Monday, March 30Malwa News
Shadow

Breaking News

‘ਯੁੱਧ ਨਸ਼ਿਆਂ ਵਿਰੁੱਧ’ ਦੇ 285ਵੇਂ ਦਿਨ ਪੰਜਾਬ ਪੁਲਿਸ ਵੱਲੋਂ 2 ਕਿਲੋ ਹੈਰੋਇਨ ਸਮੇਤ 85 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’ ਦੇ 285ਵੇਂ ਦਿਨ ਪੰਜਾਬ ਪੁਲਿਸ ਵੱਲੋਂ 2 ਕਿਲੋ ਹੈਰੋਇਨ ਸਮੇਤ 85 ਨਸ਼ਾ ਤਸਕਰ ਕਾਬੂ

Breaking News
ਚੰਡੀਗੜ੍ਹ, 11 ਦਸੰਬਰ:- ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 285ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 338 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 74 ਐਫਆਈਆਰਜ਼ ਦਰਜ ਕਰਕੇ 85 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 285 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 40,109 ਹੋ ਗਈ ਹੈ। ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਤੋਂ 2 ਕਿਲੋ ਹੈਰੋਇਨ, 335 ਨਸ਼ੀਲੀਆਂ ਗੋਲੀਆਂ ਅਤੇ 800 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ। ਇਸ ਆਪ੍ਰੇਸ਼ਨ ਦੌਰਾਨ 75 ਗਜ਼ਟਿਡ...
ਮੁੱਖ ਮੰਤਰੀ ਵੱਲੋਂ ਨਿਰਮਾਣ ਅਧੀਨ ਸੜਕਾਂ ਦੀ ਅਚਨਚੇਤ ਜਾਂਚ, ਸੜਕ ਵਿੱਚ ਖਾਮੀਆਂ ਦਾ ਪਤਾ ਲੱਗਣ ਤੋਂ ਬਾਅਦ ਠੇਕੇਦਾਰ ਵਿਰੁੱਧ ਕਾਰਨ ਦੱਸੋ ਨੋਟਿਸ ਜਾਰੀ ਅਤੇ ਅਦਾਇਗੀ ਰੋਕਣ ਦੇ ਹੁਕਮ

ਮੁੱਖ ਮੰਤਰੀ ਵੱਲੋਂ ਨਿਰਮਾਣ ਅਧੀਨ ਸੜਕਾਂ ਦੀ ਅਚਨਚੇਤ ਜਾਂਚ, ਸੜਕ ਵਿੱਚ ਖਾਮੀਆਂ ਦਾ ਪਤਾ ਲੱਗਣ ਤੋਂ ਬਾਅਦ ਠੇਕੇਦਾਰ ਵਿਰੁੱਧ ਕਾਰਨ ਦੱਸੋ ਨੋਟਿਸ ਜਾਰੀ ਅਤੇ ਅਦਾਇਗੀ ਰੋਕਣ ਦੇ ਹੁਕਮ

