ਹਾ ਦੀ ਘਾਟ ਨੂੰ ਪੂਰਾ ਕਰਨ ਲਈ ਲੋੜੀਂਦਾ ਸਹਿਯੋਗ ਨਹੀਂ ਦੇ ਰਹੀ: ਲਾਲ ਚੰਦ ਕਟਾਰੂਚੱਕ

Breaking News
ਚੰਡੀਗੜ੍ਹ, 6 ਮਈ: ਅਨਾਜ ਦੇ ਭੰਡਾਰਨ ਸਬੰਧੀ ਜਗ੍ਹਾ ਦੀ ਘਾਟ ਦੇ ਮੁੱਦੇ ਦੇ ਸਬੰਧ ਵਿੱਚ ਕੇਂਦਰ ਸਰਕਾਰ 'ਤੇ ਵਰ੍ਹਦਿਆਂ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਦੀਆਂ ਮੰਡੀਆਂ ਵਿੱਚ ਜਗ੍ਹਾ ਦੀ ਕਮੀ ਦੇ ਮੁੱਖ ਮੁੱਦੇ ਨੂੰ ਹੱਲ ਕਰਨ ਲਈ ਲੋੜੀਂਦਾ ਸਹਿਯੋਗ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਹਾਲਾਂਕਿ ਇਹ ਮੁੱਦਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਾਫ਼ੀ ਸਮੇਂ ਤੋਂ ਕੇਂਦਰ ਸਰਕਾਰ ਅੱਗੇ ਲਗਾਤਾਰ ਉਠਾਇਆ ਜਾ ਰਿਹਾ ਹੈ। ਕੇਂਦਰ ਸਰਕਾਰ ਅਤੇ ਭਾਰਤੀ ਖੁਰਾਕ ਨਿਗਮ (ਐਫ.ਸੀ.ਆਈ.) ਨੂੰ ਅਪ੍ਰੈਲ ਅਤੇ ਮਈ, 2026 ਦੇ ਮਹੀਨਿਆਂ ਦੌਰਾਨ ਅਨਾਜ ਦੀ ਚੁਕਾਈ ਲਈ 860 ਵਿਸ਼ੇਸ਼ ਰੇਲ ਗੱਡੀਆਂ ਅਲਾਟ ਕਰਨ ਸਬੰਧੀ ਬੇਨਤੀ ਕੀਤੀ ਗਈ ਸੀ, ਪਰ ਐਫ.ਸੀ.ਆਈ. ਦੁਆਰਾ ਲੋੜੀਂਦੀ ਗਿਣਤੀ ਵਿੱਚ ਇਹ ਰੇਲਾਂ ਪ੍ਰਦਾਨ ਨਹੀਂ ਕੀਤੀਆਂ ਗਈਆਂ, ਜਿਸ ਕਾਰਨ ਇੱਕ ਹਫ਼ਤੇ ਵਿੱਚ 80 ਲੱਖ ਮੀਟ੍ਰਿਕ ਟਨ ਕਣਕ ਦੀ ਵੱਡੀ ਆਮਦ ਕਾਰਨ ਮੰਡੀਆਂ ਵਿੱਚ ਫ਼ਸਲ ਦੇ ਅੰਬਾਰ ਲੱਗਣ ਵਰਗੀ ਸਥਿਤੀ ਪੈਦਾ ਹੋ ਗਈ ਹੈ। ਕੈਬਨਿਟ ਮੰਤਰੀ ਨੇ ਅੱਗੇ ਕਿਹਾ...