Saturday, August 15Malwa News
Shadow

Breaking News

ਅੰਮ੍ਰਿਤਸਰ ਅਤੇ ਜਲੰਧਰ ਵਿੱਚ ਹੋਏ ਬੰਬ ਧਮਾਕੇ, ਪੰਜਾਬ ਵਿੱਚ ਭਾਜਪਾ ਦੀਆਂ ਚੋਣ ਤਿਆਰੀਆਂ ਦਾ ਹਿੱਸਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅੰਮ੍ਰਿਤਸਰ ਅਤੇ ਜਲੰਧਰ ਵਿੱਚ ਹੋਏ ਬੰਬ ਧਮਾਕੇ, ਪੰਜਾਬ ਵਿੱਚ ਭਾਜਪਾ ਦੀਆਂ ਚੋਣ ਤਿਆਰੀਆਂ ਦਾ ਹਿੱਸਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
ਰੋਪੜ, 6 ਮਈ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਜਪਾ ਨੂੰ ਕਰੜੇ ਹੱਥੀਂ ਲੈਂਦਿਆਂ ਦੋਸ਼ ਲਾਇਆ ਕਿ ਚੋਣਾਂ ਦੇ ਮੱਦੇਨਜ਼ਰ ਭਾਜਪਾ ਵੱਲੋਂ ਪੰਜਾਬ ਵਿੱਚ ਡਰ ਅਤੇ ਹਿੰਸਾ ਦਾ ਮਾਹੌਲ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਅੰਮ੍ਰਿਤਸਰ ਅਤੇ ਜਲੰਧਰ ਵਿੱਚ ਹਾਲ ਹੀ ਵਿੱਚ ਹੋਏ ਬੰਬ ਧਮਾਕੇ ਬੇਅਦਬੀ ਵਿਰੋਧੀ ਕਾਨੂੰਨ ਪਾਸ ਹੋਣ ਤੋਂ ਬਾਅਦ ਸੂਬੇ ਵਿੱਚ ਅਸਥਿਰਤਾ ਫੈਲਾਉਣ ਦੀ ਸੋਚੀ-ਸਮਝੀ ਰਣਨੀਤੀ ਦਾ ਹਿੱਸਾ ਹਨ। ਪੱਛਮੀ ਬੰਗਾਲ ਨਾਲ ਤੁਲਨਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਜਪਾ ਵੋਟਰਾਂ ਦਾ ਧਰੁਵੀਕਰਨ ਕਰਨ ਲਈ ਚੋਣਾਂ ਵਾਲੇ ਸੂਬਿਆਂ ਵਿੱਚ ਫਿਰਕੂ ਤਣਾਅ, ਦਹਿਸ਼ਤ ਅਤੇ ਅਸ਼ਾਂਤੀ ਪੈਦਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸ਼ਾਂਤੀ ਪਸੰਦ ਪੰਜਾਬੀ ਕਦੇ ਵੀ ਭਗਵਾ ਪਾਰਟੀ ਨੂੰ ਸਿਆਸੀ-ਮੁਫ਼ਾਦ ਲਈ ਪੰਜਾਬ ਦੀ ਮੁਸ਼ਕਲ ਨਾਲ ਹਾਸਲ ਕੀਤੀ ਸ਼ਾਂਤੀ ਨੂੰ ਢਾਹ ਲਾਉਣ ਦੀ ਇਜਾਜ਼ਤ ਨਹੀਂ ਦੇਣਗੇ।ਸ਼ੁਕਰਾਨਾ ਯਾਤਰਾ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, ‘‘ਭਾਜਪਾ ਚੋਣਾਂ ਤੋਂ ਪਹਿਲਾਂ ਬੰਗਾਲ ਦੀ ਤਰਜ਼ ’ਤੇ ਪੰਜਾਬ ਵਿੱਚ ਅਸਥਿਰਤਾ ਪੈਦਾ ਕਰ...
ਪੰਜਾਬ ਵਿੱਚ ਬੇਅਦਬੀ ਵਿਰੋਧੀ ਕਾਨੂੰਨ ਲਾਗੂ ਹੋਣ ਮਗਰੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਆਨੰਦਪੁਰ ਸਾਹਿਬ ਤੋਂ ਸ਼ੁਕਰਾਨਾ ਯਾਤਰਾ ਦੀ ਕੀਤੀ ਅਗਵਾਈ

ਪੰਜਾਬ ਵਿੱਚ ਬੇਅਦਬੀ ਵਿਰੋਧੀ ਕਾਨੂੰਨ ਲਾਗੂ ਹੋਣ ਮਗਰੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਆਨੰਦਪੁਰ ਸਾਹਿਬ ਤੋਂ ਸ਼ੁਕਰਾਨਾ ਯਾਤਰਾ ਦੀ ਕੀਤੀ ਅਗਵਾਈ