Breaking News
ਪਟਿਆਲਾ/ਫਤਿਹਗੜ੍ਹ ਸਾਹਿਬ, 11 ਦਸੰਬਰ:- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਜ਼ਿਲ੍ਹੇ ਵਿੱਚ ਰੀਤਖੇੜੀ ਲਿੰਕ ਸੜਕ ਦੇ ਨਿਰਮਾਣ ਵਿੱਚ ਬੇਨਿਯਮੀਆਂ ਦਾ ਪਤਾ ਲੱਗਣ ਤੋਂ ਬਾਅਦ ਠੇਕੇਦਾਰ ਵਿਰੁੱਧ ਕਾਰਨ ਦੱਸੋ ਨੋਟਿਸ ਜਾਰੀ ਕਰਨ ਅਤੇ ਉਸ ਦੀਆਂ ਅਦਾਇਗੀਆਂ ਰੋਕਣ ਦੇ ਹੁਕਮ ਦਿੱਤੇ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਅੱਜ ਤਿੰਨ ਨਿਰਮਾਣ ਅਧੀਨ ਸੜਕਾਂ ਦੀ ਜਾਂਚ ਕੀਤੀ, ਜਿਨ੍ਹਾਂ ਵਿੱਚੋਂ ਦੋ ਸੜਕਾਂ ਦਾ ਨਿਰਮਾਣ ਕਾਰਜ ਸਹੀ ਪਾਇਆ ਗਿਆ, ਜਦੋਂ ਕਿ ਇੱਕ ਸੜਕ ਦੇ ਨਿਰਮਾਣ ਵਿੱਚ ਖ਼ਾਮੀ ਪਾਈ ਗਈ। ਨਿਰਮਾਣ ਅਧੀਨ ਸੜਕ ਦਾ ਅਚਨਚੇਤ ਨਿਰੀਖਣ ਕਰਨ ਪੁੱਜੇ ਮੁੱਖ ਮੰਤਰੀ ਨੇ ਸੜਕ ਦੇ ਨਮੂਨੇ ਲੈਣ ਤੋਂ ਬਾਅਦ ਸੜਕ ਦੇ ਨਿਰਮਾਣ ਵਿੱਚ ਨਿਰਧਾਰਤ ਮਾਪਦੰਡਾਂ ਦੀ ਪਾਲਣਾ ਨਾ ਕਰਨ 'ਤੇ ਨਾਰਾਜ਼ਗੀ ਜ਼ਾਹਰ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਸੜਕ ਬਣਾਉਣ ਵਾਲੇ ਠੇਕੇਦਾਰ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਨ ਅਤੇ ਉਸ ਦੀਆਂ ਅਦਾਇਗੀਆਂ ਤੁਰੰਤ ਰੋਕਣ ਲਈ ਕਿਹਾ। ਭਗਵੰਤ ਸਿੰਘ ਮਾਨ ਨੇ ਪਟਿਆਲਾ ਜ਼ਿਲ੍ਹੇ ਵਿੱਚ ਨਿਰਮਾਣ ਅਧੀਨ ਪਟਿਆਲਾ ਸਰਹਿੰਦ ਸੜਕ ਦਾ ਵੀ ਨਿਰੀਖਣ ਕੀਤਾ ਅਤੇ ਅਧਿਕਾਰੀਆਂ ਨੂੰ ਸੜਕ ਦੇ ਨਮੂਨ...
ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ: ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ  ਯਕੀਨੀ ਬਣਾਉਣ ਲਈ 44 ਹਜ਼ਾਰ ਤੋਂ ਵੱਧ ਪੁਲਿਸ ਕਰਮਚਾਰੀ ਤਾਇਨਾਤ

ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ: ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ  ਯਕੀਨੀ ਬਣਾਉਣ ਲਈ 44 ਹਜ਼ਾਰ ਤੋਂ ਵੱਧ ਪੁਲਿਸ ਕਰਮਚਾਰੀ ਤਾਇਨਾਤ

Breaking News
ਚੰਡੀਗੜ੍ਹ, 10 ਦਸੰਬਰ:- ਸੂਬੇ ਵਿੱਚ ਆਉਣ ਵਾਲੇ ਦਿਨਾਂ ’ਚ ਹੋਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਦੇ ਮੱਦੇਨਜ਼ਰ, ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਨੇ ਅੱਜ ਕਿਹਾ ਕਿ ਪੰਜਾਬ ਪੁਲਿਸ ਸੂਬੇ ਵਿੱਚ ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ। ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ 14 ਦਸੰਬਰ ਨੂੰ ਹੋਣਗੀਆਂ ਅਤੇ 17 ਦਸੰਬਰ ਨੂੰ ਵੋਟਾਂ ਦੀ ਗਿਣਤੀ ਤੋਂ ਬਾਅਦ ਨਤੀਜੇ ਐਲਾਨੇ ਜਾਣਗੇ। ਸੂਬੇ ਵਿੱਚ ਸਕਾਰਾਤਮਕ ਮਾਹੌਲ ਬਣਾਉਣ ਦੀ ਲੋੜ ’ਤੇ ਜ਼ੋਰ ਦਿੰਦੇ ਹੋਏ, ਡੀਜੀਪੀ ਗੌਰਵ ਯਾਦਵ ਨੇ ਸਾਰੇ ਪੁਲਿਸ ਅਧਿਕਾਰੀਆਂ ਨੂੰ ਪੇਸ਼ੇਵਰ ਪੁਲਿਸਿੰਗ ਅਤੇ ਆਦਰਸ਼ ਚੋਣ ਜ਼ਾਬਤੇ ਦੀ ਸਖ਼ਤੀ ਨਾਲ ਪਾਲਣਾ ਕਰਨ ਦੇ ਨਿਰਦੇਸ਼ ਦਿੱਤੇ। ਇਸ ਸਬੰਧੀ ਵੇਰਵੇ ਸਾਂਝੇ ਕਰਦੇ ਹੋਏ, ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਸੂਬੇ ਦੇ ਸੀ.ਪੀਜ਼/ਐਸ.ਐਸ.ਪੀਜ਼. ਅਤੇ ਰੇਂਜ ਡੀ.ਆਈ.ਜੀਜ਼. ਨਾਲ ਵਰਚੁਅਲ ਮੀਟਿੰਗ ਦੀ ਪ੍ਰਧਾਨਗੀ ਕਰਨ ਉਪਰੰਤ ਕਿਹਾ ਕਿ ਸੂਬੇ ਭਰ ਵਿੱਚ...
‘ਯੁੱਧ ਨਸ਼ਿਆਂ ਵਿਰੁੱਧ’ ਦੇ 284ਵੇਂ ਦਿਨ ਪੰਜਾਬ ਪੁਲਿਸ ਵੱਲੋਂ 4 ਕਿਲੋ ਆਈਸੀਈ ਅਤੇ 1.7 ਕਿਲੋ ਹੈਰੋਇਨ ਸਮੇਤ 84 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’ ਦੇ 284ਵੇਂ ਦਿਨ ਪੰਜਾਬ ਪੁਲਿਸ ਵੱਲੋਂ 4 ਕਿਲੋ ਆਈਸੀਈ ਅਤੇ 1.7 ਕਿਲੋ ਹੈਰੋਇਨ ਸਮੇਤ 84 ਨਸ਼ਾ ਤਸਕਰ ਕਾਬੂ

