ਮੁੱਖ ਮੰਤਰੀ ਮਾਨ ਦੀ ਜਾਪਾਨ ਫੇਰੀ ਪੰਜਾਬ ਦੇ ਭਵਿੱਖ ਨੂੰ ਨਵਾਂ ਰੂਪ ਦੇਵੇਗੀ: ਹਰਜੋਤ ਸਿੰਘ ਬੈਂਸ
*ਚੰਡੀਗੜ੍ਹ, 4 ਦਸੰਬਰ:*- ਪੰਜਾਬ ਦੇ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਜਾਪਾਨ ਫੇਰੀ ਦੇ ਉਸਾਰੂ ਨਤੀਜੇ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ। ਉਨ੍ਹਾਂ ਕਿਹਾ ਕਿ ਇਸ ਫੇਰੀ ਨਾਲ ਸੂਬੇ ਵਿੱਚ ਵੱਡਾ ਨਿਵੇਸ਼ ਆਵੇਗਾ ਅਤੇ ਰਣਨੀਤਕ ਸਬੰਧ ਮਜ਼ਬੂਤ ਹੋਣਗੇ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੇ ਵਫ਼ਦ ਦੀ ਦੂਰਦਰਸ਼ੀ ਕੂਟਨੀਤਕ ਪਹੁੰਚ ਪੰਜਾਬ ਦੀ ਮਨੁੱਖੀ ਸਰੋਤਾਂ ਨੂੰ ਉੱਭਰ ਰਹੇ ਮੌਕਿਆਂ ਨਾਲ ਜੋੜੇਗੀ ਜਿਸ ਨਾਲ ਸੂਬੇ ਵਿੱਚ ਵਿਕਾਸ ਨੂੰ ਹੁਲਾਰਾ ਮਿਲੇਗਾ।
ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਠੋਸ ਯਤਨਾਂ ਸਦਕਾ ਪੰਜਾਬ ਨੇ ਜਾਪਾਨੀ ਉਦਯੋਗਜਗਤ ਦੀ ਮੋਹਰੀ ਕੰਪਨੀ ਟੋਪਨ ਸਪੈਸ਼ਲਿਟੀ ਫਿਲਮਜ਼ ਪ੍ਰਾਈਵੇਟ ਲਿਮਟਿਡ (ਟੀ.ਐਸ.ਐਫ.) ਨਾਲ ਇਤਿਹਾਸਕ ਨਿਵੇਸ਼ ਸਮਝੌਤਾ ਸਹੀਬੱਧ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਕੰਪਨੀ ਪੰਜਾਬ ਵਿੱਚ 400 ਕਰੋੜ ਰੁਪਏ ਦਾ ਨਿਵੇਸ਼ ਕਰਨ ਜਾ ਰਹੀ ਹੈ ਅਤੇ ਇਸ ਕੰਪਨੀ ਨਾਲ ਇਹ ਸਮਝੌਤਾ 6ਵੇਂ ਪ੍ਰਗਤੀਸ਼ੀਲ ਪੰਜਾਬ ਨਿਵੇਸ...