Breaking News
ਸ੍ਰੀ ਆਨੰਦਪੁਰ ਸਾਹਿਬ, 6 ਮਈ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਪੂਰੇ ਉਤਸ਼ਾਹ ਨਾਲ ਸ਼ੁਕਰਾਨਾ ਯਾਤਰਾ ਸ਼ੁਰੂ ਕੀਤੀ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੀ ਹਾਜ਼ਰੀ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਯਾਤਰਾ ਪਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਕੀਤੀ ਜਾ ਰਹੀ ਹੈ, ਜਿਸ ਨੇ ਉਨ੍ਹਾਂ ਨੂੰ ਬੇਅਦਬੀ ਦੇ ਮਾਮਲਿਆਂ ਵਿੱਚ ਸਖ਼ਤ ਸਜ਼ਾ ਦੀ ਵਿਵਸਥਾ ਕਰਨ ਵਾਲਾ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧਨਾ) ਐਕਟ 2026 ਲਾਗੂ ਕਰ ਕੇ ਮਨੁੱਖਤਾ ਦੀ ਸੇਵਾ ਕਰਨ ਦਾ ਮੌਕਾ ਬਖ਼ਸ਼ਿਆ ਹੈ। ਸੋਸ਼ਲ ਮੀਡੀਆ ਪਲੇਟਫਾਰਮ ਐਕਸ ਉੱਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਜਿਸ ਪਵਿੱਤਰ ਧਰਤੀ ਉੱਤੇ ਖ਼ਾਲਸਾ ਪੰਥ ਪ੍ਰਗਟ ਹੋਇਆ ਸੀ, ਉਸ ਤੋਂ ‘ਸ਼ੁਕਰਾਨਾ ਯਾਤਰਾ’ ਸ਼ੁਰੂ ਹੋਈ ਹੈ। ਬੇਅਦਬੀ ਰੋਕਣ ਲਈ ਸਖ਼ਤ ਕਾਨੂੰਨ ਬਣਾਉਣ ਦੀ ਪਵਿੱਤਰ ਜ਼ਿੰਮੇਵਾਰੀ ਸਾਨੂੰ ਬਖ਼ਸ਼ਣ ਲਈ ਗੁਰੂ ਸਾਹਿਬ ਦੇ ਚਰਨਾਂ ਵਿੱਚ ਸ਼ੁਕਰਾਨਾ ਕੀਤਾ ਜਾ ਰਿਹਾ ਹੈ। ਪੰਜਾਬ ਦੀ ਸ਼ਾਂਤੀ ਅਤੇ ‘ਸਰਬੱਤ ਦੇ ਭਲਾ’ ਲਈ ਅਰਦਾਸਾਂ ਜਾਰੀ ਰਹਿਣਗੀਆਂ।” ਪਵਿੱਤਰ ...
ਪੰਜਾਬ ਵਿੱਚ ਪ੍ਰੋ-ਇੰਕੰਬੈਂਸੀ, ਭਗਵੰਤ ਮਾਨ ਸਰਕਾਰ ਤੋਂ ਜਨਤਾ ਬੇਹੱਦ ਖੁਸ਼, ਫਿਰ ਤੋਂ ਸਰਕਾਰ ਬਣਾਉਣ ਲਈ ਬੇਤਾਬ- ਕੇਜਰੀਵਾਲ

ਪੰਜਾਬ ਵਿੱਚ ਪ੍ਰੋ-ਇੰਕੰਬੈਂਸੀ, ਭਗਵੰਤ ਮਾਨ ਸਰਕਾਰ ਤੋਂ ਜਨਤਾ ਬੇਹੱਦ ਖੁਸ਼, ਫਿਰ ਤੋਂ ਸਰਕਾਰ ਬਣਾਉਣ ਲਈ ਬੇਤਾਬ- ਕੇਜਰੀਵਾਲ

