ਅੰਮ੍ਰਿਤਸਰ ਵਿੱਚ ਡਰੱਗ ਮਾਡਿਊਲ ਦਾ ਪਰਦਾਫਾਸ਼; 4 ਕਿਲੋ ਹੈਰੋਇਨ, 3.90 ਲੱਖ ਰੁਪਏ ਦੀ ਡਰੱਗ ਮਨੀ ਤੇ ਇੱਕ ਪਿਸਤੌਲ ਸਮੇਤ ਚਾਰ ਕਾਬੂ
ਚੰਡੀਗੜ੍ਹ/ਅੰਮ੍ਰਿਤਸਰ, 14 ਦਸੰਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ, ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਵਿਦੇਸ਼ ਅਧਾਰਤ ਤਸਕਰਾਂ ਨਾਲ ਜੁੜੇ ਡਰੱਗ ਸਪਲਾਈ ਮਾਡਿਊਲ ਦੇ ਚਾਰ ਕਾਰਕੁਨਾਂ ਨੂੰ 4 ਕਿਲੋ ਹੈਰੋਇਨ, 3.90 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ .32 ਬੋਰ ਪਿਸਤੌਲ, ਮੈਗਜ਼ੀਨ ਤੇ ਪੰਜ ਜ਼ਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਯੁਵਰਾਜ ਸਿੰਘ ਵਾਸੀ ਰੋੜੀਵਾਲ, ਅੰਮ੍ਰਿਤਸਰ; ਵਰਿੰਦਰ ਸਿੰਘ ਵਾਸੀ ਧੌਲ ਕਲਾਂ, ਅੰਮ੍ਰਿਤਸਰ; ਜਗਰੂਪ ਸਿੰਘ ਵਾਸੀ ਸੰਗਨਾ, ਅੰਮ੍ਰਿਤਸਰ ਅਤੇ ਜੁਗਰਾਜ ਸਿੰਘ ਵਾਸੀ ਸਰਕਾਰੀਆ ਐਨਕਲੇਵ, ਅੰਮ੍ਰਿਤਸਰ ਵਜੋਂ ਹੋਈ ਹੈ। ਪੁਲਿਸ ਟੀਮ ਨੇ ਉਨ੍ਹਾਂ ਦਾ ਕਾਲੇ ਰੰਗ ਦਾ ਹੀਰੋ ਸਪਲੈਂਡਰ ਮੋਟਰਸਾਈਕਲ (ਪੀਬੀ-02-ਈਈ-0627) ਅਤੇ ਚਿੱਟੇ ਰੰਗ ਦੀ ਹੌਂਡਾ ਐਕਟਿਵਾ (ਪੀਬੀ-02-ਈਐਕਸ-...








