ਗੁਲਜ਼ਾਰਇੰਦਰ ਸਿੰਘ ਚਾਹਲ ਨੇ ਆਰਥਿਕ ਨੀਤੀ ਅਤੇ ਯੋਜਨਾ ਬੋਰਡ ਦੇ ਵਾਈਸ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ
ਚੰਡੀਗੜ੍ਹ, 24 ਦਸੰਬਰ- ਆਰਥਿਕ ਨੀਤੀ ਅਤੇ ਯੋਜਨਾਬੰਦੀ ਬੋਰਡ, ਪੰਜਾਬ ਦੇ ਨਵ-ਨਿਯੁਕਤ ਉਪ ਚੇਅਰਮੈਨ (ਕੈਬਨਿਟ ਰੈਂਕ) ਗੁਲਜ਼ਾਰਇੰਦਰ ਸਿੰਘ ਚਾਹਲ ਨੇ ਅੱਜ ਵਧੀਕ ਮੁੱਖ ਸਕੱਤਰ ਯੋਜਨਾਬੰਦੀ ਜਸਪ੍ਰੀਤ ਤਲਵਾੜ, ਵਧੀਕ ਸਕੱਤਰ ਯੋਜਨਾਬੰਦੀ ਜਗਜੀਤ ਸਿੰਘ ਅਤੇ ਡਾਇਰੈਕਟਰ ਯੋਜਨਾਬੰਦੀ ਅਨੁਪਮ ਦੀ ਮੌਜੂਦਗੀ ਵਿੱਚ ਵਜੋਂ ਰਸਮੀ ਤੌਰ 'ਤੇ ਅਹੁਦਾ ਸੰਭਾਲਿਆ। ਇਸ ਮੌਕੇ ਉਨ੍ਹਾਂ ਸੂਬੇ ਪ੍ਰਤੀ ਸੇਵਾਵਾਂ ਦਾ ਮੌਕਾ ਦੇਣ ਲਈ ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਤਹਿ ਦਿਲੋਂ ਧੰਨਵਾਦ ਕੀਤਾ।
ਆਪਣਾ ਅਹੁਦਾ ਸੰਭਾਲਣ ਤੋਂ ਤੁਰੰਤ ਬਾਅਦ ਵਾਈਸ ਚੇਅਰਮੈਨ ਚਾਹਲ ਨੇ ਯੋਜਨਾਬੰਦੀ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪਹਿਲਾਂ ਹੀ ਸੁਚਾਰੂ ਢੰਗ ਨਾਲ ਲੋਕ-ਪੱਖੀ ਨੀਤੀਆਂ ਲਾਗੂ ਕਰ ਰਹੀ ਹੈ ਜਿਸ ਦੇ ਜ਼ਮੀਨੀ ਪੱਧਰ 'ਤੇ ਸਕਾਰਾਤਮਕ ਨਤੀਜੇ ਸਾਹਮਣੇ ਆ ਰਹੇ ਹਨ ਅਤੇ ਪੂਰੀ ਸੂਝ-ਬੂਝ ਨਾਲ ਬਣਾਈਆਂ ਇਨ੍ਹਾਂ ਨੀਤੀਆਂ ਰਾਹੀਂ ਪੰਜਾਬ ਸੂਬਾ ਇਨਕਲਾਬੀ ਸੁਧਾਰਾਂ ਦੇ ਲਾਗੂਕਰਨ ਵਿੱਚ ਦੇਸ਼ ਭਰ ‘ਚੋ ਮੋਹਰੀ ਬਣ ਕੇ ਉੱਭਰਿਆ ਹੈ। ਸੀਨੀਅਰ ਅਧਿਕਾਰ...