Breaking News
ਚੰਡੀਗੜ੍ਹ, 10 ਦਸੰਬਰ:ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 284ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 339 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 70 ਐਫਆਈਆਰਜ਼ ਦਰਜ ਕਰਕੇ 84 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 284 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 39,984 ਹੋ ਗਈ ਹੈ। ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਤੋਂ 4 ਕਿਲੋ ਆਈਸੀਈ, 1.7 ਕਿਲੋ ਹੈਰੋਇਨ, 50 ਗ੍ਰਾਮ ਅਫੀਮ, 33 ਕਿਲੋ ਭੁੱਕੀ, 965 ਨਸ਼ੀਲੀਆਂ ਗੋਲੀਆਂ ਅਤੇ 2910 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ...
ਵਿਦੇਸ਼ੀ ਹੈਂਡਲਰਾਂ ਨਾਲ ਜੁੜੇ ਸਰਹੱਦ ਪਾਰ ਦੇ ਡਰੱਗ ਕਾਰਟੈਲਾਂ ਦਾ ਅੰਮ੍ਰਿਤਸਰ ਵਿੱਚ ਪਰਦਾਫਾਸ਼; 4 ਕਿਲੋਗ੍ਰਾਮ ਆਈ.ਸੀ.ਈ., 1 ਕਿਲੋਗ੍ਰਾਮ ਹੈਰੋਇਨ ਸਮੇਤ ਤਿੰਨ ਗ੍ਰਿਫ਼ਤਾਰ

ਵਿਦੇਸ਼ੀ ਹੈਂਡਲਰਾਂ ਨਾਲ ਜੁੜੇ ਸਰਹੱਦ ਪਾਰ ਦੇ ਡਰੱਗ ਕਾਰਟੈਲਾਂ ਦਾ ਅੰਮ੍ਰਿਤਸਰ ਵਿੱਚ ਪਰਦਾਫਾਸ਼; 4 ਕਿਲੋਗ੍ਰਾਮ ਆਈ.ਸੀ.ਈ., 1 ਕਿਲੋਗ੍ਰਾਮ ਹੈਰੋਇਨ ਸਮੇਤ ਤਿੰਨ ਗ੍ਰਿਫ਼ਤਾਰ