Breaking News
*ਨਵੀਂ ਦਿੱਲੀ, 5 ਮਈ 2026*ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਦਿੱਲੀ ਆਏ ਪਾਰਟੀ ਵਿਧਾਇਕਾਂ ਨਾਲ ਕਪੂਰਥਲਾ ਹਾਊਸ ਵਿਖੇ ਸੰਵਾਦ ਕੀਤਾ। ਉਨ੍ਹਾਂ ਕਿਹਾ ਕਿ ਚਾਰ ਸਾਲ ਬਾਅਦ ਵੀ ਪੰਜਾਬ ਵਿੱਚ ਪ੍ਰੋ-ਇੰਕੰਬੈਂਸੀ (ਸਰਕਾਰ ਪੱਖੀ ਲਹਿਰ) ਹੈ। ਭਗਵੰਤ ਮਾਨ ਸਰਕਾਰ ਦੇ ਕੰਮਾਂ ਤੋਂ ਲੋਕ ਬੇਹੱਦ ਖੁਸ਼ ਹਨ ਅਤੇ ਮੁੜ ਸਰਕਾਰ ਬਣਾਉਣ ਲਈ ਕਾਹਲੇ ਹਨ। ਪੰਜਾਬ ਵਿੱਚ ਮੁਫ਼ਤ ਬਿਜਲੀ, 10 ਲੱਖ ਦਾ ਬੀਮਾ, ਸ਼ਾਨਦਾਰ ਸੜਕਾਂ, ਪਿੰਡਾਂ ਵਿੱਚ 3100 ਖੇਡ ਮੈਦਾਨ ਅਤੇ ਖੇਤਾਂ ਤੱਕ ਨਹਿਰੀ ਪਾਣੀ ਪਹੁੰਚ ਰਿਹਾ ਹੈ। ਪੰਜਾਬ ਵਿੱਚ ਪਹਿਲੀ ਵਾਰ ਇੰਨੇ ਵੱਡੇ ਪੱਧਰ 'ਤੇ ਕੰਮ ਹੋਏ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਵੀ ਅਸ਼ਵਮੇਧ ਯੱਗ ਦਾ ਘੋੜਾ ਪੰਜਾਬ ਵਿੱਚ ਰੋਕਿਆ ਗਿਆ ਸੀ ਅਤੇ ਹੁਣ ਵੀ ਭਾਜਪਾ ਦਾ ਵਿਜੇ ਰੱਥ ਪੰਜਾਬ ਦੇ ਲੋਕ ਹੀ ਰੋਕਣਗੇ। ਭਾਜਪਾ ਨੇ ਪੰਜਾਬ ਦੇ ਛੇ ਰਾਜ ਸਭਾ ਮੈਂਬਰ ਚੋਰੀ ਕੀਤੇ ਹਨ, ਜਿਸ ਦਾ ਬਦਲਾ ਪੰਜਾਬ ਦੇ ਲੋਕ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਲੈਣਗੇ। ਰਾਸ਼ਟਰਪਤੀ ਨੂੰ ਮੰਗ ਪੱਤਰ ਸੌਂਪ ਕੇ ਕਪੂਰਥਲਾ ਹਾਊਸ ਪਹੁੰਚ...
ਬਿਜਲੀ ਮੰਤਰੀ ਸੰਜੀਵ ਅਰੋੜਾ ਨੇ ਤੂਫਾਨ ਕਾਰਨ ਹੋਏ ਨੁਕਸਾਨ ਤੋਂ ਬਾਅਦ ਬਹਾਲੀ ਯਤਨਾਂ ਦੀ ਸਮੀਖਿਆ ਲਈ ਉੱਚ-ਪੱਧਰੀ ਮੀਟਿੰਗ ਦੀ ਕੀਤੀ ਪ੍ਰਧਾਨਗੀ; ਪੀ.ਐਸ.ਪੀ.ਸੀ.ਐਲ. ਦੇ ਸ਼ਾਨਦਾਰ ਯਤਨਾਂ ਦੀ ਕੀਤੀ ਸ਼ਲਾਘਾ

ਬਿਜਲੀ ਮੰਤਰੀ ਸੰਜੀਵ ਅਰੋੜਾ ਨੇ ਤੂਫਾਨ ਕਾਰਨ ਹੋਏ ਨੁਕਸਾਨ ਤੋਂ ਬਾਅਦ ਬਹਾਲੀ ਯਤਨਾਂ ਦੀ ਸਮੀਖਿਆ ਲਈ ਉੱਚ-ਪੱਧਰੀ ਮੀਟਿੰਗ ਦੀ ਕੀਤੀ ਪ੍ਰਧਾਨਗੀ; ਪੀ.ਐਸ.ਪੀ.ਸੀ.ਐਲ. ਦੇ ਸ਼ਾਨਦਾਰ ਯਤਨਾਂ ਦੀ ਕੀਤੀ ਸ਼ਲਾਘਾ

