ਮੁੱਖ ਮੰਤਰੀ ਦੇ ਦੌਰੇ ਦੇ ਆਖ਼ਰੀ ਦਿਨ ਦੱਖਣੀ ਕੋਰੀਆ ਵਿੱਚ ਪ੍ਰਭਾਵਸ਼ਾਲੀ ਨਿਵੇਸ਼ ਰੋਡ ਸ਼ੋਅ ਨੂੰ ਮਿਲਿਆ ਭਰਵਾਂ ਹੁੰਗਾਰਾ
ਚੰਡੀਗੜ੍ਹ, 9 ਦਸੰਬਰ:- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਪਣੇ ਦੱਖਣੀ ਕੋਰੀਆ ਦੇ ਦੌਰੇ ਦੇ ਆਖ਼ਰੀ ਦਿਨ ਕੀਤੇ ਪ੍ਰਭਾਵਸ਼ਾਲੀ ਨਿਵੇਸ਼ ਰੋਡ ਸ਼ੋਅ ਨੂੰ ਮੋਹਰੀ ਸਨਅਤੀ ਕੰਪਨੀਆਂ ਦੀ ਸ਼ਮੂਲੀਅਤ ਨਾਲ ਭਰਵਾਂ ਹੁੰਗਾਰਾ ਮਿਲਿਆ ਅਤੇ ਇਨ੍ਹਾਂ ਕੰਪਨੀਆਂ ਨੇ ਪੰਜਾਬ ਵਿੱਚ ਨਿਵੇਸ਼ ਕਰਨ ਵਿੱਚ ਰੁਚੀ ਦਿਖਾਈ।
ਇੱਥੇ ਵਪਾਰਕ ਮੋਹਰੀਆਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਪੰਜਾਬ ਦੀ ਸਥਿਰ ਤੇ ਪਾਰਦਰਸ਼ੀ ਸ਼ਾਸਨ ਅਤੇ ਭਵਿੱਖੀ ਨਿਵੇਸ਼ ਵਾਸਤੇ ਤਿਆਰ ਸਥਾਨ ਵਜੋਂ ਨਿਸ਼ਾਨਦੇਹੀ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦਾ ਮਜ਼ਬੂਤ ਉਦਯੋਗਿਕ ਈਕੋ-ਸਿਸਟਮ, ਭਰੋਸੇਯੋਗ ਅਤੇ ਸਸਤੀ ਬਿਜਲੀ, ਹੁਨਰਮੰਦ ਤੇ ਮਿਹਨਤੀ ਕਾਮੇ ਅਤੇ ਵੱਡੇ ਬਾਜ਼ਾਰਾਂ ਨਾਲ ਸੁਚਾਰੂ ਸੰਪਰਕ ਸਹੂਲਤ ਇਸ ਨੂੰ ਨਿਵੇਸ਼ ਲਈ ਸਭ ਤੋਂ ਵੱਧ ਤਰਜੀਹੀ ਸਥਾਨ ਬਣਾਉਂਦੇ ਹਨ। ਭਗਵੰਤ ਸਿੰਘ ਮਾਨ ਨੇ ਦੁਹਰਾਇਆ ਕਿ ਪੰਜਾਬ ਦਾ ਸ਼ਾਸਨ ਮਾਡਲ ਨਿਵੇਸ਼ਕ ਅਨੁਕੂਲ ਹੈ, ਜੋ ਕਾਰਜ ਕੁਸ਼ਲਤਾ ਅਤੇ ਕਾਰੋਬਾਰੀ ਚੱਕਰ ਦੌਰਾਨ ਪੂਰੇ ਸਹਿਯੋਗ ਉੱਪਰ ਆਧਾਰਤ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦਾ ਵਿਜ਼ਨ ਤਰਜੀਹੀ ਖ਼ੇਤਰਾਂ ਬਾਰੇ ...