Breaking News
ਚੰਡੀਗੜ੍ਹ/ਅੰਮ੍ਰਿਤਸਰ, 10 ਦਸੰਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਬਹੁ-ਪੱਧਰੀ ਕਾਰਵਾਈ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਵਿਦੇਸ਼ੀ ਹੈਂਡਲਰਾਂ ਨਾਲ ਜੁੜੇ, ਸਰਹੱਦ ਪਾਰ ਦੇ ਸੰਗਠਿਤ ਡਰੱਗ ਕਾਰਟੈਲਾਂ ਦੇ ਤਿੰਨ ਕਾਰਕੁਨਾਂ ਨੂੰ, 4.083 ਕਿਲੋਗ੍ਰਾਮ ਮੈਥਾਮਫੇਟਾਮਾਈਨ (ਆਈਸੀਈ),  ਅਤੇ 1.032 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕਰਕੇ ਇਨ੍ਹਾਂ ਗਿਰੋਹਾਂ ਨੂੰ ਬੇਅਸਰ ਕਰ ਦਿੱਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਬਲਵਿੰਦਰ ਸਿੰਘ ਉਰਫ਼ ਬਿੰਦਰ (25) ਵਾਸੀ ਪਿੰਡ ਦਾਓਕੇ (ਅੰਮ੍ਰਿਤਸਰ), ਨਵਤੇਜ ਸਿੰਘ (33) ਵਾਸੀ ਪਿੰਡ ਮਾਹਵਾ (ਅੰਮ੍ਰਿਤਸਰ) ਜੋ ਮੌਜੂਦਾ ਸਮੇਂ ਤਰਨਤਾਰਨ ਦੇ ਪਿੰਡ ਵਿਖੇ ਰਹਿ ਰਿਹਾ ਹੈ ਅਤੇ ਮਹਾਂਬੀਰ ਸਿੰਘ (32) ਵਾਸੀ ਪਿੰਡ ਕਾਲੀਆ ਸਕਾਤਰਾਂ (ਤਰਨਤਾਰਨ) ਵਜੋਂ ਹੋਈ ਹੈ। ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਤੋਂ ਇਲਾਵਾ, ਪੁਲਿਸ ਟੀਮਾਂ ਨੇ ਦੋਸ਼ੀਆਂ ਤੋਂ 2500 ...
ਜਾਪਾਨ ਅਤੇ ਦੱਖਣੀ ਕੋਰੀਆ ਦਾ ਦੌਰਾ ਸੂਬੇ ਦੀ ਉਦਯੋਗਿਕ ਤਰੱਕੀ ਵਿੱਚ ਨਵਾਂ ਮੀਲ ਪੱਥਰ ਸਾਬਤ ਹੋਵੇਗਾ: ਮੁੱਖ ਮੰਤਰੀ

ਜਾਪਾਨ ਅਤੇ ਦੱਖਣੀ ਕੋਰੀਆ ਦਾ ਦੌਰਾ ਸੂਬੇ ਦੀ ਉਦਯੋਗਿਕ ਤਰੱਕੀ ਵਿੱਚ ਨਵਾਂ ਮੀਲ ਪੱਥਰ ਸਾਬਤ ਹੋਵੇਗਾ: ਮੁੱਖ ਮੰਤਰੀ