Breaking News
ਚੰਡੀਗੜ੍ਹ, 5 ਮਈ:ਪੰਜਾਬ ਵਿੱਚ 3 ਮਈ ਦੀ ਸਵੇਰ ਨੂੰ ਆਏ ਭਾਰੀ ਤੂਫਾਨ ਤੋਂ ਬਾਅਦ ਬਿਜਲੀ ਮੰਤਰੀ ਸੰਜੀਵ ਅਰੋੜਾ ਨੇ ਅੱਜ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਸੀਨੀਅਰ ਅਧਿਕਾਰੀਆਂ ਨਾਲ ਨੁਕਸਾਨ ਦਾ ਮੁਲਾਂਕਣ ਕਰਨ, ਬਹਾਲੀ ਦੇ ਯਤਨਾਂ ਦਾ ਜਾਇਜ਼ਾ ਲੈਣ ਅਤੇ ਭਵਿੱਖ ਵਿੱਚ ਅਜਿਹੀ ਸਥਿਤੀ ਨਾਲ ਨਜਿੱਠਣ ਸਬੰਧੀ ਤਿਆਰੀਆਂ ਦੀ ਰੂਪ-ਰੇਖਾ ਉਲੀਕਣ ਲਈ  ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ । ਮੀਟਿੰਗ ਵਿੱਚ ਪੀ.ਐਸ.ਪੀ.ਸੀ.ਐਲ. ਦੇ ਚੇਅਰਮੈਨ, ਡਾਇਰੈਕਟਰ, ਮੁੱਖ ਇੰਜੀਨੀਅਰ ਅਤੇ ਹੋਰ ਸੀਨੀਅਰ ਕਰਮਚਾਰੀ ਸ਼ਾਮਲ ਹੋਏ। ਸਥਿਤੀ ਦੀ ਵਿਆਪਕ ਸਮੀਖਿਆ ਤੋਂ ਪਤਾ ਲੱਗਾ ਹੈ ਕਿ ਤੂਫ਼ਾਨ ਨਾਲ ਮੋਹਾਲੀ, ਪਟਿਆਲਾ, ਜਲੰਧਰ, ਲੁਧਿਆਣਾ, ਅੰਮ੍ਰਿਤਸਰ ਅਤੇ ਗੁਰਦਾਸਪੁਰ ਜ਼ਿਲ੍ਹੇ ਸਭ ਤੋਂ ਵੱਧ ਪ੍ਰਭਾਵਿਤ ਹੋਏ ਹਨ। ਅਧਿਕਾਰੀਆਂ ਨੇ ਦੱਸਿਆ ਕਿ 66 ਕੇ.ਵੀ. ਟ੍ਰਾਂਸਮਿਸ਼ਨ ਨੈੱਟਵਰਕ ਵੱਡੇ ਪੱਧਰ ’ਤੇ ਬਰਕਰਾਰ ਰਿਹਾ, ਪਰ ਵੰਡ ਬੁਨਿਆਦੀ ਢਾਂਚੇ ਦਾ ਕਾਫ਼ੀ ਨੁਕਸਾਨ ਹੋਇਆ। ਅਧਿਕਾਰੀਆਂ ਨੇ ਅੱਗੇ ਦੱਸਿਆ ਕਿ ਗਿਆਰਾਂ ਕਿਲੋਵੋਲਟ (11 ਕੇਵੀ) ਦੇ ਲਗਭਗ 1300 ਫੀਡਰ ਖ਼ਰਾਬ ਹੋ ਗਏ, ਲਗਭਗ 1,500 ਖੰਭੇ ਟੁ...
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ, ‘ਪੰਜਾਬ ਦੇ ਗੱਦਾਰ’ ਰਾਜ ਸਭਾ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਦੀ ਕੀਤੀ ਮੰਗ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ, ‘ਪੰਜਾਬ ਦੇ ਗੱਦਾਰ’ ਰਾਜ ਸਭਾ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਦੀ ਕੀਤੀ ਮੰਗ

