ਕੈਬਨਿਟ ਸਬ-ਕਮੇਟੀ ਮਨਿਸਟੀਰੀਅਲ ਸੇਵਾਵਾਂ ਕੇਡਰ ਦੇ ਸੇਵਾ ਨਿਯਮਾਂ ਵਿੱਚ ਇਕਸਾਰਤਾ ਲਈ ਅਫਸਰਜ਼ ਕਮੇਟੀ ਦੇ ਗਠਨ ਦੀ ਕਰੇਗੀ ਸਿਫਾਰਿਸ਼: ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 29 ਅਕਤੂਬਰ- ਮਨਿਸਟੀਰੀਅਲ ਸੇਵਾਵਾਂ ਕੇਡਰ ਦੀਆਂ ਲੰਬੇ ਸਮੇਂ ਤੋਂ ਚੱਲ ਰਹੀਆਂ ਚਿੰਤਾਵਾਂ ਦੇ ਹੱਲ ਵੱਲ ਕਦਮ ਪੁੱਟਦਿਆਂ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਜੋ ਕਿ ਮੁਲਾਜ਼ਮਾਂ ਦੇ ਮੁੱਦਿਆਂ ਬਾਰੇ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਅੱਜ ਇਥੇ ਕਿਹਾ ਕਿ ਕੈਬਨਿਟ ਸਬ-ਕਮੇਟੀ ਵੱਖ-ਵੱਖ ਵਿਭਾਗਾਂ ਵਿੱਚ ਮਨਿਸਟੀਰੀਅਲ ਸੇਵਾਵਾਂ ਕੇਡਰ ਲਈ ਇੱਕਸਾਰ ਸੇਵਾ ਨਿਯਮ ਬਣਾਉਣ ਦੀ ਸੰਭਾਵਨਾ ਦਾ ਅਧਿਐਨ ਕਰਨ ਲਈ ਇੱਕ ਅਫਸਰਜ਼ ਕਮੇਟੀ ਬਨਾਉਣ ਦੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਸਿਫਾਰਸ਼ ਕਰੇਗੀ ਤਾਂ ਜੋ ਇੰਨ੍ਹਾਂ ਮੁਲਾਜ਼ਮਾਂ ਦੀਆਂ ਸੇਵਾਵਾਂ ਦੇ ਮਾਹੌਲ ਵਿੱਚ ਇਕਸਾਰਤਾ ਲਿਆਉਣ ਦੇ ਨਾਲ-ਨਾਲ ਕਿਸੇ ਵੀ ਤਰ੍ਹਾਂ ਦੇ ਮੌਜੂਦਾ ਵਖਰੇਵੇਂ ਨੂੰ ਦੂਰ ਕੀਤਾ ਜਾ ਸਕੇ।
ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਕਈ ਮੰਗਾਂ ਪਹਿਲਾਂ ਹੀ ਪ੍ਰਕਿਰਿਆ ਅਧੀਨ ਹਨ। ਉਨ੍ਹਾਂ ਜਵਾਬਦੇਹ ਅਤੇ ਪਾਰਦਰਸ਼ੀ ਸ਼ਾਸਨ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦ...