Breaking News
ਚੰਡੀਗੜ੍ਹ, 10 ਦਸੰਬਰ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਹਾਲ ਹੀ ਵਿੱਚ ਜਾਪਾਨ ਅਤੇ ਦੱਖਣੀ ਕੋਰੀਆ ਦੇ ਦੌਰੇ ਦੌਰਾਨ ਨਿਵੇਸ਼ਕਾਂ ਦਾ ਮਿਲਿਆ ਭਰਵਾਂ ਹੁੰਗਾਰਾ ਸੂਬੇ ਦੀ ਉਦਯੋਗਿਕ ਤਰੱਕੀ ਵਿੱਚ ਨਵਾਂ ਮੀਲ ਪੱਥਰ ਸਾਬਤ ਹੋਵੇਗਾ ਅਤੇ ਇਸ ਨਾਲ ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਵਜੋਂ ਉਭਾਰਨ ਵਿੱਚ ਹੋਰ ਤੇਜ਼ੀ ਆਏਗੀ। ਜਾਪਾਨ ਅਤੇ ਦੱਖਣੀ ਕੋਰੀਆ ਦੇ ਦੌਰਿਆਂ ਦੇ ਆਪਣੇ ਤਜਰਬੇ ਸਾਂਝੇ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਪੰਜਾਬ ਨੂੰ ਦੁਨੀਆ ਭਰ ਵਿੱਚ ਉਦਯੋਗ ਦੇ ਉੱਭਰਦੇ ਕੇਂਦਰ ਵਜੋਂ ਪੇਸ਼ ਕੀਤਾ। ਉਨ੍ਹਾਂ ਕਿਹਾ ਕਿ ਇਸ ਦੌਰੇ ਦਾ ਉਦੇਸ਼ ਸੂਬੇ ਵਿੱਚ ਨਿਵੇਸ਼ ਨੂੰ ਉਤਸ਼ਾਹਤ ਕਰਨਾ ਅਤੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇ ਕੇ ਨੌਜਵਾਨਾਂ ਲਈ ਰੋਜ਼ਗਾਰ ਦੇ ਹੋਰ ਮੌਕੇ ਪੈਦਾ ਕਰਨਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਇਤਿਹਾਸਕ ਦੌਰਾ ਉਦਯੋਗਿਕ ਵਿਕਾਸ ਨੂੰ ਤੇਜ਼ੀ ਵਾਲੇ ਪਾਸੇ ਲੈ ਜਾ ਕੇ ਇਸ ਨੂੰ ਜ਼ਰੂਰੀ ਹੁਲਾਰਾ ਦੇਣ ਵਿੱਚ ਸਹਾਇਕ ਹੋਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਇਕ ਮੀਟਿੰਗ ਦੌਰਾਨ ਜਾਪਾਨ ਬੈਂਕ ਫਾਰ ਇੰਟਰਨੈਸ਼ਨਲ ਕੋਆਪਰੇਸ਼ਨ (ਜੇ.ਬੀ.ਆਈ...
ਪੰਜਾਬ ਸਰਕਾਰ ਦਾ ਇਤਿਹਾਸਕ ਫੈਸਲਾ: ਜਲੰਧਰ ਨਗਰ ਨਿਗਮ ਨੇ 35 ਸਾਲਾਂ ਬਾਅਦ 1,196 ਸਫਾਈ ਕਰਮਚਾਰੀਆਂ ਨੂੰ ਦਿੱਤੀ ਪ੍ਰਵਾਨਗੀ

ਪੰਜਾਬ ਸਰਕਾਰ ਦਾ ਇਤਿਹਾਸਕ ਫੈਸਲਾ: ਜਲੰਧਰ ਨਗਰ ਨਿਗਮ ਨੇ 35 ਸਾਲਾਂ ਬਾਅਦ 1,196 ਸਫਾਈ ਕਰਮਚਾਰੀਆਂ ਨੂੰ ਦਿੱਤੀ ਪ੍ਰਵਾਨਗੀ

Breaking News
ਚੰਡੀਗੜ੍ਹ, 10 ਦਸੰਬਰ : ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਇੱਕ ਇਤਿਹਾਸਕ ਫੈਸਲਾ ਲਿਆ ਹੈ, ਜਿਸ ਵਿੱਚ ਜਲੰਧਰ ਨਗਰ ਨਿਗਮ ਲਈ 1,196 ਸਫਾਈ ਕਰਮਚਾਰੀਆਂ ਦੀ ਭਰਤੀ ਨੂੰ ਪ੍ਰਵਾਨਗੀ ਦਿੱਤੀ ਗਈ ਹੈ। 35 ਸਾਲਾਂ ਦੇ ਲੰਬੇ ਇੰਤਜ਼ਾਰ ਤੋਂ ਬਾਅਦ ਪ੍ਰਾਪਤ ਹੋਈ ਇਹ ਪ੍ਰਵਾਨਗੀ ਸ਼ਹਿਰ ਦੀ ਸਫਾਈ ਪ੍ਰਣਾਲੀ ਲਈ ਇੱਕ ਮਹੱਤਵਪੂਰਨ ਪ੍ਰਾਪਤੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਇਹ ਪਹਿਲਕਦਮੀ ਲੋਕ-ਕੇਂਦ੍ਰਿਤ ਸ਼ਾਸਨ ਦੀ ਇੱਕ ਸ਼ਾਨਦਾਰ ਉਦਾਹਰਣ ਹੈ, ਜੋ ਲੋਕਾਂ ਦੀਆਂ ਬੁਨਿਆਦੀ ਸਮੱਸਿਆਵਾਂ ਨੂੰ ਹੱਲ ਕਰਨ ਲਈ ਵਚਨਬੱਧ ਹੈ। ਇਸ ਇਤਿਹਾਸਕ ਫੈਸਲੇ ਨਾਲ ਜਲੰਧਰ ਸ਼ਹਿਰ ਵਿੱਚ ਸਫਾਈ ਪ੍ਰਬੰਧਨ ਪ੍ਰਣਾਲੀ ਵਿੱਚ ਕ੍ਰਾਂਤੀ ਆਉਣ ਦੀ ਉਮੀਦ ਹੈ। ਦਹਾਕਿਆਂ ਤੋਂ ਸਫਾਈ ਕਰਮਚਾਰੀਆਂ ਦੀ ਘਾਟ ਨਾਲ ਜੂਝ ਰਹੀ ਨਗਰ ਨਿਗਮ ਕੋਲ ਹੁਣ ਸ਼ਹਿਰ ਦੇ ਹਰ ਕੋਨੇ ਵਿੱਚ ਸਫਾਈ ਨੂੰ ਯਕੀਨੀ ਬਣਾਉਣ ਲਈ ਲੋੜੀਂਦੀ ਮਨੁੱਖੀ ਸ਼ਕਤੀ ਹੋਵੇਗੀ। ਪੰਜਾਬ ਸਰਕਾਰ ਦੇ ਇਸ ਕਦਮ ਨਾਲ ਨਾ ਸਿਰਫ਼ ਸ਼ਹਿਰ ਦੀ ਸਫਾਈ ਵਿਵਸਥਾ ਵਿੱਚ ਸੁਧਾਰ ਹੋਵੇਗਾ ਸਗੋਂ ਸਥਾਨਕ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਵੀ ਮਿਲਣਗੇ। ਇਹ ਮ...
ਆਪਰੇਸ਼ਨ ਸੀਲ-23: ਪੰਜਾਬ ਵਿੱਚ ਨਸ਼ਾ ਅਤੇ ਸ਼ਰਾਬ ਤਸਕਰਾਂ ‘ਤੇ ਪੈਣੀ ਨਜ਼ਰ ਰੱਖਣ ਲਈ 65 ਐਂਟਰੀ/ਐਗਜ਼ਿਟ ਪੁਆਇੰਟ ਕੀਤੇ ਸੀਲ; 3 ਗ੍ਰਿਫ਼ਤਾਰ