Breaking News
ਨਵੀਂ ਦਿੱਲੀ/ਪੰਜਾਬ, 5 ਮਈ-ਪੰਜਾਬ ਵਿੱਚ ਦਲ-ਬਦਲੀ ਦੀ ਲੜਾਈ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਸਰਵਉੱਚ ਸੰਵਿਧਾਨਕ ਅਹੁਦੇ ਤੱਕ ਲੈ ਕੇ ਪੁੱਜੇ ਅਤੇ ਰਾਸ਼ਟਰਪਤੀ ਨੂੰ ਮਿਲੇ। ਉਨ੍ਹਾਂ ‘ਪੰਜਾਬ ਦੇ ਗੱਦਾਰ’ (ਦਲ-ਬਦਲੀ ਕਰਨ ਵਾਲੇ) ਰਾਜ ਸਭਾ ਮੈਂਬਰਾਂ ਦੀ ਮੈਂਬਰਸ਼ਿਪ ਤੁਰੰਤ ਰੱਦ ਕਰਨ ਦੀ ਮੰਗ ਕੀਤੀ। ਪਾਰਟੀ ਦੀ ਇਕਜੁੱਟਤਾ ਦਾ ਪ੍ਰਦਰਸ਼ਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਦੇ ਵਿਧਾਇਕਾਂ ਨਾਲ ਦਿੱਲੀ ਪਹੁੰਚੇ ਅਤੇ ਰਾਸ਼ਟਰਪਤੀ ਭਵਨ ਵਿਖੇ ਦਸਤਖ਼ਤ ਕੀਤਾ ਮੰਗ ਪੱਤਰ ਸੌਂਪਿਆ, ਜਿਸ ਵਿੱਚ ਕਿਹਾ ਗਿਆ ਕਿ ਪੰਜਾਬ ਵਿੱਚ ਸਿਰਫ਼ ਦੋ ਵਿਧਾਇਕ ਹੋਣ ਦੇ ਬਾਵਜੂਦ ਭਾਜਪਾ ਦੇ ਰਾਜ ਸਭਾ ਮੈਂਬਰਾਂ ਦੀ ਗਿਣਤੀ ਵਿੱਚ ਨਾਟਕੀ ਵਾਧਾ ਲੋਕਤੰਤਰੀ ਫਤਵੇ ਦੀ ਸਪੱਸ਼ਟ ਉਲੰਘਣਾ ਨੂੰ ਦਰਸਾਉਂਦਾ ਹੈ। ਸੱਤ ਸੰਸਦ ਮੈਂਬਰਾਂ ਨੂੰ ‘ਇਲੈਕਟਿਡ ਨਹੀਂ, ਸਗੋਂ ਸਿਲੈਕਟਿਡ’ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਦੀ ਦਲ-ਬਦਲੀ ਨੂੰ ਪੰਜਾਬ ਨਾਲ ਵਿਸ਼ਵਾਸਘਾਤ ਕਰਾਰ ਦਿੱਤਾ। ਉਨ੍ਹਾਂ ਇਨ੍ਹਾਂ ਮੈਂਬਰਾਂ ਨੂੰ ਅਸਤੀਫ਼ਾ ਦੇਣ ਅਤੇ ਨਵਾਂ ਫਤਵਾ ਲੈਣ ਦੀ ਚੁਣੌਤੀ ਦਿੱਤੀ ਅਤੇ ਚੇਤਾਵਨੀ ਦਿੱਤੀ ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਸ਼ਵ ਪੱਧਰੀ ਸਹੂਲਤਾਂ ਨਾਲ ਲੈਸ 250 ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ; ਕਿਹਾ, ਪੰਜਾਬ ਦੇ ਪਿੰਡਾਂ ਤੋਂ ਅੰਤਰਰਾਸ਼ਟਰੀ ਪੱਧਰ ਦੇ ਖਿਡਾਰੀ ਪੈਦਾ ਹੋਣਗੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਸ਼ਵ ਪੱਧਰੀ ਸਹੂਲਤਾਂ ਨਾਲ ਲੈਸ 250 ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ; ਕਿਹਾ, ਪੰਜਾਬ ਦੇ ਪਿੰਡਾਂ ਤੋਂ ਅੰਤਰਰਾਸ਼ਟਰੀ ਪੱਧਰ ਦੇ ਖਿਡਾਰੀ ਪੈਦਾ ਹੋਣਗੇ

Breaking News
ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ); 4 ਮਈ 2026:ਪੰਜਾਬ ਦੇ ਪਿੰਡਾਂ ਨੂੰ ਖੇਡ ਬੁਨਿਆਦੀ ਢਾਂਚੇ ਦੇ ਵਿਕਾਸ ਦੇ ਕੇਂਦਰ ਵਿੱਚ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਰਾਜ ਭਰ ਵਿੱਚ 15 ਜੁਲਾਈ ਤੱਕ ਵਿਸ਼ਵ ਪੱਧਰੀ ਸਹੂਲਤਾਂ ਵਾਲੇ 3,100 ਖੇਡ ਮੈਦਾਨ ਲੋਕਾਂ ਨੂੰ ਸਮਰਪਿਤ ਕਰਨਗੇ, ਜਿਨ੍ਹਾਂ ਵਿੱਚੋਂ ਅੱਜ ਉਨ੍ਹਾਂ ਨੇ 250 ਖੇਡ ਮੈਦਾਨ ਦਾ ਉਦਘਾਟਨ ਕੀਤਾ। ਨੌਜਵਾਨਾਂ ਵਿੱਚ ਨਸ਼ਿਆਂ ਦੀ ਸਮੱਸਿਆ ਨੂੰ ਦੂਰ ਕਰਨ ਲਈ ਖੇਡਾਂ ਦੀ ਭੂਮਿਕਾ ਨੂੰ ਅਹਿਮ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (ਆਪ) ਸਰਕਾਰ ਸਿਰਫ਼ ਬੁਨਿਆਦੀ ਢਾਂਚਾ ਵਿਕਸਿਤ ਨਹੀਂ ਕਰ ਰਹੀ, ਸਗੋਂ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ 'ਤੇ ਮੁਕਾਬਲਾ ਕਰਨ ਦੇ ਯੋਗ ਖਿਡਾਰੀ ਪੈਦਾ ਕਰਨ ਦੇ ਉਦੇਸ਼ ਨਾਲ ਨੌਜਵਾਨਾਂ ਨੂੰ ਮੁਫਤ ਸਿਖਲਾਈ, ਪੇਸ਼ੇਵਰ ਕੋਚਾਂ ਅਤੇ ਖੇਡ ਉਪਕਰਨ ਪ੍ਰਦਾਨ ਕਰਕੇ ਇਸ ਕਦਮ ਨੂੰ ਵੱਧ ਤੋਂ ਵੱਧ ਹੁਲਾਰਾ ਵੀ ਦੇ ਰਹੀ ਹੈ।ਖੇਡਾਂ 'ਚ ਨਿਵੇਸ਼ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਖੇਡ ਬਜਟ, ਜੋ ਪਹਿਲਾਂ 200 ਕਰੋੜ ਰੁਪਏ ਤੋਂ ਵੀ ਘੱਟ ਸੀ, ਨੂੰ ਵਧਾ ਕੇ ਉਨ੍ਹਾਂ ਦੀ ਸਰਕਾਰ ਨੇ 1,790 ਕਰੋ...
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ‘ਰੰਗਲਾ ਪੰਜਾਬ ਵਿਕਾਸ ਸਕੀਮ’ ਤਹਿਤ ਵਿਕਾਸ ਕਾਰਜ ਮੁਕੰਮਲ ਕਰਨ ਦੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ‘ਰੰਗਲਾ ਪੰਜਾਬ ਵਿਕਾਸ ਸਕੀਮ’ ਤਹਿਤ ਵਿਕਾਸ ਕਾਰਜ ਮੁਕੰਮਲ ਕਰਨ ਦੇ ਨਿਰਦੇਸ਼

