ਕਬੱਡੀ ਖਿਡਾਰੀ ਦੇ ਕਤਲ ਮਾਮਲੇ ਵਿੱਚ ਮੁੱਖ ਦੋਸ਼ੀ ਨੂੰ ਸੰਖੇਪ ਗੋਲੀਬਾਰੀ ਦੌਰਾਨ ਕੀਤਾ ਬੇਅਸਰ , ਦੋ ਪੁਲਿਸ ਮੁਲਾਜ਼ਮ ਵੀ ਹੋਏ ਫੱਟੜ
ਚੰਡੀਗੜ੍ਹ/ਐਸਏਐਸ ਨਗਰ, 17 ਦਸੰਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਐਸਏਐਸ ਨਗਰ ਜ਼ਿਲ੍ਹਾ ਪੁਲਿਸ ਵੱਲੋਂ ਵੱਡੀ ਕਾਰਵਾਈ ਕਰਦਿਆਂ ਕਬੱਡੀ ਖਿਡਾਰੀ ਦੇ ਕਤਲ ਮਾਮਲੇ ਵਿੱਚ ਸ਼ਾਮਲ ਮੁੱਖ ਦੋਸ਼ੀ ਨੂੰ, ਪੁਲਿਸ ਟੀਮਾਂ ਵੱਲੋਂ ਕੀਤੀ ਗਈ ਜਵਾਬੀ ਗੋਲੀਬਾਰੀ ਦੌਰਾਨ ਬੇਅਸਰ ਕਰ ਦਿੱਤਾ ਗਿਆ। ਬੁੱਧਵਾਰ ਨੂੰ ਲਾਲੜੂ ਵਿੱਚ ਹੋਈ ਇਸ ਮੁੱਠਭੇੜ ਵਿੱਚ ਦੋ ਪੁਲਿਸ ਮੁਲਾਜ਼ਮ ਵੀ ਜ਼ਖਮੀ ਹੋ ਗਏ।
ਸੀਨੀਅਰ ਪੁਲਿਸ ਸੁਪਰਡੈਂਟ (ਐਸ.ਐਸ.ਪੀ.) ਐਸਏਐਸ ਨਗਰ ਹਰਮਨਦੀਪ ਹੰਸ ਨੇ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਮੁਲਜ਼ਮ ਦੀ ਪਛਾਣ ਹਰਪਿੰਦਰ ਉਰਫ ਮਿੱਢੀ ਵਜੋਂ ਕੀਤੀ, ਜੋ ਕਿ ਤਰਨਤਾਰਨ ਦੇ ਨੌਸ਼ਹਿਰਾ ਪੰਨੂਆਂ ਦਾ ਰਹਿਣ ਵਾਲਾ ਹੈ। ਉਨ੍ਹਾਂ ਕਿਹਾ ਕਿ ਗੋਲੀਬਾਰੀ ਦੌਰਾਨ ਉਕਤ ਦੋਸ਼ੀ ਨੂੰ ਗੋਲੀਆਂ ਲੱਗੀਆਂ ਅਤੇ ਉਸਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ, ਜਿੱਥੇ ਉਹ ਦਮ ਤੋੜ ਗਿਆ।
ਜਾਣਕਾਰੀ ਅਨੁਸਾਰ, ਕਬੱਡੀ ਖਿਡਾਰੀ-ਕਮ-ਪ੍ਰਮੋਟਰ ਕੰਵਰ ਦਿਗਵਿਜੇ ਸਿੰਘ, ਉਰਫ਼ ਰਾਣਾ ਬਲਾਚੌਰੀਆ ਦੀ 15 ਦਸੰਬਰ ਨੂੰ ਮੋਹਾਲੀ ਵਿੱਚ ਹਮਲਾਵਰਾਂ ਨ...