ਆਪਰੇਸ਼ਨ ਸੀਲ-23: ਪੰਜਾਬ ਵਿੱਚ ਨਸ਼ਾ ਅਤੇ ਸ਼ਰਾਬ ਤਸਕਰਾਂ ‘ਤੇ ਪੈਣੀ ਨਜ਼ਰ ਰੱਖਣ ਲਈ 65 ਐਂਟਰੀ/ਐਗਜ਼ਿਟ ਪੁਆਇੰਟ ਕੀਤੇ ਸੀਲ; 3 ਗ੍ਰਿਫ਼ਤਾਰ

Breaking News
ਚੰਡੀਗੜ੍ਹ, 9 ਦਸੰਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ, ਪੰਜਾਬ ਪੁਲਿਸ ਨੇ ਅੱਜ ਵਿਸ਼ੇਸ਼ ਆਪ੍ਰੇਸ਼ਨ 'ਓਪੀਐਸ ਸੀਲ-23' ਚਲਾਇਆ ਜਿਸਦਾ ਉਦੇਸ਼ ਸਰਹੱਦੀ ਸੂਬੇ ਪੰਜਾਬ ਵਿੱਚ ਆਉਣ-ਜਾਣ ਵਾਲੇ ਸਾਰੇ ਵਾਹਨਾਂ ਦੀ ਜਾਂਚ ਕਰਨਾ ਹੈ ਤਾਂ ਜੋ ਸਮਾਜ ਵਿਰੋਧੀ ਅਨਸਰਾਂ, ਨਸ਼ਾ ਅਤੇ ਸ਼ਰਾਬ ਤਸਕਰਾਂ 'ਤੇ ਕੜੀ ਨਜ਼ਰ ਰੱਖੀ ਜਾ ਸਕੇ। ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਏ ਗਏ ਇਸ ਆਪ੍ਰੇਸ਼ਨ ਦੌਰਾਨ, ਸਰਹੱਦੀ ਜ਼ਿਲ੍ਹਿਆਂ ਦੇ ਸਾਰੇ ਐਸਐਸਪੀਜ਼ ਨੂੰ ਆਪਣੇ-ਆਪਣੇ ਜ਼ਿਲ੍ਹਿਆਂ ਵਿੱਚ ਰਣਨੀਤਕ ਥਾਵਾਂ 'ਤੇ ਸਾਂਝੇ ਨਾਕੇ ਲਗਾਉਣ ਅਤੇ ਗਜ਼ਟਿਡ ਅਧਿਕਾਰੀਆਂ/ਐਸਐਚਓਜ਼ ਦੀ ਨਿਗਰਾਨੀ ਹੇਠ ਸੀਲਿੰਗ ਪੁਆਇੰਟਾਂ 'ਤੇ ਮਜ਼ਬੂਤ 'ਨਾਕੇ' ਲਗਾਉਣ ਲਈ ਵੱਧ ਤੋਂ ਵੱਧ ਪੁਲਿਸ ਬਲ ਤਾਇਨਾਤ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ। ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ, ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸ...
ਮੁੱਖ ਮੰਤਰੀ ਦੇ ਦੌਰੇ ਦੇ ਆਖ਼ਰੀ ਦਿਨ ਦੱਖਣੀ ਕੋਰੀਆ ਵਿੱਚ ਪ੍ਰਭਾਵਸ਼ਾਲੀ ਨਿਵੇਸ਼ ਰੋਡ ਸ਼ੋਅ ਨੂੰ ਮਿਲਿਆ ਭਰਵਾਂ ਹੁੰਗਾਰਾ