Breaking News
ਚੰਡੀਗੜ੍ਹ, 4 ਮਈ 2026- ਸੂਬੇ ਦੇ ਵਿਕਾਸ ਨੂੰ ਤੇਜ਼ ਕਰਨ ਲਈ ਇੱਕ ਠੋਸ ਉਪਰਾਲੇ ਵਜੋਂ, ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਇੱਕ ਉੱਚ ਪੱਧਰੀ ਮੀਟਿੰਗ ਕੀਤੀ। ਇਸ ਮੀਟਿੰਗ ਦਾ ਉਦੇਸ਼ 'ਰੰਗਲਾ ਪੰਜਾਬ ਵਿਕਾਸ ਸਕੀਮ' ਦੀ ਪ੍ਰਗਤੀ ਦਾ ਬਾਰੀਕੀ ਨਾਲ ਜਾਇਜ਼ਾ ਲੈਣਾ ਸੀ, ਜਿਸ ਵਿੱਚ ਲੰਬਿਤ ਪਏ ਕੰਮਾਂ ਵਿੱਚ ਤੇਜ਼ੀ ਲਿਆਉਣ, ਰੋਜ਼ਾਨਾ ਨਿਗਰਾਨੀ ਯਕੀਨੀ ਬਣਾਉਣ ਅਤੇ ਬਿਨਾਂ ਕਿਸੇ ਦੇਰੀ ਦੇ ਵਿਕਾਸ ਦੇ ਅਗਲੇ ਪੜਾਅ ਨੂੰ ਸ਼ੁਰੂ ਕਰਨ ਲਈ ਸਖ਼ਤ ਨਿਰਦੇਸ਼ ਜਾਰੀ ਕੀਤੇ ਗਏ। ਇਸ ਵਿਆਪਕ ਸਮੀਖਿਆ ਮੀਟਿੰਗ ਦੌਰਾਨ, ਵਿੱਤ ਮੰਤਰੀ ਨੇ ਸਪੱਸ਼ਟ ਤੌਰ 'ਤੇ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਕਿ ਉਹ ਇਸ ਸਕੀਮ ਤਹਿਤ ਪਹਿਲੇ ਪੜਾਅ ਦੇ ਸਾਰੇ ਵਿਕਾਸ ਕਾਰਜਾਂ ਨੂੰ ਸਮਾਂਬੱਧ ਢੰਗ ਨਾਲ ਮੁਕੰਮਲ ਕਰਨਾ ਯਕੀਨੀ ਬਣਾਉਣ।ਸੂਬੇ ਭਰ ਵਿੱਚ ਵਿਕਾਸ ਦੀ ਰਫ਼ਤਾਰ ਨੂੰ ਬਰਕਰਾਰ ਰੱਖਣ ਦੀ ਲੋੜ 'ਤੇ ਜੋਰ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਦਾਇਤ ਕੀਤੀ ਕਿ ਦੂਜੇ ਪੜਾਅ ਦੇ ਪ੍ਰੋਜੈਕਟਾਂ ਲਈ ਪ੍ਰਬੰਧਕੀ ਪ੍ਰਕਿਰਿਆਵਾਂ ਤ...
ਚਾਰ ਸਾਲਾਂ ਦੀ ਵੱਡੀ ਉਪਲਬਧੀ: 26.68 ਕਰੋੜ ਦੇ ਕਰਜ਼ਿਆਂ ਨਾਲ 1367 ਪਰਿਵਾਰ ਬਣੇ ਆਤਮ-ਨਿਰਭਰ—ਡਾ. ਬਲਜੀਤ ਕੌਰ

ਚਾਰ ਸਾਲਾਂ ਦੀ ਵੱਡੀ ਉਪਲਬਧੀ: 26.68 ਕਰੋੜ ਦੇ ਕਰਜ਼ਿਆਂ ਨਾਲ 1367 ਪਰਿਵਾਰ ਬਣੇ ਆਤਮ-ਨਿਰਭਰ—ਡਾ. ਬਲਜੀਤ ਕੌਰ