ਮੁੱਖ ਮੰਤਰੀ ਦੇ ਦੌਰੇ ਦੇ ਆਖ਼ਰੀ ਦਿਨ ਦੱਖਣੀ ਕੋਰੀਆ ਵਿੱਚ ਪ੍ਰਭਾਵਸ਼ਾਲੀ ਨਿਵੇਸ਼ ਰੋਡ ਸ਼ੋਅ ਨੂੰ ਮਿਲਿਆ ਭਰਵਾਂ ਹੁੰਗਾਰਾ

Breaking News
ਚੰਡੀਗੜ੍ਹ, 9 ਦਸੰਬਰ:- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਪਣੇ ਦੱਖਣੀ ਕੋਰੀਆ ਦੇ ਦੌਰੇ ਦੇ ਆਖ਼ਰੀ ਦਿਨ ਕੀਤੇ ਪ੍ਰਭਾਵਸ਼ਾਲੀ ਨਿਵੇਸ਼ ਰੋਡ ਸ਼ੋਅ ਨੂੰ ਮੋਹਰੀ ਸਨਅਤੀ ਕੰਪਨੀਆਂ ਦੀ ਸ਼ਮੂਲੀਅਤ ਨਾਲ ਭਰਵਾਂ ਹੁੰਗਾਰਾ ਮਿਲਿਆ ਅਤੇ ਇਨ੍ਹਾਂ ਕੰਪਨੀਆਂ ਨੇ ਪੰਜਾਬ ਵਿੱਚ ਨਿਵੇਸ਼ ਕਰਨ ਵਿੱਚ ਰੁਚੀ ਦਿਖਾਈ। ਇੱਥੇ ਵਪਾਰਕ ਮੋਹਰੀਆਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਪੰਜਾਬ ਦੀ ਸਥਿਰ ਤੇ ਪਾਰਦਰਸ਼ੀ ਸ਼ਾਸਨ ਅਤੇ ਭਵਿੱਖੀ ਨਿਵੇਸ਼ ਵਾਸਤੇ ਤਿਆਰ ਸਥਾਨ ਵਜੋਂ ਨਿਸ਼ਾਨਦੇਹੀ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦਾ ਮਜ਼ਬੂਤ ਉਦਯੋਗਿਕ ਈਕੋ-ਸਿਸਟਮ, ਭਰੋਸੇਯੋਗ ਅਤੇ ਸਸਤੀ ਬਿਜਲੀ, ਹੁਨਰਮੰਦ ਤੇ ਮਿਹਨਤੀ ਕਾਮੇ ਅਤੇ ਵੱਡੇ ਬਾਜ਼ਾਰਾਂ ਨਾਲ ਸੁਚਾਰੂ ਸੰਪਰਕ ਸਹੂਲਤ ਇਸ ਨੂੰ ਨਿਵੇਸ਼ ਲਈ ਸਭ ਤੋਂ ਵੱਧ ਤਰਜੀਹੀ ਸਥਾਨ ਬਣਾਉਂਦੇ ਹਨ। ਭਗਵੰਤ ਸਿੰਘ ਮਾਨ ਨੇ ਦੁਹਰਾਇਆ ਕਿ ਪੰਜਾਬ ਦਾ ਸ਼ਾਸਨ ਮਾਡਲ ਨਿਵੇਸ਼ਕ ਅਨੁਕੂਲ ਹੈ, ਜੋ ਕਾਰਜ ਕੁਸ਼ਲਤਾ ਅਤੇ ਕਾਰੋਬਾਰੀ ਚੱਕਰ ਦੌਰਾਨ ਪੂਰੇ ਸਹਿਯੋਗ ਉੱਪਰ ਆਧਾਰਤ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦਾ ਵਿਜ਼ਨ ਤਰਜੀਹੀ ਖ਼ੇਤਰਾਂ ਬਾਰੇ ...
ਪੰਜਾਬ ਨੇ ਮੋਹਾਲੀ ਦੀ ਸਰਕਾਰੀ ਸੰਸਥਾ ਵਿੱਚ ਪਹਿਲਾ ਸਫ਼ਲ ਲਿਵਰ ਟ੍ਰਾਂਸਪਲਾਂਟ ਕਰਕੇ ਇਤਿਹਾਸ ਰਚਿਆ

ਪੰਜਾਬ ਨੇ ਮੋਹਾਲੀ ਦੀ ਸਰਕਾਰੀ ਸੰਸਥਾ ਵਿੱਚ ਪਹਿਲਾ ਸਫ਼ਲ ਲਿਵਰ ਟ੍ਰਾਂਸਪਲਾਂਟ ਕਰਕੇ ਇਤਿਹਾਸ ਰਚਿਆ

Breaking News
ਚੰਡੀਗੜ੍ਹ/ਸਾਹਿਬਜ਼ਾਦਾ ਅਜੀਤ ਸਿੰਘ ਨਗਰ, 9 ਦਸੰਬਰ:- ਟ੍ਰਸ਼ਰੀ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਇਤਿਹਾਸਕ ਪ੍ਰਾਪਤੀ ਦਰਜ ਕਰਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਮੋਹਾਲੀ ਸਥਿਤ ਸਰਕਾਰੀ ਸੰਸਥਾ ਪੰਜਾਬ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਅਰੀ ਸਾਇੰਸਿਜ਼ ਵਿੱਚ ਪਹਿਲਾ ਸਫ਼ਲ ਲਿਵਰ ਟ੍ਰਾਂਸਪਲਾਂਟ ਸਰਜਰੀ ਕਰਕੇ ਇਤਿਹਾਸ ਰਚਿਆ ਹੈ। ਮੰਗਲਵਾਰ ਨੂੰ, ਸਫ਼ਲਤਾਪੂਰਕ ਟ੍ਰਾਂਸਪਲਾਂਟ ਕੀਤੇ ਗਏ ਮਰੀਜ਼ ਨੂੰ ਮੀਡੀਆ ਸਾਹਮਣੇ ਪੇਸ਼ ਕਰਦਿਆਂ, ਪੰਜਾਬ ਦੇ ਸਿਹਤ, ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਹ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਹੈ ਜਦੋਂ ਕਿਸੇ ਸਰਕਾਰੀ ਸੰਸਥਾ ਵਿੱਚ ਇੰਨੀ ਜਟਿਲ ਅਤੇ ਸੰਵੇਦਨਸ਼ੀਲ ਸਰਜਰੀ ਸਫ਼ਲਤਾਪੂਰਕ ਕੀਤੀ ਗਈ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਪ੍ਰਿੰਸੀਪਲ ਸਕੱਤਰ ਸਿਹਤ ਕੁਮਾਰ ਰਾਹੁਲ ਵੀ ਮੌਜੂਦ ਸਨ। ਉਨ੍ਹਾਂ ਦੱਸਿਆ ਕਿ ਇਹ ਜ਼ਿੰਦਗੀ ਬਚਾਉਣ ਵਾਲਾ ਇਲਾਜ ਮਰੀਜ਼ ਨੂੰ ਕਰੀਬ 12 ਲੱਖ ਰੁਪਏ ਵਿੱਚ ਮੁਹੱਈਆ ਕਰਵਾਇਆ ਗਿਆ ਹੈ, ਜਦਕਿ ਨਿੱਜੀ ਹਸਪਤਾਲਾਂ ਵਿੱਚ ਇਹ ਇਲਾਜ 45 ਤੋਂ 50 ਲੱਖ ਵਿੱਚ...