Breaking News
ਚੰਡੀਗੜ੍ਹ, 4 ਮਈ :ਮੌਜੂਦਾ ਪੰਜਾਬ ਸਰਕਾਰ ਵੱਲੋਂ ਆਪਣੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਸਮਾਜਿਕ ਨਿਆਂ ਅਤੇ ਆਰਥਿਕ ਸਮਾਨਤਾ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਪ੍ਰਭਾਵਸ਼ਾਲੀ ਕਦਮ ਚੁੱਕੇ ਗਏ ਹਨ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਵੱਲੋਂ ਲੋੜਵੰਦ ਪਰਿਵਾਰਾਂ ਨੂੰ ਆਰਥਿਕ ਤੌਰ ‘ਤੇ ਮਜ਼ਬੂਤ ਕਰਨ ਲਈ ਮਹੱਤਵਪੂਰਨ ਉਪਰਾਲੇ ਕੀਤੇ ਗਏ ਹਨ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਲ 2022-23 ਤੋਂ 2025-26 ਤੱਕ 1367 ਲਾਭਪਾਤਰੀਆਂ ਨੂੰ ਵੱਖ-ਵੱਖ ਸਵੈ-ਰੋਜ਼ਗਾਰ ਗਤੀਵਿਧੀਆਂ ਲਈ 26.68 ਕਰੋੜ ਰੁਪਏ ਦੇ ਕਰਜ਼ੇ ਮੁਹੱਈਆ ਕਰਵਾਏ ਗਏ, ਜਿਸ ਨਾਲ ਉਹਨਾਂ ਦੀ ਆਮਦਨ ਵਿੱਚ ਵਾਧਾ ਹੋਇਆ ਅਤੇ ਉਹ ਆਤਮ-ਨਿਰਭਰਤਾ ਵੱਲ ਅੱਗੇ ਵਧੇ ਹਨ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਸਰਕਾਰ ਸਿਰਫ਼ ਵਿੱਤੀ ਮਦਦ ਤੱਕ ਸੀਮਿਤ ਨਹੀਂ, ਸਗੋਂ ਲਾਭਪਾਤਰੀਆਂ ਨੂੰ ਖੁਦਮੁਖਤਿਆਰ ਬਣਾਉਣ ਲਈ ਯੋਜਨਾਬੱਧ ਅਤੇ ਨਤੀਜਾ-ਕੇਂਦਰਤ ਸਹਾਇਤਾ ਪ੍ਰਦਾਨ ਕਰ ਰਹੀ ਹੈ।...
ਕਬੱਡੀ ਪ੍ਰਮੋਟਰ ਕਤਲ ਕੇਸ ਦਾ ਆਖਰੀ ਸ਼ੂਟਰ ਤ੍ਰਿਪੁਰਾ ਤੋਂ ਗ੍ਰਿਫ਼ਤਾਰ

ਕਬੱਡੀ ਪ੍ਰਮੋਟਰ ਕਤਲ ਕੇਸ ਦਾ ਆਖਰੀ ਸ਼ੂਟਰ ਤ੍ਰਿਪੁਰਾ ਤੋਂ ਗ੍ਰਿਫ਼ਤਾਰ

Breaking News
ਚੰਡੀਗੜ੍ਹ, 4 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਸੰਗਠਿਤ ਅਪਰਾਧ ਵਿਰੁੱਧ ਵੱਡੀ ਸਫਲਤਾ ਤਹਿਤ ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਕੇਂਦਰੀ ਏਜੰਸੀਆਂ ਅਤੇ ਤ੍ਰਿਪੁਰਾ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਕਬੱਡੀ ਪ੍ਰਮੋਟਰ ਕੰਵਰ ਦਿਗਵਿਜੇ ਸਿੰਘ ਉਰਫ਼ ਰਾਣਾ ਬਲਾਚੌਰੀਆ ਦੇ ਸਨਸਨੀਖੇਜ਼ ਕਤਲ ਵਿੱਚ ਸ਼ਾਮਲ ਸ਼ੂਟਰਾਂ ਵਿੱਚੋਂ ਇੱਕ ਆਦਿੱਤਿਆ ਉਰਫ਼ ਮੱਖਣ ਨੂੰ ਤ੍ਰਿਪੁਰਾ ਦੇ ਅਗਰਤਲਾ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਆਦਿੱਤਿਆ ਉਰਫ਼ ਮੱਖਣ, ਜੋ ਕਿ ਅੰਮ੍ਰਿਤਸਰ ਦਾ ਰਹਿਣ ਵਾਲਾ ਹੈ, ਦਾ ਅਪਰਾਧਕ ਪਿਛੋਕੜ ਹੈ ਅਤੇ ਉਸ ਵਿਰੁੱਧ ਕਤਲ, ਕਤਲ ਦੀ ਕੋਸ਼ਿਸ਼, ਜਬਰੀ ਵਸੂਲੀ, ਹਥਿਆਰ ਦੀ ਨੋਕ 'ਤੇ ਲੁੱਟ-ਖੋਹ, ਐਨਡੀਪੀਐਸ, ਅਸਲਾ ਐਕਟ ਆਦਿ ਨਾਲ ਸਬੰਧਤ ਘੱਟੋ-ਘੱਟ 14 ਮਾਮਲੇ ਦਰਜ ਹਨ। ਇਹ ਸਫਲਤਾ ਦੋ ਹੋਰ ਸ਼ੂਟਰਾਂ— ਕਰਨ ਪਾਠਕ ਉਰਫ਼ ਕਰਨ ਡਿਫਾਲਟਰ ਅਤੇ ਤਰਨਦੀਪ ...
ਜਦੋਂ ਤੱਕ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਹੈ, ਔਰਤਾਂ ਨੂੰ ਸਨਮਾਨ ਰਾਸ਼ੀ ਅਤੇ ਮੁਫ਼ਤ ਬਿਜਲੀ ਮਿਲਦੀ ਰਹੇਗੀ-ਭਗਵੰਤ ਸਿੰਘ ਮਾਨ

ਜਦੋਂ ਤੱਕ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਹੈ, ਔਰਤਾਂ ਨੂੰ ਸਨਮਾਨ ਰਾਸ਼ੀ ਅਤੇ ਮੁਫ਼ਤ ਬਿਜਲੀ ਮਿਲਦੀ ਰਹੇਗੀ-ਭਗਵੰਤ ਸਿੰਘ ਮਾਨ

Breaking News
*ਦਸੂਹਾ (ਹੁਸ਼ਿਆਰਪੁਰ), 3 ਮਈ*-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਹੁਸ਼ਿਆਰਪੁਰ ਜ਼ਿਲ੍ਹੇ ਦੇ ਦਸੂਹਾ ਹਲਕੇ ਦੇ ਘੋਗਰਾ ਵਿਖੇ ਲੋਕ ਮਿਲਣੀ ਵਿੱਚ ਵਿਰੋਧੀ ਧਿਰ ਉਤੇ ਸਿੱਧੇ ਤੌਰ 'ਤੇ ਨਿਸ਼ਾਨਾ ਸਾਧਦੇ ਹੋਏ ਐਲਾਨ ਕੀਤਾ ਕਿ ਜਦੋਂ ਤੱਕ ਆਮ ਆਦਮੀ ਪਾਰਟੀ (ਆਪ) ਸੱਤਾ ਵਿੱਚ ਹੈ, ਔਰਤਾਂ ਨੂੰ ਉਨ੍ਹਾਂ ਦੀ ਸਨਮਾਨ ਰਾਸ਼ੀ ਅਤੇ ਸੂਬੇ ਵਿੱਚ ਮੁਫ਼ਤ ਬਿਜਲੀ ਮਿਲਦੀ ਰਹੇਗੀ।ਇਸ ਮੌਕੇ ਉਨ੍ਹਾਂ ਨੇ ਸੰਕਲਪ ਲੈਂਦਿਆਂ ਕਿਹਾ ਕਿ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026 ਨੇ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਸਥਾਈ ਤੌਰ 'ਤੇ ਵਿਵਸਥਾ ਕਰ ਦਿੱਤੀ ਹੈ ਕਿਉਂਕਿ ਬੇਅਦਬੀ ਦੇ ਗੁਨਾਹਗਾਰ ਨੂੰ ਹੁਣ ਉਮਰ ਕੈਦ ਦੀ ਸਜ਼ਾ ਭੁਗਤਣੀ ਪਵੇਗੀ। ਉਨ੍ਹਾਂ ਕਿਹਾ ਕਿ ਜੇਕਰ ਵਿਰੋਧੀ ਧਿਰ ਦੀ ਨੀਅਤ ਸਾਫ ਹੁੰਦੀ ਤਾਂ ਬਹੁਤ ਪਹਿਲਾਂ ਬੇਅਦਬੀ ਦੀਆਂ ਘਟਨਾਵਾਂ ਦਾ ਵਾਪਰਨਾ ਬੰਦ ਹੋ ਸਕਦਾ ਸੀ।ਪੰਜਾਬ ਨੂੰ ਨਸ਼ਿਆਂ ਵਿੱਚ ਡੋਬਣ ਲਈ ਅਕਾਲੀ ਦਲ ਅਤੇ ਸੂਬੇ ਨੂੰ ਬਦਨਾਮ ਕਰਨ ਲਈ ਹਰ ਰੋਜ਼ ਕੂੜ ਪ੍ਰਚਾਰ ਕਰਨ ਲਈ ਸਾਰੀਆਂ ਵਿਰੋਧੀ ਪਾਰਟੀਆਂ 'ਤੇ ਵਰ੍ਹਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾ...